Gauree, Fifth Mehl:
 
(ਹੇ ਭਾਈ ! ਜੇ ਉਸ ਭਗਵਾਨ ਦਾ ਆਸਰਾ ਮਨ ਵਿਚ ਪੱਕਾ ਕਰਨਾ ਹੈ, ਤਾਂ) ਗੁਰੂ ਦਾ ਸ਼ਬਦ (ਆਪਣੇ) ਮਨ ਵਿਚ ਟਿਕਾਈ ਰੱਖ
Keep the Word of the Guru's Shabad in your mind.
 
(ਗੁਰ-ਸ਼ਬਦ ਦੀ ਸਹਾਇਤਾ ਨਾਲ ਭਗਵਾਨ ਦਾ) ਨਾਮ ਸਿਮਰ, ਤੇਰੇ ਸਾਰੇ ਚਿੰਤਾ-ਫ਼ਿਕਰ ਦੂਰ ਹੋ ਜਾਣਗੇ ।੧।
Meditating in remembrance on the Naam, the Name of the Lord, all anxiety is removed. ||1||
 
(ਹੇ ਭਾਈ !) ਭਗਵਾਨ ਤੋਂ ਬਿਨਾ (ਜੀਵਾਂ ਦਾ) ਹੋਰ ਕੋਈ ਆਸਰਾ ਨਹੀਂ ਹੈ ।
Without the Lord God, there is no one else at all.
 
ਉਹ ਭਗਵਾਨ ਹੀ (ਜੀਵਾਂ ਨੂੰ) ਮਾਰਦਾ ਹੈ, ਉਹ ਭਗਵਾਨ ਹੀ (ਜੀਵਾਂ ਨੂੰ) ਪਾਲਦਾ ਹੈ ।੧।ਰਹਾਉ।
He alone preserves and destroys. ||1||Pause||
 
(ਹੇ ਭਾਈ ! ਜੇ ਭਗਵਾਨ ਦਾ ਆਸਰਾ ਲੈਣਾ ਹੈ, ਤਾਂ) ਆਪਣੇ ਹਿਰਦੇ ਵਿਚ ਦਿਲ ਵਿਚ ਗੁਰੂ ਦੇ ਚਰਨ ਵਸਾ (ਭਾਵ, ਨਿਮਤ੍ਰਾ ਨਾਲ ਗੁਰੂ ਦੀ ਸਰਨ ਪਉ) ।
Enshrine the Guru's Feet in your heart.
 
(ਗੁਰੂ ਦੇ ਦੱਸੇ ਰਾਹ ਉਤੇ ਤੁਰ ਕੇ ਪਰਮਾਤਮਾ ਦਾ ਨਾਮ) ਜਪ ਕੇ ਤੂੰ (ਤ੍ਰਿਸ਼ਨਾ ਦੀ) ਅੱਗ ਦੇ ਸਮੁੰਦਰ ਤੋਂ ਪਾਰ ਲੰਘ ਜਾਏਂਗਾ ।੨।
Meditate on Him and cross over the ocean of fire. ||2||
 
(ਹੇ ਭਾਈ ! ਗੁਰੂ ਦਾ ਸ਼ਬਦ ਹੀ ਗੁਰੂ ਦੀ ਮੂਰਤਿ ਹੈ, ਗੁਰੂ ਦਾ ਸਰੂਪ ਹੈ) ਗੁਰੂ ਦੇ ਸ਼ਬਦ ਨਾਲ ਆਪਣੀ ਸੁਰਤਿ ਜੋੜ,
Focus your meditation on the Guru's Sublime Form.
 
ਤੂੰ ਇਸ ਲੋਕ ਵਿਚ ਤੇ ਪਰਲੋਕ ਵਿਚ ਆਦਰ ਹਾਸਲ ਕਰੇਂਗਾ ।੩।
Here and hereafter, you shall be honored. ||3||
 
ਜੇਹੜਾ ਮਨੁੱਖ ਹੋਰ ਸਾਰੇ ਆਸਰੇ ਛੱਡ ਕੇ ਗੁਰੂ ਦੀ ਸਰਨ ਆਉਂਦਾ ਹੈ,
Renouncing everything, I have come to the Guru's Sanctuary.
 
