Gauree, Fifth Mehl:
(ਪਰ ਜੇਹੜਾ ਸਿਮਰਨ-ਹੀਨ ਮਨੁੱਖ ਰਾਮ ਨੂੰ ਸਰਬ-ਵਿਆਪਕ ਨਹੀਂ ਪ੍ਰਤੀਤ ਕਰਦਾ, ਉਹ ਅੰਦਰ ਲੁਕ ਕੇ) ਮੰਦੇ ਕਰਮ ਕਮਾਂਦਾ ਹੈ (ਬਾਹਰ ਜਗਤ ਨੂੰ ਆਪਣੇ ਜੀਵਨ ਦਾ) ਹੋਰ ਪਾਸਾ ਵਿਖਾਂਦਾ ਹੈ (ਜਿਵੇਂ ਚੋਰ ਸੰਨ੍ਹ ਉਤੇ ਫੜਿਆ ਜਾਂਦਾ ਹੈ ਤੇ ਬੱਝ ਜਾਂਦਾ ਹੈ, ਤਿਵੇਂ)
They do their evil deeds, and pretend otherwise;
ਉਹ ਪਰਮਾਤਮਾ ਦੀ ਦਰਗਾਹ ਵਿਚ ਚੋਰ (ਵਾਂਗ) ਬੰਨ੍ਹਿਆ ਜਾਂਦਾ ਹੈ ।੧।
but in the Court of the Lord, they shall be bound and gagged like thieves. ||1||
(ਹੇ ਭਾਈ !) ਉਹੀ ਮਨੁੱਖ ਰਾਮ ਦਾ (ਸੇਵਕ ਮੰਨਿਆ ਜਾਂਦਾ ਹੈ) ਜੇਹੜਾ ਰਾਮ ਨੂੰ ਸਿਮਰਦਾ ਹੈ
Those who remember the Lord belong to the Lord.
(ਉਸ ਮਨੁੱਖ ਨੂੰ ਨਿਸਚਾ ਹੋ ਜਾਂਦਾ ਹੈ ਕਿ) ਰਾਮ ਜਲ ਵਿਚ, ਧਰਤੀ ਵਿਚ, ਅਕਾਸ਼ ਵਿਚ, ਹਰ ਥਾਂ ਵਿਆਪਕ ਹੈ ।੧।ਰਹਾਉ।
The One Lord is contained in the water, the land and the sky. ||1||Pause||
(ਸਿਮਰਨ-ਹੀਨ ਰਹਿ ਕੇ ਪਰਮਾਤਮਾ ਨੂੰ ਹਰ ਥਾਂ ਵੱਸਦਾ ਨਾਹ ਜਾਣਨ ਵਾਲਾ ਮਨੱੁਖ ਆਪਣੇ ਮੂੰਹ ਨਾਲ (ਲੋਕਾਂ ਨੂੰ) ਆਤਮਕ ਜੀਵਨ ਦੇਣ ਵਾਲਾ ਉਪਦੇਸ਼ ਸੁਣਾਂਦਾ ਹੈ
Their inner beings are filled with poison, and yet with their mouths, they preach words of Ambrosial Nectar.
(ਪਰ ਉਸ ਦੇ) ਅੰਦਰ (ਵਿਕਾਰਾਂ ਦੀ) ਜ਼ਹਰ ਹੈ (ਜਿਸ ਨੇ ਉਸ ਦੇ ਆਪਣੇ ਆਤਮਕ ਜੀਵਨ ਨੂੰ ਮਾਰ ਦਿੱਤਾ ਹੈ, ਅਜਿਹਾ ਮਨੁੱਖ) ਜਮ ਦੀ ਪੁਰੀ ਵਿਚ ਬੱਝਾ ਹੋਇਆ ਚੋਟਾਂ ਖਾਂਦਾ ਹੈ (ਆਤਮਕ ਮੌਤ ਦੇ ਵੱਸ ਵਿਚ ਪਿਆ ਅਨੇਕਾਂ ਵਿਕਾਰਾਂ ਦੀਆਂ ਸੱਟਾਂ ਸਹਾਰਦਾ ਰਹਿੰਦਾ ਹੈ) ।੨।
Bound and gagged in the City of Death, they are punished and beaten. ||2||
(ਸਿਮਰਨ-ਹੀਨ ਮਨੁੱਖ ਪਰਮਾਤਮਾ ਨੂੰ ਅੰਗ-ਸੰਗ ਨਾਹ ਜਾਣਦਾ ਹੋਇਆ) ਅਨੇਕਾਂ ਪਰਦਿਆਂ ਪਿਛੇ (ਲੋਕਾਂ ਤੋਂ ਲੁਕਾ ਕੇ) ਵਿਕਾਰ ਕਰਮ ਕਮਾਂਦਾ ਹ
Hiding behind many screens, they commit acts of corruption,
ਪਰ (ਉਸ ਦੇ ਕੁਕਰਮ) ਜਗਤ ਦੇ ਅੰਦਰ ਇਕ ਖਿਨ ਵਿਚ ਹੀ ਪਰਗਟ ਹੋ ਜਾਂਦੇ ਹਨ ।੩।
but in an instant, they are revealed to all the world. ||3||
ਜੇਹੜਾ ਮਨੁੱਖ ਆਪਣੇ ਅੰਦਰ ਸਦਾ-ਥਿਰ ਹਰਿ-ਨਾਮ ਵਿਚ ਜੁੜਿਆ ਰਹਿੰਦਾ ਹ
Those whose inner beings are true, who are attuned to the ambrosial essence of the Naam, the Name of the Lord
ਹੇ ਨਾਨਕ ! ਪਰਮਾਤਮਾ ਦੇ ਪ੍ਰੇਮ-ਰਸ ਵਿਚ ਭਿੱਜਾ ਰਹਿੰਦਾ ਹੈ, ਸਿਰਜਣਹਾਰ ਪ੍ਰਭੂ ਉਸ ਉਤੇ ਦਇਆਵਾਨ ਹੁੰਦਾ ਹੈ ।੪।੭੧।੧੪੦।
- O Nanak, the Lord, the Architect of Destiny, is merciful to them. ||4||71||140||
Gauree, Fifth Mehl:
(ਹੇ ਭਾਈ !) ਪਰਮਾਤਮਾ ਦੇ ਪਿਆਰ ਦਾ ਰੰਗ ਕਦੇ (ਉਸ ਮਨ ਤੋਂ) ਉਤਰਦਾ ਨਹੀਂ
The Lord's Love shall never leave or depart.
(ਜੇ ਕਿਸੇ ਵਡਭਾਗੀ ਦੇ ਮਨ ਉਤੇ ਚੜ੍ਹ ਜਾਏ)
They alone understand, unto whom the Perfect Guru gives it. ||1||
ਜੇਹੜਾ ਮਨ ਪਰਮਾਤਮਾ ਦੇ ਪੇ੍ਰਮ-ਰੰਗ ਵਿਚ ਰੰਗਿਆ ਜਾਂਦਾ ਹੈ, ਉਸ ਉਤੇ (ਮਾਇਆ ਦਾ) ਕੋਈ ਹੋਰ ਰੰਗ ਆਪਣਾ ਅਸਰ ਨਹੀਂ ਪਾ ਸਕਦਾ
One whose mind is attuned to the Lord's Love is true.
ਉਹ (ਮਾਨੋ) ਗੂੜ੍ਹੇ ਲਾਲ ਰੰਗ ਵਾਲਾ ਹੋ ਜਾਂਦਾ ਹੈ, ਉਹ ਸਰਬ-ਵਿਆਪਕ ਸਿਰਜਣਹਾਰ ਦਾ ਰੂਪ ਹੋ ਜਾਂਦਾ ਹੈ ।੧।ਰਹਾਉ।
The Love of the Beloved, the Architect of Destiny, is perfect. ||1||Pause||
(ਹੇ ਭਾਈ ! ਜੇਹੜਾ ਮਨੁੱਖ) ਸੰਤ ਜਨਾਂ ਦੀ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੇ ਗੁਣ ਗਾਂਦਾ ਹੈ (ਸਿਫ਼ਤਿ-ਸਾਲਾਹ ਕਰਦਾ ਹੈ, ਉਸ ਦੇ ਮਨ ਨੂੰ ਪਰਮਾਤਮਾ ਦੇ ਪਿਆਰ ਦਾ ਰੰਗ ਚੜ੍ਹ ਜਾਂਦਾ ਹੈ, ਤੇ)
Sitting in the Society of the Saints, sing the Glorious Praises of the Lord.
ਉਸ ਦਾ ਉਹ ਰੰਗ ਕਦੇ ਨਹੀਂ ਉਤਰਦਾ, ਕਦੇ ਨਹੀਂ ਲਹਿਂਦਾ ।੨
The color of His Love shall never fade away. ||2||
(ਹੇ ਭਾਈ !) ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ (ਕਦੇ ਕਿਸੇ ਨੇ) ਆਤਮਕ ਆਨੰਦ ਨਹੀਂ ਲੱਭਾ ।
Without meditating in remembrance on the Lord, peace is not found.
(ਹੇ ਭਾਈ !) ਮਾਇਆ (ਦੇ ਸੁਆਦਾਂ) ਦੇ ਹੋਰ ਹੋਰ ਰੰਗ ਸਭ ਉਤਰ ਜਾਂਦੇ ਹਨ (ਮਾਇਆ ਦੇ ਸੁਆਦਾਂ ਤੋਂ ਮਿਲਣ ਵਾਲੇ ਸੁਖ ਹੋਛੇ ਹੁੰਦੇ ਹਨ ।੩।
All the other loves and tastes of Maya are bland and insipid. ||3||
ਜਿਨ੍ਹਾਂ ਨੂੰ ਗੁਰੂ ਨੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗ ਦਿੱਤਾ ਹੈ, ਉਹ ਸਦਾ ਖਿੜੇ ਜੀਵਨ ਵਾਲੇ ਰਹਿੰਦੇ ਹਨ
Those who are imbued with love by the Guru become happy.
ਹੇ ਨਾਨਕ ! ਆਖ—ਜਿਨ੍ਹਾਂ ਉਤੇ ਸਤਿਗੁਰੂ ਜੀ ਦਇਆਵਾਨ ਹੁੰਦੇ ਹਨ ।੪।੭੨।੧੪੧।
Says Nanak, the Guru has become merciful to them. ||4||72||141||
Gauree, Fifth Mehl:
(ਹੇ ਭਾਈ !) ਮਾਲਕ-ਪ੍ਰਭੂ ਦਾ ਨਾਮ ਸਿਮਰਦਿਆਂ (ਪਰਮਾਤਮਾ ਦੇ ਸੇਵਕਾਂ ਦੇ ਸਾਰੇ) ਪਾਪ ਨਾਸ ਹੋ ਜਾਂਦੇ ਹਨ
Meditating in remembrance on the Lord Master, sinful mistakes are erased,
(ਉਹਨਾਂ ਦੇ ਅੰਦਰ) ਆਤਮਕ ਅਡੋਲਤਾ ਦੇ ਸੁਖਾਂ ਆਨੰਦਾਂ ਦਾ ਨਿਵਾਸ ਬਣਿਆ ਰਹਿੰਦਾ ਹੈ ।੧।
and one comes to abide in peace, celestial joy and bliss. ||1||
(ਹੇ ਭਾਈ !) ਪਰਮਾਤਮਾ ਦੇ ਸੇਵਕਾਂ ਨੂੰ (ਹਰ ਵੇਲੇ) ਪਰਮਾਤਮਾ (ਦੀ ਸਹਾਇਤਾ) ਦਾ ਭਰੋਸਾ ਬਣਿਆ ਰਹਿੰਦਾ ਹੈ
The Lord's humble servants place their faith in the Lord.
