ਹੇ ਨਾਨਕ! ਆਖ—(ਹੇ ਭਾਈ!) ਇਹ ਗੱਲ ਸੱਚੀ ਮੰਨੋ ਕਿ ਪਰਮਾਤਮਾ ਦੇ ਭਗਤ ਅਤੇ ਪਰਮਾਤਮਾ ਵਿਚ ਕੋਈ ਫ਼ਰਕ ਨਹੀਂ ਹੈ ।੨੯।
There is no difference between the Lord and the humble servant of the Lord; O Nanak, know this as true. ||29||
(ਹੇ ਭਾਈ! ਜਿਸ ਮਨੁੱਖ ਦਾ) ਮਨ (ਹਰ ਵੇਲੇ) ਮਾਇਆ (ਦੇ ਮੋਹ) ਵਿਚ ਫਸਿਆ ਰਹਿੰਦਾ ਹੈ (ਜਿਸ ਨੂੰ) ਪਰਮਾਤਮਾ ਦਾ ਨਾਮ (ਸਦਾ) ਭੁੱਲਾ ਰਹਿੰਦਾ ਹੈ ,
The mortal is entangled in Maya; he has forgotten the Name of the Lord of the Universe.
ਹੇ ਨਾਨਕ! ਆਖ—(ਹੇ ਭਾਈ!) (ਦੱਸੋ) ਪਰਮਾਤਮਾ ਦੇ ਭਜਨ ਤੋਂ ਬਿਨਾ (ਉਸ ਦਾ) ਜੀਊਣਾ ਕਿਸ ਕੰੰਮ? ।੩੦।
Says Nanak, without meditating on the Lord, what is the use of this human life? ||30||
ਮਾਇਆ ਦੇ ਮੋਹ ਵਿਚ (ਫਸ ਕੇ ਆਤਮਕ ਜੀਵਨ ਵਲੋਂ) ਅੰਨ੍ਹਾ ਹੋਇਆ (ਜਿਹੜਾ) ਮਨੁੱਖ ਪਰਮਾਤਮਾ ਦਾ ਨਾਮ ਯਾਦ ਨਹੀਂ ਕਰਦਾ,
The mortal does not think of the Lord; he is blinded by the wine of Maya.
ਹੇ ਨਾਨਕ! ਆਖ—(ਹੇ ਭਾਈ!) ਪਰਮਾਤਮਾ ਦੇ ਭਜਨ ਤੋਂ ਬਿਨਾ ਉਸ ਨੂੰ (ਉਸ ਦੇ ਗਲ ਵਿਚ) ਜਮਾਂ ਦੀਆਂ ਫਾਹੀਆਂ ਪਈਆਂ ਰਹਿੰਦੀਆਂ ਹਨ ।੩੧।
Says Nanak, without meditating on the Lord, he is caught in the noose of Death. ||31||
(ਦੁਨੀਆ ਵਿਚ ਤਾਂ) ਸੁਖ ਵੇਲੇ ਅਨੇਕਾਂ ਮੇਲੀ-ਗੇਲੀ ਬਣ ਜਾਂਦੇ ਹਨ, ਪਰ ਦੁੱਖ ਵਿਚ ਕੋਈ ਭੀ ਨਾਲ ਨਹੀਂ ਹੁੰਦਾ ।
In good times, there are many companions around, but in bad times, there is no one at all.
ਹੇ ਨਾਨਕ! ਆਖ—ਹੇ ਮਨ! ਪਰਮਾਤਮਾ ਦਾ ਭਜਨ ਕਰਿਆ ਕਰ (ਪਰਮਾਤਮਾ) ਅੰਤ ਸਮੇ (ਭੀ) ਮਦਦਗਾਰ ਬਣਦਾ ਹੈ ।੩੨।
Says Nanak, vibrate, and meditate on the Lord; He shall be your only Help and Support in the end. ||32||
ਹੇ ਭਾਈ! (ਪਰਮਾਤਮਾ ਦਾ ਸਿਮਰਨ ਭੁਲਾ ਕੇ ਜੀਵ) ਅਨੇਕਾਂ ਜਨਮਾਂ ਵਿਚ ਭਟਕਦਾ ਫਿਰਦਾ ਹੈ, ਜਮਾਂ ਦਾ ਡਰ (ਇਸ ਦੇ ਅੰਦਰੋਂ) ਮੁੱਕਦਾ ਨਹੀਂ ।
Mortals wander lost and confused through countless lifetimes; their fear of death is never removed.
