ਹੇ ਨਾਨਕ! ਨਾਮ ਤੋਂ ਸੱਖਣਾ ਰਹਿ ਕੇ ਸਾਰਾ ਜਗਤ ਹੀ ਵਿਅਰਥ ਜੀਵਨ ਗੁਜ਼ਾਰ ਜਾਂਦਾ ਹੈ ।੧।
Without the Naam, the Name of the Lord, O Nanak, all are reduced to dust. ||1||
Pauree:
ਹੇ ਪ੍ਰਭੂ! ਤੇਰੇ ਸੇਵਕਾਂ ਦੇ ਚਰਨਾਂ ਦੀ ਧੂੜ ਪਵਿਤ੍ਰ (ਕਰਨ ਵਾਲੀ ਹੰੁਦੀ) ਹੈ ।
DHADHA: The dust of the feet of the Saints is sacred.
ਉਹ ਬੰਦੇ ਭਾਗਾਂ ਵਾਲੇ ਹਨ, ਜਿਨ੍ਹਾਂ ਦੇ ਮਨ ਵਿਚ ਇਸ ਧੂੜ ਦੀ ਤਾਂਘ ਹੈ ।
Blessed are those whose minds are filled with this longing.
(ਅਜੇਹੇ ਮਨੁੱਖ ਇਸ ਚਰਨ-ਧੂੜ ਦੇ ਟਾਕਰੇ ਤੇ ਦੁਨੀਆ ਵਾਲਾ) ਧਨ ਨਹੀਂ ਲੋੜਦੇ, ਸੁਰਗ ਦੀ ਭੀ ਤਾਂਘ ਨਹੀਂ ਰੱਖਦੇ,
They do not seek wealth, and they do not desire paradise.
ਉਹ ਤਾਂ ਆਪਣੇ ਅਤਿ ਪਿਆਰੇ ਪ੍ਰਭੂ ਦੀ ਪ੍ਰੀਤ ਵਿਚ ਅਤੇ ਗੁਰਮੁਖਾਂ ਦੀ ਚਰਨ-ਧੂੜ ਵਿਚ ਹੀ ਮਸਤ ਰਹਿੰਦੇ ਹਨ ।
They are immersed in the deep love of their Beloved, and the dust of the feet of the Holy.
ਜੇਹੜੇ ਮਨੁੱਖ ਇਕ ਪਰਮਾਤਮਾ ਦੀ ਓਟ ਛੱਡ ਕੇ ਕਿਸੇ ਹੋਰ ਪਾਸੇ ਨਹੀਂ ਜਾਂਦੇ, ਮਾਇਆ ਦੇ ਕੋਈ ਜੰਜਾਲ ਉਹਨਾਂ ਤੇ ਜ਼ੋਰ ਨਹੀਂ ਪਾ ਸਕਦੇ ।
How can worldly affairs affect those who do not abandon the One Lord, and who go nowhere else?
ਹੇ ਨਾਨਕ! ਪ੍ਰਭੂ ਨੇ ਜਿਨ੍ਹਾਂ ਦੇ ਹਿਰਦੇ ਵਿਚ ਆਪਣਾ ਨਾਮ ਵਸਾ ਦਿੱਤਾ ਹੈ,
One whose heart is filled with God's Name,
ਉਹ ਭਗਵਾਨ ਦਾ ਰੂਪ ਪੂਰੇ ਸੰਤ ਹਨ ।੪।
O Nanak, is a perfect spiritual being of God. ||4||
Shalok:
ਅਨੇਕਾਂ ਧਾਰਮਿਕ ਭੇਖ ਕੀਤਿਆਂ, ਧਰਮ-ਚਰਚਾ ਕਰਨ ਨਾਲ, ਮਨ ਦੇ ਹਠ ਨਾਲ ਸਮਾਧੀਆਂ ਲਾਇਆਂ ਕੋਈ ਮਨੁੱਖ ਪਰਮਾਤਮਾ ਨੂੰ ਨਹੀਂ ਮਿਲ ਸਕਦਾ ।
By all sorts of religious robes, knowledge, meditation and stubborn-mindedness, no one has ever met God.
