Gauree, Fifth Mehl:
ਹੇ ਮਨ ਨੂੰ ਮੋਹ ਲੈਣ ਵਾਲੇ ਪ੍ਰਭੂ! ਤੇਰੇ ਉੱਚੇ ਮੰਦਰ ਹਨ, ਤੇਰੇ ਮਹਲ ਐਸੈ ਹਨ ਕਿ ਉਹਨਾਂ ਦਾ ਪਾਰਲਾ ਬੰਨਾ ਨਹੀਂ ਦਿੱਸਦਾ
O Mohan, your temple is so lofty, and your mansion is unsurpassed.
ਹੇ ਮੋਹਨ! ਤੇਰੇ ਦਰ ਤੇ ਤੇਰੇ ਧਰਮ-ਅਸਥਾਨਾਂ ਵਿਚ, ਤੇਰੇ ਸੰਤ ਜਨ (ਬੈਠੇ) ਸੋਹਣੇ ਲੱਗ ਰਹੇ ਹਨ ।
O Mohan, your gates are so beautiful. They are the worship-houses of the Saints.
ਹੇ ਬੇਅੰਤ ਪ੍ਰਭੂ! ਹੇ ਦਇਆਲ ਪ੍ਰਭੂ! ਹੇ ਠਾਕੁਰ! ਤੇਰੇ ਧਰਮ-ਅਸਥਾਨਾਂ ਵਿਚ, ਤੇਰੇ ਸੰਤ ਜਨ ਸਦਾ ਤੇਰਾ ਕੀਰਤਨ ਗਾਂਦੇ ਹਨ ।
In these incomparable worship-houses, they continually sing Kirtan, the Praises of their Lord and Master.
(ਹੇ ਮੋਹਨ!) ਜਿਥੇ ਭੀ ਸਾਧ ਸੰਤ ਇਕੱਠੇ ਹੁੰਦੇ ਹਨ ਉਥੇ ਤੈਨੂੰ ਹੀ ਧਿਆਉਂਦੇ ਹਨ ।
Where the Saints and the Holy gather together, there they meditate on you.
ਹੇ ਦਇਆ ਦੇ ਘਰ ਮੋਹਨ! ਹੇ ਸਭ ਦੇ ਮਾਲਕ ਮੋਹਨ! ਤੂੰ ਦਇਆ ਕਰ ਕੇ ਤਰਸ ਕਰ ਕੇ ਗਰੀਬਾਂ ਅਨਾਥਾਂ ਉਤੇ ਕਿਰਪਾਲ ਹੁੰਦਾ ਹੈਂ ।
Be Kind and Compassionate, O Merciful Lord; be Merciful to the meek.
(ਹੇ ਮੋਹਨ!) ਨਾਨਕ ਬੇਨਤੀ ਕਰਦਾ ਹੈ—ਤੇਰੇ ਦਰਸ਼ਨ ਦੇ ਪਿਆਸੇ (ਤੇਰੇ ਸੰਤ ਜਨ) ਤੈਨੂੰ ਮਿਲ ਕੇ ਤੇਰੇ ਦਰਸਨ ਦਾ ਸੁਖ ਮਾਣਦੇ ਹਨ ।੧।
Prays Nanak, I thirst for the Blessed Vision of Your Darshan; receiving Your Darshan, I am totally at peace. ||1||
ਹੇ ਮੋਹਨ! ਤੇਰੀ ਸਿਫ਼ਤਿ-ਸਾਲਾਹ ਦੇ ਬਚਨ ਸੋਹਣੇ ਲੱਗਦੇ ਹਨ, ਤੇਰੀ ਚਾਲ (ਜਗਤ ਦੇ ਜੀਵਾਂ ਦੀ ਚਾਲ ਨਾਲੋਂ) ਵੱਖਰੀ ਹੈ ।
O Mohan, your speech is incomparable; wondrous are your ways.
