(ਇਸ ਦੇ ਟਾਕਰੇ ਤੇ ਹੋਰ) ਸਾਰੇ ਦਾਰੂ ਸਾਰੇ ਮੰਤਰ ਤੇ ਟੂਣੇ ਤੁੱਛ ਹਨ
All medicines and remedies, mantras and tantras are nothing more than ashes.
 
(ਹੇ ਭਾਈ !) ਸਿਰਜਣਹਾਰ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾਈ ਰੱਖ ।੩।
Enshrine the Creator Lord within your heart. ||3||
 
ਜਿਸ ਮਨੁੱਖ ਨੇ ਸਾਰੇ ਭਰਮ ਤਿਆਗ ਕੇ ਪਾਰਬ੍ਰਹਮ ਪ੍ਰਭੂ ਦਾ ਭਜਨ ਕੀਤਾ ਹੈ
Renounce all your doubts, and vibrate upon the Supreme Lord God.
 
ਹੇ ਨਾਨਕ ! ਆਖ— (ਉਸ ਨੇ ਵੇਖ ਲਿਆ ਹੈ ਕਿ ਭਜਨ-ਸਿਮਰਨ ਵਾਲਾ) ਧਰਮ ਐਸਾ ਹੈ ਜੋ ਕਦੇ ਫਲ ਦੇਣੋਂ ਉਕਾਈ ਨਹੀਂ ਖਾਂਦਾ ।੪।੮੦।੧੪੯।
Says Nanak, this path of Dharma is eternal and unchanging. ||4||80||149||
 
Gauree, Fifth Mehl:
 
(ਪਰ ਹੇ ਭਾਈ !) ਉਹੀ ਮਨੁੱਖ ਗੁਰੂ ਨੂੰ ਮਿਲਦਾ ਹੈ, ਜਿਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ।
The Lord bestowed His Mercy, and led me to meet the Guru.
 
। (ਗੁਰੂ ਦੇ ਮਿਲਾਪ ਦੀ ਬਰਕਤਿ ਨਾਲ ਮਨੁੱਖ ਦੇ ਅੰਦਰ ਆਤਮਕ ਬਲ ਪੈਦਾ ਹੁੰਦਾ ਹੈ) ਉਸ ਬਲ ਦੇ ਕਾਰਨ ਕੋਈ ਰੋਗ ਆਪਣਾ ਜ਼ੋਰ ਨਹੀਂ ਪਾ ਸਕਦਾ ।੧।
By His power, no disease afflicts me. ||1||
 
(ਹੇ ਭਾਈ !) ਪਰਮਾਤਮਾ ਦਾ ਸਿਮਰਨ ਕਰਨ ਨਾਲ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ।
Remembering the Lord, I cross over the terrifying world-ocean.
 
ਸੂਰਮੇ ਗੁਰੂ ਦੀ ਸਰਨ ਪਿਆਂ ਜਮਾਂ ਦੇ ਲੇਖੇ ਪਾੜੇ ਜਾਂਦੇ ਹਨ, (ਆਤਮਕ ਮੌਤ ਲਿਆਉਣ ਵਾਲੇ ਸਾਰੇ ਸੰਸਕਾਰ ਮਿਟ ਜਾਂਦੇ ਹਨ) ।੧।ਰਹਾਉ।
In the Sanctuary of the spiritual warrior, the account books of the Messenger of Death are torn up. ||1||Pause||
 
(ਹੇ ਭਾਈ ! ਜਿਸ ਮਨੁੱਖ ਨੂੰ) ਸਤਿਗੁਰੂ ਨੇ ਪਰਮਾਤਮਾ ਦਾ ਨਾਮ-ਮੰਤ੍ਰ ਦੇ ਦਿੱਤਾ,
The True Guru has given me the Mantra of the Lord's Name.
 
