Gauree, Fifth Mehl:
 
ਹੇ ਸੰਤ ਜਨੋ! (ਤੁਸੀ ਭਾਗਾਂ ਵਾਲੇ ਹੋ ਕਿ) ਤੁਸੀ ਪਰਮਾਤਮਾ ਨਾਲ ਰੱਤੇ ਹੋਏ ਹੋ ।
O Saint, You are attuned to the Lord.
 
ਹੇ ਸਰਬ-ਵਿਆਪਕ ਕਰਤਾਰ! ਹੇ ਦਾਤਾਰ! ਮੈਨੂੰ ਭੀ (ਆਪਣੇ ਪਿਆਰ ਵਿਚ) ਨਿਬਾਹ ਲੈ, ਮੈਨੂੰ ਭੀ ਤੋੜ ਤਕ (ਪੀ੍ਰਤਿ ਦੇ ਦਰਜੇ ਤਕ) ਅਪੜਾ ਲੈ ।੧।ਰਹਾਉ।
Please stand my me, Architect of Destiny; please take me to my destination, Great Giver. ||1||Pause||
 
ਹੇ ਸਰਬ-ਵਿਆਪਕ ਕਰਤਾਰ! ਆਪਣੇ ਦਿਲ ਦੀ ਗੱਲ ਤੂੰ ਆਪ ਹੀ ਜਾਣਦਾ ਹੈਂ,
You alone know Your mystery; You are the Perfect Architect of Destiny.
 
ਮੈਨੂੰ ਅਨਾਥ ਨੂੰ ਗ਼ਰੀਬ ਨੂੰ ਆਪਣੀ ਸਰਨ ਵਿਚ ਰੱਖ, ਮੇਰੀ ਆਤਮਕ ਅਵਸਥਾ ਉੱਚੀ ਬਣਾ ਦੇ ।੧।
I am a helpless orphan - please keep me under Your Protection and save me. ||1||
 
(ਹੇ ਪ੍ਰਭੂ!) ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ ਤੇਰੇ ਚਰਨ (ਮੇਰੇ ਲਈ) ਜਹਾਜ਼ ਹਨ । ਕਿਸ ਤਰੀਕੇ ਨਾਲ ਤੂੰ ਪਾਰ ਲੰਘਾਂਦਾ ਹੈਂ?—ਇਹ ਤੂੰ ਆਪ ਹੀ ਜਾਣਦਾ ਹੈਂ ।
Your Feet are the boat to carry us across the world-ocean; You alone know Your ways.
 
ਹੇ ਪ੍ਰਭੂ! ਮਿਹਰ ਕਰ ਕੇ ਤੂੰ ਜਿਸ ਜਿਸ ਮਨੁੱਖ ਨੂੰ ਆਪਣੇ ਨਾਲ ਰੱਖਦਾ ਹੈਂ, ਉਹ ਸਾਰੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ ।੨।
Those whom You keep protected, by Your Kindness, cross over to the other side. ||2||
 
ਹੇ ਪ੍ਰਭੂ! (ਅਸਾਂ ਜੀਵਾਂ ਵਾਸਤੇ) ਇਸ ਲੋਕ ਵਿਚ ਤੇ ਪਰਲੋਕ ਵਿਚ ਤੂੰ ਹੀ ਸਭ ਤਾਕਤਾਂ ਦਾ ਮਾਲਕ ਹੈਂ (ਸਾਡਾ ਹਰੇਕ ਸੁਖ ਦੁਖ) ਤੇਰੇ ਹੀ ਹੱਥ ਵਿਚ ਹੈ ।
Here and hereafter, God, You are All-powerful; everything is in Your Hands.
 
ਹੇ ਪ੍ਰਭੂ ਦੇ ਸੰਤ ਜਨੋ! ਮੈਨੂੰ ਅਜੇਹਾ ਨਾਮ-ਖ਼ਜ਼ਾਨਾ ਦੇਹੋ, ਜੇਹੜਾ (ਇਥੋਂ ਚਲਦਿਆਂ) ਮੇਰੇ ਨਾਲ ਸਾਥ ਕਰੇ ।੩।
Please give me that treasure, which will go along with me, O servant of the Lord. ||3||
 
(ਹੇ ਸੰਤ ਜਨੋ!) ਮੈਨੂੰ ਗੁਣ-ਹੀਨ ਨੂੰ (ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ) ਗੁਣ ਬਖ਼ਸ਼ੋ, (ਮਿਹਰ ਕਰੋ,) ਮੇਰਾ ਮਨ ਪਰਮਾਤਮਾ ਦਾ ਨਾਮ ਸਦਾ ਜਪਦਾ ਰਹੇ ।
I am without virtue - please bless me with virtue, so that my mind might chant the Name of the Lord.
 
