ਗੁਰੂ-ਸੰਤ ਦੀ ਕਿਰਪਾ ਨਾਲ (ਮਨੁੱਖ ਨੂੰ) ਜਨਮ ਮਰਨ (ਦੇ ਚੱਕਰ) ਤੋਂ ਖ਼ਲਾਸੀ ਮਿਲ ਜਾਂਦੀ ਹੈ ।੧।
By the Grace of the Saints, one is released from birth and death. ||1||
 
(ਹੇ ਭਾਈ !) ਗੁਰੂ-ਸੰਤ ਦਾ ਦਰਸਨ (ਹੀ) ਮੁਕੰਮਲ (ਤੀਰਥ-) ਇਸ਼ਨਾਨ ਹੈ ।
The Blessed Vision of the Saints is the perfect cleansing bath.
 
ਗੁਰੂ-ਸੰਤ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ ।੧।ਰਹਾਉ।
By the Grace of the Saints, one comes to chant the Naam, the Name of the Lord. ||1||Pause||
 
(ਹੇ ਭਾਈ !) ਗੁਰੂ-ਸੰਤ ਦੀ ਸੰਗਤਿ ਵਿਚ (ਰਿਹਾਂ) ਅਹੰਕਾਰ ਦੂਰ ਹੋ ਜਾਂਦਾ ਹੈ
In the Society of the Saints, egotism is shed,
 
(ਗੁਰੂ ਦੀ ਸੰਗਤਿ ਵਿਚ ਰਹਿਣ ਵਾਲੇ ਮਨੁੱਖ ਨੂੰ) ਹਰ ਥਾਂ ਇਕ ਪਰਮਾਤਮਾ ਹੀ ਨਜ਼ਰੀਂ ਆਉਂਦਾ ਹੈ ।੨।
and the One Lord is seen everywhere. ||2||
 
(ਹੇ ਭਾਈ !) ਜਿਸ ਮਨੁੱਖ ਉਤੇ ਗੁਰੂ-ਸੰਤ ਮਿਹਰਬਾਨ ਹੋ ਜਾਏ
By the pleasure of the Saints, the five passions are overpowered,
 
(ਕਾਮਾਦਿਕ) ਪੰਜੇ (ਦੂਤ) ਉਸ ਦੇ ਵੱਸ ਵਿਚ ਆ ਜਾਂਦੇ ਹਨ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਆਪਣੇ ਹਿਰਦੇ ਵਿਚ ਇਕੱਠਾ ਕਰ ਲੈਂਦਾ ਹੈ ।੩।
and the heart is irrigated with the Ambrosial Naam. ||3||
 
ਪਰ) ਹੇ ਨਾਨਕ ! ਆਖ—ਉਸ ਮਨੁੱਖ ਨੂੰ (ਹੀ) ਗੁਰੂ ਦੇ ਚਰਨ (ਪਰਸਣੇ) ਮਿਲਦੇ ਹਨ
Says Nanak, one whose karma is perfect,
 
ਜਿਸ ਦੀ ਵੱਡੀ (ਚੰਗੀ) ਕਿਸਮਤਿ ਹੋਵੇ ।੪।੪੬।੧੧੫।
touches the feet of the Holy. ||4||46||115||
 
Gauree, Fifth Mehl:
 
(ਹੇ ਭਾਈ !) ਪਰਮਾਤਮਾ ਦੇ ਗੁਣ ਗਾਂਦਿਆਂ (ਹਿਰਦਾ-) ਕੌਲ-ਫੁੱਲ ਖਿੜ ਪੈਂਦਾ ਹੈ
Meditating on the Glories of the Lord, the heart-lotus blossoms radiantly.
 
ਪਰਮਾਤਮਾ ਦਾ ਨਾਮ ਸਿਮਰਦਿਆਂ ਹਰੇਕ ਕਿਸਮ ਦਾ ਡਰ ਦੂਰ ਹੋ ਜਾਂਦਾ ਹੈ ।੧।
Remembering the Lord in meditation, all fears are dispelled. ||1||
 
(ਹੇ ਭਾਈ !) ਉਹੀ ਅਕਲ ਉਕਾਈ ਕਰਨ ਤੋਂ ਬਚੀ ਹੋਈ ਸਮਝੋ, ਜਿਸ ਅਕਲ ਦੀ ਬਰਕਤਿ ਨਾਲ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਹੈ
Perfect is that intellect, by which the Glorious Praises of the Lord are sung.
 
(ਪਰ ਇਹ ਅਕਲ ਉਸ ਮਨੁੱਖ ਦੇ ਅੰਦਰ ਪੈਦਾ ਹੁੰਦੀ ਹੈ ਜੋ) ਵੱਡੀ ਕਿਸਮਤਿ ਨਾਲ ਗੁਰੂ ਦੀ ਸੰਗਤਿ ਪ੍ਰਾਪਤ ਕਰ ਲੈਂਦਾ ਹੈ ।੧।ਰਹਾਉ।
By great good fortune, one finds the Saadh Sangat, the Company of the Holy. ||1||Pause||
 
(ਹੇ ਭਾਈ !) ਗੁਰੂ ਦੀ ਸੰਗਤਿ ਵਿੱਚ ਰਿਹਾਂ ਪਰਮਾਤਮਾ ਦਾ ਨਾਮ ਖ਼ਜ਼ਾਨਾ ਮਿਲ ਜਾਂਦਾ ਹੈ
In the Saadh Sangat, the treasure of the Name is obtained.
 
ਤੇ, ਗੁਰੂ ਦੀ ਸੰਗਤਿ ਵਿੱਚ ਰਿਹਾਂ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ।੨।
In the Saadh Sangat, all one's works are brought to fruition. ||2||
 
ਪਰਮਾਤਮਾ ਦੀ ਭਗਤੀ ਕੀਤਿਆਂ ਮਨੁੱਖਾ ਜਨਮ ਸਫਲ ਹੋ ਜਾਂਦਾ ਹੈ
Through devotion to the Lord, one's life is approved.
 
(ਪਰ ਪਰਮਾਤਮਾ ਦੀ ਭਗਤੀ) ਪਰਮਾਤਮਾ ਦਾ ਨਾਮ ਉਚਾਰਨਾ ਗੁਰੂ ਦੀ ਕਿਰਪਾ ਨਾਲ (ਹੀ) ਮਿਲਦਾ ਹੈ ।੩।
By Guru's Grace, one chants the Naam, the Name of the Lord. ||3||
 
ਹੇ ਨਾਨਕ ! ਆਖ—(ਸਿਰਫ਼) ਉਹ ਮਨੁੱਖ (ਪਰਮਾਤਮਾ ਦੀ ਦਰਗਾਹ ਵਿਚ) ਕਬੂਲ ਹੁੰਦਾ ਹੈ
Says Nanak, that humble being is accepted,
 
ਜਿਸ ਦੇ ਹਿਰਦੇ ਵਿਚ (ਸਦਾ) ਪਰਮਾਤਮਾ (ਦਾ ਨਾਮ) ਵੱਸਦਾ ਹੈ ।੪।੪੭।੧੧੬।
within whose heart the Lord God abides. ||4||47||116||
 
Gauree, Fifth Mehl:
 
(ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦਾ ਮਨ ਇਕ ਪਰਮਾਤਮਾ ਨਾਲ ਹੀ ਰੰਗਿਆ ਰਹਿੰਦਾ ਹੈ
Those whose minds are imbued with the One Lord,
 
ਉਸ ਨੂੰ ਹੋਰਨਾਂ ਨਾਲ ਈਰਖਾ ਕਰਨੀ ਭੁੱਲ ਜਾਂਦੀ ਹੈ ।੧।
forget to feel jealous of others. ||1||
 
(ਜਿਸ ਮਨੁੱਖ ਉਤੇ ਗੁਰੂ ਦੀ ਕਿਰਪਾ ਹੁੰਦੀ ਹੈ, ਉਸ ਨੂੰ ਕਿਤੇ ਭੀ) ਗੋਬਿੰਦ ਤੋਂ ਬਿਨਾਂ ਹੋਰ ਕੋਈ (ਦੂਜਾ) ਨਹੀਂ ਦਿੱਸਦਾ ।
They see none other than the Lord of the Universe.
 
(ਉਸ ਨੂੰ ਹਰ ਥਾਂ) ਉਹੀ ਕਰਤਾਰ ਦਿੱਸਦਾ ਹੈ ਜੋ ਸਭ ਕੁਝ ਕਰਨ ਦੀ ਸਮਰੱਥਾ ਵਾਲਾ ਹੈ ਤੇ ਸਭ ਜੀਵਾਂ ਪਾਸੋਂ ਕਰਾਣ ਦੀ ਤਾਕਤ ਵਾਲਾ ਹੈ ।੧।ਰਹਾਉ।
The Creator is the Doer, the Cause of causes. ||1||Pause||
 
(ਗੁਰੂ ਦੀ ਕਿਰਪਾ ਨਾਲ ਜਿਹੜਾ ਮਨੁੱਖ) ਮਨ ਲਾ ਕੇ ਸਿਮਰਨ ਦੀ ਕਮਾਈ ਕਰਦਾ ਹੈ ਤੇ ਮੂੰਹੋਂ ਸਦਾ ਪਰਮਾਤਮਾ ਦਾ ਨਾਮ ਉਚਾਰਦਾ ਹੈ
Those who work willingly, and chant the Name of the Lord, Har, Har
 
ਉਹ ਮਨੁੱਖ (ਸੁੱਚੇ ਆਤਮਕ ਜੀਵਨ ਦੀ ਪੱਧਰ ਤੋਂ) ਕਦੇ ਭੀ ਨਹੀਂ ਡੋਲਦਾ, ਨਾਹ ਇਸ ਲੋਕ ਵਿਚ ਤੇ ਨਾਹ ਹੀ ਪਰਲੋਕ ਵਿਚ ।੨।
- they do not waver, here or hereafter. ||2||
 
(ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੇ ਪਾਸ ਪਰਮਾਤਮਾ ਦਾ ਨਾਮ-ਧਨ ਹੈ, ਉਹ ਐਸਾ ਸ਼ਾਹੂਕਾਰ ਹੈ, ਜੋ ਸਦਾ ਹੀ ਸ਼ਾਹੂਕਾਰ ਟਿਕਿਆ ਰਹਿੰਦਾ ਹੈ ।
Those who possess the wealth of the Lord are the true bankers.
 
ਪੂਰੇ ਗੁਰੂ ਨੇ (ਪਰਮਾਤਮਾ ਦੀ ਹਜ਼ੂਰੀ ਵਿਚ ਉਸ ਦੀ) ਸਾਖ ਬਣਾ ਦਿੱਤੀ ਹੈ ।੩।
The Perfect Guru has established their line of credit. ||3||
 
ਹੇ ਨਾਨਕ ! ਆਖ—(ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਨੂੰ ਸਰਬ-ਵਿਆਪਕ ਪ੍ਰਭੂ ਸਭ ਜੀਵਾਂ ਦੀ ਜ਼ਿੰਦਗੀ ਦਾ ਸਹਾਰਾ ਪ੍ਰਭੂ ਮਿਲ ਪਿਆ ਹ
The Giver of life, the Sovereign Lord King meets them.
 
ਉਸਨੇ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲਿਆ ਹੈ ।੪।੪੮।੧੧੭।
Says Nanak, they attain the supreme status. ||4||48||117||
 
Gauree, Fifth Mehl:
 
ਭਗਤੀ ਕਰਨ ਵਾਲੇ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਉਸ ਦੀ ਜ਼ਿੰਦਗੀ ਦਾ ਸਹਾਰਾ ਹੈ
The Naam, the Name of the Lord, is the Support of the breath of life of His devotees.
 
