(ਭਾਵੇਂ ਉਹ) ਸੋਹਣਾ ਰਾਮ ਹਰੇਕ ਸਰੀਰ ਵਿਚ ਵਿਆਪਕ ਹੈ (ਫਿਰ ਭੀ) ਗੁਰੂ ਦੇ ਸ਼ਬਦ ਦੀ ਰਾਹੀਂ (ਹੀ ਉਸ ਨਾਲ) ਲਗਨ ਲੱਗਦੀ ਹੈ ।
The All-pervading Sovereign Lord King is contained in each and every heart. Through the Guru, and the Word of the Guru's Shabad, I am lovingly centered on the Lord.
 
ਮੈਂ ਗੁਰੂ ਨੂੰ ਆਪਣਾ ਮਨ ਆਪਣਾ ਤਨ ਦੇਣ ਨੂੰ ਤਿਆਰ ਹਾਂ (ਆਪਣਾ ਸਿਰ) ਕੱਟ ਕੇ ਦੇਣ ਨੂੰ ਤਿਆਰ ਹਾਂ । ਗੁਰੂ ਦੇ ਬਚਨਾਂ ਦੀ ਰਾਹੀਂ ਹੀ ਮੇਰੀ ਭਟਕਣਾ ਮੇਰਾ ਡਰ ਦੂਰ ਹੋ ਸਕਦਾ ਹੈ ।੨।
Cutting my mind and body into pieces, I offer them to my Guru. The Guru's Teachings have dispelled my doubt and fear. ||2||
 
(ਮਾਇਆ ਦੇ ਮੋਹ ਦੇ) ਹਨੇਰੇ ਵਿਚ (ਫਸੇ ਹੋਏ ਜੀਵ ਦੇ ਅੰਦਰ ਗੁਰੂ ਹੀ ਗਿਆਨ ਦਾ) ਦੀਵਾ ਲਿਆ ਕੇ ਬਾਲਦਾ ਹੈ, ਗੁਰੂ ਦੇ ਦਿੱਤੇ ਗਿਆਨ ਦੀ ਰਾਹੀਂ ਹੀ (ਪ੍ਰਭੂ-ਚਰਨਾਂ ਵਿਚ) ਲਗਨ ਲੱਗਦੀ ਹੈ,
In the darkness, the Guru has lit the lamp of the Guru's wisdom; I am lovingly focused on the Lord.
 
ਅਗਿਆਨਤਾ ਦਾ ਹਨੇਰਾ ਪੂਰੇ ਤੌਰ ਤੇ ਨਾਸ ਹੋ ਜਾਂਦਾ ਹੈ, ਹਿਰਦੇ-ਘਰ ਵਿਚ ਪ੍ਰਭੂ ਦਾ ਨਾਮ-ਪਦਾਰਥ ਲੱਭ ਪੈਂਦਾ ਹੈ, ਮਨ (ਮੋਹ ਦੀ ਨੀਂਦ ਵਿਚੋਂ) ਜਾਗ ਪੈਂਦਾ ਹੈ ।੩।
The darkness of ignorance has been dispelled, and my mind has been awakened; within the home of my inner being, I have found the genuine article. ||3||
 
ਮਾਇਆ ਨੂੰ ਆਪਣੀ ਜ਼ਿੰਦਗੀ ਦਾ ਆਸਰਾ ਬਣਾਣ ਵਾਲੇ ਮਨੁੱਖ ਰੱਬ ਨਾਲੋਂ ਟੁੱਟ ਜਾਂਦੇ ਹਨ, ਨਿਰਦਈ ਹੋ ਜਾਂਦੇ ਹਨ, ਆਤਮਕ ਮੌਤ ਉਹਨਾਂ ਨੂੰ ਆਪਣੀ ਤੱਕ ਵਿਚ ਰੱਖਦੀ ਹੈ ।
The vicious hunters, the faithless cynics, are hunted down by the Messenger of Death.
 
