ਹੇ ਪਾਰਬ੍ਰਹਮ ਪ੍ਰਭੂ ! (ਤੇਰੇ ਬੇਅੰਤ ਗੁਣ ਹਨ, ਮੈਨੂੰ ਸਮਝ ਨਹੀਂ ਆਉਂਦੀ ਕਿ) ਮੈਂ ਤੇਰਾ ਕੇਹੜਾ ਗੁਣ ਲੈ ਕੇ ਤੇਰੀ ਸਿਫ਼ਤਿ-ਸਾਲਾਹ ਕਰਾਂ
What is that virtue, by which I may sing of You?
ਤੇ ਕੇਹੜੇ ਬੋਲ ਬੋਲ ਕੇ ਮੈਂ ਤੈਨੂੰ ਪ੍ਰਸੰਨ ਕਰਾਂ ।੧।ਰਹਾਉ।
What is that speech, by which I may please the Supreme Lord God? ||1||Pause||
ਹੇ ਪਾਰਬ੍ਰਹਮ ! ਮੈਂ ਤੇਰੀ ਕੇਹੜੀ ਪੂਜਾ ਕਰਾਂ (ਜਿਸ ਨਾਲ ਤੂੰ ਪ੍ਰਸੰਨ ਹੋ ਸਕੇਂ) ?
What worship service shall I perform for You?
ਹੇ ਪ੍ਰਭੂ ! ਉਹ ਕੇਹੜਾ ਤਰੀਕਾ ਹੈ ਜਿਸ ਦੀ ਰਾਹੀਂ ਮੈਂ ਸੰਸਾਰ-ਸਮੰੁਦਰ ਤੋਂ ਪਾਰ ਲੰਘ ਜਾਵਾਂ ? ।੨।
How can I cross over the terrifying world-ocean? ||2||
ਉਹ ਕੇਹੜਾ ਤਪ-ਸਾਧਨ ਹੈ ਜਿਸ ਨਾਲ ਮਨੁੱਖ (ਕਾਮਯਾਬ) ਤਪਸ੍ਵੀ ਅਖਵਾ ਸਕਦਾ ਹੈ (ਤੇ ਮੈਨੂੰ ਖ਼ੁਸ਼ ਕਰ ਸਕਦਾ ਹੈ) ?
What is that penance, by which I may become a penitent?
ਉਹ ਕੇਹੜਾ ਨਾਮ ਹੈ (ਜਿਸ ਦਾ ਜਾਪ ਕਰ ਕੇ) (ਮਨੁੱਖ ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਸਕਦਾ ਹੈ ? ।੩।
What is that Name, by which the filth of egotism may be washed away? ||3||
ਹੇ ਨਾਨਕ ! (ਮਨੁੱਖ ਨਿਰੇ ਆਪਣੇ ਉੱਦਮ ਦੇ ਆਸਰੇ ਪ੍ਰਭੂ ਨੂੰ ਪ੍ਰਸੰਨ ਨਹੀਂ ਕਰ ਸਕਦਾ । ਉਸੇ ਮਨੁੱਖ ਦੇ ਗਾਏ ਹੋਏ) ਗੁਣ (ਕੀਤੀ ਹੋਈ) ਪੂਜਾ, ਗਿਆਨ ਤੇ (ਜੋੜੀ ਹੋਈ) ਸੁਰਤਿ ਆਦਿਕ ਦੀ ਸਾਰੀ ਮਿਹਨਤ (ਸਫਲ ਹੁੰਦੀ ਹੈ)
Virtue, worship, spiritual wisdom, meditation and all service, O Nanak,
ਜਿਸ ਉਤੇ ਦਿਆਲ ਹੋ ਕੇ ਕਿਰਪਾ ਕਰ ਕੇ ਗੁਰੂ ਮਿਲਦਾ ਹੈ ।੪।
are obtained from the True Guru, when, in His Mercy and Kindness, He meets us. ||4||
ਉਸੇ ਦੀ ਹੀ ਕੀਤੀ ਹੋਈ ਸਿਫ਼ਤਿ-ਸਾਲਾਹ (ਪਰਵਾਨ ਹੈ) ਉਸੇ ਨੇ ਹੀ ਪ੍ਰਭੂ ਨਾਲ ਜਾਣ-ਪਛਾਣ ਪਾਈ ਹੈ
They alone receive this merit, and they alone know God,
(ਜਿਸ ਨੂੰ ਗੁਰੂ ਮਿਲਿਆ ਹੈ ਤੇ) ਜਿਸ ਦੀ ਅਰਦਾਸ ਸਾਰੇ ਸੁਖ ਦੇਣ ਵਾਲਾ ਪਰਮਾਤਮਾ ਮੰਨ ਲੈਂਦਾ ਹੈ ।੧।ਰਹਾਉ ਦੂਜਾ।੩੬।੧੦੫।
who are approved by the Giver of peace. ||1||Second Pause||36||105||
Gauree, Fifth Mehl:
(ਹੇ ਭਾਈ !) ਇਹ ਸਰੀਰ ਜਿਸ ਦਾ (ਤੂੰ) ਮਾਣ ਕਰਦਾ ਹੈਂ (ਸਦਾ ਲਈ) ਆਪਣਾ ਨਹੀਂ ਹੈ ।
The body which you are so proud of, does not belong to you.
ਰਾਜ, ਭੁਇਂ, ਧਨ (ਇਹ ਭੀ ਸਦਾ ਲਈ) ਆਪਣੇ ਨਹੀਂ ਹਨ ।੧।
Power, property and wealth are not yours. ||1||
(ਹੇ ਭਾਈ ! ਤੂੰ) ਕਿਸ ਕਿਸ ਨਾਲ ਮੋਹ ਕਰ ਰਿਹਾ ਹੈਂ ? (ਇਹਨਾਂ ਵਿਚੋਂ ਕੋਈ ਭੀ ਸਦਾ ਲਈ) ਤੇਰਾ ਆਪਣਾ ਨਹੀਂ ਹੈ ।
They are not yours, so why do you cling to them?
(ਸਦਾ ਲਈ) ਆਪਣਾ (ਬਣੇ ਰਹਿਣ ਵਾਲਾ ਪਰਮਾਤਮਾ ਦਾ) ਨਾਮ (ਹੀ) ਹੈ (ਜੋ) ਗੁਰੂ ਪਾਸੋਂ ਮਿਲਦਾ ਹੈ ! ।੧।ਰਹਾਉ।
Only the Naam, the Name of the Lord, is yours; it is received from the True Guru. ||1||Pause||
ਪੁੱਤਰ, ਇਸਤ੍ਰੀ, ਭਰਾ, ਪਿਆਰੇ ਮਿੱਤਰ, ਪਿਉ, ਮਾਂ
Children, spouse and siblings are not yours.
(ਇਹਨਾਂ ਵਿਚੋਂ ਕੋਈ ਭੀ ਕਿਸੇ ਦਾ ਸਦਾ ਲਈ) ਆਪਣਾ ਨਹੀਂ ਹੈ ।੨।
Dear friends, mother and father are not yours. ||2||
(ਹੇ ਭਾਈ !) ਸੋਨਾ ਚਾਂਦੀ ਤੇ ਦੌਲਤ ਭੀ (ਸਦਾ ਲਈ ਆਪਣੇ) ਨਹੀਂ ਹਨ ।
Gold, silver and money are not yours.
ਵਧੀਆ ਘੋੜੇ, ਵਧੀਆ ਹਾਥੀ (ਇਹ ਭੀ ਸਦਾ ਲਈ) ਆਪਣੇ ਕੰਮ ਨਹੀਂ ਆ ਸਕਦੇ ।੩।
Fine horses and magnificent elephants are of no use to you. ||3||
ਹੇ ਨਾਨਕ ! ਆਖ—ਜਿਸ ਮਨੁੱਖ ਨੂੰ ਬਖ਼ਸ਼ਸ਼ ਕਰ ਕੇ ਗੁਰੂ ਨੇ (ਪ੍ਰਭੂ ਨਾਲ) ਮਿਲਾ ਦਿੱਤਾ ਹੈ, ਜਿਸ ਮਨੁੱਖ ਦਾ (ਸਦਾ ਦਾ ਸਾਥੀ) ਪਰਮਾਤਮਾ ਬਣ ਗਿਆ ਹ
Says Nanak, those whom the Guru forgives, meet with the Lord.
ਸਭ ਕੁਝ ਉਸ ਦਾ ਆਪਣਾ ਹੈ (ਭਾਵ, ਉਸ ਨੂੰ ਸਾਰਾ ਜਗਤ ਆਪਣਾ ਦਿੱਸਦਾ ਹੈ, ਉਸ ਨੂੰ ਦੁਨੀਆ ਦੇ ਸਾਕ ਸੈਣ ਦਾ ਦੁਨੀਆ ਦੇ ਧਨ ਪਦਾਰਥ ਦਾ ਵਿਛੋੜਾ ਦੁਖੀ ਨਹੀਂ ਕਰ ਸਕਦਾ) ।੪।੩੭।੧੦੬।
Everything belongs to those who have the Lord as their King. ||4||37||106||
Gauree, Fifth Mehl:
(ਹੇ ਭਾਈ !) ਗੁਰੂ ਦੇ ਚਰਨ ਮੇਰੇ ਮੱਥੇ ਉਤੇ ਟਿਕੇ ਹੋਏ ਹਨ
I place the Guru's Feet on my forehead,
ਉਹਨਾਂ ਦੀ ਬਰਕਤਿ ਨਾਲ ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ ।੧।
and all my pains are gone. ||1||
ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ
I am a sacrifice to my True Guru.
(ਗੁਰੂ ਦੀ ਕਿਰਪਾ ਨਾਲ) ਮੈਂ ਆਪਣੇ ਆਤਮਕ ਜੀਵਨ ਨੂੰ ਪੜਤਾਲ ਪੜਤਾਲ ਕੇ ਸਭ ਤੋਂ ਸ੍ਰੇਸ਼ਟ ਆਨੰਦ ਮਾਣ ਰਿਹਾ ਹਾਂ ।੧।ਰਹਾਉ।
I have come to understand my soul, and I enjoy supreme bliss. ||1||Pause||
ਜਿਸ ਮਨੁੱਖ ਦੇ ਮੱਥੇ ਉਤੇ ਗੁਰੂ ਦੇ ਚਰਨਾਂ ਦੀ ਧੂੜ ਲੱਗ ਗਈ
I have applied the dust of the Guru's Feet to my face,
ਉਸ ਨੇ ਆਪਣੀ ਸਾਰੀ ਹਉਮੈ (ਪੈਦਾ ਕਰਨ ਵਾਲੀ) ਬੁੱਧੀ ਤਿਆਗ ਦਿੱਤੀ ।੨।
which has removed all my arrogant intellect. ||2||
ਹੇ ਭਾਈ !) ਗੁਰੂ ਦਾ ਸ਼ਬਦ ਮੇਰੇ ਮਨ ਵਿਚ ਪਿਆਰਾ ਲੱਗ ਰਿਹਾ ਹ
The Word of the Guru's Shabad has become sweet to my mind,
ਉਸ ਦੀ ਬਰਕਤਿ ਨਾਲ ਮੈਂ ਪਰਮਾਤਮਾ ਦਾ ਦਰਸਨ ਕਰ ਰਿਹਾ ਹਾਂ ।੩।
and I behold the Supreme Lord God. ||3||
ਹੇ ਨਾਨਕ ! (ਆਖ—ਮੇਰੇ ਵਾਸਤੇ) ਗੁਰੂ (ਹੀ ਸਾਰੇ) ਸੁਖਾਂ ਦਾ ਦੇਣ ਵਾਲਾ ਹੈ, ਗੁਰੂ ਕਰਤਾਰ (ਦਾ ਰੂਪ) ਹੈ ।
The Guru is the Giver of peace; the Guru is the Creator.