(ਇਸ ਵਾਸਤੇ) ਪਰਮਾਤਮਾ ਦਾ ਨਾਮ ਜਪਦਿਆਂ (ਉਹਨਾਂ ਦੇ ਅੰਦਰੋਂ) ਹਰੇਕ ਫ਼ਿਕਰ ਮਿਟਿਆ ਰਹਿੰਦਾ ਹੈ ।੧।ਰਹਾਉ।
Chanting the Naam, the Name of the Lord, all anxieties are dispelled. ||1||Pause||
(ਹੇ ਭਾਈ !) ਸਾਧ ਸੰਗਤਿ ਵਿਚ ਰਹਿਣ ਕਰਕੇ (ਪਰਮਾਤਮਾ ਦੇ ਸੇਵਕਾਂ ਨੂੰ) ਕੋਈ ਡਰ ਨਹੀਂ ਪੋਹ ਸਕਦਾ ਕੋਈ ਭਟਕਣਾ ਨਹੀਂ ਪੋਹ ਸਕਦੀ
In the Saadh Sangat, the Company of the Holy, there is no fear or doubt.
(ਕਿਉਂਕਿ ਪਰਮਾਤਮਾ ਦੇ ਸੇਵਕਾਂ ਦੇ ਹਿਰਦੇ ਵਿਚ) ਦਿਨ ਰਾਤ ਗੋਪਾਲ-ਪ੍ਰਭੂ ਦੇ ਗੁਣ ਗਾਏ ਜਾਂਦੇ ਹਨ (ਉਹਨਾਂ ਦੇ ਅੰਦਰ ਹਰ ਵੇਲੇ ਸਿਫ਼ਤਿ-ਸਾਲਾਹ ਟਿਕੀ ਰਹਿੰਦੀ ਹੈ ।੨।
The Glorious Praises of the Lord are sung there, day and night. ||2||
(ਹੇ ਭਾਈ !) ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦੇਣ ਵਾਲੇ ਪ੍ਰਭੂ ਜੀ ਨੇ ਮਿਹਰ ਕਰ
Granting His Grace, God has released me from bondage.
(ਆਪਣੇ ਸੇਵਕਾਂ ਨੂੰ ਆਪਣੇ) ਸੋਹਣੇ ਚਰਨਾਂ ਦਾ ਸਹਾਰਾ (ਸਦਾ) ਬਖ਼ਸ਼ਿਆ ਹੁੰਦਾ ਹੈ ।੩।
He has given me the Support of His Lotus Feet. ||3||
(ਇਸ ਵਾਸਤੇ) ਹੇ ਨਾਨਕ ! ਆਖ—(ਪਰਮਾਤਮਾ ਦੇ ਸੇਵਕਾਂ ਦੇ) ਮਨ ਵਿਚ (ਪਰਮਾਤਮਾ ਦੀ ਓਟ ਆਸਰੇ ਦਾ) ਨਿਸ਼ਚਾ ਬਣਿਆ ਰਹਿੰਦਾ ਹੈ, ਤੇ ਪਰਮਾਤਮਾ ਦੇ ਸੇਵਕ ਸਦਾ (ਜੀਵਨ ਨੂੰ) ਪਵਿਤ੍ਰ ਕਰਨ ਵਾਲਾ ਸਿਫ਼ਤਿ-ਸਾਲਾਹ ਦਾ ਅੰਮ੍ਰਿਤ ਪੀਂਦੇ ਰਹਿੰਦੇ ਹਨ ।੪।੭੩।੧੪੨।
Says Nanak, faith comes into the mind of His servant, who continually drinks in the Immaculate Praises of the Lord. ||4||73||142||
Gauree, Fifth Mehl:
(ਹੇ ਭਾਈ ! ਪਰਮਾਤਮਾ ਦੀ ਮਿਹਰ ਨਾਲ) ਜਿਸ ਮਨੱੁਖ ਦਾ ਮਨ ਪਰਮਾਤਮਾ ਦੇ ਚਰਨਾਂ ਵਿਚ ਪਰਚ ਜਾਂਦਾ ਹੈ
Those who keep their minds attached to the Lord's Feet
ਉਸ ਦਾ ਹਰੇਕ ਦੁੱਖ ਦਰਦ ਦੂਰ ਹੋ ਜਾਂਦਾ ਹੈ, ਉਸ ਦੀ (ਮਾਇਆ ਆਦਿਕ ਵਾਲੀ) ਭਟਕਣਾ ਮੁੱਕ ਜਾਂਦੀ ਹੈ ।੧।
- pain, suffering and doubt run away from them. ||1||
(ਹੇ ਭਾਈ !) ਪਰਮਾਤਮਾ ਦੇ ਨਾਮ-ਧਨ ਦਾ ਵਣਜ ਕਰਨ ਵਾਲਾ ਮਨੱੁਖ ਅਡੋਲ ਹਿਰਦੇ ਦਾ ਮਾਲਕ ਬਣ ਜਾਂਦਾ ਹੈ (ਉਸ ਉਤੇ ਕੋਈ ਵਿਕਾਰ ਆਪਣਾ ਪ੍ਰਭਾਵ ਨਹੀਂ ਪਾ ਸਕਦਾ, ਕਿਉਂਕਿ)
Those who deal in the Lord's wealth are perfect.