ਹੇ ਨਾਨਕ ! ਉਸ ਦੇ ਸਾਰੇ ਚਿੰਤਾ-ਫ਼ਿਕਰ ਮੁੱਕ ਜਾਂਦੇ ਹਨ, ਉਹ ਆਤਮਕ ਆਨੰਦ ਮਾਣਦਾ ਹੈ ।੪।੬੧।੧੩੦।
My anxieties are over - O Nanak, I have found peace. ||4||61||130||
 
Gauree, Fifth Mehl:
 
(ਹੇ ਭਾਈ ! ਉਸ ਗੋਬਿੰਦ ਦੀ ਬਾਣੀ ਜਪ) ਜਿਸ ਦਾ ਸਿਮਰਨ ਕੀਤਿਆਂ ਹਰੇਕ ਕਿਸਮ ਦਾ ਦੁੱਖ ਦੂਰ ਹੋ ਜਾਂਦਾ ਹੈ
Remembering Him in meditation, all pains are gone.
 
(ਤੇ, ਬਾਣੀ ਦੀ ਬਰਕਤਿ ਨਾਲ) ਪਰਮਾਤਮਾ ਦਾ ਅਮੋਲਕ ਨਾਮ ਮਨ ਵਿਚ ਆ ਵੱਸਦਾ ਹੈ ।੧।
The jewel of the Naam, the Name of the Lord, comes to dwell in the mind. ||1||
 
ਹੇ ਮੇਰੇ ਮਨ ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦਾ ਉੱਚਾਰਨ ਕਰ ।
O my mind, chant the Bani, the Hymns of the Lord of the Universe.
 
(ਇਸ ਬਾਣੀ ਦੀ ਰਾਹੀਂ ਹੀ) ਸੰਤ ਜਨ ਆਪਣੀ ਜੀਭ ਨਾਲ ਪਰਮਾਤਮਾ ਦੇ ਗੁਣ ਗਾਂਦੇ ਹਨ ।੧।ਰਹਾਉ।
The Holy People chant the Lord's Name with their tongues. ||1||Pause||
 
ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ ।੨।
Without the One Lord, there is no other at all.
 
(ਹੇ ਭਾਈ ! ਉਸ ਗੋਬਿੰਦ ਦੀ ਸਿਫ਼ਤਿ-ਸਾਲਾਹ ਕਰਦਾ ਰਹੁ) ਜਿਸ ਦੀ ਮਿਹਰ ਦੀ ਨਿਗਾਹ ਨਾਲ ਸਦਾ ਆਤਮਕ ਆਨੰਦ ਮਿਲਦਾ ਹੈ
By His Glance of Grace, eternal peace is obtained. ||2||
 
(ਹੇ ਭਾਈ ! ਉਸ) ਇੱਕ ਗੋਬਿੰਦ ਨੂੰ ਆਪਣਾ ਸੱਜਣ ਮਿੱਤਰ ਸਾਥੀ ਬਣਾ
Make the One Lord your friend, intimate and companion.
 
ਤੇ ਉਸ ਹਰੀ ਦੀ ਸਿਫ਼ਤਿ-ਸਾਲਾਹ ਦੇ ਅੱਖਰ (ਸੰਸਕਾਰ) ਆਪਣੇ ਮਨ ਵਿਚ ਉੱਕਰ ਲੈ ।੩।
Write in your mind the Word of the Lord, Har, Har. ||3||
 
(ਹੇ ਭਾਈ ! ਸਾਰੇ ਜਗਤ ਦਾ ਉਹ) ਮਾਲਕ ਹਰ ਥਾਂ ਵਿਆਪਕ ਹੈ ਤੇ ਹਰੇਕ ਦੇ ਦਿਲ ਦੀ ਜਾਣਦਾ ਹੈ,
The Lord Master is totally pervading everywhere.
 
ਨਾਨਕ (ਭੀ) ਉਸ ਅੰਤਰਜਾਮੀ ਸੁਆਮੀ ਦੇ ਗੁਣ ਗਾਂਦਾ ਹੈ ।੪।੬੨।੧੩੧।
Nanak sings the Praises of the Inner-knower, the Searcher of hearts. ||4||62||131||
 
Gauree, Fifth Mehl:
 
(ਹੇ ਭਾਈ !) ਸਾਰਾ ਸੰਸਾਰ (ਕਿਸੇ ਨ ਕਿਸੇ) ਡਰ-ਸਹਮ ਦੇ ਹੇਠ ਦਬਿਆ ਰਹਿੰਦਾ ਹੈ
The whole world is engrossed in fear.
 
