ਹਰੇਕ ਜੀਵ ਉਸੇ ਪਾਸੇ ਹੀ ਲੱਗਾ ਹੋਇਆ ਹੈ ਜਿਸ ਪਾਸੇ ਪਰਮਾਤਮਾ ਨੇ ਉਸ ਨੂੰ ਲਾਇਆ ਹੋਇਆ ਹੈ ।
As the Lord attaches someone, so is he attached.
 
(ਪਰਮਾਤਮਾ ਦੀ ਮਿਹਰ ਨਾਲ) ਜਿਸ ਦੀ ਕਿਸਮਤ ਜਾਗ ਪੈਂਦੀ ਹੈ, ਉਹੀ ਉਸ ਦਾ ਸੇਵਕ ਬਣਦਾ ਹੈ ।੮।੬।
He alone is the Lord's servant, O Nanak, who is so blessed. ||8||6||
 
Gauree, Fifth Mehl:
 
(ਹੇ ਭਾਈ!) ਜਿਵੇਂ ਸੱਪ ਦੀ ਉਮਰ ਹੈ (ਉਮਰ ਤਾਂ ਲੰਮੀ ਹੈ,
Without meditating in remembrance on the Lord, one's life is like that of a snake.
 
ਪਰ ਸੱਪ ਸਦਾ ਦੂਜਿਆਂ ਨੂੰ ਡੰਗ ਹੀ ਮਾਰਦਾ ਰਹਿੰਦਾ ਹੈ) ਇਸੇ ਤਰ੍ਹਾਂ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਪਰਮਾਤਮਾ ਦਾ ਨਾਮ ਭੁਲਾ ਕੇ ਸਿਮਰਨ ਤੋਂ ਬਿਨਾ (ਵਿਅਰਥ ਜੀਵਨ ਹੀ) ਜੀਊਂਦੇ ਹਨ (ਮੌਕਾ ਬਣਨ ਤੇ ਦੂਜਿਆਂ ਨੂੰ ਡੰਗ ਹੀ ਮਾਰਦੇ ਹਨ) ।੧।
This is how the faithless cynic lives, forgetting the Naam, the Name of the Lord. ||1||
 
(ਹੇ ਭਾਈ!) ਜੇਹੜਾ ਇਕ ਅੱਖ ਝਮਕਣ ਜਿਤਨਾ ਸਮਾ ਭੀ ਪਰਮਾਤਮਾ ਦੇ ਸਿਮਰਨ ਵਿਚ ਗੁਜ਼ਾਰਿਆ ਜਾਏ,
One who lives in meditative remembrance, even for an instant,
 
ਉਹ, ਮਾਨੋ, ਲੱਖਾਂ ਕੋ੍ਰੜਾਂ ਦਿਨ (ਜੀਊ ਲਿਆ, ਕਿਉਂਕਿ ਸਿਮਰਨ ਦੀ ਬਰਕਤਿ ਨਾਲ ਮਨੁੱਖ ਦਾ ਆਤਮਕ ਜੀਵਨ) ਸਦਾ ਲਈ ਅਡੋਲ ਹੋ ਜਾਂਦਾ ਹੈ ।੧।ਰਹਾਉ।
lives for hundreds of thousands and millions of days, and becomes stable forever. ||1||Pause||
 
(ਹੇ ਭਾਈ!) ਪ੍ਰਭੂ-ਸਿਮਰਨ ਤੋਂ ਖੁੰਝ ਕੇ ਹੋਰ ਹੋਰ ਕੰਮ ਕਰਨੇ ਫਿਟਕਾਰ-ਜੋਗ ਹੀ ਹਨ,
Without meditating in remembrance on the Lord, one's actions and works are cursed.
 
ਜਿਵੇਂ ਕਾਂ ਦੀ ਚੁੰਝ ਗੰਦ ਵਿਚ ਹੀ ਰਹਿੰਦੀ ਹੈ, ਤਿਵੇਂ ਸਿਮਰਨ-ਹੀਨ ਮਨੁੱਖਾਂ ਦੇ ਮੂੰਹ (ਨਿੰਦਾ ਆਦਿਕ ਦੇ) ਗੰਦ ਵਿਚ ਹੀ ਰਹਿੰਦੇ ਹਨ ।੨।
Like the crow's beak, he dwells in manure. ||2||
 
ਪ੍ਰਭੂ ਦੀ ਯਾਦ ਤੋਂ ਖੁੰਝ ਕੇ ਮਨੁੱਖ (ਲੋਭ ਤੇ ਕਾਮਾਦਿਕ ਵਿਚ ਫਸ ਕੇ) ਕੁੱਤਿਆਂ ਵਰਗੇ ਕੰਮਾਂ ਵਿਚ ਪ੍ਰਵਿਰਤ ਰਹਿੰਦੇ ਹਨ ।
Without meditating in remembrance on the Lord, one acts like a dog.
 
