Gauree, First Mehl:
 
(ਹੇ ਭਾਈ!) ਜੇ ਤੂੰ ਗੁਰੂ ਦੀ ਕਿਰਪਾ ਨਾਲ ਇਹ ਗੱਲ ਸਮਝ ਲਏਂ ਤਾਂ ਮਾਇਆ ਦੇ ਪ੍ਰਭਾਵ ਤੋਂ ਪੈਦਾ ਹੋਏ ਆਤਮਕ ਹਨੇਰੇ ਵਿਚੋਂ ਤੇਰੀ ਖ਼ਲਾਸੀ ਹੋ ਜਾਇਗੀ
By Guru's Grace, one comes to understand, and then, the account is settled.
 
ਕਿ ਮਾਇਆ-ਰਹਿਤ ਪ੍ਰਭੂ ਦਾ ਨਾਮ ਹਰੇਕ ਹਿਰਦੇ-ਘਰ ਵਿਚ ਵੱਸਦਾ ਹੈ ਤੇ ਉਹੀ ਨਿਰੰਜਨ ਮੇਰਾ ਭੀ ਪਾਲਣ-ਹਾਰ ਮਾਲਕ ਹੈ।੧।
In each and every heart is the Name of the Immaculate Lord; He is my Lord and Master. ||1||
 
(ਮਾਇਆ ਦੇ ਮੋਹ ਨੇ ਜੀਵਾਂ ਦੀਆਂ ਆਤਮਕ ਅੱਖਾਂ ਅੱਗੇ ਹਨੇਰਾ ਖੜਾ ਕਰ ਦਿੱਤਾ ਹੈ, ਹੇ ਭਾਈ!) ਵਿਚਾਰ ਕੇ ਵੇਖ ਲਵੋ, ਗੁਰੂ ਦੇ ਸ਼ਬਦ ਤੋਂ ਬਿਨਾ (ਇਸ ਆਤਮਕ ਹਨੇਰੇ ਤੋਂ) ਖ਼ਲਾਸੀ ਨਹੀਂ ਹੋ ਸਕਦੀ ।
Without the Word of the Guru's Shabad, no one is emancipated. See this, and reflect upon it.
 
(ਹੇ ਭਾਈ!) ਜੇ ਤੂੰ ਲੱਖਾਂ ਹੀ ਧਰਮ-ਕਰਮ ਕਰਦਾ ਰਹੇਂ, ਤਾਂ ਭੀ ਗੁਰੂ ਦੀ ਸਰਨ ਆਉਣ ਤੋਂ ਬਿਨਾ ਇਹ ਆਤਮਕ ਹਨੇਰਾ (ਟਿਕਿਆ ਹੀ ਰਹੇਗਾ) ।੧।ਰਹਾਉ।
Even though you may perform hundreds of thousands of rituals, without the Guru, there is only darkness. ||1||Pause||
 
ਜਿਨ੍ਹਾਂ ਬੰਦਿਆਂ ਨੂੰ ਮਾਇਆ ਦੇ ਮੋਹ ਨੇ ਅੰਨ੍ਹਾ ਕਰ ਦਿੱਤਾ ਹੈ ਤੇ ਅਕਲ-ਹੀਣ ਕਰ ਦਿੱਤਾ ਹੈ, ਉਹਨਾਂ ਨੂੰ ਇਹ ਸਮਝਾਣ ਦਾ ਕੋਈ ਲਾਭ ਨਹੀਂ ।
What can you say, to one who is blind and without wisdom?
 
