ਪਰਮਾਤਮਾ (ਉਸ ਮਨੁੱਖ ਨੂੰ) ਮਿਹਰ ਦੀ ਨਿਗਾਹ ਨਾਲ ਵੇਖਦਾ ਹੈ (ਇਸ ਵਾਸਤੇ ਉਸ ਦਾ) ਹੱਥ ਚਿੱਕੜ ਵਿਚ ਨਹੀਂ ਡੁੱਬਦਾ (ਉਸ ਦਾ ਮਨ ਵਿਕਾਰਾਂ ਵਿਚ ਨਹੀਂ ਫਸਦਾ) ।
One who sees the One and Only Lord with his eyes - his hands shall not get muddy and dirty.
ਹੇ ਨਾਨਕ! ਗੁਰੂ ਦੀ ਸਰਨ ਪੈਣ ਵਾਲੇ ਮਨੁੱਖ (ਹੀ ਵਿਕਾਰਾਂ ਦੇ ਚਿੱਕੜ ਵਿਚ ਡੁੱਬਣੋਂ) ਬਚ ਨਿਕਲਦੇ ਹਨ । ਗੁਰੂ ਹੀ (ਨਾਮ ਦਾ) ਸਰੋਵਰ ਹੈ, ਗੁਰੂ ਹੀ ਸਦਾ-ਥਿਰ ਰਹਿਣ ਵਾਲੀ ਕੰਧ ਹੈ ।
O Nanak, the Gurmukhs are saved; the Guru has surrounded the ocean with the embankment of Truth. ||8||
ਹੇ ਭਾਈ! (ਗੁਰੂ ਦੀ ਸਰਨ ਪੈ ਕੇ ਨਾਮ-) ਜਲ ਢੂੰਢ ਲੈ (ਇਸ ਨਾਮ-ਜਲ ਦੀ ਬਰਕਤਿ ਨਾਲ) ਤ੍ਰਿਸ਼ਨਾ ਦੀ ਅੱਗ ਬੁੱਝ ਜਾਂਦੀ ਹੈ । (ਪਰ) ਗੁਰੂ (ਦੀ ਸਰਨ) ਤੋਂ ਬਿਨਾ ਨਾਮ-ਸਰੋਵਰ ਦਾ ਇਹ ਜਲ ਮਿਲਦਾ ਨਹੀਂ ।
If you wish to put out the fire, then look for water; without the Guru, the ocean of water is not found.
ਮਨੁੱਖ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਅਨੇਕਾਂ ਜੂਨਾਂ ਵਿਚ ਭਵਾਇਆ ਜਾਂਦਾ ਹੈ । ਹੇ ਭਾਈ ਜੇ ਮਨੁੱਖ (ਨਾਮ ਨੂੰ ਭੁਲਾ ਕੇ ਹੋਰ) ਲੱਖਾਂ ਕਰਮ ਕਮਾਂਦੇ ਰਹਿਣ (ਤਾਂ ਭੀ ਇਹ ਅੰਦਰਲੀ ਅੱਗ ਨਹੀਂ ਮਰਦੀ) ।
You shall continue to wander lost in reincarnation through birth and death, even if you do thousands of other deeds.
ਜੇ ਮਨੁੱਖ ਗੁਰੂ ਦੀ ਰਜ਼ਾ ਵਿਚ ਤੁਰਦਾ ਰਹੇ, ਤਾਂ ਜਮਰਾਜ ਮਸੂਲੀਆ (ਉਸ ਉਤੇ) ਆਪਣਾ ਵਾਰ ਨਹੀਂ ਕਰ ਸਕਦਾ ।
But you shall not be taxed by the Messenger of Death, if you walk in harmony with the Will of the True Guru.
