ਗੁਰੂ-ਸੰਤ ਦੀ ਕਿਰਪਾ ਨਾਲ ਸਭ ਤੋਂ ਉੱਚੀ ਆਤਮਕ ਅਵਸਥਾ ਮਿਲ ਜਾਂਦੀ ਹੈ ।੨।
By the Grace of the Saints, I have obtained the supreme status. ||2||
 
(ਹੇ ਭਾਈ!) ਪਰਮਾਤਮਾ ਨੇ ਆਪ ਜਿਸ ਮਨੁੱਖ ਦੀ ਸਹਾਇਤਾ ਕੀਤੀ,
The Lord is the Help and Support of His humble servant.
 
ਉਸ ਨੇ ਪਰਮਾਤਮਾ ਦੇ ਭਗਤਾਂ ਦੀ ਚਰਨੀਂ ਲੱਗ ਕੇ ਆਤਮਕ ਆਨੰਦ ਮਾਣਿਆ ।
I have found peace, falling at the feet of His slaves.
 
ਉਹਨਾਂ ਦੇ ਅੰਦਰੋਂ (ਜਦੋਂ) ਆਪਾ-ਭਾਵ ਦੂਰ ਹੋ ਗਿਆ ਤਦੋਂ ਉਹ ਪਰਮਾਤਮਾ ਦਾ ਰੂਪ ਹੀ ਹੋ ਗਏ ।
When selfishness is gone, then one becomes the Lord Himself;
 
ਜੇਹੜੇ ਮਨੁੱਖ ਦਇਆ ਦੇ ਖ਼ਜ਼ਾਨੇ ਪਰਮਾਤਮਾ ਦੀ ਸਰਨ ਆ ਪਏ
seek the Sanctuary of the treasure of mercy. ||3||
 
(ਹੇ ਭਾਈ!) ਜਦੋਂ ਕਿਸੇ ਮਨੁੱਖ ਨੂੰ (ਗੁਰੂ ਦੀ ਕਿਰਪਾ ਨਾਲ) ਉਹ ਪਰਮਾਤਮਾ ਹੀ ਮਿਲ ਪੈਂਦਾ ਹੈ ਜਿਸ ਨੂੰ ਉਹ ਮਿਲਣਾ ਚਾਹੁੰਦਾ ਹੈ,
When someone finds the One he has desired,
 
ਤਦੋਂ ਉਹ (ਬਾਹਰ ਜੰਗਲਾਂ ਪਹਾੜਾਂ ਆਦਿਕ ਵਿਚ ਉਸ ਨੂੰ) ਲੱਭਣ ਲਈ ਨਹੀਂ ਜਾਂਦਾ ।
then where should he go to look for Him?
 
ਹੇ ਨਾਨਕ! (ਪਰਮਾਤਮਾ ਨੂੰ ਆਪਣੇ ਅੰਦਰ ਹੀ ਲੱਭ ਲੈਣ ਵਾਲੇ ਮਨੁੱਖ) ਅਡੋਲ-ਚਿੱਤ ਹੋ ਜਾਂਦੇ ਹਨ, ਉਹ ਸਦਾ ਆਨੰਦ ਅਵਸਥਾ ਵਿਚ ਟਿਕੇ ਰਹਿੰਦੇ ਹਨ,
I have become steady and stable, and I dwell in the seat of peace.
 
ਗੁਰੂ ਦੀ ਕਿਰਪਾ ਨਾਲ ਉਹ ਸਦਾ ਸੁਖਾਂ ਵਿਚ ਵੱਸਣ ਵਾਲੇ ਹੋ ਜਾਂਦੇ ਹਨ ।੪।੧੧੦।
By Guru's Grace, Nanak has entered the home of peace. ||4||110||
 
Gauree, Fifth Mehl:
 
ਉਸ ਨੇ (ਮਾਨੋ) ਕ੍ਰੋੜਾਂ ਤੀਰਥਾਂ ਵਿਚ ਚੁੱਭੀਆਂ ਲਾ ਲਈਆਂ, ਕ੍ਰੋੜਾਂ ਤੀਰਥਾਂ ਦੇ ਇਸ਼ਨਾਨ ਕਰ ਲਏ,
The merits of taking millions of ceremonial cleansing baths,
 
