ਜੇਹੜੀ ਜੀਵ-ਇਸਤ੍ਰੀ ਪਰਮਾਤਮਾ ਦੇ ਨਾਮ ਵਿਚ ਪਿਆਰ ਪਾਂਦੀ ਹੈ ਪਰਮਾਤਮਾ ਦੇ ਗੁਣ (ਆਪਣੇ ਹਿਰਦੇ ਵਿਚ) ਸੰਭਾਲਦੀ ਹੈ ਉਹ ਪਰਮਾਤਮਾ-ਪਤੀ ਦੀ ਪਿਆਰੀ ਬਣ ਜਾਂਦੀ ਹੈ ।
Dwell upon the Lord's Glories, and you shall be loved by your Husband, embracing love for the Naam, the Name of the Lord.
ਹੇ ਨਾਨਕ! ਜਿਸ ਜੀਵ-ਇਸਤ੍ਰੀ ਦੇ ਗਲ ਵਿਚ ਪਰਮਾਤਮਾ ਦਾ ਨਾਮ-ਹਾਰ ਪਿਆ ਰਹਿੰਦਾ ਹੈ, ਉਹ ਜੀਵ-ਇਸਤ੍ਰੀ ਪਰਮਾਤਮਾ ਦੀ ਪਿਆਰੀ ਹੋ ਜਾਂਦੀ ਹੈ ।੨।
O Nanak, the soul-bride who wears the necklace of the Lord's Name around her neck is loved by her Husband Lord. ||2||
ਹੇ ਜੀਉ! ਜੇਹੜੀ ਜੀਵ-ਇਸਤ੍ਰੀ ਪਿਆਰੇ ਪਤੀ-ਪ੍ਰਭੂ ਤੋਂ ਬਿਨਾ ਇਕੱਲੀ (ਸੁੰਞਾ ਜੀਵਨ ਬਿਤੀਤ ਕਰ ਰਹੀ) ਹੈ,
The soul-bride who is without her beloved Husband is all alone.
ਉਹ ਗੁਰੂ ਦੇ ਸਹਾਰਾ ਦੇਣ ਵਾਲੇ ਸ਼ਬਦ ਤੋਂ ਬਿਨਾ ਹੋਰ ਹੋਰ ਪਿਆਰ ਵਿਚ ਠੱਗੀ ਜਾ ਰਹੀ ਹੈ ।
She is cheated by the love of duality, without the Word of the Guru's Shabad.
ਗੁਰੂ ਦੇ ਸ਼ਬਦ ਤੋਂ ਬਿਨਾ ਹੋਰ ਕੋਈ ਨਹੀਂ ਜੋ ਉਸ ਨੂੰ ਦੱੁਤਰ (ਸੰਸਾਰ-ਸਮੁੰਦਰ) ਤੋਂ ਪਾਰ ਲੰਘਾ ਸਕਦਾ ਹੈ, ਉਹ ਮਾਇਆ ਦੇ ਮੋਹ ਵਿਚ (ਫਸੀ) ਖ਼ੁਆਰ ਹੁੰਦੀ ਰਹਿੰਦੀ ਹੈ ।
Without the Shabad of her Beloved, how can she cross over the treacherous ocean? Attachment to Maya has led her astray.
ਜਦੋਂ ਜੀਵ-ਇਸਤ੍ਰੀ (ਮਾਇਆ ਦੇ) ਝੂਠੇ ਮੋਹ ਵਿਚ ਖ਼ੁਆਰ ਹੁੰਦੀ ਹੈ, ਤਦੋਂ (ਜਾਣੋ ਕਿ) ਖਸਮ-ਪ੍ਰਭੂ ਵਲੋਂ ਉਹ ਛੁੱਟੜ ਹੋਈ ਪਈ ਹੈ, ਉਹ ਜੀਵ-ਇਸਤ੍ਰੀ ਪਰਮਾਤਮਾ-ਪਤੀ ਦਾ ਟਿਕਾਣਾ ਨਹੀਂ ਲੱਭ ਸਕਦੀ ।
Ruined by falsehood, she is deserted by her Husband Lord. The soul-bride does not attain the Mansion of His Presence.
