Siree Raag, First Mehl, Third House:
(ਹੇ ਕਾਜ਼ੀ !) ਆਪਣੇ (ਰੋਜ਼ਾਨਾ) ਹਰੇਕ ਕਰਮ ਨੂੰ ਭੁਇਂ ਬਣਾ, (ਇਸ ਕਰਮ-ਭੁਇਂ ਵਿਚ) ਗੁਰੂ ਦਾ ਸ਼ਬਦ ਬੀ ਪਾ, ਸਿਮਰਨ ਤੋਂ ਪੈਦਾ ਹੋਣ ਵਾਲੀ ਆਤਮਕ ਸੁੰਦਰਤਾ ਦਾ ਪਾਣੀ (ਉਸ ਅਮਲ ਭੁਇਂ ਵਿਚ) ਸਦਾ ਦੇਂਦਾ ਰਹੁ
Make good deeds the soil, and let the Word of the Shabad be the seed; irrigate it continually with the water of Truth.
ਕਿਸਾਨ (ਵਰਗਾ ਉੱਦਮੀ) ਬਣ, (ਤੇਰੀ ਇਸ ਕਿਰਸਾਣੀ ਵਿਚ) ਸਰਧਾ (ਦੀ ਖੇਤੀ) ਉੱਗੇਗੀ । ਹੇ ਮੂਰਖ ! ਸਿਰਫ਼ ਇਸ ਤਰੀਕੇ ਨਾਲ ਸਮਝ ਆਵੇਗੀ ਕਿ ਬਹਿਸ਼ਤ ਕੀਹ ਹੈ ਤੇ ਦੋਜ਼ਖ਼ ਕੀ ਹੈ ।੧।
Become such a farmer, and faith will sprout. This brings knowledge of heaven and hell, you fool! ||1||
(ਹੇ ਕਾਜ਼ੀ !) ਇਹ ਨ ਸਮਝੀਂ ਕਿ ਨਿਰੀਆਂ ਗੱਲਾਂ ਨਾਲ ਹੀ (ਰੱਬ) ਮਿਲ ਪੈਂਦਾ ਹੈ
Do not think that your Husband Lord can be obtained by mere words.
ਜੇ (ਬੇਈਮਾਨੀਆਂ ਕਰ ਕੇ ਇਕੱਠੇ ਕੀਤੇ ਹੋਏ) ਧਨ ਦੇ ਅਹੰਕਾਰ ਵਿਚ ਟਿਕੇ ਰਹੇ, ਜੇ (ਕਾਮਾਤੁਰ ਹੋ ਕੇ) ਰੂਪ ਦੀ ਸੋਭਾ ਵਿਚ (ਮਨ ਜੁੜਿਆ ਰਿਹਾ) ਤਾਂ (ਬਾਹਰੋਂ ਮਜ਼ਹਬ ਦੀਆਂ ਗੱਲਾਂ ਕੁਝ ਨਹੀਂ ਸਵਾਰ ਸਕਦੀਆਂ) ਇਸ ਤਰ੍ਹਾਂ ਮਨੁੱਖਾ ਜਨਮ ਅਜਾਈਂ ਚਲਾ ਜਾਂਦਾ ਹੈ ।੧।ਰਹਾਉ।
You are wasting this life in the pride of wealth and the splendor of beauty. ||1||Pause||
(ਜਦ ਤਕ) ਸਰੀਰ ਦੇ ਅੰਦਰ ਵਿਕਾਰਾਂ ਦਾ ਚਿੱਕੜ ਹੈ, ਤੇ ਇਹ ਮਨ (ਉਸ ਚਿੱਕੜ ਵਿਚ) ਡੱਡੂ (ਬਣ ਕੇ ਰਹਿੰਦਾ) ਹੈ, (ਚਿੱਕੜ ਵਿਚ ਉੱਗੇ ਹੋਏ) ਕੌਲ ਫੁੱਲ ਦੀ ਕਦਰ (ਇਸ ਡੱਡੂ-ਮਨ) ਨੂੰ ਨਹੀਂ ਪੈ ਸਕਦੀ (ਹਿਰਦੇ ਵਿਚ ਵੱਸਦੇ ਪ੍ਰਭੂ ਦੀ ਸੂਝ ਨਹੀਂ ਆ ਸਕਦੀ)
The defect of the body which leads to sin is the mud puddle, and this mind is the frog, which does not appreciate the lotus flower at all.
