Gauree Gwaarayree, Fourth Mehl:
 
ਸਤਿਗੁਰੂ ਦੀ ਸਰਨ (ਮਨੁੱਖ ਦੇ ਆਤਮਕ ਜੀਵਨ ਵਾਸਤੇ) ਲਾਭਦਾਇਕ ਬਣ ਜਾਂਦੀ ਹੈ,
Service to the True Guru is fruitful and rewarding;
 
ਕਿਉਂਕਿ ਇਸ (ਗੁਰ-ਸਰਨ) ਦੀ ਰਾਹੀਂ (ਸਾਧ ਸੰਗਤਿ ਵਿਚ) ਮਿਲ ਕੇ ਮਾਲਕ ਪ੍ਰਭੂ ਦਾ ਨਾਮ ਸਿਮਰਿਆ ਜਾ ਸਕਦਾ ਹੈ ।
meeting Him, I meditate on the Name of the Lord, the Lord Master.
 
ਜਿਨ੍ਹਾਂ ਮਨੁੱਖਾਂ ਨੇ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਿਆ ਹੈ ਉਹਨਾਂ ਦੇ ਪੂਰਨਿਆਂ ਤੇ ਤੁਰ ਕੇ ਬਹੁਤ ਲੁਕਾਈ ਵਿਕਾਰਾਂ ਤੋਂ ਬਚ ਜਾਂਦੀ ਹੈ ।
So many are emancipated along with those who meditate on the Lord. ||1||
 
ਹੇ ਮੇਰੇ ਭਾਈ ! ਗੁਰੂ ਦੇ ਸਿੱਖ ਬਣ ਕੇ (ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਪਰਮਾਤਮਾ ਦਾ ਸਿਮਰਨ ਕਰ
O GurSikhs, chant the Name of the Lord, O my Siblings of Destiny.
 
(ਤਦੋਂ ਹੀ) ਪ੍ਰਭੂ ਦਾ ਨਾਮ ਸਿਮਰਿਆਂ ਹਰੇਕ ਕਿਸਮ ਦਾ ਪਾਪ (ਮਨ ਤੋਂ) ਦੂਰ ਹੋ ਜਾਂਦਾ ਹੈ ।੧।ਰਹਾਉ।
Chanting the Lord's Name, all sins are washed away. ||1||Pause||
 
ਜਦੋਂ (ਮਨੁੱਖ ਨੂੰ) ਗੁਰੂ ਮਿਲ ਪੈਂਦਾ ਹੈ ਤਦੋਂ (ਇਸ ਦਾ) ਮਨ ਵੱਸ ਵਿਚ ਆ ਜਾਂਦਾ ਹੈ
When one meets the Guru, then the mind becomes centered.
 
(ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਸਿਮਰਨ ਕਰਦਿਆਂ (ਮਨੁੱਖ ਦੇ) ਪੰਜੇ (ਗਿਆਨ-ਇੰਦੇ੍ਰ ਵਿਕਾਰਾਂ ਵਲ) ਦੌੜਨੋਂ ਰਹਿ ਜਾਂਦੇ ਹਨ,
The five passions, running wild, are brought to rest by meditating on the Lord.
 
ਤੇ ਸਰੀਰ ਦਾ ਮਾਲਕ ਜੀਵਾਤਮਾ ਹਰ ਰੋਜ਼ ਪਰਮਾਤਮਾ ਦੇ ਗੁਣ ਗਾਂਦਾ ਹੈ ।੨।
Night and day, within the body-village, the Glorious Praises of the Lord are sung. ||2||
 
ਜਿਨ੍ਹਾਂ (ਵਡ-ਭਾਗੀਆਂ) ਨੇ ਗੁਰੂ ਦੇ ਚਰਨਾਂ ਦੀ ਧੂੜ ਆਪਣੇ ਮੱਥੇ ਉਤੇ ਲਾ ਲਈ,
Those who apply the dust of the Feet of the True Guru to their faces,
 
ਉਹਨਾਂ ਨੇ ਝੂਠੇ ਮੋਹ ਛੱਡ ਦਿੱਤੇ ਤੇ ਪਰਮਾਤਮਾ ਦੇ ਚਰਨਾਂ ਵਿਚ ਆਪਣੀ ਸੁਰਤਿ ਜੋੜ ਲਈ ।
renounce falsehood and enshrine love for the Lord.
 
