ਹੇ ਗੁਣਾਂ ਦੇ ਖ਼ਜ਼ਾਨੇ ਪ੍ਰਭੂ! ਹੇ ਸੁਖ ਦੇਣ ਵਾਲੇ ਪ੍ਰਭੂ! ਹੇ ਅਪਹੁੰਚ ਪ੍ਰਭੂ! ਹੇ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਪ੍ਰਭੂ!
I cannot describe Your Manifestations, O Treasure of Excellence, O Giver of peace.
ਹੇ ਅਬਿਨਾਸੀ ਪ੍ਰਭੂ! ਪੂਰੇ ਗੁਰੂ ਦੀ ਰਾਹੀਂ ਹੀ ਤੇਰੇ ਨਾਲ ਡੂੰਘੀ ਸਾਂਝ ਪੈ ਸਕਦੀ ਹੈ ।੨।
God is Inaccessible, Incomprehensible and Imperishable; He is known through the Perfect Guru. ||2||
(ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ ਉਹ ਗੁਰੂ ਦੀ ਸਰਨ ਪੈ ਕੇ) ਜਦੋਂ ਤੋਂ (ਆਪਣੇ ਅੰਦਰੋਂ ਹਉਮੈ ਦੂਰ ਕਰਦੇ ਹਨ, ਗੁਰੂ ਉਹਨਾਂ ਦੀ ਭਟਕਣਾ ਤੇ ਡਰ ਦੂਰ ਕਰ ਕੇ ਉਹਨਾਂ ਨੂੰ ਪਵਿਤ੍ਰ ਜੀਵਨ ਵਾਲਾ ਬਣਾ ਦੇਂਦਾ ਹੈ ।
My doubt and fear have been taken away, and I have been made pure, since my ego was conquered.
ਸਾਧ ਸੰਗਤਿ ਵਿਚ (ਗੁਰੂ ਦੇ) ਦਰਸਨ ਦੀ ਬਰਕਤਿ ਨਾਲ ਉਹਨਾਂ ਦੇ ਜਨਮ ਮਰਨ ਦੇ ਗੇੜ ਦਾ ਸਹਮ ਮੁੱਕ ਜਾਂਦਾ ਹੈ ।੩।
My fear of birth and death has been abolished, beholding Your Blessed Vision in the Saadh Sangat, the Company of the Holy. ||3||
ਹੇ ਦਾਸ ਨਾਨਕ! (ਆਖ—) ਮੈਂ (ਗੁਰੂ ਦੇ) ਚਰਨ ਧੋ ਕੇ ਗੁਰੂ ਦੀ ਸੇਵਾ ਕਰਦਾ ਹਾਂ, ਮੈਂ (ਗੁਰੂ ਤੋਂ) ਲੱਖਾਂ ਵਾਰੀ ਕੁਰਬਾਨ ਜਾਂਦਾ ਹਾਂ,
I wash the Guru's Feet and serve Him; I am a sacrifice to Him, 100,000 times.
ਕਿਉਂਕਿ ਉਸ (ਗੁਰੂ) ਦੀ ਕਿਰਪਾ ਨਾਲ ਹੀ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ ਤੇ ਪ੍ਰੀਤਮ ਪ੍ਰਭੂ (ਦੇ ਚਰਨਾਂ) ਵਿਚ ਜੁੜ ਸਕੀਦਾ ਹੈ ।੪।੭।੧੨੮।
By His Grace, servant Nanak has crossed over this terrifying world-ocean; I am united with my Beloved. ||4||7||128||
Gauree, Fifth Mehl:
ਤੇਰੀ ਮਿਹਰ ਤੋਂ ਬਿਨਾ ਤੈਨੂੰ ਕੋਈ ਜੀਵ ਪ੍ਰਸੰਨ ਨਹੀਂ ਕਰ ਸਕਦਾ ।
Who can please You, except You Yourself?
ਹੇ ਪ੍ਰਭੂ! ਤੇਰਾ (ਸੋਹਣਾ ਸਰਬ-ਵਿਆਪਕ) ਰੂਪ ਵੇਖ ਕੇ ਸਾਰੀ ਲੁਕਾਈ ਮਸਤ ਹੋ ਜਾਂਦੀ ਹੈ ।
Gazing upon Your Beauteous Form, all are entranced. ||1||Pause||
ਹੇ ਭਾਈ!) ਸੁਰਗ-ਲੋਕ, ਪਾਤਾਲ-ਲੋਕ, ਮਾਤ-ਲੋਕ ਸਾਰਾ ਬ੍ਰਹਮੰਡ, ਸਭਨਾਂ ਵਿਚ ਇਕ ਉਹ ਪਰਮਾਤਮਾ ਹੀ ਸਮਾਇਆ ਹੋਇਆ ਹੈ ।
In the heavenly paradise, in the nether regions of the underworld, on the planet earth and throughout the galaxies, the One Lord is pervading everywhere.