ਸਿਰਫ਼ ਉਸ ਮਨੁੱਖ ਉਤੇ (ਕੋਈ) ਡਰ ਆਪਣਾ ਜ਼ੋਰ ਨਹੀਂ ਪਾ ਸਕਦਾ ਜਿਸ ਨੂੰ (ਪਰਮਾਤਮਾ ਦਾ) ਨਾਮ (ਜੀਵਨ ਵਾਸਤੇ) ਸਹਾਰਾ ਮਿਲਿਆ ਹੋਇਆ ਹੈ ।੧।
Those who have the Naam, the Name of the Lord, as their Support, feel no fear. ||1||
 
ਹੇ ਪ੍ਰਭੂ ! ਤੇਰੀ ਸਰਣ ਪਿਆਂ (ਤੇਰਾ ਪੱਲਾ ਫੜਿਆਂ) ਕੋਈ ਡਰ ਆਪਣਾ ਜ਼ੋਰ ਨਹੀਂ ਪਾ ਸਕਦਾ (ਕਿਉਂਕਿ ਫਿਰ ਇਹ ਨਿਸ਼ਚਾ ਬਣ ਜਾਂਦਾ ਹੈ ਕਿ)
Fear does not affect those who take to Your Sanctuary.
 
ਉਹੀ ਕੰਮ ਕੀਤਾ ਜਾ ਸਕਦਾ ਹੈ ਜੋ (ਹੇ ਪ੍ਰਭੂ !) ਤੈਨੂੰ ਚੰਗਾ ਲੱਗਦਾ ਹੈ ।੧।ਰਹਾਉ।
You do whatever You please. ||1||Pause||
 
ਦੁੱਖ ਮੰਨਣ ਵਿਚ ਜਾਂ ਖ਼ੁਸ਼ੀ ਮਨਾਣ ਵਿਚ (ਸੰਸਾਰੀ ਜੀਵ ਵਾਸਤੇ ਡਰ-ਸਹਮ ਦਾ) ਆਉਣਾ ਜਾਣਾ ਬਣਿਆ ਰਹਿੰਦਾ ਹੈ ।
In pleasure and in pain, the world is coming and going in reincarnation.
 
ਸਿਰਫ਼ ਉਸ ਮਨੁੱਖ ਨੇ (ਟਿਕਵਾਂ) ਆਤਮਕ ਆਨੰਦ ਪ੍ਰਾਪਤ ਕੀਤਾ ਹੈ ਜੇਹੜਾ ਪ੍ਰਭੂ ਨੂੰ ਪਿਆਰਾ ਲੱਗਦਾ ਹੈ (ਜੋ ਪ੍ਰਭੂ ਦੀ ਰਜ਼ਾ ਵਿਚ ਤੁਰਦਾ ਹੈ) ।੨।
Those who are pleasing to God, find peace. ||2||
 
(ਹੇ ਭਾਈ ! ਇਹ ਸੰਸਾਰ ਤ੍ਰਿਸ਼ਨਾ ਦੀ) ਅੱਗ ਦਾ ਸਮੁੰਦਰ ਹੈ (ਇਸ ਵਿਚ ਜੀਵਾਂ ਉਤੇ) ਮਾਇਆ ਆਪਣਾ ਬਹੁਤ ਜ਼ੋਰ ਪਾਈ ਰੱਖਦੀ ਹੈ ।
Maya pervades the awesome ocean of fire.
 
ਜਿਨ੍ਹਾਂ (ਵਡ-ਭਾਗੀਆਂ) ਨੂੰ ਸਤਿਗੁਰੂ ਮਿਲ ਪੈਂਦਾ ਹੈ, ਉਹ (ਇਸ ਅਗਨਿ-ਸਾਗਰ ਵਿਚ ਵਿਚਰਦੇ ਹੋਏ ਭੀ ਅੰਤਰ-ਆਤਮੇ) ਠੰਡੇ-ਠਾਰ ਟਿਕੇ ਰਹਿੰਦੇ ਹਨ ।੩।
Those who have found the True Guru are calm and cool. ||3||
 
(ਪਰ) ਹੇ ਨਾਨਕ ! (ਡਰ-ਸਹਮ ਤੋਂ ਬਚਣ ਲਈ, ਅਗਨਿ-ਸਾਗਰ ਦੇ ਵਿਕਾਰਾਂ ਦੇ ਸੇਕ ਤੋਂ ਬਚਣ ਲਈ) ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ ?
Please preserve me, O God, O Great Preserver!
 