ਇਸ ਨਾਮ-ਮੰਤ੍ਰ ਦੇ ਆਸਰੇ ਉਸ ਦੇ ਸਾਰੇ ਮਨੋਰਥ ਪੂਰੇ ਹੋ ਗਏ ।੨।
By this Support, my affairs have been resolved. ||2||
 
(ਹੇ ਭਾਈ ! ਜਿਸ ਮਨੁੱਖ ਉਤੇ) ਸਤਿਗੁਰੂ ਜੀ ਕਿਰਪਾਲ ਹੋਏ, ਜਿਸ ਦੇ ਮਦਦਗਾਰ ਪ੍ਰਭੂ ਜੀ ਬਣ ਗਏ, ਉਸ ਨੂੰ ਸਾਰੇ ਜਪਾਂ ਦੀ, ਸਾਰੇ ਤਪਾਂ ਦੀ, ਸਾਰੇ ਸੰਜਮਾਂ ਦੀ ਵਡਿਆਈ ਪ੍ਰਾਪਤ ਹੋ ਗਈ ।੩।
Meditation, self-discipline, self-control and perfect greatness were obtained when the Merciful Lord, the Guru, became my Help and Support. ||3||
 
ਹੇ ਨਾਨਕ ! ਵੇਖ, ਗੁਰੂ ਨੇ ਜਿਸ ਮਨੁੱਖ ਦੇ ਅਹੰਕਾਰ ਮੋਹ ਆਦਿਕ ਭਰਮ ਨਾਸ ਕਰ ਦਿੱਤੇ,
The Guru has dispelled pride, emotional attachment and superstition.
 
ਉਸ ਨੂੰ ਪਾਰਬ੍ਰਹਮ ਪ੍ਰਭੂ ਜੀ ਹਰ ਥਾਂ ਵਿਆਪਕ ਦਿੱਸ ਪਏ ।੪।੮੧।੧੫੦।
Nanak sees the Supreme Lord God pervading everywhere. ||4||81||150||
 
Gauree, Fifth Mehl:
 
(ਹੇ ਭਾਈ !) ਵਿਸ਼ਿਆਂ ਦੇ ਪ੍ਰਭਾਵ ਨਾਲ (ਮਨੱੁਖ ਵਿਕਾਰਾਂ ਵਿਚ) ਬਹੁਤ ਅੰਨ੍ਹਾ ਹੋ ਜਾਂਦਾ ਹੈ (ਤਦੋਂ ਉਸ ਨੂੰ ਪਰਮਾਤਮਾ ਦਾ ਨਾਮ ਕਦੇ ਭੀ ਨਹੀਂ ਸੁੱਝਦਾ,
The blind beggar is better off than the vicious king.
 
ਪਰ ਵਿਕਾਰਾਂ ਦੇ ਕਾਰਨ ਜਦੋਂ ਉਹ) ਦੁੱਖ ਵਿਚ ਫਸਦਾ ਹੈ, ਤਦੋਂ ਪਰਮਾਤਮਾ ਦਾ ਨਾਮ ਚੇਤੇ ਕਰਦਾ ਹੈ ।੧।
Overcome by pain, the blind man invokes the Lord's Name. ||1||
 
(ਹੇ ਪ੍ਰਭੂ !) ਤੇਰੇ ਦਾਸ ਦੇ ਵਾਸਤੇ ਤੇਰਾ ਨਾਮ ਹੀ (ਲੋਕ-ਪਰਲੋਕ ਵਿਚ) ਇੱਜ਼ਤ ਹੈ ।
You are the glorious greatness of Your slave.
 
(ਤੇਰਾ ਦਾਸ ਜਾਣਦਾ ਹੈ ਕਿ) ਮਾਇਆ ਵਿਚ ਮਸਤ ਮਨੱੁਖ ਨੂੰ (ਮਾਇਆ) ਨਰਕ ਵਿਚ ਲੈ ਜਾਂਦੀ ਹੈ (ਸਦਾ ਦੁਖੀ ਰੱਖਦੀ ਹੈ) ।੧।ਰਹਾਉ।
The intoxication of Maya leads the others to hell. ||1||Pause||
 
(ਹੇ ਭਾਈ !) ਰੋਗਾਂ ਨਾਲ ਘਿਰਿਆ ਹੋਇਆ ਮਨੱੁਖ ਪਰਮਾਤਮਾ ਦਾ ਨਾਮ ਚੇਤੇ ਕਰਦਾ ਹੈ,
Gripped by disease, they invoke the Name.
 