ਹੇ ਨਾਨਕ! ਆਖ—ਜਿਸ ਤੇ ਪ੍ਰਭੂ ਦੀ ਮਿਹਰ ਹੋਵੇ, ਉਹੀ ਭਗਤ ਬਣ ਸਕਦਾ ਹੈ, ਉਹੀ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਸਕਦਾ ਹੈ ।੧।
Says Nanak, those upon whom God showers His Mercy, are devotees of spiritual wisdom. ||1||
Pauree:
ਨਿਰੀਆਂ ਮੂੰਹ ਦੀਆਂ ਗੱਲਾਂ ਨਾਲ, ਨਿਰਾ ਪ੍ਰਭੂ-ਮਿਲਾਪ ਦੀਆਂ ਗੱਲਾਂ ਆਖਣ ਸੁਣਨ ਨਾਲ ਪ੍ਰਭੂ-ਮਿਲਾਪ ਨਹੀਂ ਹੋ ਸਕਦਾ ।
NGANGA: Spiritual wisdom is not obtained by mere words of mouth.
ਸ਼ਾਸਤਰਾਂ ਦੀਆਂ ਅਨੇਕ ਕਿਸਮ ਦੀਆਂ ਜੁਗਤੀਆਂ ਵਰਤਿਆਂ ਪਰਮਾਤਮਾ ਨਾਲ ਜਾਣ-ਪਛਾਣ ਨਹੀਂ ਹੋ ਸਕਦੀ ।
It is not obtained through the various debates of the Shaastras and scriptures.
ਪਰਮਾਤਮਾ ਨਾਲ ਉਹੀ ਜਾਣ-ਪਛਾਣ ਪਾਣ ਵਾਲਾ ਹੁੰਦਾ ਹੈ, ਜਿਸ ਦੇ ਹਿਰਦੇ ਵਿਚ ਪ੍ਰਭੂ ਦਾ ਪੱਕਾ ਨਿਵਾਸ ਬਣੇ ।
They alone are spiritually wise, whose minds are firmly fixed on the Lord.
ਨਿਰਾ ਪ੍ਰਭੂ-ਮਿਲਾਪ ਦੀਆਂ ਗੱਲਾਂ ਆਖਣ ਸੁਣਨ ਨਾਲ ਪ੍ਰਭੂ-ਮਿਲਾਪ ਨਹੀਂ ਹੋ ਸਕਦਾ ।
Hearing and telling stories, no one attains Yoga.
ਜਿਸ ਦੇ ਹਿਰਦੇ ਵਿਚ ਪਰਮਾਤਮਾ ਦੀ ਰਜ਼ਾ ਪੱਕੀ ਟਿਕੀ ਰਹੇ, ਉਹੀ ਅਸਲ ਗਿਆਨੀ ਹੈ,
They alone are spiritually wise, who remain firmly committed to the Lord's Command.
ਉਸ ਨੂੰ ਸਾਰਾ ਦੁਖ-ਸੁਖ ਇਕ-ਸਮਾਨ ਪ੍ਰਤੀਤ ਹੁੰਦਾ ਹੈ ।
Heat and cold are all the same to them.
