ਜਿਹੜਾ ਮੈਨੂੰ ਮੇਰੇ ਪਿਆਰੇ ਦਾ ਦਰਸ਼ਨ ਕਰਾ ਦੇਵੇ, ਮੈਂ ਉਸ ਤੋਂ (ਆਪਣੀ) ਜਿੰਦ ਚਾਰ ਟੋਟੇ ਕਰ ਦਿਆਂ (ਸਦਕੇ ਕਰਨ ਨੂੰ ਤਿਆਰ ਹਾਂ) ।
I would cut my living body into four pieces for anyone who shows me my Beloved.
ਹੇ ਨਾਨਕ! ਜਦੋਂ ਹਰੀ-ਪ੍ਰਭੂ (ਆਪ) ਦਇਆਵਾਨ ਹੁੰਦਾ ਹੈ, ਤਦੋਂ ਉਹ ਪੂਰਾ ਗੁਰੂ ਮਿਲਾਂਦਾ ਹੈ (ਤੇ, ਪੂਰਾ ਗੁਰੂ ਪ੍ਰਭੂ-ਪਤੀ ਦੇ ਚਰਨਾਂ ਵਿਚ ਜੋੜ ਦੇਂਦਾ ਹੈ) ।੫।
O Nanak, when the Lord becomes merciful, then He leads us to meet the Perfect Guru. ||5||
ਹੇ ਭਾਈ! ਜਿਸ ਮਨੁੱਖ ਦੇ ਅੰਦਰ ਹਉਮੈ ਦਾ ਜ਼ੋਰ ਪਿਆ ਰਹਿੰਦਾ ਹੈ ਜਿਸ ਦੇ ਸਰੀਰ ਵਿਚ ਮਾਇਆ ਦਾ ਪ੍ਰਭਾਵ ਬਣਿਆ ਰਹਿੰਦਾ ਹੈ, ਉਹ ਮਨੁੱਖ (ਗੁਰੂ ਦੇ ਦਰ ਤੇ) ਸਿਰਫ਼ ਵਿਖਾਵੇ ਦੀ ਖ਼ਾਤਰ ਹੀ ਆਉਂਦਾ ਰਹਿੰਦਾ ਹੈ ।
The power of egotism prevails within, and the body is controlled by Maya; the false ones come and go in reincarnation.
ਉਹ ਮਨੁੱਖ ਗੁਰੂ ਦੇ ਦੱਸੇ ਹੁਕਮ ਵਿਚ ਸਰਧਾ ਨਹੀਂ ਬਣਾ ਸਕਦਾ, (ਇਸ ਵਾਸਤੇ ਉਹ ਮਨੁੱਖ ਇਸ ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘ ਸਕਦਾ ਜਿਸ ਤੋਂ ਪਾਰ ਲੰਘਣਾ ਬਹੁਤ ਔਖਾ ਹੈ ।
If someone does not obey the Command of the True Guru, he cannot cross over the treacherous world-ocean.
(ਪਰ, ਹੇ ਭਾਈ!) ਉਹ ਮਨੁੱਖ (ਹੀ) ਗੁਰੂ ਦੀ ਰਜ਼ਾ ਵਿਚ (ਜੀਵਨ-ਤੋਰ) ਤੁਰਦਾ ਹੈ, ਜਿਸ ਉੱਤੇ ਪਰਮਾਤਮਾ ਦੀ ਆਪਣੀ ਮਿਹਰ ਦੀ ਨਿਗਾਹ ਕਰਦਾ ਹੈ ।
Whoever is blessed with the Lord's Glance of Grace, walks in harmony with the Will of the True Guru.
ਹੇ ਭਾਈ! ਗੁਰੂ ਦਾ ਦੀਦਾਰ ਜ਼ਰੂਰ ਫਲ ਦੇਂਦਾ ਹੈ, (ਗੁਰੂ ਦਾ ਦਰਸ਼ਨ ਕਰਨ ਵਾਲਾ ਮਨੁੱਖ) ਜਿਹੜੀ ਮੰਗ ਆਪਣੇ ਮਨ ਵਿਚ ਧਾਰਦਾ ਹੈ, ਉਹੀ ਮੰਗ ਪ੍ਰਾਪਤ ਕਰ ਲੈਂਦਾ ਹੈ ।
The Blessed Vision of the True Guru's Darshan is fruitful; through it, one obtains the fruits of his desires.