(ਪਰ) ਜੇਹੜੀ ਜੀੜ-ਇਸਤ੍ਰੀ ਗੁਰੂ ਦੇ ਸ਼ਬਦ ਵਿਚ ਰੰਗੀ ਰਹਿੰਦੀ ਹੈ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, ਉਹ ਹਰ ਵੇਲੇ (ਪ੍ਰਭੂ-ਚਰਨਾਂ ਵਿਚ) ਲੀਨ ਰਹਿੰਦੀ ਹੈ ।
But she who is attuned to the Guru's Shabad is intoxicated with celestial love; night and day, she remains absorbed in Him.
ਹੇ ਨਾਨਕ! ਉਹ ਜੀਵ-ਇਸਤ੍ਰੀ ਸਦਾ (ਪ੍ਰਭੂ-ਪਤੀ ਦੇ) ਪ੍ਰੇਮ-ਰੰਗ ਵਿਚ ਰੰਗੀ ਰਹਿੰਦੀ ਹੈ, ਉਸ ਨੂੰ ਪਰਮਾਤਮਾ ਆਪ (ਆਪਣੇ ਚਰਨਾਂ ਵਿਚ) ਮਿਲਾਈ ਰੱਖਦਾ ਹੈ ।੩।
O Nanak, that soul-bride who remains constantly steeped in His Love, is blended by the Lord into Himself. ||3||
ਹੇ ਜੀਉ! (ਪ੍ਰਭੂ-ਚਰਨਾਂ ਵਿਚ) ਤਦੋਂ ਹੀ ਮਿਲ ਸਕੀਦਾ ਹੈ, ਜੇ ਪ੍ਰਭੂ ਆਪ ਹੀ ਮਿਲਾ ਲਏ । ਪਰਮਾਤਮਾ ਤੋਂ ਬਿਨਾ (ਉਸ ਦੇ ਚਰਨਾਂ ਵਿਚ) ਹੋਰ ਕੌਣ ਮਿਲਾ ਸਕਦਾ ਹੈ?
If the Lord merges us with Himself, we are merged with Him. Without the Dear Lord, who can merge us with Him?
(ਕਿਉਂਕਿ,) ਹੇ ਜੀਉ! ਆਪਣੇ ਪ੍ਰੀਤਮ ਗੁਰੂ ਤੋਂ ਬਿਨਾ ਹੋਰ ਕੋਈ (ਸਾਡੇ ਮਨ ਦੀ) ਭਟਕਣਾ ਨੂੰ ਦੂਰ ਨਹੀਂ ਕਰ ਸਕਦਾ ।
Without our Beloved Guru, who can dispel our doubt?
ਹੇ ਮਾਂ! ਜੇ ਗੁਰੂ (ਜੀਵ-ਇਸਤ੍ਰੀ ਦੇ ਮਨ ਦੀ) ਭਟਕਣਾ ਦੂਰ ਕਰ ਦੇਵੇ, ਤਾਂ ਇਸ ਤਰ੍ਹਾਂ (ਪ੍ਰਭੂ-ਚਰਨਾਂ ਵਿਚ) ਮਿਲ ਸਕੀਦਾ ਹੈ, ਤਦੋਂ ਹੀ ਜੀਵ-ਇਸਤ੍ਰੀ ਆਤਮਕ ਆਨੰਦ ਮਾਣਦੀ ਹੈ ।
Through the Guru, doubt is dispelled. O my mother, this is the way to meet Him; this is how the soul-bride finds peace.
ਗੁਰੂ ਦੀ ਸਰਨ ਪੈਣ ਤੋਂ ਬਿਨਾ ਉਸ ਨੂੰ (ਜੀਵਨ ਦਾ ਸਹੀ) ਰਸਤਾ ਲੱਭ ਨਹੀਂ ਸਕਦਾ ।
Without serving the Guru, there is only pitch darkness. Without the Guru, the Way is not found.
ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਪ੍ਰਭੂ-ਪਤੀ ਦੇ ਗੁਣਾਂ ਨੂੰ) ਆਪਣੇ ਸੋਚ-ਮੰਡਲ ਵਿਚ ਟਿਕਾਂਦੀ ਹੈ, ਉਹ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਰਹਿੰਦੀ ਹੈ, ਤੇ ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ ।
That wife who is intuitively imbued with the color of His Love, contemplates the Word of the Guru's Shabad.
ਗੁਰੂ ਦੇ ਪ੍ਰੇਮ ਵਿਚ ਗੁਰੂ ਦੇ ਪਿਆਰ ਵਿਚ ਟਿਕਣ ਕਰਕੇ ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਮਿਲ ਪੈਂਦੀ ਹੈ ।੪।੧।
O Nanak, the soul-bride obtains the Lord as her Husband, by enshrining love for the Beloved Guru. ||4||1||
Gauree, Third Mehl:
ਹੇ ਮੇਰੀ ਮਾਂ ! ਪਤੀ-ਪ੍ਰਭੂ ਦੇ ਮਿਲਾਪ ਤੋਂ ਬਿਨਾ ਮੇਰੀ ਜਿੰਦ ਬਹੁਤ ਕੰਗਾਲ ਜਿਹੀ ਰਹਿੰਦੀ ਹੈ, ਪ੍ਰਭੂ-ਪਤੀ ਦੇ ਮੇਲ ਤੋਂ ਬਿਨਾ ਮੇਰੇ ਅੰਦਰ ਆਤਮਕ ਜੀਵਨ ਆ ਨਹੀਂ ਸਕਦਾ ।
Without my Husband, I am utterly dishonored. Without my Husband Lord, how can I live, O my mother?
(ਹੇ ਮਾਂ !) ਪ੍ਰਭੂ-ਪਤੀ ਤੋਂ ਬਿਨਾ ਮੇਰੇ ਅੰਦਰ ਸ਼ਾਂਤੀ ਨਹੀਂ ਆਉਂਦੀ, ਮੈਨੂੰ ਆਪਣੇ ਸਰੀਰ ਉਤੇ ਕੋਈ ਕੱਪੜਾ ਨਹੀਂ ਸੁਖਾਂਦਾ ।
Without my Husband, sleep does not come, and my body is not adorned with my bridal dress.
(ਹੇ ਮਾਂ!) ਕੱਪੜਾ ਸਰੀਰ ਉਤੇ ਤਦੋਂ ਹੀ ਸੁਖਾਂਦਾ ਹੈ, ਜਦੋਂ ਮੈਂ ਪ੍ਰਭੂ-ਪਤੀ ਨੂੰ ਭਾ ਜਾਵਾਂ । (ਪਰ, ਹੇ ਮਾਂ!) ਗੁਰੂ ਦੀ ਮਤਿ ਉਤੇ ਤੁਰਿਆਂ ਹੀ ਪ੍ਰਭੂ ਵਿਚ ਚਿੱਤ ਜੁੜ ਸਕਦਾ ਹੈ ।
The bridal dress looks beautiful upon my body, when I am pleasing to my Husband Lord. Following the Guru's Teachings, my consciousness is focused on Him.
ਜਦੋਂ ਜੀਵ-ਇਸਤ੍ਰੀ ਗੁਰੂ ਦੀ ਸਰਨ ਪੈਂਦੀ ਹੈ, ਤਦੋਂ ਉਹ ਸਦਾ ਵਾਸਤੇ ਭਾਗਾਂ ਵਾਲੀ ਬਣ ਜਾਂਦੀ ਹੈ । (ਇਸ ਵਾਸਤੇ, ਹੇ ਮਾਂ !) ਗੁਰੂ ਦੀ ਗੋਦ ਵਿਚ ਹੀ ਟਿਕੇ ਰਹਿਣਾ ਚਾਹੀਦਾ ਹੈ ।
I become His happy soul-bride forever, when I serve the True Guru; I sit in the Lap of the Guru.
(ਹੇ ਮਾਂ !) ਜਦੋਂ ਗੁਰੂ ਦੇ ਸ਼ਬਦ ਵਿਚ (ਮੇਰਾ ਚਿੱਤ) ਜੁੜਦਾ ਹੈ, ਤਦੋਂ ਮੈਂ ਪ੍ਰਭੂ-ਪਤੀ ਨੂੰ ਮਿਲ ਪੈਂਦੀ ਹਾਂ । (ਹੇ ਮਾਂ!) ਪ੍ਰਭੂ ਦਾ ਨਾਮ ਹੀ ਜਗਤ ਵਿਚ (ਅਸਲ) ਖੱਟੀ ਹੈ ।
Through the Word of the Guru's Shabad, the soul-bride meets her Husband Lord, who ravishes and enjoys her. The Naam, the Name of the Lord, is the only profit in this world.