ਜੇਹੜਾ ਗੁਰੂ ਦੀ ਰਾਹੀਂ ਜਗਤ-ਦੇ-ਮੂਲ ਪ੍ਰਭੂ ਦੇ ਗੁਣਾਂ ਦਾ ਵਿਚਾਰਵਾਨ ਬਣ ਜਾਵੇ, ਉਸ ਦੀ ਸਾਂਝ ਪਰਮਾਤਮਾ ਨਾਲ ਬਣਦੀ ਹੈ ।
The true people of spiritual wisdom are the Gurmukhs, who contemplate the essence of reality;
ਹੇ ਨਾਨਕ! ਜਿਸ ਮਨੁੱਖ ਉਤੇ ਪ੍ਰਭੂ ਕਿਰਪਾ ਕਰੇ।੫।
O Nanak, the Lord showers His Mercy upon them. ||5||
Shalok:
ਜਗਤ ਵਿਚ ਉਹਨਾਂ ਬੰਦਿਆਂ ਨੇ ਸਿਰਫ਼ ਕਹਣ-ਮਾਤ੍ਰ ਹੀ ਮਨੁੱਖਾ ਜਨਮ ਲਿਆ, ਪਰ ਜੀਵਨ ਦਾ ਸਹੀ ਰਸਤਾ ਸਮਝਣ ਤੋਂ ਬਿਨਾ ਉਹ ਪਸ਼ੂ ਡੰਗਰ ਹੀ ਰਹੇ (ਪਸ਼ੂਆਂ ਵਾਲੀ ਜ਼ਿੰਦਗੀ ਹੀ ਗੁਜ਼ਾਰਦੇ ਰਹੇ) ।
Those who have come into the world without understanding are like animals and beasts.
ਹੇ ਨਾਨਕ! ਉਹ ਮਨੁੱਖ ਗੁਰੂ ਦੀ ਰਾਹੀਂ ਜੀਵਨ ਦਾ ਸਹੀ ਰਸਤਾ ਸਮਝਦਾ ਹੈ, ਜਿਸ ਦੇ ਮੱਥੇ ਉਤੇ (ਪੂਰਬਲੇ ਕਰਮਾਂ ਦੇ ਚੰਗੇ ਕਰਮਾਂ ਦੇ) ਭਾਗ ਜਾਗ ਪੈਣ ।੧।
O Nanak, those who become Gurmukh understand; upon their foreheads is such pre-ordained destiny. ||1||
Pauree:
ਮਨੁੱਖ ਇਸ ਜਨਮ ਵਿਚ ਸਿਰਫ਼ ਪਰਮਾਤਮਾ ਦਾ ਸਿਮਰਨ ਕਰਨ ਲਈ ਜਨਮਿਆ ਹੈ,
They have come into this world to meditate on the One Lord.
ਪਰ ਜੰਮਦਿਆਂ ਹੀ ਇਸ ਨੂੰ ਠਗਣੀ ਮਾਇਆ ਠੱਗ ਲੈਂਦੀ ਹੈ ।
But ever since their birth, they have been enticed by the fascination of Maya.
(ਇਹ ਆਮ ਪਰਚਲਤ ਖ਼ਿਆਲ ਹੈ ਕਿ) ਜੀਵ ਮਾਂ ਦੇ ਪੇਟ ਵਿਚ ਪੁੱਠੇ ਲਟਕੇ ਹੋਏ ਪਰਮਾਤਮਾ ਦਾ ਭਜਨ ਕਰਦੇ ਹਨ,
Upside-down in the chamber of the womb, they performed intense meditation.
ਉਥੇ ਸੁਆਸ ਸੁਆਸ ਪ੍ਰਭੂ ਨੂੰ ਸਿਮਰਦੇ ਰਹਿੰਦੇ ਹਨ
They remembered God in meditation with each and every breath.
(ਪਰ ਪ੍ਰਭੂ ਦੀ ਅਜਬ ਮਾਇਆ ਹੈ ਕਿ) ਜਿਸ ਮਾਇਆ ਨੂੰ ਜ਼ਰੂਰ ਛੱਡ ਜਾਣਾ ਹੈ, ਉਸ ਵਿਚ ਸਾਰੀ ਜ਼ਿੰਦਗੀ ਫਸੇ ਰਹਿੰਦੇ ਹਨ,
But now, they are entangled in things which they must leave behind.
ਜੋ ਪ੍ਰਭੂ ਸਾਰੇ ਪਦਾਰਥ ਦੇਣ ਵਾਲਾ ਹੈ ਉਸ ