Gauree, Fifth Mehl:
 
(ਹੇ ਪਾਰਬ੍ਰਹਮ !) ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੂੰ ਹੀ ਮੇਰਾ ਮਾਲਕ ਹੈਂ (ਮੈਨੂੰ ਤੇਰਾ ਹੀ ਆਸਰਾ ਹੈ) ।
You are All-powerful, You are my Lord and Master.
 
ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ । ਜੋ ਕੁਝ ਜਗਤ ਵਿਚ ਹੋ ਰਿਹਾ ਹੈ ਤੇਰੀ ਪ੍ਰੇਰਨਾ ਨਾਲ ਹੀ ਹੋ ਰਿਹਾ ਹੈ ।੧।
Everything comes from You; You are the Inner-knower, the Searcher of hearts. ||1||
 
ਹੇ ਸਰਬ-ਵਿਆਪਕ ਪਾਰਬ੍ਰਹਮ ਪ੍ਰਭੂ ! ਤੇਰੇ ਸੇਵਕਾਂ ਨੂੰ ਤੇਰਾ ਹੀ ਆਸਰਾ ਹੁੰਦਾ ਹੈ
The Perfect Supreme Lord God is the Support of His humble servant.
 
ਕੋ੍ਰੜਾਂ ਹੀ ਮਨੁੱਖ ਤੇਰੀ ਸਰਨ ਪੈ ਕੇ (ਸੰਸਾਰ-ਸਮੁੰਦਰ ਤੋਂ) ਬਚ ਜਾਂਦੇ ਹਨ ।੧।ਰਹਾਉ।
Millions are saved in Your Sanctuary. ||1||Pause||
 
(ਹੇ ਪਾਰਬ੍ਰਹਮ ! ਜਗਤ ਵਿਚ) ਜਿਤਨੇ ਭੀ ਜੀਵ ਹਨ, ਸਾਰੇ ਤੇਰੇ ਹੀ ਪੈਦਾ ਕੀਤੇ ਹੋਏ ਹਨ ।
As many creatures as there are - they are all Yours.
 
ਤੇਰੀ ਮਿਹਰ ਨਾਲ ਹੀ (ਜੀਵਾਂ ਨੂੰ) ਅਨੇਕਾਂ ਸੁਖ ਮਿਲ ਰਹੇ ਹਨ ।੨।
By Your Grace, all sorts of comforts are obtained. ||2||
 
(ਹੇ ਪਾਰਬ੍ਰਹਮ ! ਸੰਸਾਰ ਵਿਚ) ਜੋ ਕੁਝ ਵਾਪਰ ਰਿਹਾ ਹੈ, ਉਹੀ ਵਾਪਰਦਾ ਹੈ ਜੋ ਤੈਨੂੰ ਚੰਗਾ ਲੱਗਦਾ ਹੈ ।
Whatever happens, is all according to Your Will.
 
ਜੇਹੜਾ ਮਨੁੱਖ ਤੇਰੀ ਰਜ਼ਾ ਨੂੰ ਸਮਝ ਲੈਂਦਾ ਹੈ, ਉਹ ਤੇਰੇ ਸਦਾ-ਥਿਰ ਰਹਿਣ ਵਾਲੇ ਨਾਮ ਵਿਚ ਲੀਨ ਰਹਿੰਦਾ ਹੈ ।੩।
One who understands the Hukam of the Lord's Command, is absorbed in the True Lord. ||3||
 
ਹੇ ਨਾਨਕ ! (ਆਖ—) ਹੇ ਪ੍ਰਭੂ ! ਮਿਹਰ ਕਰ ਕੇ ਆਪਣੇ ਨਾਮ ਦੀ ਦਾਤਿ ਬਖ਼ਸ਼
Please grant Your Grace, God, and bestow this gift
 