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਉੱਤੇ ਸਰਧਾ ਬਣਾਈ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ ।
I touch the feet of those who believe in and obey the True Guru.
ਜਿਹੜਾ ਮਨੁੱਖ ਹਰ ਵੇਲੇ (ਗੁਰੂ-ਚਰਨਾਂ ਵਿਚ) ਸੁਰਤਿ ਜੋੜੀ ਰੱਖਦਾ ਹੈ, ਨਾਨਕ ਉਸ ਮਨੁੱਖ ਦਾ (ਸਦਾ ਲਈ) ਦਾਸ ਹੈ ।੬।
Nanak is the slave of those who, night and day, remain lovingly attuned to the Lord. ||6||
ਹੇ ਭਾਈ! ਜਿਨ੍ਹਾਂ (ਮਨੁੱਖਾਂ) ਦੇ ਅੰਦਰ ਪਿਆਰੇ ਦਾ ਪੇ੍ਰਮ ਹੰੁਦਾ ਹੈ, (ਆਪਣੇ ਪਿਆਰੇ ਦੇ) ਦਰਸਨ ਤੋਂ ਬਿਨਾ ਉਹਨਾਂ ਦੇ ਮਨ ਵਿਚ ਸ਼ਾਂਤੀ ਨਹੀਂ ਹੰੁਦੀ ।
Those who are in love with their Beloved - how can they find satisfaction without His Darshan?
ਹੇ ਨਾਨਕ! ਉਹ ਮਨੁੱਖ (ਪਿਆਰੇ ਦੇ) ਪ੍ਰੇਮ ਵਿਚ ਲੀਨ ਰਹਿੰਦੇ ਹਨ । (ਇਸੇ ਕਰਕੇ) ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਇਹ ਮਨ ਸਦਾ ਖਿੜਿਆ ਰਹਿੰਦਾ ਹੈ ।੭।
O Nanak, the Gurmukhs meet Him with ease, and this mind blossoms forth in joy. ||7||
ਹੇ ਭਾਈ! ਜਿਨ੍ਹਾਂ (ਮਨੁੱਖਾਂ) ਦੇ ਅੰਦਰ ਪਿਆਰੇ ਦਾ ਪ੍ਰੇਮ ਹੁੰਦਾ ਹੈ, ਉਹ ਆਪਣੇ ਪਿਆਰੇ ਦੇ ਮਿਲਾਪ ਤੋਂ ਬਿਨਾ ਸੁਖੀ ਨਹੀਂ ਜੀਊ ਸਕਦੇ ।
Those who are in love with their Beloved - how can they live without Him?
ਹੇ ਭਾਈ! ਜਿਨ੍ਹਾਂ (ਮਨੁੱਖਾਂ) ਦੇ ਅੰਦਰ ਪਿਆਰੇ ਦਾ ਪ੍ਰੇਮ ਹੁੰਦਾ ਹੈ, ਉਹ ਆਪਣੇ ਪਿਆਰੇ ਦੇ ਮਿਲਾਪ ਤੋਂ ਬਿਨਾ ਸੁਖੀ ਨਹੀਂ ਜੀਊ ਸਕਦੇ ।
When they see their Husband Lord, O Nanak, they are rejuvenated. ||8||
ਹੇ ਨਾਨਕ! (ਆਖ—) ਹੇ ਪ੍ਰੀਤਮ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲੇ ਨੇ ਗੁਰੂ ਦੀ ਰਾਹੀਂ ਜਿਨ੍ਹਾਂ ਮਨੁੱਖਾਂ ਦੇ ਅੰਦਰ (ਆਪਣਾ) ਪਿਆਰ ਪੈਦਾ ਕੀਤਾ ਹੈ,
Those Gurmukhs who are filled with love for You, my True Beloved,
ਉਹ ਮਨੁੱਖ ਤੇਰੇ ਪਿਆਰ ਵਿਚ ਦਿਨ ਰਾਤ ਲੀਨ ਰਹਿੰਦੇ ਹਨ ।੯।
O Nanak, remain immersed in the Lord's Love, night and day. ||9||
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖਾਂ ਦੇ ਅੰਦਰ (ਪਰਮਾਤਮਾ ਵਾਸਤੇ) ਸਦਾ ਕਾਇਮ ਰਹਿਣ ਵਾਲਾ ਪਿਆਰ (ਪੈਦਾ ਹੋ ਜਾਂਦਾ ਹੈ),
The love of the Gurmukh is true; through it, the True Beloved is attained.