ਗੁਰੂ ਦੀ ਸਰਨ ਤੋਂ ਬਿਨਾ ਉਹਨਾਂ ਨੂੰ ਜੀਵਨ ਦਾ ਸਹੀ ਰਸਤਾ ਲੱਭ ਨਹੀਂ ਸਕਦਾ, ਸਹੀ ਜੀਵਨ-ਰਾਹ ਦੇ ਰਾਹੀ ਦਾ ਉਹਨਾਂ ਨਾਲ ਕਿਸੇ ਤਰ੍ਹਾਂ ਭੀ ਸਾਥ ਨਹੀਂ ਨਿਭ ਸਕਦਾ ।੨।
Without the Guru, the Path cannot be seen. How can anyone proceed? ||2||
 
ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਮਨੁੱਖ ਉਸ ਧਨ ਨੂੰ ਜੋ ਪ੍ਰਭੂ ਦੀ ਦਰਗਾਹ ਵਿਚ ਮੱੁਲ ਨਹੀਂ ਪਾਂਦਾ ਅਸਲ ਧਨ ਆਖਦਾ ਹੈ, ਪਰ (ਜੇਹੜਾ ਨਾਮ-ਧਨ) ਅਸਲ ਧਨ (ਹੈ ਉਸ) ਦੀ ਕਦਰ ਹੀ ਨਹੀਂ ਸਮਝਦਾ ।
He calls the counterfeit genuine, and does not know the value of the genuine.
 
ਮਾਇਆ ਵਿਚ ਅੰਨ੍ਹੇ ਹੋਏ ਮਨੁੱਖ ਨੂੰ ਸਿਆਣਾ ਆਖਿਆ ਜਾ ਰਿਹਾ ਹੈ—ਇਹ ਅਸਚਰਜ ਚਾਲ ਹੈ ਦੁਨੀਆ ਦੀ ਸਮੇ ਦੀ ।੩।
The blind man is known as an appraiser; this Dark Age of Kali Yuga is so strange! ||3||
 
ਮਾਇਆ ਦੇ ਮੋਹ ਦੀ ਨੀਂਦ ਵਿਚ ਸੁੱਤੇ ਪਏ ਨੂੰ ਜਗਤ ਆਖਦਾ ਹੈ ਕਿ ਇਹ ਜਾਗਦਾ ਹੈ ਸੁਚੇਤ ਹੈ, ਪਰ ਜੇਹੜਾ ਮਨੁੱਖ (ਪਰਮਾਤਮਾ ਦੀ ਯਾਦ ਵਿਚ) ਜਾਗਦਾ ਹੈ ਸੁਚੇਤ ਹੈ, ਉਸ ਨੂੰ ਆਖਦਾ ਹੈ ਕਿ ਸੁੱਤਾ ਪਿਆ ਹੈ ।
The sleeper is said to be awake, and those who are awake are like sleepers.
 
ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ ਜੀਊਂਦੇ ਆਤਮਕ ਜੀਵਨ ਵਾਲੇ ਨੂੰ ਜਗਤ ਆਖਦਾ ਹੈ ਕਿ ਇਹ ਸਾਡੇ ਭਾ ਦਾ ਮੋਇਆ ਹੋਇਆ ਹੈ । ਪਰ ਆਤਮਕ ਮੌਤੇ ਮਰੇ ਹੋਏ ਨੂੰ ਵੇਖ ਕੇ ਕੋਈ ਅਫ਼ਸੋਸ ਨਹੀਂ ਕਰਦਾ ।੪।
The living are said to be dead, and no one mourns for those who have died. ||4||
 
ਦੇ ਰਸਤੇ ਉਤੇ ਆਉਣ ਵਾਲੇ ਨੂੰ ਜਗਤ ਆਖਦਾ ਹੈ ਕਿ ਇਹ ਗਿਆ-ਗੁਜ਼ਰਿਆ ਹੈ, ਪਰ ਪ੍ਰਭੂ ਵਲੋਂ ਗਏ-ਗੁਜ਼ਰੇ ਨੂੰ ਜਗਤ ਸਮਝਦਾ ਹੈ ਕਿ ਇਸੇ ਦਾ ਜਗਤ ਵਿਚ ਆਉਣਾ ਸਫਲ ਹੋਇਆ ਹੈ ।
One who is coming is said to be going, and one who is gone is said to have come.
 
ਜਿਸ ਮਾਇਆ ਨੇ ਦੂਜੇ ਦੀ ਬਣ ਜਾਣਾ ਹੈ ਉਸ ਨੂੰ ਜਗਤ ਆਪਣੀ ਆਖਦਾ ਹੈ, ਪਰ ਜੇਹੜਾ ਨਾਮ-ਧਨ ਅਸਲ ਵਿਚ ਆਪਣਾ ਹੈ ਉਹ ਚੰਗਾ ਨਹੀਂ ਲੱਗਦਾ ।੫।
That which belongs to others, he calls his own, but he has no liking for that which is his. ||5||
 
ਨਾਮ-ਰਸ ਹੋਰ ਸਾਰੇ ਰਸਾਂ ਨਾਲੋਂ ਮਿੱਠਾ ਹੈ, ਇਸ ਨੂੰ ਜਗਤ ਕੌੜਾ ਆਖਦਾ ਹੈ । ਵਿਸ਼ਿਆਂ ਦਾ ਰਸ (ਅੰਤ ਨੂੰ) ਕੌੜਾ (ਦੁਖਦਾਈ ਸਾਬਤ ਹੁੰਦਾ) ਹੈ, ਇਸ ਨੂੰ ਜਗਤ ਸੁਆਦਲਾ ਕਹਿ ਰਿਹਾ ਹੈ ।
That which is sweet is said to be bitter, and the bitter is said to be sweet.
 
ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਹੋਏ ਦੀ ਲੋਕ-ਨਿੰਦਾ ਕਰਦੇ ਹਨ । ਜਗਤ ਵਿਚ ਇਹ ਅਚਰਜ ਤਮਾਸ਼ਾ ਵੇਖਣ ਵਿਚ ਆ ਰਿਹਾ ਹੈ ।੬।
One who is imbued with the Lord's Love is slandered - this is what I have seen in this Dark Age of Kali Yuga. ||6||
 
ਲੋਕ ਪਰਮਾਤਮਾ ਦੀ ਦਾਸੀ (ਮਾਇਆ) ਦੀ ਤਾਂ ਸੇਵਾ-ਖ਼ੁਸ਼ਾਮਦ ਕਰ ਰਹੇ ਹਨ, ਪਰ (ਮਾਇਆ ਦਾ) ਮਾਲਕ ਕਿਸੇ ਨੂੰ ਦਿੱਸਦਾ ਹੀ ਨਹੀ ।
He serves the maid, and does not see his Lord and Master.
 
(ਮਾਇਆ ਵਿਚੋਂ ਸੁਖ ਲੱਭਣਾ ਇਉਂ ਹੈ ਜਿਵੇਂ ਪਾਣੀ ਰਿੜਕ ਕੇ ਉਸ ਵਿਚੋਂ ਮੱਖਣ ਲੱਭਣਾ) । ਜੇ ਛੱਪੜ ਨੂੰ ਰਿੜਕੀਏ, ਜੇ ਪਾਣੀ ਰਿੜਕੀਏ, ਉਸ ਵਿਚੋਂ ਮੱਖਣ ਨਹੀਂ ਨਿਕਲ ਸਕਦਾ ।੭।
Churning the water in the pond, no butter is produced. ||7||
 
ਜੇਹੜਾ ਮਨੁੱਖ ਆਪਣੇ ਅਸਲੇ ਨੂੰ ਪਛਾਣ ਲੈਂਦਾ ਹੈ, ਉਹ ਉਸ ਪਰਮਾਤਮਾ ਦਾ ਰੂਪ ਬਣ ਜਾਂਦਾ ਹੈ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ਅਤੇ ਜਿਸ ਦੇ ਗੁਣਾਂ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ ।
One who understands the meaning of this verse is my Guru.
 
ਹੇ ਨਾਨਕ! ਆਪਾ ਪਛਾਣਨ ਦੇ ਆਤਮਕ ਦਰਜੇ ਨੂੰ ਜੇਹੜਾ ਮਨੁੱਖ ਪ੍ਰਾਪਤ ਕਰ ਲੈਂਦਾ ਹੈ, ਮੈਂ ਉਸ ਅੱਗੇ ਆਪਣਾ ਸਿਰ ਨਿਵਾਂਦਾ ਹਾਂ ।੮।
O Nanak, one who knows his own self, is infinite and incomparable. ||8||
 
(ਪਰ ਮਾਇਆ ਵਿਚ ਤੇ ਜੀਵਾਂ ਵਿਚ) ਸਭ ਥਾਂ ਪਰਮਾਤਮਾ ਆਪ ਹੀ ਆਪ ਵਿਆਪਕ ਹੈ, ਆਪ ਹੀ ਜੀਵਾਂ ਨੂੰ ਕੁਰਾਹੇ ਪਾਂਦਾ ਹੈ ।
He Himself is All-pervading; He Himself misleads the people.
 
ਗੁਰੂ ਦੀ ਮਿਹਰ ਨਾਲ ਹੀ ਇਹ ਸਮਝ ਪੈਂਦੀ ਹੈ ਕਿ ਪਰਮਾਤਮਾ ਹਰੇਕ ਥਾਂ ਮੌਜੂਦ ਹੈ ।੯।੨।੧੮।
By Guru's Grace, one comes to understand, that God is contained in all. ||9||2||18||
 
Raag Gauree Gwaarayree, Third Mehl, Ashtapadees:
 
One Universal Creator God. By The Grace Of The True Guru:
 
(ਹੇ ਭਾਈ! ਪਰਮਾਤਮਾ ਨੂੰ ਵਿਸਾਰ ਕੇ ਮਾਇਆ ਆਦਿਕ) ਹੋਰ ਹੋਰ ਨਾਲ ਪਾਇਆ ਹੋਇਆ ਪਿਆਰ ਮਨ ਦੀ ਅਪਵਿਤ੍ਰਤਾ (ਦਾ ਕਾਰਣ ਬਣਦਾ) ਹੈ
The pollution of the mind is the love of duality.
 
(ਇਸ ਅਪਵਿਤ੍ਰਤਾ ਦੇ ਕਾਰਨ ਮਾਇਆ ਦੀ) ਭਟਕਣਾ ਵਿਚ ਕੁਰਾਹੇ ਪਏ ਹੋਏ ਮਨੁੱਖ ਨੂੰ ਜਨਮ ਮਰਨ ਦਾ ਗੇੜ ਬਣਿਆ ਰਹਿੰਦਾ ਹੈ ।੧।
Deluded by doubt, people come and go in reincarnation. ||1||
 
(ਹੇ ਭਾਈ!) ਜਿਤਨਾ ਚਿਰ (ਮਨੁੱਖ ਗੁਰੂ ਦੇ) ਸ਼ਬਦ ਵਿਚ ਨਹੀਂ ਪਤੀਜਦਾ,
The pollution of the self-willed manmukhs will never go away,
 
ਪਰਮਾਤਮਾ ਦੇ ਨਾਮ ਵਿਚ ਨਹੀਂ ਜੁੜਦਾ (ਉਤਨਾ ਚਿਰ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ, ਤੇ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਦੇ ਮਨ) ਦੀ ਅਪਵਿਤ੍ਰਤਾ ਕਦੇ ਦੂਰ ਨਹੀਂ ਹੁੰਦੀ ।੧।ਰਹਾਉ।
as long as they do not dwell on the Shabad, and the Name of the Lord. ||1||Pause||
 
(ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਲਈ) ਇਹ ਜਿਤਨਾ ਹੀ ਜਗਤ ਹੈ ਜਿਤਨਾ ਹੀ ਜਗਤ ਦਾ ਮੋਹ ਹੈ ਇਹ ਸਾਰਾ ਅਪਵਿਤ੍ਰਤਾ (ਦਾ ਮੂਲ) ਹੈ,
All the created beings are contaminated by emotional attachment;
 
