ਮਾਇਆ ਦਾ ਮੋਹ ਦੁਖਦਾਈ ਸਾਬਤ ਹੁੰਦਾ ਹੈ, ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਸਾਰਾ (ਉੱਦਮ) ਦੁਖ (ਦਾ ਹੀ ਮੂਲ) ਹੈ ।
Without the Lord's Name, all is pain. Attachment to Maya is agonizingly painful.
ਹੇ ਨਾਨਕ! ਗੁਰੂ ਦੀ ਸ਼ਰਨ ਪੈ ਕੇ (ਜਿਸ ਮਨੁੱਖ ਨੂੰ ਇਹ ਭੇਤ) ਦਿੱਸ ਪੈਂਦਾ ਹੈ, (ਉਸ ਦੇ ਅੰਦਰੋਂ) ਮਾਇਆ ਦਾ ਸਾਰਾ ਮੋਹ ਦੂਰ ਹੋ ਜਾਂਦਾ ਹੈ ।੧੭।
O Nanak, the Gurmukh comes to see, that attachment to Maya separates all from the Lord. ||17||
ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਿਹ ਕੇ ਖਸਮ-ਪ੍ਰਭੂ ਦਾ ਹੁਕਮ ਮੰਨਦਾ ਹੈ, ਉਹ ਹੁਕਮ ਵਿਚ ਟਿਕ ਕੇ ਹੀ ਆਤਮਕ ਆਨੰਦ ਮਾਣਦਾ ਹੈ ।
The Gurmukh obeys the Order of her Husband Lord God; through the Hukam of His Command, she finds peace.
ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਿਹ ਕੇ ਖਸਮ-ਪ੍ਰਭੂ ਦਾ ਹੁਕਮ ਮੰਨਦਾ ਹੈ, ਉਹ ਹੁਕਮ ਵਿਚ ਟਿਕ ਕੇ ਹੀ ਆਤਮਕ ਆਨੰਦ ਮਾਣਦਾ ਹੈ ।
In His Will, she serves; in His Will, she worship and adores Him.
ਵਰਤ (ਆਦਿਕ ਰੱਖਣ ਦਾ) ਨੇਮ, ਸਰੀਰਕ ਪਵਿਤ੍ਰਤਾ, ਇੰਦ੍ਰਿਆਂ ਨੂੰ ਰੋਕਣ ਦਾ ਜਤਨ—ਇਹ ਸਭ ਕੁਝ ਉਸ ਮਨੁੱਖ ਦੇ ਵਾਸਤੇ ਪ੍ਰਭੂ ਦਾ ਹੁਕਮ ਮੰਨਣਾ ਹੀ ਹੈ । (ਹੁਕਮ ਮੰਨ ਕੇ) ਉਹ ਮਨੁੱਖ ਮਨ-ਮੰਗੀ ਮੁਰਾਦ ਪ੍ਰਾਪਤ ਕਰਦਾ ਹੈ ।
In His Will, she merges in absorption. His Will is her fast, vow, purity and self-discipline; through it, she obtains the fruits of her mind's desires.
ਹੇ ਭਾਈ! ਜਿਹੜੀ ਜੀਵ-ਇਸਤ੍ਰੀ ਪਰਮਾਤਮਾ ਦੀ ਰਜ਼ਾ ਨੂੰ ਸਮਝਦੀ ਹੈ, ਜਿਹੜੀ ਸੁਰਤਿ ਜੋੜ ਕੇ ਗੁਰੂ ਦੀ ਸਰਨ ਪਈ ਰਹਿੰਦੀ ਹੈ, ਉਹ ਜੀਵ-ਇਸਤ੍ਰੀ ਸਦਾ ਭਾਗਾਂ ਵਾਲੀ ਹੈ ।
She is always and forever the happy, pure soul-bride, who realizes His Will; she serves the True Guru, inspired by loving absorption.
ਹੇ ਨਾਨਕ! ਜਿਨ੍ਹਾਂ ਜੀਵਾਂ ਉੱਤੇ (ਪਰਮਾਤਮਾ) ਮਿਹਰ ਕਰਦਾ ਹੈ, ਉਹਨਾਂ ਨੂੰ (ਆਪਣੇ) ਹੁਕਮ ਵਿਚ ਲੀਨ ਕਰ ਲੈਂਦਾ ਹੈ ।੧੮।
O Nanak, those upon whom the Lord showers His Mercy, are merged and immersed in His Will. ||18||
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਬਦ-ਨਸੀਬ ਜੀਵ-ਇਸਤ੍ਰੀ (ਪਰਮਾਤਮਾ ਦੀ) ਰਜ਼ਾ ਨੂੰ ਨਹੀਂ ਸਮਝਦੀ, ਸਦਾ ਹਉਮੈ ਦੇ ਆਸਰੇ (ਆਪਣੇ ਵਲੋਂ ਮਿਥੇ ਹੋਏ ਧਾਰਮਿਕ) ਕੰਮ ਕਰਦੀ ਰਹਿੰਦੀ ਹੈ ।
The wretched, self-willed manmukhs do not realize His Will; they continually act in ego.
