ਸੱਚੇ ਸ਼ਬਦ-ਰੂਪ ਰਾਹਦਾਰੀ ਦੀ ਰਾਹੀਂ (ਪ੍ਰਭੂ ਨੂੰ ਮਿਲਣ ਦੇ ਰਾਹ ਵਿਚ) ਕੋਈ ਹੋਰ ਰੋਕ ਨਹੀਂ ਪੈਂਦੀ ।
No one blocks the way of those who are blessed with the Banner of the True Word of the Shabad.
 
ਪ੍ਰਭੂ ਦਾ ਨਾਮ ਸੁਣ ਕੇ ਸਮਝ ਕੇ ਤੇ ਸਿਮਰ ਕੇ ਪ੍ਰਭੂ ਦੇ ਮਹਲ ਵਿਚ ਸੱਦਾ ਪੈਂਦਾ ਹੈ ।੧੮।
Hearing, understanding and speaking Truth, one is called to the Mansion of the Lord's Presence. ||18||
 
Shalok, First Mehl:
 
ਜੇ ਮੈਂ ਅੱਗ (ਭੀ) ਪਹਿਨ ਲਵਾਂ, (ਜਾਂ) ਬਰਫ਼ ਵਿਚ ਘਰ ਬਣਾ ਲਵਾਂ (ਭਾਵ, ਜੇ ਮੇਰੇ ਮਨ ਵਿਚ ਇਤਨੀ ਤਾਕਤ ਆ ਜਾਏ ਕਿ ਅੱਗ ਵਿਚ ਤੇ ਬਰਫ਼ ਵਿਚ ਬੈਠ ਸਕਾਂ) ਲੋਹੇ ਨੂੰ ਭੋਜਨ ਬਣਾ ਲਵਾਂ (ਲੋਹਾ ਖਾ ਸਕਾਂ),
If I dressed myself in fire, and built my house of snow, and made iron my food;
 
ਜੇ ਮੈਂ ਸਾਰੇ ਹੀ ਦੁੱਖ ਬੜੇ ਸੌਖ ਨਾਲ ਸਹਾਰ ਸਕਾਂ, ਸਾਰੀ ਧਰਤੀ ਨੂੰ ਆਪਣੇ ਹੁਕਮ ਵਿਚ ਤੋਰ ਸਕਾਂ,
and if I were to drink in all pain like water, and drive the entire earth before me;
 
ਜੇ ਮੈਂ ਸਾਰੇ ਅਸਮਾਨ ਨੂੰ ਤੱਕੜੀ ਵਿਚ ਰੱਖ ਕੇ ਤੇ ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਪਾ ਕੇ ਤੋਲ ਸਕਾਂ,
and if I were to place the earth upon a scale and balance it with a single copper coin;
 
ਜੇ ਮੈਂ ਆਪਣੇ ਸਰੀਰ ਨੂੰ ਇਤਨਾ ਵਧਾ ਸਕਾਂ ਕਿ ਕਿਤੇ ਸਮਾ ਹੀ ਨ ਸਕਾਂ, ਸਾਰੇ ਜੀਵਾਂ ਨੂੰ ਨੱਥ ਕੇ ਤੋਰਾਂ (ਭਾਵ, ਆਪਣੇ ਹੁਕਮ ਵਿਚ ਚਲਾਵਾਂ)
and if I were to become so great that I could not be contained, and if I were to control and lead all;
 
ਜੇ ਮੇਰੇ ਮਨ ਵਿਚ ਇਤਨਾ ਬਲ ਹੋ ਜਾਏ, ਕਿ ਜੋ ਚਾਹੇ ਕਰਾਂ ਤੇ ਆਖ ਕੇ ਹੋਰਨਾਂ ਪਾਸੋਂ ਕਰਾਵਾਂ (ਤਾਂ ਭੀ ਇਹ ਸਭ ਕੁਝ ਤੁੱਛ ਹੈ),
and if I were to possess so much power within my mind that I could cause others to do my bidding-so what?
 