ਤਾ ਕਿ ਤੇਰਾ ਦਾਸ ਨਾਨਕ ਤੇਰਾ ਨਾਮ ਸਿਮਰਦਾ ਰਹੇ (ਤੇਰਾ ਨਾਮ ਹੀ ਤੇਰੇ ਦਾਸ ਵਾਸਤੇ ਸਭ ਸੁਖਾਂ ਦਾ) ਖ਼ਜ਼ਾਨਾ ਹੈ ।੪।੬੬।੧੩੫।
upon Nanak, that he may meditate on the treasure of the Naam. ||4||66||135||
 
Gauree, Fifth Mehl:
 
ਉਸ ਦਾ ਦਰਸਨ ਵੱਡੇ ਭਾਗਾਂ ਨਾਲ ਮਿਲਦਾ ਹੈ ।੧।
By great good fortune, the Blessed Vision of His Darshan is obtained,
 
(ਹੇ ਭਾਈ !) ਜਿਸ ਮਨੁੱਖ ਦੀ ਲਗਨ ਪਰਮਾਤਮਾ ਦੇ ਨਾਮ ਵਿਚ ਲੱਗੀ ਰਹਿੰਦੀ ਹੈ
by those who are lovingly absorbed in the Lord's Name. ||1||
 
(ਹੇ ਭਾਈ !) ਜਿਸ ਮਨੁੱਖ ਦੇ ਮਨ ਵਿਚ (ਸਦਾ) ਪਰਮਾਤਮਾ (ਦਾ ਨਾਮ) ਵੱਸਿਆ ਰਹਿੰਦਾ ਹੈ
Those whose minds are filled with the Lord,
 
ਉਸ ਮਨੁੱਖ ਨੂੰ ਕਦੇ ਸੁਪਨੇ ਵਿਚ ਭੀ (ਕੋਈ) ਦੁੱਖ ਪੋਹ ਨਹੀਂ ਸਕਦਾ ।੧।ਰਹਾਉ।
do not suffer pain, even in dreams. ||1||Pause||
 
ਹੇ ਭਾਈ ! ਨਾਮ ਦੀ ਲਗਨ ਵਾਲੇ) ਸੇਵਕ (ਦੇ ਹਿਰਦੇ) ਵਿਚ (ਪਰਮਾਤਮਾ) ਸਾਰੇ (ਆਤਮਕ ਗੁਣਾਂ ਦੇ) ਖ਼ਜ਼ਾਨੇ ਪਾ ਰੱਖਦਾ ਹੈ ।
All treasures have been placed within the minds of His humble servants.
 
ਅਜੇਹੇ ਸੇਵਕ ਦੀ ਸੰਗਤਿ ਵਿਚ ਰਿਹਾਂ ਪਾਪ ਤੇ ਦੁੱਖ ਦੂਰ ਹੋ ਜਾਂਦੇ ਹਨ ।੨।
In their company, sinful mistakes and sorrows are taken away. ||2||
 
(ਹੇ ਭਾਈ ! ਇਹੋ ਜਿਹੇ) ਸੇਵਕ ਦੀ ਆਤਮਕ ਉੱਚਤਾ ਬਿਆਨ ਨਹੀਂ ਕੀਤੀ ਜਾ ਸਕਦੀ ।
The Glories of the Lord's humble servants cannot be described.
 
ਉਹ ਸੇਵਕ ਉਸ ਪਾਰਬ੍ਰਹਮ ਦਾ ਰੂਪ ਬਣ ਜਾਂਦਾ ਹੈ ਜੋ ਸਭ ਜੀਵਾਂ ਵਿਚ ਵਿਆਪਕ ਹੈ ।੩।
The servants of the Supreme Lord God remain absorbed in Him. ||3||
 
(ਹੇ ਨਾਨਕ ! ਆਖ—) ਹੇ ਪ੍ਰਭੂ ! ਮੇਰੀ ਬੇਨਤੀ ਸੁਣ, ਮਿਹਰ ਕਰ ਤੇ
Grant Your Grace, God, and hear my prayer:
 