ਉਹ ਵਰਤ ਨੇਮ ਸੁੱਚ ਸੰਜਮ ਦੇਵ-ਪੂਜਾ (ਆਦਿਕ ਕਰਮ ਕਰਦੀ ਹੈ, ਪਰ ਇਹ ਹਨ ਨਿਰਾ ਵਿਖਾਵਾ, ਤੇ) ਵਿਖਾਵੇ ਨਾਲ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ ।
By ritualistic fasts, vows, purities, self-disciplines and worship ceremonies, they still cannot get rid of their hypocrisy and doubt.
ਹੇ ਭਾਈ! (ਜਿਨ੍ਹਾਂ ਮਨੁੱਖਾਂ ਦਾ ਮਨ) ਅੰਦਰੋਂ ਖੋਟਾ ਰਹਿੰਦਾ ਹੈ, ਜਿਹੜੇ ਮਾਇਆ ਦੇ ਮੋਹ ਵਿਚ ਵਿੱਝੇ ਰਹਿੰਦੇ ਹਨ (ਉਹਨਾਂ ਦੇ ਕੀਤੇ ਧਾਰਮਿਕ ਕਰਮ ਇਉਂ ਹੀ ਹਨ) ਜਿਵੇਂ ਹਾਥੀ (ਨ੍ਹਾ ਕੇ ਆਪਣੇ ਉੱਤੇ) ਮਿੱਟੀ ਉਡਾ ਕੇ ਪਾ ਲੈਂਦਾ ਹੈ ।
Inwardly, they are impure, pierced through by attachment to Maya; they are like elephants, who throw dirt all over themselves right after their bath.
ਉਹ ਮਨੁੱਖ ਉਸ ਪਰਮਾਤਮਾ ਨੂੰ ਯਾਦ ਨਹੀਂ ਕਰਦੇ, ਜਿਸ ਨੇ (ਉਹਨਾਂ ਨੂੰ) ਪੈਦਾ ਕੀਤਾ । (ਹਰਿ-ਨਾਮ ਦਾ) ਸਿਮਰਨ ਕਰਨ ਤੋਂ ਬਿਨਾ ਕੋਈ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ ।
They do not even think of the One who created them. Without thinking of Him, they cannot find peace.
ਹੇ ਨਾਨਕ! ਕਰਾਤਰ ਨੇ ਹੀ ਧੁਰ ਦਰਗਾਹ ਤੋਂ (ਆਪਣੇ ਹੁਕਮ ਨਾਲ) ਜਗਤ-ਰਚਨਾ ਕੀਤੀ ਹੋਈ ਹੈ, ਹਰੇਕ ਜੀਵ ਆਪਣੇ ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ (ਹੁਣ ਭੀ) ਕਰਮ ਕਰੀ ਜਾਂਦਾ ਹੈ ।੧੯।
O Nanak, the Primal Creator has made the drama of the Universe; all act as they are pre-ordained. ||19||
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ (ਗੁਰੂ ਵਾਸਤੇ) ਸਰਧਾ ਬਣੀ ਰਹਿੰਦੀ ਹੈ, (ਉਸ ਦਾ) ਮਨ (ਗੁਰੂ ਵਿਚ) ਪਤੀਜਿਆ ਰਹਿੰਦਾ ਹੈ, ਉਹ ਹਰ ਵੇਲੇ ਸੇਵਾ ਕਰਦਿਆਂ (ਸੇਵਾ ਵਿਚ) ਮਸਤ ਰਹਿੰਦਾ ਹੈ ।
The Gurmukh has faith; his mind is contented and satisfied. Night and day, he serves the Lord, absorbed in Him.
(ਜਿਸ ਮਨੁੱਖ ਦੇ) ਹਿਰਦੇ ਵਿਚ (ਸਦਾ) ਗੁਰੂ ਵੱਸਦਾ ਹੈ ਸਭ ਦਾ ਆਦਰ-ਸਤਕਾਰ ਕਰਦਾ ਹੈ, ਉਹ ਸਾਰੀ ਲੁਕਾਈ ਵਿਚ ਗੁਰੂ ਦਾ ਦਰਸਨ ਕਰਦਾ ਹੈ ।
The Guru, the True Guru, is within; all worship and adore Him. Everyone comes to see the Blessed Vision of His Darshan.