ਖਸਮ ਪ੍ਰਭੂ ਜੇਡਾ ਵੱਡਾ ਆਪ ਹੈ ਉਤਨੀਆਂ ਹੀ ਉਸ ਦੀਆਂ ਬਖ਼ਸ਼ਸ਼ਾਂ ਹਨ, ਜੇ ਰਜ਼ਾ ਦਾ ਮਾਲਕ ਸਾਈਂ ਹੋਰ ਭੀ ਬੇਅੰਤ (ਤਾਕਤਾਂ ਦੀਆਂ) ਦਾਤਾਂ ਮੈਨੂੰ ਦੇ ਦੇਵੇ, (ਤਾਂ ਭੀ ਇਹ ਤੁੱਛ ਹਨ) ।
As Great as our Lord and Master is, so great are His gifts. He bestows them according to His Will.
 
(ਅਸਲ ਗੱਲ) ਹੇ ਨਾਨਕ ! (ਇਹ ਹੈ ਕਿ) ਜਿਸ ਬੰਦੇ ਉਤੇ ਮਿਹਰ ਦੀ ਨਜ਼ਰ ਕਰਦਾ ਹੈ, ਉਸ ਨੂੰ (ਆਪਣੇ) ਸੱਚੇ ਨਾਮ ਦੀ ਰਾਹੀਂ ਵਡਿਆਈ ਬਖ਼ਸ਼ਦਾ ਹੈ (ਭਾਵ, ਇਹਨਾਂ ਮਾਨਸਕ ਤਾਕਤਾਂ ਨਾਲੋਂ ਵਧ ਕੇ ਨਾਮ ਦੀ ਬਰਕਤਿ ਹੈ) ।੧।
O Nanak, those upon whom the Lord casts His Glance of Grace, obtain the glorious greatness of the True Name. ||1||
 
Second Mehl:
 
ਮੂੰਹ ਬੋਲ ਬੋਲ ਕੇ ਰੱਜਦਾ ਨਹੀਂ (ਭਾਵ, ਗੱਲਾਂ ਕਰਨ ਦਾ ਚਸਕਾ ਮੁੱਕਦਾ ਨਹੀਂ), ਕੰਨ (ਗੱਲਾਂ) ਸੁਣਨ ਨਾਲ ਨਹੀਂ ਰੱਜਦੇ,
The mouth is not satisfied by speaking, and the ears are not satisfied by hearing.
 
ਅੱਖਾਂ (ਰੂਪ ਰੰਗ) ਵੇਖ ਵੇਖ ਕੇ ਨਹੀਂ ਰੱਜਦੀਆਂ, (ਇਹ ਸਾਰੇ ਇੰਦਰੇ) ਇਕ ਇਕ ਕਿਸਮ ਦੇ ਗੁਣਾਂ (ਰਸਾਂ) ਦੇ ਗਾਹਕ ਹਨ (ਆਪੋ ਆਪਣੇ ਰਸਾਂ ਦੀ ਗਾਹਕੀ ਵਿਚ ਰੱਜਦੇ ਨਹੀਂ, ਰਸਾਂ ਦੇ ਅਧੀਨ ਹੋਏ ਇਹਨਾਂ ਇੰਦ੍ਰਿਆਂ ਦਾ ਚਸਕਾ ਹਟਦਾ ਨਹੀਂ) ।
The eyes are not satisfied by seeing-each organ seeks out one sensory quality.
 
ਸਮਝਾਇਆਂ ਭੀ ਭੁੱਖ ਮਿਟ ਨਹੀਂ ਸਕਦੀ ।
The hunger of the hungry is not appeased; by mere words, hunger is not relieved.
 