ਹੇ ਸਭ ਉਤੇ ਦਇਆ ਕਰਨ ਵਾਲੇ ਸਭ ਦੇ ਠਾਕੁਰ! ਸਾਰੇ ਜੀਵ ਤੈਨੂੰ ‘ਸੁਖਾਂ ਦਾ ਦਾਤਾ’ ਆਖ ਆਖ ਕੇ (ਤੇਰੇ ਅੱਗੇ) ਦੋਵੇਂ ਹੱਥ ਜੋੜਦੇ ਹਨ, ਤੇ ਤੇਰੇ ਦਰ ਤੇ ਹੀ ਸਹਾਇਤਾ ਲਈ ਪੁਕਾਰ ਕਰਦੇ ਹਨ ।੧।
Everyone calls upon You with their palms pressed together, saying, "Shiva, Shiva". O Merciful Lord and Master, everyone cries out for Your Help. ||1||
ਹੇ ਠਾਕੁਰ! ਤੇਰਾ ਨਾਮ ਹੈ ‘ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿਤ੍ਰ ਕਰਨ ਵਾਲਾ’ । ਤੂੰ ਸਭ ਨੂੰ ਸੁਖ ਦੇਣ ਵਾਲਾ ਹੈਂ, ਤੂੰ ਪਵਿੱਤਰ ਹਸਤੀ ਵਾਲਾ ਹੈਂ, ਤੂੰ ਸ਼ਾਂਤੀ-ਸਰੂਪ ਹੈਂ ।
Your Name, O Lord and Master, is the Purifier of sinners, the Giver of peace, immaculate, cooling and soothing.
ਹੇ ਨਾਨਕ! (ਆਖ—ਹੇ ਪ੍ਰਭੂ!) ਤੇਰੇ ਸੰਤ ਜਨਾਂ ਨਾਲ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਹੀ (ਤੇਰੇ ਸੇਵਕਾਂ ਵਾਸਤੇ) ਗਿਆਨ-ਚਰਚਾ ਹੈ, ਸਮਾਧੀਆਂ ਹੈ, (ਲੋਕ ਪਰਲੋਕ ਦੀ) ਇੱਜ਼ਤ ਹੈ ।੨।੮।੧੨੯।
O Nanak, spiritual wisdom, meditation and glorious greatness come from dialogue and discourse with Your Saints. ||2||8||129||
Gauree, Fifth Mehl:
ਹੇ ਸਭ ਜੀਵਾਂ ਨਾਲ ਪਿਆਰ ਕਰਨ ਵਾਲੇ ਪ੍ਰਭੂ! ਮੈਨੂੰ ਮਿਲ ।
Meet with me, O my Dear Beloved.
ਹੇ ਪ੍ਰਭੂ! (ਜਗਤ ਵਿਚ) ਤੇਰਾ ਕੀਤਾ ਹੀ ਵਰਤ ਰਿਹਾ ਹੈ (ਉਹੀ ਹੁੰਦਾ ਹੈ ਜੋ ਤੂੰ ਕਰਦਾ ਹੈਂ) ।੧।ਰਹਾਉ।
O God, whatever You do - that alone happens. ||1||Pause||
ਹੇ ਪ੍ਰਭੂ ਪਾਤਿਸ਼ਾਹ! (ਮਾਇਆ-ਗ੍ਰਸਿਆ ਜੀਵ) ਅਨੇਕਾਂ ਜਨਮਾਂ ਵਿਚ ਬਹੁਤ ਜੂਨੀਆਂ ਵਿਚ ਭਟਕਦਾ ਚਲਿਆ ਆਉਂਦਾ ਹੈ, (ਜਨਮ ਮਰਨ ਦਾ) ਦੁੱਖ ਮੁੜ ਮੁੜ ਸਹਾਰਦਾ ਹੈ ।
Wandering around through countless incarnations, I endured pain and suffering in so many lives, over and over again.