ਹੇ ਭਾਈ! ਸਭ ਤੋਂ ਉੱਚੀ ਆਤਮਕ ਵਿਚਾਰ ਦੇ ਮਾਲਕ ਗੁਰੂ ਵਿਚ ਸਰਧਾ ਬਣਾਣੀ ਚਾਹੀਦੀ ਹੈ, ਜਿਸ (ਗੁਰੂ) ਦੇ ਮਿਲਿਆਂ (ਮਾਇਆ ਦੀ) ਸਾਰੀ ਭੁੱਖ ਸਾਰੀ ਤ੍ਰਿਹ ਦੂਰ ਹੋ ਜਾਂਦੀ ਹੈ ।
So believe in the True Guru, the supreme sublime Contemplator. Meeting with Him, hunger and thirst are completely relieved.
ਹੇ ਭਾਈ! ਮੈਂ ਸਦਾ ਹੀ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ ਕਿਉਂਕਿ ਉਹ ਗੁਰੂ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਮਿਲਾ ਦੇਂਦਾ ਹੈ ।
I am forever a sacrifice to my Guru, who leads me to meet the True Lord God.
ਹੇ ਨਾਨਕ! ਜਿਹੜੇ ਮਨੁੱਖ ਗੁਰੂ ਦੇ ਚਰਨਾਂ ਵਿਚ ਆ ਕੇ ਟਿਕ ਗਏ, ਉਹਨਾਂ ਨੇ ਸਦਾ ਕਾਇਮ ਰਹਿਣ ਵਾਲੀ (ਰੱਬੀ) ਮਿਹਰ ਪ੍ਰਾਪਤ ਕਰ ਲਈ ।੨੦।
O Nanak, those who come and fall at the Feet of the Guru are blessed with the karma of Truth. ||20||
ਹੇ ਭਾਈ! ਜਿਨ੍ਹਾਂ (ਸਤ ਸੰਗੀਆਂ ਦਾ) ਪਿਆਰੇ ਪ੍ਰਭੂ ਨਾਲ ਪਿਆਰ ਬਣਿਆ ਹੋਇਆ ਹੈ, ਉਹ ਸਤਸੰਗੀ ਸੱਜਣ ਮੇਰੇ ਨਾਲ (ਸਹਾਈ) ਹਨ ।
That Beloved, with whom I am in love, that Friend of mine is with me.
(ਉਹਨਾਂ ਦੇ ਸਤਸੰਗ ਦੀ ਬਰਕਤਿ ਨਾਲ) ਮੈਂ ਅੰਦਰ ਬਾਹਰ (ਦੁਨੀਆ ਦੇ ਕਾਰ ਵਿਹਾਰ ਵਿਚ ਭੀ) ਤੁਰਿਆ ਫਿਰਦਾ ਹਾਂ, (ਫਿਰ) ਭੀ (ਪਰਮਾਤਮਾ ਨੂੰ ਆਪਣੇ) ਹਿਰਦੇ ਵਿਚ ਸੰਭਾਲ ਕੇ ਰੱਖਦਾ ਹਾਂ ।੨੧।
I wander around inside and outside, but I always keep Him enshrined within my heart. ||21||
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰ ਚਰਨਾਂ ਵਿਚ ਚਿੱਤ ਜੋੜ ਕੇ ਇਕਾਗਰ ਮਨ ਨਾਲ ਇਕਾਗਰ ਚਿੱਤ ਨਾਲ (ਪਰਮਾਤਮਾ ਦਾ ਨਾਮ) ਸਿਮਰਿਆ ਹੈ,
Those who meditate on the Lord single-mindedly, with one-pointed concentration, link their consciousness to the True Guru.
ਉਹਨਾਂ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ, ਉਹਨਾਂ ਦੀ ਮਾਇਆ ਦੀ ਭੁੱਖ ਦੂਰ ਹੋ ਜਾਂਦੀ ਹੈ, ਉਹਨਾਂ ਦੇ ਅੰਦਰੋਂ ਹਉਮੈ ਦਾ ਵੱਡਾ ਰੋਗ ਦੂਰ ਹੋ ਜਾਂਦਾ ਹੈ, (ਪ੍ਰਭੂ-ਚਰਨਾਂ ਵਿਚ) ਸੁਰਤਿ ਜੋੜ ਕੇ ਉਹ ਪਵਿੱਤਰ ਜੀਵਨ ਵਾਲੇ ਬਣ ਜਾਂਦੇ ਹਨ ।
They are rid of pain, hunger, and the great illness of egotism; lovingly attuned to the Lord, they become free of pain.