ਉਸ ਪਿਆਰ ਦੀ ਬਰਕਤਿ ਨਾਲ ਉਹ ਸਦਾ-ਥਿਰ ਪ੍ਰੀਤਮ-ਪ੍ਰਭੂ ਉਹਨਾਂ ਨੂੰ ਮਿਲ ਪੈਂਦਾ ਹੈ, ਅਤੇ ਉਹ ਹਰ ਵੇਲੇ ਆਨੰਦ ਵਿਚ ਟਿਕੇ ਰਹਿੰਦੇ ਹਨ । ਹੇ ਨਾਨਕ! (ਪਿਆਰ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਲੀਨ ਰਹੀਦਾ ਹੈ ।੧੦।
Night and day, remain in bliss, O Nanak, immersed in intuitive peace and poise. ||10||
ਹੇ ਭਾਈ! (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲਾ ਪ੍ਰੇਮ-ਪਿਆਰ ਪੂਰੇ ਗੁਰੂ ਪਾਸੋਂ ਮਿਲਦਾ ਹੈ, (ਅਤੇ ਉਹ ਪਿਆਰ) ਕਦੇ ਟੁੱਟਦਾ ਨਹੀਂ ।
True love and affection are obtained from the Perfect Guru.
ਹੇ ਨਾਨਕ! (ਇਸ ਪਿਆਰ ਨੂੰ ਕਾਇਮ ਰੱਖਣ ਵਾਸਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ ।੧੧।
They never break, O Nanak, if one sings the Glorious Praises of the Lord. ||11||
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲਾ ਪਿਆਰ ਬਣ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੀ ਯਾਦ ਤੋਂ ਬਿਨਾ ਸੁਖੀ ਜੀਵਨ ਨਹੀਂ ਜੀਊ ਸਕਦੇ (ਪਰ ਇਹ ਉਸ ਦੀ ਆਪਣੀ ਹੀ ਮਿਹਰ ਹੈ) ।
How can those who have true love within them live without their Husband Lord?
ਹੇ ਨਾਨਕ! ਚਿਰਾਂ ਦੇ ਵਿਛੁੜੇ ਜੀਵਾਂ ਨੂੰ ਪ੍ਰਭੂ ਆਪ ਹੀ ਗੁਰੂ ਦੀ ਰਾਹੀਂ ਆਪਣੇ ਨਾਲ ਮਿਲਾਂਦਾ ਹੈ ।੧੨।
The Lord unites the Gurmukhs with Himself, O Nanak; they were separated from Him for such a long time. ||12||
ਹੇ ਨਾਨਕ! (ਆਖ—) ਹੇ ਹਰੀ! ਤੂੰ ਆਪ ਹੀ ਮਿਹਰ ਕਰ ਕੇ ਜਿਨ੍ਹਾਂ ਦੇ ਅੰਦਰ ਆਪਣਾ ਪ੍ਰੇਮ-ਪਿਆਰ ਪੈਦਾ ਕੀਤਾ ਹੈ, ਉਹਨਾਂ ਨੂੰ ਤੂੰ (ਆਪਣੇ ਚਰਨਾਂ ਵਿਚ) ਜੋੜੀ ਰੱਖਦਾ ਹੈਂ ।
You grant Your Grace to those whom You Yourself bless with love and affection.
ਹੇ ਹਰੀ! ਮੈਨੂੰ ਮੰਗਤੇ ਨੂੰ (ਭੀ) ਆਪਣਾ ਨਾਮ ਬਖ਼ਸ਼ ।੧੩।
O Lord, please let Nanak meet with You; please bless this beggar with Your Name. ||13||
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਭਗਤੀ ਦੇ ਆਤਮਕ ਆਨੰਦ ਵਿਚ ਕਦੇ) ਖਿੜ ਪੈਂਦਾ ਹੈ (ਕਦੇ ਭਗਤੀ ਦੇ ਬਿਰਹੋਂ-ਰਸ ਦੇ ਕਾਰਨ) ਵੈਰਾਗ ਵਿਚ ਆ ਜਾਂਦਾ ਹੈ ।
The Gurmukh laughs, and the Gurmukh cries.