ਉਸ ਨੇ (ਮਾਨੋ) ਲੱਖਾਂ ਰੁਪਏ ਅਰਬਾਂ ਰੁਪਏ ਖਰਬਾਂ ਰੁਪਏ ਦਾਨ ਕਰ ਲਏ
the giving of hundreds of thousands, billions and trillions in charity
 
(ਹੇ ਭਾਈ!) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ
- these are obtained by those whose minds are filled with the Name of the Lord. ||1||
 
(ਹੇ ਭਾਈ!) ਸ੍ਰਿਸ਼ਟੀ ਦੇ ਪਾਲਣਹਾਰ ਪ੍ਰਭੂ ਦੇ ਗੁਣ ਗਾ ਕੇ ਸਾਰੇ ਮਨੁੱਖ ਪਵਿਤ੍ਰ ਹੋ ਸਕਦੇ ਹਨ ।
Those who sing the Glories of the Lord of the World are totally pure.
 
ਦਇਆ ਦੇ ਸੋਮੇ ਗੁਰੂ ਦੀ ਸਰਨ ਪਿਆਂ (ਸਾਰੇ) ਪਾਪ ਮਿਟ ਜਾਂਦੇ ਹਨ ।ਰਹਾਉ।
Their sins are erased, in the Sanctuary of the Kind and Holy Saints. ||Pause||
 
ਉਸ ਨੇ (ਮਾਨੋ) ਪੁੱਠੇ ਲਟਕ ਕੇ ਅਨੇਕਾਂ ਤਪਾਂ ਦੇ ਸਾਧਨ ਸਾਧ ਲਏ,
The merits of performing all sorts of austere acts of penance and self-discipline,
 
ਉਸ ਨੇ (ਮਾਨੋ, ਰਿੱਧੀਆਂ ਸਿੱਧੀਆਂ ਦੇ) ਅਨੇਕਾਂ ਲਾਭ ਖੱਟ ਲਏ, ਅਨੇਕਾਂ ਮਨੋਰਥ ਹਾਸਲ ਕਰ ਲੲ
earning huge profits and seeing one's desires fulfilled
 
(ਹੇ ਭਾਈ!) ਜੇਹੜਾ ਮਨੁੱਖ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਹੈ
- these are obtained by chanting the Name of the Lord, Har, Har, with the tongue. ||2||
 
ਉਸ ਨੇ (ਮਾਨੋ) ਸਿਮ੍ਰਿਤੀਆਂ ਸ਼ਾਸਤ੍ਰਾਂ ਵੇਦਾਂ ਦੇ ਉਚਾਰਨ ਕਰ ਲਏ,
The merits of reciting the Simritees, the Shaastras and the Vedas,
 
ਉਸ ਨੇ (ਮਾਨੋ) ਜੋਗ (ਦੀਆਂ ਗੁੰਝਲਾਂ) ਦੀ ਸੂਝ ਪ੍ਰਾਪਤ ਕਰ ਲਈ, ਉਸ ਨੇ (ਮਾਨੋ) ਸਿੱਧਾਂ ਨੂੰ ਮਿਲੇ ਸੁਖਾਂ ਨਾਲ ਸਾਂਝ ਪਾ ਲਈ
knowledge of the science of Yoga, spiritual wisdom and the pleasure of miraculous spiritual powers
 
(ਹੇ ਭਾਈ!) ਪਰਮਾਤਮਾ ਦਾ ਨਾਮ ਸਿਮਰਦਿਆਂ ਸਿਮਰਦਿਆਂ ਜਿਸ ਮਨੁੱਖ ਦਾ ਮਨ ਪਰਮਾਤਮਾ ਨਾਲ ਗਿੱਝ ਜਾਂਦਾ ਹੈ
- these come by surrendering the mind and meditating on the Name of God. ||3||
 
(ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ ਕਿਰਪਾ ਕਰਦਾ ਹੈ, ਉਹ ਮਨੁੱਖ)
The wisdom of the Inaccessible and Infinite Lord is incomprehensible.
 