(ਭੌਰਾ ਆ ਕੇ ਕੌਲ ਫੁੱਲ ਉਤੇ ਗੁੰਜਾਰ ਪਾਂਦਾ ਹੈ, ਪਰ ਕੌਲ ਫੁੱਲ ਦੇ ਪਾਸ ਹੀ ਚਿੱਕੜ ਵਿਚ ਮਸਤ ਡੱਡੂ ਫੁੱਲ ਦੀ ਕਦਰ ਨਹੀਂ ਜਾਣਦਾ) ਗੁਰੂ-ਭੌਰਾ ਸਦਾ (ਹਰੀ-ਸਿਮਰਨ ਦਾ) ਉਪਦੇਸ਼ ਕਰਦਾ ਹੈ, ਪਰ ਇਹ ਡੱਡੂ-ਮਨ ਉਸ ਉਪਦੇਸ਼ ਨੂੰ ਨਹੀਂ ਸਮਝਦਾ, ਇਸ ਨੂੰ ਅਜੇਹੀ ਸਮਝ ਹੀ ਨਹੀਂ ਹੈ ।੨।
The bumble bee is the teacher who continually teaches the lesson. But how can one understand, unless one is made to understand? ||2||
(ਹੇ ਕਾਜ਼ੀ ! ਜਦ ਤਕ) ਇਹ ਮਨ ਮਾਇਆ ਦੇ ਰੰਗ ਵਿਚ ਹੀ ਰੰਗਿਆ ਹੋਇਆ ਹੈ (ਮਜ਼ਹਬੀ ਕਿਤਾਬ ਦੇ ਮਸਲੇ) ਸੁਣਨੇ ਸੁਣਾਣੇ ਬੇ-ਅਸਰ ਹਨ
This speaking and listening is like the song of the wind, for those whose minds are colored by the love of Maya.
ਉਹੀ ਬੰਦੇ ਮਾਲਕ-ਰੱਬ ਦੀ ਮਿਹਰ ਦੀ ਨਜ਼ਰ ਵਿਚ ਹਨ, ਉਹੀ ਬੰਦੇ ਉਸ ਦੇ ਦਿਲ ਵਿਚ ਪਿਆਰੇ ਹਨ, ਜਿਨ੍ਹਾਂ ਨੇ ਪੂਰੀ ਸਰਧਾ ਨਾਲ ਉਸ ਨੂੰ ਸਿਮਰਿਆ ਹੈ ।੩।
The Grace of the Master is bestowed upon those who meditate on Him alone. They are pleasing to His Heart. ||3||
(ਹੇ ਕਾਜ਼ੀ !) ਤੂੰ ਤੀਹ ਰੋਜ਼ੇ ਗਿਣ ਕੇ ਰੱਖਦਾ ਹੈਂ, ਪੰਜ ਨਿਮਾਜ਼ਾਂ ਨੂੰ ਸਾਥੀ ਬਣਾਂਦਾ ਹੈਂ (ਪਰ ਇਹ ਸਭ ਕੁਝ ਵਿਖਾਵੇ ਦੀ ਖ਼ਾਤਰ ਕਰਦਾ ਹੈਂ, ਤਾ ਕਿ) ਸ਼ਾਇਦ ਇਸ ਤਰੀਕੇ ਨਾਲ ਲੋਕ ਮੈਨੂੰ ਚੰਗਾ ਮੁਸਲਮਾਨ ਆਖਣ ਲੱਗ ਪੈਣ
You may observe the thirty fasts, and say the five prayers each day, but 'Satan' can undo them.
