(ਹੇ ਭਾਈ !) ਉਹੀ ਮਨੁੱਖ ਰੂਪ ਵਾਲਾ ਹੈ ਉਹੀ ਤੀਖਣ ਬੁੱਧਿ ਵਾਲਾ ਹੈ ਉਹੀ ਸਿਆਣਾ ਹੈ,
They alone are handsome, clever and wise,
ਜਿਸ ਮਨੁੱਖ ਨੇ ਪਰਮਾਤਮਾ ਦੀ ਰਜ਼ਾ ਨੂੰ (ਸਦਾ ਸਿਰ ਮੱਥੇ ਉਤੇ) ਮੰਨਿਆ ਹੈ ।੨।
who surrender to the Will of God. ||2||
(ਜਿਸ ਮਨੁੱਖ ਨੇ ਮਾਲਕ-ਪ੍ਰਭੂ ਨੂੰ ਹਰੇਕ ਸਰੀਰ ਵਿਚ ਵੱਸਦਾ ਪਛਾਣ ਲਿਆ ਹੈ) ਉਹੀ ਮਨੁੱਖ ਜਗਤ ਵਿਚ ਆਇਆ ਸਫਲ ਹੈ ।
Blessed is their coming into this world,
(ਹੇ ਭਾਈ !) ਆਪਣੇ ਮਾਲਕ-ਪ੍ਰਭੂ ਨੂੰ ਹਰੇਕ ਸਰੀਰ ਵਿਚ ਵੱਸਦਾ ਪਛਾਣ ।੩।
if they recognize their Lord and Master in each and every heart. ||3||
ਹੇ ਨਾਨਕ ! ਆਖ—ਜਿਸ ਮਨੁੱਖ ਦੇ ਪੂਰੇ ਭਾਗ ਜਾਗ ਪੈਂਦੇ ਹਨ,
Says Nanak, their good fortune is perfect,
ਉਸ ਦਾ ਮਨ ਪਰਮਾਤਮਾ ਦੇ ਚਰਨਾਂ ਵਿਚ ਲੱਗਾ ਰਹਿੰਦਾ ਹੈ ।੪।੯੦।੧੫੯।
if they enshrine the Lord's Feet within their minds. ||4||90||159||
Gauree, Fifth Mehl:
(ਹੇ ਭਾਈ !) ਪਰਮਾਤਮਾ ਦੇ ਭਗਤ ਨਾਲ ਮਾਇਆ-ਵੇੜ੍ਹੇ ਮਨੁੱਖ ਦਾ ਜੋੜ ਨਹੀਂ ਬਣ ਸਕਦਾ
The Lord's servant does not associate with the faithless cynic.
(ਕਿਉਂਕਿ) ਉਹ ਸਾਕਤ ਵਿਸ਼ਿਆਂ ਦਾ ਪਿਆਰਾ ਹੁੰਦਾ ਹੈ ਤੇ ਉਸ ਭਗਤ ਨੂੰ ਪਰਮਾਤਮਾ ਦਾ ਪੇ੍ਰਮ-ਰੰਗ ਚੜ੍ਹਿਆ ਹੁੰਦਾ ਹੈ ।੧।ਰਹਾਉ।
One is in the clutches of vice, while the other is in love with the Lord. ||1||Pause||
(ਹਰੀ ਦੇ ਦਾਸ ਅਤੇ ਸਾਕਤ ਦਾ ਸੰਗ ਇਉਂ ਹੀ ਹੈ) ਜਿਵੇਂ ਕਿਸੇ ਅਨਾੜੀ ਅਸਵਾਰ ਵਾਸਤੇ ਇਕ ਸਜਾਈ ਹੋਈ ਘੋੜੀ ਹੋਵੇ,
It would be like an imaginary rider on a decorated horse,
ਜਿਵੇਂ ਕੋਈ ਖੁਸਰਾ ਇਸਤ੍ਰੀ ਨੂੰ ਪਿਆਰ ਕਰਦਾ ਹੋਵੇ ।੧।
or a eunuch caressing a woman. ||1||
(ਹੇ ਭਾਈ !) ਹਰੀ ਦੇ ਦਾਸ ਅਤੇ ਸਾਕਤ ਦਾ ਮੇਲ ਇਉਂ ਹੀ ਹੈ, ਜਿਵੇਂ ਕੋਈ ਮਨੁੱਖ ਨਿਆਣਾ ਪਾ ਕੇ ਬਲਦ ਨੂੰ ਚੋਣ ਲੱਗ ਪਏ,