ਜਿਸ ਮਨੁੱਖ ਉੱਤੇ ਪਰਮਾਤਮਾ ਆਪਣੇ ਨਾਮ-ਧਨ ਦੀ ਦਾਤਿ ਦੀ ਮਿਹਰ ਕਰਦਾ ਹੈ ਉਹ ਮਨੁੱਖ (ਵਿਕਾਰਾਂ ਦੇ ਟਾਕਰੇ ਤੇ) ਸੂਰਮਾ ਬਣ ਜਾਂਦਾ ਹੈ ।੧।ਰਹਾਉ।
Those who are honored by the Lord are the true spiritual heroes. ||1||Pause||
(ਪਰ ਹੇ ਭਾਈ ! ਨਾਮ-ਧਨ ਦੀ ਦਾਤਿ ਗੁਰੂ ਰਾਹੀਂ ਮਿਲਦੀ ਹੈ ਤੇ), ਜਿਨ੍ਹਾਂ ਮਨੁੱਖਾਂ ਉਤੇ ਧਰਤੀ ਦੇ ਮਾਲਕ-ਪ੍ਰਭੂ ਜੀ ਦਇਆਵਾਨ ਹੁੰਦੇ ਹਨ,
Those humble beings, unto whom the Lord of the Universe shows mercy,
ਉਹ ਮਨੁੱਖ ਗੁਰੂ ਦੀ ਚਰਨੀਂ ਆ ਲੱਗਦੇ ਹਨ (ਗੁਰੂ ਦੀ ਸਰਨ ਪੈਂਦੇ ਹਨ) ।੨।
fall at the Guru's Feet. ||2||
ਉਹਨਾਂ ਦੇ ਅੰਦਰ ਸਦਾ ਸੁਖ ਸ਼ਾਂਤੀ ਤੇ ਆਤਮਕ ਅਡੋਲਤਾ ਦੇ ਆਨੰਦ ਬਣੇ ਰਹਿੰਦੇ ਹਨ ।੩।
They are blessed with peace, celestial bliss, tranquility and ecstasy;
(ਹੇ ਭਾਈ !) ਸਭ ਤੋਂ ਉੱਚੇ ਆਤਮਕ ਆਨੰਦ ਦੇ ਮਾਲਕ-ਪ੍ਰਭੂ ਨੂੰ ਸਿਮਰ ਸਿਮਰ ਕੇ ਮਨੁੱਖ ਆਤਮਕ ਜੀਵਨ ਹਾਸਲ ਕਰ ਲੈਂਦੇ ਹਨ ।੩।
chanting and meditating, they live in supreme bliss. ||3||
ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦੇ ਨਾਮ-ਧਨ ਦਾ ਸਰਮਾਇਆ ਕਮਾ ਲਿਆ ਹੈ
In the Saadh Sangat, I have earned the wealth of the Naam.