ਹੇ ਨਾਨਕ! ਗੁਰੂ-ਸੰਤ ਦੀ ਕਿਰਪਾ ਨਾਲ ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਮਿਲ ਪੈਂਦਾ ਹੈ, ਉਹਨਾਂ ਦੇ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦੇ ਹਨ, ਉਹਨਾਂ ਦੇ ਤਨ ਠੰਢੇ-ਠਾਰ ਹੋ ਜਾਂਦੇ ਹਨ (ਵਿਕਾਰਾਂ ਦੀ ਤਪਸ਼ ਤੋਂ ਬਚ ਜਾਂਦੇ ਹਨ) ।੪।੧੪।੧੩੫।
By the Grace of the Saints, Nanak has met the Lord; his mind and body are soothed and satisfied. ||4||14||135||
 
Gauree, Fifth Mehl:
 
ਮੈਂ ਹੁਣ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹਾਂ
I am intuitively absorbed in the Divine Lord.
 
ਹੇ ਪ੍ਰਕਾਸ਼-ਰੂਪ ਪ੍ਰਭੂ! (ਤੇਰੀ ਮਿਹਰ ਨਾਲ) ਮੇਰੇ ਉਤੇ ਸਤਿਗੁਰੂ ਜੀ ਦਇਆਵਾਨ ਹੋ ਗਏ
The Divine True Guru has become Merciful to me. ||1||Pause||
 
(ਹੇ ਪ੍ਰਭੂ!) ਗੁਰੂ ਨੇ ਮੈਨੂੰ ਤੇਰਾ (ਹਰ ਥਾਂ ਵਿਆਪਕ) ਅਸਚਰਜ ਰੂਪ ਵਿਖਾ ਦਿੱਤਾ ਹੈ, ਉਸ ਨੇ ਮੇਰੀ (ਮਾਇਆ ਦੇ ਮੋਹ ਦੀ) ਫਾਹੀ ਕੱਟ ਕੇ ਮੈਨੂੰ ਤੇਰਾ ਦਾਸ ਬਣਾ ਦਿੱਤਾ ਹੈ,
Cutting away the halter, He has made me His slave, and now I work for the Saints.
 
ਮੈਨੂੰ ਸੰਤ ਜਨਾਂ ਦੀ ਸੇਵਾ ਵਿਚ ਲਾ ਦਿੱਤਾ ਹੈ, ਹੁਣ ਮੈਂ ਸਿਰਫ਼ ਤੇਰੇ ਹੀ ਨਾਮ ਦਾ ਪੁਜਾਰੀ ਬਣ ਗਿਆ ਹਾਂ ।੧।
I have become a worshipper of the One Name; the Guru has shown me this amazing wonder. ||1||
 
(ਹੇ ਭਾਈ!) ਜਦੋਂ ਗੁਰੂ ਦਾ ਬਖ਼ਸ਼ਿਆ ਗਿਆਨ ਮੇਰੇ ਮਨ ਵਿਚ ਪਰਗਟ ਹੋ ਗਿਆ, ਤਾਂ ਮੇਰੇ ਅੰਦਰ ਪਰਮਾਤਮਾ ਦੀ ਹੋਂਦ ਦਾ ਚਾਨਣ ਹੋ ਗਿਆ, ਮੈਨੂੰ ਸਭ ਥਾਂ ਉਸੇ ਦਾ ਚਾਨਣ ਦਿੱਸ ਪਿਆ ।
The Divine Light has dawned, and everything is illuminated; the Guru has revealed this spiritual wisdom to my mind.
 
ਗੁਰੂ ਦੀ ਕਿਰਪਾ ਨਾਲ ਮੈਂ ਆਤਮਕ ਜੀਵਨ ਦੇਣ ਵਾਲਾ ਪਰਮਾਤਮਾ ਦਾ ਨਾਮ-ਰਸ ਪੀਤਾ ਹੈ, ਤੇ ਮੇਰਾ ਮਨ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਗਿਆ ਹੈ । ਮੈਂ ਉਸ ਪਰਮਾਤਮਾ ਵਿਚ ਟਿਕ ਗਿਆ ਹਾਂ ਜਿਸ ਨੂੰ ਕੋਈ ਡਰ ਪੋਹ ਨਹੀਂ ਸਕਦਾ ।੨।
Drinking deeply of the Ambrosial Naam, the Name of the Lord, my mind is satisfied, and my fears have been vanquished. ||2||
 
(ਹੇ ਭਾਈ!) ਗੁਰੂ ਦਾ ਹੁਕਮ ਮੰਨ ਕੇ ਮੈਂ ਸਾਰੇ ਸੁਖ-ਆਨੰਦ ਪ੍ਰਾਪਤ ਕਰ ਲਏ ਹਨ, ਮੈਂ ਆਪਣੇ ਅੰਦਰੋਂ ਦੁੱਖਾਂ ਦਾ ਡੇਰਾ ਹੀ ਉਠਾ ਦਿੱਤਾ ਹੈ ।
Accepting the Command of the Lord's Will, I have found total peace; the home of suffering has been destroyed.
 
