ਉਹ ਅਸਲੀਅਤ (ਜੀਵਨ-ਮਨੋਰਥ) ਨੂੰ ਨਹੀਂ ਪਛਾਣਦੇ, ਉਹ (ਧਾਰਮਿਕ ਚਰਚਾ ਦੀਆਂ) ਪਰਾਲੀ ਦੀਆਂ ਪੰਡਾਂ ਹੀ (ਆਪਣੇ ਸਿਰ ਤੇ) ਬੰਨ੍ਹੀ ਰੱਖਦੇ ਹਨ ।੨।
They do not understand the essence of reality, and they gather their worthless bundles of straw. ||2||
(ਹੇ ਭਾਈ! ਭਾਵੇਂ ਉਹ ਲੋਕ ਬ੍ਰਹਮਾ ਦੀ ਰਚੀ ਬਾਣੀ ਪੜ੍ਹਦੇ ਹਨ, ਪਰ) ਆਪਣੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਪਰਮਾਤਮਾ ਨਾਲ ਜਾਣ-ਪਛਾਣ ਤੋਂ ਸੱਖਣੇ ਰਹਿਣ ਦੇ ਕਾਰਨ ਗ਼ਲਤ ਜੀਵਨ-ਰਾਹ ਤੇ ਪਏ ਰਹਿੰਦੇ ਹਨ ।
The self-willed manmukhs, in ignorance, take the path of evil.
ਉਹ ਪਰਮਾਤਮਾ ਦਾ ਨਾਮ ਤਾਂ ਭੁਲਾ ਦੇਂਦੇ ਹਨ, ਪਰ (ਹੋਰ ਵਰਤ-ਨੇਮ ਆਦਿਕ) ਅਨੇਕਾਂ ਕਰਮ ਕਰਨ ਦੀ ਪਕਿਆਈ ਕਰਦੇ ਹਨ,
They forget the Lord's Name, and in its place, they establish all sorts of rituals.
ਅਜੇਹੇ ਮਨੁੱਖ ਪਰਮਾਤਮਾ ਤੋਂ ਬਿਨਾ ਹੋਰ ਪਿਆਰ ਵਿਚ ਫਸੇ ਰਹਿਣ ਕਰਕੇ ਸੰਸਾਰ-ਸਮੁੰਦਰ ਵਿਚ ਡੁੱਬੇ ਰਹਿੰਦੇ ਹਨ, (ਵਿਕਾਰਾਂ ਵਿਚ ਫਸੇ ਰਹਿੰਦੇ ਹਨ) ।੩।
They drown in the terrifying world-ocean, in the love of duality. ||3||
(ਹੇ ਭਾਈ! ਬ੍ਰਹਮਾ ਦੀ ਰਚੀ ਬਾਣੀ ਦਾ ਵਿਦਵਾਨ ਮਨੁੱਖ) ਮਾਇਆ ਦਾ ਤ੍ਰਿਸ਼ਨਾਲੂ ਰਹਿੰਦਾ ਹੋਇਆ ਭੀ (ਆਪਣੇ ਆਪ ਨੂੰ) ਪੰਡਿਤ ਅਖਵਾਂਦਾ ਹੈ,
Driven crazy, infatuated by Maya, they call themselves Pandits - religious scholars;
ਮਾਇਆ ਦੇ ਮੋਹ ਵਿਚ ਫਸਿਆ ਹੋਇਆ (ਅੰਤਰ ਆਤਮੇ) ਉਹ ਬਹੁਤ ਦੁੱਖ ਸਹਿੰਦਾ ਰਹਿੰਦਾ ਹੈ,
stained with corruption, they suffer terrible pain.
ਉਸ ਦੇ ਗਲ ਵਿਚ ਆਤਮਕ ਮੌਤ ਦਾ ਫਾਹਾ ਪਿਆ ਰਹਿੰਦਾ ਹੈ, ਆਤਮਕ ਮੌਤ ਉਸ ਨੂੰ ਸਦਾ ਦੁਖੀ ਰੱਖਦੀ ਹੈ ।੪।
The noose of the Messenger of Death is around their necks; they are constantly tormented by death. ||4||
(ਪਰ, ਹੇ ਭਾਈ!) ਆਤਮਕ ਮੌਤ ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਨੇੜੇ ਨਹੀਂ ਢੁੱਕਦੀ,
The Messenger of Death does not even approach the Gurmukhs.
