Raag Gauree Poorbee, Fifth Mehl:
One Universal Creator God. By The Grace Of The True Guru:
ਹੇ ਮੇਰੀ ਮਾਂ! ਮੈਂ ਕੇਹੜੇ ਗੁਣਾਂ ਦੀ ਬਰਕਤਿ ਨਾਲ ਆਪਣੀ ਜਿੰਦ ਦੇ ਮਾਲਕ ਪ੍ਰਭੂ ਨੂੰ ਮਿਲ ਸਕਾਂ? (ਮੇਰੇ ਵਿਚ ਤਾਂ ਕੋਈ ਗੁਣ ਨਹੀਂ ਹੈ) ।੧।ਰਹਾਉ।
By what virtues can I meet the Lord of life, O my mother? ||1||Pause||
(ਹੇ ਮੇਰੀ ਮਾਂ!) ਮੈਂ ਆਤਮਕ ਰੂਪ ਤੋਂ ਸੱਖਣੀ ਹਾਂ, ਅਕਲ-ਹੀਣ ਹਾਂ, (ਮੇਰੇ ਅੰਦਰ ਆਤਮਕ) ਤਾਕਤ ਭੀ ਨਹੀਂ ਹੈ (ਫਿਰ) ਮੈਂ ਪਰਦੇਸਣ ਹਾਂ (ਪ੍ਰਭੂ-ਚਰਨਾਂ ਨੂੰ ਕਦੇ ਮੈਂ ਆਪਣਾ ਘਰ ਨਹੀਂ ਬਣਾਇਆ) ਅਨੇਕਾਂ ਜੂਨਾਂ ਦੇ ਸਫ਼ਰ ਤੋਂ ਲੰਘ ਕੇ (ਇਸ ਮਨੁੱਖਾ ਜਨਮ ਵਿਚ) ਆਈ ਹਾਂ ।੧।
I have no beauty, understanding or strength; I am a stranger, from far away. ||1||
(ਹੇ ਮੇਰੇ ਪ੍ਰਾਨਪਤਿ!) ਮੇਰੇ ਪਾਸ ਤੇਰਾ ਨਾਮ-ਧਨ ਨਹੀਂ ਹੈ, ਮੇਰੇ ਅੰਦਰ ਆਤਮਕ ਗੁਣਾਂ ਦਾ ਜੋਬਨ ਭੀ ਨਹੀਂ ਜਿਸ ਦਾ ਮੈਨੂੰ ਹੁਲਾਰਾ ਆ ਸਕੇ । ਮੈਨੂੰ ਅਨਾਥ ਨੂੰ ਆਪਣੇ ਚਰਨਾਂ ਵਿਚ ਜੋੜ ਲੈ ।੨।
I am not wealthy or youthful. I am an orphan - please, unite me with Yourself. ||2||
(ਹੇ ਮੇਰੀ ਮਾਂ!) ਆਪਣੇ ਪ੍ਰਾਨਪਤੀ-ਪ੍ਰਭੂ ਦੇ ਦਰਸਨ ਵਾਸਤੇ ਮੈਂ ਤਿਹਾਈ ਫਿਰ ਰਹੀ ਹਾਂ, ਉਸ ਨੂੰ ਲੱਭਦੀ ਲੱਭਦੀ ਮੈਂ ਕਮਲੀ ਹੋਈ ਪਈ ਹਾਂ ।੩।
Searching and searching, I have become a renunciate, free of desire. I wander around, searching for the Blessed Vision of God's Darshan. ||3||
ਹੇ ਨਾਨਕ! (ਆਖ—) ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਕਿਰਪਾ ਦੇ ਘਰ! ਹੇ ਪ੍ਰਭੂ! (ਤੇਰੀ ਮਿਹਰ ਨਾਲ) ਸਾਧ ਸੰਗਤਿ ਨੇ ਮੇਰੀ ਇਹ ਵਿਛੋੜੇ ਦੀ ਸੜਨ ਬੁਝਾ ਦਿੱਤੀ ਹੈ ।੪।੧।੧੧੮।
God is Compassionate, and Merciful to the meek; O Nanak, in the Saadh Sangat, the Company of the Holy, the fire of desire has been quenched. ||4||1||118||
Gauree, Fifth Mehl:
(ਹੇ ਭੈਣ!) ਪਰਮਾਤਮਾ ਨੂੰ ਮਿਲਣ ਵਾਸਤੇ ਮੇਰੇ ਮਨ ਵਿਚ ਪ੍ਰੀਤਿ ਪੈਦਾ ਹੋ ਗਈ ਹੈ ।
The loving desire to meet my Beloved has arisen within my mind.