ਉਹ ਮਨੁੱਖ ਸਦਾ ਪ੍ਰਭੂ ਦੇ ਗੁਣ ਗਾਂਦੇ ਹਨ, ਗੁਣ ਉਚਾਰਦੇ ਹਨ ।ਹੇ ਭਾਈ! (ਗੁਰੂ-ਚਰਨਾਂ ਵਿਚ ਸੁਰਤਿ ਜੋੜ ਕੇ) ਮਨੁੱਖ ਪਰਮਾਤਮਾ ਦੇ ਗੁਣਾਂ ਵਿਚ ਸਦਾ ਲੀਨ ਰਹਿੰਦਾ ਹੈ ਟਿਕਿਆ ਰਹਿੰਦਾ ਹੈ ।
They sing His Praises, and chant His Praises; in His Glorious Praises, they sleep in absorption.
ਹੇ ਨਾਨਕ! ਪਰਮਾਤਮਾ ਪੂਰੇ ਗੁਰੂ ਦੀ ਰਾਹੀਂ ਮਿਲਦਾ ਹੈ, ਆਤਮਕ ਅਡੋਲਤਾ ਵਿਚ ਆ ਮਿਲਦਾ ਹੈ ।੨੨।
O Nanak, through the Perfect Guru, they come to meet God with intuitive peace and poise. ||22||
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੇ ਅੰਦਰ ਮਾਇਆ ਦਾ ਮੋਹ (ਬਣਿਆ ਰਹਿੰਦਾ) ਹੈ, (ਇਸ ਵਾਸਤੇ ਉਸ ਦਾ ਪਰਮਾਤਮਾ ਦੇ) ਨਾਮ ਵਿਚ ਪਿਆਰ ਨਹੀਂ ਬਣਦਾ ।
The self-willed manmukhs are emotionally attached to Maya; they are not in love with the Naam.
ਉਹ ਮਨੁੱਖ ਠੱਗੀ-ਫ਼ਰੇਬ ਕਰਦਾ ਰਹਿੰਦਾ ਹੈ, ਠੱਗੀ-ਫ਼ਰੇਬ (ਦੇ ਸੰਸਕਾਰ ਆਪਣੇ ਅੰਦਰ) ਇਕੱਠੇ ਕਰਦਾ ਜਾਂਦਾ ਹੈ, ਠੱਗੀ-ਫ਼ਰੇਬ ਦੀ ਰਾਹੀਂ ਹੀ ਆਪਣੀ ਰੋਜ਼ੀ ਬਣਾਈ ਰੱਖਦਾ ਹੈ ।
They practice falsehood, gather falsehood, and eat the food of falsehood.
ਹੇ ਭਾਈ! ਆਤਮਕ ਮੌਤ ਲਿਆਉਣ ਵਾਲੀ ਮਾਇਆ ਵਾਲਾ ਧਨ (ਮਨੁੱਖ ਦੇ) ਅੰਤ ਸਮੇ (ਉਸ ਦੇ ਭਾ ਦਾ) ਸਾਰਾ ਸੁਆਹ ਹੋ ਜਾਂਦਾ ਹੈ, (ਪਰ ਇਸੇ) ਧਨ ਨੂੰ ਜੋੜ ਜੋੜ ਕੇ (ਜੀਵ) ਆਤਮਕ ਮੌਤ ਸਹੇੜਦੇ ਰਹਿੰਦੇ ਹਨ,
Gathering the poisonous wealth and property of Maya, they die; in the end, they are all reduced to ashes.
(ਆਪਣੇ ਵਲੋਂ ਤੀਰਥ-ਜਾਤ੍ਰਾ ਆਦਿਕ ਮਿਥੇ ਹੋਏ) ਧਾਰਮਿਕ ਕਰਮ ਕਰਦੇ ਹਨ, ਸਰੀਰਕ ਪਵਿੱਤ੍ਰਤਾ ਰੱਖਦੇ ਹਨ, (ਇਹੋ ਜਿਹਾ ਹਰੇਕ) ਸੰਜਮ ਕਰਦੇ ਹਨ, (ਪਰ ਉਹਨਾਂ ਦੇ) ਅੰਦਰ ਲੋਭ ਟਿਕਿਆ ਰਹਿੰਦਾ ਹੈ ਵਿਕਾਰ ਟਿਕੇ ਰਹਿੰਦੇ ਹਨ ।
They perform religious rituals of purity and self-discipline, but they are filled with greed, evil and corruption.
