ਮਨੁੱਖ ਨ੍ਹਾ ਧੋ ਕੇ ਚਿੱਟੇ ਕੱਪੜੇ ਪਹਿਨਦਾ ਹੈ, ਅਤਰ ਤੇ ਚੰਦਨ ਆਦਿਕ (ਸਰੀਰ ਨੂੰ ਕੱਪੜਿਆਂ ਨੂੰ) ਲਾਂਦਾ ਹੈ,
You wear white clothes and take cleansing baths, and anoint yourself with sandalwood oil.
 
ਪਰ ਜੇ ਮਨੁੱਖ ਨਿਰਭਉ ਨਿਰੰਕਾਰ ਨਾਲ ਜਾਣ-ਪਛਾਣ ਨਹੀਂ ਪਾਂਦਾ ਤਾਂ ਇਹ ਸਭ ਉੱਦਮ ਇਉਂ ਹੀ ਹੈ ਜਿਵੇਂ ਕੋਈ ਮਨੁੱਖ ਹਾਥੀ ਨੂੰ ਨਵ੍ਹਾਂਦਾ ਹੈ (ਤੇ ਨ੍ਹਾਉਣ ਪਿਛੋਂ ਆਪਣੇ ਉਤੇ ਘੱਟਾ-ਮਿੱਟੀ ਪਾ ਲੈਂਦਾ ਹੈ) ।੩।
But you do not remember the Fearless, Formless Lord - you are like an elephant bathing in the mud. ||3||
 
(ਪਰ,) ਹੇ ਨਾਨਕ! (ਜੀਵਾਂ ਦੇ ਭੀ ਕੀਹ ਵੱਸ?) ਜਦੋਂ ਪਰਮਾਤਮਾ (ਕਿਸੇ ਉਤੇ) ਦਇਆਵਾਨ ਹੁੰਦਾ ਹੈ, ਤਦੋਂ ਉਸ ਨੂੰ ਗੁਰੂ ਮਿਲਾਂਦਾ ਹੈ (ਗੁਰੂ ਉਸ ਨੂੰ ਨਾਮ ਦੀ ਦਾਤਿ ਦੇਂਦਾ ਹੈ ਜਿਸ) ਹਰਿ-ਨਾਮ ਵਿਚ ਹੀ ਸਾਰੇ ਹੀ ਸੁਖ ਹਨ ।
When God becomes merciful, He leads you to meet the True Guru; all peace is in the Name of the Lord.
 
ਜਿਸ ਮਨੁੱਖ ਦੇ (ਮਾਇਆ ਮੋਹ ਦੇ) ਬੰਧਨ ਗੁਰੂ ਨੇ ਖੋਲ੍ਹ ਦਿੱਤੇ, ਉਹ ਮਨੁੱਖ (ਹੀ) ਪਰਮਾਤਮਾ ਦੇ ਗੁਣ ਗਾਂਦਾ ਹੈ ।੪।੧੪।੧੫੨।
The Guru has liberated me from bondage; servant Nanak sings the Glorious Praises of the Lord. ||4||14||152||
 
Gauree, Fifth Mehl:
 
ਹੇ ਮੇਰੇ ਮਨ! ਸਦਾ ਸਦਾ ਹੀ ਗੁਰੂ ਨੂੰ ਯਾਦ ਰੱਖਣਾ ਚਾਹੀਦਾ ਹੈ,
O my mind, dwell always upon the Guru, Guru, Guru.
 
ਗੁਰੂ ਦੇ ਦਰਸਨ ਤੋਂ ਸਦਕੇ ਜਾਣਾ ਚਾਹੀਦਾ ਹੈ । ਗੁਰੂ ਨੇ (ਹੀ ਜੀਵਾਂ ਦੇ) ਕੀਮਤੀ ਮਨੁੱਖਾ ਜਨਮ ਨੂੰ ਫਲ ਲਾਇਆ ਹੈ ।੧।ਰਹਾਉ।
The Guru has made the jewel of this human life prosperous and fruitful. I am a sacrifice to the Blessed Vision of His Darshan. ||1||Pause||
 
(ਹੇ ਭਾਈ!) ਜੀਵ ਜਿਤਨੇ ਭੀ ਸਾਹ ਲੈਂਦਾ ਹੈ ਜਿਤਨੀਆਂ ਹੀ ਗ੍ਰਾਹੀਆਂ ਖਾਂਦਾ ਹੈ (ਹਰੇਕ ਸਾਹ ਤੇ ਗ੍ਰਾਹੀ ਦੇ ਨਾਲ ਨਾਲ) ਉਤਨੇ ਹੀ ਪਰਮਾਤਮਾ ਦੇ ਗੁਣ ਗਾਂਦਾ ਰਹੇ ।(
As many breaths and morsels as you take, O my mind - so many times, sing His Glorious Praises.
 