ਪਰਮਾਤਮਾ ਦੀ ਹਜ਼ੂਰੀ ਵਿਚ ਉਹ ਮਨੁੱਖ ਸੁਰਖ਼ਰੂ ਹੁੰਦੇ ਹਨ ।੩।
Their faces are radiant in the Court of the Lord, O Siblings of Destiny. ||3||
 
ਗੁਰੂ ਦੀ ਸਰਨ (ਪੈਣਾ) ਪਰਮਾਤਮਾ ਨੂੰ ਭੀ ਚੰਗਾ ਲੱਗਦਾ ਹੈ ।
Service to the Guru is pleasing to the Lord Himself.
 
ਕ੍ਰਿਸ਼ਨ (ਭੀ) ਗੁਰੂ ਦੀ ਚਰਨੀਂ ਲੱਗ ਕੇ ਪਰਮਾਤਮਾ ਨੂੰ ਸਿਮਰਦਾ ਰਿਹਾ, ਬਲਭੱਦ੍ਰ ਭੀ ਗੁਰੂ ਦੀ ਚਰਨੀਂ ਲੱਗ ਕੇ ਹਰਿ-ਨਾਮ ਧਿਆਉਂਦਾ ਸੀ ।
Even Krishna and Balbhadar meditated on the Lord, falling at the Guru's Feet.
 
ਹੇ ਨਾਨਕ ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਸ ਨੂੰ ਪਰਮਾਤਮਾ ਆਪ (ਵਿਕਾਰਾਂ ਦੇ ਸੰਸਾਰ-ਸਮੰੁਦਰ ਤੋਂ) ਪਾਰ ਲੰਘਾ ਲੈਂਦਾ ਹੈ ।੪।੫।੪੩।
O Nanak, the Lord Himself saves the Gurmukhs. ||4||5||43||
 
Gauree Gwaarayree, Fourth Mehl:
 
ਹੱਥ ਵਿਚ ਡੰਡਾ ਰੱਖਣ ਵਾਲਾ ਜੋਗੀ ਭੀ ਪਰਮਾਤਮਾ ਆਪ ਹੀ ਹੈ
The Lord Himself is the Yogi, who wields the staff of authority.
 
ਕਿਉਂਕਿ ਉਹ ਹਰੀ-ਪਰਮਾਤਮਾ ਆਪ ਹੀ (ਹਰ ਥਾਂ) ਵਿਆਪਕ ਹੋ ਰਿਹਾ ਹੈ (ਤਪੀਆਂ ਵਿਚ ਵਿਆਪਕ ਹੋ ਕੇ) ਹਰੀ ਆਪ ਹੀ ਤਾੜੀ ਲਾ ਕੇ ਤਪ-ਸਾਧਨ ਕਰ ਰਿਹਾ ਹੈ ।੧।
The Lord Himself practices tapa - intense self-disciplined meditation; He is deeply absorbed in His primal trance. ||1||
 
(ਹੇ ਭਾਈ !) ਮੇਰਾ ਰਾਮ ਇਹੋ ਜਿਹਾ ਹੈ ਕਿ ਉਹ ਹਰ ਥਾਂ ਮੌਜੂਦ ਹੈ ।
Such is my Lord, who is all-pervading everywhere.
 
ਉਹ (ਹਰੇਕ ਜੀਵ ਦੇ) ਨੇੜੇ ਵੱਸਦਾ ਹੈ (ਕਿਸੇ ਭੀ ਥਾਂ ਤੋਂ) ਉਹ ਹਰੀ ਦੂਰ ਨਹੀਂ ਹੈ ।੧।ਰਹਾਉ।
He dwells near at hand - the Lord is not far away. ||1||Pause||
 
ਪਰਮਾਤਮਾ ਆਪ ਹੀ ਸ਼ਬਦ ਹੈ ਆਪ ਹੀ ਸੁਰਤਿ ਹੈ ਆਪ ਹੀ ਲਗਨ ਹੈ ।
The Lord Himself is the Word of the Shabad. He Himself is the awareness, attuned to its music.
 
