(ਸਾਧ ਸੰਗਤਿ ਵਿਚ ਪਹੁੰਚੇ ਹੋਏ ਜਿਨ੍ਹਾਂ ਮਨੁੱਖਾਂ ਦੇ) ਮਾਨਸਕ ਝਗੜੇ ਤੇ ਕਲੇਸ਼ ਗੁਰੂ ਦੇ ਸ਼ਬਦ ਨੇ ਦੂਰ ਕਰ ਦਿੱਤੇ,
The Word of the Guru's Shabad quiets worries and troubles.
ਉਹਨਾਂ ਦੇ ਜਨਮ ਮਰਨ ਦੇ ਗੇੜ ਮੁੱਕ ਗਏ, ਉਹਨਾਂ ਨੂੰ ਸਾਰੇ ਸੁਖ ਪ੍ਰਾਪਤ ਹੋ ਗਏ ।੧।
Coming and going ceases, and all comforts are obtained. ||1||
ਜਿਨ੍ਹਾਂ ਨੇ ਨਿਰਭਉ ਹਰੀ ਦਾ ਧਿਆਨ (ਆਪਣੇ ਹਿਰਦੇ ਵਿਚ) ਧਰਿਆ ਹੈ, ਉਹਨਾਂ ਦੇ (ਦੁਨੀਆ ਵਾਲੇ ਸਾਰੇ) ਡਰ ਦੂਰ ਹੋ ਗਏ ਹਨ ।੧।ਰਹਾਉ।
Fear is dispelled, meditating on the Fearless Lord.
(ਹੇ ਭਾਈ ! ਜਿਨ੍ਹਾਂ ਮਨੁੱਖਾਂ ਨੇ) ਸਾਧ ਸੰਗਤਿ ਵਿਚ (ਜਾ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਏ ਹਨ
In the Saadh Sangat, the Company of the Holy, I chant the Glorious Praises of the Lord. ||1||Pause||
(ਸਾਧ ਸੰਗਤਿ ਦੀ ਬਰਕਤਿ ਨਾਲ ਜਿਨ੍ਹਾਂ ਮਨੁੱਖਾਂ ਨੇ) ਪਰਮਾਤਮਾ ਦੇ ਸੋਹਣੇ ਚਰਨ ਆਪਣੇ ਹਿਰਦੇ ਵਿਚ ਵਸਾ ਲਏ,
I have enshrined the Lotus Feet of the Lord within my heart.
ਗੁਰੂ ਨੇ ਉਹਨਾਂ ਨੂੰ ਤ੍ਰਿਸ਼ਨਾ-ਅੱਗ ਦੇ ਸਮੰੁਦਰ ਵਿਚੋਂ ਪਾਰ ਲੰਘਾ ਦਿੱਤਾ ।੨।
The Guru has carried me across the ocean of fire. ||2||
(ਵਿਕਾਰਾਂ ਦੇ ਸਮੰੁਦਰ ਵਿਚ) ਡੁੱਬ ਰਹੇ ਮਨੁੱਖਾਂ ਨੂੰ ਪੂਰੇ ਗੁਰੂ ਨੇ (ਬਾਹੋਂ ਫੜ ਕੇ ਬਾਹਰ) ਕੱਢ ਲਿਆ (ਜਦੋਂ ਉਹ ਸਾਧ ਸੰਗਤਿ ਵਿਚ ਅੱਪੜ ਗਏ),
I was sinking down, and the Perfect Guru pulled me out.