ਹੇ ਨਾਨਕ ! ਤ੍ਰਿਸ਼ਨਾ ਦਾ ਮਾਰਿਆ ਮਨੁੱਖ ਤਦੋਂ ਹੀ ਤ੍ਰਿਪਤ ਹੋ ਸਕਦਾ ਹੈ, ਜੇ ਗੁਣਾਂ ਦੇ ਮਾਲਕ ਪਰਮਾਤਮਾ ਦੇ ਗੁਣ ਉਚਾਰ ਕੇ ਉਸ ਵਿਚ ਲੀਨ ਹੋ ਜਾਏ ।੨।
O Nanak, hunger is relieved only when one utters the Glorious Praises of the Praiseworthy Lord. ||2||
 
Pauree:
 
ਜੇ ਪ੍ਰਭੂ ਦਾ ਨਾਮ ਵਿਸਾਰ ਦੇਈਏ, ਤਾਂ ਬਾਕੀ ਸਭ ਕੁਝ ਕੂੜ ਹੀ ਕਮਾਈਦਾ ਹੈ,
Without the True One, all are false, and all practice falsehood.
 
(ਇਸ ਕੂੜ ਵਿਚ ਮਨ ਇਤਨਾ ਗੱਡਿਆ ਜਾਂਦਾ ਹੈ ਕਿ) ਨਾਮ ਤੋਂ ਖੁੰਝੇ ਹੋਏ ਕੂੜ ਦੇ ਵਪਾਰੀ ਨੂੰ ਮਾਇਆ ਦੇ ਬੰਧਨ ਜਕੜ ਕੇ ਭਟਕਾਉਂਦੇ ਫਿਰਦੇ ਹਨ ।
Without the True One, the false ones are bound and gagged and driven off.
 
(ਇਸ ਦਾ) ਇਹ ਨਕਾਰਾ ਸਰੀਰ ਮਿੱਟੀ ਵਿਚ ਹੀ ਰੁਲ ਜਾਂਦਾ ਹੈ (ਭਾਵ, ਐਵੇਂ ਅਜ਼ਾਈਂ ਚਲਾ ਜਾਂਦਾ ਹੈ),
Without the True One, the body is just ashes, and it mingles again with ashes.
 
ਜੋ ਕੁਝ ਖਾਂਦਾ ਪਹਿਨਦਾ ਹੈ ਉਹ ਸਗੋਂ ਹੋਰ ਤ੍ਰਿਸ਼ਨਾ ਵਧਾਂਦਾ ਹੈ ।
Without the True Ome, all food and clothes are unsatisfying.
 
ਪ੍ਰਭੂ ਦਾ ਨਾਮ ਵਿਸਾਰ ਕੇ ਝੂਠ ਵਿਚ ਲੱਗਿਆਂ ਪ੍ਰਭੂ ਦਾ ਦਰਬਾਰ ਪ੍ਰਾਪਤ ਨਹੀਂ ਹੁੰਦਾ ।
Without the True One, the false ones do not attain the Lord's Court.
 
ਕੂੜੇ ਲਾਲਚ ਵਿਚ ਫਸ ਕੇ ਪ੍ਰਭੂ ਦਾ ਦਰ ਗਵਾ ਲਈਦਾ ਹੈ (ਤੇ ਇਸ ਕਰ ਕੇ ਇਹ ਜਗਤ) ਜਨਮ ਮਰਨ ਦੇ ਗੇੜ ਵਿਚ ਪਿਆ ਹੋਇਆ ਹੈ ।
Attached to false attachments, the Mansion of the Lord's Presence is lost.
 
(ਮਨੁੱਖਾ) ਸਰੀਰ ਵਿਚ ਇਹ (ਜੋ) ਤ੍ਰਿਸ਼ਨਾ ਦੀ ਅੱਗ ਹੈ,
The whole world is deceived by deception, coming and going in reincarnation.
 
ਇਹ ਕੇਵਲ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਬੁੱਝ ਸਕਦੀ ਹੈ ।੧੯।
Within the body is the fire of desire; through the Word of the Shabad, it is quenched. ||19||
 
Shalok, First Mehl:
 
ਹੇ ਨਾਨਕ ! (ਪੂਰਨ) ਸੰਤੋਖ (-ਸਰੂਪ) ਗੁਰੂ (ਮਾਨੋ, ਇਕ) ਰੁੱਖ ਹੈ (ਜਿਸ ਨੂੰ) ਧਰਮ (-ਰੂਪ) ਫੁੱਲ (ਲੱਗਦਾ) ਹੈ ਤੇ ਗਿਆਨ (-ਰੂਪ) ਫਲ (ਲੱਗਦੇ) ਹਨ,
O Nanak, the Guru is the tree of contentment, with flowers of faith, and fruits of spiritual wisdom.
 