ਹੇ ਨਾਨਕ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਸਾਰੀ ਉਮਰ) ਜੋ ਕੁਝ ਕਰਦਾ ਰਹਿੰਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ ਪਰਵਾਨ ਨਹੀਂ ਹੁੰਦਾ, ਉਥੇ ਉਹ ਖ਼ੁਆਰ ਹੀ ਹੁੰਦਾ ਹੈ ।੨੩।
O Nanak, the actions of the self-willed manmukhs are not accepted; in the Court of the Lord, they are miserable. ||23||
ਹੇ ਭਾਈ! ਸਦਾ-ਥਿਰ ਹਰਿ-ਨਾਮ (ਦਾ ਸਿਮਰਨ ਹੀ ਮਨੁੱਖ ਵਾਸਤੇ) ਸਭ ਕੁਝ ਹੈ,ਹੇ ਭਾਈ! ਸਾਰੇ ਰਾਗਾਂ ਵਿਚ ਉਹ (ਹਰਿ-ਨਾਮ ਸਿਮਰਨ ਹੀ) ਚੰਗਾ (ਉੱਦਮ) ਹੈ, ਕਿਉਂਕਿ ਉਸ (ਸਿਮਰਨ) ਦੀ ਰਾਹੀਂ (ਹੀ ਪਰਮਾਤਮਾ ਮਨੁੱਖ ਦੇ) ਮਨ ਵਿਚ ਆ ਕੇ ਵੱਸਦਾ ਹੈ ।
Among all Ragas, that one is sublime, O Siblings of Destiny, by which the Lord comes to abide in the mind.
ਸਦਾ-ਥਿਰ ਹਰਿ-ਨਾਮ ਹੀ (ਮਨੁੱਖ ਵਾਸਤੇ) ਰਾਗ ਹੈ ਨਾਦ ਹੈ, (ਹਰਿ-ਨਾਮ ਦੇ ਸਿਮਰਨ ਦਾ) ਮੁੱਲ ਬਿਆਨ ਨਹੀਂ ਕੀਤਾ ਜਾ ਸਕਦਾ ।
Those Ragas which are in the Sound-current of the Naad are totally true; their value cannot be expressed.
ਪਰਮਾਤਮਾ (ਦਾ ਮਿਲਾਪ) ਰਾਗ (ਦੀ ਕੈਦ) ਤੋਂ ਪਰੇ ਹੈ, ਨਾਦ (ਦੀ ਕੈਦ) ਤੋਂ ਪਰੇ ਹੈ । ਇਹਨਾਂ (ਰਾਗਾਂ ਨਾਦਾਂ) ਦੀ ਰਾਹੀਂ (ਪਰਮਾਤਮਾ ਦੀ) ਰਜ਼ਾ ਨੂੰ ਸਮਝਿਆ ਨਹੀਂ ਜਾ ਸਕਦਾ ।
Those Ragas which are not in the Sound-current of the Naad - by these, the Lord's Will cannot be understood.
ਹੇ ਨਾਨਕ! (ਜਿਹੜਾ ਜਿਹੜਾ ਮਨੁੱਖ ਪਰਮਾਤਮਾ ਦੀ) ਰਜ਼ਾ ਨੂੰ ਸਮਝ ਲੈਂਦਾ ਹੈ ਉਹਨਾਂ ਵਾਸਤੇ (ਰਾਗ ਭੀ) ਸਹਾਈ ਹੋ ਸਕਦਾ ਹੈ (ਉਂਞ ਨਿਰੇ ਰਾਗ ਹੀ ਆਤਮਕ ਜੀਵਨ ਦੇ ਰਸਤੇ ਵਿਚ ਸਹਾਈ ਨਹੀਂ ਹਨ) ।
O Nanak, they alone are right, who understand the Will of the True Guru.
ਹੇ ਭਾਈ! ਗੁਰੂ ਪਾਸੋਂ ਇਹ ਸਮਝ ਪੈਂਦੀ ਹੈ ਕਿ ਸਭ ਕੁਝ ਉਸ ਪਰਮਾਤਮਾ ਤੋਂ ਹੀ ਹੋ ਰਿਹਾ ਹੈ, ਜਿਵੇਂ ਉਸ ਦੀ ਰਜ਼ਾ ਹੈ, (ਤਿਵੇਂ ਹੀ ਸਭ ਕੁਝ ਹੋ ਰਿਹਾ ਹੈ) ।੨੪।
Everything happens as He wills. ||24||