(ਹੇ ਭਾਈ !) ਆਪਣੀਆਂ ਦਲੀਲਾਂ ਆਪਣੀਆਂ ਸਿਆਣਪਾਂ ਸਾਰੀਆਂ ਛੱਡ ਦੇਹ,
Give up all your clever tricks and devices,
 
ਇਸ ਲਈ ਗੁਰਮੁਖਾਂ ਦੀ ਸ਼ਰਨ ਪੈ ਜਾ (ਸੰਤ ਜਨਾਂ ਦੀ ਸੰਗਤਿ ਦੀ ਬਰਕਤਿ ਦਾ ਸਦਕਾ) ਦਰਗਹ ਵਿਚ ਮਾਣ ਪਾਏਂਗਾ ।੧।
and hold tight to the Feet of the Saints. ||2||
 
(ਹੇ ਭਾਈ !) ਸਾਰੇ ਜੀਵ ਜੰਤ ਜਿਸ ਪਰਮਾਤਮਾ ਦੇ ਵੱਸ ਵਿਚ (ਹੱਥ ਵਿਚ) ਹਨ,
The One, who holds all creatures in His Hands,
 
ਜੇਹੜਾ ਪ੍ਰਭੂ ਕਦੇ ਭੀ (ਜੀਵਾਂ ਤੋਂ) ਵੱਖ ਨਹੀਂ ਹੁੰਦਾ, (ਸਦਾ) ਸਭ ਜੀਵਾਂ ਦੇ ਨਾਲ ਰਹਿੰਦਾ ਹੈ,
is never separated from them; He is with them all.
 
ਆਪਣੇ ਹੀਲੇ-ਜਤਨ ਛੱਡ ਕੇ ਉਸ ਪਰਮਾਤਮਾ ਦਾ ਆਸਰਾ-ਪਰਨਾ ਫੜ,
Abandon your clever devices, and grasp hold of His Support.
 
ਅੱਖ ਦੇ ਇਕ ਫੋਰ ਵਿਚ (ਮਾਇਆ ਦੇ ਮੋਹ ਦੇ ਬੰਧਨਾਂ ਤੋਂ) ਤੇਰੀ ਖ਼ਲਾਸੀ ਹੋ ਜਾਇਗੀ ।੩।
In an instant, you shall be saved. ||3||
 
ਹੇ ਨਾਨਕ ! ਉਸ ਪਰਮਾਤਮਾ ਨੂੰ ਸਦਾ ਆਪਣੇ ਨੇੜੇ ਵੱਸਦਾ ਸਮਝ,
Know that He is always near at hand.
 
ਇਹ ਨਿਸ਼ਚਾ ਕਰ ਕੇ ਮੰਨ ਕਿ ਪਰਮਾਤਮਾ ਦੀ ਰਜ਼ਾ ਅਟੱਲ ਹੈ ।
Accept the Order of God as True.
 
ਗੁਰੂ ਦੇ ਬਚਨ ਵਿਚ (ਜੁੜ ਕੇ ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ,
Through the Guru's Teachings, eradicate selfishness and conceit.
 
ਸਦਾ ਪਰਮਾਤਮਾ ਦਾ ਨਾਮ ਜਪ, ਸਦਾ ਪ੍ਰਭੂ (ਦੇ ਗੁਣਾਂ) ਦਾ ਜਾਪ ਜਪ ।੪।੪।੭੩।
O Nanak, chant and meditate on the Naam, the Name of the Lord, Har, Har. ||4||4||73||
 
Gauree Gwaarayree, Fifth Mehl:
 
ਗੁਰੂ ਦਾ ਉਪਦੇਸ਼ ਸਦਾ ਆਤਮਕ ਜੀਵਨ ਦੇ ਕੰਮ ਆਉਣ ਵਾਲਾ ਹੈ,
The Guru's Word is eternal and everlasting.
 
ਗੁਰੂ ਦੇ ਬਚਨ ਨਾਲ ਮੌਤ ਦੀ ਫਾਹੀ, ਆਤਮਕ ਮੌਤ ਲਿਆਉਣ ਵਾਲੀ ਮੋਹ ਦੀ ਫਾਹੀ ਕਟੀ ਜਾਂਦੀ ਹੈ।
The Guru's Word cuts away the noose of Death.
 
ਇਹ ਉਪਦੇਸ਼ ਕਦੇ ਛਿੱਜਣ ਵਾਲਾ (ਪੁਰਾਣਾ ਹੋਣ ਵਾਲਾ) ਨਹੀਂ ।
The Guru's Word is always with the soul.
 