ਹੇ ਭਾਈ! ਅਸਲ ਭਗਤੀ ਉਹੀ ਹੁੰਦੀ ਹੈ ਜਿਹੜੀ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਕਰਦਾ ਹੈ ।
Whatever the Gurmukh does, is devotional worship.
ਜਿਹੜਾ ਮਨੁੱਖ ਗੁਰੂ ਦੀ ਸਰਨ ਪਿਆ ਰਹਿੰਦਾ ਹੈ, ਉਹ (ਪਰਮਾਤਮਾ ਦੀ ਸਿਫ਼ਤਿ-ਸਾਲਾਹ ਨੂੰ) ਆਪਣੇ ਮਨ ਵਿਚ ਵਸਾਈ ਰੱਖਦਾ ਹੈ ।
Whoever becomes Gurmukh contemplates the Lord.
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਇਸ ਸੰਸਾਰ-ਸਮੁੰਦਰ ਦਾ) ਪਾਰਲਾ ਬੰਨਾ ਲੱਭ ਲੈਂਦਾ ਹੈ ।੧੪।
The Gurmukh, O Nanak, crosses over to the other shore. ||14||
ਹੇ ਭਾਈ! ਸਤਿਗੁਰੂ ਦੀ ਬਾਣੀ ਨੂੰ ਮਨ ਵਿਚ ਵਸਾ ਕੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ- ਖ਼ਜ਼ਾਨਾ ਆ ਵੱਸਦਾ ਹ
Those who have the Naam within, contemplate the Word of the Guru's Bani.
ਉਹਨਾਂ ਦੇ ਮੂੰਹ ਉਸ ਸਦਾ ਕਾਇਮ ਰਹਿਣ ਵਾਲੇ (ਰੱਬੀ) ਦਰਬਾਰ ਵਿਚ ਸਦਾ ਰੌਸ਼ਨ ਰਹਿੰਦੇ ਹਨ ।
Their faces are always radiant in the Court of the True Lord.
ਹੇ ਭਾਈ! ਕਰਤਾਰ ਨੇ ਆਪ ਜਿਨ੍ਹਾਂ ਮਨੁੱਖਾਂ ਉਤੇ ਮਿਹਰ ਕੀਤੀ ਹੁੰਦੀ ਹੈ, ਉਹਨਾਂ ਨੂੰ ਬਹਿੰਦਿਆਂ ਉਠਦਿਆਂ ਕਿਸੇ ਭੀ ਵੇਲੇ (ਪਰਮਾਤਮਾ ਦਾ ਨਾਮ) ਨਹੀਂ ਭੁੱਲਦਾ ।
Sitting down and standing up, they never forget the Creator, who forgives them.
ਹੇ ਨਾਨਕ! ਜਿਨ੍ਹਾਂ ਮਨੁੱਖਾਂ ਨੂੰ ਸਿਰਜਣਹਾਰ ਪ੍ਰਭੂ ਨੇ (ਆਪ ਆਪਣੇ ਚਰਨਾਂ ਵਿਚ) ਜੋੜਿਆ ਹੁੰਦਾ ਹੈ, ਉਹ ਮਨੁੱਖ ਗੁਰੂ ਦੀ ਰਾਹੀਂ (ਪ੍ਰਭੂ ਚਰਨਾਂ ਵਿਚ) ਮਿਲੇ ਹੋਏ ਫਿਰ ਕਦੇ ਨਹੀਂ ਵਿੱਛੁੜਦੇ ।੧੫।
O Nanak, the Gurmukhs are united with the Lord. Those united by the Creator Lord, shall never be separated again. ||15||
ਹੇ ਭਾਈ! ਮਹਾਂ ਪੁਰਖਾਂ ਦੀ (ਦੱਸੀ ਹੋਈ) ਕਾਰ ਬਹੁਤ ਔਖੀ ਹੁੰਦੀ ਹੈ (ਕਿਉਂਕਿ ਉਸ ਵਿਚ ਆਪਾ ਵਾਰਨਾ ਪੈਂਦਾ ਹੈ, ਪਰ ਉਸ ਵਿਚੋਂ) ਸ੍ਰੇਸ਼ਟ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ।
To work for the Guru, or a spiritual teacher, is terribly difficult, but it brings the most excellent peace.