(ਪਰ) ਇਹ ਅਕਲ ਇਹ ਮਤਿ ਤਦੋਂ ਹੀ ਜੀਵ ਨੂੰ ਮਿਲਦੀ ਹੈ ਜਦੋਂ ਪਿਆਰਾ ਸਤਿਗੁਰੂ ਦਇਆਵਾਨ ਹੋਵੇ ।੧।
When the True Guru becomes merciful, then this wisdom and understanding is obtained. ||1||
 
ਹੇ ਮੇਰੇ ਮਨ! ਜੇ ਤੂੰ ਪਰਮਾਤਮਾ ਦਾ ਨਾਮ ਸਿਮਰਦਾ ਰਹੇਂ ਤਾਂ ਜਮ ਦੇ ਬੰਧਨਾਂ ਤੋਂ ਖ਼ਲਾਸੀ ਪਾ ਲਏਂਗਾ (ਉਹਨਾਂ ਮਾਇਕ ਬੰਧਨਾਂ ਤੋਂ ਛੁੱਟ ਜਾਏਂਗਾ ਜੋ ਜਮ ਦੇ ਵੱਸ ਪਾਂਦੇ ਹਨ ਜੋ ਆਤਮਕ ਮੌਤ ਲਿਆ ਦੇਂਦੇ ਹਨ), ਤੇ ਨਾਮ ਸਿਮਰਿਆਂ ਸਾਰੇ ਸੁਖਾਂ ਤੋਂ ਸੇ੍ਰਸ਼ਟ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ ।
O my mind, taking the Naam, you shall be released from the bondage of death, and the peace of all peace will be found.
 
(ਹੇ ਭਾਈ!) ਮਾਲਕ-ਪ੍ਰਭੂ ਦੇ ਨਾਮ ਦੀ ਦਾਤਿ ਦੇਣ ਵਾਲੇ ਸਤਿਗੁਰੂ ਦੀ ਸੇਵਾ ਕਰ ਕੇ ਮਨ-ਇੱਛਤ ਫਲ ਹੱਥ ਆ ਜਾਂਦੇ ਹਨ ।੨।
Serving your Lord and Master, the True Guru, the Great Giver, you shall obtain the fruits of your mind's desires. ||2||
 
ਹੇ ਮੇਰੇ ਮਨ! ਕਰਤਾਰ ਦਾ ਨਾਮ ਹੀ ਤੇਰਾ ਅਸਲ ਪਿਆਰਾ ਹੈ ਮਿੱਤਰ ਹੈ ਪੁੱਤਰ ਹੈ । ਹੇ ਮਨ! ਇਹ ਨਾਮ ਹੀ ਹਰ ਵੇਲੇ ਤੇਰੇ ਨਾਲ ਸਾਥ ਕਰਦਾ ਹੈ ।
The Name of the Creator is your beloved friend and child; it alone shall go along with you, O my mind.
 
ਹੇ ਮਨ! ਆਪਣੇ ਸਤਿਗੁਰੂ ਦੀ ਸਰਨ ਪਉ, ਕਰਤਾਰ ਦਾ ਨਾਮ ਸਤਿਗੁਰੂ ਤੋਂ ਹੀ ਮਿਲਦਾ ਹੈ ।੩।
So serve your True Guru, and you shall receive the Name from the Guru. ||3||
 
ਹੇ ਨਾਨਕ! ਜਿਸ ਮਨੁੱਖ ਉਤੇ ਕਿਰਪਾਲ ਸਤਿਗੁਰੂ ਨੇ ਪਰਮਾਤਮਾ ਨੇ ਮਿਹਰ ਕੀਤੀ ਉਸ ਦੇ ਸਾਰੇ ਚਿੰਤਾ-ਫ਼ਿਕਰ ਮਿਟ ਗਏ ।
When God, the Merciful Guru, showered His Mercy upon me, all my anxieties were dispelled.
 