(ਹੇ ਭਾਈ!) ਪਰਮਾਤਮਾ ਨਾਲੋਂ ਟੁਟੇ ਹੋਏ ਮਨੁੱਖ ਵੇਸਵਾ ਇਸਤ੍ਰੀਆਂ ਦੇ ਪੱੁਤਰਾਂ ਵਾਂਗ (ਨਿਲੱਜ) ਹੋ ਜਾਂਦੇ ਹਨ ਜਿਨ੍ਹਾਂ ਦੇ ਪਿਉ ਦਾ ਨਾਮ ਨਹੀਂ ਦੱਸਿਆ ਜਾ ਸਕਦਾ ।੩।
The faithless cynic is nameless, like the prostitute's son. ||3||
 
ਪਰਮਾਤਮਾ ਦੀ ਯਾਦ ਤੋਂ ਖੁੰਝ ਕੇ ਉਹ (ਧਰਤੀ ਉਤੇ ਭਾਰ ਹੀ ਹਨ, ਜਿਵੇਂ) ਛੱਤਰਿਆਂ ਦੇ ਸਿਰ ਤੇ ਸਿੰਗ ।
Without meditating in remembrance on the Lord, one is like a horned ram.
 
(ਹੇ ਭਾਈ!) ਪਰਮਾਤਮਾ ਨਾਲੋਂ ਟੱੁਟੇ ਹੋਏ ਮਨੁੱਖ (ਸਦਾ) ਝੂਠ ਬੋਲਦੇ ਹਨ, ਹਰ ਥਾਂ ਮੁਕਾਲਖ ਹੀ ਖੱਟਦੇ ਹਨ ।
The faithless cynic barks out his lies, and his face is blackened. ||4||
 
ਸਿਮਰਨ ਤੋਂ ਖੁੰਝ ਕੇ ਉਹ ਖੋਤੇ ਵਾਂਗ ਹੀ (ਮਲੀਨ ਜੀਵਨ ਗੁਜ਼ਾਰਦੇ ਹਨ, ਜਿਵੇਂ ਖੋਤਾ ਸਦਾ ਸੁਆਹ ਮਿੱਟੀ ਵਿਚ ਲੇਟ ਕੇ ਖ਼ੁਸ਼ ਹੁੰਦਾ ਹੈ) ।
Without meditating in remembrance on the Lord, one is like a donkey.
 
(ਹੇ ਭਾਈ!) ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ (ਕੁਕਰਮਾਂ ਵਾਲੇ) ਗੰਦੇ ਥਾਈਂ ਹੀ ਫਿਰਦੇ ਰਹਿੰਦੇ ਹਨ ।੫।
The faithless cynic wanders around in polluted places. ||5||
 
ਸਿਮਰਨ ਤੋਂ ਖੁੰਝ ਕੇ ਉਹ, ਮਾਨੋ, ਹਲਕੇ ਕੁੱਤੇ ਬਣ ਜਾਂਦੇ ਹਨ (ਜਿਸ ਨਾਲ ਭੀ ਸੰਗ ਕਰਦੇ ਹਨ, ਉਸ ਨੂੰ ਲੋਭ ਦਾ ਹਲਕ ਚੰਬੋੜ ਦੇਂਦੇ ਹਨ) ।
Without meditating in remembrance on the Lord, one is like a mad dog.
 
(ਹੇ ਭਾਈ!) ਰੱਬ ਨਾਲੋਂ ਟੁੱਟੇ ਹੋਏ ਮਨੁੱਖ ਲੋਭ ਵਿਚ ਗ੍ਰਸੇ ਰਹਿੰਦੇ ਹਨ (ਉਹਨਾਂ ਦੇ ਰਾਹ ਵਿਚ, ਲੱਖਾਂ ਰੁਪਏ ਕਮਾ ਕੇ ਭੀ) ਰੋਕ ਨਹੀਂ ਪੈ ਸਕਦੀ ।੬।
The greedy, faithless cynic falls into entanglements. ||6||
 
(ਹੇ ਭਾਈ!) ਰੱਬ ਨਾਲੋਂ ਟੱੁਟਾ ਹੋਇਆ ਮਨੁੱਖ ਸਿਮਰਨ ਤੋਂ ਖੁੰਝਾ ਰਹਿ ਕੇ ਆਤਮਕ ਮੌਤ ਸਹੇੜ ਲੈਂਦਾ ਹੈ,
Without meditating in remembrance on the Lord, he murders his own soul.
 
ਉਹ ਸਦਾ ਨੀਵੇਂ ਕੰਮਾਂ ਵਲ ਰੁਚੀ ਰੱਖਦਾ ਹੈ, ਉਸ ਦੀ ਨਾਹ ਉੱਚੀ ਕੁਲ ਰਹਿ ਜਾਂਦੀ ਹੈ ਨਾਹ ਉੱਚੀ ਜਾਤਿ ।੭।
The faithless cynic is wretched, without family or social standing. ||7||
 
ਹੇ ਨਾਨਕ! ਆਖ—ਜਿਸ ਮਨੁੱਖ ਉਤੇ ਪਰਮਾਤਮਾ ਦਇਆਵਾਨ ਹੋ ਜਾਂਦਾ ਹੈ, ਉਸ ਨੂੰ ਸਾਧ ਸੰਗਤਿ ਵਿਚ ਲਿਆ ਰਲਾਂਦਾ ਹੈ
When the Lord becomes merciful, one joins the Sat Sangat, the True Congregation.
 
ਤੇ ਇਸ ਤਰ੍ਹਾਂ ਜਗਤ ਨੂੰ ਗੁਰੂ ਦੀ ਰਾਹੀਂ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਪਾਰ ਲੰਘਾਂਦਾ ਹੈ ।੮।੭।
Says Nanak, the Guru has saved the world. ||8||7||
 
Gauree, Fifth Mehl:
 
ਗੁਰੂ ਦੇ ਉਪਦੇਸ਼ ਉਤੇ ਤੁਰ ਕੇ ਮੈਂ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ ਲਈ ਹੈ,
Through the Guru's Word, I have attained the supreme status.
 
(ਦੁਨੀਆ ਦੇ ਵਿਕਾਰਾਂ ਦੇ ਮੁਕਾਬਲੇ ਤੇ) ਪੂਰੇ ਗੁਰੂ ਨੇ ਮੇਰੀ ਇੱਜ਼ਤ ਰੱਖ ਲਈ ਹੈ ।੧।
The Perfect Guru has preserved my honor. ||1||
 
(ਹੇ ਭਾਈ!) ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਮੈਂ ਪਰਮਾਤਮਾ ਦਾ ਨਾਮ ਸਿਮਰਿਆ ਹੈ,
Through the Guru's Word, I meditate on the Name.
 
ਤੇ, ਗੁਰੂ ਦੀ ਕਿਰਪਾ ਨਾਲ ਮੈਨੂੰ (ਪਰਮਾਤਮਾ ਦੇ ਚਰਨਾਂ ਵਿਚ) ਥਾਂ ਮਿਲ ਗਿਆ ਹੈ (ਮੇਰਾ ਮਨ ਪ੍ਰਭੂ-ਚਰਨਾਂ ਵਿਚ ਟਿਕਿਆ ਰਹਿੰਦਾ ਹੈ) ।੧।ਰਹਾਉ।
By Guru's Grace, I have obtained a place of rest. ||1||Pause||
 
(ਹੇ ਭਾਈ!) ਗੁਰੂ ਦੇ ਉਪਦੇਸ਼ ਦੀ ਰਾਹੀਂ (ਪਰਮਾਤਮਾ ਦੀ ਸਿਫ਼ਤਿ-ਸਾਲਾਹ) ਸੁਣ ਕੇ ਮੈਂ ਆਪਣੀ ਜੀਭ ਨਾਲ ਭੀ ਸਿਫ਼ਤਿ-ਸਾਲਾਹ ਉਚਾਰਦਾ ਰਹਿੰਦਾ ਹਾਂ,
I listen to the Guru's Word, and chant it with my tongue.
 
ਗੁਰੂ ਦੀ ਕਿਰਪਾ ਨਾਲ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਦੀ ਬਾਣੀ ਮੇਰੀ (ਰਾਸ-ਪੂੰਜੀ ਬਣ ਗਈ ਹੈ) ।੨।
By Guru's Grace, my speech is like nectar. ||2||
 
ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ (ਮੇਰੇ ਅੰਦਰੋਂ) ਮੇਰਾ ਆਪਾ-ਭਾਵ ਮਿਟ ਗਿਆ ਹੈ,
Through the Guru's Word, my selfishness and conceit have been removed.
 