ਹੇ ਨਾਨਕ ! ਜੀਵ-ਇਸਤ੍ਰੀ ਜਦੋਂ ਪਰਮਾਤਮਾ ਦੇ ਗੁਣ ਆਪਣੇ ਹਿਰਦੇ ਵਿਚ ਵਸਾਂਦੀ ਹੈ, ਤਦੋਂ ਉਹ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ ।੧।
O Nanak, the soul-bride is loved by her Husband, when she dwells upon the Glorious Praises of the Lord. ||1||
(ਹੇ ਮੇਰੀ ਮਾਂ !) ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਂਦੀ ਹੈ,
The soul-bride enjoys the Love of her Beloved.
ਉਹ ਦਿਨ-ਰਾਤਿ ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੀ ਰਹਿੰਦੀ ਹੈ, ਉਹ ਜੀਵ-ਇਸਤ੍ਰੀ ਆਪਣੇ ਪ੍ਰਭੂ-ਪਤੀ ਦੇ ਮਿਲਾਪ ਵਿਚ ਆਤਮਕ ਆਨੰਦ ਮਾਣਦੀ ਹੈ,
Imbued with His Love night and day, she contemplates the Word of the Guru's Shabad.
(ਕਿਉਂਕਿ) ਜੇਹੜੀ ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਸਾਂਭਦੀ ਹੈ ਉਹ ਆਪਣੇ ਅੰਦਰੋਂ ਹਉਮੈ ਦੂਰ ਕਰ ਲੈਂਦੀ ਹੈ ।
Contemplating the Guru's Shabad, she conquers her ego, and in this way, she meets her Beloved.
(ਹੇ ਸਤਸੰਗੀ ਸਹੇਲੀਓ ! ਤੁਸੀ ਭੀ) ਇਸ ਤਰ੍ਹਾਂ ਪ੍ਰਭੂ-ਪਿਆਰੇ ਨੂੰ ਮਿਲੋ ।(ਹੇ ਮਾਂ !) ਉਹ ਜੀਵ-ਇਸਤ੍ਰੀ ਸਦਾ ਭਾਗਾਂ ਵਾਲੀ ਹੈ ਸਦਾ ਪ੍ਰਭੂ-ਪਤੀ ਦੇ ਪੇ੍ਰਮ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਪੇ੍ਰਮ ਕਰਦੀ ਹੈ ।
She is the happy soul-bride of her Lord, who is forever imbued with the Love of the True Name of her Beloved.
(ਹੇ ਸਹੇਲੀਹੋ !) ਆਪਣੇ ਗੁਰੂ ਨੂੰ ਮਿਲੇ ਰਹਿਣਾ ਚਾਹੀਦਾ ਹੈ (ਗੁਰੂ ਪਾਸੋਂ ਹੀ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਲੈ ਸਕੀਦਾ ਹੈ । (ਜਿਸ ਨੂੰ ਇਹ ਨਾਮ-ਜਲ ਮਿਲ ਜਾਂਦਾ ਹੈ ਉਹ ਆਪਣੇ ਅੰਦਰੋਂ) ਮੇਰ-ਤੇਰ ਨੂੰ ਮਾਰ ਮੁਕਾਂਦੀ ਹੈ ।
Abiding in the Company of our Guru, we grasp the Ambrosial Nectar; we conquer and cast out our sense of duality.
ਹੇ ਨਾਨਕ! ਉਸ ਜੀਵ-ਇਸਤ੍ਰੀ ਨੇ ਖਸਮ-ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ, ਉਸ ਨੇ ਸਾਰੇ ਦੁੱਖ ਭੁਲਾ ਲਏ ।੨।
O Nanak, the soul-bride attains her Husband Lord, and forgets all her pains. ||2||
:—(ਹੇ ਮਾਂ!) ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ (ਦੀ ਯਾਦ) ਤੋਂ ਖੁੰਝ ਜਾਂਦੀ ਹੈ, ਉਹ ਮਾਇਆ ਦੇ ਮੋਹ ਵਿਚ (ਫਸ ਕੇ ਹੋਰਨਾਂ ਪਦਾਰਥਾਂ ਨੂੰ) ਪਿਆਰ ਕਰਨ ਲੱਗ ਪੈਂਦੀ ਹੈ ।
The soul-bride has forgotten her Husband Lord, because of love and emotional attachment to Maya.