ਹੇ ਨਾਨਕ! ਆਖ—ਹੇ ਮਨ! ਪਰਮਾਤਮਾ ਦਾ ਭਜਨ ਕਰਦਾ ਰਿਹਾ ਕਰ, (ਭਜਨ ਦੀ ਬਰਕਤਿ ਨਾਲ) ਤੂੰ ਉਸ ਪ੍ਰਭੂ ਵਿਚ ਨਿਵਾਸ ਪ੍ਰਾਪਤ ਕਰ ਲਏਂਗਾ ਜਿਸ ਨੂੰ ਕੋਈ ਡਰ ਪੋਹ ਨਹੀਂ ਸਕਦਾ ।੩੩।
Says Nanak, vibrate and meditate on the Lord, and you shall dwell in the Fearless Lord. ||33||
ਮੈਂ ਅਨੇਕਾਂ (ਹੋਰ ਹੋਰ) ਜਤਨ ਕਰ ਚੁੱਕਾ ਹਾਂ (ਉਹਨਾਂ ਜਤਨਾਂ ਨਾਲ) ਮਨ ਦਾ ਅਹੰਕਾਰ ਦੂਰ ਨਹੀਂ ਹੁੰਦਾ, (ਇਹ ਮਨ) ਖੋਟੀ ਮਤਿ ਨਾਲ ਚੰਬੜਿਆ ਹੀ ਰਹਿੰਦਾ ਹੈ ।
I have tried so many things, but the pride of my mind has not been dispelled.
ਹੇ ਨਾਨਕ! (ਆਖ—)ਹੇ ਭਗਵਾਨ! (ਤੂੰ ਆਪ ਹੀ) ਰੱਖਿਆ ਕਰ ।੩੪।
I am engrossed in evil-mindedness, Nanak. O God, please save me! ||34||
ਬਾਲ-ਅਵਸਥਾ, ਜੁਆਨੀ ਦੀ ਅਵਸਥਾ, ਅਤੇ ਫਿਰ ਬੁਢੇਪੇ ਦੀ ਅਵਸਥਾ—(ਉਮਰ ਦੀਆਂ ਇਹ) ਤਿੰਨ ਅਵਸਥਾ ਸਮਝ ਲੈ (ਜੋ ਮਨੁੱਖ ਤੇ ਆਉਂਦੀਆਂ ਹਨ) ।
Childhood, youth and old age - know these as the three stages of life.
ਹੇ ਨਾਨਕ! ਆਖ—(ਹੇ ਭਾਈ!) (ਪਰ ਇਹ) ਚੇਤੇ ਰੱਖ (ਕਿ) ਪਰਮਾਤਮਾ ਦੇ ਭਜਨ ਤੋਂ ਬਿਨਾ ਇਹ ਸਾਰੀਆਂ ਹੀ ਵਿਅਰਥ ਜਾਂਦੀਆਂ ਹਨ ।੩੫।
Says Nanak, without meditating on the Lord, everything is useless; you must appreciate this. ||35||
(ਆਖ—ਮਾਇਆ ਦੇ ਮੋਹ ਵਿਚ) ਅੰਨ੍ਹੇ ਹੋ ਰਹੇ ਹੇ ਮਨੁੱਖ! ਜੋ ਕੁਝ ਤੂੰ ਕਰਨਾ ਸੀ, ਉਹ ਤੂੰ ਨਾਹ ਕੀਤਾ (ਸਾਰੀ ਉਮਰ) ਤੂੰ ਲੋਭ ਦੀ ਫਾਹੀ ਵਿਚ (ਹੀ) ਫਸਿਆ ਰਿਹਾ ।
You have not done what you should have done; you are entangled in the web of greed.