ਗੁਰੂ ਦੀ ਦਇਆ ਨਾਲ ਮੇਰਾ ਬੜਾ ਤੇਜ-ਪਰਤਾਪ ਬਣ ਗਿਆ ਹੈ (ਕਿ ਕੋਈ ਵਿਕਾਰ ਹੁਣ ਮੇਰੇ ਨੇੜੇ ਨਹੀਂ ਢੁੱਕਦਾ) ।੩।
Through the Guru's kindness, I have obtained glorious greatness. ||3||
 
ਗੁਰੂ ਦੇ ਉਪਦੇਸ਼ ਤੇ ਤੁਰ ਕੇ ਮੇਰੇ ਮਨ ਦੀ ਭਟਕਣਾ ਦੂਰ ਹੋ ਗਈ ਹੈ,
Through the Guru's Word, my doubts have been removed.
 
ਤੇ ਹੁਣ ਮੈਂ ਹਰ-ਥਾਂ-ਵੱਸਦਾ ਪਰਮਾਤਮਾ ਵੇਖ ਲਿਆ ਹੈ ।੪।
Through the Guru's Word, I see God everywhere. ||4||
 
ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਗ੍ਰਿਹਸਤ ਵਿਚ ਰਹਿ ਕੇ ਹੀ ਮੈਂ ਪ੍ਰਭੂ-ਚਰਨਾਂ ਦਾ ਮਿਲਾਪ ਮਾਣ ਰਿਹਾ ਹਾਂ
Through the Guru's Word, I practice Raja Yoga, the Yoga of meditation and success.
 
(ਹੇ ਭਾਈ!) ਗੁਰੂ ਦੀ ਸੰਗਤਿ ਵਿਚ (ਰਹਿ ਕੇ) ਸਾਰਾ ਜਗਤ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ ।੫।
In the Company of the Guru, all the people of the world are saved. ||5||
 
(ਹੇ ਭਾਈ!) ਗੁਰੂ ਦੇ ਉਪਦੇਸ਼ ਤੇ ਤੁਰ ਕੇ ਮੇਰੇ ਸਾਰੇ ਕੰਮਾਂ ਵਿਚ ਸਫਲਤਾ ਹੋ ਰਹੀ ਹੈ,
Through the Guru's Word, my affairs are resolved.
 
ਗੁਰੂ ਦੇ ਉਪਦੇਸ਼ ਦੀ ਰਾਹੀਂ ਮੈਂ ਪਰਮਾਤਮਾ ਦਾ ਨਾਮ ਹਾਸਲ ਕਰ ਲਿਆ ਹੈ (ਜੋ ਮੇਰੇ ਵਾਸਤੇ ਸਭ ਕਾਮਯਾਬੀਆਂ ਦਾ) ਖ਼ਜ਼ਾਨਾ ਹੈ ।੬।
Through the Guru's Word, I have obtained the nine treasures. ||6||
 
(ਹੇ ਭਾਈ!) ਜਿਸ ਜਿਸ ਮਨੁੱਖ ਨੇ ਮੇਰੇ ਗੁਰੂ ਦੀ ਆਸ (ਆਪਣੇ ਮਨ ਵਿਚ) ਧਾਰ ਲਈ ਹੈ,
Whoever places his hopes in my Guru,
 
ਉਸ ਦੀ ਜਮ ਦੀ ਫਾਹੀ ਕੱਟੀ ਗਈ ਹੈ ।੭।
has the noose of death cut away. ||7||
 
ਹੇ ਨਾਨਕ! (ਆਖ—) ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਮੇਰੀ ਕਿਸਮਤਿ ਜਾਗ ਪਈ ਹੈ,
Through the Guru's Word, my good karma has been awakened.
 
ਮੈਨੂੰ ਗੁਰੂ ਮਿਲਿਆ ਹੈ (ਤੇ ਗੁਰੂ ਦੀ ਮਿਹਰ ਨਾਲ) ਮੈਨੂੰ ਪਰਮਾਤਮਾ ਮਿਲ ਪਿਆ ਹੈ ।੮।੮।
O Nanak, meeting with the Guru, I have found the Supreme Lord God. ||8||8||
 
Gauree, Fifth Mehl:
 
ਉਸ ਗੁਰੂ ਨੂੰ ਮੈਂ (ਆਪਣੇ) ਹਰੇਕ ਸਾਹ ਦੇ ਨਾਲ ਨਾਲ ਚੇਤੇ ਕਰਦਾ ਰਹਿੰਦਾ ਹਾਂ ।
I remember the Guru with each and every breath.
 
