Gauree, Fifth Mehl:
(ਹੇ ਭਾਈ!) ਜਿਸ ਮਨੁੱਖ ਨੂੰ ਪਰਮਾਤਮਾ ਦਾ ਨਾਮ ਭੁੱਲ ਜਾਂਦਾ ਹੈ ਉਸੇ ਨੂੰ ਹੀ ਦੁੱਖ ਆ ਘੇਰਦਾ ਹੈ ।
One who forgets the Lord's Name, suffers in pain.
ਜੇਹੜੇ ਮਨੁੱਖ ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹ ਗੁਣਾਂ ਦੇ ਮਾਲਕ ਬਣ ਜਾਂਦੇ ਹਨ, ਉਹ ਡੂੰਘੇ ਜਿਗਰੇ ਵਾਲੇ ਬਣ ਜਾਂਦੇ ਹਨ ।੧।ਰਹਾਉ।
Those who join the Saadh Sangat, the Company of the Holy, and dwell upon the Lord, find the Ocean of virtue. ||1||Pause||
(ਹੇ ਭਾਈ!) ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੇ ਹਿਰਦੇ ਵਿਚ (ਸਿਮਰਨ ਦੀ) ਸੂਝ ਪੈਦਾ ਹੋ ਜਾਂਦੀ ਹੈ,
Those Gurmukhs whose hearts are filled with wisdom,
ਉਸ ਮਨੁੱਖ ਦੇ ਹੱਥਾਂ ਦੀਆਂ ਤਲੀਆਂ ਉਤੇ ਨੌ ਹੀ ਖ਼ਜ਼ਾਨੇ ਤੇ ਸਾਰੀਆਂ ਸਿੱਧੀਆਂ (ਆ ਟਿਕਦੀਆਂ ਹਨ) ।੧।
hold the nine treasures, and the miraculous spiritual powers of the Siddhas in the palms of their hands. ||1||
(ਹੇ ਭਾਈ!) ਜੇਹੜੇ ਮਨੁੱਖ (ਸਭ ਖ਼ਜ਼ਾਨਿਆਂ ਦੇ) ਮਾਲਕ ਹਰਿ-ਪ੍ਰਭੂ ਨਾਲ ਡੂੰਘੀ ਸਾਂਝ ਪਾ ਲੈਂਦੇ ਹਨ,
Those who know the Lord God as their Master,
ਉਹਨਾਂ ਦੇ ਘਰ ਵਿਚ ਕਿਸੇ ਚੀਜ਼ ਦੀ ਕੋਈ ਥੁੜ ਨਹੀਂ ਰਹਿੰਦੀ ।੨।
do not lack anything. ||2||
(ਹੇ ਭਾਈ!) ਜਿਸ ਮਨੁੱਖ ਨੇ ਸਿਰਜਣਹਾਰ ਕਰਤਾਰ ਨਾਲ ਸਾਂਝ ਪਾ ਲਈ,
Those who realize the Creator Lord,
ਉਹ ਆਤਮਕ ਸੁਖ ਤੇ ਆਨੰਦ ਮਾਣਦਾ ਹੈ ।੩।
enjoy all peace and pleasure. ||3||
ਹੇ ਨਾਨਕ! ਆਖ—ਜਿਨ੍ਹਾਂ ਮਨੁੱਖਾਂ ਦੇ ਹਿਰਦੇ-ਘਰ ਵਿਚ ਪਰਮਾਤਮਾ ਦਾ ਨਾਮ-ਧਨ ਆ ਵੱਸਦਾ ਹੈ
Those whose inner homes are filled with the Lord's wealth
ਉਹਨਾਂ ਦੀ ਸੰਗਤਿ ਵਿਚ ਰਿਹਾਂ ਹਰੇਕ ਕਿਸਮ ਦਾ ਦੁੱਖ ਦੂਰ ਹੋ ਜਾਂਦਾ ਹੈ ।੪।੯।੧੪੭।
- says Nanak, in their company, pain departs. ||4||9||147||
Gauree, Fifth Mehl:
ਹੇ ਜੀਵ! ਤੈਨੂੰ (ਆਪਣੇ ਆਪ ਦਾ) ਅਹੰਕਾਰ ਤਾਂ ਬਹੁਤ ਹੈ, ਪਰ (ਇਸ ਅਹੰਕਾਰ ਦਾ) ਮੂਲ (ਤੇਰਾ ਆਪਣਾ ਵਿਤ) ਥੋੜਾ ਜਿਹਾ ਹੀ ਹੈ ।
Your pride is so great, but what about your origins?
