(ਹਰੇਕ ਜੀਵ ਦੇ) ਅੰਦਰ ਅਦ੍ਰਿਸ਼ਟ ਪ੍ਰਭੂ ਵੱਸਦਾ ਹੈ, ਪਰ (ਜੀਵ ਨੂੰ) ਇਹ ਸਮਝ ਨਹੀਂ ਆ ਸਕਦੀ, ਕਿਉਂਕਿ (ਜੀਵ ਦੇ ਅੰਦਰ) ਹਉਮੈ ਦਾ ਪਰਦਾ ਪਿਆ ਹੋਇਆ ਹੈ ।
The Unseen Lord is deep within the self; He cannot be seen; the curtain of egotism intervenes.
ਸਾਰਾ ਜਗਤ ਹੀ ਮਾਇਆ ਦੇ ਮੋਹ ਵਿਚ ਸੁੱਤਾ ਪਿਆ ਹੈ । (ਹੇ ਭਾਈ!) ਦੱਸ, (ਜੀਵ ਦੀ) ਇਹ ਭਟਕਣਾ ਕਿਵੇਂ ਦੂਰ ਹੋਵੇ? ।੧।
In emotional attachment to Maya, all the world is asleep. Tell me, how can this doubt be dispelled? ||1||
(ਹੇ ਭਾਈ! ਆਤਮਾ ਤੇ ਪਰਮਾਤਮਾ ਦੀ) ਇਕੋ ਹੀ ਸੰਗਤਿ ਹੈ, ਦੋਵੇਂ ਇਕੋ ਹੀ (ਹਿਰਦੇ-) ਘਰ ਵਿਚ ਵੱਸਦੇ ਹਨ, ਪਰ (ਆਪੋ ਵਿਚ) ਮਿਲ ਕੇ (ਕਦੇ) ਗੱਲ ਨਹੀਂ ਕਰਦੇ ।
The one lives together with the other in the same house, but they do not talk to one another, O Siblings of Destiny.
ਇਕ (ਨਾਮ) ਪਦਾਰਥ ਤੋਂ ਬਿਨਾ (ਜੀਵ ਦੇ) ਪੰਜੇ ਗਿਆਨ-ਇੰਦ੍ਰੇ ਦੁੱਖੀ ਰਹਿੰਦੇ ਹਨ । ਉਹ (ਨਾਮ) ਪਦਾਰਥ ਅਜੇਹੇ ਥਾਂ ਵਿਚ ਹੈ, ਜਿਥੇ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ।੨।
Without the one substance, the five are miserable; that substance is in the unapproachable place. ||2||
(ਹੇ ਭਾਈ!) ਜਿਸ ਹਰੀ ਦਾ ਇਹ ਬਣਾਇਆ ਹੋਇਆ (ਸਰੀਰ-) ਘਰ ਹੈ, ਉਸ ਨੇ ਹੀ (ਮੋਹ ਦਾ) ਜੰਦ੍ਰਾ ਮਾਰਿਆ ਹੋਇਆ ਹੈ, ਤੇ ਕੁੰਜੀ ਗੁਰੂ ਨੂੰ ਸੌਂਪ ਦਿੱਤੀ ਹੈ ।
And the one whose home it is, has locked it up, and given the key to the Guru.
ਗੁਰੂ ਦੀ ਸਰਨ ਪੈਣ ਤੋਂ ਬਿਨਾ ਜੀਵ ਹੋਰ ਹੋਰ ਅਨੇਕਾਂ ਹੀਲੇ ਕਰਦਾ ਹੈ, (ਪਰ ਉਹਨਾਂ ਹੀਲਿਆਂ ਨਾਲ ਪਰਮਾਤਮਾ ਨੂੰ) ਲੱਭ ਨਹੀਂ ਸਕਦਾ ।੩।
You may make all sorts of efforts, but it cannot be obtained, without the Sanctuary of the True Guru. ||3||
ਹੇ ਸਤਿਗੁਰੂ! ਜਿਨ੍ਹਾਂ ਦੇ (ਮਾਇਆ ਦੇ) ਬੰਧਨ ਤੂੰ ਕੱਟ ਦਿੱਤੇ, ਉਹਨਾਂ ਨੇ ਸਾਧ ਸੰਗਤਿ ਵਿਚ ਟਿਕ ਕੇ (ਪ੍ਰਭੂ ਨਾਲ) ਪ੍ਰੀਤਿ ਬਣਾਈ ।
Those whose bonds have been broken by the True Guru, enshrine love for the Saadh Sangat, the Company of the Holy.