ਜਿਸ ਮਨੁੱਖ ਨੇ ਪਰਮਾਤਮਾ ਦੇ ਕੀਰਤਨ ਵਿਚ ਆਨੰਦ ਮਾਣਿਆ, ਉਸ ਦੇ ਸਾਰੇ ਦੁੱਖ-ਕਲੇਸ਼ ਦੂਰ ਹੋ ਗਏ ।੪।੧੫।੧੫੩।
Nanak has found the peace of the Kirtan of the Lord's Praises. All his sorrows have been dispelled. ||4||15||153||
 
Raag Gauree, Fifth Mehl:
 
One Universal Creator God. By The Grace Of The True Guru:
 
(ਹੇ ਭਾਈ!) ਕਿਸੇ ਵਿਰਲੇ ਮਨੁੱਖ ਦੇ ਅੰਦਰੋਂ ਤ੍ਰਿਸ਼ਨਾ (ਦੀ ਅੱਗ) ਬੁੱਝਦੀ ਹੈ ।੧।ਰਹਾਉ।
The thirst of only a few is quenched. ||1||Pause||
 
(ਸਾਧਾਰਨ ਹਾਲਤ ਇਹ ਬਣੀ ਪਈ ਹੈ ਕਿ ਮਨੁੱਖ) ਕੋ੍ਰੜਾਂ ਰੁਪਏ ਕਮਾਂਦਾ ਹੈ, ਲੱਖਾਂ ਕ੍ਰੋੜਾਂ ਰੁਪਏ ਇਕੱਠੇ ਕਰਦਾ ਹੈ (ਫਿਰ ਭੀ ਮਾਇਆ ਦੇ ਲਾਲਚ ਵਲੋਂ ਆਪਣੇ) ਮਨ ਨੂੰ ਰੋਕਦਾ ਨਹੀਂ
People may accumulate hundreds of thousands, millions, tens of millions, and yet the mind is not restrained.
 
(ਸਗੋਂ) ਹੋਰ ਵਧੀਕ ਹੋਰ ਵਧੀਕ ਧਨ ਇਕੱਠਾ ਕਰਨ ਵਾਸਤੇ (ਤ੍ਰਿਸ਼ਨਾ ਦੀ ਅੱਗ ਵਿਚ) ਸੜਦਾ ਰਹਿੰਦਾ ਹੈ ।੧।
They only yearn for more and more. ||1||
 
ਮਨੁੱਖ ਆਪਣੀ ਸੁੰਦਰ ਇਸਤ੍ਰੀ ਨਾਲ ਅਨੇਕਾਂ ਕਿਸਮਾਂ ਦੇ ਲਾਡ-ਪਿਆਰ ਕਰਦਾ ਹੈ, ਫਿਰ ਭੀ ਪਰ-ਇਸਤ੍ਰੀ-ਸੰਗ ਦਾ ਮੰਦ-ਕਰਮ ਕਰਦਾ ਹੈ
They may have all sorts of beautiful women, but still, they commit adultery in the homes of others.
 
(ਕਾਮ ਵਾਸ਼ਨਾ ਵਿਚ ਅੰਨ੍ਹੇ ਹੋਏ ਹੋਏ ਨੂੰ) ਇਹ ਨਹੀਂ ਸੁੱਝਦਾ ਕਿ ਭੈੜਾ ਕਰਮ ਕੇਹੜਾ ਹੈ ਤੇ ਚੰਗਾ ਕਰਮ ਕੇਹੜਾ ਹੈ ।੨।
They do not distinguish between good and bad. ||2||
 
(ਹੇ ਭਾਈ! ਮਾਇਆ ਦੇ ਮੋਹ ਦੇ) ਅਨੇਕਾਂ ਬੰਧਨਾਂ ਵਿਚ ਬੱਝਾ ਹੋਇਆ ਮਨੁੱਖ (ਮਾਇਆ ਦੀ ਖ਼ਾਤਰ) ਭਟਕਦਾ ਫਿਰਦਾ ਹੈ, ਮਾਇਆ ਇਸ ਨੂੰ ਖ਼ੁਆਰ ਕਰਦੀ ਹੈ, (ਮਾਇਆ ਦੇ ਪ੍ਰਭਾਵ ਹੇਠ ਰਹਿ ਕੇ) ਮਨੁੱਖ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਹੀਂ ਕਰਦਾ ।
They wander around lost, trapped in the myriad bonds of Maya; they do not sing the Praises of the Treasure of Virtue.
 