ਪਰ ਵਿਕਾਰਾਂ ਦੀ ਜ਼ਹਿਰ ਵਿਚ ਮਸਤ ਹੋਏ ਮਨੁੱਖ ਦੇ ਆਤਮਕ ਜੀਵਨ ਦਾ ਕਿਤੇ ਨਾਮ-ਨਿਸ਼ਾਨ ਨਹੀਂ ਲੱਭਦਾ, (ਵਿਕਾਰਾਂ ਦੀ ਜ਼ਹਿਰ ਉਸ ਦੇ ਆਤਮਕ ਜੀਵਨ ਨੂੰ ਮਾਰ-ਮੁਕਾਂਦੀ ਹੈ) ।੨।
But those who are intoxicated with vice shall find no home, no place of rest. ||2||
 
(ਹੇ ਭਾਈ ! ਪਰਮਾਤਮਾ ਦੇ) ਸੋਹਣੇ ਚਰਨਾਂ ਨਾਲ (ਜਿਸ ਮਨੱੁਖ ਦੀ) ਪ੍ਰੀਤਿ ਬਣ ਜਾਂਦੀ ਹੈ,
One who is in love with the Lord's Lotus Feet,
 
ਉਸ ਨੂੰ ਦੁਨੀਆ ਵਾਲੇ ਹੋਰ ਹੋਰ ਸੁਖ ਚੇਤੇ ਨਹੀਂ ਆਉਂਦੇ ।੩।
does not think of any other comforts. ||3||
 
ਮੈਂ ਸਦਾ ਹੀ ਤੈਨੂੰ ਸਿਮਰਦਾ ਰਹਾਂ
Forever and ever, meditate on God, your Lord and Master.
 
ਹੇ ਨਾਨਕ ! (ਅਰਦਾਸ ਕਰ ਤੇ ਆਖ)—ਹੇ ਪ੍ਰਭੂ ! ਹੇ ਸੁਆਮੀ ! ਹੇ ਅੰਤਰਜਾਮੀ ਹਰੀ ! (ਮੈਨੂੰ) ਮਿਲ ।੪।੮੨।੧੫੧।
O Nanak, meet with the Lord, the Inner-knower, the Searcher of hearts. ||4||82||151||
 
Gauree, Fifth Mehl:
 
(ਹੇ ਭਾਈ ! ਕਾਮਾਦਿਕ ਪੰਜੇ) ਡਾਕੂ ਅੱਠੇ ਪਹਰ (ਮਨੱੁਖ ਦੇ ਨਾਲ) ਸਾਥੀ ਬਣੇ ਰਹਿੰਦੇ ਹਨ (ਤੇ ਇਸ ਦੇ ਆਤਮਕ ਜੀਵਨ ਉਤੇ ਡਾਕਾ ਮਾਰਦੇ ਰਹਿੰਦੇ ਹਨ ।
Twenty-four hours a day, the highway robbers are my companions.
 
ਜਿਨ੍ਹਾਂ ਨੂੰ ਬਚਾਇਆ ਹੈ) ਪ੍ਰਭੂ ਨੇ ਆਪ ਹੀ ਕਿਰਪਾ ਕਰ ਕੇ ਬਚਾ ਲਿਆ ਹੈ ।੧।
Granting His Grace, God has driven them away. ||1||
 
ਹਰੇਕ ਜੀਵ ਅਜੇਹੀ ਸਮਰੱਥਾ ਵਾਲੇ ਪ੍ਰਭੂ ਦੇ ਨਾਮ ਦਾ ਰਸ ਮਾਣੋ
Everyone should dwell on the Sweet Name of such a Lord.
 
(ਹੇ ਭਾਈ !) ਉਹ ਪਰਮਾਤਮਾ ਸਾਰੀਆਂ ਮੁਕੰਮਲ ਤਾਕਤਾਂ ਦਾ ਮਾਲਕ ਹੈ (ਜੇਹੜਾ ਮਨੱੁਖ ਉਸ ਦਾ ਪੱਲਾ ਫੜਦਾ ਹੈ, ਉਹ ਕਿਸੇ ਵਿਕਾਰ ਨੂੰ ਉਸ ਦੇ ਨੇੜੇ ਨਹੀਂ ਢੁੱਕਣ ਦੇਂਦਾ) । ੧।ਰਹਾਉ।
God is overflowing with all power. ||1||Pause||
 
(ਹੇ ਭਾਈ ! ਕਾਮਾਦਿਕ ਵਿਕਾਰਾਂ ਦੀ) ਸੰਸਾਰ-ਸਮੰੁਦਰ ਵਿਚ ਬੜੀ ਤਪਸ਼ ਪੈ ਰਹੀ ਹੈ
The world-ocean is burning hot!
 