ਗੁਰੂ ਦੇ ਉਪਦੇਸ਼ ਦੀ ਰਾਹੀਂ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਜੁੜਿਆ ਰਹਿੰਦਾ ਹੈ ।੧।
Through the Guru's Word, one is immersed in the Love of the Lord. ||1||
 
(ਹੇ ਭਾਈ !) ਜੋ (ਉਪਦੇਸ਼) ਗੁਰੂ ਨੇ ਦਿੱਤਾ ਹੈ, ਉਹ (ਹਰੇਕ ਮਨੁੱਖ ਦੇ) ਮਨ ਦੇ ਕੰਮ ਆਉਂਦਾ ਹੈ,
Whatever the Guru gives, is useful to the mind.
 
(ਇਸ ਵਾਸਤੇ, ਹੇ ਭਾਈ !) ਗੁਰੂ ਦੇ ਕੀਤੇ ਹੋਏ (ਇਸ ਉਪਕਾਰ ਨੂੰ) ਸਦਾ ਨਾਲ ਨਿਭਣ ਵਾਲਾ ਸਮਝ ।੧।ਰਹਾਉ।
Whatever the Saint does - accept that as True. ||1||Pause||
 
ਗੁਰੂ ਦਾ ਉਪਦੇਸ਼ ਸਦਾ ਮਨੁੱਖ ਦੇ ਆਤਮਕ ਜੀਵਨ ਦੇ ਕੰਮ ਆਉਣ ਵਾਲਾ ਹੈ, ਇਹ ਉਪਦੇਸ਼ ਕਦੇ ਛਿੱਜਣ ਵਾਲਾ (ਪੁਰਾਣਾ ਹੋਣ ਵਾਲਾ) ਨਹੀਂ ।
The Guru's Word is infallible and unchanging.
 
ਗੁਰੂ ਦੇ ਉਪਦੇਸ਼ ਦੀ ਰਾਹੀਂ ਮਨੁੱਖ ਦੀ ਭਟਕਣਾ ਮਨੁੱਖ ਦੇ ਵਿਤਕਰੇ ਕੱਟੇ ਜਾਂਦੇ ਹਨ ।
Through the Guru's Word, doubt and prejudice are dispelled.
 
ਗੁਰੂ ਦਾ ਉਪਦੇਸ਼ ਕਦੇ ਵਿਅਰਥ ਨਹੀਂ ਜਾਂਦਾ ।
The Guru's Word never goes away;
 
ਗੁਰੂ ਦੇ ਉਪਦੇਸ਼ (ਦੀ ਬਰਕਤਿ) ਨਾਲ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ (ਰਹਿੰਦਾ) ਹੈ ।੨।
through the Guru's Word, we sing the Glorious Praises of the Lord. ||2||
 
ਗੁਰੂ ਦਾ ਉਪਦੇਸ਼ ਜਿੰਦ ਦੇ ਨਾਲ ਨਿਭਦਾ ਹੈ ।
The Guru's Word accompanies the soul.
 
ਗੁਰੂ ਦਾ ਉਪਦੇਸ਼ ਨਿਆਸਰੀਆਂ ਜਿੰਦਾਂ ਦਾ ਸਹਾਰਾ ਬਣਦਾ ਹੈ ।
The Guru's Word is the Master of the masterless.
 
ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਮਨੁੱਖ ਨਰਕ ਵਿਚ ਨਹੀਂ ਪੈਂਦਾ, ਤੇ,
The Guru's Word saves one from falling into hell.
 
ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਮਨੁੱਖ ਆਪਣੀ ਜੀਭ ਨਾਲ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਮਾਣਦਾ ਹੈ ।੩।
Through the Guru's Word, the tongue savors the Ambrosial Nectar. ||3||
 
ਗੁਰੂ ਦਾ ਉਪਦੇਸ਼ ਮਨੁੱਖ ਨੂੰ ਸੰਸਾਰ ਵਿਚ ਪਰਸਿੱਧ ਕਰ ਦੇਂਦਾ ਹੈ ।
The Guru's Word is revealed in the world.
 
ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਮਨੁੱਖ ਜੀਵਨ-ਬਾਜ਼ੀ ਹਾਰ ਕੇ ਨਹੀਂ ਆਉਂਦਾ ।
Through the Guru's Word, no one suffers defeat.
 