ਹੇ ਨਾਨਕ! ਗੁਰੂ (ਮਨੁੱਖ) ਨੂੰ ਪਵਿੱਤਰ ਉੱਚਾ ਆਤਮਕ ਦਰਜਾ ਬਖ਼ਸ਼ਦਾ ਹੈ, ਗੁਰੂ (ਮਨੁੱਖ ਨੂੰ) ਪਰਮਾਤਮਾ ਨਾਲ ਮਿਲਾ ਦੇਂਦਾ ਹੈ ।੯।
O Nanak, the immaculate, immortal status is obtained, and the Guru will unite you in the Lord's Union. ||9||
ਹੇ ਭਾਈ! (ਵਿਕਾਰਾਂ ਦੀ ਕਾਲਖ ਨਾਲ) ਕਾਲੇ ਹੋਏ ਮਨ ਵਾਲਾ ਮਨੁੱਖ (ਵਿਕਾਰਾਂ ਦੇ) ਕੱੱਲਰ ਦੀ ਛੱਪੜੀ ਵਿਚ ਬੜੇ ਸ਼ੌਕ ਨਾਲ ਇਸ਼ਨਾਨ ਕਰਦਾ ਰਹਿੰਦਾ ਹੈ ।
The crow rubs and washes itself in the mud puddle.
ਮਨ (ਉਸ ਦਾ) ਤਨ ਵਿਕਾਰਾਂ (ਦੀ ਮੈਲ) ਨਾਲ ਮੈਲਾ ਹੋਇਆ ਰਹਿੰਦਾ ਹੈ (ਜਿਵੇਂ ਕਾਂ ਦੀ) ਚੁੰਝ ਗੰਦ ਨਾਲ ਹੀ ਭਰੀ ਰਹਿੰਦੀ ਹੈ ।
Its mind and body are polluted with its own mistakes and demerits, and its beak is filled with dirt.
ਹੇ ਭਾਈ! ਭੈੜੇ ਪੰਛੀ ਕਾਵਾਂ ਦੀ ਸੰਗਤਿ ਵਿਚ (ਵਿਕਾਰੀ ਬੰਦਿਆਂ ਦੀ ਸੁਹਬਤ ਵਿਚ ਪਰਮਾਤਮਾ ਦੀ ਅੰਸ਼ ਜੀਵ-) ਹੰਸ ਨੇ (ਗੁਰੂ-) ਸਰੋਵਰ (ਦੀ ਕਦਰ) ਨਾਹ ਸਮਝੀ ।
The swan in the pool associated with the crow, not knowing that it was evil.
ਹੇ ਭਾਈ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖਾਂ ਨਾਲ ਜੋੜੀ ਹੋਈ ਪ੍ਰੀਤ ਇਹੋ ਜਿਹੀ ਹੀ ਹੁੰਦੀ ਹੈ । ਹੇ ਆਤਮਕ ਜੀਵਨ ਦੀ ਸੂਝ ਹਾਸਲ ਕਰਨ ਦੇ ਚਾਹਵਾਨ ਮਨੁੱਖ! ਪਰਮਾਤਮਾ ਦੇ ਪ੍ਰੇਮ ਵਿਚ ਟਿਕ ਕੇ (ਜੀਵਨ-ਰਾਹ ਨੂੰ) ਸਮਝ ।
Such is the love of the faithless cynic; understand this, O spiritually wise ones, through love and devotion.
ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਿਆ ਕਰ, ਗੁਰੂ ਦੇ ਸਨਮੁਖ ਰੱਖਣ ਵਾਲੇ ਕਰਮ ਕਮਾਇਆ ਕਰ—ਇਹੀ ਹੈ ਪਵਿੱਤਰ ਇਸ਼ਨਾਨ ।
So proclaim the victory of the Society of the Saints, and act as Gurmukh.
