ਪਰ ਇਹ ਹਰੇਕ ਦੇ ਅਮਲਾਂ ਉੱਤੇ ਹੀ ਫ਼ੈਸਲਾ ਹੁੰਦਾ ਹੈ (ਕਿ ਕਿਸ ਨੂੰ ਪ੍ਰਾਪਤੀ ਹੋਵੇਗੀ । ਸੋ, ਨਿਰਾ ਦੁਨੀਆ ਦੀ ਖ਼ਾਤਰ ਨਾਹ ਭਟਕੋ) ।੩।
According to the karma of past actions, one's destiny unfolds, even though everyone wants to be so lucky. ||3||
 
ਹੇ ਨਾਨਕ ! (ਉੱਦਮ ਕਰਦਿਆਂ ਭੀ ਹੱਕ ਨਹੀਂ ਸਮਝਿਆ ਜਾ ਸਕਦਾ । ਇਹ ਨਹੀਂ ਕਿਹਾ ਜਾ ਸਕਦਾ ਕਿ ਕਿਸ ਨੂੰ ਮਿਲੇਗਾ । ਉੱਦਮ ਦਾ ਮਾਣ ਹੀ ਸਾਰੇ ਉੱਦਮ ਨੂੰ ਵਿਅਰਥ ਕਰ ਦੇਂਦਾ ਹੈ) ਜਿਸ ਪਰਮਾਤਮਾ ਨੇ ਇਹ ਜਗਤ ਰਚਿਆ ਹੈ, ਉਹ ਹਰੇਕ ਜੀਵ ਦੀ ਸੰਭਾਲ ਕਰਦਾ ਹੈ
O Nanak, the One who created the creation - He alone takes care of it.
 
(ਉੱਦਮ ਦੇ ਫਲ ਬਾਰੇ) ਉਸ ਖਸਮ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ, (ਇਹ ਪਤਾ ਨਹੀਂ ਲੱਗ ਸਕਦਾ) ਕਿ ਕਿਸ ਮਨੁੱਖ ਨੂੰ ਉਹ (ਨਾਮ ਜਪਣ ਦੀ) ਵਡਿਆਈ ਦੇ ਦੇਂਦਾ ਹੈ (ਅਸੀ ਜੀਵ ਕਿਸੇ ਮਨੁੱਖ ਦੇ ਦਿੱਸਦੇ ਉੱਦਮ ਤੇ ਗ਼ਲਤੀ ਖਾ ਸਕਦੇ ਹਾਂ । ਉੱਦਮ ਕਰਦੇ ਹੋਏ ਭੀ ਪ੍ਰਭੂ ਪਾਸੋਂ ਮਿਹਰ ਦੀ ਦਾਤਿ ਮੰਗਦੇ ਰਹੋ) ।੪।੧।੧੮।
The Hukam of our Lord and Master's Command cannot be known; He Himself blesses us with greatness. ||4||1||18||
 
Gauree Bairaagan, First Mehl:
 
(ਹਰਣੀ ਜੰਗਲ ਵਿਚ ਘਾਹ-ਬੂਟ ਚੁਣ ਕੇ ਖਾਂਦੀ ਹੈ ਤੇ ਮੌਜ ਵਿਚ ਚੰੁਗੀਆਂ ਮਾਰਦੀ ਹੈ (ਹੇ ਪ੍ਰਭੂ ! ਤੇਰਾ ਨਾਮ ਮੇਰੀ ਜਿੰਦ ਲਈ ਖ਼ੁਰਾਕ ਬਣੇ, ਜਿਵੇਂ ਹਰਣੀ ਲਈ ਕੰਦ-ਮੂਲ ਹੈ । ਮੈਂ ਤੇਰੇ ਨਾਮ-ਰਸ ਨੂੰ ਪ੍ਰੀਤ ਨਾਲ ਖਾਵਾਂ, ਮੈਂ ਸੰਸਾਰ-ਬਨ ਵਿਚ ਬੇ-ਮੁਥਾਜ ਹੋ ਕੇ ਵਿਚਰਾਂ ਜਿਵੇਂ ਹਰਣੀ ਜੰਗਲ ਵਿਚ ।
What if I were to become a deer, and live in the forest, picking and eating fruits and roots
 