ਉਹ ਝੂਠੇ ਤੇ ਕੂੜੇ ਪਦਾਰਥਾਂ ਦੀ ਵਣਜਾਰਨ ਝੂਠੇ ਮੋਹ ਵਿਚ ਲੱਗੀ ਰਹਿੰਦੀ ਹੈ, ਕੂੜੇ ਮੋਹ ਵਿਚ ਠੱਗੀ ਜਾਂਦੀ ਹੈ ।
The false bride is attached to falsehood; the insincere one is cheated by insincerity.
ਪਰ ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਮਤਿ ਨੂੰ (ਆਪਣੇ ਹਿਰਦੇ ਵਿਚ) ਸੰਭਾਲਦੀ ਹੈ, ਉਹ ਕੂੜੇ ਮੋਹ ਨੂੰ (ਆਪਣੇ ਅੰਦਰੋਂ) ਦੂਰ ਕਰ ਲੈਂਦੀ ਹੈ, (ਤੇ ਇਸ ਤਰ੍ਹਾਂ) ਆਪਣਾ ਜਨਮ ਵਿਅਰਥ ਨਹੀਂ ਗਵਾਂਦੀ ।
She who drives out her falsehood, and acts according to the Guru's Teachings, does not lose her life in the gamble.
ਉਹ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਨੂੰ ਸੰਭਾਲਦੀ ਹੈ, ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੀ ਹੈ ਤੇ ਆਪਣੇ ਅੰਦਰੋਂ ਹਉਮੈ ਨੂੰ ਮਾਰ ਮੁਕਾਂਦੀ ਹੈ,
One who serves the Word of the Guru's Shabad is absorbed in the True Lord; she eradicates egotism from within.
ਉਹ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾ ਲੈਂਦੀ ਹੈ—ਉਹ ਇਹੋ ਜਿਹਾ ਆਤਮਕ ਸਿੰਗਾਰ ਕਰਦੀ ਹੈ ।
So let the Name of the Lord abide within your heart; decorate yourself in this way.
ਹੇ ਨਾਨਕ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਜਿਸ ਜੀਵ-ਇਸਤ੍ਰੀ ਦਾ ਜੀਵਨ-ਆਸਰਾ ਹੈ, ਉਹ ਜੀਵ‑ਇਸਤ੍ਰੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ ।੩।
O Nanak, the soul-bride who takes the Support of the True Name is intuitively absorbed in the Lord. ||3||
ਹੇ ਮੇਰੇ ਪ੍ਰੀਤਮ ਪ੍ਰਭੂ ਜੀ! ਮੈਨੂੰ ਮਿਲ, ਤੈਥੋਂ ਬਿਨਾ ਮੈਂ ਬੁਹਤ ਆਜਿਜ਼ ਹਾਂ ।
Meet me, O my Dear Beloved. Without You, I am totally dishonored.
(ਹੇ ਪ੍ਰੀਤਮ ਜੀ!) ਤੈਥੋਂ ਬਿਨਾ ਮੇਰੀਆਂ ਅੱਖਾਂ ਵਿਚ ਨੀਂਦ ਨਹੀਂ ਆੳਂੁਦੀ, ਮੈਨੂੰ ਨਾਹ ਅੰਨ ਚੰਗਾ ਲੱਗਦਾ ਹੈ ਨਾਹ ਪਾਣੀ ।
Sleep does not come to my eyes, and I have no desire for food or water.
(ਹੇ ਮਾਂ! ਪ੍ਰੀਤਮ-ਪ੍ਰਭੂ ਦੇ ਵਿਛੋੜੇ ਵਿਚ) ਅੰਨ ਪਾਣੀ ਚੰਗਾ ਨਹੀਂ ਲੱਗਦਾ, ਹਾਹੁਕਿਆਂ ਵਿਚ ਜਿੰਦ ਦੁੱਖੀ ਹੁੰਦੀ ਹੈ, ਪਤੀ‑ਪ੍ਰਭੂ ਤੋਂ ਬਿਨਾ ਆਤਮਕ ਆਨੰਦ ਪ੍ਰਾਪਤ ਨਹੀਂ ਹੁੰਦਾ ।
I have no desire for food or water, and I am dying from the pain of separation. Without my Husband Lord, how can I find peace?