ਜਦੋਂ ਤੋਂ (ਗੁਰੂ ਦੀ ਕਿਰਪਾ ਨਾਲ) ਠਾਕੁਰ-ਪ੍ਰਭੂ ਜੀ ਮੇਰੇ ਉਤੇ ਮਿਹਰਬਾਨ ਹੋਏ ਹਨ, ਮੈਨੂੰ ਹਰ ਥਾਂ ਉਹ ਆਨੰਦ-ਸਰੂਪ ਪਰਮਾਤਮਾ ਹੀ ਦਿੱਸ ਰਿਹਾ ਹੈ ।੩।
When God, our Lord and Master was totally pleased, He revealed everything in the form of ecstasy. ||3||
 
(ਹੇ ਭਾਈ! ਜਦੋਂ ਤੋਂ ਸਤਿਗੁਰੂ ਜੀ ਮੇਰੇ ਉਤੇ ਦਇਆਵਾਨ ਹੋਏ ਹਨ, ਮੈਨੂੰ ਨਿਸ਼ਚਾ ਆ ਗਿਆ ਹੈ ਕਿ) ਨਾਹ ਕੁਝ ਜੰਮਦਾ ਹੈ ਨਾਹ ਕੁਝ ਮਰਦਾ ਹੈ, ਇਹ ਸਾਰਾ ਤਾਂ ਪ੍ਰਭੂ-ਪਾਤਿਸ਼ਾਹ ਨੇ ਇਕ ਖੇਲ ਰਚਾਇਆ ਹੋਇਆ ਹੈ ।
Nothing comes, and nothing goes; this play is all set in motion by the Lord, the Sovereign King.
 
ਹੇ ਨਾਨਕ! ਆਖ—ਸਰਬ-ਪਾਲਕ ਪਰਮਾਤਮਾ ਅਪਹੁੰਚ ਹੈ, ਸਭ ਜੀਵਾਂ ਦੀ ਪਹੁੰਚ ਤੋਂ ਪਰੇ ਹੈ । ਉਸ ਦੇ ਭਗਤਾਂ ਨੂੰ ਉਸ ਹਰੀ ਦੇ ਨਾਮ ਦਾ ਹੀ ਸਹਾਰਾ ਹੈ ।੪।੧੫।੧੩੬।
Says Nanak, our Lord and Master is inaccessible and unfathomable. The Lord's devotees take His Name as their Support. ||4||15||136||
 
Gauree, Fifth Mehl:
 
ਹੇ ਮੇਰੇ ਮਨ! ਉਸ ਪਰਮਾਤਮਾ ਦਾ ਆਸਰਾ ਲੈਣਾ ਚਾਹੀਦਾ ਹੈ, ਜੋ ਬੇਅੰਤ ਹੈ, ਸਰਬ-ਵਿਆਪਕ ਹੈ, ਤੇ ਸਭ ਤੋਂ ਵੱਡਾ ਮਾਲਕ ਹੈ!
He is the Supreme Lord God, the Perfect Transcendent Lord; O my mind, hold tight to the Support of the One
 
ਹੇ ਮਨ! ਉਸ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ, ਜਿਸ ਨੇ ਸਾਰੇ ਧਰਤੀ-ਮੰਡਲਾਂ ਨੂੰ, ਸਾਰੇ ਜਗਤ ਨੂੰ (ਪੈਦਾ ਕਰ ਕੇ) ਸਹਾਰਾ ਦਿੱਤਾ ਹੋਇਆ ਹੈ ।੧।ਰਹਾਉ
who established the solar systems and galaxies. Chant the Name of that Lord. ||1||Pause||
 
ਹੇ ਹਰੀ ਦੇ ਸੇਵਕੋ! ਆਪਣੇ ਮਨ ਦੀ ਚਤੁਰਾਈ ਛੱਡ ਦਿਹੋ । ਪਰਮਾਤਮਾ ਦੀ ਰਜ਼ਾ ਨੂੰ ਸਮਝ ਕੇ ਹੀ ਸੁਖ ਪਾ ਸਕੀਦਾ ਹੈ ।
Renounce the intellectual cleverness of your mind, O humble servants of the Lord; understanding the Hukam of His Command, peace is found.
 