ਜੇ ਗੁਰੂ ਦੀ ਕ੍ਰਿਪਾ ਨਾਲ ਮੇਰਾ ਖਸਮ-ਪ੍ਰਭੂ ਮੈਨੂੰ ਮਿਲ ਪਏ, ਤਾਂ ਮੈਂ ਮੁੜ ਮੁੜ ਉਸ ਤੋਂ ਸਦਕੇ ਕੁਰਬਾਨ ਜਾਵਾਂ ।੧।
- by Guru's Grace, I am a sacrifice to my Master. Again and again, I am a sacrifice, a sacrifice. ||1||
 
(ਹੇ ਪ੍ਰਭੂ ! ਜੇ ਤੇਰੀ ਮਿਹਰ ਹੋਵੇ ਤਾਂ) ਮੈਂ ਤੇਰੇ ਨਾਮ ਦੀ ਵਣਜਾਰਨ ਬਣ ਜਾਵਾਂ
I am the shop-keeper of the Lord.
 
ਤੇਰਾ ਨਾਮ ਮੇਰਾ ਸੌਦਾ ਬਣੇ, ਤੇਰੇ ਨਾਮ ਨੂੰ ਵਿਹਾਝਾਂ ।੧।ਰਹਾਉ।
Your Name is my merchandise and trade. ||1||Pause||
 
(ਕੋਇਲ ਦੀ ਅੰਬ ਨਾਲ ਪ੍ਰੀਤਿ ਪ੍ਰਸਿੱਧ ਹੈ । ਅੰਬ ਉਤੇ ਬੈਠ ਕੇ ਕੋਇਲ ਮਿੱਠੀ ਮਸਤ ਸੁਰ ਵਿਚ ਕੂਕਦੀ ਹੈ । ਜੇ ਮੇਰੀ ਪ੍ਰੀਤਿ ਪ੍ਰਭੂ ਨਾਮ ਉਹੋ ਜੇਹੀ ਹੋ ਜਾਏ ਜੈਸੀ ਕੋਇਲ ਦੀ ਅੰਬ ਨਾਲ ਹੈ ਤਾਂ) ਮੈਂ ਕੋਇਲ ਬਣਾਂ, ਅੰਬ ਉਤੇ ਬੈਠਾਂ (ਭਾਵ ਪ੍ਰਭੂ-ਨਾਮ ਨੂੰ ਆਪਣੀ ਜ਼ਿੰਦਗੀ ਦਾ ਸਹਾਰਾ ਬਣਾਵਾਂ) ਤੇ ਮਸਤ ਅਡੋਲ ਹਾਲਤ ਵਿਚ ਟਿਕ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਦੀ ਵਿਚਾਰ ਕਰਾਂ (ਸ਼ਬਦ ਵਿਚ ਚਿੱਤ ਜੋੜਾਂ) ।
If I were to become a cuckoo, living in a mango tree, I would still contemplate the Word of the Shabad.
 
ਮਸਤ ਅਡੋਲ ਅਵਸਥਾ ਵਿਚ ਟਿਕਿਆਂ, ਪ੍ਰੇਮ ਵਿਚ ਜੁੜਿਆਂ ਹੀ ਪਿਆਰਾ ਦਰਸ਼ਨੀ ਸੋਹਣਾ ਬੇਅੰਤ ਪ੍ਰਭੂ-ਪਤੀ ਮਿਲਦਾ ਹੈ ।੨।
I would still meet my Lord and Master, with intuitive ease; the Darshan, the Blessed Vision of His Form, is incomparably beautiful. ||2||
 
(ਮੱਛੀ ਪਾਣੀ ਤੋਂ ਬਿਨਾ ਨਹੀਂ ਜਿਊ ਸਕਦੀ । ਪ੍ਰਭੂ ਨਾਲ ਜੇ ਮੇਰੀ ਪ੍ਰੀਤਿ ਭੀ ਇਹੋ ਜਿਹੀ ਬਣ ਜਾਏ, ਤਾਂ) ਮੈਂ ਮੱਛੀ ਬਣਾਂ, ਸਦਾ ਉਸ ਜਲ-ਪ੍ਰਭੂ ਵਿਚ ਟਿਕੀ ਰਹਾਂ ਜੋ ਸਾਰੇ ਜੀਵ-ਜੰਤਾਂ ਦੀ ਸੰਭਾਲ ਕਰਦਾ ਹੈ ।
If I were to become a fish, living in the water, I would still remember the Lord, who watches over all beings and creatures.
 
ਪਿਆਰਾ ਪ੍ਰਭੂ-ਪਤੀ (ਇਸ ਸੰਸਾਰ-ਸਮੰੁਦਰ ਦੇ ਅਸਗਾਹ ਜਲ ਦੇ) ਉਰਲੇ ਪਾਰਲੇ ਪਾਸੇ (ਹਰ ਥਾਂ) ਵੱਸਦਾ ਹੈ (ਜਿਵੇਂ ਮੱਛੀ ਆਪਣੇ ਬਾਜ਼ੂ ਖਿਲਾਰ ਕੇ ਪਾਣੀ ਵਿਚ ਤਾਰੀਆਂ ਲਾਂਦੀ ਹੈ) ਮੈਂ (ਭੀ) ਆਪਣੀਆਂ ਬਾਹਾਂ ਖਿਲਾਰ ਕੇ (ਭਾਵ, ਨਿਸੰਗ ਹੋ ਕੇ) ਉਸ ਨੂੰ ਮਿਲਾਂਗੀ ।੩।
My Husband Lord dwells on this shore, and on the shore beyond; I would still meet Him, and hug Him close in my embrace. ||3||
 
(ਸਪਣੀ ਬੀਨ ਉੱਤੇ ਮਸਤ ਹੰੁਦੀ ਹੈ । ਪ੍ਰਭੂ ਨਾਲ ਜੇ ਮੇਰੀ ਪ੍ਰੀਤਿ ਭੀ ਇਹੋ ਜਿਹੀ ਬਣ ਜਾਏ, ਤਾਂ) ਮੈਂ ਸਪਣੀ ਬਣਾਂ, ਧਰਤੀ ਵਿਚ ਵੱਸਾਂ (ਭਾਵ, ਸਭ ਦੀ ਚਰਨ-ਧੂੜ ਹੋਵਾਂ, ਮੇਰੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲਾ) ਗੁਰ-ਸ਼ਬਦ ਵੱਸੇ (ਜਿਵੇਂ ਬੀਨ ਵਿਚ ਮਸਤ ਹੋ ਕੇ ਸਪਣੀ ਨੂੰ ਵੈਰੀ ਦੀ ਸੁੱਧ-ਬੁੱਧ ਭੁਲ ਜਾਂਦੀ ਹੈ) ਮੇਰਾ ਭੀ (ਦੁਨੀਆ ਵਾਲਾ ਸਾਰਾ) ਡਰ-ਭਉ ਦੂਰ ਹੋ ਜਾਏ ।
If I were to become a snake, living in the ground, the Shabad would still dwell in my mind, and my fears would be dispelled.
 
ਹੇ ਨਾਨਕ ! ਜਿਨ੍ਹਾਂ ਜੀਵ-ਇਸਤ੍ਰੀਆਂ ਦੀ ਜੋਤਿ (ਸੁਰਤਿ) ਸਦਾ ਜੋਤਿ-ਰੂਪ ਪ੍ਰਭੂ ਵਿਚ ਟਿਕੀ ਰਹਿੰਦੀ ਹੈ, ਉਹ ਬੜੀਆਂ ਭਾਗਾਂ ਵਾਲੀਆਂ ਹਨ ।੪।੨।੧੯।
O Nanak, they are forever the happy soul-brides, whose light merges into His Light. ||4||2||19||
 
Gauree Poorbee Deepkee, First Mehl:
 
One Universal Creator God. By The Grace Of The True Guru:
 
ਜਿਸ (ਸਾਧ-ਸੰਗਤਿ-) ਘਰ ਵਿਚ (ਪਰਮਾਤਮਾ ਦੀ) ਸਿਫ਼ਤਿ-ਸਾਲਾਹ ਆਖੀਦੀ ਹੈ ਤੇ ਕਰਤਾਰ ਦੇ ਗੁਣਾਂ ਦੀ ਵਿਚਾਰ ਹੁੰਦੀ ਹੈ
In that house where the Praises of the Creator are chanted
 
(ਹੇ ਜਿੰਦ-ਕੁੜੀਏ !) ਉਸ ਸਤਸੰਗ-ਘਰ ਵਿਚ (ਜਾ ਕੇ ਤੂੰ ਭੀ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ (ਸੁਹਾਗ ਮਿਲਾਪ ਦੀ ਤਾਂਘ ਦੇ ਸ਼ਬਦ) ਗਾ, ਤੇ ਆਪਣੇ ਪੈਦਾ ਕਰਨ ਵਾਲੇ ਪ੍ਰਭੂ ਨੂੰ ਯਾਦ ਕਰ ।੧।
- in that house, sing the Songs of Praise, and meditate in remembrance on the Creator Lord. ||1||
 
(ਹੇ ਜਿੰਦੇ !) ਤੂੰ (ਸਤਸੰਗੀਆਂ ਨਾਲ ਮਿਲ ਕੇ) ਪਿਆਰੇ ਨਿਰਭਉ (ਖਸਮ) ਦੀ ਸਿਫ਼ਤਿ-ਸਾਲਾਹ ਦੇ ਗੀਤ ਗਾ
Sing the Songs of Praise of my Fearless Lord.
 
(ਤੇ ਆਖ—) ਮੈਂ ਸਦਕੇ ਹਾਂ ਉਸ ਸਿਫ਼ਤਿ ਦੇ ਗੀਤ ਤੋਂ ਜਿਸ ਦੀ ਬਰਕਤ ਨਾਲ ਸਦਾ ਦਾ ਸੁਖ ਮਿਲਦਾ ਹੈ ।੧।ਰਹਾਉ।
I am a sacrifice to that Song of Praise which brings eternal peace. ||1||Pause||
 
(ਹੇ ਜਿੰਦੇ ! ਜਿਸ ਖਸਮ ਦੀ ਹਜ਼ੂਰੀ ਵਿਚ) ਸਦਾ ਹੀ ਜੀਵਾਂ ਦੀ ਸੰਭਾਲ ਹੋ ਰਹੀ ਹੈ, ਜੋ ਦਾਤਾਂ ਦੇਣ ਵਾਲਾ ਮਾਲਕ (ਹਰੇਕ ਜੀਵ ਦੀ) ਸੰਭਾਲ ਕਰਦਾ ਹ
Day after day, He cares for His beings; the Great Giver watches over all.
 