ਮਨੁੱਖਾਂ ਦੇ ਮਨ ਵਿਸ਼ਿਆਂ ਦੀ ਅੱਗ ਵਿਚ ਹੀ ਸੜਦੇ ਰਹਿੰਦੇ ਹਨ ।੩।
Their minds are engrossed in poison and corruption. ||3||
 
ਹੇ ਨਾਨਕ! (ਆਖ—) ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਮਿਹਰ ਕਰਦਾ ਹੈ, ਉਹੀ ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਭੀ ਮਾਇਆ ਦੇ ਮੋਹ ਵਲੋਂ ਅਛੋਹ ਰਹਿੰਦਾ ਹੈ, ਤੇ ਸਾਧ ਸੰਗਤਿ ਵਿਚ ਰਹਿ ਕੇ ਮਾਇਆ (ਦੀ ਘੁੰਮਣ-ਘੇਰੀ) ਤੋਂ ਪਾਰ ਲੰਘ ਜਾਂਦਾ ਹੈ ।
Those, unto whom the Lord shows His Mercy, remain dead while yet alive. In the Saadh Sangat, the Company of the Holy, they cross over the ocean of Maya.
 
ਉਹ ਮਨੁੱਖ ਪਰਮਾਤਮਾ ਦੇ ਦਰ ਤੇ ਕਾਮਯਾਬ ਗਿਣਿਆ ਜਾਂਦਾ ਹੈ ।੪।੧।੧੫੪।
O Nanak, those humble beings are honored in the Court of the Lord. ||4||1||154||
 
Gauree, Fifth Mehl:
 
ਹੇ ਭਾਈ! ਪਰਮਾਤਮਾ ਦਾ ਨਾਮ ਹੀ ਸਭ ਜੀਵਾਂ ਦਾ ਸ੍ਰੇਸ਼ਟ ਆਨੰਦ ਹੈ ।੧।ਰਹਾਉ।
The Lord is the essence of all. ||1||Pause||
 
(ਪਰ) ਹੇ ਭਾਈ! (ਪ੍ਰਭੂ ਦੇ ਨਾਮ ਤੋਂ ਖੁੰਝ ਕੇ) ਕਿਸੇ ਮਨੁੱਖ ਨੂੰ ਜੋਗ ਕਮਾਣ ਦਾ ਸ਼ੌਕ ਪੈ ਗਿਆ ਹੈ, ਕਿਸੇ ਨੂੰ ਦੁਨੀਆ ਦੇ ਪਦਾਰਥ ਮਾਨਣ ਦਾ ਚਸਕਾ ਹੈ । ਕਿਸੇ ਨੂੰ ਗਿਆਨ-ਚਰਚਾ ਚੰਗੀ ਲੱਗਦੀ ਹੈ,
Some practice Yoga, some indulge in pleasures; some live in spiritual wisdom, some live in meditation.
 
ਕਿਸੇ ਨੂੰ ਸਮਾਧੀਆਂ ਪਸੰਦ ਹਨ ਤੇ ਕਿਸੇ ਨੂੰ ਡੰਡਾ-ਧਾਰੀ ਜੋਗੀ ਬਣਨਾ ਚੰਗਾ ਲੱਗਦਾ ਹੈ ।੧।
Some are bearers of the staff. ||1||
 
ਹੇ ਭਾਈ! (ਪਰਮਾਤਮਾ ਦਾ ਨਾਮ ਛੱਡ ਕੇ) ਕਿਸੇ ਨੂੰ (ਦੇਵੀ ਦੇਵਤਿਆਂ ਦੇ ਵੱਸ ਕਰਨ ਦੇ) ਜਾਪ ਪਸੰਦ ਆ ਰਹੇ ਹਨ, ਕਿਸੇ ਨੂੰ ਧੂਣੀਆਂ ਤਪਾਣੀਆਂ ਚੰਗੀਆਂ ਲੱਗਦੀਆਂ ਹਨ, ਕਿਸੇ ਨੂੰ ਦੇਵ-ਪੂਜਾ, ਕਿਸੇ ਨੂੰ ਹਵਨ ਆਦਿਕ ਦੀ ਨਿੱਤ ਦੀ ਕਾਰ ਪਸੰਦ ਹੈ
Some chant in meditation, some practice deep, austere meditation; some worship Him in adoration, some practice daily rituals.
 