ਉਹ ਮਨੁੱਖ ਸਤਿਗੁਰੂ ਦੇ ਅੱਗੇ ਆਪਣਾ ਸਿਰ ਨਹੀਂ ਵੇਚਦੇ (ਉਹ ਆਪਣੇ ਅੰਦਰੋਂ ਹਉਮੈ ਨਹੀਂ ਗਵਾਂਦੇ) ਉਹ ਬਦ-ਕਿਸਮਤ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ ।੪।
They have not sold their heads to the True Guru; those wretched, unfortunate ones continue coming and going in reincarnation. ||4||
 
ਹੇ ਪ੍ਰਭੂ ! ਹੇ ਠਾਕੁਰ ! ਮੇਰੀ ਬੇਨਤੀ ਸੁਣ, ਮੈਂ ਤੇਰੀ ਸਰਨ ਆਇਆ ਹਾਂ, ਮੈਂ ਤੈਥੋਂ ਤੇਰਾ ਨਾਮ ਮੰਗਦਾ ਹਾਂ ।
Hear my prayer, O God, my Lord and Master: I beg for the Sanctuary of the Lord God.
 
ਦਾਸ ਨਾਨਕ ਦੀ ਲਾਜ ਇੱਜ਼ਤ (ਰੱਖਣ ਵਾਲਾ) ਗੁਰੂ ਹੀ ਹੈ, ਮੈਂ ਸਤਿਗੁਰੂ ਦੇ ਅੱਗੇ ਆਪਣਾ ਸਿਰ ਵੇਚ ਦਿੱਤਾ ਹੈ (ਮੈਂ ਨਾਮ ਦੇ ਵੱਟੇ ਵਿਚ ਆਪਣੀ ਅਪਣੱਤ ਗੁਰੂ ਦੇ ਹਵਾਲੇ ਕਰ ਦਿੱਤੀ ਹੈ) ।੫।੧੦।੨੪।੬੨।
Servant Nanak's honor and respect is the Guru; he has sold his head to the True Guru. ||5||10||24||62||
 
Gauree Poorbee, Fourth Mehl:
 
(ਗੁਰੂ ਤੋਂ ਬਿਨਾ) ਅਸੀਂ ਜੀਵ ਅਹੰਕਾਰੀ ਹੋਏ ਰਹਿੰਦੇ ਹਾਂ, ਸਾਡੀ ਮਤਿ ਅਹੰਕਾਰ ਤੇ ਅਗਿਆਨਤਾ ਵਾਲੀ ਬਣੀ ਰਹਿੰਦੀ ਹੈ । ਜਦੋਂ ਗੁਰੂ ਮਿਲ ਪਏ, ਤਦੋਂ ਆਪਾ-ਭਾਵ ਦੂਰ ਹੋ ਜਾਂਦਾ ਹੈ ।
I am egotistical and conceited, and my intellect is ignorant. Meeting the Guru, my selfishness and conceit have been abolished.
 
(ਗੁਰੂ ਦੀ ਮਿਹਰ ਨਾਲ ਜਦੋਂ) ਹਉਮੈ ਦਾ ਰੋਗ ਦੂਰ ਹੁੰਦਾ ਹੈ, ਤਦੋਂ ਆਤਮਕ ਆਨੰਦ ਮਿਲਦਾ ਹੈ । ਇਹ ਸਾਰੀ ਮਿਹਰ ਗੁਰੂ ਦੀ ਹੀ ਹੈ ।੧।
The illness of egotism is gone, and I have found peace. Blessed, blessed is the Guru, the Sovereign Lord King. ||1||
 
ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਹੀ ਰਾਮ ਨਾਲ ਹਰੀ ਨਾਲ ਮਿਲਾਪ ਹੁੰਦਾ ਹੈ ।੧।ਰਹਾਉ।
I have found the Lord, through the Teachings of the Guru. ||1||Pause||
 