(ਇਸ ਤਪਸ਼ ਤੋਂ ਬਚਣ ਲਈ ਪ੍ਰਭੂ ਦਾ ਹੀ ਆਸਰਾ ਲਵੋ) ਪ੍ਰਭੂ ਇਕ ਖਿਨ ਵਿਚ ਇਸ ਸੜਨ ਵਿਚੋਂ ਪਾਰ ਲੰਘਾਣ ਦੀ ਤਾਕਤ ਰੱਖਣ ਵਾਲਾ ਹੈ ।੨।
In an instant, God saves us, and carries us across. ||2||
 
(ਹੇ ਭਾਈ ! ਮਾਇਆ ਦੇ ਮੋਹ ਦੀਆਂ ਇਹ ਵਿਕਾਰ ਆਦਿਕ) ਅਨੇਕਾਂ ਫਾਹੀਆਂ ਹਨ (ਮਨੱੁਖਾਂ ਪਾਸੋਂ ਆਪਣੇ ਜਤਨ ਨਾਲ ਇਹ ਫਾਹੀਆਂ) ਤੋੜੀਆਂ ਨਹੀਂ ਜਾ ਸਕਦੀਆਂ ।
There are so many bonds, they cannot be broken.
 
ਪਰ ਪਰਮਾਤਮਾ ਦਾ ਨਾਮ ਸਿਮਰਦਿਆਂ ਇਹਨਾਂ ਫਾਹੀਆਂ ਤੋਂ ਖ਼ਲਾਸੀ-ਰੂਪ ਫਲ ਹਾਸਲ ਕਰ ਲੈਂਦੇ ਹਨ ।੩।
Remembering the Naam, the Name of the Lord, the fruit of liberation is obtained. ||3||
 
ਹੇ ਨਾਨਕ ! (ਪ੍ਰਭੂ-ਦਰ ਤੇ ਅਰਦਾਸ ਕਰ ਤੇ ਆਖ—ਹੇ ਪ੍ਰਭੂ !) ਇਸ ਜੀਵ ਪਾਸੋਂ ਕੋਈ ਅਜੇਹੀ ਸਿਆਣਪ ਕੋਈ ਅਜੇਹੀ ਦਲੀਲ ਨਹੀ ਚੱਲ ਸਕਦੀ (ਜਿਸ ਕਰਕੇ ਇਹ ਇਹਨਾਂ ਡਾਕੂਆਂ ਦੇ ਪੰਜੇ ਤੋਂ ਬਚ ਸਕੇ ।
By clever devices, nothing is accomplished.
 
ਹੇ ਪ੍ਰਭੂ ! ਤੂੰ ਆਪ) ਕਿਰਪਾ ਕਰ, ਜੀਵ ਤੇਰੇ ਗੁਣ ਗਾਵਣ (ਤੇ ਇਹਨਾਂ ਤੋਂ ਬਚ ਸਕਣ) ।੪।੮੩।੧੫੨।
Grant Your Grace to Nanak, that he may sing the Glories of God. ||4||83||152||
 
Gauree, Fifth Mehl:
 
(ਹੇ ਭਾਈ ! ਜੇ ਤੂੰ ਪਰਮਾਤਮਾ ਦੀ ਕਿਰਪਾ ਨਾਲ) ਪਰਮਾਤਮਾ ਦੇ ਨਾਮ-ਧਨ ਦੀ ਥੈਲੀ ਹਾਸਲ ਕਰ ਲਈ ਹੈ,
Those who obtain the wealth of the Lord's Name
 
ਤਾਂ ਤੂੰ ਸੰਸਾਰ ਦੇ ਕਾਰ-ਵਿਹਾਰਾਂ ਵਿਚ ਭੀ (ਨਿਸੰਗ ਹੋ ਕੇ) ਤੁਰ ਫਿਰ । ਤੇਰੇ ਸਾਰੇ ਕੰਮ ਸਿਰੇ ਚੜ੍ਹ ਜਾਣਗੇ ।੧।
move freely in the world; all their affairs are resolved. ||1||
 
(ਹੇ ਭਾਈ !) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਵੱਡੇ ਭਾਗਾਂ ਨਾਲ ਗਾਇਆ ਜਾ ਸਕਦਾ ਹੈ ।
By great good fortune, the Kirtan of the Lord's Praises are sung.
 