ਗੁਰੂ ਮੇਰੀ ਜਿੰਦ ਦਾ ਸਹਾਰਾ ਹੈ, ਗੁਰੂ ਮੇਰੇ ਪ੍ਰਾਣਾਂ ਦਾ ਸਹਾਰਾ ਹੈ ।੪।੩੮।੧੦੭।
O Nanak, the Guru is the Support of the breath of life and the soul. ||4||38||107||
Gauree, Fifth Mehl:
ਹੇ ਮੇਰੇ ਮਨ ! ਤੂੰ ਉਸ ਪਰਮਾਤਮਾ ਨੂੰ ਮਿਲਣ ਦੀ ਤਾਂਘ ਕਰ, ਜਿਸ ਦੇ ਘਰ ਵਿਚ ਕਿਸੇ ਚੀਜ਼ ਦੀ ਭੀ ਘਾਟ ਨਹੀਂ ਹੈ ।੧।
O my mind, seek the One who lacks nothing. ||1||
ਹੇ ਮੇਰੇ ਮਿੱਤਰ ਮਨ ! ਪਰਮਾਤਮਾ ਵਰਗਾ ਪ੍ਰੀਤਮ ਬਣਾ
Make the Beloved Lord your friend.
ਉਸ (ਪ੍ਰੀਤਮ ਨੂੰ) ਪ੍ਰਾਣਾਂ ਦੇ ਆਸਰੇ (ਪ੍ਰੀਤਮ) ਨੂੰ ਸਦਾ ਆਪਣੇ ਚਿੱਤ ਵਿਚ ਪ੍ਰੋ ਰੱਖ ।੧।ਰਹਾਉ।
Keep Him constantly in your mind; He is the Support of the breath of life. ||1||Pause||
ਹੇ ਮੇਰੇ ਮਨ ! ਤੂੰ ਉਸ ਪਰਮਾਤਮਾ ਦੀ ਸੇਵਾ-ਭਗਤੀ ਕਰ, ਜੋ (ਸਾਰੇ ਜਗਤ ਦਾ) ਮੂਲ ਹੈ
O my mind, serve Him;
ਜੋ ਸਭ ਵਿਚ ਵਿਆਪਕ ਹੈ ਜੋ ਪਰੇ ਤੋਂ ਪਰੇ ਹੈ (ਬੇਅੰਤ ਹੈ) ਤੇ ਜੋ ਪ੍ਰਕਾਸ਼-ਰੂਪ ਹੈ ।੨।
He is the Primal Being, the Infinite Divine Lord. ||2||
ਹੇ (ਮੇਰੇ) ਮਨ ! ਤੂੰ ਉਸ ਪਰਮਾਤਮਾ ਉਤੇ (ਆਪਣੀਆਂ ਸਾਰੀਆਂ ਲੋੜਾਂ ਪੂਰੀਆਂ ਹੋਣ ਦੀ) ਆਸ ਰੱਖ
Place your hopes in the One
ਜਿਸ (ਦੀ ਸਹਾਇਤਾ) ਦਾ ਭਰੋਸਾ ਸਦਾ ਤੋਂ ਹੀ (ਸਭ ਜੀਵਾਂ ਨੂੰ ਹੈ) ।੩।
who is the Support of all beings, from the very beginning of time, and throughout the ages. ||3||
(ਹੇ ਭਾਈ !) ਜਿਸ ਪਰਮਾਤਮਾ ਨਾਲ ਪ੍ਰੀਤਿ ਕਰਨ ਦੀ ਬਰਕਤਿ ਨਾਲ ਸਦਾ ਆਤਮਕ ਆਨੰਦ ਮਿਲਦਾ ਹੈ
His Love brings eternal peace;
ਨਾਨਕ (ਆਪਣੇ) ਗੁਰੂ ਨੂੰ ਮਿਲ ਕੇ ਉਸ ਦੇ ਗੁਣ ਗਾਂਦਾ ਹੈ ।੪।੩੯।੧੦੮।
meeting the Guru, Nanak sings His Glorious Praises. ||4||39||108||
Gauree, Fifth Mehl:
(ਹੇ ਭਾਈ !) ਮੇਰਾ ਮਿੱਤਰ-ਪ੍ਰਭੂ ਜੋ ਕੁਝ ਕਰਦਾ ਹੈ ਉਸ ਨੂੰ ਮੈਂ (ਸਿਰ-ਮੱਥੇ ਉਤੇ) ਮੰਨਦਾ ਹਾਂ
Whatever my Friend does, I accept.