(ਗੁਰੂ ਦੀ ਕਿਰਪਾ ਨਾਲ ਹੀ) ਮੇਰੇ ਹਿਰਦੇ ਵਿਚ ਪਰਮਾਤਮਾ (ਦੇ ਚਰਨਾਂ) ਦੀ ਪ੍ਰੀਤਿ ਪੈਦਾ ਹੋਈ ਹੈ, ਗੁਰੂ ਨੇ (ਹੀ ਪਰਮਾਤਮਾ ਦੇ ਮਿਲਾਪ ਦਾ) ਰਸਤਾ ਦੱਸਿਆ ਹੈ ।
My heart is filled with love for the Sovereign Lord King; the Guru has shown me the path and the way to find Him.
 
ਮੈਂ ਆਪਣੀ ਜਿੰਦ ਆਪਣਾ ਸਰੀਰ ਸਭ ਕੁਝ ਗੁਰੂ ਦੇ ਅੱਗੇ ਰੱਖ ਦਿੱਤਾ ਹੈ, ਕਿਉਂਕਿ ਗੁਰੂ ਨੇ ਹੀ ਮੈਨੂੰ ਵਿੱਛੁੜੇ ਹੋਏ ਨੂੰ ਪਰਮਾਤਮਾ ਦੇ ਗਲ ਨਾਲ ਲਾ ਦਿੱਤਾ ਹੈ ।੨।
My soul and body all belong to the Guru; I was separated, and He has led me into the Lord's Embrace. ||2||
 
(ਗੁਰੂ ਦੀ ਕਿਰਪਾ ਨਾਲ ਹੀ) ਮੇਰੇ ਅੰਦਰ ਪਰਮਾਤਮਾ ਦਾ ਦਰਸਨ ਕਰਨ ਦੀ ਤਾਂਘ ਪੈਦਾ ਹੋਈ, ਗੁਰੂ ਨੇ (ਹੀ) ਮੈਨੂੰ ਮੇਰੇ ਹਿਰਦੇ ਵਿਚ ਵੱਸਦਾ ਮੇਰੇ ਨਾਲ ਵੱਸਦਾ ਪਰਮਾਤਮਾ ਵਿਖਾ ਦਿੱਤਾ ।
Deep within myself, I would love to see the Lord; the Guru has inspired me to see Him within my heart.
 
ਮੇਰੇ ਮਨ ਵਿਚ (ਹੁਣ) ਆਤਮਕ ਅਡੋਲਤਾ ਦਾ ਸੁਖ ਪੈਦਾ ਹੋ ਗਿਆ ਹੈ, (ਉਸ ਦੇ ਇਵਜ਼ ਵਿਚ) ਮੈਂ ਆਪਣਾ ਆਪ ਗੁਰੂ ਦੇ ਅੱਗੇ ਵੇਚ ਦਿੱਤਾ ਹੈ ।੩।
Within my mind, intuitive peace and bliss have arisen; I have sold myself to the Guru. ||3||
 
ਮੈਂ ਬਥੇਰੇ ਪਾਪ ਅਪਰਾਧ ਕਰਦਾ ਰਿਹਾ, ਕਈ ਭੈੜ ਕਰਦਾ ਰਿਹਾ ਤੇ ਲੁਕਾਂਦਾ ਰਿਹਾ ਜਿਵੇਂ ਚੋਰ ਆਪਣੀ ਚੋਰੀ ਲੁਕਾਂਦੇ ਹਨ ।
I am a sinner - I have committed so many sins; I am a villainous, thieving thief.
 