ਪਰ, ਨਾਨਕ ਆਖਦਾ ਹੈ (ਹੇ ਕਾਜ਼ੀ !) ਜੀਵਨ ਦੇ ਸਹੀ ਰਸਤੇ ਉਤੇ ਤੁਰਨਾ ਚਾਹੀਦਾ ਹੈ, ਤੂੰ (ਠੱਗੀ ਫਰੇਬ ਕਰ ਕੇ) ਮਾਲ ਧਨ ਕਿਉਂ ਇਕੱਠਾ ਕਰਦਾ ਹੈਂ ? (ਤੂੰ ਨਿਰੀਆਂ ਗੱਲਾਂ ਨਾਲ ਲੋਕਾਂ ਨੂੰ ਪਤਿਆਉਂਦਾ ਹੈਂ, ਅੰਦਰੋਂ ਤੂੰ ਧਨ ਦੇ ਲਾਲਚ ਵਿਚ ਅਤੇ ਕਾਮ-ਵਾਸ਼ਨਾ ਵਿਚ ਅੰਨ੍ਹਾ ਹੋਇਆ ਪਿਆ ਹੈਂ, ਇਹ ਰਸਤਾ ਆਤਮਕ ਮੌਤ ਦਾ ਹੈ) ।੪।੨੭।
Says Nanak, you will have to walk on the Path of Death, so why do you bother to collect wealth and property? ||4||27||
Siree Raag, First Mehl, Fourth House:
ਜਿਸ ਮਾਲਕ ਨੇ ਸਾਰਾ ਜਗਤ ਪ੍ਰਫੱੁਲਤ ਕੀਤਾ ਹੈ, ਜਿਸ ਨੇ ਸਾਰੇ ਸੰਸਾਰ ਨੂੰ ਹਰਾ-ਭਰਾ ਕੀਤਾ ਹ), ਉਹੀ (ਅਸਲ) ਮਾਲਕ ਹੈ (ਮੌਤ ਦਾ ਮਾਲਕ ਭੀ ਉਹੀ ਹੈ, ਵਿਰੋਧੀ ਤੱਤਾਂ ਵਾਲੀ ਖੇਡ ਆਖ਼ਰ ਮੁੱਕਣੀ ਹੀ ਹੋਈ, ਤੇ ਉਹੀ ਮੁਕਾਂਦਾ ਹੈ) ।੧।
He is the Master who has made the world bloom; He makes the Universe blossom forth, fresh and green.
ਜਿਸ ਨੇ ਪਾਣੀ ਤੇ ਮਿੱਟੀ (ਵਿਰੋਧੀ ਤੱਤ) ਇਕੱਠੇ ਕਰ ਕੇ ਰੱਖ ਦਿੱਤੇ ਹਨ, ਉਹ ਸਿਰਜਣਹਾਰ ਧੰਨ ਹੈ (ਉਸੇ ਦੀ ਸਿਫ਼ਤਿ‑ਸਾਲਾਹ ਕਰੋ)
He holds the water and the land in bondage. Hail to the Creator Lord! ||1||
ਹੇ ਮੁੱਲਾਂ ! ਮੌਤ (ਦਾ ਡਰ) ਹਰੇਕ ਦੇ ਸਿਰ ਉੱਤੇ ਹੈ
Death, O Mullah-death will come,
ਤਾਂ ਤੇ ਰੱਬ ਤੋਂ ਹੀ ਡਰਨਾ ਚਾਹੀਦਾ ਹੈ (ਰੱਬ ਦੇ ਡਰ ਵਿਚ ਰਹਿਣਾ ਹੀ ਫਬਦਾ ਹੈ । ਭਾਵ, ਰੱਬ ਦੇ ਡਰ ਵਿਚ ਰਿਹਾਂ ਹੀ ਮੌਤ ਦਾ ਡਰ ਦੂਰ ਹੋ ਸਕਦਾ ਹੈ) ।੧।ਰਹਾਉ।
so live in the Fear of God the Creator. ||1||Pause||
(ਮਜ਼ਹਬੀ ਕਿਤਾਬਾਂ ਨਿਰੀਆਂ ਪੜ੍ਹ ਲੈਣ ਨਾਲ ਅਸਲ ਕਾਜ਼ੀ ਮੁੱਲਾਂ ਨਹੀਂ ਬਣ ਸਕੀਦਾ) ਤਦੋਂ ਹੀ ਤੂੰ ਆਪਣੇ ਆਪ ਨੂੰ ਮੁੱਲਾਂ ਸਮਝ ਤਦੋਂ ਹੀ ਕਾਜ਼ੀ, ਜਦੋਂ ਤੂੰ ਰੱਬ ਦੇ ਨਾਮ ਨਾਲ ਡੂੰਘੀ ਸਾਂਝ ਪਾ ਲਏਂਗਾ (ਤੇ ਮੌਤ ਦਾ ਡਰ ਮੁਕਾ ਲਏਂਗਾ,
You are a Mullah, and you are a Qazi, only when you know the Naam, the Name of God.