ਉਹ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਆਪਣੇ ਅੰਦਰੋਂ) ਹਉਮੈ ਸਾੜ ਦੇਂਦਾ ਹੈ,
Through the Word of the Shabad, they burn away their ego and duality.
ਉਹ ਪਰਮਾਤਮਾ ਦੇ ਨਾਮ ਵਿਚ ਹੀ ਰੰਗਿਆ ਰਹਿ ਕੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ।੫।
Attuned to the Name, they sing the Glorious Praises of the Lord. ||5||
(ਹੇ ਭਾਈ!) ਜੇਹੜੇ ਮਨੁੱਖ ਪਰਮਾਤਮਾ ਦੀ ਭਗਤੀ ਕਰਦੇ ਹਨ, ਮਾਇਆ ਉਹਨਾਂ ਦੀ ਦਾਸੀ ਬਣੀ ਰਹਿੰਦੀ ਹੈ, ਤੇ ਉਹਨਾਂ ਦੀਆਂ ਲੋੜਾਂ ਪੂਰੀਆਂ ਕਰਦੀ ਹੈ ।
Maya is the slave of the Lord's devotees; it works for them.
ਜੇਹੜਾ ਮਨੁੱਖ ਉਹਨਾਂ ਭਗਤ ਜਨਾਂ ਦੀ ਚਰਨੀਂ ਲੱਗਦਾ ਹੈ, ਉਹ ਭੀ ਪ੍ਰਭੂ-ਚਰਨਾਂ ਵਿਚ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ,
One who falls at their feet attains the Mansion of the Lord's Presence.
ਉਹ ਭੀ ਸਦਾ ਹੀ ਪਵਿਤ੍ਰ ਮਨ ਵਾਲਾ ਹੋ ਜਾਂਦਾ ਹੈ ਤੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ ।੬।
He is forever immaculate; he is absorbed in intuitive peace. ||6||
(ਹੇ ਭਾਈ!) ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਦੇ ਹਨ, ਉਹ ਜਗਤ ਵਿਚ (ਪ੍ਰਤੱਖ) ਧਨਾਢ ਦਿੱਸਦੇ ਹਨ (ਉਹ ਮਾਇਆ ਦੀ ਤ੍ਰਿਸ਼ਨਾ ਵਿਚ ਨਹੀਂ ਭਟਕਦੇ ਫਿਰਦੇ),
Those who listen to the Lord's Sermon are seen to be the wealthy people in this world.
ਸਾਰੇ ਲੋਕ ਉਹਨਾਂ ਅੱਗੇ ਨਿਊਂਦੇ ਹਨ, ਤੇ ਹਰ ਵੇਲੇ ਉਹਨਾਂ ਦਾ ਆਦਰ-ਸਤਕਾਰ ਕਰਦੇ ਹਨ
Everyone bows down to them, and adores them, night and day.
(ਕਿਉਂਕਿ ਉਹ ਮਨੁੱਖ) ਆਤਮਕ ਅਡੋਲਤਾ ਵਿਚ ਟਿਕ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਗੁਣ ਆਪਣੇ ਮਨ ਵਿਚ ਚੇਤੇ ਕਰੀ ਰੱਖਦੇ ਹਨ ।੭।
They intuitively savor the Glories of the True Lord within their minds. ||7||
ਹੇ ਨਾਨਕ! (ਆਖ—ਹੇ ਭਾਈ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣਾਈ ਹੈ,
The Perfect True Guru has revealed the Shabad;
ਉਸ ਨੇ ਆਪਣੇ ਅੰਦਰੋਂ ਮਾਇਆ ਦੇ) ਤਿੰਨਾਂ ਗੁਣਾਂ ਦਾ ਪ੍ਰਭਾਵ ਮਿਟਾ ਲਿਆ ਹੈ, ਉਸ ਨੇ ਆਪਣਾ ਮਨ ਉਸ ਆਤਮਕ ਅਵਸਥਾ ਵਿਚ ਟਿਕਾ ਲਿਆ ਹੈ ਜਿੱਥੇ ਮਾਇਆ ਦੇ ਤਿੰਨ ਗੁਣ ਆਪਣਾ ਅਸਰ ਨਹੀਂ ਪਾ ਸਕਦੇ,
it eradicates the three qualities, and attunes the consciousness to the fourth state.