ਉਸ ਅਥਾਹ ਹਸਤੀ ਵਾਲੇ ਅਪਹੁੰਚ ਤੇ ਬੇਅੰਤ ਪਰਮਾਤਮਾ ਦਾ ਨਾਮ ਜਪਦਾ ਹੈ, ਉਸ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਂਦਾ ਹੈ ।
Meditating on the Naam, the Name of the Lord, and contemplating the Naam within our hearts,
 
(ਹੇ ਨਾਨਕ! ਤੂੰ ਭੀ ਅਰਦਾਸ ਕਰ ਤੇ ਆਖ—) ਹੇ ਪ੍ਰਭੂ! ਮੈਂ ਨਾਨਕ ਉਤੇ ਕਿਰਪਾ ਕਰ (ਤਾ ਕਿ ਮੈਂ ਤੇਰਾ ਨਾਮ ਜਪ ਸਕਾਂ) ।੪।੧੧੧।
O Nanak, God has showered His Mercy upon us. ||4||111||
 
Gauree, Fifth Mehl:
 
ਗੁਰੂ ਦੇ ਸੋਹਣੇ ਚਰਨ ਆਪਣੇ ਹਿਰਦੇ ਵਿਚ ਵਸਾਏ ਹਨ, ਉਸ ਨੇ ਗੋਬਿੰਦ ਦਾ ਨਾਮ ਸਿਮਰ ਸਿਮਰ ਕੇ ਆਤਮਕ ਆਨੰਦ ਮਾਣਿਆ ਹੈ ।੧।
Meditating, meditating, meditating in remembrance, I have found peace.
 
(ਪਰ, ਹੇ ਭਾਈ! ਗੋਬਿੰਦ ਦਾ ਆਰਾਧਨ ਗੁਰੂ ਦੀ ਰਾਹੀਂ ਹੀ ਮਿਲਦਾ ਹੈ । ਜਿਸ ਮਨੁੱਖ ਨੇ)
I have enshrined the Lotus Feet of the Guru within my heart. ||1||
 
(ਹੇ ਭਾਈ!) ਗੋਬਿੰਦ ਪਾਰਬ੍ਰਹਮ (ਸਭ ਹਸਤੀਆਂ ਨਾਲੋਂ) ਵੱਡਾ ਹੈ, ਸਾਰੇ ਗੁਣਾਂ ਦਾ ਮਾਲਕ ਹੈ (ਉਸ ਵਿਚ ਕੋਈ ਕਿਸੇ ਕਿਸਮ ਦੀ ਘਾਟ ਨਹੀਂ ਹੈ) ।
The Guru, the Lord of the Universe, the Supreme Lord God, is perfect.
 
ਉਸ ਗੋਬਿੰਦ ਨੂੰ ਆਰਾਧ ਕੇ ਮੇਰਾ ਮਨ ਹੌਸਲੇ ਵਾਲਾ ਬਣ ਜਾਂਦਾ ਹੈ (ਤੇ ਅਨੇਕਾਂ ਕਿਲਬਿਖਾਂ ਦਾ ਟਾਕਰਾ ਕਰਨ ਜੋਗਾ ਹੋ ਜਾਂਦਾ ਹੈ) ।ਰਹਾਉ।
Worshipping Him, my mind has found a lasting peace. ||Pause||
 
(ਹੇ ਭਾਈ!) ਮੈਂ ਤਾਂ ਹਰ ਵੇਲੇ ਗੁਰੂ ਦਾ ਨਾਮ ਚੇਤੇ ਰੱਖਦਾ ਹਾਂ (ਗੁਰੂ ਦੀ ਮਿਹਰ ਨਾਲ ਹੀ ਗੋਬਿੰਦ ਦਾ ਸਿਮਰਨ ਪ੍ਰਾਪਤ ਹੁੰਦਾ ਹੈ ਤੇ)
Night and day, I meditate on the Guru, and the Name of the Guru.
 
ਉਸ ਸਿਮਰਨ ਦੀ ਬਰਕਤਿ ਨਾਲ ਸਾਰੇ ਕੰਮਾਂ ਵਿਚ ਸਫਲਤਾ ਹਾਸਲ ਹੁੰਦੀ ਹੈ ।੨।
Thus all my works are brought to perfection. ||2||
 
(ਹੇ ਭਾਈ! ਗੁਰੂ ਦੀ ਰਾਹੀਂ ਹਰ ਥਾਂ ਪਰਮਾਤਮਾ ਦਾ) ਦਰਸਨ ਕਰ ਕੇ (ਦਰਸਨ ਕਰਨ ਵਾਲੇ) ਠੰਢੇ ਠਾਰ ਮਨ ਵਾਲੇ ਹੋ ਜਾਂਦੇ ਹਨ,
Beholding the Blessed Vision of His Darshan, my mind has become cool and tranquil,
 