ਹੇ ਸੰਤ ਜਨੋ! ਸੁਖ ਵਿਚ (ਭੀ), ਤੇ ਦੁਖ ਵਿਚ (ਭੀ) ਉਸ ਪਰਮਾਤਮਾ ਨੂੰ ਹੀ ਯਾਦ ਕਰਨਾ ਚਾਹੀਦਾ ਹੈ । ਹੇ ਸੰਤ ਜਨੋ! ਜੋ ਕੁਝ ਪਰਮਾਤਮਾ ਕਰਦਾ ਹੈ, ਉਸਨੂੰ ਭਲਾ ਕਰ ਕੇ ਮੰਨੋ ।੧।
Whatever God does, accept that with pleasure; in comfort and in suffering, meditate on Him. ||1||
 
(ਹੇ ਹਰਿ ਜਨੋ!) ਵਿਕਾਰਾਂ ਵਿਚ ਡਿੱਗੇ ਹੋਏ ਕ੍ਰੋੜਾਂ ਬੰਦਿਆਂ ਨੂੰ (ਜੇ ਚਾਹੇ ਤਾਂ) ਕਰਤਾਰ ਇਕ ਖਿਨ ਵਿਚ (ਵਿਕਾਰਾਂ ਤੋਂ) ਬਚਾ ਲੈਂਦਾ ਹੈ, (ਤੇ ਇਹ ਕੰਮ ਕਰਦਿਆਂ) ਕਰਤਾਰ ਨੂੰ ਰਤਾ ਚਿਰ ਨਹੀਂ ਲੱਗਦਾ ।
The Creator emancipates millions of sinners in an instant, without a moment's delay.
 
ਉਹ ਮਾਲਕ-ਪ੍ਰਭੂ ਗਰੀਬਾਂ ਦੇ ਦਰਦ-ਦੁੱਖ ਨਾਸ ਕਰਨ ਵਾਲਾ ਹੈ । ਜਿਸ ਉਤੇ ਉਹ ਪ੍ਰਸੰਨ ਹੁੰਦਾ ਹੈ, ਉਸ ਉਤੇ ਬਖ਼ਸ਼ਸ਼ ਕਰਦਾ ਹੈ ।੨।
The Lord, the Destroyer of the pain and sorrow of the poor, blesses those with whom He is pleased. ||2||
 
ਹੇ ਭਾਈ! ਪਰਮਾਤਮਾ ਸਭ ਦੀਆਂ ਜਿੰਦਾਂ ਤੇ ਪ੍ਰਾਣਾਂ ਵਾਸਤੇ ਸੁਖਾਂ ਦਾ ਸਮੁੰਦਰ ਹੈ, ਸਭਨਾਂ ਦਾ ਮਾਂ-ਪਿਉ ਹੈ, ਸਭ ਦੀ ਪਾਲਣਾ ਕਰਦਾ ਹੈ ।
He is Mother and Father, the Cherisher of all; He is the Breath of life of all beings, the Ocean of peace.
 
(ਜੀਵਾਂ ਨੂੰ ਦਾਤਾਂ) ਦੇਂਦਿਆਂ ਉਸ ਕਰਤਾਰ ਦੇ ਖ਼ਜ਼ਾਨੇ ਵਿਚ ਕਮੀ ਨਹੀਂ ਹੁੰਦੀ, ਉਹ ਰਤਨਾਂ ਦੀ ਖਾਣ ਹੈ ਤੇ ਰਤਨਾਂ ਨਾਲ ਨਕਾ-ਨਕ ਭਰਿਆ ਹੋਇਆ ਹੈ ।੩।
While giving so generously, the Creator does not diminish at all. The Source of jewels, He is All-pervading. ||3||
 
ਹੇ ਮੇਰੇ ਮਾਲਕ! (ਤੇਰੇ ਦਰ ਦਾ) ਮੰਗਤਾ (ਨਾਨਕ) ਤੇਰਾ ਨਾਮ (ਦਾਤਿ ਵਜੋਂ) ਮੰਗਦਾ ਹੈ । (ਹੇ ਭਾਈ!) ਉਹ ਪਰਮਾਤਮਾ ਹੀ ਹਰੇਕ ਸਰੀਰ ਵਿਚ ਵੱਸ ਰਿਹਾ ਹੈ
The beggar begs for Your Name, O Lord and Master; God is contained deep within the nucleus of each and every heart.
 
(ਹੇ ਭਾਈ!) ਦਾਸ ਨਾਨਕ ਉਸ ਪਰਮਾਤਮਾ ਦੀ ਹੀ ਸਰਨ ਪਿਆ ਹੈ, ਜਿਸ ਦੇ ਦਰ ਤੋਂ ਕੋਈ ਨਿਰਾਸ ਨਹੀਂ ਜਾਂਦਾ ।੪।੧੬।੧੩੭।
Slave Nanak has entered His Sanctuary; no one returns from Him empty-handed. ||4||16||137||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by