ਉਹਨਾਂ ਨੂੰ (ਪਰਮਾਤਮਾ ਨਾਲੋਂ) ਅਨੇਕਾਂ ਜਨਮਾਂ ਦੇ ਟੁੱਟਿਆਂ ਹੋਇਆਂ ਨੂੰ (ਗੁਰੂ ਨੇ ਮੁੜ ਪਰਮਾਤਮਾ ਦੇ ਨਾਲ) ਮਿਲਾ ਦਿੱਤਾ ।੩।
I was cut off from the Lord for countless incarnations, and now the Guru united me with Him again. ||3||
ਹੇ ਨਾਨਕ ! ਆਖ—ਮੈਂ ਉਸ ਗੁਰੂ ਤੋਂ ਸਦਕੇ ਜਾਂਦਾ ਹਾਂ
Says Nanak, I am a sacrifice to the Guru;
ਜਿਸ ਨੂੰ ਮਿਲਿਆਂ ਸਾਡੀ (ਜੀਵਾਂ ਦੀ) ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ ।੪।੫੬।੧੨੪।
meeting Him, I have been saved. ||4||56||125||
Gauree, Fifth Mehl:
(ਹੇ ਮੇਰੇ ਵੀਰ !) ਸਾਧ ਸੰਗਤਿ ਵਿਚ ਜਾ ਕੇ ਉਸ ਪਰਮਾਤਮਾ ਦਾ ਆਸਰਾ ਲੈ ।
In the Saadh Sangat, the Company of the Holy, seek His Sanctuary.
ਆਪਣਾ ਮਨ ਆਪਣਾ ਤਨ (ਭਾਵ, ਆਪਣਾ ਹਰੇਕ ਗਿਆਨ-ਇੰਦ੍ਰਾ) ਉਸ ਪਰਮਾਤਮਾ ਦੇ ਹਵਾਲੇ ਕਰ ਦੇਹ ।੧।
Place your mind and body in offering before Him. ||1||
ਹੇ ਮੇਰੇ ਵੀਰ ! ਪਰਮਾਤਮਾ ਦਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ (ਸੁਆਸ ਸੁਆਸ ਪਰਮਾਤਮਾ ਦਾ ਨਾਮ ਸਿਮਰ ।
Drink in the Ambrosial Nectar of the Name, O my Siblings of Destiny.
ਜਿਸ ਨੇ ਨਾਮ ਸਿਮਰਿਆ ਹੈ) ਉਸ ਨੇ ਸਿਮਰ ਸਿਮਰ ਕੇ (ਆਪਣੇ ਅੰਦਰੋਂ ਵਿਕਾਰਾਂ ਦੀ) ਸਾਰੀ ਸੜਨ ਬੁਝਾ ਲਈ ਹੈ ।੧।ਰਹਾਉ।
Meditating, meditating in remembrance on the Lord, the fire of desire is totally quenched. ||1||Pause||
(ਇਸ ਤਰ੍ਹਾਂ ਆਪਣੇ ਅੰਦਰੋਂ) ਅਹੰਕਾਰ ਦੂਰ ਕਰ ਕੇ ਜਨਮ ਮਰਨ ਦਾ ਗੇੜ ਮੁਕਾ ਲੈ ।੨।
Renounce your arrogant pride, and end the cycle of birth and death.
(ਹੇ ਮੇਰੇ ਵੀਰ !) ਪਰਮਾਤਮਾ ਦੇ ਸੇਵਕ ਦੇ ਚਰਨਾਂ ਉਤੇ ਆਪਣਾ ਸਿਰ ਰੱਖ ਦੇ
Bow in humility to the feet of the Lord's slave. ||2||
(ਹੇ ਮੇਰੇ ਭਾਈ !) ਹਰੇਕ ਸਾਹ ਦੇ ਨਾਲ ਪਰਮਾਤਮਾ ਨੂੰ ਆਪਣੇ ਮਨ ਵਿਚ ਸਾਂਭ ਰੱਖ ।
Remember God in your mind, with each and every breath.
ਉਹ (ਨਾਮ-) ਧਨ ਇਕੱਠਾ ਕਰ ਜੇਹੜਾ ਤੇਰੇ ਨਾਲ ਸਾਥ ਕਰੇ ।੩।
Gather only that wealth, which shall go with you. ||3||
(ਪਰ ਇਹ ਨਾਮ-ਧਨ ਇਕੱਠਾ ਕਰਨਾ ਜੀਵਾਂ ਦੇ ਵੱਸ ਦੀ ਗੱਲ ਨਹੀਂ । ਇਹ ਨਾਮ-ਧਨ) ਉਸ ਮਨੁੱਖ ਨੂੰ ਹੀ ਮਿਲਦਾ ਹੈ, ਜਿਸ ਦੇ ਮੱਥੇ ਉਤੇ ਭਾਗ ਜਾਗੇ ।
He alone obtains it, upon whose forehead such destiny is written.