ਪਰਮਾਤਮਾ ਆਪ ਹੀ (ਸਭ ਜੀਵਾਂ ਵਿਚ ਬੈਠਾ ਇਹ ਜਗਤ-ਤਮਾਸ਼ਾ) ਵੇਖ ਰਿਹਾ ਹੈ (ਤੇ, ਆਪ ਹੀ ਇਹ ਤਮਾਸ਼ਾ ਵੇਖ ਕੇ) ਖ਼ੁਸ਼ ਹੋ ਰਿਹਾ ਹੈ ।
The Lord Himself beholds, and He Himself blossoms forth.
 
ਪਰਮਾਤਮਾ ਆਪ ਹੀ (ਸਭ ਵਿਚ ਬੈਠ ਕੇ ਆਪਣਾ ਨਾਮ) ਜਪ ਰਿਹਾ ਹੈ ।੨।
The Lord Himself chants, and the Lord Himself inspires others to chant. ||2||
 
ਪਰਮਾਤਮਾ ਆਪ ਹੀ ਪਪੀਹਾ ਹੈ (ਤੇ ਆਪ ਹੀ ਉਸ ਪਪੀਹੇ ਵਾਸਤੇ) ਵਰਖਾ ਦੀ ਧਾਰ ਹੈ ।
He Himself is the rainbird, and the Ambrosial Nectar raining down.
 
ਪਰਮਾਤਮਾ ਆਪ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਹੈ, ਤੇ ਆਪ ਹੀ ਉਹ (ਜੀਵਾਂ ਨੂੰ ਅੰਮ੍ਰਿਤ) ਪਿਲਾਣ ਵਾਲਾ ਹੈ ।
The Lord is the Ambrosial Nectar; He Himself leads us to drink it in.
 
ਪ੍ਰਭੂ ਆਪ ਹੀ (ਜਗਤ ਦੇ ਜੀਵਾਂ ਨੂੰ) ਪੈਦਾ ਕਰਦਾ ਹੈ ਤੇ ਆਪ ਹੀ (ਜੀਵਾਂ ਨੂੰ ਸੰਸਾਰ-ਸਮੰੁਦਰ ਤੋਂ) ਪਾਰ ਲੰਘਾਂਦਾ ਹੈ ।੩।
The Lord Himself is the Doer; He Himself is our Saving Grace. ||3||
 
ਪਰਮਾਤਮਾ ਆਪ (ਜੀਵਾਂ ਦੇ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਬੇੜੀ ਹੈ ਤੁਲਹਾ ਹੈ, ਤੇ ਆਪ ਹੀ ਪਾਰ ਲੰਘਾਣ ਵਾਲਾ ਹੈ
The Lord Himself is the Boat, the Raft and the Boatman.
 
ਪ੍ਰਭੂ ਆਪ ਹੀ ਗੁਰੂ ਦੀ ਮਤਿ ਤੇ ਤੋਰ ਕੇ ਵਿਕਾਰਾਂ ਤੋਂ ਬਚਾਂਦਾ ਹੈ ।
The Lord Himself, through the Guru's Teachings, saves us.
 