ਹੇ ਨਾਨਕ! (ਜ਼ਿੰਦਗੀ ਦਾ ਸਾਰਾ) ਸਮਾ (ਇਸੇ ਤਰ੍ਹਾਂ ਹੀ) ਗੁਜ਼ਰ ਗਿਆ । ਹੁਣ ਕਿਉਂ ਰੋਂਦਾ ਹੈਂ? (ਹੁਣ ਪਛੁਤਾਣ ਦਾ ਕੀ ਲਾਭ?) ।੩੬।
Nanak, your time is past and gone; why are you crying now, you blind fool? ||36||
ਹੇ ਮਿੱਤਰ! ਜਿਵੇਂ (ਕੰਧ ਉਤੇ ਕਿਸੇ) ਮੂਰਤੀ ਦਾ ਲੀਕਿਆ ਹੋਇਆ ਰੂਪ ਕੰਧ ਨੂੰ ਨਹੀਂ ਛੱਡਦਾ ਕੰਧ ਨਾਲ ਚੰਬੜਿਆ ਰਹਿੰਦਾ ਹੈ, ਤਿਵੇਂ ਜਿਹੜਾ ਮਨ ਮਾਇਆ (ਦੇ ਮੋਹ) ਵਿਚ ਫਸ ਜਾਂਦਾ ਹੈ।
The mind is absorbed in Maya - it cannot escape it, my friend.
ਹੇ ਨਾਨਕ! (ਆਖ—) ਉਹ ਇਸ ਮੋਹ ਵਿਚੋਂ ਆਪਣੇ ਆਪ ਨਹੀਂ ਨਿਕਲ ਸਕਦਾ ।੩੭।
Nanak, it is like a picture painted on the wall - it cannot leave it. ||37||
ਹੇ ਭਾਈ! (ਮਾਇਆ ਦੇ ਮੋਹ ਵਿਚ ਫਸ ਕੇ) ਮਨੁੱਖ (ਪ੍ਰਭੂ-ਸਿਮਰਨ ਦੇ ਥਾਂ) ਕੁਝ ਹੋਰ ਹੀ (ਭਾਵ, ਮਾਇਆ ਹੀ ਮਾਇਆ) ਮੰਗਦਾ ਰਹਿੰਦਾ ਹੈ । (ਪਰ ਕਰਤਾਰ ਦੀ ਰਜ਼ਾ ਵਿਚ) ਹੋਰ ਦੀ ਹੋਰ ਹੋ ਜਾਂਦੀ ਹੈ ।
The man wishes for something, but something different happens.
ਹੇ ਨਾਨਕ! (ਆਖ—) (ਮਨੁੱਖ ਹੋਰਨਾਂ ਨੂੰ) ਠੱਗਣ ਦੀਆਂ ਸੋਚਾਂ ਸੋਚਦਾ ਹੈ (ਉਤੋਂ ਮੌਤ ਦੀ) ਫਾਹੀ ਗਲ ਵਿਚ ਆ ਪੈਂਦੀ ਹੈ ।੩੮।
He plots to deceive others, O Nanak, but he places the noose around his own neck instead. ||38||
ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ (ਜ਼ਰੂਰ) ਉਹ (ਹੀ) ਹੁੰਦਾ ਹੈ (ਜੀਵ ਭਾਵੇਂ) ਸੁਖਾਂ (ਦੀ ਪ੍ਰਾਪਤੀ) ਵਾਸਤੇ ਅਨੇਕਾਂ ਜਤਨ ਕਰਦਾ ਰਹਿੰਦਾ ਹੈ, ਅਤੇ ਦੁੱਖਾਂ ਵਾਸਤੇ ਜਤਨ ਨਹੀਂ ਕਰਦਾ (ਪਰ ਫਿਰ ਭੀ ਰਜ਼ਾ ਅਨੁਸਾਰ ਦੁਖ ਭੀ ਆ ਹੀ ਪੈਂਦੇ ਹਨ ।
People make all sorts of efforts to find peace and pleasure, but no one tries to earn pain.
ਹੇ ਨਾਨਕ! ਆਖ—ਹੇ ਮਨ! ਸੁਖ ਭੀ ਤਦੋਂ ਹੀ ਮਿਲਦਾ ਹੈ ਜਦੋਂ ਪ੍ਰਭੂ ਦੀ ਰਜ਼ਾ ਹੋਵੇ) ।੩੯।
Says Nanak, listen, mind: whatever pleases God comes to pass. ||39||
ਜਗਤ ਮੰਗਤਾ (ਹੋ ਕੇ) ਭਟਕਦਾ ਫਿਰਦਾ ਹੈ (ਇਹ ਚੇਤਾ ਨਹੀਂ ਰੱਖਦਾ ਕਿ) ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਪਰਮਾਤਮਾ ਆਪ ਹੈ ।
The world wanders around begging, but the Lord is the Giver of all.