ਹੇ ਨਾਨਕ ! ਜਿਸ ਮਨੁੱਖ ਉਤੇ ਪਰਮਾਤਮਾ ਆਪ ਮਿਹਰਬਾਨ ਹੁੰਦਾ ਹੈ ਉਸ ਉਤੇ ਸਤਿਗੁਰੂ ਸਦਾ ਦਇਆ-ਦ੍ਰਿਸ਼ਟੀ ਕਰਦਾ ਰਹਿੰਦਾ ਹੈ ।੪।੫।੭੪।
O Nanak, the True Guru is always kind and compassionate, unto those whom the Lord Himself has blessed with His Mercy. ||4||5||74||
 
Gauree Gwaarayree, Fifth Mehl:
 
(ਹੇ ਭਾਈ !) ਜਿਸ (ਪ੍ਰਭੂ) ਨੇ ਮਿੱਟੀ ਤੋਂ (ਮੇਰਾ) ਅਮੋਲਕ ਮਨੁੱਖਾ ਸਰੀਰ ਬਣਾ ਦਿੱਤਾ ਹੈ,
He makes jewels out of the dust,
 
ਜਿਸ ਨੇ ਜਤਨ ਕਰ ਕੇ ਮਾਂ ਦੇ ਪੇਟ ਵਿਚ ਮੇਰੀ ਰੱਖਿਆ ਕੀਤੀ ਹੈ,
and He managed to preserve you in the womb.
 
ਜਿਸ ਨੇ ਮੈਨੂੰ ਸੋਭਾ ਦਿੱਤੀ ਹੈ ਵਡਿਆਈ ਬਖ਼ਸ਼ੀ ਹੈ,
He has given you fame and greatness;
 
ਉਸ ਪ੍ਰਭੂ ਨੂੰ ਮੈਂ (ਉਸ ਦੀ ਮਿਹਰ ਨਾਲ) ਅੱਠੇ ਪਹਰ ਸਿਮਰਦਾ ਹਾਂ ।੧।
meditate on that God, twenty-four hours a day. ||1||
 
ਹੇ ਸੋਹਣੇ ਰਾਮ ! (ਕਿਰਪਾ ਕਰ) ਮੈਂ ਗੁਰਮੁਖਾਂ ਦੇ ਚਰਨਾਂ ਦੀ ਧੂੜ ਪ੍ਰਾਪਤ ਕਰ ਲਵਾਂ,
O Lord, I seek the dust of the feet of the Holy.
 
ਤੇ ਗੁਰੂ ਨੂੰ ਮਿਲ ਕੇ (ਤੈਨੂੰ) ਆਪਣੇ ਖਸਮ ਨੂੰ ਸਿਮਰਦਾ ਰਹਾਂ ।੧।ਰਹਾਉ।
Meeting the Guru, I meditate on my Lord and Master. ||1||Pause||
 
(ਹੇ ਭਾਈ !) ਜਿਸ (ਪ੍ਰਭੂ) ਨੇ (ਮੈਨੂੰ) ਮੂਰਖ-ਅੰਞਾਣ ਤੋਂ ਸੁੰਦਰ ਬੋਲ ਬੋਲਣ ਵਾਲਾ ਬਣਾ ਦਿੱਤਾ ਹੈ,
He transformed me, the fool, into a fine speaker,
 
ਜਿਸ ਨੇ (ਮੈਨੂੰ) ਬੇਸਮਝ ਤੋਂ ਸਮਝਦਾਰ ਬਣਾ ਦਿੱਤਾ ਹੈ,
and He made the unconscious become conscious;
 
ਜਿਸ (ਪ੍ਰਭੂ) ਦੀ ਕਿਰਪਾ ਨਾਲ ਮੈਂ (ਧਰਤੀ ਦੇ ਸਾਰੇ) ਨੌ ਹੀ ਖ਼ਜ਼ਾਨੇ ਹਾਸਲ ਕਰ ਰਿਹਾ ਹਾਂ,
by His Grace, I have obtained the nine treasures.
 
ਉਹ ਪ੍ਰਭੂ ਮੇਰੇ ਮਨ ਤੋਂ ਭੁੱਲਦਾ ਨਹੀਂ ਹੈ ।੨।
May I never forget that God from my mind. ||2||
 
(ਹੇ ਭਾਈ !) ਜਿਸ (ਕਰਤਾਰ) ਨੇ (ਮੈਨੂੰ) ਨਿਥਾਵੇਂ ਨੂੰ ਥਾਂ ਦਿੱਤਾ ਹੈ,
He has given a home to the homeless;
 
ਜਿਸ ਨੇ (ਮੈਨੂੰ) ਨਿਮਾਣੇ ਨੂੰ ਮਾਣ-ਆਦਰ ਬਖ਼ਸ਼ਿਆ ਹੈ,
He has given honor to the dishonored.
 