ਹੇ ਮੋਹਨ ਜੀ! (ਸਾਰੇ ਜੀਵ) ਸਿਰਫ਼ ਤੈਨੂੰ ਹੀ (ਸਦਾ ਕਾਇਮ ਰਹਿਣ ਵਾਲਾ) ਮੰਨਦੇ ਹਨ, ਹੋਰ ਸਾਰੀ ਸ੍ਰਿਸ਼ਟੀ ਨਾਸ-ਵੰਤ ਹੈ ।
O Mohan, you believe in the One. Everything else is dust to you.
ਹੇ ਮੋਹਨ! ਸਿਰਫ਼ ਤੈਨੂੰ ਇਕ ਨੂੰ (ਅਸਥਿਰ) ਮੰਨਦੇ ਹਨ—ਸਿਰਫ਼ ਤੈਨੂੰ—ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਜੋ ਤੂੰ ਸਭ ਦਾ ਪਾਲਣਹਾਰ ਹੈਂ, ਤੇ ਜਿਸ ਤੈਂ ਨੇ ਸਾਰੀ ਸ੍ਰਿਸ਼ਟੀ ਵਿਚ ਆਪਣੀ ਸੱਤਾ ਵਰਤਾਈ ਹੋਈ ਹੈ ।
You adore the One Lord, the Unknowable Lord and Master; His Power gives Support to all.
ਹੇ ਮੋਹਨ! ਤੈਨੂੰ (ਤੇਰੇ ਭਗਤਾਂ ਨੇ) ਗੁਰੂ ਦੇ ਬਚਨ ਦੀ ਰਾਹੀਂ (ਪਿਆਰ-) ਵੱਸ ਕੀਤਾ ਹੋਇਆ ਹੈ, ਤੂੰ ਸਭ ਦਾ ਮੁੱਢ ਹੈਂ, ਤੂੰ ਸਰਬ-ਵਿਆਪਕ ਹੈਂ, ਤੂੰ ਸਾਰੇ ਜਗਤ ਦਾ ਮਾਲਕ ਹੈਂ ।
Through the Guru's Word, you have captured the heart of the Primal Being, the Lord of the World.
ਹੇ ਮੋਹਨ! (ਸਾਰੇ ਜੀਵਾਂ ਵਿਚ ਮੌਜੂਦ ਹੋਣ ਕਰਕੇ) ਤੂੰ ਆਪ ਹੀ (ਉਮਰ ਭੋਗ ਕੇ ਜਗਤ ਤੋਂ) ਚਲਾ ਜਾਂਦਾ ਹੈਂ, ਫਿਰ ਭੀ ਤੂੰ ਹੀ ਆਪ ਸਦਾ ਕਾਇਮ ਰਹਿਣ ਵਾਲਾ ਹੈਂ, ਤੂੰ ਹੀ ਜਗਤ ਵਿਚ ਆਪਣੀ ਸੱਤਾ ਵਰਤਾਈ ਹੋਈ ਹੈ ।
You Yourself move, and You Yourself stand still; You Yourself support the whole creation.
ਨਾਨਕ ਬੇਨਤੀ ਕਰਦਾ ਹੈ—(ਆਪਣੇ ਸੇਵਕਾਂ ਦੀ ਤੂੰ ਆਪ ਹੀ) ਲਾਜ ਰੱਖਦਾ ਹੈਂ, ਸਾਰੇ ਸੇਵਕ-ਭਗਤ ਤੇਰੀ ਸਰਨ ਪੈਂਦੇ ਹਨ ।੨।
Prays Nanak, please preserve my honor; all Your servants seek the Protection of Your Sanctuary. ||2||
ਹੇ ਮੋਹਨ ਪ੍ਰਭੂ! ਤੈਨੂੰ ਸਾਧ ਸੰਗਤਿ ਧਿਆਉਂਦੀ ਹੈ, ਤੇਰੇ ਦਰਸਨ ਦਾ ਧਿਆਨ ਧਰਦੀ ਹੈ ।
O Mohan, the Sat Sangat, the True Congregation, meditates on you; they meditate on the Blessed Vision of Your Darshan.