ਹੇ ਨਾਨਕ ! ਆਖ—(ਹੇ ਮੇਰੇ ਭਾਈ !) ਤੂੰ ਉਸ ਮਨੁੱਖ ਦੀ ਚਰਨੀਂ ਲੱਗ (ਜਿਸ ਨੂੰ ਨਾਮ-ਧਨ ਮਿਲਿਆ ਹੈ) ।੪।੫੭।੧੨੬।
Says Nanak, fall at the Feet of that Lord. ||4||57||126||
Gauree, Fifth Mehl:
ਉਹਨਾਂ ਆਤਮਕ ਜੀਵਨ ਦੇ ਰਸ ਤੋਂ ਸੁੰਞੇ ਹੋ ਚੱੁਕੇ ਮਨੁੱਖਾਂ ਨੂੰ ਗੁਰੂ ਇਕ ਖਿਨ ਵਿਚ ਹਰੇ (ਭਾਵ, ਆਤਮਕ ਜੀਵਨ ਵਾਲੇ) ਬਣਾ ਦੇਂਦਾ ਹੈ ।੧।
The dried branches are made green again in an instant.
ਆਤਮਕ ਜੀਵਨ ਦੇਣ ਵਾਲੀ ਨਿਗਾਹ ਕਰ ਕੇ ਗੁਰੂ ਨਾਮ-ਜਲ ਸਿੰਜ ਕੇ ਜਿਨ੍ਹਾਂ ਨੂੰ ਆਤਮਕ ਜੀਵਨ ਬਖ਼ਸ਼ਦਾ ਹੈ,
His Ambrosial Glance irrigates and revives them. ||1||
ਪੂਰੇ ਗੁਰੂ ਨੇ ਉਸ ਦੇ ਸਾਰੇ ਕਸ਼ਟ ਕੱਟ ਦਿੱਤੇ ।੧।ਰਹਾਉ।
The Perfect Divine Guru has removed my sorrow.
ਜਿਸ ਸੇਵਕ ਨੂੰ (ਪਰਮਾਤਮਾ ਨੇ) ਆਪਣੀ ਸੇਵਾ-ਭਗਤੀ (ਦੀ ਦਾਤਿ) ਦਿੱਤੀ,
He blesses His servant with His service. ||1||Pause||
ਉਸ ਦੀ (ਹਰੇਕ ਕਿਸਮ ਦੀ) ਚਿੰਤਾ ਮਿਟ ਗਈ, ਉਸ ਦੇ ਮਨ ਦੀ (ਹਰੇਕ) ਆਸ ਪੂਰੀ ਹੋ ਗਈ ।੨।
Anxiety is removed, and the desires of the mind are fulfilled,
ਗੁਣਾਂ ਦੇ ਖ਼ਜ਼ਾਨੇ ਸਤਿਗੁਰੂ ਨੇ ਜਿਸ ਮਨੁੱਖ ਉਤੇ ਮਿਹਰ ਕੀਤੀ,
when the True Guru, the Treasure of Excellence, shows His Kindness. ||2||
ਉਸ ਦੇ ਸਾਰੇ ਦੁੱਖ ਦੂਰ ਹੋ ਗਏ, ਉਸ ਦੇ ਅੰਦਰ (ਸਾਰੇ) ਸੁਖ ਆ ਕੇ ਟਿਕ ਗਏ ।੩।
Pain is driven far away, and peace comes in its place;
ਜਦੋਂ ਗੁਰੂ ਨੇ ਜਿਸ ਮਨੁੱਖ ਉਤੇ ਬਖ਼ਸ਼ਸ਼ ਹੋਣ ਦਾ ਹੁਕਮ ਕੀਤਾ, ਰਤਾ ਭੀ ਢਿੱਲ ਨਾਹ ਹੋਈ,
there is no delay, when the Guru gives the Order. ||3||
ਜੇਹੜੇ ਮਨੁੱਖ ਪੂਰੇ ਗੁਰੂ ਨੂੰ ਮਿਲ ਪਏ, ਉਹਨਾਂ ਦੀ (ਹਰੇਕ ਕਿਸਮ ਦੀ) ਇੱਛਾ ਪੂਰੀ ਹੋ ਗਈ,
Desires are fulfilled, when one meets the True Guru;
ਹੇ ਨਾਨਕ ! ਉਹਨਾਂ ਨੂੰ ਉੱਚੇ ਆਤਮਕ ਗੁਣਾਂ ਦੇ ਸੋਹਣੇ ਫਲ ਲੱਗ ਪਏ ।੪।੫੮।੧੨੭।
O Nanak, His humble servant is fruitful and prosperous. ||4||58||127||
Gauree, Fifth Mehl:
ਜਿਨ੍ਹਾਂ ਨੂੰ ਪਰਮਾਤਮਾ ਆਪਣੇ ਨਾਮ ਦੀ ਦਾਤਿ ਦੇਂਦਾ ਹੈ ਉਹ ਠੰਡੇ ਜਿਗਰੇ ਵਾਲੇ ਬਣ ਜਾਂਦੇ ਹਨ ।
The fever has departed; God has showered us with peace and tranquility.