ਜਿਸ (ਕਰਤਾਰ) ਨੇ ਮੇਰੀ ਹਰੇਕ ਆਸ (ਹੁਣ ਤਕ) ਪੂਰੀ ਕੀਤੀ ਹੈ,
He has fulfilled all desires;
 
ਉਸ ਨੂੰ ਮੈਂ ਦਿਨ ਰਾਤ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਸਿਮਰਦਾ ਰਹਿੰਦਾ ਹਾਂ ।੩।
remember Him in meditation, day and night, with every breath and every morsel of food. ||3||
 
ਜਿਸ (ਪ੍ਰਭੂ) ਦੀ ਕਿਰਪਾ ਨਾਲ (ਮੇਰੇ ਗਲੋਂ) ਮਾਇਆ (ਦੇ ਮੋਹ) ਦੀ ਫਾਹੀ ਕੱਟੀ ਗਈ ਹੈ,
By His Grace, the bonds of Maya are cut away.
 
(ਜਿਸ ਦੇ ਭੇਜੇ) ਗੁਰੂ ਦੀ ਕਿਰਪਾ ਨਾਲ (ਮੈਨੂੰ) ਅੰਮ੍ਰਿਤ (ਵਰਗੀ ਮਿੱਠੀ ਲੱਗਣ ਵਾਲੀ ਮਾਇਆ ਹੁਣ) ਕੌੜੀ ਜ਼ਹਿਰ ਭਾਸ ਰਹੀ ਹੈ,
By Guru's Grace, the bitter poison has become Ambrosial Nectar.
 
ਹੇ ਨਾਨਕ ! ਆਖ—(ਹੇ ਭਾਈ !) ਇਸ ਜੀਵ ਦੇ ਵੱਸ ਕੁਝ ਨਹੀਂ ਕਿ (ਕਿ ਆਪਣੇ ਉੱਦਮ ਨਾਲ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਸਕੇ)
Says Nanak, I cannot do anything;
 
ਮੈਂ ਉਸ ਰੱਖਣਹਾਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਾ ਹਾਂ ।੪।੬।੭੫।
I praise the Lord, the Protector. ||4||6||75||
 
Gauree Gwaarayree, Fifth Mehl:
 
(ਹੇ ਭਾਈ !) ਉਸ ਰਾਮ ਦੀ ਸ਼ਰਨ ਪਿਆਂ ਕੋਈ ਡਰ ਨਹੀਂ ਪੋਹ ਸਕਦਾ, ਕੋਈ ਚਿੰਤਾ ਨਹੀਂ ਵਿਆਪ ਸਕਦੀ ।
In His Sanctuary, there is no fear or sorrow.
 
(ਕਿਉਂਕਿ ਕੋਈ ਡਰ ਕੋਈ ਚਿੰਤਾ) ਕੁਝ ਭੀ ਉਸ ਰਾਮ ਤੋਂ ਆਕੀ ਨਹੀਂ ਹੋ ਸਕਦਾ (ਤੇ ਆਪ ਕਿਸੇ ਜੀਵ ਨੂੰ ਦੁੱਖ ਨਹੀਂ ਦੇ ਸਕਦਾ) ।
Without Him, nothing at all can be done.
 
(ਇਸ ਵਾਸਤੇ ਹੇ ਭਾਈ !) ਮੈਂ ਆਪਣੀ ਅਕਲ ਦਾ ਆਸਰਾ ਰੱਖਣ ਦੀ ਬੁਰਾਈ ਛੱਡ ਦਿੱਤੀ ਹੈ (ਤੇ ਉਸ ਰਾਮ ਦਾ ਦਾਸ ਬਣ ਗਿਆ ਹਾਂ,
I have renounced clever tricks, power and intellectual corruption.
 
ਉਹ ਰਾਮ) ਆਪਣੇ ਦਾਸ ਦੀ ਇੱਜ਼ਤ ਰੱਖਣ ਦੇ ਸਮਰੱਥ ਹੈ ।੧।
God is the Protector of His servant. ||1||
 
ਹੇ ਮੇਰੇ ਮਨ ! ਪ੍ਰੇਮ ਨਾਲ ਰਾਮ ਦਾ ਨਾਮ ਜਪ,
Meditate, O my mind, on the Lord, Raam, Raam, with love.
 
ਉਹ ਨਾਮ ਤੇਰੇ ਘਰ ਵਿਚ (ਹਿਰਦੇ ਵਿਚ) ਤੇ ਬਾਹਰ ਹਰ ਥਾਂ ਸਦਾ ਤੇਰੇ ਨਾਲ ਰਹਿੰਦਾ ਹੈ ।੧।ਰਹਾਉ।
Within your home, and beyond it, He is always with you. ||1||Pause||
 
(ਹੇ ਭਾਈ !) ਆਪਣੇ ਮਨ ਵਿਚ ਉਸ ਪਰਮਾਤਮਾ ਦਾ ਆਸਰਾ ਰੱਖ,
Keep His Support in your mind.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by