ਹੇ ਨਾਨਕ! ਗੁਰੂ ਹੀ ਤੀਰਥ ਹੈ ਗੁਰੂ ਹੀ ਦਰੀਆਉ ਹੈ (ਗੁਰੂ ਵਿਚ ਚੁੱਭੀ ਲਾਈ ਰੱਖਣੀ ਹੀ ਪਵਿੱਤਰ ਇਸ਼ਨਾਨ ਹੈ) ।੧੦।
Immaculate and pure is that cleansing bath, O Nanak, at the sacred shrine of the Guru's river. ||10||
ਹੇ ਭਾਈ! ਜਦ ਤਕ (ਮਨੁੱਖ ਦੇ ਹਿਰਦੇ ਵਿਚ) ਪਰਮਾਤਮਾ ਦੀ ਭਗਤੀ ਨਹੀਂ, ਪਰਮਾਤਮਾ ਦਾ ਪ੍ਰੇਮ ਨਹੀਂ, ਤਦ ਤਕ ਉਸ ਦੇ ਮਨੁੱਖਾ ਜਨਮ ਹਾਸਲ ਕੀਤੇ ਦਾ ਕੋਈ ਭੀ ਲਾਭ ਨਹੀਂ ।
What should I account as the rewards of this human life, if one does not feel love and devotion to the Lord?
ਜਦ ਤਕ (ਮਨੁੱਖ ਦੇ) ਮਨ ਵਿਚ ਪਰਮਾਤਮਾ ਤੋਂ ਬਿਨਾ ਹੋਰ ਹੋਰ ਮੋਹ ਪਿਆਰ ਵੱਸਦਾ ਹੈ, ਤਦ ਤਕ ਉਸ ਦਾ ਪਹਿਨਿਆ (ਕੀਮਤੀ ਕੱਪੜਾ ਉਸ ਦਾ) ਖਾਧਾ ਹੋਇਆ (ਕੀਮਤੀ ਭੋਜਨ ਸਭ) ਵਿਅਰਥ ਜਾਂਦਾ ਹੈ ।
Wearing clothes and eating food is useless, if the mind is filled with the love of duality.
ਨਾਸਵੰਤ ਜਗਤ ਨੂੰ ਹੀ ਤੱਕ ਵਿਚ ਰੱਖਦਾ ਹੈ, ਨਾਸਵੰਤ ਜਗਤ ਨੂੰ ਹੀ ਕੰਨਾਂ ਵਿਚ ਵਸਾਈ ਰੱਖਦਾ ਹੈ, ਨਾਸਵੰਤ ਜਗਤ ਦੀਆਂ ਗੱਲਾਂ ਹੀ ਮੂੰਹ ਨਾਲ ਕਰਦਾ ਰਹਿੰਦਾ ਹੈ ।
Seeing and hearing is false, if one speaks lies.
ਹੇ ਨਾਨਕ! ਤੂੰ (ਸਦਾ ਪਰਮਾਤਮਾ ਦੀ) ਸਿਫ਼ਤਿ-ਸਾਲਾਹ ਕਰਦਾ ਰਹੁ । (ਸਿਫ਼ਤਿ-ਸਾਲਾਹ ਨੂੰ ਭੁਲਾ ਕੇ) ਹੋਰ (ਸਾਰਾ ਉੱਦਮ) ਹਉਮੈ ਦੇ ਕਾਰਨ ਜਨਮ ਮਰਨ ਦਾ ਗੇੜ ਬਣਾਈ ਰੱਖਦਾ ਹੈ ।੧੧।
O Nanak, praise the Naam, the Name of the Lord; everything else is coming and going in egotism. ||11||
ਹੇ ਭਾਈ! (ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਵਾਲੇ ਮਨੁੱਖ) ਕੋਈ ਵਿਰਲੇ ਵਿਰਲੇ ਹਨ, ਬਹੁਤੇ ਨਹੀਂ ਹਨ । (ਆਮ ਤੌਰ ਤੇ) ਜਗਤ ਵਿਖਾਵੇ ਦੇ ਕੰਮ ਹੀ (ਕਰਦਾ ਰਹਿੰਦਾ ਹੈ, ਆਤਮਕ ਜੀਵਨ ਨੂੰ) ਨੀਵਾਂ ਕਰਨ ਵਾਲਾ ਬੋਲ ਹੀ (ਬੋਲਦਾ ਰਹਿੰਦਾ ਹੈ) ।੧੨।