ਪਰਮਾਤਮਾ ਨੇ ਉਹਨਾਂ ਦੇ ਅੰਦਰ ਐਸੀ ਆਤਮਕ ਠੰਢ ਵਰਤਾ ਦਿੱਤੀ ਹੁੰਦੀ ਹੈ ਕਿ ਉਹਨਾਂ ਦੇ ਸਾਰੇ ਤਾਪ-ਕਲੇਸ਼ ਦੂਰ ਹੋ ਜਾਂਦੇ ਹਨ ।੧।
A cooling peace prevails; God has granted this gift. ||1||
(ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਆਪਣੇ ਨਾਮ ਦੀ ਦਾਤਿ ਦੇਂਦਾ ਹੈ ਉਹ ਮਨੁੱਖ) ਪਰਮਾਤਮਾ ਦੀ ਕਿਰਪਾ ਨਾਲ ਸੌਖੇ (ਜੀਵਨ ਵਾਲੇ) ਹੋ ਜਾਂਦੇ ਹਨ,
By God's Grace, we have become comfortable.
ਉਹਨਾਂ ਨੂੰ ਅਨੇਕਾਂ ਜਨਮਾਂ ਦੇ ਵਿੱਛੁੜਿਆਂ ਨੂੰ ਪਰਮਾਤਮਾ (ਆਪਣੇ ਨਾਲ) ਮਿਲਾ ਲੈਂਦਾ ਹੈ ।੧।ਰਹਾਉ।
Separated from Him for countless incarnations, we are now reunited with Him. ||1||Pause||
(ਜਿਨ੍ਹਾਂ ਨੂੰ ਪਰਮਾਤਮਾ ਆਪਣੇ ਨਾਮ ਦੀ ਦਾਤਿ ਦੇਂਦਾ ਹੈ) ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ
Meditating, meditating in remembrance on God's Name,
(ਉਹਨਾਂ ਦੇ ਅੰਦਰੋਂ) ਸਾਰੇ ਰੋਗਾਂ ਦਾ ਨਿਸ਼ਾਨ ਹੀ ਮਿਟ ਜਾਂਦਾ ਹੈ ।੨।
the dwelling of all disease is destroyed. ||2||
(ਜਿਸ ਮਨੁੱਖ ਨੂੰ ਪਰਮਾਤਮਾ ਨਾਮ ਦੀ ਦਾਤਿ ਦੇਂਦਾ ਹੈ ਉਹ) ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰੇਮ-ਪਿਆਰ ਵਿਚ ਲੀਨ ਹੋ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ ।
In intuitive peace and poise, chant the Word of the Lord's Bani.