ਨਾਮ ਹੀ ਉਸ ਦੇ ਵਾਸਤੇ ਧਨ ਹੈ, ਤੇ ਨਾਮ ਹੀ ਉਸ ਦੇ ਵਾਸਤੇ (ਅਸਲੀ) ਵਣਜ-ਵਪਾਰ ਹੈ ।੧।
The Naam is their wealth, the Naam is their occupation. ||1||
 
(ਹੇ ਭਾਈ ! ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ) ਨਾਮ ਹੈ, ਉਹ ਮਨੁੱਖ (ਲੋਕ ਪਰਲੋਕ ਵਿਚ) ਵਡਿਆਈ ਹਾਸਲ ਕਰਦਾ ਹੈ
By the greatness of the Naam, His humble servants are blessed with glory.
 
ਸੋਭਾ ਖੱਟਦਾ ਹੈ (ਪਰ ਇਹ ਹਰਿ-ਨਾਮ ਉਸੇ ਮਨੁੱਖ ਨੂੰ ਮਿਲਦਾ ਹੈ) ਜਿਸ ਨੂੰ ਮਿਹਰ ਕਰ ਕੇ ਪਰਮਾਤਮਾ ਆਪ (ਗੁਰੂ ਪਾਸੋਂ) ਦਿਵਾਂਦਾ ਹੈ ।੧।ਰਹਾਉ।
The Lord Himself bestows it, in His Mercy. ||1||Pause||
 
ਪਰਮਾਤਮਾ ਦਾ ਨਾਮ ਭਗਤ ਦੇ ਹਿਰਦੇ ਵਿਚ ਆਤਮਕ ਆਨੰਦ ਦੇਣ ਦਾ ਵਸੀਲਾ ਹੈ ।
The Naam is the home of peace of His devotees.
 
ਜੇਹੜਾ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਹੋਇਆ ਹੈ, ਉਹੀ ਭਗਤ ਹੈ । ਉਹ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਹੈ ।੨।
Attuned to the Naam, His devotees are approved. ||2||
 
ਪਰਮਾਤਮਾ ਦਾ ਨਾਮ (ਪਰਮਾਤਮਾ ਦੇ) ਸੇਵਕ ਨੂੰ ਸਹਾਰਾ ਦੇਂਦਾ ਹੈ
The Name of the Lord is the support of His humble servants.
 
ਸੇਵਕ ਆਪਣੇ ਇਕ ਇਕ ਸਾਹ ਦੇ ਨਾਲ ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖਦਾ ਹੈ ।੩।
With each and every breath, they remember the Naam. ||3||
 
ਹੇ ਨਾਨਕ ! ਆਖ—ਜਿਸ ਮਨੁੱਖ ਦੀ ਵੱਡੀ ਕਿਸਮਤ ਹੁੰਦੀ ਹੈ
Says Nanak, those who have perfect destiny
 
ਉਸ ਦਾ (ਹੀ) ਮਨ ਪਰਮਾਤਮਾ ਦੇ ਨਾਮ ਨਾਲ ਪਰਚਦਾ ਹੈ ।੪।੪੯।੧੧੮।
- their minds are attached to the Naam. ||4||49||118||
 
Gauree, Fifth Mehl:
 
(ਹੇ ਭਾਈ ! ਜਦੋਂ ਤੋਂ) ਗੁਰੂ-ਸੰਤ ਦੀ ਕਿਰਪਾ ਨਾਲ ਮੈਂ ਪਰਮਾਤਮਾ ਦਾ ਨਾਮ ਸਿਮਰ ਰਿਹਾ ਹਾਂ
By the Grace of the Saints, I meditated on the Name of the Lord.
 
ਤਦੋਂ ਤੋਂ (ਮਾਇਆ ਦੀ ਖ਼ਾਤਰ) ਦੌੜਨ ਵਾਲਾ (ਮੇਰਾ) ਮਨ ਤ੍ਰਿਪਤ ਹੋ ਗਿਆ ਹੈ ।੧।
Since then, my restless mind has been satisfied. ||1||
 
(ਹੇ ਭਾਈ ! ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ) ਗੁਣ ਗਾ ਕੇ ਮੈਂ (ਉਹ) ਆਤਮਕ ਆਨੰਦ ਦਾ ਦਾਤਾ (ਪਰਮਾਤਮਾ) ਲੱਭ ਲਿਆ ਹੈ ।
I have obtained the home of peace, singing His Glorious Praises.
 