(ਗੁਰੂ ਨੇ ਉਸ ਦੇ ਅੰਦਰੋਂ) ਹਉਮੈ ਮਾਰ ਕੇ ਉਸ ਨੂੰ ਪਰਮਾਤਮਾ ਦੇ ਨਾਲ ਜੋੜ ਦਿੱਤਾ ਹੈ ।੮।੪।
O Nanak, subduing egotism, one is absorbed into God. ||8||4||
Gauree, Third Mehl:
(ਹੇ ਭਾਈ! ਪੰਡਿਤ ਉਸ) ਵੇਦ ਨੂੰ ਪੜ੍ਹਦਾ ਹੈ (ਜੇਹੜਾ ਉਹ) ਬ੍ਰਹਮਾ ਦਾ ਉਚਾਰਿਆ ਹੋਇਆ (ਸਮਝਦਾ ਹੈ, ਉਸ ਦੇ ਆਸਰੇ) ਬਹਸ (ਦੀਆਂ ਗੱਲਾਂ) ਸੁਣਾਂਦਾ ਹੈ,
Brahma studied the Vedas, but these lead only to debates and disputes.
ਪਰ ਉਸ ਦੇ ਆਪਣੇ ਅੰਦਰ ਆਤਮਕ ਜੀਵਨ ਵਲੋਂ ਹਨੇਰਾ ਹੀ ਰਹਿੰਦਾ ਹੈ, ਕਿਉਂਕਿ ਉਹ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਹੀ ਨਹੀਂ ।
He is filled with darkness; he does not understand himself.
ਜਦੋਂ ਮਨੁੱਖ ਗੁਰੂ ਦਾ ਸ਼ਬਦ (ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਭਰਪੂਰ ਹੈ) ਉਚਾਰਦਾ ਹੈ, ਤਦੋਂ ਹੀ ਪ੍ਰਭੂ ਦਾ ਮਿਲਾਪ ਹਾਸਲ ਕਰਦਾ ਹੈ ।੧।
And yet, if he chants the Word of the Guru's Shabad, he finds God. ||1||
(ਹੇ ਭਾਈ!) ਮੈਂ (ਤਾਂ) ਗੁਰੂ ਦੀ ਸੇਵਾ ਕਰਦਾ ਹਾਂ (ਮੈਂ ਤਾਂ ਗੁਰੂ ਦੀ ਸਰਨ ਪਿਆ ਹਾਂ । ਜੇਹੜਾ ਮਨੁੱਖ ਗੁਰੂ ਦਾ ਅਸਰ ਲੈਂਦਾ ਹੈ ਉਸ ਨੂੰ) ਮੁੜ ਕਦੇ ਆਤਮਕ ਮੌਤ ਨਹੀਂ ਖਾਂਦੀ (ਆਤਮਕ ਮੌਤ ਉਸ ਦੇ ਆਤਮਕ ਜੀਵਨ ਨੂੰ ਤਬਾਹ ਨਹੀਂ ਕਰਦੀ) ।
So serve the Guru, and you shall not be consumed by death.
(ਪਰ) ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ, ਮਾਇਆ ਦੇ ਪਿਆਰ ਵਿਚ (ਫਸਣ ਕਰਕੇ) ਉਹਨਾਂ ਦੇ ਆਤਮਕ ਜੀਵਨ ਖ਼ਤਮ ਹੋ ਜਾਂਦੇ ਹਨ ।੧।ਰਹਾਉ।
The self-willed manmukhs have been consumed by the love of duality. ||1||Pause||
(ਹੇ ਭਾਈ!) ਪਾਪੀ ਮਨੁੱਖ ਭੀ ਗੁਰੂ ਦੀ ਸਰਨ ਪੈ ਕੇ ਆਪਣਾ ਜੀਵਨ ਸਫਲ ਕਰ ਲੈਂਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਤਮਕ ਅਡੋਲਤਾ ਵਿਚ ਟਿਕ ਜਾਂਦੇ ਹਨ,
Becoming Gurmukh, the sinful mortals are purified.