ਪ੍ਰੇਮ-ਜਲ ਨਾਲ ਰਸਿਆ ਹੋਇਆ (ਇਹ ਰੁੱਖ) ਸਦਾ ਹਰਾ ਰਹਿੰਦਾ ਹੈ । (ਪਰਮਾਤਮਾ ਦੀ) ਬਖ਼ਸ਼ਸ਼ ਨਾਲ (ਪ੍ਰਭੂ-ਚਰਨਾਂ ਵਿਚ) ਧਿਆਨ ਜੋੜਿਆਂ ਇਹ (ਗਿਆਨ-ਫਲ) ਪੱਕਦਾ ਹੈ (ਭਾਵ, ਜੋ ਮਨੁੱਖ ਪ੍ਰਭੂ ਦੀ ਮਿਹਰ ਨਾਲ ਪ੍ਰਭੂ-ਚਰਨਾਂ ਵਿਚ ਸੁਰਤਿ ਜੋੜਦਾ ਹੈ ਉਸ ਨੂੰ ਪੂਰਨ ਗਿਆਨ ਪ੍ਰਾਪਤ ਹੁੰਦਾ ਹੈ) ।
Watered with the Lord's Love, it remains forever green; through the karma of good deeds and meditation, it ripens.
 
(ਇਸ ਗਿਆਨ-ਫਲ ਨੂੰ) ਖਾਣ ਵਾਲਾ ਮਨੁੱਖ ਪ੍ਰਭੂ-ਮੇਲ ਦੇ ਆਨੰਦ ਮਾਣਦਾ ਹੈ, (ਮਨੁੱਖ ਲਈ ਪ੍ਰਭੂ-ਦਰ ਤੋਂ) ਇਹ ਸਭ ਤੋਂ ਵੱਡੀ ਬਖ਼ਸ਼ਸ਼ ਹੈ ।੧।
Honor is obtained by eating this tasty dish; of all gifts, this is the greatest gift. ||1||
 
First Mehl:
 
(ਗੁਰੂ, ਮਾਨੋ,) ਸੋਨੇ ਦਾ ਰੁੱਖ ਹੈ; ਮੋਂਗਾ (ਸੇ੍ਰਸ਼ਟ ਬਚਨ) ਉਸ ਦੇ ਪੱਤਰ ਹਨ, ਲਾਲ ਜਵਾਹਰ (ਗੁਰੂ-ਵਾਕ) ਉਸ ਦੇ ਫੁੱਲ ਹਨ,
The Guru is the tree of gold, with leaves of coral, and blossoms of jewels and rubies.
 
ਉਸ (ਗੁਰੂ) ਰੁੱਖ ਨੂੰ ਮੂੰਹੋਂ ਉਚਾਰੇ ਹੋਏ (ਸ੍ਰੇਸ਼ਟ ਬਚਨ-ਰੂਪ) ਫਲ ਲੱਗਦੇ ਹਨ, (ਗੁਰੂ) ਆਪਣੇ ਹਿਰਦੇ ਵਿਚ ਸਦਾ ਖਿੜਿਆ ਰਹਿੰਦਾ ਹੈ ।
The Words from His Mouth are fruits of jewels. Within His Heart, He beholds the Lord.
 
ਹੇ ਨਾਨਕ ! ਜਿਸ ਮਨੁੱਖ ਉੱਤੇ ਪ੍ਰਭੂ ਦੀ ਮਿਹਰ ਹੋਵੇ, ਜਿਸ ਦੇ ਮੂੰਹ ਮੱਥੇ ਤੇ ਭਾਗ ਹੋਵੇ,
O Nanak, He is obtained by those, upon whose faces and foreheads such pre-recorded destiny is written.
 