ਹੇ ਨਾਨਕ! ਆਖ—ਹੇ ਮਨ! ਉਸ ਦਾਤਾਰ ਪ੍ਰਭੂ ਦਾ ਸਿਮਰਨ ਕਰਦਾ ਰਿਹਾ ਕਰ, ਤੇਰੇ ਸਾਰੇ ਕੰਮ ਸਫਲ ਹੁੰਦੇ ਰਹਿਣਗੇ ।੪੦।
Says Nanak, meditate in remembrance on Him, and all your works will be successful. ||40||
ਹੇ ਭਾਈ! (ਪਤਾ ਨਹੀਂ ਮਨੁੱਖ) ਨਾਸਵੰਤ ਦੁਨੀਆ ਦਾ ਮਾਨ ਕਿਉਂ ਕਰਦਾ ਰਹਿੰਦਾ ਹੈ । ਹੇ ਭਾਈ! ਜਗਤ ਨੂੰ ਸੁਪਨੇ (ਵਿਚ ਵੇਖੇ ਪਦਾਰਥਾਂ) ਵਾਂਗ (ਹੀ) ਸਮਝ ਰੱਖ ।
Why do you take such false pride in yourself? You must know that the world is just a dream.
ਹੇ ਨਾਨਕ! (ਆਖ—ਹੇ ਭਾਈ!) ਮੈਂ ਤੈਨੂੰ ਠੀਕ ਦੱਸ ਰਿਹਾ ਹਾਂ ਕਿ ਇਹਨਾਂ (ਦਿੱਸਦੇ ਪਦਾਰਥਾਂ) ਵਿਚ ਤੇਰਾ (ਅਸਲ ਸਾਥੀ) ਕੋਈ ਭੀ ਪਦਾਰਥ ਨਹੀਂ ਹੈ ।੪੧।
None of this is yours; Nanak proclaims this truth. ||41||
ਹੇ ਮਿੱਤਰ! (ਜਿਸ) ਸਰੀਰ ਦਾ (ਮਨੁੱਖ ਸਦਾ) ਮਾਣ ਕਰਦਾ ਰਹਿੰਦਾ ਹੈ (ਕਿ ਇਹ ਮੇਰਾ ਆਪਣਾ ਹੈ, ਉਹ ਸਰੀਰ) ਇਕ ਛਿਨ ਵਿਚ ਹੀ ਨਾਸ ਹੋ ਜਾਂਦਾ ਹੈ । (ਹੋਰ ਪਦਾਰਥ ਦਾ ਮੋਹ ਤਾਂ ਕਿਤੇ ਰਿਹਾ, ਆਪਣੇ ਇਸ ਸਰੀਰ ਦਾ ਮੋਹ ਭੀ ਝੂਠਾ ਹੀ ਹੈ) ।
You are so proud of your body; it shall perish in an instant, my friend.
ਹੇ ਨਾਨਕ! ਜਿਸ ਮਨੁੱਖ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਸ਼ੁਰੂ ਕਰ ਦਿੱਤੀ, ਉਸ ਨੇ ਜਗਤ (ਦੇ ਮੋਹ) ਨੂੰ ਜਿੱਤ ਲਿਆ ।੪੨।
That mortal who chants the Praises of the Lord, O Nanak, conquers the world. ||42||
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਸਿਮਰਨ (ਟਿਕਿਆ ਰਹਿੰਦਾ ਹੈ) ਉਸ ਮਨੁੱਖ ਨੂੰ (ਮੋਹ ਦੇ ਜਾਲ ਤੋਂ) ਬਚਿਆ ਹੋਇਆ ਸਮਝ ।
That person, who meditates in remembrance on the Lord in his heart, is liberated - know this well.