(ਹੁਣ ਮਾਇਆ ਦੀ ਖ਼ਾਤਰ ਮੇਰੀ) ਦੌੜ-ਭੱਜ ਮਿਟ ਗਈ ਹੈ, (ਮੇਰੀ ਮਾਇਆ ਦੀ ਤ੍ਰਿਸ਼ਨਾ ਦੀ) ਬਲਾ ਮਰ ਮੁੱਕ ਗਈ ਹੈ ।੧।ਰਹਾਉ।
My troubles have ended, and the demon has been destroyed. ||1||Pause||
 
(ਹੇ ਭਾਈ ! ਗੁਰੂ ਦੀ ਕਿਰਪਾ ਨਾਲ) ਭਗਵਾਨ ਦੇ ਸੋਹਣੇ ਚਰਨਾਂ ਦਾ ਧਿਆਨ ਧਰ ਕੇ
Worship and adore the Lotus Feet of the Lord God.
 
ਪਰਮਾਤਮਾ ਦਾ ਨਾਮ ਸਿਮਰਨ ਨਾਲ ਮੇਰੀ (ਹਰੇਕ ਕਿਸਮ ਦੀ) ਚਿੰਤਾ ਮਿਟ ਗਈ ਹੈ ।੨।
Meditating in remembrance on the Lord, my anxiety has come to an end. ||2||
 
(ਹੇ ਭਾਈ ! ਜਦੋਂ) ਮੈਂ ਅਨਾਥ ਹੋਰ ਸਾਰੇ ਆਸਰੇ ਛੱਡ ਕੇ ਇਕ ਪਰਮਾਤਮਾ ਦੀ ਸਰਨ ਆ ਗਿਆ
I have renounced all - I am an orphan. I have come to the Sanctuary of the One Lord.
 
ਤਦੋਂ ਆਤਮਕ ਅਡੋਲਤਾ ਵਿਚ ਟਿਕ ਕੇ ਮੈਂ ਉਹ ਸਭ (ਟਿਕਾਣਿਆਂ ਤੋਂ) ਉੱਚਾ ਟਿਕਾਣਾ ਪਰਾਪਤ ਕਰ ਲਿਆ ।੩।
Since then, I have found the highest celestial home. ||3||
 
ਹੇ ਨਾਨਕ ! (ਆਖ—ਗੁਰੂ ਦੀ ਕਿਰਪਾ ਨਾਲ) ਸਿਰਜਣਹਾਰ ਪਰਮਾਤਮਾ ਮੇਰੇ ਮਨ ਵਿਚ ਵੱਸ ਗਿਆ ਹੈ
My pains, troubles, doubts and fears are gone.
 
(ਤੇ ਹੁਣ ਮੇਰਾ ਹਰੇਕ ਕਿਸਮ ਦਾ) ਦੁੱਖ-ਦਰਦ, ਭਟਕਣ ਤੇ ਡਰ ਦੂਰ ਹੋ ਗਿਆ ਹੈ ।੪।੫੦।੧੧੯।
The Creator Lord abides in Nanak's mind. ||4||50||119||
 
Gauree, Fifth Mehl:
 
(ਹੇ ਭਾਈ ! ਆਪਣੇ ਗੁਰੂ ਦੀ ਮਿਹਰ ਸਦਕਾ) ਮੈਂ ਆਪਣੇ ਹੱਥਾਂ ਨਾਲ (ਗੁਰਮੁਖਾਂ ਦੀ) ਸੇਵਾ ਕਰਦਾ ਹਾਂ ਤੇ ਜੀਭ ਨਾਲ (ਪਰਮਾਤਮਾ ਦੇ) ਗੁਣ ਗਾਂਦਾ ਹਾਂ
With my hands I do His work; with my tongue I sing His Glorious Praises.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by