ਨਹੀਂ ਤਾਂ ਭਾਵੇਂ ਤੂੰ ਕਿਤਨਾ ਹੀ (ਮਜ਼ਹਬੀ ਕਿਤਾਬਾਂ) ਪੜ੍ਹ ਜਾਏਂ (ਮੌਤ ਫਿਰ ਭੀ ਨਹੀਂ ਟਲੇਗੀ), ਜਦੋਂ ਸੁਆਸ ਪੂਰੇ ਹੋ ਜਾਂਦੇ ਹਨ, ਕੋਈ ਇਥੇ ਰਹਿ ਨਹੀਂ ਸਕਦਾ ।੨।
You may be very educated, but no one can remain when the measure of life is full. ||2||
ਉਹੀ ਮੁਨੱਖ ਕਾਜ਼ੀ ਹੈ ਜਿਸ ਨੇ ਆਪਾ-ਭਾਵ ਤਿਆਗ ਦਿੱਤਾ ਹੈ, ਅਤੇ ਜਿਸ ਨੇ ਉਸ ਰੱਬ ਦੇ ਨਾਮ ਨੂੰ ਆਪਣੀ ਜ਼ਿੰਦਗੀ ਦਾ ਆਸਰਾ ਬਣਾਇਆ ਹ
He alone is a Qazi, who renounces selfishness and conceit, and makes the One Name his Support.
ਜੋ ਹੁਣ ਭੀ ਹੈ ਅਗਾਂਹ ਨੂੰ ਭੀ ਰਹੇਗਾ, ਜੋ ਨ ਜੰਮਦਾ ਹੈ ਨ ਮਰਦਾ ਹੈ, ਜੋ ਸਦਾ ਕਾਇਮ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ।੪।
The True Creator Lord is, and shall always be. He was not born; He shall not die. ||3||
(ਹੇ ਕਾਜ਼ੀ !) ਤੂੰ ਪੰਜੇ ਵੇਲੇ ਨਿਮਾਜ਼ਾਂ ਪੜ੍ਹਦਾ ਹੈਂ, ਤੂੰ ਕੁਰਾਨ ਅਤੇ ਹੋਰ ਆਪਣੀਆਂ ਮਜ਼ਹਬੀ ਕਿਤਾਬਾਂ ਭੀ ਪੜ੍ਹਦਾ ਹੈਂ (ਫਿਰ ਭੀ ਸੁਆਰਥ ਵਿਚ ਬੱਝਾ ਰਹਿ ਕੇ ਮੌਤ ਤੋਂ ਡਰਦਾ ਹੈਂ)
You may chant your prayers five times each day; you may read the Bible and the Koran.
ਨਾਨਕ ਆਖਦਾ ਹੈ (ਹੇ ਕਾਜ਼ੀ !) ਜਦੋਂ ਮੌਤ ਸੱਦਾ ਦੇਂਦੀ ਹੈ ਤਾਂ ਦਾਣਾ ਪਾਣੀ ਇੱਥੇ ਦਾ ਇੱਥੇ ਹੀ ਧਰਿਆ ਰਹਿ ਜਾਂਦਾ ਹੈ (ਸੋ, ਮੌਤ ਦੇ ਡਰ ਤੋਂ ਬਚਣ ਲਈ ਰੱਬ ਦੇ ਡਰ ਵਿਚ ਟਿਕਿਆ ਰਹੁ) ।੪।੨੮।
Says Nanak, the grave is calling you, and now your food and drink are finished. ||4||28||
Siree Raag, First Mehl, Fourth House:
ਮੇਰੇ ਨਾਲ ਇਕ ਕੁੱਤਾ (ਲੋਭ) ਹੈ, ਦੋ ਕੁੱਤੀਆਂ (ਆਸਾ, ਤ੍ਰਿਸ਼ਨਾ) ਹਨ
The dogs of greed are with me.