ਹੇ ਨਾਨਕ! (ਆਖ—) ਉਹਨਾਂ ਦੇ ਪੰਜੇ ਗਿਆਨ-ਇੰਦ੍ਰਿਆਂ ਨੇ ਮਿਲ ਕੇ ਸਿਫ਼ਤਿ-ਸਾਲਾਹ ਦਾ ਗੀਤ ਗਾਇਆ । ਹੇ ਭਾਈ! ਉਹਨਾਂ ਵਿਚ ਤੇ ਹਰੀ ਵਿਚ ਕੋਈ ਵਿੱਥ ਨਾਹ ਰਹਿ ਗਈ ।੪।
The self-elect, the self-realized beings, meet together and sing the joyous songs of the Lord. Nanak, there is no difference between them, O Siblings of Destiny. ||4||
ਹੇ ਮੇਰੇ ਪ੍ਰਭੂ ਪਾਤਿਸ਼ਾਹ! ਇਹਨਾਂ ਤਰੀਕਿਆਂ ਨਾਲ ਧਰਤੀ ਦਾ ਖਸਮ-ਪਰਮਾਤਮਾ ਮਿਲਦਾ ਹੈ ।
This is how my Sovereign Lord King, the Lord of the Universe, is met;
ਜਿਸ ਮਨੁੱਖ ਨੂੰ ਆਤਮਕ ਅਡੋਲਤਾ ਪ੍ਰਾਪਤ ਹੋ ਗਈ ਹੈ, ਉਸ ਦੀ (ਮਾਇਆ ਦੀ ਖ਼ਾਤਰ) ਭਟਕਣਾ ਇਕ ਖਿਨ ਵਿਚ ਦੂਰ ਹੋ ਗਈ । ਉਸ ਦੀ ਜੋਤਿ ਪ੍ਰਭੂ ਵਿਚ ਮਿਲ ਕੇ ਪ੍ਰਭੂ ਵਿਚ ਲੀਨ ਹੋ ਗਈ ।੧।ਰਹਾਉ ਦੂਜਾ।੧।੧੨੨।
celestial bliss is attained in an instant, and doubt is dispelled. Meeting Him, my light merges in the Light. ||1||Second Pause||1||122||
Gauree, Fifth Mehl:
(ਪਰਮਾਤਮਾ ਨਾਲ ਮੇਰੀ) ਇਹੋ ਜਿਹੀ ਸਾਂਝ ਬਣ ਗਈ
I am intimate with Him;
ਕਿ ਉਸ ਮਾਇਆ ਦੇ ਪ੍ਰਭਾਵ ਤੋਂ ਪਰੇ ਟਿਕੇ ਹੋਏ ਦਿਆਲ ਪ੍ਰਭੂ ਨੇ ਮੇਰੇ ਉਤੇ ਕਿਰਪਾ ਕੀਤੀ ਤੇ ਮੈਨੂੰ ਗੁਰੂ ਦਾ ਪਤਾ ਦੱਸ ਦਿੱਤਾ ।੧।ਰਹਾਉ।
granting His Grace, my Kind Beloved has told me of the True Guru. ||1||Pause||
(ਗੁਰੂ ਦੀ ਸਹਾਇਤਾ ਨਾਲ ਹੁਣ) ਮੈਨੂੰ ਇਹ ਨਿਸ਼ਚਾ ਬਣ ਗਿਆ ਹੈ ਕਿ ਮੈਂ ਜਿਧਰ ਵੇਖਦਾ ਹਾਂ, ਹੇ ਪ੍ਰਭੂ! ਮੈਨੂੰ ਤੂੰ ਹੀ ਤੂੰ ਦਿੱਸਦਾ ਹੈਂ ।
Wherever I look, there You are; I am totally convinced of this.