It would be like tying up an ox and trying to milk it,
ਜਿਵੇਂ ਕੋਈ ਮਨੁੱਖ ਗਾਂ ਉਤੇ ਚੜ੍ਹ ਕੇ ਉਸ ਨੂੰ ਸ਼ੇਰ ਦੇ ਪਿੱਛੇ ਦੁੜਾਣ ਲੱਗ ਪਏ ।੨।
or riding a cow to chase a tiger. ||2||
(ਹੇ ਭਾਈ !) ਹਰੀ ਦੇ ਭਗਤ ਤੇ ਸਾਕਤ ਦਾ ਜੋੜ ਇਉਂ ਹੈ, ਜਿਵੇਂ ਕੋਈ ਮਨੁੱਖ ਭੇਡ ਲੈ ਕੇ ਉਸ ਨੂੰ ਕਾਮਧੇਨ ਮਿਥ ਕੇ ਪੂਜਣ ਲੱਗ ਪਏ
It would be like taking a sheep and worshipping it as the Elysian cow,
ਜਿਵੇਂ ਕੋਈ ਮਨੁੱਖ ਸਰਮਾਏ ਤੋਂ ਬਿਨਾ ਹੀ ਸੌਦਾ ਖ਼ਰੀਦਣ ਉੱਠ ਦੌੜੇ ।੩।
the giver of all blessings; it would be like going out shopping without any money. ||3||
ਹੇ ਨਾਨਕ ! (ਹਰੀ ਦੇ ਦਾਸਾਂ ਦੀ ਸੰਗਤਿ ਵਿਚ ਟਿਕ ਕੇ) ਪਰਮਾਤਮਾ ਦਾ ਨਾਮ ਆਪਣੇ ਚਿੱਤ ਵਿਚ ਸਿਮਰ,
O Nanak, consciously meditate on the Lord's Name.
ਪਰਮਾਤਮਾ ਵਰਗੇ ਮਾਲਕ ਤੇ ਮਿੱਤਰ ਦਾ ਸਿਮਰਨ ਕਰਿਆ ਕਰ ।੪।੯੧।੧੬੦।
Meditate in remembrance on the Lord Master, your Best Friend. ||4||91||160||
Gauree, Fifth Mehl:
ਹੇ ਭਾਈ ! ਉਹ ਅਕਲ ਪਵਿਤ੍ਰ ਆਖੀ ਜਾਂਦੀ ਹੈ ਧੀਰਜ ਵਾਲੀ ਆਖੀ ਜਾਂਦੀ ਹੈ,
Pure and steady is that intellect,
(ਜਿਸ ਦਾ ਆਸਰਾ ਲੈ ਕੇ ਮਨੁੱਖ) ਸਭ ਰਸਾਂ ਤੋਂ ਸ੍ਰੇਸ਼ਟ ਪ੍ਰਭੂ-ਨਾਮ ਦਾ ਰਸ ਪੀਂਦਾ ਹੈ ।੧।
which drinks in the Lord's sublime essence. ||1||
(ਹੇ ਭਾਈ !) ਆਪਣੇ ਹਿਰਦੇ ਵਿਚ ਪਰਮਾਤਮਾ ਦੇ ਚਰਨਾਂ ਦਾ ਆਸਰਾ ਬਣਾ,
Keep the Support of the Lord's Feet in your heart,
(ਇਉਂ ਕੀਤਿਆਂ) ਜਨਮ ਮਰਨ ਦੇ ਗੇੜ ਤੋਂ ਖ਼ਲਾਸੀ ਹੋ ਜਾਂਦੀ ਹੈ ।੧।ਰਹਾਉ।
and you shall be saved from the cycle of birth and death. ||1||Pause||
(ਹੇ ਭਾਈ !) ਉਹ ਸਰੀਰ ਪਵਿਤ੍ਰ ਹੈ ਜਿਸ ਵਿਚ ਕੋਈ ਪਾਪ ਨਹੀਂ ਪੈਦਾ ਹੁੰਦਾ ।
Pure is that body, in which sin does not arise.