(ਇਸ ਸੇਵਾ ਦੇ ਕਰਨ ਲਈ) ਉਸ ਮਨੁੱਖ ਦੇ ਅੰਦਰ (ਪਰਮਾਤਮਾ) ਪ੍ਰੀਤ-ਪਿਆਰ ਪੈਦਾ ਕਰਦਾ ਹੈ, ਜਿਸ ਉਤੇ ਆਪਣੀ ਮਿਹਰ ਦੀ ਨਿਗਾਹ ਕਰਦਾ ਹੈ ।
The Lord casts His Glance of Grace, and inspires love and affection.
ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਵਿਚ ਲੱਗਿਆਂ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ।
Joined to the service of the True Guru, the mortal being crosses over the terrifying world-ocean.
(ਜਿਹੜਾ ਭੀ ਮਨੁੱਖ ਗੁਰੂ ਦੀ ਦੱਸੀ ਸੇਵਾ ਕਰੇਗਾ ਉਹ) ਮਨ-ਮੰਗੀ ਮੁਰਾਦ ਪ੍ਰਾਪਤ ਕਰ ਲਏਗਾ ਉਸ ਦੇ ਅੰਦਰ ਚੰਗੇ ਮੰਦੇ ਕੰਮ ਦੀ ਪਰਖ ਦੀ ਸੂਝ (ਪੈਦਾ ਹੋ ਜਾਇਗੀ) ।
The fruits of the mind's desires are obtained, with clear contemplation and discriminating understanding within.
ਹੇ ਨਾਨਕ! ਜੇ ਗੁਰੂ ਮਿਲ ਪਏ, ਤਾਂ ਉਹ ਪਰਮਾਤਮਾ ਮਿਲ ਪੈਂਦਾ ਹੈ, ਜੋ ਹਰੇਕ ਦੁੱਖ ਦੂਰ ਕਰਨ ਦੀ ਸਮਰਥਾ ਵਾਲਾ ਹੈ ।੧੬।
O Nanak, meeting the True Guru, God is found; He is the Eradicator of all sorrow. ||16||
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਜਿਹੜੀ ਭੀ ਸੇਵਾ ਕਰਦਾ ਹੈ, (ਉਸ ਦੇ ਨਾਲ ਨਾਲ ਉਹ ਆਪਣਾ) ਚਿੱਤ (ਪਰਮਾਤਮਾ ਤੋਂ ਬਿਨਾ) ਹੋਰ ਦੇ ਪਿਆਰ ਵਿਚ ਜੋੜੀ ਰੱਖਦਾ ਹੈ ।
The self-willed manmukh may perform service, but his consciousness is attached to the love of duality.
(ਇਹ ਮੇਰਾ) ਪੁੱਤਰ (ਹੈ, ਇਹ ਮੇਰੀ) ਇਸਤ੍ਰੀ (ਹੈ, ਇਹ ਮੇਰਾ) ਪਰਵਾਰ ਹੈ (—ਇਹ ਆਖ ਆਖ ਕੇ ਹੀ ਉਹ ਮਨੁੱਖ ਆਪਣੇ ਅੰਦਰ) ਮਾਇਆ ਦਾ ਮੋਹ ਵਧਾਈ ਜਾਂਦਾ ਹੈ ।
Through Maya, his emotional attachment to children, spouse and relatives increases.
ਪਰਮਾਤਮਾ ਦੀ ਦਰਗਾਹ ਵਿਚ (ਕੀਤੇ ਕਰਮਾਂ ਦਾ) ਹਿਸਾਬ (ਤਾਂ) ਮੰਗਿਆ (ਹੀ) ਜਾਂਦਾ ਹੈ, (ਮਾਇਆ ਦੇ ਮੋਹ ਦੀ ਫਾਹੀ ਤੋਂ) ਅੰਤ ਵੇਲੇ ਕੋਈ ਛੁਡਾ ਨਹੀਂ ਸਕਦਾ ।
He shall be called to account in the Court of the Lord, and in the end, no one will be able to save him.