ਉਹ ਗੁਰੂ ਦੀ ਚਰਨੀਂ ਲੱਗ ਕੇ (ਗੁਰੂ ਦੇ ਚਰਨਾਂ ਨੂੰ) ਅਠਾਹਠ ਤੀਰਥਾਂ ਨਾਲੋਂ ਵਿਸ਼ੇਸ਼ ਜਾਣ ਕੇ (ਗੁਰੂ-ਚਰਨਾਂ ਨੂੰ) ਪੂਜਦਾ ਹੈ ।
The sixty-eight sacred shrines of pilgrimage are contained in the constant worship of the feet of the Exalted Guru.
 
ਨਿਰਦਇਤਾ, ਮੋਹ, ਲੋਭ ਤੇ ਕ੍ਰੋਧ—ਇਹ ਚਾਰੇ ਅੱਗ ਦੀਆਂ ਨਦੀਆਂ (ਜਗਤ ਵਿਚ ਚੱਲ ਰਹੀਆਂ) ਹਨ,
Cruelty, material attachment, greed and anger are the four rivers of fire.
 
ਜੋ ਜੋ ਮਨੁੱਖ ਇਹਨਾਂ ਨਦੀਆਂ ਵਿਚ ਵੜਦੇ ਹਨ ਸੜ ਜਾਂਦੇ ਹਨ, ਹੇ ਨਾਨਕ ! ਪ੍ਰਭੂ ਦੀ ਮਿਹਰ ਨਾਲ (ਗੁਰੂ ਦੇ ਚਰਨੀਂ) ਲੱਗ ਕੇ (ਇਹਨਾਂ ਨਦੀਆਂ ਤੋਂ) ਪਾਰ ਲੰਘੀਦਾ ਹੈ ।੨।
Falling into them, one is burned, O Nanak! One is saved only by holding tight to good deeds. ||2||
 
Pauree:
 
(ਹੇ ਬੰਦੇ !) (ਇਸ ਤ੍ਰਿਸ਼ਨਾ ਨੂੰ) ਮਾਰ ਕੇ ਜੀਊਂਦਿਆਂ ਹੀ ਮਰ (ਤਾਕਿ ਅੰਤ ਨੂੰ) ਪਛੁਤਾਣਾ ਨਾ ਪਏ ।
While you are alive, conquer death, and you shall have no regrets in the end.
 
ਕਿਸੇ ਵਿਰਲੇ ਨੂੰ ਸਮਝ ਆਈ ਹੈ, ਕਿ ਇਹ ਸੰਸਾਰ ਝੂਠਾ ਹੈ,
This world is false, but only a few understand this.
 
(ਆਮ ਤੌਰ ਤੇ ਜੀਵ ਤ੍ਰਿਸ਼ਨਾ ਅਧੀਨ ਹੋ ਕੇ) ਜਗਤ ਦੇ ਧੰਧੇ ਵਿਚ ਭਟਕਦਾ ਫਿਰਦਾ ਹੈ ਤੇ ਸੱਚ ਵਿਚ ਪਿਆਰ ਨਹੀਂ ਪਾਂਦਾ,
People do not enshrine love for the Truth; they chase after worldly affairs instead.
 
(ਇਹ ਗੱਲ ਚੇਤੇ ਨਹੀਂ ਰੱਖਦਾ ਕਿ) ਭੈੜਾ ਕਾਲ, ਨਾਸ ਕਰਨ ਵਾਲਾ ਕਾਲ ਦੁਨੀਆ ਦੇ ਸਿਰ ਤੇ (ਹਰ ਵੇਲੇ ਖੜਾ) ਹੈ,
The terrible time of death and annihilation hovers over the heads of the world.
 
ਇਹ ਜਮ ਪ੍ਰਭੂ ਦੇ ਹੁਕਮ ਵਿਚ (ਹਰੇਕ ਦੇ) ਸਿਰ ਤੇ (ਮੌਜੂਦ) ਹੈ ਤੇ ਦਾਉ ਲਾ ਕੇ ਮਾਰਦਾ ਹੈ ।
By the Hukam of the Lord's Command, the Messenger of Death smashes his club over their heads.
 