ਪਰਮਾਤਮਾ ਦੇ ਪ੍ਰੇਮ-ਰੰਗ ਦੀ ਬਰਕਤਿ ਨਾਲ ਪਵਿਤ੍ਰ ਹੋਏ ਮਨੁੱਖ ਦਾ ਤੇਜ-ਪਰਤਾਪ (ਚਮਕਦਾ ਹੈ) ।੨।
In the Love of the Lord is pure glory. ||2||
(ਹੇ ਭਾਈ ! ਸਾਧ ਸੰਗਤਿ ਕਰਿਆ ਕਰ) ਸਾਧ ਸੰਗਤਿ ਵਿਚ ਰਿਹਾਂ (ਅੰਦਰੋਂ) ਸਾਰੇ ਵਿਕਾਰ ਦੂਰ ਹੋ ਜਾਂਦੇ ਹਨ ।
In the Saadh Sangat, the Company of the Holy, corruption is eradicated.
(ਸਾਧ ਸੰਗਤਿ ਦਾ) ਸਭ ਤੋਂ ਉੱਚਾ ਇਹੀ ਉਪਕਾਰ ਹੈ ।੩।
This is the greatest blessing of all. ||3||
ਜੇਹੜੇ ਮਨੁੱਖ ਪਰਮਾਤਮਾ ਦੀ ਪ੍ਰੇਮ-ਭਗਤੀ ਦੇ ਰੰਗ ਵਿਚ ਰੰਗੇ ਰਹਿੰਦੇ ਹਨ,
Imbued with loving devotional worship of the Sustainer of the Universe,
ਨਾਨਕ ਉਹਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ ।੪।੯੨।੧੬੧।
Nanak asks for the dust of the feet of the Holy. ||4||92||161||
Gauree, Fifth Mehl:
(ਹੇ ਭਾਈ !) ਪਰਮਾਤਮਾ ਨਾਲ ਜਿਨ੍ਹਾਂ ਮਨੁੱਖਾਂ ਦੀ ਇਹੋ ਜਿਹੀ ਪ੍ਰੀਤਿ (ਜਿਸ ਦਾ ਜ਼ਿਕਰ ਇਥੇ ਕੀਤਾ ਜਾ ਰਿਹਾ ਹੈ) ਬਣਦੀ ਹੈ,
Such is my love for the Lord of the Universe;
ਉਹ ਮਨੁੱਖ ਵੱਡੇ ਭਾਗਾਂ ਵਾਲੇ ਹੋ ਜਾਂਦੇ ਹਨ, ਉਹ ਸਾਰੇ ਗੁਣਾਂ ਨਾਲ ਭਰਪੂਰ ਹੋ ਜਾਂਦੇ ਹਨ, ਪਰਮਾਤਮਾ ਉਹਨਾਂ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ।੧।ਰਹਾਉ।
through perfect good destiny, I have been united with Him. ||1||Pause||
ਜਿਵੇਂ ਇਸਤ੍ਰੀ ਆਪਣੇ ਪਤੀ ਨੂੰ ਵੇਖ ਕੇ ਖ਼ੁਸ਼ ਹੁੰਦੀ ਹੈ,
As the wife is delighted upon beholding her husband,
ਤਿਵੇਂ ਹਰੀ ਦਾ ਦਾਸ ਹਰੀ ਦਾ ਨਾਮ ਚੇਤੇ ਕਰ ਕੇ ਅੰਤਰ ਆਤਮੇ ਹੁਲਾਰੇ ਵਿਚ ਆਉਂਦਾ ਹੈ ।੧।
so does the Lord's humble servant live by chanting the Naam, the Name of the Lord. ||1||
ਜਿਵੇਂ ਮਾਂ ਆਪਣੇ ਪੁੱਤਰਾਂ ਨੂੰ ਵੇਖ ਵੇਖ ਕੇ ਜੀਊਂਦੀ ਹੈ,
As the mother is rejuvenated upon seeing her son,
ਤਿਵੇਂ ਪਰਮਾਤਮਾ ਦਾ ਭਗਤ ਪਰਮਾਤਮਾ ਨਾਲ ਤਾਣੇ ਪੇਟੇ ਦੇ ਸੂਤਰ ਵਾਂਗ ਰੱਤਾ ਰਹਿੰਦਾ ਹੈ ।੨।
so is the Lord's humble servant imbued with Him, through and through. ||2||
(ਜਿਵੇਂ, ਹੇ ਭਾਈ !) ਲਾਲਚੀ ਮਨੁੱਖ ਧਨ ਵੇਖ ਕੇ ਖ਼ੁਸ਼ੀ ਮਨਾਂਦਾ ਹੈ,
As the greedy man rejoices upon beholding his wealth,
ਤਿਵੇਂ ਪਰਮਾਤਮਾ ਦੇ ਭਗਤ ਦਾ ਮਨ ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਲਪਟਿਆ ਰਹਿੰਦਾ ਹੈ ।੩।
so is the mind of the Lord's humble servant attached to His Lotus Feet. ||3||
(ਮੈਨੂੰ ਨਾਨਕ ਨੂੰ) ਇਕ ਰਤਾ ਜਿਤਨਾ ਸਮਾ ਭੀ ਨਾਹ ਭੁੱਲ
May I never forget You, for even an instant, O Great Giver!