(ਜਿਸ ਦਾਤਾਰ ਦੀਆਂ) ਦਾਤਾਂ ਦਾ ਮੁੱਲ (ਹੇ ਜਿੰਦੇ !) ਤੇਰੇ ਪਾਸੋਂ ਨਹੀਂ ਪੈ ਸਕਦਾ, ਉਸ ਦਾਤਾਰ ਦਾ ਕੀਹ ਅੰਦਾਜ਼ਾ (ਤੂੰ ਲਾ ਸਕਦੀ ਹੈਂ) ? (ਭਾਵ, ਉਹ ਦਾਤਾਰ-ਪ੍ਰਭੂ ਬਹੁਤ ਬੇਅੰਤ ਹੈ) ।੨।
Your gifts cannot be appraised; how can anyone compare to the Giver? ||2||
 
(ਸਤਸੰਗ ਵਿਚ ਜਾ ਕੇ, ਹੇ ਜਿੰਦੇ ! ਅਰਜ਼ੋਈ ਕਰਿਆ ਕਰ—) ਉਹ ਸੰਮਤ ਉਹ ਦਿਹਾੜਾ (ਪਹਿਲਾਂ ਹੀ) ਮਿਥਿਆ ਹੋਇਆ ਹੈ (ਜਦੋਂ ਪਤੀ ਦੇ ਦੇਸ ਜਾਣ ਲਈ ਮੇਰੇ ਵਾਸਤੇ ਮੌਤ-ਪਹੋਚਾ ਆਉਣਾ ਹੈ । ਹੇ ਸਤਸੰਗੀ ਸਹੇਲੀਓ !) ਰਲ ਕੇ ਮੈਨੂੰ ਮਾਂਈਏਂ ਪਾਓ,
The day of my wedding is pre-ordained. Come - let's gather together and pour the oil over the threshold.
 
ਤੇ, ਹੇ ਸੱਜਣ (ਸਹੇਲੀਓ !) ਮੈਨੂੰ ਸੋਹਣੀਆਂ ਅਸੀਸਾਂ ਭੀ ਦਿਉ (ਭਾਵ, ਮੇਰੇ ਲਈ ਅਰਦਾਸ ਭੀ ਕਰੋ) ਜਿਵੇਂ ਪਤੀ-ਪ੍ਰਭੂ ਨਾਲ ਮੇਰਾ ਮੇਲ ਹੋ ਜਾਏ ।੩।
My friends, give me your blessings, that I may merge with my Lord and Master. ||3||
 
(ਪਰਲੋਕ ਵਿਚ ਜਾਣ ਲਈ ਮੌਤ-ਰੂਪ) ਇਹ ਪਹੋਚਾ ਹਰੇਕ ਘਰ ਵਿਚ ਆ ਰਿਹਾ ਹੈ, ਇਹ ਸੱਦੇ ਨਿੱਤ ਪੈ ਰਹੇ ਹਨ;
Unto each and every home, into each and every heart, this summons is sent out; the call comes each and every day.
 
(ਹੇ ਸਤਸੰਗੀਓ !) ਉਸ ਸੱਦਾ ਭੇਜਣ ਵਾਲੇ ਪਤੀ-ਪ੍ਰਭੂ ਨੂੰ ਯਾਦ ਕਰਨਾ ਚਾਹੀਦਾ ਹੈ, (ਕਿਉਂਕਿ) ਹੇ ਨਾਨਕ ! (ਸਾਡੇ ਭੀ) ਉਹ ਦਿਨ (ਨੇੜੇ) ਆ ਰਹੇ ਹਨ ।੪।੧।੨੦।
Remember in meditation the One who summons us; O Nanak, that day is drawing near! ||4||1||20||
 
Raag Gauree Gwaarayree:
 
Third Mehl, Chau-Padas:
 
One Universal Creator God. By The Grace Of The True Guru:
 
ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਨਾਲ ਮਿਲਾਪ ਹੋ ਜਾਂਦਾ ਹੈ,
Meeting the Guru, we meet the Lord.
 
ਉਹ ਪਰਮਾਤਮਾ ਆਪ ਹੀ (ਜੀਵ ਨੂੰ ਗੁਰੂ ਨਾਲ) ਮਿਲਾ ਕੇ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ ।
He Himself unites us in His Union.
 
ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ ਚਰਨਾਂ ਵਿਚ ਮਿਲਣ ਦੇ) ਸਾਰੇ ਤਰੀਕੇ ਜਾਣਦਾ ਹੈ ।
My God knows all His Own Ways.
 
(ਜਿਸ ਮਨੁੱਖ ਨੂੰ ਪਰਮਾਤਮਾ ਆਪਣੇ) ਹੁਕਮ ਅਨੁਸਾਰ (ਗੁਰੂ ਨਾਲ) ਮਿਲਾਂਦਾ ਹੈ, ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਨਾਲ ਸਾਂਝ ਪਾ ਲੈਂਦਾ ਹੈ ।੧।
By the Hukam of His Command, He unites those who recognize the Word of the Shabad. ||1||
 
ਗੁਰੂ ਦੇ ਡਰ-ਅਦਬ ਵਿਚ ਰਿਹਾਂ (ਦੁਨੀਆ ਵਾਲੀ) ਭਟਕਣਾ ਤੇ ਡਰ ਦੂਰ ਹੋ ਜਾਂਦਾ ਹੈ ।
By the Fear of the True Guru, doubt and fear are dispelled.
 
ਜੇਹੜਾ ਮਨੁੱਖ (ਗੁਰੂ ਦੇ) ਡਰ-ਅਦਬ ਵਿਚ ਮਗਨ ਰਹਿੰਦਾ ਹੈ ਉਹ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ (ਪ੍ਰੇਮ) ਰੰਗ ਵਿਚ ਸਮਾਇਆ ਰਹਿੰਦਾ ਹੈ ।੧।ਰਹਾਉ।
Imbued with His Fear, we are absorbed in the Love of the True One. ||1||Pause||
 
ਜੇ ਗੁਰੂ ਮਿਲ ਪਏ ਤਾਂ ਪਰਮਾਤਮਾ (ਭੀ ਆਪਣੀ) ਪਿਆਰ-ਰੁਚੀ ਦੇ ਕਾਰਨ (ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ ।
Meeting the Guru, the Lord naturally dwells within the mind.
 
ਪਿਆਰਾ ਪ੍ਰਭੂ ਬੇਅੰਤ ਗੁਣਾਂ ਦਾ ਮਾਲਕ ਹੈ, ਕੋਈ ਜੀਵ ਉਸ ਦਾ ਮੁੱਲ ਨਹੀਂ ਪਾ ਸਕਦਾ (ਭਾਵ, ਇਹ ਨਹੀਂ ਦੱਸ ਸਕਦਾ ਕਿ ਦੁਨੀਆ ਦੇ ਕਿਸੇ ਪਦਾਰਥ ਦੇ ਵੱਟੇ ਪਰਮਾਤਮਾ ਮਿਲ ਸਕਦਾ ਹੈ) ।
My God is Great and Almighty; His value cannot be estimated.
 
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ ਜਿਸ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ ਜਿਸ ਦੀ ਹਸਤੀ ਦਾ ਉਰਲਾ ਤੇ ਪਾਰਲਾ ਬੰਨਾ ਨਹੀਂ ਲੱਭ ਸਕਦਾ,
Through the Shabad, I praise Him; He has no end or limitations.
 
ਬਖ਼ਸ਼ਣਹਾਰ ਪ੍ਰਭੂ (ਉਸ ਦੇ ਸਾਰੇ ਗੁਨਾਹ) ਬਖ਼ਸ਼ ਲੈਂਦਾ ਹੈ ।੨।
My God is the Forgiver. I pray that He may forgive me. ||2||
 
ਜੇ ਗੁਰੂ ਮਿਲ ਪਏ (ਤਾਂ ਮਨੁੱਖ ਦੇ ਅੰਦਰ) ਉੱਚੀ ਬੁੱਧੀ ਪੈਦਾ ਹੋ ਜਾਂਦੀ ਹੈ,
Meeting the Guru, all wisdom and understanding are obtained.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by