ਤੇਰੀ ਮਿਹਰ ਨਾਲ (ਇਸ ਨੇ ਹੁਣ) ਮਨੁੱਖਾ ਸਰੀਰ ਪ੍ਰਾਪਤ ਕੀਤਾ ਹੈ (ਇਸ ਨੂੰ ਆਪਣਾ) ਦਰਸਨ ਦੇਹ (ਤੇ ਇਸ ਦੀ ਵਿਕਾਰਾਂ ਵਲੋਂ ਰੱਖਿਆ ਕਰ) ।੧।
By Your Grace, I obtained this human body; grant me the Blessed Vision of Your Darshan, O Sovereign Lord King. ||1||
ਹੇ ਭਾਈ! ਜਗਤ ਵਿਚ ਉਹੀ ਕੁਝ ਬੀਤਦਾ ਹੈ, ਜੋ ਉਸ ਪਰਮਾਤਮਾ ਨੂੰ ਪਸੰਦ ਆਉਂਦਾ ਹੈ । ਕੋਈ ਹੋਰ ਜੀਵ (ਉਸ ਦੀ ਰਜ਼ਾ ਦੇ ਉਲਟ ਕੁਝ) ਨਹੀਂ ਕਰ ਸਕਦਾ ।
That which pleases His Will has come to pass; no one else can do anything.
ਹੇ ਪ੍ਰਭੂ! ਜੀਵ ਤੇਰੀ ਰਜ਼ਾ ਅਨੁਸਾਰ ਹੀ ਮਾਇਆ ਦੀ ਭਟਕਣਾ ਵਿਚ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ, ਸਦਾ ਮੋਹ ਵਿਚ ਸੁੱਤਾ ਰਹਿੰਦਾ ਹੈ ਤੇ ਇਸ ਨੀਂਦ ਵਿਚੋਂ ਸੁਚੇਤ ਨਹੀਂ ਹੁੰਦਾ ।੨।
By Your Will, enticed by the illusion of emotional attachment, the people are asleep; they do not wake up. ||2||
ਹੇ ਮੇਰੀ ਜਿੰਦ ਦੇ ਪਤੀ! ਹੇ ਪਿਆਰੇ ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਹੇ ਦਇਅਲ ਪ੍ਰਭੂ! ਤੂੰ (ਮੇਰੀ) ਬੇਨਤੀ ਸੁਣ ।
Please hear my prayer, O Lord of Life, O Beloved, Ocean of mercy and compassion.
ਹੇ ਮੇਰੇ ਪਿਤਾ-ਪ੍ਰਭੂ! ਅਨਾਥ ਜੀਵਾਂ ਦੀ ਪਾਲਣਾ ਕਰ (ਇਹਨਾਂ ਨੂੰ ਵਿਕਾਰਾਂ ਦੇ ਹੱਲਿਆਂ ਤੋਂ) ਬਚਾ ਲੈ ।੩।
Save me, O my Father God. I am an orphan - please, cherish me! ||3||
ਹੇ ਪ੍ਰਭੂ! ਜਿਸ ਭੀ ਮਨੁੱਖ ਨੂੰ ਤੂੰ ਆਪਣਾ ਦਰਸਨ ਦਿੱਤਾ ਹੈ, ਸਾਧ ਸੰਗਤਿ ਦੇ ਆਸਰੇ ਰੱਖ ਕੇ ਦਿੱਤਾ ਹੈ ।
You reveal the Blessed Vision of Your Darshan, for the sake of the Saadh Sangat, the Company of the Holy.
(ਹੇ ਪ੍ਰਭੂ! ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਇਹ ਸੁਖ ਮੰਗਦਾ ਹੈ ਕਿ ਮੈਨੂੰ ਨਾਨਕ ਨੂੰ ਭੀ ਆਪਣੇ ਸੰਤ ਜਨਾਂ ਦੇ ਚਰਨਾਂ ਦੇ ਧੂੜ ਬਖ਼ਸ਼ ।੪।੯।੧੩੦।
Grant Your Grace, and bless us with the dust of the feet of the Saints; Nanak yearns for this peace. ||4||9||130||
Gauree, Fifth Mehl:
(ਹੇ ਭਾਈ!) ਮੈਂ ਉਹਨਾਂ (ਸੰਤ ਜਨਾਂ) ਤੋਂ ਸਦਕੇ ਜਾਂਦਾ ਹਾਂ
I am a sacrifice to those
ਜਿਨ੍ਹਾਂ ਦੇ ਹਿਰਦੇ ਵਿਚ ਸਿਰਫ਼ ਪਰਮਾਤਮਾ ਦਾ ਨਾਮ (ਹੀ ਜ਼ਿੰਦਗੀ ਦਾ) ਆਸਰਾ ਹੈ ।੧।ਰਹਾਉ।
who take the Support of the Naam. ||1||Pause||
(ਹੇ ਭਾਈ!) ਸੰਤ ਜਨ ਪਰਮਾਤਮਾ ਦੇ ਪਿਆਰ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦੀ ਆਤਮਕ ਵਡੱਪਣ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ ।
How can I recount the praises of those humble beings who are attuned to the Love of the Supreme Lord God?