ਪਰ ਹੁਣ, ਹੇ ਨਾਨਕ ! (ਆਖ—) ਹੇ ਹਰੀ ! ਮੈਂ ਤੇਰੀ ਸਰਨ ਆਇਆ ਹਾਂ, ਜੇ ਤੇਰੀ ਮਿਹਰ ਹੋਵੇ ਤਾਂ ਮੇਰੀ ਇੱਜ਼ਤ ਰੱਖ (ਮੈਨੂੰ ਵਿਕਾਰਾਂ ਤੋਂ ਬਚਾਈ ਰੱਖ) ।੪।੧੧।੨੫।੬੩।
Now, Nanak has come to the Lord's Sanctuary; preserve my honor, Lord, as it pleases Your Will. ||4||11||25||63||
 
Gauree Poorbee, Fourth Mehl:
 
ਗੁਰੂ ਦੀ ਮਤਿ ਉਤੇ ਤੁਰਿਆਂ ਹੀ ਗੁਰੂ ਦਾ ਸ਼ਬਦ ਮਨੁੱਖ ਦੇ ਹਿਰਦੇ ਵਿਚ ਇਕ-ਰਸ ਪ੍ਰਭਾਵ ਪਾਈ ਰੱਖਦਾ ਹੈ (ਤੇ ਹੋਰ ਕੋਈ ਮਾਇਕ ਰਸ ਆਪਣਾ ਜ਼ੋਰ ਨਹੀਂ ਪਾ ਸਕਦਾ), ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਹੀ ਮਨੁੱਖ ਦਾ ਮਨ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ ।
Through the Guru's Teachings, the unstruck music resounds; through the Guru's Teachings, the mind sings.
 
ਕੋਈ ਵੱਡੇ ਭਾਗਾਂ ਵਾਲਾ ਮਨੁੱਖ ਗੁਰੂ ਦਾ ਦਰਸਨ ਪ੍ਰਾਪਤ ਕਰਦਾ ਹੈ । ਸਦਕੇ ਗੁਰੂ ਤੋਂ, ਸਦਕੇ ਗੁਰੂ ਤੋਂ । ਗੁਰੂ (ਮਨੁੱਖ ਦੇ ਅੰਦਰ ਪਰਮਾਤਮਾ ਦੇ ਮਿਲਾਪ ਦੀ) ਲਗਨ ਪੈਦਾ ਕਰਦਾ ਹੈ ।੧।
By great good fortune, I received the Blessed Vision of the Guru's Darshan. Blessed, blessed is the Guru, who has led me to love the Lord. ||1||
 
ਗੁਰੂ ਦੇ ਸਨਮੁਖ ਰਹਿ ਕੇ ਹੀ ਮਨੁੱਖ (ਆਪਣੇ ਅੰਦਰ) ਹਰੀ ਦੇ ਮਿਲਾਪ ਦੀ ਲਗਨ ਪੈਦਾ ਕਰ ਸਕਦਾ ਹੈ ।੧।ਰਹਾਉ।
The Gurmukh is lovingly centered on the Lord. ||1||Pause||
 
(ਹੇ ਭਾਈ !) ਪੂਰਾ ਗੁਰੂ ਹੀ ਮੇਰਾ ਠਾਕੁਰ ਹੈ, ਮੇਰਾ ਮਨ ਗੁਰੂ ਦੀ ਦੱਸੀ ਹੋਈ ਕਾਰ ਹੀ ਕਰਦਾ ਹੈ ।
My Lord and Master is the Perfect True Guru. My mind works to serve the Guru.
 
ਮੈਂ ਆਪਣੇ ਗੁਰੂ ਦੇ ਪੈਰ ਮਲ ਮਲ ਕੇ ਧੋਂਦਾ ਹਾਂ, ਕਿਉਂਕਿ ਗੁਰੂ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦਾ ਹੈ ।੨।
I massage and wash the Feet of the Guru, who recites the Sermon of the Lord. ||2||
 
(ਹੇ ਭਾਈ ! ਜਿਨ੍ਹਾਂ ਮਨੁੱਖਾਂ ਦੇ) ਹਿਰਦੇ ਵਿਚ ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਸਭ ਰਸਾਂ ਦਾ ਘਰ ਪ੍ਰਭੂ-ਨਾਮ ਵੱਸ ਪੈਂਦਾ ਹੈ, (ਜਿਨ੍ਹਾਂ ਦੀ) ਜੀਭ ਪਰਮਾਤਮਾ ਦੇ ਗੁਣ ਗਾਂਦੀ ਹੈ,
The Teachings of the Guru are in my heart; the Lord is the Source of nectar. My tongue sings the Glorious Praises of the Lord.
 