(ਹੇ ਭਾਈ! ਮੈਨੂੰ ਯਕੀਨ ਹੋ ਗਿਆ ਹੈ ਕਿ) ਜਦੋਂ ਪਰਮਾਤਮਾ ਆਪ (ਜੀਵਾਂ ਦੀ ਅਰਦਾਸ ਬੇਨਤੀ) ਸੁਣਦਾ ਹੈ ਤਾਂ ਮੈਂ (ਉਸ ਤੋਂ ਬਿਨਾ ਹੋਰ) ਕਿਸ ਦੇ ਪਾਸ ਅਰਜ਼ੋਈ ਕਰਾਂ ਬੇਨਤੀ ਕਰਾਂ? ।੧।
Unto whom should I pray? The Lord Himself hears all. ||1||
(ਹੇ ਭਾਈ!) ਗੁਰੂ ਨੇ (ਜਿਸ ਮਨੁੱਖ ਦੇ ਮਾਇਆ ਦੇ) ਬੰਧਨ ਤੋੜ ਦਿੱਤੇ, ਉਸ ਦਾ ਸਾਰਾ ਸਹਮ-ਫ਼ਿਕਰ ਦੂਰ ਹੋ ਗਿਆ, ਤਦੋਂ ਉਸ ਨੇ ਸਦਾ ਲਈ ਆਤਮਕ ਅਡੋਲਤਾ ਦਾ ਆਨੰਦ ਪ੍ਰਾਪਤ ਕਰ ਲਿਆ ।
My anxiety is over. The Guru has cut away my bonds, and I have found eternal peace.
(ਉਸ ਨੂੰ ਯਕੀਨ ਬਣ ਗਿਆ ਕਿ ਪ੍ਰਭੂ ਦੀ ਰਜ਼ਾ ਅਨੁਸਾਰ) ਜੋ ਕੁਝ ਵਾਪਰਨਾ ਸੀ ਉਹੀ ਵਰਤੇਗਾ (ਉਸ ਦੇ ਹੁਕਮ ਤੋਂ ਬਿਨਾ) ਕੋਈ ਸੁਖ ਜਾਂ ਕੋਈ ਦੁੱਖ ਕਿਤੇ ਭੀ ਵਿਖਾਲੀ ਨਹੀਂ ਦੇ ਸਕਦਾ ।੨।
Whatever shall be, shall be in the end; so where can pain and pleasure be seen? ||2||
(ਹੇ ਭਾਈ!) ਗੁਰੂ ਨੇ (ਜਿਸ ਮਨੁੱਖ ਦੇ ਅੰਦਰੋਂ ਹਉਮੈ ਦਾ) ਪਰਦਾ ਖੋਲ੍ਹ ਕੇ ਪਰਮਾਤਮਾ ਦਾ ਦਰਸਨ ਕਰਾ ਦਿੱਤਾ, ਉਸ ਨੂੰ ਪਰਮਾਤਮਾ ਹੀ ਸਾਰੇ ਖੰਡਾਂ ਬ੍ਰਹਮੰਡਾਂ ਦਾ ਇਕੋ ਟਿਕਾਣਾ ਦਿੱਸਦਾ ਹੈ ।
The continents and the solar systems rest in the support of the One Lord. The Guru has removed the veil of illusion, and shown this to me.
ਜਿਸ ਮਨੁੱਖ ਦੇ ਹਿਰਦੇ ਵਿਚ ਹੀ (ਗੁਰੂ ਦੀ ਕਿਰਪਾ ਨਾਲ) ਜਗਤ ਦੇ ਨੌ ਹੀ ਖ਼ਜ਼ਾਨਿਆਂ ਦਾ ਰੂਪ ਪ੍ਰਭੂ-ਨਾਮ-ਖ਼ਜ਼ਾਨਾ ਆ ਵੱਸੇ, ਉਸ ਨੂੰ ਕਿਤੇ ਬਾਹਰ ਭਟਕਣ ਦੀ ਲੋੜ ਨਹੀਂ ਰਹਿੰਦੀ ।੩।
The nine treasures of the wealth of the Name of the Lord are in that one place. Where else should we go? ||3||
(ਹੇ ਭਾਈ! ਜਿਵੇਂ) ਇੱਕ ਸੋਨੇ ਤੋਂ ਸੁਨਿਆਰੇ ਨੇ ਗਹਣਿਆਂ ਦੀ ਅਨੇਕਾਂ ਕਿਸਮਾਂ ਦੀ ਬਣਤਰ ਬਣਾ ਦਿੱਤੀ, ਤਿਵੇਂ ਪਰਮਾਤਮਾ ਨੇ ਕਈ ਕਿਸਮਾਂ ਦੀ ਇਹ ਜਗਤ-ਰਚਨਾ ਰਚ ਦਿੱਤੀ ਹੈ ।
The same gold is fashioned into various articles; just so, the Lord has made the many patterns of the creation.