(ਪਰਮਾਤਮਾ ਨਾਲ ਮਿਲਾ ਸਕਣ ਵਾਲਾ ਜੇ) ਵੱਡੇ ਭਾਗਾਂ ਵਾਲਾ (ਗੁਰੂ-) ਸੰਤ ਮੈਨੂੰ ਮਿਲ ਪਏ, ਤਾਂ ਮੈਂ ਉਸ ਦੇ ਪੈਰੀਂ ਲੱਗਾਂ, ਮੈਂ ਉਸ ਅਗੇ ਬੇਨਤੀ ਕਰਾਂ (ਕਿ ਮੈਨੂੰ ਪਰਮਾਤਮਾ ਨਾਲ ਮਿਲਾ ਦੇ) ।੧।ਰਹਾਉ।
I touch His Feet, and offer my prayer to Him. If only I had the great good fortune to meet the Saint. ||1||Pause||
ਮੈਂ ਆਪਣਾ ਮਨ ਉਸ ਦੇ ਹਵਾਲੇ ਕਰ ਦਿਆਂ, ਮੈਂ ਆਪਣਾ ਧਨ ਉਸ ਦੇ ਅੱਗੇ ਰੱਖ ਦਿਆਂ । (ਹੇ ਭੈਣ!) ਮੈਂ ਆਪਣੇ ਮਨ ਦੀ ਸਾਰੀ ਚਤੁਰਾਈ ਛੱਡ ਦਿੱਤੀ ਹੈ ।
I surrender my mind to Him; I place my wealth before Him. I totally renounce my selfish ways.
(ਹੇ ਭੈਣ!) ਜੇਹੜਾ (ਵਡਭਾਗੀ ਸੰਤ ਮੈਨੂੰ) ਪਰਮਾਤਮਾ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦਾ ਰਹੇ, ਮੈਂ ਹਰ ਵੇਲੇ ਉਸ ਦੇ ਪਿੱਛੇ ਪਿੱਛੇ ਪ੍ਰੇਮ ਵਿਚ ਕਮਲੀ ਹੋਈ ਫਿਰਦੀ ਰਹਾਂ
One who teaches me the Sermon of the Lord God - night and day, I shall follow Him. ||1||
ਹੇ ਨਾਨਕ! (ਆਖ—) ਪਹਿਲੇ ਜਨਮਾਂ ਵਿਚ ਕੀਤੇ ਭਲੇ ਕਰਮਾਂ ਦੇ ਸੰਸਕਾਰਾਂ ਦੇ ਅੰਗੂਰ ਜਿਸ ਜੀਵ-ਇਸਤ੍ਰੀ ਦੇ ਉੱਘੜ ਪਏ, ਉਸ ਨੂੰ ਉਹ ਸਰਬ-ਵਿਆਪਕ ਪ੍ਰਭੂ ਮਿਲ ਪਿਆ ਹੈ ਜੋ ਸਾਰੇ ਜੀਵਾਂ ਵਿਚ ਬੈਠਾ ਸਭ ਰਸ ਮਾਣਨ ਵਾਲਾ ਹੈ ਤੇ ਜੋ ਰਸਾਂ ਤੋਂ ਨਿਰਲੇਪ ਭੀ ਹੈ ।
When the seed of the karma of past actions sprouted, I met the Lord; He is both the Enjoyer and the Renunciate.
ਪਰਮਾਤਮਾ ਨੂੰ ਮਿਲਦਿਆਂ ਹੀ ਉਸ ਜੀਵ-ਇਸਤ੍ਰੀ ਦੇ ਅੰਦਰੋਂ ਮਾਇਆ ਦੇ ਮੋਹ ਦਾ ਹਨੇਰਾ ਦੂਰ ਹੋ ਜਾਂਦਾ ਹੈ, ਉਹ ਅਨੇਕਾਂ ਜਨਮਾਂ ਤੋਂ ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜਾਗ ਪੈਂਦੀ ਹੈ ।੨।੨।੧੧੯।
My darkness was dispelled when I met the Lord. O Nanak, after being asleep for countless incarnations, I have awakened. ||2||2||119||
Gauree, Fifth Mehl:
ਹੇ ਜੀਵ-ਪੰਛੀ! (ਮਾਇਆ ਦੇ ਮੋਹ ਦੇ ਆਲ੍ਹਣੇ ਵਿਚੋਂ ਬਾਹਰ) ਨਿਕਲ । ਪਰਮਾਤਮਾ ਦਾ ਸਿਮਰਨ ਕਰ । (ਪ੍ਰਭੂ ਦਾ ਸਿਮਰਨ) ਖੰਭ ਹਨ (ਇਹਨਾਂ ਖੰਭਾਂ ਦੀ ਸਹਾਇਤਾ ਨਾਲ ਹੀ ਤੂੰ ਮੋਹ ਦੇ ਆਲ੍ਹਣੇ ਵਿਚੋਂ ਬਾਹਰ ਉੱਡ ਕੇ ਜਾ ਸਕੇਂਗਾ) ।
Come out, O soul-bird, and let the meditative remembrance of the Lord be your wings.