ਉਹਨਾਂ ਦੇ ਮਨ ਸਦਾ ਆਨੰਦ ਨਾਲ ਪਰਮਾਤਮਾ ਦੇ ਨਾਮ-ਰਸ ਵਿਚ ਰੱਜੇ ਰਹਿੰਦੇ ਹਨ, ਉਹਨਾਂ ਨੂੰ ਮੁੜ ਕਦੇ ਮਾਇਆ ਦੀ ਭੁੱਖ ਪੋਹ ਨਹੀਂ ਸਕਦੀ ।੩।
My mind is immersed in, and drenched with the Lord's essence. Fulfilled with the Lord's Love, I shall never feel hunger again. ||3||
 
ਪਰ ਕੋਈ ਭੀ ਮਨੁੱਖ ਪਰਮਾਤਮਾ ਦਾ ਨਾਮ (ਪਰਮਾਤਮਾ ਦੀ) ਕਿਰਪਾ ਤੋਂ ਬਿਨਾ ਹਾਸਲ ਨਹੀਂ ਕਰ ਸਕਦਾ, ਬੇਸ਼ੱਕ ਕੋਈ ਬਥੇਰੇ ਅਨੇਕਾਂ ਉਪਾਵ ਕਰਦਾ ਰਹੇ ।
People try all sorts of things, but without the Lord's Mercy, His Name is not obtained.
 
ਹੇ ਨਾਨਕ ! ਜਿਸ ਦਾਸ ਉਤੇ ਪਰਮਾਤਮਾ ਮਿਹਰ ਕਰਦਾ ਹੈ, ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਉਸ ਦੀ ਮਤਿ ਵਿਚ ਪਰਮਾਤਮਾ ਆਪਣਾ ਨਾਮ ਪੱਕਾ ਕਰ ਦੇਂਦਾ ਹੈ ।੪।੧੨।੨੬।੬੪।
The Lord has showered His Mercy upon servant Nanak; through the wisdom of the Guru's Teachings, he has enshrined the Naam, the Name of the Lord. ||4||12||26||64||
 
Raag Gauree Maajh, Fourth Mehl:
 
ਹੇ (ਮੇਰੀ) ਜਿੰਦੇ ! ਗੁਰੂ ਦੀ ਸ਼ਰਨ ਪੈ ਕੇ (ਪਰਮਾਤਮਾ ਦਾ) ਨਾਮ ਜਪੋ, (ਤੇਰੇ) ਭਾਗ (ਜਾਗ ਪਏ ਹਨ) ।
O my soul, as Gurmukh, do this deed: chant the Naam, the Name of the Lord.
 
(ਹੇ ਜਿੰਦੇ ! ਗੁਰੂ ਦੀ ਦਿੱਤੀ) ਮਤਿ ਨੂੰ (ਆਪਣੀ) ਮਾਂ ਬਣਾ, ਤੇ ਮਤਿ ਨੂੰ ਹੀ ਜੀਵਨ (ਦਾ ਆਸਰਾ ਬਣਾ), ਰਾਮ ਦਾ ਨਾਮ ਮੂੰਹ ਨਾਲ ਜਪ ।
Make that teaching your mother, that it may teach you to keep the Lord's Name in your mouth.
 
(ਹੇ ਜਿੰਦੇ !) ਸੰਤੋਖ ਨੂੰ ਪਿਤਾ ਬਣਾ, ਅਜੋਨੀ ਅਕਾਲ ਪੁਰਖ ਦੇ ਰੂਪ ਗੁਰੂ ਦੀ ਸ਼ਰਨ ਪਉ ।
Let contentment be your father; the Guru is the Primal Being, beyond birth or incarnation.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by