ਹੇ ਮੋਹਨ ਪ੍ਰਭੂ! ਜੇਹੜੇ ਜੀਵ ਤੈਨੂੰ ਜਪਦੇ ਹਨ, ਅੰਤ ਵੇਲੇ ਮੌਤ ਦਾ ਸਹਮ ਉਹਨਾਂ ਦੇ ਨੇੜੇ ਨਹੀਂ ਢੁਕਦਾ ।
O Mohan, the Messenger of Death does not even approach those who meditate on You, at the last moment.
ਜੇਹੜੇ ਤੈਨੂੰ ਇਕਾਗਰ ਮਨ ਨਾਲ ਧਿਆਉਂਦੇ ਹਨ, ਮੌਤ ਦਾ ਸਹਮ ਉਹਨਾਂ ਨੂੰ ਪੋਹ ਨਹੀਂ ਸਕਦਾ (ਆਤਮਕ ਮੌਤ ਉਹਨਾਂ ਉਤੇ ਪ੍ਰਭਾਵ ਨਹੀਂ ਪਾ ਸਕਦੀ) ।
The Messenger of Death cannot touch those who meditate on You single-mindedly.
ਜੇਹੜੇ ਮਨੁੱਖ ਆਪਣੇ ਮਨ ਦੀ ਰਾਹੀਂ, ਉਹ ਆਪਣੇ ਬੋਲ ਦੀ ਰਾਹੀਂ, ਆਪਣੇ ਕਰਮ ਦੀ ਰਾਹੀਂ, ਤੈਨੂੰ ਯਾਦ ਕਰਦੇ ਰਹਿੰਦੇ ਹਨ, ਉਹ ਸਾਰੇ (ਮਨ-ਇੱਛਤ) ਫਲ ਪ੍ਰਾਪਤ ਕਰ ਲੈਂਦੇ ਹਨ ।
Those who worship and adore You in thought, word and deed, obtain all fruits and rewards.
ਹੇ ਸਰਬ-ਵਿਆਪਕ! ਹੇ ਭਗਵਾਨ! ਉਹ ਮਨੁੱਖ ਭੀ ਤੇਰਾ ਦਰਸਨ ਕਰ ਕੇ ਉੱਚੀ ਸੂਝ ਵਾਲੇ ਹੋ ਜਾਂਦੇ ਹਨ ਜੋ (ਪਹਿਲਾਂ) ਗੰਦੇ-ਕੁਕਰਮੀ ਤੇ ਮਹਾ ਮੂਰਖ ਹੰੁਦੇ ਹਨ ।
Those who are foolish and stupid, filthy with urine and manure, become all-knowing upon gaining the Blessed Vision of Your Darshan.
ਨਾਨਕ ਬੇਨਤੀ ਕਰਦਾ ਹੈ—ਹੇ ਮੋਹਨ! ਤੇਰਾ ਰਾਜ ਸਦਾ ਕਾਇਮ ਰਹਿਣ ਵਾਲਾ ਹੈ ।੩।
Prays Nanak, Your Kingdom is Eternal, O Perfect Primal Lord God. ||3||
ਹੇ ਮੋਹਨ ਪ੍ਰਭੂ! ਤੂੰ ਬੜਾ ਸੋਹਣਾ ਫਲਿਆ ਹੋਇਆ ਹੈਂ, ਤੂੰ ਬੜੇ ਵੱਡੇ ਪਰਵਾਰ ਵਾਲਾ ਹੈਂ ।
O Mohan, you have blossomed forth with the flower of your family.
ਹੇ ਮੋਹਨ ਪ੍ਰਭੂ! ਪੁੱਤਰਾਂ ਭਰਾਵਾਂ ਮਿੱਤਰਾਂ ਵਾਲੇ ਵੱਡੇ ਵੱਡੇ ਟੱਬਰ ਤੂੰ ਸਾਰੇ ਦੇ ਸਾਰੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈਂ ।
O Mohan, your children, friends, siblings and relatives have all been saved.