ਹੇ ਦਾਤਾਰ ! ਹੇ ਨਾਨਕ ਦੇ ਪ੍ਰਾਣਾਂ ਦੇ ਆਸਰੇ ਪ੍ਰਭੂ ! ।੪।੯੩।੧੬੨।
Nanak's God is the Support of his breath of life. ||4||93||162||
Gauree, Fifth Mehl:
(ਹੇ ਭਾਈ !) ਜੇਹੜੇ ਮਨੁੱਖ ਸਭ ਤੋਂ ਸ੍ਰੇਸ਼ਟ ਹਰਿ-ਨਾਮ-ਰਸ ਵਿਚ ਮਸਤ ਰਹਿੰਦੇ ਹਨ
Those humble beings who are accustomed to the Lord's sublime essence,
ਉਹ ਮਨੁੱਖ ਪਰਮਾਤਮਾ ਦੇ ਸੁਹਣੇ ਚਰਨਾਂ ਦੀ ਪ੍ਰੇਮ-ਭਗਤੀ ਵਿੱਚ ਵਿੱਝੇ ਰਹਿੰਦੇ ਹਨ (ਜਿਵੇਂ ਭੌਰਾ ਫੁੱਲ ਵਿਚ ਵਿੱਝ ਜਾਂਦਾ ਹੈ) ।੧।ਰਹਾਉ।
are pierced through with loving devotional worship of the Lord's Lotus Feet. ||1||Pause||
(ਹੇ ਭਾਈ ! ਉਹਨਾਂ ਮਨੁੱਖਾਂ ਨੂੰ ਦੁਨੀਆ ਦੇ) ਹੋਰ ਸਾਰੇ ਰਸ (ਪ੍ਰਭੂ-ਨਾਮ-ਰਸ ਦੇ ਟਾਕਰੇ ਤੇ) ਸੁਆਹ ਦਿੱਸਦੇ ਹਨ,
All other pleasures look like ashes;
ਪਰਮਾਤਮਾ ਦੇ ਨਾਮ ਤੋਂ ਬਿਨਾ ਸੰਸਾਰ ਦੇ ਸਾਰੇ ਪਦਾਰਥ ਉਹਨਾਂ ਨੂੰ ਵਿਅਰਥ ਜਾਪਦੇ ਹਨ ।੧।
without the Naam, the Name of the Lord, the world is fruitless. ||1||
ਆਪ (ਮਾਇਆ ਦੇ ਮੋਹ ਦੇ) ਅੰਨ੍ਹੇ ਖੂਹ ਵਿਚੋਂ ਕੱਢ ਲੈਂਦਾ ਹੈ
He Himself rescues us from the deep dark well.