ਹੇ ਨਾਨਕ! (ਆਖ—ਹੇ ਭਾਈ!) ਇਹ ਗੱਲ ਠੀਕ ਮੰਨ ਕਿ ਉਸ ਮਨੁੱਖ ਅਤੇ ਪਰਮਾਤਮਾ ਵਿਚ ਕੋਈ ਫ਼ਰਕ ਨਹੀਂ ।੪੩।
There is no difference between that person and the Lord: O Nanak, accept this as the Truth. ||43||
ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੀ ਭਗਤੀ ਨਹੀਂ ਹੈ,
That person, who does not feel devotion to God in his mind
ਹੇ ਨਾਨਕ! (ਆਖ—ਹੇ ਭਾਈ!) ਉਸ ਦਾ ਸਰੀਰ ਉਹੋ ਜਿਹਾ ਹੀ ਸਮਝ ਜਿਹੋ ਜਿਹਾ (ਕਿਸੇ) ਸੂਰ ਦਾ ਸਰੀਰ ਹੈ (ਜਾਂ ਕਿਸੇ) ਕੁੱਤੇ ਦਾ ਸਰੀਰ ਹੈ ।੪੪।
- O Nanak, know that his body is like that of a pig, or a dog. ||44||
(ਉਸ ਦਾ ਦਰ ਕਦੇ ਛੱਡਿਆ ਹੀ ਨਾਹ ਜਾਏ) ਜਿਵੇਂ ਕੁੱਤਾ (ਆਪਣੇ) ਮਾਲਕ ਦਾ ਘਰ (ਘਰ ਦਾ ਬੂਹਾ) ਸਦਾ (ਮੱਲੀ ਰੱਖਦਾ ਹੈ) ਕਦੇ ਭੀ ਛੱਡਦਾ ਨਹੀਂ ਹੈ ।
A dog never abandons the home of his master.
ਹੇ ਨਾਨਕ! (ਆਖ—ਹੇ ਭਾਈ!) ਇਕ-ਮਨ ਹੋ ਕੇ ਇਕ-ਚਿੱਤ ਹੋ ਕੇ ਪਰਮਾਤਮਾ ਦਾ ਭਜਨ ਇਸੇ ਤਰੀਕੇ ਨਾਲ ਕਰਿਆ ਕਰੋ ।੪੫।
O Nanak, in just the same way, vibrate, and meditate on the Lord, single-mindedly, with one-pointed consciousness. ||45||
ਆਖ—ਹੇ ਭਾਈ! (ਪਰਮਾਤਮਾ ਦਾ ਭਜਨ ਛੱਡ ਕੇ ਮਨੁੱਖ) ਤੀਰਥ-ਇਸ਼ਨਾਨ ਕਰ ਕੇ ਵਰਤ ਰੱਖ ਕੇ, ਦਾਨ-ਪੁੰਨ ਕਰ ਕੇ (ਆਪਣੇ) ਮਨ ਵਿਚ ਅਹੰਕਾਰ ਕਰਦਾ ਹੈ
Those who make pilgrimages to sacred shrines, observe ritualistic fasts and make donations to charity while still taking pride in their minds
ਹੇ ਨਾਨਕ! (ਕਿ ਮੈਂ ਧਰਮੀ ਬਣ ਗਿਆ ਹਾਂ, ਪਰ) ਉਸ ਦੇ (ਇਹ ਸਾਰੇ ਕੀਤੇ ਹੋਏ ਕਰਮ ਇਉਂ) ਵਿਅਰਥ (ਚਲੇ ਜਾਂਦੇ ਹਨ) ਜਿਵੇਂ ਹਾਥੀ ਦਾ (ਦਾ ਕੀਤਾ ਹੋਇਆ) ਇਸ਼ਨਾਨ ।
- O Nanak, their actions are useless, like the elephant, who takes a bath, and then rolls in the dust. ||46||
(ਹੇ ਭਾਈ! ਬੁਢੇਪਾ ਆ ਜਾਣ ਤੇ ਮਨੁੱਖ ਦਾ) ਸਿਰ ਕੰਬਣ ਲੱਗ ਪੈਂਦਾ ਹੈ (ਤੁਰਦਿਆਂ) ਪੈਰ ਥਿੜਕਦੇ ਹਨ, ਅੱਖਾਂ ਦੀ ਜੋਤਿ ਮਾਰੀ ਜਾਂਦੀ ਹੈ (ਬੁਢੇਪੇ ਨਾਲ ਸਰੀਰ ਦੀ) ਇਹ ਹਾਲਤ ਹੋ ਜਾਂਦੀ ਹੈ,
The head shakes, the feet stagger, and the eyes become dull and weak.
ਹੇ ਨਾਨਕ! ਆਖ— ਫਿਰ ਭੀ (ਮਾਇਆ ਦਾ ਮੋਹ ਇਤਨਾ ਪ੍ਰਬਲ ਹੁੰਦਾ ਹੈ ਕਿ ਮਨੁੱਖ) ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਮਗਨ ਨਹੀਂ ਹੁੰਦਾ ।੪੭।
Says Nanak, this is your condition. And even now, you have not savored the sublime essence of the Lord. ||47||