(ਜੀਵ ਦੇ ਕੀਹ ਵੱਸ ?) ਪ੍ਰਭੂ ਆਪ ਹੀ ਆਪਣਾ ਪਿਆਰ ਬਖ਼ਸ਼ਦਾ ਹੈ (ਤੇ ਜੀਵ ਦੇ) ਮਨ ਵਿਚ (ਆਪਣਾ ਆਪ) ਵਸਾਂਦਾ ਹੈ ।
The Lord Himself gives His Love, and enshrines it within their minds.
 
ਜਦੋਂ ਸੁਆਸ ਪੂਰੇ ਹੋ ਜਾਂਦੇ ਹਨ, ਪਲਕ-ਮਾਤ੍ਰ (ਇਥੇ) ਢਿੱਲ ਨਹੀਂ ਲਾਈ ਜਾ ਸਕਦੀ,
Not a moment or an instant's delay is permitted, when one's measure of life is full.
 
(ਇਹ ਗੱਲ) ਸਤਿਗੁਰੂ ਦੀ ਮਿਹਰ ਨਾਲ (ਕੋਈ ਵਿਰਲਾ ਬੰਦਾ) ਸਮਝ ਕੇ ਸੱਚ ਵਿਚ ਜੁੜਦਾ ਹੈ ।੨੦।
By Guru's Grace, one comes to know the True One, and is absorbed into Him. ||20||
 
Shalok, First Mehl:
 
(ਹੇ ਪ੍ਰਭੂ !) ਜਿਸ ਮਨੁੱਖ ਦੇ ਚਿੱਤ ਵਿਚ ਤੂੰ ਨਹੀਂ ਵੱਸਦਾ, ਉਸ ਦੇ ਮਨ ਵਿਚ ਤੇ ਮੂੰਹ ਵਿਚ ਤੰੁਮੀ ਤੰੁਮਾ,
Bitter melon, swallow-wort, thorn-apple and nim fruit
 
ਜ਼ਹਿਰ, ਅੱਕ ਧਤੂਰਾ ਤੇ ਨਿੰੰਮਰੂਪ ਫਲ ਵੱਸ ਰਹੇ ਹਨ (ਭਾਵ, ਉਸ ਦੇ ਮਨ ਵਿਚ ਭੀ ਕੁੜੱਤਣ ਹੈ ਤੇ ਮੂੰਹੋਂ ਭੀ ਕੌੜੇ ਬਚਨ ਬੋਲਦਾ ਹੈ) ।
-these bitter poisons lodge in the minds and mouths of those who do not remember you.
 
ਹੇ ਨਾਨਕ ! ਐਸੇ ਬਦਨਸੀਬ ਬੰਦੇ ਭਟਕਦੇ ਫਿਰਦੇ ਹਨ, (ਪ੍ਰਭੂ ਤੋਂ ਬਿਨਾ ਹੋਰ) ਕਿਸ ਦੇ ਅੱਗੇ (ਇਹਨਾਂ ਦੀ ਵਿਥਿਆ) ਦੱਸੀਏ ? (ਭਾਵ, ਪ੍ਰਭੂ ਆਪ ਹੀ ਇਹਨਾਂ ਦਾ ਇਹ ਰੋਗ ਦੂਰ ਕਰਨ ਵਾਲਾ ਹੈ) ।੧।
O Nanak, how shall I tell them this? Without the karma of good deeds, they are only destroying themselves. ||1||
 
First Mehl:
 
(ਮਨੁੱਖ ਦੀ) ਮਤਿ (ਮਾਨੋ, ਇਕ) ਪੰਛੀ ਹੈ, ਉਸ ਦੇ ਪਿਛਲੇ ਕੀਤੇ ਹੋਏ ਕੰਮਾਂ ਦੇ ਕਾਰਨ ਬਣਿਆ ਹੋਇਆ ਸੁਭਾਉ ਉਸ ਦੇ ਨਾਲ (ਸਾਥੀ) ਹੈ, (ਇਸ ਸੁਭਾਉ ਦੇ ਸੰਗ ਕਰ ਕੇ ‘ਮਤਿ’) ਕਦੇ ਚੰਗੀ ਹੈ ਕਦੇ ਨੀਵੀਂ;
The intellect is a bird; on account of its actions, it is sometimes high, and sometimes low.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by