ਬਚਾਣ ਦੀ ਤਾਕਤ ਰੱਖਣ ਵਾਲਾ ਪਰਮਾਤਮਾ ਆਪ ਹੀ ਬਚਾਂਦਾ ਹੈ (ਇਸ ਵਾਸਤੇ, ਹੇ ਨਾਨਕ ! ਉਸ ਪਰਮਾਤਮਾ ਦਾ ਪੱਲਾ ਫੜੀ ਰੱਖ) ।੪।੬੩।੧੩੨।
Says Nanak, what a helpless creature I am! ||4||63||132||
 
Gauree, Fifth Mehl:
 
(ਹੇ ਪਾਰਬ੍ਰਹਮ ਪ੍ਰਭੂ !) ਤੇਰੀ ਮਿਹਰ ਨਾਲ ਹੀ (ਤੇਰਾ) ਨਾਮ ਜਪਿਆ ਜਾ ਸਕਦਾ ਹੈ ।
By Your Grace, I chant Your Name.
 
ਤੇਰੀ ਕਿਰਪਾ ਨਾਲ ਹੀ ਤੇਰੀ ਦਰਗਾਹ ਵਿਚ (ਜੀਵ ਨੂੰ) ਇੱਜ਼ਤ ਮਿਲ ਸਕਦੀ ਹੈ ।੧।
By Your Grace, I obtain a seat in Your Court. ||1||
 
ਹੇ ਪਾਰਬ੍ਰਹਮ ਪ੍ਰਭੂ ! ਤੈਥੋਂ ਬਿਨਾ (ਜੀਵਾਂ ਦਾ ਹੋਰ) ਕੋਈ (ਆਸਰਾ) ਨਹੀਂ ਹੈ ।
Without You, O Supreme Lord God, there is no one.
 
ਤੇਰੀ ਕਿਰਪਾ ਨਾਲ ਹੀ (ਜੀਵ ਨੂੰ) ਸਦਾ ਲਈ ਆਤਮਕ ਆਨੰਦ ਮਿਲ ਸਕਦਾ ਹੈ ।੧।ਰਹਾਉ।
By Your Grace, everlasting peace is obtained. ||1||Pause||
 
(ਹੇ ਪਾਰਬ੍ਰਹਮ ਪ੍ਰਭੂ !) ਜੇ ਤੂੰ (ਜੀਵ ਦੇ) ਮਨ ਵਿਚ ਆ ਵੱਸੇਂ ਤਾਂ (ਜੀਵ ਨੂੰ ਕੋਈ) ਦੁੱਖ ਪੋਹ ਨਹੀਂ ਸਕਦਾ
If You abide in the mind, we do not suffer in sorrow.
 
ਤੇਰੀ ਮਿਹਰ ਨਾਲ ਜੀਵ ਦੀ ਭਟਕਣਾ ਦੂਰ ਹੋ ਜਾਂਦੀ ਹੈ, ਜੀਵ ਦਾ ਡਰ-ਸਹਮ ਭੱਜ ਜਾਂਦਾ ਹੈ ।੨।
By Your Grace, doubt and fear run away. ||2||
 
ਹੇ ਪਾਰਬ੍ਰਹਮ ਪ੍ਰਭੂ ! ਹੇ ਬੇਅੰਤ ਪ੍ਰਭੂ ! ਹੇ ਜਗਤ ਦੇ ਮਾਲਕ ਪ੍ਰਭੂ !
O Supreme Lord God, Infinite Lord and Master,
 
ਹੇ ਸਾਰੇ ਜੀਵਾਂ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ ! ।੩।
You are the Inner-knower, the Searcher of all hearts. ||3||
 