(ਹੇ ਭਾਈ!) ਗੁਰੂ ਨੂੰ ਮਿਲ ਕੇ ਪੂਰਨ-ਪ੍ਰਭੂ ਦਾ ਆਸਰਾ ਲੈ, ਪਰਮਾਤਮਾ ਦਾ ਨਾਮ-ਰਤਨ ਆਪਣੇ ਹਿਰਦੇ ਨਾਲ (ਸਾਂਭ ਕੇ) ਰੱਖ ।੧।ਰਹਾਉ।
Meet the Holy Saint, take to His Sanctuary, and keep the perfect jewel of the Lord enshrined in your heart. ||1||Pause||
(ਹੇ ਭਾਈ! ਮਾਇਆ ਦੀ ਖ਼ਾਤਰ) ਭਟਕਣ ਦੀ ਖੂਹੀ ਹੈ, ਮਾਇਆ ਦੀ ਤ੍ਰਿਸ਼ਨਾ ਤੇ ਵਿਕਾਰਾਂ ਦੇ ਚਸਕੇ (ਉਸ ਖੂਹੀ ਵਿਚ) ਚਿੱਕੜ ਹੈ, (ਜੀਵਾਂ ਦੇ ਗਲ ਵਿਚ ਪਈ ਹੋਈ) ਮੋਹ ਦੀ ਫਾਹੀ ਬੜੀ ਪੱਕੀ (ਤ੍ਰਿੱਖੀ) ਹੈ ।
Superstition is the well, thirst for pleasure is the mud, and emotional attachment is the noose, so tight around your neck.
ਇਸ ਫਾਹੀ ਨੂੰ ਕੱਟਣ-ਜੋਗਾ ਜਗਤ ਦਾ ਗੁਰੂ ਗੋਬਿੰਦ ਹੀ ਹੈ । (ਹੇ ਭਾਈ!) ਉਸ ਗੋਬਿੰਦ ਦੇ ਚਰਨ-ਕਮਲਾਂ ਵਿਚ ਨਿਵਾਸ ਕਰੀ ਰੱਖ ।੧।
The only one who can cut this is the Guru of the World, the Lord of the Universe. So let yourself dwell at His Lotus Feet. ||1||
ਹੇ ਗੋਬਿੰਦ! ਹੇ ਪ੍ਰੀਤਮ ਪ੍ਰਭੂ! ਹੇ ਗਰੀਬਾਂ ਦੇ ਮਾਲਕ! ਹੇ ਨਾਨਕ ਦੇ ਸੁਆਮੀ! ਮਿਹਰ ਕਰ, ਮੇਰੀ ਬੇਨਤੀ ਸੁਣ,
Bestow Your Mercy, O Lord of the Universe, O God, My Beloved, Master of the meek - please, listen to my prayer.
ਮੇਰਾ ਹੱਥ ਫੜ ਲੈ (ਤੇ ਮੈਨੂੰ ਇਸ ਖੂਹੀ ਵਿਚੋਂ ਕੱਢ ਲੈ) ਮੇਰੀ ਇਹ ਜਿੰਦ ਤੇਰਾ ਦਿੱਤਾ ਹੋਇਆ ਸਰਮਾਇਆ ਹੈ, ਮੇਰਾ ਇਹ ਸਰੀਰ ਤੇਰੀ ਬਖ਼ਸ਼ੀ ਹੋਈ ਪੂੰਜੀ ਹੈ (ਇਸ ਰਾਸਿ-ਪੂੰਜੀ ਨੂੰ ਮੋਹ ਦੇ ਹੱਥੀਂ ਉਜੜਨ ਤੋਂ ਤੂੰ ਆਪ ਹੀ ਬਚਾ ਲੈ) ।੨।੩।੧੨੦।
Take my hand, O Lord and Master of Nanak; my body and soul all belong to You. ||2||3||120||
Gauree, Fifth Mehl:
(ਹੇ ਭੈਣ!) ਪ੍ਰਭੂ-ਪਤੀ ਦਾ ਦਰਸਨ ਕਰਨ ਵਾਸਤੇ ਮੇਰਾ ਮਨ ਉਸ ਦਾ ਸਿਮਰਨ ਕਰ ਰਿਹਾ ਹੈ ।
My mind yearns to behold the Lord in meditation.