ਜੋ ਨਿੱਤ ਸਵੇਰੇ ਹਮੇਸ਼ਾਂ ਭਉਕਦੇਂ ਹਨ
In the early morning, they continually bark at the wind.
(ਮੇਰੇ ਹੱਥ ਵਿਚ) ਝੂਠ ਛੁਰਾ ਹੈ, ਮੈਂ ਮਾਇਆ ਵਿਚ ਠੱਗਿਆ ਜਾ ਰਿਹਾ ਹਾਂ (ਤੇ ਪਰਾਇਆ ਹੱਕ) ਮੁਰਦਾਰ (ਖਾਂਦਾ ਹਾਂ)
Falsehood is my dagger; through deception, I eat the carcasses of the dead.
ਹੇ ਕਰਤਾਰ ! ਮੈਂ ਸਾਂਹਸੀਆਂ ਵਾਲੇ ਰੂਪ ਵਿਚ ਰਹਿੰਦਾ ਹਾਂ
I live as a wild hunter, O Creator! ||1||
ਹੇ ਪਤਿ-ਪ੍ਰਭੂ ! ਨਾਹ ਮੈਂ ਤੇਰੀ ਨਸੀਹਤ ਤੇ ਤੁਰਦਾ ਹਾਂ, ਨਾਹ ਮੇਰੀ ਕਰਣੀ ਚੰਗੀ ਹੈ
I have not followed good advice, nor have I done good deeds.
ਮੈਂ ਸਦਾ ਡਰਾਉਣੇ ਵਿਗੜੇ ਰੂਪ ਵਾਲਾ ਬਣਿਆ ਰਹਿੰਦਾ ਹਾਂ
I am deformed and horribly disfigured.
ਤੇਰਾ ਜੇਹੜਾ ਨਾਮ ਸਾਰੇ ਸੰਸਾਰ ਨੂੰ ਪਾਰ ਲੰਘਾਂਦਾ ਹੈ
Your Name alone, Lord, saves the world.
ਮੈਨੂੰ ਹੁਣ ਸਿਰਫ਼ ਇਹੀ ਆਸ ਹੈ ਇਹੋ ਆਸਰਾ ਹੈ ਕਿ (ਉਹ ਮੈਨੂੰ ਭੀ ਪਾਰ ਲੰਘਾ ਲਏਗਾ) ।੧।ਰਹਾਉ।
This is my hope; this is my support. ||1||Pause||
ਮੈਂ ਦਿਨੇ ਰਾਤ ਮੂੰਹੋਂ (ਦੂਜਿਆਂ ਦੀ) ਨਿੰਦਾ ਕਰਦਾ ਰਹਿੰਦਾ ਹਾਂ
With my mouth I speak slander, day and night.
ਮੈਂ ਨੀਚ ਤੇ ਨੀਵੇਂ ਅਸਲੇ ਵਾਲਾ ਹੋ ਗਿਆ ਹਾਂ, ਪਰਾਇਆ ਘਰ ਤੱਕਦਾ ਹਾਂ
I spy on the houses of others-I am such a wretched low-life!
ਮੇਰੇ ਸਰੀਰ ਵਿਚ ਕਾਮ ਤੇ ਕੋ੍ਰਧ ਚੰਡਾਲ ਵੱਸ ਰਹੇ ਹਨ
Unfulfilled sexual desire and unresolved anger dwell in my body, like the outcasts who cremate the dead.