ਮਿੱਤਰ-ਪ੍ਰਭੂ ਦੇ ਕੀਤੇ ਕੰਮ ਮੈਨੂੰ ਸੁਖਾਂ ਵਰਗੇ (ਪ੍ਰਤੀਤ ਹੁੰਦੇ) ਹਨ ।੧।
My Friend's actions are pleasing to me. ||1||
(ਹੇ ਭਾਈ !) ਮੇਰੇ ਮਨ-ਚਿੱਤ ਵਿਚ ਸਿਰਫ਼ ਇਹ ਸਹਾਰਾ ਹੈ
Within my conscious mind, the One Lord is my only Support.
ਕਿ ਜਿਸ ਪਰਮਾਤਮਾ ਦੀ ਇਹ ਸਾਰੀ ਰਚਨਾ ਹੈ ਉਹ ਮੇਰਾ ਮਿੱਤਰ ਹੈ ।੧।ਰਹਾਉ।
One who does this is my Friend. ||1||Pause||
(ਹੇ ਭਾਈ !) ਮੇਰਾ ਮਿੱਤਰ-ਪ੍ਰਭੂ ਬੇ-ਮੁਥਾਜ ਹੈ (ਉਸ ਨੂੰ ਕਿਸੇ ਦੀ ਕੋਈ ਗ਼ਰਜ਼ ਨਹੀਂ ਕਾਣ ਨਹੀਂ)
My Friend is Carefree.
ਗੁਰੂ ਦੀ ਕਿਰਪਾ ਨਾਲ ਉਸ ਨਾਲ ਮੇਰਾ ਪਿਆਰ ਬਣ ਗਿਆ ਹੈ (ਭਾਵ, ਮੇਰੇ ਨਾਲ ਉਸ ਦੀ ਸਾਂਝ ਇਸ ਵਾਸਤੇ ਨਹੀਂ ਬਣੀ ਕਿ ਉਸ ਨੂੰ ਕੋਈ ਗ਼ਰਜ਼ ਸੀ । ਇਹ ਤਾਂ ਸਤਿਗੁਰੂ ਦੀ ਮਿਹਰ ਹੋਈ ਹੈ) ।੨।
By Guru's Grace, I give my love to Him. ||2||
ਮੇਰਾ ਮਿੱਤਰ-ਪ੍ਰਭੂ (ਹਰੇਕ ਜੀਵ ਦੇ) ਦਿਲ ਦੀ ਜਾਣਨ ਵਾਲਾ ਹੈ ।
My Friend is the Inner-knower, the Searcher of hearts.
ਉਹ ਸਭ ਤਾਕਤਾਂ ਦਾ ਮਾਲਕ ਹੈ, ਸਭ ਵਿਚ ਵਿਆਪਕ ਹੈ, ਬੇਅੰਤ ਹੈ, ਸਭ ਦਾ ਮਾਲਕ ਹੈ ।੩।
He is the All-powerful Being, the Supreme Lord and Master. ||3||
ਹੇ ਨਾਨਕ ! (ਆਖ—) ਹੇ ਪ੍ਰਭੂ ! ਤੂੰ ਮੇਰਾ ਮਾਲਕ ਹੈਂ, ਮੈਂ ਤੇਰਾ ਸੇਵਕ ਹਾਂ ।
I am Your servant; You are my Lord and Master.