ਉਹਨਾਂ ਦੇ ਅੰਦਰ ਪ੍ਰਭੂ-ਮਿਲਾਪ ਦੀ ਰੀਝ ਪੈਦਾ ਹੋ ਜਾਂਦੀ ਹੈ, ਉਹ ਪ੍ਰਭੂ ਨੂੰ ਮਿਲ ਪੈਂਦੇ ਹਨ,
Through the Word of the Guru's Shabad, they find intuitive peace and poise deep within.
ਗੁਰੂ ਦੇ ਸ਼ਬਦ ਦੀ ਰਾਹੀਂ ਉਹ ਸਫਲ ਜੀਵਨ ਵਾਲੇ ਹੋ ਜਾਂਦੇ ਹਨ ।੨।
I have found my God, through the Guru's Shabad, and I have been reformed. ||2||
(ਹੇ ਭਾਈ!) ਜਿਨ੍ਹਾਂ ਨੂੰ ਗੁਰੂ ਨੇ (ਆਪਣੇ ਸ਼ਬਦ ਵਿਚ) ਜੋੜਿਆ ਹੈ, ਉਹਨਾਂ ਨੂੰ ਪ੍ਰਭੂ ਨੇ ਆਪਣੇ ਚਰਨਾਂ ਵਿਚ ਮਿਲਾ ਲਿਆ ਹੈ
God Himself unites us in Union with the True Guru,
ਉਹ ਮਨੁੱਖ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਮਨ ਵਿਚ ਪਿਆਰੇ ਲੱਗਣ ਲੱਗ ਪੈਂਦੇ ਹਨ,
when we become pleasing to the Mind of my True God.
ਉਹ ਆਤਮਕ ਅਡੋਲਤਾ ਵਿਚ ਪੇ੍ਰਮ ਵਿਚ ਜੁੜ ਕੇ ਪ੍ਰਭੂ ਦੇ ਗੁਣ ਗਾਂਦੇ ਹਨ ।੩।
They sing the Glorious Praises of the Lord, in the poise of celestial peace. ||3||
(ਹੇ ਭਾਈ!) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ-ਥਿਰ ਪ੍ਰਭੂ ਦੇ ਰੂਪ ਗੁਰੂ ਤੋਂ ਖੁੰਝ ਕੇ ਭਟਕਣਾ ਦੇ ਕਾਰਨ ਕੁਰਾਹੇ ਪਏ ਰਹਿੰਦੇ ਹਨ ।
Without the True Guru, they are deluded by doubt.
ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਹੋਏ ਉਹ ਸਦਾ (ਇਹ ਮੋਹ ਦਾ ਜ਼ਹਰ ਹੀ ਖਾਂਦੇ ਰਹਿੰਦੇ ਹਨ
The blind, self-willed manmukhs constantly eat poison.
ਜਿਸ ਕਰਕੇ ਉਹ ਆਤਮਕ ਮੌਤ ਦੀ ਸਜ਼ਾ ਸਹਿੰਦੇ ਹਨ ਤੇ ਸਦਾ ਦੁੱਖ ਪਾਂਦੇ ਹਨ ।੪।
They are beaten by the Messenger of Death with his rod, and they suffer in constant pain. ||4||
(ਹੇ ਭਾਈ! ਜੇਹੜਾ ਮਨੁੱਖ) ਪਰਮਾਤਮਾ ਦੀ ਸਰਨ ਪਿਆ ਰਹਿੰਦਾ ਹੈ ਵਿਚਾਰਾ ਜਮ ਉਸ ਵਲ ਤੱਕ ਭੀ ਨਹੀਂ ਸਕਦਾ (ਆਤਮਕ ਮੌਤ ਉਸ ਦੇ ਨੇੜੇ ਨਹੀਂ ਢੁੱਕਦੀ) ।
The Messenger of Death does not catch sight of those who enter the Sanctuary of the Lord.