(ਇਸ ਸੰਸਾਰ ਵਿਚ ਤੇਰਾ ਸਦਾ ਲਈ) ਟਿਕਾਣਾ ਨਹੀਂ ਹੈ, ਪਰ ਤੇਰੀ ਮਾਇਆ ਵਾਸਤੇ ਖਿੱਚ ਬਹੁਤ ਜ਼ਿਆਦਾ ਹੈ ।੧।ਰਹਾਉ।
You cannot remain, no matter how much you try to hold on. ||1||Pause||
ਹੇ ਜੀਵ! (ਜਿਸ ਮਾਇਆ ਦੇ ਮੋਹ ਵਲੋਂ) ਵੇਦ ਆਦਿਕ ਧਰਮ-ਪੁਸਤਕ ਵਰਜਦੇ ਹਨ, ਸੰਤ ਜਨ ਵਰਜਦੇ ਹਨ, ਉਸੇ ਨਾਲ ਤੇਰਾ ਪਿਆਰ ਬਣਿਆ ਰਹਿੰਦਾ ਹੈ,
That which is forbidden by the Vedas and the Saints - with that, you are in love.
ਤੂੰ ਜੀਵਨ-ਬਾਜ਼ੀ ਹਾਰ ਰਿਹਾ ਹੈਂ ਜਿਵੇਂ ਜੂਏ ਵਿਚ ਜੁਆਰੀਆ ਹਾਰਦਾ ਹੈ । ਇੰਦ੍ਰੀ (ਕਾਮ-ਵਾਸਨਾ) ਨੇ ਆਪਣੇ ਵੱਸ ਵਿਚ ਲੈ ਕੇ ਤੈਨੂੰ ਜਿੱਤ ਰੱਖਿਆ ਹੈ ।੧।
Like the gambler losing the game of chance, you are held in the power of sensory desires. ||1||
ਹੇ ਜੀਵ! ਸਭ ਜੀਵਾਂ ਦੇ ਨਾਸ ਕਰਨ ਵਾਲੇ ਤੇ ਪਾਲਣ ਵਾਲੇ ਪਰਮਾਤਮਾ ਦੇ ਸੋਹਣੇ ਚਰਨਾਂ ਦੇ ਪ੍ਰੇਮ ਵਿਚ (ਟਿਕਣ) ਤੋਂ ਤੂੰ ਸੱਖਣਾ ਹੈਂ ।
The One who is All-powerful to empty out and fill up - you have no love for His Lotus Feet.
ਹੇ ਨਾਨਕ! (ਆਖ—ਜੇਹੜੇ ਮਨੁੱਖ) ਸਾਧ ਸੰਗਤਿ ਵਿਚ (ਜੁੜਦੇ ਹਨ, ਉਹ ਮਾਇਆ ਦੇ ਮੋਹ ਤੋਂ) ਬਚ ਜਾਂਦੇ ਹਨ । ਕਿਰਪਾ ਦੇ ਖ਼ਜ਼ਾਨੇ ਪਰਮਾਤਮਾ ਨੇ (ਆਪਣੀ ਕਿਰਪਾ ਕਰ ਕੇ) ਮੈਨੂੰ (ਨਾਨਕ ਨੂੰ ਆਪਣੇ ਚਰਨਾਂ ਦੇ ਪਿਆਰ ਦੀ ਦਾਤਿ) ਦਿੱਤੀ ਹੈ ।੨।੧੦।੧੪੮।
O Nanak, I have been saved, in the Saadh Sangat, the Company of the Holy. I have been blessed by the Treasure of Mercy. ||2||10||148||
Gauree, Fifth Mehl:
ਪਾਲਣਹਾਰ ਪ੍ਰਭੂ ਦਾ ਮੈਂ ਇਕ ਨਿਮਾਣਾ ਜਿਹਾ ਸੇਵਕ ਹਾਂ,
I am the slave of my Lord and Master.
ਮੈਂ ਉਸੇ ਪ੍ਰਭੂ ਦਾ ਬਖ਼ਸ਼ਿਆ ਹੋਇਆ ਅੰਨ ਹੀ ਖਾਂਦਾ ਹਾਂ ।੧।ਰਹਾਉ।
I eat whatever God gives me. ||1||Pause||
ਹੇ ਭਾਈ! ਮੇਰਾ ਖਸਮ-ਪ੍ਰਭੂ ਇਹੋ ਜਿਹਾ ਹੈ
Such is my Lord and Master.
ਕਿ ਇਕ ਖਿਨ ਵਿਚ ਰਚਨਾ ਰਚ ਕੇ ਉਸ ਨੂੰ ਸੁੰਦਰ ਬਣਾਨ ਦੀ ਸਮਰੱਥਾ ਰੱਖਦਾ ਹੈ ।੧।
In an instant, He creates and embellishes. ||1||
(ਹੇ ਭਾਈ! ਮੈਂ ਠਾਕੁਰ-ਪ੍ਰਭੂ ਦਾ ਦਿੱਤਾ ਹੋਇਆ ਖਾਂਦਾ ਹਾਂ) ਜੇ ਉਸ ਠਾਕੁਰ-ਪ੍ਰਭੂ ਦੀ ਕਿਰਪਾ ਮੇਰੇ ਉਤੇ ਹੋਵੇ, ਤਾਂ ਮੈਂ (ਉਸ ਦਾ ਹੀ) ਕੰਮ ਕਰਾਂ,
I do that work which pleases my Lord and Master.
ਉਸ ਦੇ ਗੁਣ ਗਾਂਦਾ ਰਹਾਂ, ਉਸ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਾਂ ।੨।
I sing the songs of God's glory, and His wondrous play. ||2||
(ਹੇ ਭਾਈ!) ਮੈਂ ਉਸ ਠਾਕੁਰ-ਪ੍ਰਭੂ ਦੇ ਵਜ਼ੀਰਾਂ (ਸੰਤ ਜਨਾਂ) ਦੀ ਸਰਨ ਆ ਪਿਆ ਹਾਂ,
I seek the Sanctuary of the Lord's Prime Minister;
ਉਹਨਾਂ ਦਾ ਦਰਸਨ ਕਰ ਕੇ ਮੇਰੇ ਮਨ ਨੂੰ ਭੀ ਹੌਸਲਾ ਬਣ ਰਿਹਾ ਹੈ (ਕਿ ਮੈਂ ਉਸ ਮਾਲਕ ਦੀ ਸਿਫ਼ਤਿ-ਸਾਲਾਹ ਕਰ ਸਕਾਂਗਾ) ।੩।
beholding Him, my mind is comforted and consoled. ||3||
ਹੇ ਦਾਸ ਨਾਨਕ! (ਆਖ—ਠਾਕੁਰ ਦੇ ਵਜ਼ੀਰਾਂ ਦੀ ਸਰਨ ਪੈ ਕੇ) ਮੈਂ ਇਕ ਪਰਮਾਤਮਾ ਨੂੰ ਹੀ (ਆਪਣੇ ਜੀਵਨ ਦੀ) ਓਟ ਤੇ ਆਸਰਾ ਬਣਾਇਆ ਹੈ,
The One Lord is my support, the One is my steady anchor.
ਤੇ ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਦੀ ਕਾਰ ਵਿਚ ਲੱਗ ਪਿਆ ਹਾਂ ।੪।੧੧।੧੪੯।
Servant Nanak is engaged in the Lord's work. ||4||11||149||
Gauree, Fifth Mehl:
(ਹੇ ਭਾਈ!) ਕਿਤੇ ਕੋਈ ਅਜੇਹਾ ਮਨੁੱਖ ਭੀ ਮਿਲ ਜਾਇਗਾ
Is there anyone, who can shatter his ego,
ਜੋ (ਮੇਰੇ) ਇਸ ਮਨ ਨੂੰ ਇਸ ਮਿੱਠੀ (ਲੱਗਣ ਵਾਲੀ ਮਾਇਆ ਦੇ ਮੋਹ) ਤੋਂ ਰੋਕ ਸਕੇ? ।੧।ਰਹਾਉ।
and turn his mind away from this sweet Maya? ||1||Pause||
(ਹੇ ਭਾਈ! ਇਸ ਮਿੱਠੀ ਦੇ ਅਸਰ ਹੇਠ) ਮਨੁੱਖ ਆਪਣੀ ਅਕਲ ਗਵਾ ਬੈਠਾ ਹੈ (ਕਿਉਂਕਿ) ਜੇਹੜੀ (ਸਦਾ ਨਾਲ ਨਿਭਣ ਵਾਲੀ) ਨਹੀਂ ਹੈ ਉਸੇ ਨੂੰ ਭਾਲਦਾ ਫਿਰਦਾ ਹੈ ।
Humanity is in spiritual ignorance; people see things that do not exist.
(ਮਨੁੱਖ ਦੇ ਮਨ ਵਿਚ ਮਾਇਆ ਦੇ ਮੋਹ ਦੀ) ਕਾਲੀ ਹਨੇਰੀ ਰਾਤ ਪਈ ਹੋਈ ਹੈ । (ਹੇ ਭਾਈ!) ਉਹ ਕੇਹੜਾ ਤਰੀਕਾ ਹੋ ਸਕਦਾ ਹੈ ਜਿਸ ਨਾਲ (ਇਸ ਦੇ ਅੰਦਰ ਗਿਆਨ ਦਾ) ਦਿਨ ਚੜ੍ਹ ਪਏ? ।੧।
The night is dark and gloomy; how will the morning dawn? ||1||
ਹੇ ਨਾਨਕ! ਆਖ—(ਮਿੱਠੀ ਮਾਇਆ ਦੇ ਮੋਹ ਤੋਂ ਮਨ ਨੂੰ ਰੋਕ ਸਕਣ ਵਾਲੇ ਦੀ) ਅਨੇਕਾਂ ਤਰੀਕਿਆਂ ਨਾਲ ਭਾਲ ਕਰਦਾ ਕਰਦਾ ਤੇ ਭਟਕਦਾ ਭਟਕਦਾ ਮੈਂ ਥੱਕ ਗਿਆ
Wandering, wandering all around, I have grown weary; trying all sorts of things, I have been searching.
(ਤਦੋਂ ਪ੍ਰਭੂ ਦੀ ਮੇਰੇ ਉਤੇ) ਮਿਹਰ ਹੋਈ (ਹੁਣ) ਸਾਧ ਸੰਗਤਿ ਹੀ ਮੇਰੇ ਵਾਸਤੇ (ਉਹਨਾਂ ਸਾਰੇ ਗੁਣਾਂ ਦਾ) ਖ਼ਜ਼ਾਨਾ ਹੈ (ਜਿਨ੍ਹਾਂ ਦੀ ਬਰਕਤਿ ਨਾਲ ਮਿੱਠੀ ਮਾਇਆ ਦੇ ਮੋਹ ਤੋਂ ਮਨ ਰੁਕ ਸਕਦਾ ਹੈ) ।੨।੧੨।੧੫੦।
Says Nanak, He has shown mercy to me; I have found the treasure of the Saadh Sangat, the Company of the Holy. ||2||12||150||
Gauree, Fifth Mehl:
ਹੇ ਤਰਸ-ਰੂਪ ਪ੍ਰਭੂ! ਤੂੰ ਹੀ ਐਸਾ ਰਤਨ ਹੈਂ ਜੋ ਸਭ ਜੀਵਾਂ ਦੀਆਂ ਚਿਤਵੀਆਂ ਕਾਮਨਾ ਪੂਰੀਆਂ ਕਰਨ ਵਾਲਾ ਹੈਂ ।੧।ਰਹਾਉ।
He is the Wish-fulfilling Jewel, the Embodiment of Mercy. ||1||Pause||
ਹੇ ਪਾਰਬ੍ਰਹਮ ਪ੍ਰਭੂ! ਤੂੰ ਗਰੀਬਾਂ ਉਤੇ ਦਇਆ ਕਰਨ ਵਾਲਾ ਹੈਂ
The Supreme Lord God is Merciful to the meek;
(ਤੂੰ ਐਸਾ ਹੈਂ) ਜਿਸ ਦੇ ਸਿਮਰਨ ਦੀ ਬਰਕਤਿ ਨਾਲ ਸਾਰੇ ਸੁਖ ਪਾ੍ਰਪਤ ਹੋ ਜਾਂਦੇ ਹਨ ।੧।
meditating in remembrance on Him, peace is obtained. ||1||
ਹੇ ਅਕਾਲ ਪੁਰਖ! ਤੇਰੇ ਸਰੂਪ ਦੀ ਸਮਝ ਜੀਵਾਂ ਦੀ ਅਕਲ ਤੋਂ ਪਰੇ ਹੈ,
The Wisdom of the Undying Primal Being is beyond comprehension.