The Saints are few and far between; everything else in the world is just a pompous show. ||12||
ਹੇ ਨਾਨਕ! (ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰੇਮ ਦੀ ਚੋਟ) ਲੱਗਦੀ ਹੈ (ਉਹ ਮਨੁੱਖ) ਤੁਰਤ ਆਪਾ-ਭਾਵ ਵਲੋਂ ਮਰ ਜਾਂਦਾ ਹੈ (ਉਸ ਦੇ ਅੰਦਰੋਂ ਸੁਆਰਥ ਖ਼ਤਮ ਹੋ ਜਾਂਦਾ ਹੈ), (ਉਸ ਦੇ ਅੰਦਰ ਸੁਆਰਥ ਦੇ) ਜੀਵਨ ਦਾ ਜ਼ੋਰ ਨਹੀਂ ਰਹਿ ਜਾਂਦਾ ।
O Nanak, one who is struck by the Lord dies instantaneously; the power to live is lost.
ਹੇ ਭਾਈ! ਜਿਹੜਾ ਮਨੁੱਖ (ਪ੍ਰਭੂ-ਚਰਨਾਂ ਦੀ ਪ੍ਰੀਤ ਦੀ) ਚੋਟ ਨਾਲ ਆਪਾ-ਭਾਵ ਵਲੋਂ ਮਰ ਜਾਂਦਾ ਹੈ (ਉਸ ਦਾ ਜੀਵਨ ਪ੍ਰਭੂ-ਦਰ ਤੇ ਕਬੂਲ ਹੋ ਜਾਂਦਾ ਹੈ) ਉਹੀ ਲੱਗੀ ਹੋਈ ਚੋਟ (ਪ੍ਰਭੂ-ਦਰ ਤੇ) ਪਰਵਾਨ ਹੁੰਦੀ ਹੈ ।
If someone dies by such a stroke, then he is accepted.
ਪਰ ਹੇ ਭਾਈ! (ਇਹ ਪ੍ਰੇਮ ਦੀ ਚੋਟ) ਉਸ ਮਨੁੱਖ ਨੂੰ ਹੀ ਲੱਗਦੀ ਹੈ ਜਿਸ ਨੂੰ (ਪਰਮਾਤਮਾ ਆਪ) ਲਾਂਦਾ ਹੈ (ਜਦੋਂ ਇਹ ਚੋਟ ਪਰਮਾਤਮਾ ਵਲੋਂ ਲੱਗਦੀ ਹੈ) ਤਦੋਂ ਹੀ ਇਹ ਲੱਗੀ ਹੋਈ (ਚੋਟ) ਕਬੂਲ ਹੁੰਦੀ ਹੈ (ਸਫਲ ਹੁੰਦੀ ਹੈ) ।
He alone is struck, who is struck by the Lord; after such a stroke, he is approved.
ਹੇ ਭਾਈ! ਉਸ ਸਿਆਣੇ (ਤੀਰੰਦਾਜ਼-ਪ੍ਰਭੂ) ਨੇ (ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰੇਮ ਦਾ ਤੀਰ) ਵਿੰਨ੍ਹ ਦਿੱਤਾ; (ਉਸ ਹਿਰਦੇ ਵਿਚੋਂ ਇਹ) ਪ੍ਰੇਮ ਦਾ ਤੀਰ ਫਿਰ ਨਹੀਂ ਨਿਕਲਦਾ ।੧੩।
The arrow of love, shot by the All-knowing Lord, cannot be pulled out. ||13||
ਹੇ ਭਾਈ! (ਤੀਰਥ-ਇਸ਼ਨਾਨ ਆਦਿਕ ਨਾਲ) ਕੋਈ ਭੀ ਮਨੁੱਖ ਸਰੀਰ ਘੜੇ ਨੂੰ ਪਵਿੱਤਰ ਨਹੀਂ ਕਰ ਸਕਦਾ, ਕਿਉਂਕਿ ਇਹ ਬਣਾਇਆ ਹੀ ਅਜਿਹਾ ਹੈ ਕਿ ਇਸ ਨੂੰ ਵਿਕਾਰਾਂ ਦਾ ਚਿੱਕੜ ਸਦਾ ਲੱਗਦਾ ਰਹਿੰਦਾ ਹੈ ।
Who can wash the unbaked clay pot?