ਹੇ ਨਾਨਕ ! ਪਰਮਾਤਮਾ ਆਪ ਹੀ ਸੰਸਾਰ-ਸਮੰੁਦਰ ਤੋਂ ਪਾਰ ਲੰਘਾਂਦਾ ਹੈ ।੪।੬।੪੪।
O Nanak, the Lord Himself carries us across to the other side. ||4||6||44||
 
Gauree Bairaagan, Fourth Mehl:
 
ਹੇ ਪ੍ਰਭੂ ! ਤੂੰ ਸਾਡਾ ਸ਼ਾਹ ਹੈਂ ਤੂੰ ਸਾਡਾ ਮਾਲਕ ਹੈਂ, ਤੂੰ ਸਾਨੂੰ ਜਿਹੋ ਜਿਹਾ ਸਰਮਾਇਆ ਦੇਂਦਾ ਹੈਂ, ਉਹੋ ਜਿਹਾ ਸਰਮਾਇਆ ਅਸੀ ਲੈ ਲੈਂਦੇ ਹਾਂ ।
O Master, You are my Banker. I receive only that capital which You give me.
 
ਜੇ ਤੂੰ ਆਪ ਮਿਹਰਵਾਨ ਹੋ ਕੇ (ਸਾਨੂੰ ਆਪਣੇ ਨਾਮ ਦਾ ਸਰਮਾਇਆ) ਦੇਵੇਂ ਤਾਂ ਅਸੀ ਪਿਆਰ ਨਾਲ ਤੇਰੇ ਨਾਮ ਦਾ ਵਪਾਰ ਕਰਨ ਲੱਗ ਪੈਂਦੇ ਹਾਂ ।੧।
I would purchase the Lord's Name with love, if You Yourself, in Your Mercy, would sell it to me. ||1||
 
ਹੇ ਭਾਈ ! ਅਸੀ ਜੀਵ ਪਰਮਾਤਮਾ (ਸ਼ਾਹੂਕਾਰ) ਦੇ (ਭੇਜੇ ਹੋਏ) ਵਪਾਰੀ ਹਾਂ ।
I am the merchant, the peddler of the Lord.
 
ਉਹ ਸ਼ਾਹ (ਆਪਣੇ ਨਾਮ ਦਾ) ਸਰਮਾਇਆ ਦੇ ਕੇ (ਅਸਾਂ ਜੀਵਾਂ ਪਾਸੋਂ) ਵਪਾਰ ਕਰਾਂਦਾ ਹੈ ।੧।ਰਹਾਉ।
I trade in the merchandise and capital of the Lord's Name. ||1||Pause||
 
(ਜਿਸ ਜੀਵ-ਵਣਜਾਰੇ ਨੇ) ਪਰਮਾਤਮਾ ਦੀ ਭਗਤੀ ਦੀ ਖੱਟੀ ਖੱਟੀ ਹੈ ਪਰਮਾਤਮਾ ਦਾ ਨਾਮ-ਧਨ ਖੱਟਿਆ ਹੈ, ਉਹ ਉਸ ਸਦਾ ਕਾਇਮ ਰਹਿਣ ਵਾਲੇ ਸ਼ਾਹ-ਪ੍ਰਭੂ ਦੇ ਮਨ ਵਿਚ ਪਿਆਰਾ ਲੱਗਦਾ ਹੈ ।
I have earned the profit, the wealth of devotional worship of the Lord. I have become pleasing to the Mind of the Lord, the True Banker.
 
(ਜਿਸ ਜੀਵ-ਵਪਾਰੀ ਨੇ) ਪਰਮਾਤਮਾ ਦਾ ਨਾਮ ਜਪ ਕੇ ਪਰਮਾਤਮਾ ਦੇ ਨਾਮ ਦਾ ਸੌਦਾ ਵਿਹਾਝਿਆ ਹੈ, ਜਮ-ਮਸੂਲੀਆ ਉਸ ਦੇ ਨੇੜੇ ਭੀ ਨਹੀਂ ਢੁਕਦਾ ।੨।
I chant and meditate on the Lord, loading the merchandise of the Lord's Name. The Messenger of Death, the tax collector, does not even approach me. ||2||
 
ਪਰ ਜੇਹੜੇ ਜੀਵ-ਵਣਜਾਰੇ (ਪ੍ਰਭੂ-ਨਾਮ ਤੋਂ ਬਿਨਾ) ਹੋਰ ਹੋਰ ਵਣਜ ਕਰਦੇ ਹਨ, ਉਹ ਮਾਇਆ ਦੇ ਮੋਹ ਦੀਆਂ ਬੇਅੰਤ ਲਹਰਾਂ ਵਿਚ ਫਸ ਕੇ ਦੁਖ ਸਹਾਰਦੇ ਰਹਿੰਦੇ ਹਨ ।
Those traders who trade in other merchandise, are caught up in the endless waves of the pain of Maya.
 