ਤੇਰੀ ਸਿਫ਼ਤਿ-ਸਾਲਾਹ ਸੁਣਦਿਆਂ ਕ੍ਰੋੜਾਂ ਪਾਪ ਨਾਸ ਹੋ ਜਾਂਦੇ ਹਨ ।੨।
Hearing His Praises, millions of sins are erased. ||2||
ਹੇ ਨਾਨਕ! (ਅਰਦਾਸ ਕਰ ਤੇ ਆਖ—) ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਜਿਸ ਜਿਸ ਮਨੁੱਖ ਉਤੇ ਤੂੰ ਤਰਸ ਕਰਦਾ ਹੈਂ, ਉਹ ਤੇਰਾ ਹਰਿ-ਨਾਮ ਸਿਮਰਦਾ ਹੈ ।੩।੧੩।੧੫੧।
O God, Treasure of Mercy, please bless Nanak with Your kindness, that he may repeat the Name of the Lord, Har, Har. ||3||13||151||
Gauree Poorbee, Fifth Mehl:
ਹੇ ਮੇਰੇ ਮਨ! ਜੇਹੜਾ ਮਨੁੱਖ ਪ੍ਰਭੂ ਦੀ ਸਰਨ ਪੈਂਦਾ ਹੈ, ਉਹ ਆਤਮਕ ਆਨੰਦ ਮਾਣਦਾ ਹੈ ।
O my mind, in the Sanctuary of God, peace is found.
ਜਿਸ ਦਿਨ ਜਿੰਦ ਦਾ ਦਾਤਾ ਸੁਖਾਂ ਦਾ ਦੇਣ ਵਾਲਾ (ਪ੍ਰਭੂ) ਜੀਵ ਨੂੰ ਵਿਸਰ ਜਾਂਦਾ ਹੈ, (ਉਸ ਦਾ) ਉਹ ਦਿਨ ਵਿਅਰਥ ਚਲਾ ਜਾਂਦਾ ਹੈ ।੧।ਰਹਾਉ।
That day, when the Giver of life and peace is forgotten - that day passes uselessly. ||1||Pause||
(ਹੇ ਭਾਈ!) ਤੁਸੀ ਇਕ ਰਾਤ (ਕਿਤੇ ਸਫ਼ਰ ਵਿਚ) ਗੁਜ਼ਾਰਨ ਵਾਲੇ ਪ੍ਰਾਹੁਣੇ ਵਾਂਗ (ਜਗਤ ਵਿਚ) ਆਏ ਹੋ ਪਰ ਇਥੇ ਕਈ ਜੁਗ ਜੀਊਂਦੇ ਰਹਿਣ ਦੀਆਂ ਆਸਾਂ ਬੰਨ੍ਹ ਰਹੇ ਹੋ ।
You have come as a guest for one short night, and yet you hope to live for many ages.
(ਹੇ ਭਾਈ!) ਇਹ ਘਰ ਮਹਲ ਧਨ-ਪਦਾਰਥ—ਜੋ ਕੁਝ ਦਿੱਸ ਰਿਹਾ ਹੈ, ਇਹ ਸਭ ਰੁੱਖ ਦੀ ਛਾਂ ਵਾਂਗ ਹੈ (ਸਦਾ ਸਾਥ ਨਹੀਂ ਨਿਬਾਹੁੰਦਾ) ।੧।
Households, mansions and wealth - whatever is seen, is like the shade of a tree. ||1||
ਇਹ ਸਰੀਰ ਮੇਰਾ ਹੈ, ਇਹ ਧਨ-ਪਦਾਰਥ ਸਾਰਾ ਮੇਰਾ ਹੈ, ਇਹ ਬਾਗ਼ ਮੇਰੇ ਹਨ, ਇਹ ਜ਼ਮੀਨਾਂ ਮੇਰੀਆਂ ਹਨ, ਇਹ ਸਾਰੇ ਥਾਂ ਮੇਰੇ ਹਨ
My body, wealth, and all my gardens and property shall all pass away.
ਹੇ ਭਾਈ! ਇਸ ਮਮਤਾ ਵਿਚ ਫਸ ਕੇ ਮਨੁੱਖ ਨੂੰ ਇਹ ਸਭ ਕੁਝ) ਦੇਣ ਵਾਲਾ ਪਰਮਾਤਮਾ ਠਾਕੁਰ ਭੁੱਲ ਜਾਂਦਾ ਹੈ (ਤੇ, ਇਹ ਸਾਰੇ ਹੀ ਪਦਾਰਥ) ਇਕ ਖਿਨ ਵਿਚ ਓਪਰੇ ਹੋ ਜਾਂਦੇ ਹਨ (ਇਸ ਤਰ੍ਹਾਂ ਆਖ਼ਰ ਖ਼ਾਲੀ-ਹੱਥ ਤੁਰ ਪੈਂਦਾ ਹੈ) ।੨।
You have forgotten your Lord and Master, the Great Giver. In an instant, these shall belong to somebody else. ||2||