(ਹਵਾ, ਪਾਣੀ, ਮਿੱਟੀ, ਅੱਗ, ਆਕਾਸ਼) ਪੰਜ ਤੱਤ ਇਕੱਠੇ ਕਰ ਕੇ ਇਹ ਸਰੀਰ-ਭਾਂਡਾ ਇਕ ਨਾਸਵੰਤ ਖਿਡੌਣਾ ਜਿਹਾ ਬਣਾਇਆ ਗਿਆ ਹੈ ।
Joining the five elements together, the Lord made a false cover.
ਹਾਂ, ਹੇ ਭਾਈ! ਜਦੋਂ ਉਸ ਪਰਮਾਤਮਾ ਦੀ ਰਜ਼ਾ ਹੁੰਦੀ ਹੈ (ਮਨੁੱਖ ਨੂੰ ਗੁਰੂ ਮਿਲਦਾ ਹੈ, ਗੁਰੂ ਮਨੁੱਖ ਦੇ) ਸਰੀਰ-ਭਾਂਡੇ ਨੂੰ ਪਵਿੱਤਰ ਕਰ ਦੇਂਦਾ ਹੈ ।
When it pleases Him, He makes it right.
(ਗੁਰੂ ਮਨੁੱਖ ਦੇ ਅੰਦਰ) ਸਭ ਤੋਂ ਉੱਚੀ ਰੱਬੀ ਜੋਤਿ ਜਗਾ ਕੇ (ਰੱਬੀ ਜੋਤਿ ਦਾ) ਵਾਜਾ ਵਜਾ ਦੇਂਦਾ ਹੈ ।
The supreme light shines forth, and the celestial song vibrates and resounds. ||14||
ਹੇ ਭਾਈ! ਜਿਹੜੇ ਮਨੁੱਖ ਮਨੋਂ ਘੁੱਪ ਅੰਨ੍ਹੇ ਹਨ (ਪੁੱਜ ਕੇ ਮੂਰਖ ਹਨ) ਉਹ ਦੱਸਿਆਂ ਭੀ (ਇਨਸਾਨੀ) ਫ਼ਰਜ਼ ਨਹੀਂ ਜਾਣਦੇ ।
Those who are totally blind in their minds, do not have the integrity to keep their word.
ਮਨ ਅੰਨ੍ਹਾ ਹੋਣ ਕਰਕੇ, ਹਿਰਦਾ ਕੇਵਲ (ਧਰਮ ਵਲੋਂ) ਉਲਟਿਆ ਹੋਇਆ ਹੋਣ ਦੇ ਕਾਰਨ ਉਹ ਬੰਦੇ ਬਹੁਤ ਕੋਝੇ (ਕੋਝੇ ਜੀਵਨ ਵਾਲੇ) ਲੱਗਦੇ ਹਨ ।
With their blind minds, and their upside-down heart-lotus, they look totally ugly.