ਉਸ ਦੇ ਦਰਸਨ ਦੀ ਆਸ ਨਾਲ ਵਿਆਕੁਲ ਹੋਈ ਮੈਂ ਦਿਨ ਰਾਤ ਉਸ ਦਾ ਨਾਮ ਚਿਤਾਰਦੀ ਰਹਿੰਦੀ ਹਾਂ । (ਹੇ ਭੈਣ! ਮੈਨੂੰ) ਕੋਈ ਐਸਾ ਸੰਤ (ਮਿਲ ਜਾਏ, ਜੇਹੜਾ ਮੈਨੂੰ ਉਸ ਪ੍ਰਭੂ-ਪਤੀ ਨਾਲ) ਨੇੜੇ ਹੀ ਮਿਲਾ ਦੇਵੇ ।੧।ਰਹਾਉ।
I think of Him, I hope and thirst for Him, day and night; is there any Saint who may bring Him near me? ||1||Pause||
(ਹੇ ਭੈਣ! ਜੇ ਉਹ ਗੁਰੂ-ਸੰਤ ਮਿਲ ਪਏ ਤਾਂ) ਮੈਂ ਉਸ ਦੇ ਦਾਸਾਂ ਦੀ ਸੇਵਾ ਕਰਾਂ, ਮੈਂ ਅਨੇਕਾਂ ਤਰੀਕਿਆਂ ਨਾਲ ਉਸ ਅੱਗੇ ਤਰਲੇ ਕਰਾਂ ।
I serve the slaves of His slaves; in so many ways, I beg of Him.
(ਹੇ ਭੈਣ!) ਤੱਕੜੀ ਉਤੇ ਰੱਖ ਕੇ ਮੈਂ (ਦੁਨੀਆ ਦੇ) ਸਾਰੇ ਸੁਖ ਤੋਲੇ ਹਨ, ਪ੍ਰਭੂ-ਪਤੀ ਦੇ ਦਰਸਨ ਤੋਂ ਬਿਨਾ ਇਹ ਸਾਰੇ ਹੀ ਸੁਖ (ਦਰਸਨ ਦੇ ਸੁਖ ਨਾਲੋਂ) ਹੌਲੇ ਹਨ ।੧।
Setting them upon the scale, I have weighed all comforts and pleasures; without the Lord's Blessed Vision, they are all totally inadequate. ||1||
ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਗੁਣਾਂ ਦੇ ਸਮੁੰਦਰ ਪਰਮਾਤਮਾ ਦੇ ਗੁਣ ਗਾਂਦਾ ਹੈ (ਗੁਰੂ ਪਰਮੇਸਰ ਉਸ ਨੂੰ) ਅਨੇਕਾਂ ਜਨਮਾਂ ਦੇ ਭਟਕਦੇ ਨੂੰ (ਜਨਮ ਮਰਨ ਦੇ ਗੇੜ ਵਿਚੋਂ) ਮੋੜ ਲਿਆਉਂਦਾ ਹੈ ।
By the Grace of the Saints, I sing the Praises of the Ocean of virtue; after countless incarnations, I have been released.
ਹੇ ਨਾਨਕ! ਪਰਮਾਤਮਾ ਨੂੰ ਮਿਲਿਆਂ ਬੇਅੰਤ ਸੁਖ ਆਨੰਦ ਪ੍ਰਾਪਤ ਹੋ ਜਾਂਦੇ ਹਨ, ਮਨੁੱਖਾ ਜਨਮ ਦਾ ਮਨੋਰਥ ਪੂਰਾ ਹੋ ਜਾਂਦਾ ਹੈ ਜਨਮ ਵੇਲੇ-ਸਿਰ (ਇਸੇ ਜਨਮ ਵਿਚ) ਸਫਲ ਹੋ ਜਾਂਦਾ ਹੈ ।੨।੪।੧੨੧।
Meeting the Lord, Nanak has found peace and bliss; his life is redeemed, and prosperity dawns for him. ||2||4||121||
Raag Gauree Poorbee, Fifth Mehl:
One Universal Creator God. By The Grace Of The True Guru:
ਹੇ ਮੇਰੇ ਪ੍ਰਭੂ ਪਾਤਿਸ਼ਾਹ! ਮੈਨੂੰ ਧਰਤੀ ਦਾ ਖਸਮ-ਪ੍ਰਭੂ ਕਿਨ੍ਹਾਂ ਤਰੀਕਿਆਂ ਨਾਲ ਮਿਲ ਸਕੇ?
How may I meet my Master, the King, the Lord of the Universe?
ਆਤਮਕ ਅਡੋਲਤਾ ਦਾ ਆਨੰਦ ਦੇਣ ਵਾਲਾ ਕੋਈ ਇਹੋ ਜਿਹਾ ਸੰਤ ਮੈਨੂੰ ਮਿਲ ਪਏ, ਜੇਹੜਾ ਮੈਨੂੰ ਰਸਤਾ ਦੱਸ ਦੇਵੇ ।੧।ਰਹਾਉ।
Is there any Saint, who can bestow such celestial peace, and show me the Way to Him? ||1||Pause||