ਹੇ ਨਾਨਕ! ਆਖ—ਗੁਰੂ ਨੇ ਜਿਸ ਮਨੁੱਖ ਦਾ ਭਰਮ-ਭੁਲੇਖਾ ਦੂਰ ਕਰ ਦਿੱਤਾ, ਉਸ ਨੂੰ ਉਸੇ ਤਰ੍ਹਾਂ ਹਰੇਕ ਤੱਤ (ਮੂਲ-) ਤੱਤ (ਪ੍ਰਭੂ) ਵਿਚ ਮਿਲਦਾ ਦਿੱਸਦਾ ਹੈ (ਜਿਵੇਂ ਅਨੇਕਾਂ ਰੂਪਾਂ ਦੇ ਗਹਣੇ ਮੁੜ ਸੋਨੇ ਵਿਚ ਹੀ ਮਿਲ ਜਾਂਦੇ ਹਨ) ।੪।੨।੧੨੩।
Says Nanak, the Guru has dispelled my doubt; in this way, my essence merges into God's essence. ||4||2||123||
Gauree, Fifth Mehl:
ਹੇ ਭਾਈ! (ਤੇਰੀ) ਉਮਰ (ਇਕ ਇਕ) ਦਿਨ (ਇਕ ਇਕ) ਰਾਤ ਕਰ ਕੇ ਘਟਦੀ ਜਾ ਰਹੀ ਹੈ ।
This life is diminishing, day and night.
ਹੇ ਮਨ! (ਜਿਸ ਕੰਮ ਲਈ ਤੂੰ ਜਗਤ ਵਿਚ ਆਇਆ ਹੈਂ, ਆਪਣੇ ਉਸ) ਕੰਮ ਨੂੰ ਗੁਰੂ ਨੂੰ ਮਿਲ ਕੇ ਸਿਰੇ ਚਾੜ੍ਹ ।੧।ਰਹਾਉ।
Meeting with the Guru, your affairs shall be resolved. ||1||Pause||
ਹੇ ਮੇਰੇ ਮਿੱਤਰ! ਸੁਣ, ਮੈਂ (ਤੇਰੇ ਅੱਗੇ) ਬੇਨਤੀ ਕਰਦਾ ਹਾਂ (ਇਹ ਮਨੁੱਖਾ ਜਨਮ) ਸੰਤਾਂ ਦੀ ਟਹਲ ਕਰਨ ਦਾ ਸਮਾ ਹੈ ।
Listen, my friends, I beg of you: now is the time to serve the Saints!
ਇਥੋਂ ਹਰਿ-ਨਾਮ ਦਾ ਲਾਭ ਖੱਟ ਕੇ ਤੁਰੋ, ਪਰਲੋਕ ਵਿਚ ਸੌਖਾ ਵਾਸ ਪ੍ਰਾਪਤ ਹੋਵੇਗਾ ।੧।
In this world, earn the profit of the Lord's Name, and hereafter, you shall dwell in peace. ||1||
(ਹੇ ਭਾਈ!) ਇਹ ਜਗਤ ਵਿਕਾਰ-ਰੂਪ ਬਣਿਆ ਪਿਆ ਹੈ (ਵਿਕਾਰਾਂ ਨਾਲ ਭਰਪੂਰ ਹੈ, ਵਿਕਾਰਾਂ ਵਿਚ ਫਸ ਕੇ ਜੀਵ) ਚਿੰਤਾ-ਫ਼ਿਕਰਾਂ ਵਿਚ (ਡੁੱਬੇ ਰਹਿੰਦੇ ਹਨ) । ਜਿਸ ਮਨੁੱਖ ਨੇ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲਈ ਹੈ, ਉਹ (ਇਸ ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘ ਜਾਂਦਾ ਹੈ ।
This world is engrossed in corruption and cynicism. Only those who know God are saved.