ਹੇ ਪ੍ਰਾਣੀ ! (ਤੂੰ ਭੀ ਉਸ ਦੇ ਦਰ ਤੋਂ ਨਾਮ ਦੀ ਦਾਤਿ ਮੰਗ, ਤੇ) ਅੱਠੇ ਪਹਰ ਪ੍ਰਭੂ ਦਾ ਨਾਮ ਸਿਮਰਦਾ ਰਹੁ ।੩।
Twenty-four hours a day, O mortal, meditate on God. ||3||
ਕੋਈ ਦੁੱਖ-ਦਰਦ ਉਸ ਦੇ ਨੇੜੇ ਨਹੀਂ ਆਉਂਦਾ, ਉਸ ਨੂੰ ਮੌਤ ਦਾ ਡਰ ਨਹੀਂ ਪੋਂਹਦਾ (ਆਤਮਕ ਮੌਤ ਦਾ ਉਸ ਨੂੰ ਖ਼ਤਰਾ ਨਹੀਂ ਰਹਿ ਜਾਂਦਾ) ।੪।੫੯।੧੨੮।
Pain, suffering and the Messenger of Death do not even approach that one,
ਹੇ ਨਾਨਕ ! ਆਖ—(ਪਰਮਾਤਮਾ ਦੀ ਮਿਹਰ ਨਾਲ) ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ
says Nanak, who sings the Glorious Praises of the Lord. ||4||59||128||
Gauree, Fifth Mehl:
(ਹੇ ਭਾਈ !) ਉਹ ਦਿਨ ਸੁਹਾਵਣੇ ਹੁੰਦੇ ਹਨ ਉਹ ਮਿਲਾਪ ਦੇ ਅਵਸਰ ਸੁਖਦਾਈ ਹੰੁਦੇ ਹਨ
Auspicious is the day, and auspicious is the chance,
ਜਦੋਂ (ਮਾਇਆ ਤੋਂ) ਨਿਰਲੇਪ ਪ੍ਰਭੂ ਜੀ ਮਿਲ ਪੈਂਦੇ ਹਨ ।੧।
which brought me to the Supreme Lord God, the Unjoined, Unlimited One. ||1||
(ਹੇ ਭਾਈ !) ਮੈਂ ਉਸ ਵੇਲੇ ਤੋਂ ਕੁਰਬਾਨ ਜਾਂਦਾ ਹਾਂ
I am a sacrifice to that time,
ਵੇਲੇ ਮੇਰਾ ਮਨ ਪਰਮਾਤਮਾ ਦਾ ਨਾਮ ਜਪਦਾ ਹੈ ।੧।ਰਹਾਉ।
when my mind chants the Name of the Lord. ||1||Pause||
ਹੇ ਭਾਈ !) ਮਨੁੱਖ ਵਾਸਤੇ ਉਹ ਮੁਹੂਰਤ ਭਾਗਾਂ ਵਾਲਾ ਹੁੰਦਾ ਹੈ ਉਹ ਘੜੀ ਸੁਲੱਖਣੀ ਹੁੰਦੀ ਹੈ
Blessed is that moment, and blessed is that time,
ਜਦੋਂ ਉਸ ਦੀ ਜੀਭ ਪਰਮਾਤਮਾ ਦਾ ਨਾਮ ਉਚਾਰਦੀ ਹੈ ।੨।
when my tongue chants the Name of the Lord, Har, Haree. ||2||
(ਹੇ ਭਾਈ !) ਉਹ ਮੱਥਾ ਭਾਗਾਂ ਵਾਲਾ ਹੈ ਜੇਹੜਾ ਗੁਰੂ-ਸੰਤ ਦੇ ਚਰਨਾਂ ਉਤੇ ਨਿਊਂਦਾ ਹੈ ।
Blessed is that forehead, which bows in humility to the Saints.
ਉਹ ਪੈਰ ਪਵਿਤ੍ਰ ਹੋ ਜਾਂਦੇ ਹਨ ਜੇਹੜੇ ਪਰਮਾਤਮਾ (ਦੇ ਮਿਲਾਪ) ਦੇ ਰਸਤੇ ਉਤੇ ਤੁਰਦੇ ਹਨ ।੩।
Sacred are those feet, which walk on the Lord's Path. ||3||
ਹੇ ਨਾਨਕ ! ਆਖ—ਮੇਰੇ ਵੱਡੇ ਭਾਗ (ਜਾਗ ਪੈਂਦੇ ਹਨ)
Says Nanak, auspicious is my karma,
ਜਦੋਂ ਮੈਂ ਗੁਰੂ ਦੇ ਚਰਨ ਪਰਸਦਾ ਹਾਂ ।੪।੬੦।੧੨੮।
which has led me to touch the Feet of the Holy. ||4||60||129||