ਉਹ ਮਨੁੱਖ (ਇਸ ਆਤਮਕ ਮੌਤ ਵਿਚ) ਮਰ ਮਰ ਕੇ ਮੁੜ ਮੁੜ ਜੰਮਦਾ ਰਹਿੰਦਾ ਹੈ ।੨।
they die and are reborn, only to die over and over again. ||2||
 
(ਮਨਮੁਖਾਂ ਵਾਸਤੇ) ਅੱਗ ਵਿਚ ਹਵਾ ਵਿਚ ਪਾਣੀ ਵਿਚ ਭੀ ਅਪਵਿਤ੍ਰਤਾ ਹੀ ਹੈ,
Fire, air and water are polluted.
 
ਜਿਤਨਾ ਕੁਝ ਭੋਜਨ ਆਦਿਕ ਉਹ ਖਾਂਦੇ ਹਨ ਉਹ ਭੀ (ਉਹਨਾਂ ਦੇ ਮਨ ਵਾਸਤੇ) ਅਪਵਿਤ੍ਰਤਾ (ਦਾ ਕਾਰਨ ਹੀ ਬਣਦਾ) ਹੈ ।੩।
The food which is eaten is polluted. ||3||
 
(ਹੇ ਭਾਈ!) ਸੂਤਕ (ਦੇ ਭਰਮ ਵਿਚ ਗ੍ਰਸੇ ਹੋਏ ਮਨ ਨੂੰ) ਕੋਈ ਕਰਮ-ਕਾਂਡ ਪਵਿਤ੍ਰ ਨਹੀਂ ਕਰ ਸਕਦੇ, ਕੋਈ ਦੇਵ-ਪੂਜਾ ਪਵਿਤ੍ਰ ਨਹੀਂ ਕਰ ਸਕਦੀ ।
The actions of those who do not worship the Lord are polluted.
 
ਪਰਮਾਤਮਾ ਦੇ ਨਾਮ ਵਿਚ ਰੰਗੀਜ ਕੇ ਹੀ ਮਨ ਪਵਿਤ੍ਰ ਹੁੰਦਾ ਹੈ ।੪।
Attuned to the Naam, the Name of the Lord, the mind becomes immaculate. ||4||
 
(ਹੇ ਭਾਈ!) ਜੇ ਸਤਿਗੁਰੂ ਦਾ ਆਸਰਾ ਲਿਆ ਜਾਏ ਤਾਂ ਮਨ ਦੀ ਅਪਵਿਤ੍ਰਤਾ ਦੂਰ ਹੋ ਜਾਂਦੀ ਹੈ,
Serving the True Guru, pollution is eradicated,
 
(ਗੁਰੂ ਦੀ ਸਰਨ ਰਹਿਣ ਵਾਲਾ ਮਨੁੱਖ) ਨਾਹ ਮਰਦਾ ਹੈ ਨਾਹ ਜੰਮਦਾ ਹੈ ਨਾਹ ਉਸ ਨੂੰ ਆਤਮਕ ਮੌਤ ਖਾਂਦੀ ਹੈ ।੫।
and then, one does not suffer death and rebirth, or get devoured by death. ||5||
 
(ਹੇ ਭਾਈ! ਬੇ-ਸ਼ੱਕ) ਕੋਈ ਧਿਰ ਸਿਮ੍ਰਿਤੀਆਂ ਸ਼ਾਸਤ੍ਰਾਂ ਨੂੰ ਭੀ ਵਿਚਾਰ ਕੇ ਵੇਖ ਲਵੋ ।
You may study and examine the Shaastras and the Simritees,
 
ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਮਨੁੱਖ ਮਾਨਸਕ ਅਪਵਿਤ੍ਰਤਾ ਤੋਂ ਖ਼ਲਾਸੀ ਨਹੀਂ ਪਾ ਸਕਦਾ ।੬।
but without the Name, no one is liberated. ||6||
 