ਜਿਸ ਮਨੁੱਖ ਨੂੰ (ਪਰਮਾਤਮਾ ਵਿਕਾਰਾਂ ਦੀ ਨੀਂਦ ਵਿਚੋਂ) ਸੁਚੇਤ ਕਰਦਾ ਹੈ, ਉਸ ਨੂੰ ਆਪਣਾ ਹਰਿ-ਨਾਮ-ਰਸ ਪਿਲਾਂਦਾ ਹੈ । ਉਸ ਮਨੁੱਖ ਨੇ ਫਿਰ ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਾਲ ਡੂੰਘੀ ਸਾਂਝ ਪਾ ਲਈ ਹੈ ਜਿਸ ਦਾ ਮੁਕੰਮਲ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ ।੨।
Those who are awakened by the Lord to drink in this sublime essence, come to know the Unspoken Speech of the Lord. ||2||
ਹੇ ਭਾਈ! ਜਿਸ (ਨਾਮ-ਪਦਾਰਥ ਦੇ ਖ਼ਰੀਦਣ) ਵਾਸਤੇ (ਜਗਤ ਵਿਚ) ਆਏ ਹੋ, ਉਹ ਸੌਦਾ ਖ਼ਰੀਦੋ । ਗੁਰੂ ਦੀ ਕਿਰਪਾ ਨਾਲ ਹੀ ਪਰਮਾਤਮਾ ਦਾ ਵਾਸ ਮਨ ਵਿਚ ਹੋ ਸਕਦਾ ਹੈ ।
Purchase only that for which you have come into the world, and through the Guru, the Lord shall dwell within your mind.
ਹੇ ਭਾਈ! (ਗੁਰੂ ਦੀ ਸਰਨ ਪੈ ਕੇ) ਆਤਮਕ ਅਡੋਲਤਾ ਦੇ ਆਨੰਦ ਵਿਚ ਟਿਕ ਕੇ ਆਪਣਾ ਹਿਰਦੇ-ਘਰ ਵਿਚ ਪਰਮਾਤਮਾ ਦਾ ਟਿਕਾਣਾ ਲੱਭੋ । ਇਸ ਤਰ੍ਹਾਂ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲੇਗਾ ।੩।
Within the home of your own inner being, you shall obtain the Mansion of the Lord's Presence with intuitive ease. You shall not be consigned again to the wheel of reincarnation. ||3||
ਹੇ ਅੰਤਰਜਾਮੀ ਸਰਬ-ਵਿਆਪਕ ਕਰਤਾਰ! ਮੇਰੇ ਮਨ ਦੀ ਸਰਧਾ ਪੂਰੀ ਕਰ ।
O Inner-knower, Searcher of hearts, Primal Being, Architect of Destiny: please fulfill this yearning of my mind.
ਤੇਰਾ ਦਾਸ ਨਾਨਕ ਤੈਥੋਂ ਇਹੀ ਸੁਖ ਮੰਗਦਾ ਹੈ—ਮੈਨੂੰ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਾ ਦੇ ।੪।੩।੧੨੪।
Nanak, Your slave, begs for this happiness: let me be the dust of the feet of the Saints. ||4||3||124||
Gauree, Fifth Mehl:
ਹੇ ਮੇਰੇ ਮਿੱਤਰ ਪ੍ਰਭੂ! ਮੈਨੂੰ ਗੁਣ-ਹੀਨ ਨੂੰ ਬਚਾ ਲੈ ।
Save me, O My Father God.
ਸਾਰੇ ਗੁਣ ਤੇਰੇ (ਵੱਸ ਵਿਚ ਹਨ, ਜਿਸ ਤੇ ਮਿਹਰ ਕਰੇਂ, ਉਸੇ ਨੂੰ ਮਿਲਦੇ ਹਨ । ਮੈਨੂੰ ਭੀ ਆਪਣੇ ਗੁਣ ਬਖ਼ਸ਼ ਤੇ ਅਉਗਣਾਂ ਤੋਂ ਬਚਾ ਲੈ) ।੧।ਰਹਾਉ।
I am worthless and without virtue; all virtues are Yours. ||1||Pause||
ਹੇ ਸਹਾਇਤਾ ਕਰਨ ਦੇ ਸਮਰੱਥ ਪ੍ਰਭੂ! ਮੈਂ ਗਰੀਬ ਇਕੱਲਾ ਹਾਂ ਤੇ ਮੇਰੇ ਵੈਰੀ ਕਾਮ ਆਦਿਕ ਪੰਜ ਹਨ, ਮੇਰੀ ਸਹਾਇਤਾ ਕਰ,
The five vicious thieves are assaulting my poor being; save me, O Savior Lord!
ਮੈਂ ਤੇਰੀ ਸਰਨ ਆਇਆ ਹਾਂ । ਇਹ ਪੰਜੇ ਮੈਨੂੰ ਦੁੱਖ ਦੇਂਦੇ ਹਨ ਤੇ ਬਹੁਤ ਸਤਾਂਦੇ ਹਨ ।੧।
They are tormenting and torturing me. I have come, seeking Your Sanctuary. ||1||