ਹੇ ਨਾਨਕ ! ਪਰਮਾਤਮਾ ਨੇ ਉਸ ਦੀ ਹਰੇਕ ਕਿਸਮ ਦੀ ਬਿਪਤਾ ਦੂਰ ਕਰ ਦਿੱਤੀ ਹੈ ।੪।੭੪।੧੪੩।
Says Nanak, God has relieved my pain. ||4||74||143||
Gauree, Fifth Mehl:
ਪਰਮਾਤਮਾ ਦਾ ਨਾਮ ਸਿਮਰਿਆਂ ਮਨ ਦੇ ਸਾਰੇ ਕਲੇਸ਼ ਮਿਟ ਜਾਂਦੇ ਹਨ
Meditating in remembrance on the Lord, all suffering is eradicated.
(ਹੇ ਭਾਈ !) ਆਪਣੇ ਮਨ ਵਿਚ ਪਰਮਾਤਮਾ ਦੇ ਸੋਹਣੇ ਚਰਨ ਵਸਾਈ ਰੱਖ ।।੧।
The Lord's Lotus Feet are enshrined within my mind. ||1||
ਹੇ ਪਿਆਰੀ ਜੀਭ ! ਲੱਖਾਂ ਵਾਰੀ ਪਰਮਾਤਮਾ ਦਾ ਨਾਮ ਉਚਾਰਦੀ ਰਹੁ
Chant the Lord's Name, hundreds of thousands of times, O my dear,
ਤੇ ਪਰਮਾਤਮਾ ਦਾ ਆਤਮਕ ਜੀਵਨ ਵਾਲਾ ਨਾਮ-ਰਸ ਪੀਂਦੀ ਰਹੁ ।੧।ਰਹਾਉ।
and drink deeply of the Ambrosial Essence of God. ||1||Pause||
ਉਹਨਾਂ ਦੇ ਅੰਦਰ ਆਤਮਕ ਅਡੋਲਤਾ ਦੇ ਵੱਡੇ ਸੁਖ ਆਨੰਦ ਬਣੇ ਰਹਿੰਦੇ ਹਨ ।੨।
Peace, celestial bliss, pleasures and the greatest ecstasy are obtained;
(ਹੇ ਭਾਈ ! ਜੇਹੜੇ ਮਨੁੱਖ ਸਭ ਤੋਂ ਸ੍ਰੇਸ਼ਟ ਆਤਮਕ ਆਨੰਦ ਦੇ ਮਾਲਕ-ਪ੍ਰਭੂ ਦਾ ਨਾਮ ਜਪਦੇ ਹਨ, ਉਹ ਆਤਮਕ ਜੀਵਨ ਹਾਸਲ ਕਰ ਲੈਂਦੇ ਹਨ
chanting and meditating, you shall live in supreme bliss. ||2||
(ਹੇ ਭਾਈ ! ਨਾਮ-ਰਸ ਪੀਣ ਵਾਲੇ ਮਨੁੱਖ ਆਪਣੇ ਅੰਦਰੋਂ) ਕਾਮ, ਕਰੋਧ, ਲੋਭ, ਅਹੰਕਾਰ (ਆਦਿਕ ਵਿਕਾਰ) ਨਾਸ ਕਰ ਲੈਂਦੇ ਹਨ ।
Sexual desire, anger, greed and ego are eradicated;
ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹ (ਆਪਣੇ ਮਨ ਵਿਚੋਂ) ਸਾਰੇ ਪਾਪ ਧੋ ਲੈਂਦੇ ਹਨ ।੩।
in the Saadh Sangat, the Company of the Holy, all sinful mistakes are washed away. ||3||
ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ !
Grant Your Grace, O God, O Merciful to the meek.
ਮਿਹਰ ਕਰ ਤੇ ਨਾਨਕ ਨੂੰ ਗੁਰੂ ਦੇ ਚਰਨਾਂ ਦੀ ਧੂੜ ਬਖ਼ਸ਼ ।੪।੭੫।੧੪੪।
Please bless Nanak with the dust of the feet of the Holy. ||4||75||144||