ਮੈਨੂੰ ਨਾਨਕ ਨੂੰ ਆਪਣੇ ਅਜੇਹੇ ਸੇਵਕ ਦੇ ਚਰਨਾਂ ਦੀ ਧੂੜ ਦੇਹ ।੪।੬੭।੧੩੬।
please bless Nanak with the dust of the feet of Your slave. ||4||67||136||
 
Gauree, Fifth Mehl:
 
(ਹੇ ਭਾਈ !) ਪਰਮਾਤਮਾ ਦਾ ਸਿਰਮਨ ਕਰਦਿਆਂ ਤੇਰੀ ਵੈਰਨ (ਮਾਇਆ ਡਾਇਣ) ਤੈਥੋਂ ਪਰੇ ਹਟ ਜਾਏਗੀ ।
Remembering the Lord in meditation, your misfortune shall be taken away,
 
(ਜੇ ਪਰਮਾਤਮਾ ਦਾ ਨਾਮ ਤੇਰੇ) ਮਨ ਵਿਚ ਆ ਵੱਸੇ ਤਾਂ (ਤੇਰੇ ਅੰਦਰ) ਸਾਰੇ ਸੁਖ (ਆ ਵੱਸਣਗੇ) ।੧।
and all joy shall come to abide in your mind. ||1||
 
ਹੇ ਮੇਰੇ ਮਨ ! ਇਕ ਪਰਮਾਤਮਾ ਦਾ ਹੀ ਨਾਮ ਸਿਮਰਦਾ ਰਹੁ ।
Meditate, O my mind, on the One Name.
 
ਇਹ ਨਾਮ ਹੀ ਤੇਰੀ ਜਿੰਦ ਦੇ ਕੰਮ ਆਵੇਗਾ (ਜਿੰਦ ਦੇ ਨਾਲ ਸਦਾ ਨਿਭੇਗਾ) ।੧।ਰਹਾਉ।
It alone shall be of use to your soul. ||1||Pause||
 
ਦਿਨ ਰਾਤ ਬੇਅੰਤ ਪਰਮਾਤਮਾ ਦੇ ਗੁਣ ਗਾਇਆ ਕਰ
Night and day, sing the Glorious Praises of the Infinite Lord,
 
(ਹੇ ਭਾਈ !) ਪੂਰੇ ਗੁਰੂ ਦਾ ਪਵਿੱਤਰ ਉਪਦੇਸ਼ ਲੈ ।੨।
through the Pure Mantra of the Perfect Guru. ||2||
 
(ਹੇ ਭਾਈ ! ਸੰਸਾਰ-ਸਮੰੁਦਰ ਤੋਂ ਪਾਰ ਲੰਘਣ ਲਈ) ਹੋਰ ਸਾਰੇ ਹੀਲੇ ਛੱਡ, ਤੇ ਇਕ ਪਰਮਾਤਮਾ (ਦੇ ਨਾਮ) ਦਾ ਆਸਰਾ ਰੱਖ ।
Give up other efforts, and place your faith in the Support of the One Lord.
 
ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਚੱਖ—ਇਹੀ ਹੈ ਸਭ ਪਦਾਰਥਾਂ ਤੋਂ ਸ੍ਰੇਸ਼ਟ ਪਦਾਰਥ ।੩।
Taste the Ambrosial Essence of this, the greatest treasure. ||3||
 
ਹੇ ਨਾਨਕ ! ਉਹੀ ਮਨੁੱਖ ਔਖੇ (ਸੰਸਾਰ) ਸਮੰੁਦਰ ਤੋਂ (ਆਤਮਕ ਪੂੰਜੀ ਸਮੇਤ) ਪਾਰ ਲੰਘਦੇ ਹਨ
They alone cross over the treacherous world-ocean,
 
ਜਿਨ੍ਹਾਂ ਤੇ (ਪਰਮਾਤਮਾ ਆਪ ਮਿਹਰ ਦੀ) ਨਜ਼ਰ ਕਰਦਾ ਹੈ ।੪।੬੮।੧੩੭।
O Nanak, upon whom the Lord casts His Glance of Grace. ||4||68||137||
 
Gauree, Fifth Mehl:
 
(ਹੇ ਮੇਰੇ ਭਾਈ !) ਜੇਹੜੇ ਮਨੁੱਖ ਪਰਮਾਤਮਾ ਦੇ ਸੰੁਦਰ ਚਰਨ ਆਪਣੇ ਹਿਰਦੇ ਵਿਚ ਟਿਕਾਂਦੇ ਹਨ
I have enshrined the Lotus Feet of God within my heart.
 
ਪੂਰੇ ਸਤਿਗੁਰੂ ਨੂੰ ਮਿਲ ਕੇ ਉਹ (ਸੰਸਾਰ-ਸਮੰੁਦਰ ਤੋਂ) ਪਾਰ ਲੰਘ ਜਾਂਦੇ ਹਨ ।
Meeting the Perfect True Guru, I am emancipated. ||1||
 
ਹੇ ਮੇਰੇ ਭਾਈ ! ਗੋਬਿੰਦ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੇ ਰਹੋ ।
Sing the Glorious Praises of the Lord of the Universe, O my Siblings of Destiny.
 
ਗੁਰੂ ਨੂੰ ਮਿਲ ਕੇ ਪਰਮਾਤਮਾ ਦਾ ਨਾਮ ਸਿਮਰੋ ।੧।ਰਹਾਉ।
Joining the Holy Saints, meditate on the Lord's Name. ||1||Pause||
 
ਉਹਨਾਂ ਦਾ ਮਨੁੱਖਾ ਸਰੀਰ—ਬੜੀ ਕਠਨਤਾ ਨਾਲ ਮਿਲਿਆ ਹੋਇਆ ਮਨੁੱਖਾ ਸਰੀਰ—(ਪਰਮਾਤਮਾ ਦੀਆਂ ਨਜ਼ਰਾਂ ਵਿਚ) ਕਬੂਲ ਹੋ ਜਾਂਦਾ ਹੈ ।੨।
This human body, so difficult to obtain, is redeemed
 
(ਹੇ ਮੇਰੇ ਭਾਈ ! ਜਿਨ੍ਹਾਂ ਮਨੁੱਖਾਂ ਨੇ ਇਸ ਜੀਵਨ-ਸਫ਼ਰ ਵਿਚ) ਸਤਿਗੁਰੂ ਪਾਸੋਂ ਪਰਮਾਤਮਾ ਦੇ ਨਾਮ ਦੀ ਰਾਹਦਾਰੀ ਹਾਸਲ ਕਰ ਲਈ ਹੈ
when one receives the banner of the Naam from the True Guru. ||2||
 
(ਹੇ ਮੇਰੇ ਭਾਈ !) ਪਰਮਾਤਮਾ ਦਾ ਨਾਮ ਸਿਮਰਦਿਆਂ ਮਨੁੱਖ ਉਹ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ, ਜਿਥੇ ਕਿਸੇ ਉਕਾਈ ਦੀ ਸੰਭਾਵਨਾ ਨਹੀਂ ਰਹਿ ਜਾਂਦੀ ।
Meditating in remembrance on the Lord, the state of perfection is attained.
 
ਸਾਧ ਸੰਗਤਿ ਵਿਚ ਰਹਿ ਕੇ ਮਨੁੱਖ ਸਾਰੇ ਡਰ ਸਾਰੀਆਂ ਭਟਕਣਾ ਮਿਟਾ ਲੈਂਦਾ ਹੈ ।੩।
In the Saadh Sangat, the Company of the Holy, fear and doubt depart. ||3||
 
ਮੈਂ ਜਿਧਰ ਭੀ ਵੇਖਦਾ ਹਾਂ, ਉਧਰ ਹੀ ਪਰਮਾਤਮਾ ਵਿਆਪਕ ਦਿੱਸਦਾ ਹੈ ।
Wherever I look, there I see the Lord pervading.
 