(ਜੇ ਤੇਰੀ ਮਿਹਰ ਹੋਵੇ ਤਾਂ ਹੀ) ਮੈਂ ਆਪਣੇ ਗੁਰੂ ਅੱਗੇ (ਇਹ) ਅਰਦਾਸ ਕਰ ਸਕਦਾ ਹਾਂ
I offer this prayer to the True Guru:
 
ਕਿ ਮੈਨੂੰ ਨਾਨਕ ਨੂੰ ਪ੍ਰਭੂ ਦਾ ਨਾਮ ਮਿਲੇ (ਨਾਨਕ ਵਾਸਤੇ ਨਾਮ ਹੀ) ਸਦਾ ਕਾਇਮ ਰਹਿਣ ਵਾਲਾ ਸਰਮਾਇਆ ਹੈ ।੪।੬੪।੧੩੩।
O Nanak, may I be blessed with the treasure of the True Name. ||4||64||133||
 
Gauree, Fifth Mehl:
 
(ਹੇ ਭਾਈ !) ਜਿਵੇਂ ਦਾਣਿਆਂ ਤੋਂ ਬਿਨਾ ਖ਼ਾਲੀ ਤੋਹ (ਕਿਸੇ ਕੰਮ ਨਹੀਂ ਆਉਂਦੇ, ਇਸੇ ਤਰ੍ਹਾਂ)
As the husk is empty without the grain,
 
ਉਹ ਮੂੰਹ ਸੰੁਞੇ ਹਨ ਜੋ ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਹਨ ।੧।
so is the mouth empty without the Naam, the Name of the Lord. ||1||
 
ਹੇ ਪ੍ਰਾਣੀ ! ਸਦਾ ਪਰਮਾਤਮਾ ਦਾ ਨਾਮ ਸਿਮਰਦੇ ਰਹੋ ।
O mortal, chant continually the Name of the Lord, Har, Har.
 
ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਸਰੀਰ ਜੋ ਆਖ਼ਿਰ ਪਰਾਇਆ ਹੋ ਜਾਂਦਾ ਹੈ (ਜੋ ਮੌਤ ਆਉਣ ਤੇ ਛੱਡਣਾ ਪੈਂਦਾ ਹੈ) ਫਿਟਕਾਰ-ਜੋਗ (ਕਿਹਾ ਜਾਂਦਾ) ਹੈ ।੧।ਰਹਾਉ।
Without the Naam, cursed is the body, which shall be taken back by Death. ||1||Pause||
 
(ਹੇ ਭਾਈ !) ਪਰਮਾਤਮਾ ਦਾ ਨਾਮ ਜਪਣ ਤੋਂ ਬਿਨਾ ਕਿਸੇ ਮੱਥੇ ਉਤੇ ਭਾਗ ਨਹੀਂ ਖੁਲ੍ਹਦਾ ।
Without the Naam, no one's face shows good fortune.
 
ਖਸਮ ਤੋਂ ਬਿਨਾ (ਇਸਤ੍ਰੀ ਦਾ) ਸੁਹਾਗ ਨਹੀਂ ਹੋ ਸਕਦਾ ।੨।
Without the Husband, where is the marriage? ||2||
 
(ਹੇ ਭਾਈ !) ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਭੁਲਾ ਕੇ ਹੋਰ ਹੋਰ ਸੁਆਦ ਵਿਚ ਰੁੱਝਦਾ ਹੈ,
Forgetting the Naam, and attached to other tastes,
 
ਉਸ ਦੀ ਕੋਈ ਆਸ ਸਿਰੇ ਨਹੀਂ ਚੜ੍ਹਦੀ ।੩।
no desires are fulfilled. ||3||
 
(ਆਖ—) ਹੇ ਪ੍ਰਭੂ ! ਮਿਹਰ ਕਰ ਕੇ ਤੂੰ ਜਿਸ ਮਨੁੱਖ ਨੂੰ ਆਪਣੇ ਨਾਮ ਦੀ ਦਾਤਿ ਬਖ਼ਸ਼ਦਾ ਹੈਂ
O God, grant Your Grace, and give me this gift.
 
ਹੇ ਨਾਨਕ ! ਉਹੀ ਦਿਨ ਰਾਤ ਤੇਰਾ ਨਾਮ ਜਪਦਾ ਹੈ ।੪।੬੫।੧੩੪।
Please, let Nanak chant Your Name, day and night. ||4||65||134||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by