ਹੇ ਕਰਤਾਰ ! ਮੈਂ ਸਾਂਹਸੀਆਂ ਵਾਲੇ ਰੂਪ ਵਿਚ ਤੁਰਿਆ ਫਿਰਦਾ ਹਾਂ ।੨।
I live as a wild hunter, O Creator! ||2||
ਮੇਰਾ ਧਿਆਨ ਇਸ ਪਾਸੇ ਰਹਿੰਦਾ ਹੈ ਕਿ ਲੋਕਾਂ ਨੂੰ ਕਿਸੇ ਠੱਗੀ ਵਿਚ ਫਸਾਵਾਂ, ਪਰ ਮੈਂ ਫ਼ਕੀਰਾਂ ਵਾਲਾ ਲਿਬਾਸ ਪਾਇਆ ਹੋਇਆ ਹੈ
I make plans to trap others, although I appear gentle.
ਮੈਂ ਠੱਗੀ ਦਾ ਅੱਡਾ ਬਣਿਆ ਹੋਇਆ ਹਾਂ, ਦੇਸ ਨੰੂ ਠੱਗ ਰਿਹਾ ਹਾਂ
I am a robber-I rob the world.
(ਜਿਉੇਂ ਜਿੳੇੁਂ) ਮੈ ਬਹੁਤਾ ਸਿਆਣਾ ਬਣਦਾ ਹਾਂ ਪਾਪਾਂ ਦਾ ਹੋਰ ਹੋਰ ਭਾਰ (ਆਪਣੇ ਸਿਰ ਉੱਤੇ ਚੁੱਕਦਾ ਜਾਂਦਾ ਹਾਂ)
I am very clever-I carry loads of sin.
ਹੇ ਕਰਤਾਰ ! ਮੈਂ ਸਾਂਹਸੀਆਂ ਵਾਲੇ ਰੂਪ ਵਿਚ ਤੁਰਿਆ ਫਿਰਦਾ ਹਾਂ
I live as a wild hunter, O Creator! ||3||
ਹੇ ਕਰਤਾਰ ! ਮੈਂ ਤੇਰੀਆਂ ਦਾਤਾਂ ਦੀ ਕਦਰ ਨਹੀਂ ਪਛਾਣੀ, ਮੈਂ ਪਰਾਇਆ ਹੱਕ ਖਾਂਦਾ ਹਾਂ
I have not appreciated what You have done for me, Lord; I take from others and exploit them.
ਮੈਂ ਵਿਕਾਰੀ ਹਾਂ, ਮੈਂ (ਤੇਰਾ) ਚੋਰ ਹਾਂ, ਤੇਰੇ ਸਾਹਮਣੇ ਮੈਂ ਕਿਸ ਮੂੰਹ ਹਾਜ਼ਰ ਹੋਵਾਂਗਾ ?
What face shall I show You, Lord? I am a sneak and a thief.
ਮੰਦ-ਕਰਮੀ ਨਾਨਕ ਇਹੀ ਗੱਲ ਆਖਦਾ ਹੈ
Nanak describes the state of the lowly.
ਹੇ ਕਰਤਾਰ ! ਮੈਂ ਤਾਂ ਸਾਂਹਸੀ-ਰੂਪ ਵਿਚ ਜੀਵਨ ਬਤੀਤ ਕਰ ਰਿਹਾ ਹਾਂ ।੪।੨੯।
I live as a wild hunter, O Creator! ||4||29||
Siree Raag, First Mehl, Fourth House:
ਜਿਤਨੇ ਭੀ ਜੀਵ ਹਨ (ਇਹਨਾਂ ਸਭਨਾਂ ਦੇ ਅੰਦਰ) ਇਕ ਪਰਮਾਤਮਾ ਦੀ ਹੀ ਬਖ਼ਸ਼ੀ ਹੋਈ ਸੂਝ ਕੰਮ ਕਰ ਰਹੀ ਹ
There is one awareness among all created beings.
(ਪਰਮਾਤਮਾ ਨੇ) ਕੋਈ ਭੀ ਐਸਾ ਜੀਵ ਪੈਦਾ ਨਹੀਂ ਕੀਤਾ ਜਿਸ ਨੂੰ ਸੂਝ ਤੋਂ ਵਿਰਵਾ ਰੱਖਿਆ ਹੋਵੇ
None have been created without this awareness.