ਹੇ ਨਾਨਕ ! (ਆਖ—ਹੇ ਮੇਰੇ ਭਾਈ ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਸੇਵਕ ਪ੍ਰਭੂ ਦੀ ਸਰਨ ਵਿਚ ਹੀ ਟਿਕੇ ਰਹਿੰਦੇ ਹਨ ।੪।੬੯।੧੩੮।
Slave Nanak has entered the Lord's Sanctuary. ||4||69||138||
 
Gauree, Fifth Mehl:
 
(ਹੇ ਭਾਈ !) ਮੈਂ ਸਤਿਗੁਰੂ ਜੀ ਦੇ ਦਰਸਨ ਤੋਂ ਸਦਕੇ ਜਾਂਦਾ ਹਾਂ ।
I am a sacrifice to the Blessed Vision of the Guru's Darshan.
 
ਸਤਿਗੁਰੂ ਦਾ ਨਾਮ ਚੇਤੇ ਕਰ ਕੇ ਮੇਰੇ ਅੰਦਰ ਉੱਚਾ ਆਤਮਕ ਜੀਵਨ ਪੈਦਾ ਹੁੰਦਾ ਹੈ ।੧।
Chanting and meditating on the Name of the True Guru, I live. ||1||
 
ਹੇ ਪੂਰਨ ਪਾਰਬ੍ਰਹਮ ! ਹੇ ਗੁਰਦੇਵ !
O Supreme Lord God, O Perfect Divine Guru,
 
ਕਿਰਪਾ ਕਰ, ਮੈਂ ਤੇਰੀ ਸੇਵਾ-ਭਗਤੀ ਵਿਚ ਲੱਗਾ ਰਹਾਂ ।੧।ਰਹਾਉ।
show mercy to me, and commit me to Your service. ||1||Pause||
 
(ਇਸ ਵਾਸਤੇ, ਹੇ ਭਾਈ ! ਗੁਰੂ ਦੇ) ਸੋਹਣੇ ਚਰਨ ਮੈਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾਂਦਾ ਹਾਂ ।
I enshrine His Lotus Feet within my heart.
 
ਗੁਰੂ ਦੇ ਚਰਨ ਮੇਰੇ ਮਨ ਦਾ ਮੇਰੇ ਤਨ ਦਾ ਮੇਰੇ ਧਨ ਦਾ ਮੇਰੀ ਜਿੰਦ ਦਾ ਆਸਰਾ ਹਨ ।੨।
I offer my mind, body and wealth to the Guru, the Support of the breath of life. ||2||
 
(ਇਸ ਤਰ੍ਹਾਂ ਤੇਰਾ ਮਨੁੱਖਾ) ਜਨਮ ਕਾਮਯਾਬ ਹੋ ਜਾਇਂਗਾ ਤੂੰ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹੋ ਜਾਇਂਗਾ
My life is prosperous, fruitful and approved;
 
(ਹੇ ਭਾਈ !) ਗੁਰੂ ਨੂੰ ਪਾਰਬ੍ਰਹਮ ਪ੍ਰਭੂ ਨੂੰ (ਸਦਾ ਆਪਣੇ) ਨੇੜੇ ਵੱਸਦਾ ਸਮਝ । ।੩।
I know that the Guru, the Supreme Lord God, is near me. ||3||
 
ਗੁਰੂ-ਸੰਤ ਦੇ ਚਰਨਾਂ ਦੀ ਧੂੜ ਵੱਡੇ ਭਾਗਾਂ ਨਾਲ ਮਿਲਦੀ ਹੈ ।
By great good fortune, I have obtained the dust of the feet of the Saints.
 
ਹੇ ਨਾਨਕ ! ਗੁਰੂ ਨੂੰ ਮਿਲਿਆਂ ਪਰਮਾਤਮਾ (ਦੇ ਚਰਨਾਂ) ਨਾਲ ਲਗਨ ਲੱਗ ਜਾਂਦੀ ਹੈ ।੪।੭੦।੧੩੯।
O Nanak, meeting the Guru, I have fallen in love with the Lord. ||4||70||139||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by