ਤੇ ਉਹਨਾਂ ਦੇ ਅਨੇਕਾਂ (ਪਹਿਲੇ) ਜਨਮਾਂ ਦੇ ਕੀਤੇ ਹੋਏ ਪਾਪ ਨਾਸ ਹੋ ਜਾਂਦੇ ਹਨ ।੩।
and the sinful mistakes of countless incarnations have been washed away. ||3||
 
ਹੇ ਨਾਨਕ! ਆਖ—ਹੇ ਭਾਈ! (ਗੁਰੂ ਦੀ ਸਰਨ ਪੈ ਕੇ ਗੋਬਿੰਦ ਦਾ ਨਾਮ ਸਿਮਰਿਆਂ ਦੁਨੀਆ ਵਾਲੇ) ਸਾਰੇ ਡਰ-ਖ਼ਤਰੇ ਮਨ ਤੋਂ ਲਹਿ ਜਾਂਦੇ ਹਨ
Says Nanak, where is fear now, O Siblings of Destiny?
 
(ਕਿਉਂਕਿ) ਸਿਮਰਨ ਦੀ ਬਰਕਤਿ ਨਾਲ ਇਹ ਯਕੀਨ ਬਣ ਜਾਂਦਾ ਹੈ ਕਿ (ਗੋਬਿੰਦ ਆਪਣੇ ਸੇਵਕ ਦੀ ਆਪ ਲਾਜ ਰੱਖਦਾ ਹੈ ।੪।੧੧੨।
The Guru Himself has preserved the honor of His servant. ||4||112||
 
Gauree, Fifth Mehl:
 
(ਹੇ ਭਾਈ!) ਪਰਮਾਤਮਾ ਆਪਣੇ ਸੇਵਕ ਦੇ ਵਾਸਤੇ (ਸਦਾ) ਮਦਦਗਾਰ ਬਣਿਆ ਰਹਿੰਦਾ ਹੈ,
The Lord Himself is the Help and Support of His servants.
 
ਸਦਾ (ਆਪਣੇ ਸੇਵਕ ਦੀ) ਸੰਭਾਲ ਕਰਦਾ ਹੈ ਜਿਵੇਂ ਮਾਂ ਤੇ ਪਿਉ (ਆਪਣੇ ਬੱਚੇ ਦੀ ਸੰਭਾਲ ਕਰਦੇ ਹਨ) ।੧।
He always cherishes them, like their father and mother. ||1||
 
(ਹੇ ਭਾਈ!) ਹਰੇਕ ਮਨੁੱਖ (ਜੇਹੜਾ) ਪਰਮਾਤਮਾ ਦੀ ਸਰਨ ਵਿਚ (ਆਉਂਦਾ ਹੈ, ਸਾਰੇ ਵਿਕਾਰਾਂ ਡਰਾਂ-ਸਹਿਮਾਂ ਤੋਂ) ਬਚ ਜਾਂਦਾ ਹੈ,
In God's Sanctuary, everyone is saved.
 
ਉਸ ਨੂੰ ਨਿਸਚਾ ਬਣ ਜਾਂਦਾ ਹੈ ਕਿ ਉਹ ਸਰਬ-ਵਿਆਪਕ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਸਭ ਕੁਝ ਕਰਨ ਦੀ ਸਮਰੱਥਾ ਰੱਖਦਾ ਹੈ ਤੇ ਜੀਵਾਂ ਪਾਸੋਂ ਸਭ ਕੁਝ ਕਰਾਣ ਵਾਲਾ ਹੈ ।ਰਹਾਉ।
That Perfect True Lord is the Doer, the Cause of causes. ||Pause||
 
(ਹੇ ਭਾਈ!) ਸਭ ਕੁਝ ਕਰਨ ਦੀ ਸਮਰੱਥਾ ਰੱਖਣ ਵਾਲਾ ਪਰਮਾਤਮਾ (ਮੇਰੇ) ਮਨ ਵਿਚ ਆ ਵੱਸਿਆ ਹੈ,
My mind now dwells in the Creator Lord.
 