ਹੇ ਮੋਹਨ! ਜਿਨ੍ਹਾਂ ਨੇ ਤੇਰਾ ਦਰਸਨ ਕੀਤਾ, ਉਹਨਾਂ ਦੇ ਅੰਦਰੋਂ ਤੂੰ ਅਹੰਕਾਰ ਦੂਰ ਕਰ ਦਿੱਤਾ । ਤੂੰ ਸਾਰੇ ਜਹਾਨ ਨੂੰ ਹੀ ਤਾਰਨ ਦੀ ਸਮਰੱਥਾ ਵਾਲਾ ਹੈਂ ।
You save those who give up their egotistical pride, upon gaining the Blessed Vision of Your Darshan.
ਹੇ ਮੋਹਨ! ਜਿਨ੍ਹਾਂ (ਵਡ-ਭਾਗੀਆਂ) ਨੇ ਤੇਰੀ ਸਿਫ਼ਤਿ-ਸਾਲਾਹ ਕੀਤੀ, ਆਤਮਕ ਮੌਤ ਉਹਨਾਂ ਦੇ ਨੇੜੇ ਨਹੀਂ ਢੁਕਦੀ ।
The Messenger of Death does not even approach those who call you 'blessed'.
ਹੇ ਸਭ ਤੋਂ ਵੱਡੇ! ਸਰਬ-ਵਿਆਪਕ ਪ੍ਰਭੂ! ਤੇਰੇ ਗੁਣ ਬੇਅੰਤ ਹਨ, ਬਿਆਨ ਨਹੀਂ ਕੀਤੇ ਜਾ ਸਕਦੇ ।
Your Virtues are unlimited - they cannot be described, O True Guru, Primal Being, Destroyer of demons.
ਨਾਨਕ ਬੇਨਤੀ ਕਰਦਾ ਹੈ—ਮੈਂ ਤੇਰਾ ਹੀ ਆਸਰਾ ਲਿਆ ਹੈ, ਜਿਸ ਆਸਰੇ ਦੀ ਬਰਕਤਿ ਨਾਲ ਮੈਂ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਰਿਹਾ ਹਾਂ ।੪।੨।
Prays Nanak, Yours is that Anchor, holding onto which the whole world is saved. ||4||2||
Gauree, Fifth Mehl,
Shalok:
ਹੇ ਨਾਨਕ! ਪਰਮਾਤਮਾ ਦਾ ਨਾਮ ਜਪ, (ਇਸ ਨਾਮ ਤੋਂ) ਮੁੜ ਮੁੜ ਕੁਰਬਾਨ ਹੋ । ਇਹ ਨਾਮ ਅਣਗਿਣਤ ਵਿਕਾਰੀਆਂ ਨੂੰ ਪਵਿਤ੍ਰ ਕਰ ਦੇਂਦਾ ਹੈ ।
Countless sinners have been purified; I am a sacrifice, over and over again, to You.
(ਜਿਵੇਂ) ਅੱਗ (ਘਾਹ ਦੇ) ਤੀਲਿਆਂ ਨੂੰ (ਤਿਵੇਂ ਇਹ ਹਰਿ ਨਾਮ) ਪਾਪਾਂ ਨੂੰ ਸਾੜਨ ਦੀ ਤਾਕਤ ਰੱਖਦਾ ਹੈ ।੧।
O Nanak, meditation on the Lord's Name is the fire which burns away sinful mistakes like straw. ||1||
Chhant:
ਹੇ ਮੇਰੇ ਮਨ! ਤੂੰ ਰਾਮ ਨਾਰਾਇਣ ਗੋਬਿੰਦ ਹਰੀ ਮਾਧੋ (ਦੇ ਨਾਮ) ਨੂੰ ਜਪ ।
Meditate, O my mind, on the Lord God, the Lord of the Universe, the Lord, the Master of Wealth.
ਹੇ ਮੇਰੇ ਮਨ! ਤੂੰ ਮੁਕੰਦ ਮੁਰਾਰੀ ਦਾ ਆਰਾਧਨ ਕਰ । (ਇਸ ਆਰਾਧਨ ਦੀ ਬਰਕਤਿ ਨਾਲ) ਮੌਤ ਤੇ ਦੁੱਖਾਂ ਦੀ ਫਾਹੀ ਕੱਟੀ ਜਾਂਦੀ ਹੈ ।
Meditate, O my mind, on the Lord, the Destroyer of ego, the Giver of salvation, who cuts away the noose of agonizing death.