ਕਈ ਮਨੁੱਖ ਐਸੇ ਹੁੰਦੇ ਹਨ ਜੋ (ਆਪ) ਗੱਲ ਕਰਨੀ ਭੀ ਜਾਣਦੇ ਹਨ, ਤੇ, ਕਿਸੇ ਦੀ ਆਖੀ ਭੀ ਸਮਝਦੇ ਹਨ, ਉਹ ਮਨੁੱਖ ਸੁਚੱਜੇ ਤੇ ਸੋਹਣੇ ਜਾਪਦੇ ਹਨ ।
Some know how to speak and understand what they are told. Those people are wise and good-looking.
ਕਈ ਬੰਦਿਆਂ ਨੂੰ ਨਾਹ ਜੋਗੀਆਂ ਦੇ ਨਾਦ ਦਾ ਰਸ, ਨਾਹ ਵੇਦ ਦਾ ਸ਼ੌਕ, ਨਾਹ ਰਾਗ ਦੀ ਖਿੱਚ—ਕਿਸੇ ਤਰ੍ਹਾਂ ਦੇ ਕੋਮਲ ਉਨਰ ਵੱਲ ਰੁਚੀ ਨਹੀਂ ਹੈ,
Some do not know the Sound-current of the Naad, spiritual wisdom or the joy of song. They do not even understand good and bad.
ਨਾਹ (ਵਿਚਾਰ ਵਿਚ) ਸਫਲਤਾ, ਨਾਹ ਸੁਚੱਜੀ ਬੁੱਧੀ, ਨਾਹ ਅਕਲ ਦੀ ਸਾਰ ਹੈ, ਤੇ, ਇਕ ਅੱਖਰ ਭੀ ਪੜ੍ਹਨਾ ਨਹੀਂ ਜਾਣਦੇ ।
Some have no idea of perfection, wisdom or understanding; they know nothing about the mystery of the Word.
ਹੇ ਨਾਨਕ! ਜਿਨ੍ਹਾਂ ਵਿਚ ਕੋਈ ਗੁਣ ਨਾਹ ਹੋਵੇ, ਤੇ, ਅਹੰਕਾਰ ਕਰੀ ਜਾਣ, ਉਹ ਮਨੁੱਖ ਨਿਰੇ ਖੋਤੇ ਹਨ ।੧੫।
O Nanak, those people are really donkeys; they have no virtue or merit, but still, they are very proud. ||15||
ਹੇ ਭਾਈ! (ਸਾਡੀਆਂ ਨਜ਼ਰਾਂ ਵਿਚ) ਉਹ (ਮਨੁੱਖ ਅਸਲ) ਬ੍ਰਾਹਮਣ ਹੈ ਜੋ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦਾ ਹੈ,
He alone is a Brahmin, who knows God.
ਜੋ ਇਹੀ ਜਪ-ਕਰਮ ਕਰਦਾ ਹੈ, ਇਹੀ ਤਪ-ਕਰਮ ਕਰਦਾ ਹੈ, ਇਹੀ ਸੰਜਮ-ਕਰਮ ਕਰਦਾ ਹੈ ।
He chants and meditates, and practices austerity and good deeds.
ਜੋ ਮਿੱਠੇ ਸੁਭਾਅ ਅਤੇ ਸੰਤੋਖ ਦਾ ਫ਼ਰਜ਼ ਨਿਬਾਹੁੰਦਾ ਹੈ,
He keeps to the Dharma, with faith, humility and contentment.
ਜੋ ਮਾਇਆ ਦੇ ਮੋਹ ਦੀਆਂ ਫਾਹੀਆਂ ਤੋੜ ਲੈਂਦਾ ਹੈ ਅਤੇ ਮਾਇਆ ਦੇ ਮੋਹ ਤੋਂ ਆਜ਼ਾਦ ਹੋ ਜਾਂਦਾ ਹੈ ।
Breaking his bonds, he is liberated.