ਹੁਣ ਮੇਰੇ ਸਾਰੇ ਡਰ-ਖ਼ਤਰੇ ਨਾਸ ਹੋ ਗਏ ਹਨ ਤੇ ਮੈਂ ਆਤਮਕ ਆਨੰਦ ਮਾਣ ਰਿਹਾ ਹਾਂ ।੨।
My fears have been dispelled, and my soul has found the most sublime peace. ||2||
 
(ਹੇ ਭਾਈ!) ਪਰਮਾਤਮਾ ਕਿਰਪਾ ਕਰ ਕੇ ਆਪਣੇ ਸੇਵਕਾਂ ਦੀ ਆਪ ਰੱਖਿਆ ਕਰਦਾ ਹੈ,
The Lord has granted His Grace, and saved His humble servant.
 
ਉਹਨਾਂ ਦੇ (ਪਹਿਲੇ) ਅਨੇਕਾਂ ਜਨਮਾਂ ਦੇ (ਕੀਤੇ) ਪਾਪਾਂ ਦੇ ਸੰਸਕਾਰ (ਉਹਨਾਂ ਦੇ ਮਨ ਤੋਂ) ਲਹਿ ਜਾਂਦੇ ਹਨ ।੩।
The sinful mistakes of so many incarnations have been washed away. ||3||
 
ਪਰਮਾਤਮਾ ਕੇਡੀ ਵੱਡੀ ਸਮਰੱਥਾ ਵਾਲਾ ਹੈ—ਇਹ ਗੱਲ ਬਿਆਨ ਨਹੀਂ ਕੀਤੀ ਜਾ ਸਕਦੀ ।
The Greatness of God cannot be described.
 
ਹੇ ਨਾਨਕ! ਪਰਮਾਤਮਾ ਦੇ ਸੇਵਕ ਸਦਾ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ ।੪।੧੧੩।
Servant Nanak is forever in His Sanctuary. ||4||113||
 
Raag Gauree Chaytee, Fifth Mehl, Du-Padas:
 
One Universal Creator God. By The Grace Of The True Guru:
 
ਹੇ ਭਾਈ! ਪਰਮਾਤਮਾ ਦੀ ਤਾਕਤ ਹਰ ਥਾਂ (ਆਪਣਾ ਪ੍ਰਭਾਵ ਪਾ ਰਹੀ ਹੈ)
The power of the Lord is universal and perfect, O Siblings of Destiny.
 
(ਇਸ ਵਾਸਤੇ ਜਿਸ ਸੇਵਕ ਦੇ ਸਿਰ ਉਤੇ ਪਰਮਾਤਮਾ ਆਪਣਾ ਮਿਹਰ ਦਾ ਹੱਥ ਰੱਖਦਾ ਹੈ) ਉਸ ਤਾਕਤ ਦੀ ਬਰਕਤਿ ਨਾਲ (ਉਸ ਸੇਵਕ ਉੱਤੇ) ਕੋਈ ਦੁੱਖ-ਕਲੇਸ਼ ਆਪਣਾ ਜ਼ੋਰ ਨਹੀਂ ਪਾ ਸਕਦਾ ।੧।ਰਹਾਉ।
So no pain can ever afflict me. ||1||Pause||
 
ਹੇ (ਮੇਰੀ) ਮਾਂ! ਪਰਮਾਤਮਾ ਦਾ ਸੇਵਕ ਜੇਹੜੀ ਜੇਹੜੀ ਮੰਗ ਆਪਣੇ ਮਨ ਵਿਚ ਚਿਤਾਰਦਾ ਹੈ,
Whatever the Lord's slave wishes, O mother,
 
ਕਰਤਾਰ ਆਪ ਉਸ ਦੀ ਉਹ ਮੰਗ ਪੂਰੀ ਕਰ ਦੇਂਦਾ ਹੈ ।੧।
the Creator Himself causes that to be done. ||1||
 
ਪਰ ਸੇਵਕ ਦੇ) ਦੋਖੀ-ਨਿੰਦਕ ਦੀ ਇੱਜ਼ਤ ਪ੍ਰਭੂ ਨੇ ਲੋਕ-ਪਰਲੋਕ ਵਿਚ ਆਪ ਗਵਾ ਦਿੱਤੀ ਹੁੰਦੀ ਹੈ
God causes the slanderers to lose their honor.
 
ਹੇ ਨਾਨਕ! (ਪਰਮਾਤਮਾ ਦਾ ਸੇਵਕ) ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ (ਤੇ ਦੁਨੀਆ ਦੇ ਡਰਾਂ ਵਲੋਂ) ਨਿਡਰ ਹੋ ਜਾਂਦਾ ਹੈ
Nanak sings the Glorious Praises of the Fearless Lord. ||2||114||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by