(ਹੇ ਮਨ!) ਉਸ ਪਰਮਾਤਮਾ ਦੇ ਸੋਹਣੇ ਚਰਨਾਂ ਦਾ ਆਰਾਧਨ ਕਰਨਾ ਚਾਹੀਦਾ ਹੈ, ਜੋ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਜੋ ਗ਼ਰੀਬਾਂ ਦਾ ਸਹਾਰਾ ਹੈ, ਜੋ ਲੱਖਮੀ ਦਾ ਆਸਰਾ ਹੈ ।
Meditate lovingly on the Lotus Feet of the Lord, the Destroyer of distress, the Protector of the poor, the Lord of excellence.
ਹੇ ਮਨ! ਜਮਾਂ ਦਾ ਔਖਾ ਰਸਤਾ, ਤੇ (ਵਿਕਾਰਾਂ ਦੀ) ਅੱਗ (ਨਾਲ ਭਰਿਆ ਹੋਇਆ ਸੰਸਾਰ-) ਸਮੰੁਦਰ ਰਤਾ ਭਰ ਸਮੇ ਲਈ ਨਾਮ ਸਿਮਰਿਆਂ ਸੋਹਣਾ ਬਣਾ ਲਈਦਾ ਹੈ ।
The treacherous path of death and the terrifying ocean of fire are crossed over by meditating in remembrance on the Lord, even for an instant.
(ਹੇ ਮੇਰੇ ਮਨ!) ਦਿਨ ਰਾਤ ਉਸ ਹਰੀ-ਨਾਮ ਨੂੰ ਸਿਮਰਦਾ ਰਹੁ, ਜੋ ਪਾਪਾਂ ਦਾ ਸਾੜਨ ਵਾਲਾ ਹੈ ਤੇ ਜੋ ਪਵਿਤ੍ਰ ਕਰਨ ਵਾਲਾ ਹੈ ।
Meditate day and night on the Lord, the Destroyer of desire, the Purifier of pollution.
ਨਾਨਕ ਬੇਨਤੀ ਕਰਦਾ ਹੈ—ਹੇ ਗੋਪਾਲ! ਹੇ ਗੋਬਿੰਦ! ਹੇ ਮਾਧੋ! ਮਿਹਰ ਕਰ (ਕਿ ਮੈਂ ਤੇਰਾ ਨਾਮ ਸਦਾ ਸਿਮਰਦਾ ਰਹਾਂ) ।੧।
Prays Nanak, please be Merciful to me, O Cherisher of the world, Lord of the Universe, Lord of wealth. ||1||
ਹੇ ਮੇਰੇ ਮਨ! ਉਸ ਪ੍ਰਭੂ-ਪਾਤਿਸ਼ਾਹ ਦਾਮੋਦਰ ਨੂੰ ਸਿਮਰ, ਜੋ ਦੁੱਖਾਂ ਦਾ ਦੂਰ ਕਰਨ ਵਾਲਾ ਹੈ, ਜੋ ਡਰਾਂ ਦਾ ਨਾਸ਼ ਕਰਨ ਵਾਲਾ ਹੈ,
O my mind, remember the Lord in meditation; He is the Destroyer of pain, the Eradicator of fear, the Sovereign Lord King.
ਜੋ ਲੱਖਮੀ ਦਾ ਖਸਮ ਹੈ, ਜੋ ਦਇਆ ਦਾ ਸੋਮਾ ਹੈ, ਜੋ ਮਨ ਨੂੰ ਮੋਹ ਲੈਣ ਵਾਲਾ ਹੈ, ਤੇ ਭਗਤੀ ਨਾਲ ਪਿਆਰ ਕਰਨਾ ਜਿਸ ਦਾ ਮੁੱਢ-ਕਦੀਮਾਂ ਦਾ ਸੁਭਾਉ ਹੈ ।
He is the Greatest Lover, the Merciful Master, the Enticer of the mind, the Support of His devotees - this is His very nature.