ਹੇ ਭਾਈ! ਉਹੀ ਬ੍ਰਾਹਮਣ ਆਦਰ-ਸਤਕਾਰ ਦਾ ਹੱਕਦਾਰ ਹੈ ।੧੬।
Such a Brahmin is worthy of being worshipped. ||16||
ਹੇ ਭਾਈ! (ਸਾਡੀਆਂ ਨਜ਼ਰਾਂ ਵਿਚ) ਉਹ ਮਨੁੱਖ ਖੱਤ੍ਰੀ ਹੈ ਜੋ (ਕਾਮਾਦਿਕ ਵੈਰੀਆਂ ਨੂੰ ਮਾਰ-ਮੁਕਾਣ ਲਈ) ਨੇਕ ਕਰਮ ਕਰਨ ਵਾਲਾ ਸੂਰਮਾ ਬਣਦਾ ਹੈ,
He alone is a Kh'shaatriyaa, who is a hero in good deeds.
ਜੋ ਆਪਣੇ ਸਰੀਰ ਨੂੰ (ਆਪਣੇ ਜੀਵਨ ਨੂੰ, ਹੋਰਨਾਂ ਵਿਚ) ਭਲੇ ਕਰਮ ਵੰਡਣ ਲਈ ਵਸੀਲਾ ਬਣਾਂਦਾ ਹੈ,
He uses his body to give in charity;
ਜੋ (ਆਪਣੇ ਸਰੀਰ ਨੂੰ ਕਿਸਾਨ ਦੇ ਖੇਤ ਵਾਂਗ) ਖੇਤ ਸਮਝਦਾ ਹੈ (ਤੇ, ਇਸ ਖੇਤ ਵਿਚ ਪਰਮਾਤਮਾ ਦੇ ਨਾਮ ਦੀ) ਦਾਤਿ (ਨਾਮ-ਬੀਜ) ਬੀਜਦਾ ਹੈ ।
he understands his farm, and plants the seeds of generosity.
ਹੇ ਭਾਈ! ਅਜਿਹਾ ਖੱਤ੍ਰੀ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ ।
Such a Kh'shaatriyaa is accepted in the Court of the Lord.
ਪਰ ਜਿਹੜਾ ਮਨੁੱਖ ਲੱਬ ਲੋਭ ਅਤੇ ਹੋਰ ਠੱਗੀ ਆਦਿਕ ਕਰਦਾ ਰਹਿੰਦਾ ਹੈ।
Whoever practices greed, possessiveness and falsehood,
ਉਹ ਮਨੁੱਖ (ਲੱਬ ਆਦਿਕ) ਕੀਤੇ ਕਰਮਾਂ ਦਾ ਫਲ ਆਪ ਹੀ ਭੁਗਤਦਾ ਹੈ ।
shall receive the fruits of his own labors. ||17||
ਹੇ ਭਾਈ! (ਆਪਣੇ) ਸਰੀਰ ਨੂੰ (ਧੂਣੀਆਂ ਨਾਲ) ਤਨੂਰ ਵਾਂਗ ਨਾਹ ਸਾੜ, ਤੇ, ਹੱਡਾਂ ਨੂੰ (ਧੂਣੀਆਂ ਨਾਲ) ਇਉਂ ਨਾਹ ਬਲਾ ਜਿਵੇਂ ਇਹ ਬਾਲਣ ਹੈ ।
Do not heat your body like a furnace, or burn your bones like firewood.
(ਤੇਰੇ) ਸਿਰ ਨੇ (ਤੇਰੇ) ਪੈਰਾਂ ਨੇ ਕੁਝ ਨਹੀਂ ਵਿਗਾੜਿਆ (ਇਹਨਾਂ ਨੂੰ ਧੂਣੀਆਂ ਨਾਲ ਕਿਉਂ ਦੁਖੀ ਕਰਦਾ ਹੈਂ? ਇਹਨਾਂ ਨੂੰ ਦੁਖੀ ਨਾਹ ਕਰ) ਪਰਮਾਤਮਾ (ਦੀ ਯਾਦ) ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖ ।੧੮।
What have your head and feet done wrong? See your Husband Lord within yourself. ||18||