ਹੇ ਪਾਰਬ੍ਰਹਮ ਪ੍ਰਭੂ ! ਜੇ ਤੂੰ ਆਪ ਸਾਨੂੰ ਜੀਵਾਂ ਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਦੇਵੇਂ ਤਾਂ ਹੀ ਸਾਨੂੰ ਮਿਲ ਸਕਦੀ ਹੈ ।੧।ਰਹਾਉ।
O Supreme Lord God, as You give, so do I receive. ||1||Pause||
 
(ਹੇ ਭਾਈ !) ਪਰਮਾਤਮਾ ਦੇ ਚਰਨ ਆਪਣੇ ਹਿਰਦੇ ਵਿਚ ਦਿਲ ਵਿਚ ਟਿਕਾਈ ਰੱਖ ।
Enshrine the Lord's Feet within your heart.
 
(ਪ੍ਰਭੂ-ਚਰਨ-ਰੂਪ ਜਹਾਜ਼ ਉਤੇ) ਚੜ੍ਹ ਕੇ ਤੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਏਂਗਾ ।੨।
Get aboard this boat, and cross over the terrifying world-ocean. ||2||
 
(ਹੇ ਭਾਈ !) ਹਰੇਕ ਪ੍ਰਾਣੀ ਗੁਰੂ ਦੀ ਸੰਗਤਿ ਕਰੋ ।
Everyone who joins the Saadh Sangat, the Company of the Holy,
 
(ਗੁਰੂ ਦੀ ਸੰਗਤਿ ਵਿਚ ਰਿਹਾਂ) ਸਦਾ ਸੁਖ ਹੀ ਸੁਖ ਹੋਣਗੇ, ਮੁੜ ਕੋਈ ਦੱੁਖ ਪੋਹ ਨਹੀਂ ਸਕੇਗਾ ।੩।
obtains eternal peace; pain does not afflict them any longer. ||3||
 
ਪ੍ਰੇਮ-ਭਰੀ ਭਗਤੀ ਨਾਲ ਸਾਰੇ ਗੁਣਾਂ ਦੇ ਖ਼ਜਾਨੇ ਪਰਮਾਤਮਾ ਦਾ ਭਜਨ ਕਰ,
With loving devotional worship, meditate on the treasure of excellence.
 
ਹੇ ਨਾਨਕ ! (ਇਸ ਤਰ੍ਹਾਂ) ਪਰਮਾਤਮਾ ਦੀ ਹਜ਼ੂਰੀ ਵਿਚ ਆਦਰ-ਮਾਣ ਮਿਲਦਾ ਹੈ ।੪।੮੪।੧੫੩।
O Nanak, you shall be honored in the Court of the Lord. ||4||84||153||
 
Gauree, Fifth Mehl:
 
ਹੇ ਭਾਈ !) ਜੇਹੜਾ ਪ੍ਰਭੂ-ਮਿੱਤਰ ਜਲ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਵਿਆਪਕ ਹੈ,
The Lord, our Friend, is totally pervading the water, the land and the skies.
 
ਉਸ ਦੇ ਗੁਣ ਸਦਾ ਗਾਵਿਆਂ ਸਭ ਕਿਸਮ ਦੇ ਭਟਕਣ ਨਾਸ ਹੋ ਜਾਂਦੇ ਹਨ ।
Doubts are dispelled by continually singing the Lord's Glorious Praises. ||1||
 
(ਹੇ ਭਾਈ !) ਪਰਮਾਤਮਾ ਜਾਗਦਿਆਂ ਸੁੱਤਿਆਂ ਹਰ ਵੇਲੇ ਜੀਵ ਦੇ ਨਾਲ ਰਾਖਾ ਹ
While rising up, and while lying down in sleep, the Lord is always with you, watching over you.
 
ਜਿਸ ਪਰਮਾਤਮਾ ਦੇ ਸਿਮਰਨ ਦੀ ਬਰਕਤਿ ਨਾਲ ਮੌਤ ਦਾ ਡਰ ਨਹੀਂ ਰਹਿ ਜਾਂਦਾ (ਆਤਮਕ ਮੌਤ ਨੇੜੇ ਨਹੀਂ ਢੁਕ ਸਕਦੀ) ।੧।ਰਹਾਉ।
Remembering Him in meditation, the fear of Death departs. ||1||Pause||
 
ਭਾਈ !) ਪ੍ਰਭੂ ਦੇ ਸੋਹਣੇ ਚਰਨਾਂ ਦਾ ਜਿਸ ਮਨੁੱਖ ਦੇ ਹਿਰਦੇ ਵਿਚ ਨਿਵਾਸ ਹੋ ਜਾਂਦਾ ਹੈ,
With God's Lotus Feet abiding in the heart,
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by