(ਉਹਨਾਂ ਦੇ ਭੀ ਕੀਹ ਵੱਸ ?) ਜਿਹੋ ਜਿਹੇ ਵਣਜ ਵਿਚ ਪਰਮਾਤਮਾ ਨੇ ਉਹਨਾਂ ਨੂੰ ਲਾ ਦਿੱਤਾ ਹੈ, ਉਹੋ ਜਿਹਾ ਹੀ ਫਲ ਉਹਨਾਂ ਨੇ ਪਾ ਲਿਆ ਹੈ ।੩।
According to the business in which the Lord has placed them, so are the rewards they obtain. ||3||
 
ਪਰਮਾਤਮਾ ਦੇ ਨਾਮ ਦਾ ਵਪਾਰ ਉਹੀ ਮਨੁੱਖ ਕਰਦਾ ਹੈ ਜਿਸ ਨੂੰ ਪਰਮਾਤਮਾ ਆਪ ਮਿਹਰਵਾਨ ਹੋ ਕੇ ਦੇਂਦਾ ਹੈ ।
People trade in the Name of the Lord, Har, Har, when the God shows His Mercy and bestows it.
 
ਹੇ ਦਾਸ ਨਾਨਕ ! ਜਿਸ ਮਨੁੱਖ ਨੇ (ਸਭ ਦੇ) ਸ਼ਾਹ ਪਰਮਾਤਮਾ ਦੀ ਸੇਵਾ-ਭਗਤੀ ਕੀਤੀ ਹੈ, ਉਸ ਪਾਸੋਂ ਉਹ ਸ਼ਾਹ-ਪ੍ਰਭੂ ਕਦੇ ਭੀ (ਉਸ ਦੇ ਵਣਜ-ਵਪਾਰ ਦਾ) ਲੇਖਾ ਨਹੀਂ ਮੰਗਦਾ ।੪।੧।੭।੪੫।
Servant Nanak serves the Lord, the Banker; he shall never again be called to render his account. ||4||1||7||45||
 
Gauree Bairaagan, Fourth Mehl:
 
ਜਿਵੇਂ ਕੋਈ ਮਾਂ ਪੁੱਤਰ (ਜੰਮਣ) ਦੀ ਆਸ ਰੱਖ ਕੇ (ਨੌ ਮਹੀਨੇ ਆਪਣੀ) ਕੁੱਖ ਦੀ ਸੰਭਾਲ ਕਰਦੀ ਰਹਿੰਦੀ ਹੈ
The mother nourishes the fetus in the womb, hoping for a son,
 
(ਉਹ ਆਸ ਕਰਦੀ ਹੈ ਕਿ ਮੇਰਾ ਪੁੱਤਰ) ਵੱਡਾ ਹੋ ਕੇ ਧਨ ਖੱਟ-ਕਮਾ ਕੇ ਸਾਡੇ ਸੁਖ ਆਨੰਦ ਵਾਸਤੇ ਸਾਨੂੰ (ਲਿਆ ਕੇ) ਦੇਵੇਗਾ,
who will grow and earn and give her money to enjoy herself.
 
ਇਸੇ ਤਰ੍ਹਾਂ ਪਰਮਾਤਮਾ ਆਪਣੇ ਸੇਵਕਾਂ ਦੀ ਪ੍ਰੀਤਿ ਨੂੰ ਆਪ ਆਪਣਾ ਹੱਥ ਦੇ ਕੇ ਕਾਇਮ ਰੱਖਦਾ ਹੈ ।੧।
In just the same way, the humble servant of the Lord loves the Lord, who extends His Helping Hand to us. ||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by