ਉਹਨਾਂ ਦੀ ਸੰਗਤਿ ਵਿਚ ਰਿਹਾਂ ਆਤਮਕ ਅਡੋਲਤਾ ਦੇ ਸੁਖ ਆਨੰਦ ਪ੍ਰਾਪਤ ਹੁੰਦੇ ਹਨ, ਉਹਨਾਂ ਦੇ ਬਰਾਬਰ ਦੇ ਹੋਰ ਕੋਈ ਦਾਨੀ ਨਹੀਂ ਹੋ ਸਕਦੇ
Peace, intuitive poise and bliss are with them. There are no other givers equal to them. ||1||
(ਹੇ ਭਾਈ!) ਜਿਨ੍ਹਾਂ (ਸੰਤ) ਜਨਾਂ ਨੂੰ ਆਪ ਪਰਮਾਤਮਾ ਦੀ ਤਾਂਘ ਲੱਗੀ ਰਹੇ, ਉਹੀ ਜਗਤ ਦੇ ਜੀਵਾਂ ਨੂੰ ਵਿਕਾਰਾਂ ਤੋਂ ਬਚਾਣ ਆਏ ਸਮਝੋ ।
They have come to save the world - those humble beings who thirst for His Blessed Vision.
ਉਹਨਾਂ ਦੀ ਸਰਨ ਜਿਹੜਾ ਮਨੁੱਖ ਆ ਪੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । (ਹੇ ਭਾਈ!) ਸੰਤ ਜਨਾਂ ਦੀ ਸੰਗਤਿ ਵਿਚ ਰਿਹਾਂ ਸਭ ਆਸਾਂ ਪੂਰੀਆਂ ਹੋ ਜਾਂਦੀਆਂ ਹਨ ।
Those who seek their Sanctuary are carried across; in the Society of the Saints, their hopes are fulfilled. ||2||
(ਹੇ ਭਾਈ!) ਸੰਤ ਜਨਾਂ ਦੀ ਸੰਗਤਿ ਵਿਚ ਰਿਹਾਂ ਮਨ ਖਿੜ ਆਉਂਦਾ ਹੈ । ਮੈਂ ਤਾਂ ਜਦੋਂ ਸੰਤ ਜਨਾਂ ਦੀ ਚਰਨੀਂ ਆ ਡਿੱਗਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ ।
If I fall at their Feet, then I live; associating with those humble beings, I remain happy.
ਹੇ ਪ੍ਰਭੂ! ਮੇਰੇ ਉਤੇ ਕਿਰਪਾਲ ਹੋਇਆ ਰਹੁ (ਤਾ ਕਿ ਤੇਰੀ ਕਿਰਪਾ ਨਾਲ) ਮੇਰਾ ਮਨ ਤੇਰੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹੇ ।੩।
O God, please be merciful to me, that my mind might become the dust of the feet of Your devotees. ||3||
ਹੇ ਨਾਨਕ! (ਆਖ—ਹੇ ਭਾਈ!) ਹਕੂਮਤ ਜਵਾਨੀ ਉਮਰ ਜੋ ਕੁਝ ਭੀ ਜਗਤ ਵਿਚ (ਸਾਂਭਣ-ਜੋਗ) ਦਿੱਸਦਾ ਹੈ ਇਹ ਘਟਦਾ ਹੀ ਜਾਂਦਾ ਹੈ ।
Power and authority, youth and age - whatever is seen in this world, all of it shall fade away.
ਪਰਮਾਤਮਾ ਦਾ ਨਾਮ (ਹੀ ਇਕ ਐਸਾ) ਖ਼ਜ਼ਾਨਾ (ਹੈ ਜੋ) ਸਦਾ ਨਵਾਂ (ਰਹਿੰਦਾ) ਹੈ, ਤੇ ਹੈ ਭੀ ਪਵਿਤ੍ਰ (ਭਾਵ, ਇਸ ਖ਼ਜ਼ਾਨੇ ਨਾਲ ਮਨ ਵਿਗੜਨ ਦੇ ਥਾਂ ਪਵਿਤ੍ਰ ਹੁੰਦਾ ਜਾਂਦਾ ਹੈ) । (ਸੰਤ ਜਨ) ਇਹ ਨਾਮ-ਧਨ ਹੀ ਸਦਾ ਖੱਟਦੇ-ਕਮਾਂਦੇ ਰਹਿੰਦੇ ਹਨ ।੪।੧੦।੧੩੧।
The treasure of the Naam, the Name of the Lord, is forever new and immaculate. Nanak has earned this wealth of the Lord. ||4||10||131||