(ਹੇ ਭਾਈ!) ਚੌਹਾਂ ਹੀ ਜੁਗਾਂ ਵਿਚ ਗੁਰੂ ਦੇ ਸ਼ਬਦ ਨੂੰ ਵਿਚਾਰ ਕੇ (ਪਰਮਾਤਮਾ ਦਾ) ਨਾਮ (ਜਪ ਕੇ ਹੀ ਮਨੁੱਖ) ਉੱਤਮ ਬਣ ਸਕਦਾ ਹੈ
Throughout the four ages, the Naam is the ultimate; reflect upon the Word of the Shabad.
 
ਇਸ ਜੁਗ ਵਿਚ ਭੀ ਜਿਸ ਨੂੰ ਕਲਿਜੁਗ ਕਿਹਾ ਜਾ ਰਿਹਾ ਹੈ ਉਹੀ ਮਨੁੱਖ (ਵਿਕਾਰਾਂ ਦੇ ਸਮੁੰਦਰਾਂ ਤੋਂ) ਪਾਰ ਲੰਘਦਾ ਹੈ ਜੋ ਗੁਰੂ ਦੀ ਸਰਨ ਪੈਂਦਾ ਹੈ ।੭।
In this Dark Age of Kali Yuga, only the Gurmukhs cross over. ||7||
 
ਜੋ ਕਦੇ ਜੰਮਦਾ ਮਰਦਾ ਨਹੀਂ (ਇਸ ਤਰ੍ਹਾਂ ਉਸ ਮਨੁੱਖ ਦੇ ਮਨ ਨੂੰ ਕੋਈ ਅਪਵਿਤ੍ਰਤਾ ਛੁਹ ਨਹੀਂ ਸਕਦੀ)
The True Lord does not die; He does not come or go.
 
ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਉਸ ਪਰਮਾਤਮਾ ਵਿਚ ਸਦਾ ਲੀਨ ਰਹਿੰਦਾ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ ।੮।੧।
O Nanak, the Gurmukh remains absorbed in the Lord. ||8||1||
 
Gauree, Third Mehl:
 
(ਹੇ ਪੰਡਿਤ!) ਗੁਰੂ ਦੇ ਸਨਮੁਖ ਹੋ ਕੇ ਪਰਮਾਤਮਾ ਦੀ ਸੇਵਾ-ਭਗਤੀ ਨੂੰ ਆਪਣੇ ਜੀਵਨ ਦਾ ਆਸਰਾ ਬਣਾ,
Selfless service is the support of the breath of life of the Gurmukh.
 
ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਆਪਣੇ ਮਨ ਵਿਚ ਟਿਕਾ ਕੇ ਰੱਖ,
Keep the Dear Lord enshrined in your heart.
 
(ਹੇ ਪੰਡਿਤ!) ਗੁਰੂ ਦੀ ਸਰਨ ਪੈ ਕੇ ਤੂੰ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਵਡਿਆਈ ਹਾਸਲ ਕਰੇਂਗਾ ।੧।
The Gurmukh is honored in the Court of the True Lord. ||1||
 
ਹੇ ਪੰਡਿਤ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਪੜ੍ਹ (ਅਤੇ ਇਸ ਦੀ ਬਰਕਤਿ ਨਾਲ ਆਪਣੇ ਅੰਦਰੋਂ) ਵਿਕਾਰ ਛੱਡ ।
O Pandit, O religious scholar, read about the Lord, and renounce your corrupt ways.
 
(ਹੇ ਪੰਡਿਤ!) ਗੁਰੂ ਦੀ ਸਰਨ ਪੈ ਕੇ ਤੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਏਂਗਾ ।੧।ਰਹਾਉ।
The Gurmukh crosses over the terrifying world-ocean. ||1||Pause||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by