ਤੇ ਕਿਸੇ ਨੂੰ (ਰਮਤਾ ਸਾਧੂ ਬਣ ਕੇ) ਧਰਤੀ ਉਤੇ ਤੁਰੇ ਫਿਰਨਾ ਚੰਗਾ ਲੱਗਦਾ ਹੈ ।੨।
Some live the life of a wanderer. ||2||
 
ਹੇ ਭਾਈ! ਕਿਸੇ ਨੂੰ ਕਿਸੇ ਨਦੀ ਦੇ ਕੰਢੇ ਬੈਠਣਾ, ਕਿਸੇ ਨੂੰ ਤੀਰਥ-ਇਸ਼ਨਾਨ, ਤੇ ਕਿਸੇ ਨੂੰ ਵੇਦਾਂ ਦੀ ਵਿਚਾਰ ਪਸੰਦ ਹੈ
Some live by the shore, some live on the water; some study the Vedas.
 
ਪਰ, ਹੇ ਨਾਨਕ! ਪਰਮਾਤਮਾ ਭਗਤੀ ਨੂੰ ਪਿਆਰ ਕਰਨ ਵਾਲਾ ਹੈ ।੩।੨।੧੫੫।
Nanak loves to worship the Lord. ||3||2||155||
 
Gauree, Fifth Mehl:
 
(ਹੇ ਪ੍ਰਭੂ!) ਤੇਰੇ ਗੁਣਾਂ ਦੀ ਵਡਿਆਈ ਕਰਨੀ ਹੀ ਮੇਰੇ ਵਾਸਤੇ (ਦੁਨੀਆ ਦੇ ਸਾਰੇ ਪਦਾਰਥਾਂ ਦਾ) ਖ਼ਜ਼ਾਨਾ ਹੈ ।੧।ਰਹਾਉ।
To sing the Kirtan of the Lord's Praises is my treasure. ||1||Pause||
 
(ਹੇ ਪ੍ਰਭੂ!) ਤੂੰ ਹੀ (ਮੇਰੇ ਵਾਸਤੇ ਦੁਨੀਆ ਦੇ ਪਦਾਰਥਾਂ ਦੇ) ਸੁਆਦ ਹੈਂ, ਤੂੰ ਹੀ (ਮੇਰੇ ਵਾਸਤੇ ਦੁਨੀਆ ਦੀਆਂ) ਵਡਿਆਈਆਂ ਹੈਂ, ਤੂੰ ਹੀ (ਮੇਰੇ ਵਾਸਤੇ ਜਗਤ ਦੇ ਸੋਹਣੇ ਰੂਪ ਤੇ ਰੰਗ-ਤਮਾਸ਼ੇ ਹੈਂ ।
You are my delight, You are my praise. You are my beauty, You are my love.
 
ਹੇ ਪ੍ਰਭੂ! ਮੈਨੂੰ ਤੇਰੀ ਓਟ ਹੈ ਤੇਰੀ ਹੀ ਆਸ ਹੈ ।੧।
O God, You are my hope and support. ||1||
 
(ਹੇ ਪ੍ਰਭੂ!) ਤੂੰੰ ਹੀ ਮੇਰਾ ਮਾਣ-ਆਦਰ ਹੈਂ, ਤੂੰ ਹੀ ਮੇਰਾ ਧਨ ਹੈਂ, ਤੂੰ ਹੀ ਮੇਰੀ ਇੱਜ਼ਤ ਹੈਂ, ਤੂੰ ਹੀ ਮੇਰੀ ਜਿੰਦ (ਦਾ ਸਹਾਰਾ) ਹੈਂ ।
You are my pride, You are my wealth. You are my honor, You are my breath of life.
 
ਮੇਰੀ ਤੁੱਟੀ ਹੋਈ (ਸੁਰਤ) ਨੂੰ ਗੁਰੂ ਨੇ (ਤੇਰੇ ਨਾਲ) ਜੋੜ ਦਿੱਤਾ ਹੈ ।੨।
The Guru has repaired that which was broken. ||2||
 
ਹੇ ਪ੍ਰਭੂ! ਤੂੰ ਹੀ (ਮੈਨੂੰ) ਘਰ ਵਿਚ ਦਿੱਸ ਰਿਹਾ ਹੈਂ, ਤੂੰ ਹੀ (ਮੈਨੂੰ) ਜੰਗਲ ਵਿਚ (ਦਿੱਸ ਰਿਹਾ) ਹੈਂ, ਤੂੰ ਹੀ (ਮੈਨੂੰ) ਵੱਸੋਂ ਵਿਚ (ਦਿੱਸ ਰਿਹਾ) ਹੈਂ, ਤੂੰ ਹੀ (ਮੈਨੂੰ) ਉਜਾੜ ਵਿਚ (ਦਿੱਸ ਰਿਹਾ) ਹੈਂ ।
You are in the household, and You are in the forest. You are in the village, and You are in the wilderness.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by