(ਹੇ ਭਾਈ!) ਜੇਹੜਾ ਗੁਰੂ ਮੇਰੀ ਜਿੰਦ ਦਾ ਆਸਰਾ ਹੈ ਮੇਰੀ (ਆਤਮਕ ਜੀਵਨ ਦੀ) ਰਾਸਿ-ਪੂੰਜੀ (ਦਾ ਰਾਖਾ) ਹੈ ।੧।ਰਹਾਉ।
The Guru is my breath of life, the True Guru is my wealth. ||1||Pause||
 
(ਹੇ ਭਾਈ!) ਜਿਉਂ ਜਿਉਂ ਮੈਂ ਗੁਰੂ ਦਾ ਦਰਸਨ ਕਰਦਾ ਹਾਂ, ਮੈਨੂੰ ਆਤਮਕ ਜੀਵਨ ਮਿਲਦਾ ਹੈ ।
Beholding the Blessed Vision of the Guru's Darshan, I live.
 
ਜਿਉਂ ਜਿਉਂ ਮੈਂ ਗੁਰੂ ਦੇ ਚਰਨ ਧੋਂਦਾ ਹਾਂ, ਮੈਨੂੰ (ਆਤਮਕ ਜੀਵਨ ਦੇਣ ਵਾਲਾ) ਨਾਮ-ਜਲ (ਪੀਣ ਨੂੰ, ਜਪਣ ਨੂੰ) ਮਿਲਦਾ ਹੈ ।੧।
I wash the Guru's Feet, and drink in this water. ||1||
 
ਗੁਰੂ ਦੇ ਚਰਨਾਂ ਦੀ ਧੂੜ (ਮੇਰੇ ਵਾਸਤੇ ਤੀਰਥ ਦਾ ਜਲ ਹੈ ਉਸ) ਵਿਚ ਮੈਂ ਸਦਾ ਇਸ਼ਨਾਨ ਕਰਦਾ ਹਾਂ,
I take my daily bath in the dust of the Guru's Feet.
 
ਤੇ ਅਨੇਕਾਂ ਜਨਮਾਂ ਦੀ (ਇਕੱਠੀ ਹੋਈ ਹੋਈ) ਹਉਮੈ ਦੀ ਮੈਲ (ਆਪਣੇ ਮਨ ਵਿਚੋਂ) ਦੂਰ ਕਰਦਾ ਹਾਂ ।੨।
The egotistical filth of countless incarnations is washed off. ||2||
 
ਉਸ ਗੁਰੂ ਨੂੰ ਮੈਂ ਪੱਖਾ ਝੱਲਦਾ ਹਾਂ
I wave the fan over the Guru.
 
(ਹੇ ਭਾਈ!) ਜਿਸ ਗੁਰੂ ਨੇ ਮੈਨੂੰ (ਵਿਕਾਰਾਂ ਦੀ) ਵੱਡੀ ਅੱਗ ਤੋਂ (ਆਪਣਾ) ਹੱਥ ਦੇ ਕੇ ਬਚਾਇਆ ਹੋਇਆ ਹੈ ।੩।
Giving me His Hand, He has saved me from the great fire. ||3||
 
ਮੈਂ ਉਸ ਗੁਰੂ ਦੇ ਘਰ ਵਿਚ (ਸਦਾ) ਪਾਣੀ ਢੋਂਦਾ ਹਾਂ ।
I carry water for the Guru's household;
 
(ਹੇ ਭਾਈ!) ਜਿਸ ਗੁਰੂ ਪਾਸੋਂ ਮੈਂ ਉਸ ਪਰਮਾਤਮਾ ਦੀ ਸੂਝ-ਬੂਝ ਹਾਸਲ ਕੀਤੀ ਹੈ ਜੇਹੜਾ ਕਦੇ ਘਟਦਾ ਵਧਦਾ ਨਹੀਂ।੪।
from the Guru, I have learned the Way of the One Lord. ||4||
 
ਉਸ ਗੁਰੂ ਦੇ ਘਰ ਵਿਚ ਮੈਂ ਸਦਾ ਚੱਕੀ ਪੀਂਹਦਾ ਹਾਂ ।
I grind the corn for the Guru's household.
 
(ਹੇ ਭਾਈ!) ਜਿਸ ਗੁਰੂ ਦੀ ਕਿਰਪਾ ਨਾਲ (ਪਹਿਲਾਂ) ਵੈਰੀ (ਦਿੱਸ ਰਹੇ ਬੰਦੇ ਹੁਣ) ਸਾਰੇ ਮਿੱਤਰ ਜਾਪ ਰਹੇ ਹਨ ।੫।
By His Grace, all my enemies have become friends. ||5||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by