(ਹੇ ਭਾਈ !) ਗੋਬਿੰਦ ਦੇ ਗੁਣ ਅਸਚਰਜ ਪਰਤਾਪ ਵਾਲੇ ਹਨ (ਜੇਹੜੇ ਮਨੁੱਖ ਪਰਮਾਤਮਾ ਦੇ ਗੁਣ ਗਾਂਦੇ ਹਨ ਉਹਨਾਂ ਨੂੰ ਪਰਮਾਤਮਾ) ।੨।
Wondrous and Glorious are the Praises of the Lord of the Universe. ||2||
(ਹੇ ਭਾਈ ! ਹਰਿ-ਨਾਮ-ਰਸ ਵਿਚ ਮਸਤ ਬੰਦਿਆਂ ਨੂੰ) ਸ੍ਰਿਸ਼ਟੀ ਦਾ ਪਾਲਣਹਾਰ ਪ੍ਰਭੂ ਵਣ ਵਿਚ ਤ੍ਰਿਣ ਵਿਚ ਤਿੰਨ-ਭਵਨੀ ਸੰਸਾਰ ਵਿਚ ਵਿਆਪਕ ਦਿੱਸਦਾ ਹੈ,
In the woods and meadows, and throughout the three worlds, the Sustainer of the Universe is pervading.
ਉਹਨਾਂ ਨੂੰ ਇਹ ਸਾਰਾ ਜਗਤ ਪਰਮਾਤਮਾ ਦਾ ਖਿਲਾਰਾ ਦਿੱਸਦਾ ਹੈ, ਪਰਮਾਤਮਾ ਸਭ ਜੀਵਾਂ ਦੇ ਅੰਗ-ਸੰਗ ਪ੍ਰਤੀਤ ਹੁੰਦਾ ਹੈ, ਤੇ ਦਇਆ ਦਾ ਘਰ ਦਿੱਸਦਾ ਹੈ ।੩।
The Expansive Lord God is Merciful to all beings. ||3||
ਹੇ ਨਾਨਕ ! ਆਖ—(ਹੇ ਭਾਈ ! ਤੂੰ ਭੀ ਆਪਣੇ ਹਿਰਦੇ ਵਿਚ) ਉਹ ਸਿਫ਼ਤਿ-ਸਾਲਾਹ ਸੰਭਾਲ
Says Nanak, that speech alone is excellent,
ਜਿਸ (ਸਿਫ਼ਤਿ-ਸਾਲਾਹ-ਰੂਪ ਕਥਨੀ) ਨੂੰ ਸਿਰਜਣਹਾਰ ਪ੍ਰਭੂ ਆਦਰ-ਸਤਕਾਰ ਦੇਂਦਾ ਹੈ ।੪।੯੪।੧੬੩।
which is approved by the Creator Lord. ||4||94||163||
Gauree, Fifth Mehl:
(ਹੇ ਭਾਈ !) ਪਰਮਾਤਮਾ ਦੇ ਨਾਮ-ਸਰ ਵਿਚ ਸਦਾ ਹੀ ਇਸ਼ਨਾਨ ਕਰਨਾ ਚਾਹੀਦਾ ਹੈ ।
Every day, take your bath in the Sacred Pool of the Lord.
(ਪਰਮਾਤਮਾ ਦੇ ਨਾਮ ਦਾ ਰਸ) ਸਭ ਤੋਂ ਸ੍ਰੇਸ਼ਟ ਰਸ ਹੈ, ਆਤਮਕ ਜੀਵਨ ਦੇਣ ਵਾਲੇ ਇਸ ਹਰਿ-ਨਾਮ-ਰਸ ਨੂੰ ਬੜੇ ਪ੍ਰੇਮ ਨਾਲ ਪੀਣਾ ਚਾਹੀਦਾ ਹੈ ।੧।ਰਹਾਉ।
Mix and drink in the most delicious, sublime Ambrosial Nectar of the Lord. ||1||Pause||
(ਹੇ ਭਾਈ !) ਪਰਮਾਤਮਾ ਦਾ ਨਾਮ ਪਵਿਤ੍ਰ ਜਲ ਹੈ, (ਇਸ ਜਲ ਵਿਚ) ਇਸ਼ਨਾਨ ਕਰਦਿਆਂ
The water of the Name of the Lord of the Universe is immaculate and pure.
ਸਾਰੇ ਮਨੋਰਥ ਪੂਰੇ ਹੋ ਜਾਂਦੇ ਹਨ (ਸਭ ਵਾਸ਼ਨਾਂ ਮੁੱਕ ਜਾਂਦੀਆਂ ਹਨ) ।੧।
Take your cleansing bath in it, and all your affairs shall be resolved. ||1||