ਉਹ ਮਨੁੱਖ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਸਦਾ-ਥਿਰ ਪ੍ਰਭੂ (ਦੇ ਚਰਨਾਂ) ਵਿਚ ਸੁਰਤਿ ਜੋੜੀ ਰੱਖਦਾ ਹੈ,
Subduing egotism, they lovingly center their consciousness on the True Lord.
ਉਹ ਸਦਾ ਪਰਮਾਤਮਾ ਦੇ ਨਾਮ ਵਿਚ ਲਿਵ ਲਾਈ ਰੱਖਦਾ ਹੈ ।੫।
They keep their consciousness constantly focused on the Lord's Name. ||5||
(ਹੇ ਭਾਈ!) ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ ਪਵਿਤ੍ਰ ਤੇ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ,
Those humble beings who serve the True Guru are pure and immaculate.
ਉਹ ਗੁਰੂ ਦੇ ਮਨ ਨਾਲ ਆਪਣਾ ਮਨ ਜੋੜ ਕੇ (ਗੁਰੂ ਦੀ ਰਜ਼ਾ ਵਿਚ ਤੁਰ ਕੇ) ਸਾਰੇ ਜਗਤ ਨੂੰ ਜਿੱਤ ਲੈਂਦੇ ਹਨ (ਕੋਈ ਵਿਕਾਰ ਉਹਨਾਂ ਉਤੇ ਆਪਣਾ ਪ੍ਰਭਾਵ ਨਹੀਂ ਪਾ ਸਕਦਾ) ।
Merging their minds into the Mind, they conquer the entire world.
ਹੇ ਮੇਰੇ ਮਿੱਤਰ! (ਜੇ ਤੂੰ ਭੀ ਗੁਰੂ ਦੀ ਸਰਨ ਪਏਂ, ਤਾਂ) ਇਸ ਤਰੀਕੇ ਨਾਲ ਤੇਰੇ ਅੰਦਰ ਭੀ ਆਨੰਦ ਬਣਿਆ ਰਹੇਗਾ ।੬।
In this way, you too shall find happiness, O my friend. ||6||
(ਹੇ ਭਾਈ!) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਇਹ) ਫਲ ਹਾਸਲ ਕਰਦਾ ਹੈ
Those who serve the True Guru are blessed with fruitful rewards.
(ਕਿ) ਉਸ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਹ ਆਪਣੇ ਅੰਦਰੋਂ ਆਪਾ-ਭਾਵ (ਹਉਮੈ ਅਹੰਕਾਰ) ਦੂਰ ਕਰ ਲੈਂਦਾ ਹੈ ।
The Naam, the Name of the Lord, abides in their hearts; selfishness and conceit depart from within them.
(ਜਿਵੇਂ ਢੋਲ ਵੱਜਿਆਂ ਕੋਈ ਨਿੱਕਾ-ਮੋਟਾ ਹੋਰ ਖੜਾਕ ਸੁਣਾਈ ਨਹੀਂ ਦੇਂਦਾ) ਉਹ ਮਨੁੱਖ (ਆਪਣੇ ਅੰਦਰ) ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਸਿਫ਼ਤਿ-ਸਾਲਾਹ ਦਾ ਸ਼ਬਦ ਉਜਾਗਰ ਕਰਦਾ ਹੈ (ਜਿਸ ਦੀ ਬਰਕਤਿ ਨਾਲ ਕੋਈ ਹੋਰ ਮੰਦੀ ਪ੍ਰੇਰਨਾ ਅਸਰ ਨਹੀਂ ਪਾ ਸਕਦੀ ।੭।
The unstruck melody of the Shabad vibrates for them. ||7||
ਹੇ ਨਾਨਕ! (ਆਖ—) ਹੇ ਮੇਰੇ ਭਾਈ! ਗੁਰੂ ਦੀ ਸਰਨ ਪਿਆਂ ਕੇਹੜਾ ਕੇਹੜਾ ਮਨੁੱਖ (ਜੀਵਨ ਵਿਚ) ਕਾਮਯਾਬ ਨਹੀਂ ਹੁੰਦਾ? (ਜੇਹੜਾ ਭੀ ਮਨੁੱਖ ਗੁਰੂ ਦਾ ਪੱਲਾ ਫੜਦਾ ਹੈ, ਉਸ ਦੀ ਜ਼ਿੰਦਗੀ ਸਫਲ ਹੋ ਜਾਂਦੀ ਹੈ) ।
Who - who has not been purified by the True Guru, O my Siblings of Destiny?
(ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੀ ਭਗਤੀ ਦੀ ਬਰਕਤਿ ਨਾਲ ਮਨੁੱਖ ਕਾਮਯਾਬ ਜੀਵਨ ਵਾਲੇ ਹੋ ਜਾਂਦੇ ਹਨ, ਪ੍ਰਭੂ ਦੇ ਦਰ ਤੇ ਉਹਨਾਂ ਨੂੰ ਸੋਭਾ ਮਿਲਦੀ ਹੈ,
The devotees are purified, and honored in His Court.
ਪਰਮਾਤਮਾ ਦੇ ਨਾਮ ਦੀ ਬਰਕਤਿ ਨਾਲ ਉਹਨਾਂ ਨੂੰ (ਹਰ ਥਾਂ) ਵਡਿਆਈ ਮਿਲਦੀ ਹੈ ।੮।੫।
O Nanak, greatness is in the Lord's Name. ||8||5||
Gauree, Third Mehl:
(ਪਰ, ਹੇ ਭਾਈ!) ਜੇਹੜਾ ਮਨੁੱਖ ਮਾਇਆ ਦੇ ਪਸਾਰੇ ਦੀਆਂ ਗੱਲਾਂ ਵਿਚ ਹੀ ਦਿਲ-ਚਸਪੀ ਰੱਖਦਾ ਹੈ, ਉਸ ਦੇ ਮਨ ਦੀ ਭਟਕਣਾ ਦੂਰ ਨਹੀਂ ਹੋ ਸਕਦੀ,
Those who speak of the three qualities - their doubts do not depart.
ਉਸ ਦੇ (ਮਾਇਆ ਦੇ ਮੋਹ ਦੇ) ਬੰਧਨ ਨਹੀਂ ਟੱੁਟਦੇ, ਉਸ ਨੂੰ (ਮਾਇਆ ਦੇ ਮੋਹ ਤੋਂ) ਖ਼ਲਾਸੀ ਪ੍ਰਾਪਤ ਨਹੀਂ ਹੁੰਦੀ ।
Their bonds are not broken, and they do not obtain liberation.
(ਹੇ ਭਾਈ!) ਜਗਤ ਵਿਚ ਮਾਇਆ ਦੇ ਮੋਹ ਤੋਂ ਖ਼ਲਾਸੀ ਦੇਣ ਵਾਲਾ (ਸਿਰਫ਼) ਗੁਰੂ (ਹੀ) ਹੈ ।੧।
The True Guru is the Bestower of liberation in this age. ||1||
(ਹੇ ਭਾਈ!) ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਆਪਣੇ ਮਨ ਦੀ ਭਟਕਣਾ ਦੂਰ ਕਰ ਲੈਂਦਾ ਹੈ,
Those mortals who become Gurmukh give up their doubts.
ਉਸ ਦੇ ਅੰਦਰ ਆਤਮਕ ਅਡੋਲਤਾ ਦੀ ਰੌ ਪੈਦਾ ਹੋ ਜਾਂਦੀ ਹੈ (ਕਿਉਂਕਿ ਗੁਰੂ ਦੀ ਕ੍ਰਿਪਾ ਨਾਲ) ਉਹ ਪਰਮਾਤਮਾ ਵਿੱਚ ਸੁਰਤਿ ਜੋੜੀ ਰੱਖਦਾ ਹੈ ।੧।ਰਹਾਉ।
The celestial music wells up, when they lovingly attune their consciousness to the Lord. ||1||Pause||
(ਹੇ ਭਾਈ!) ਮਾਇਆ ਦੇ ਪਸਾਰੇ ਵਿਚ ਦਿਲ-ਚਸਪੀ ਰੱਖਣ ਵਾਲਿਆਂ ਦੇ ਸਿਰ ਉਤੇ (ਸਦਾ) ਆਤਮਕ ਮੌਤ ਦਾ ਹੁਕਮ ਚੱਲਦਾ ਹੈ,
Those who are controlled by the three qualities have death hovering over their heads.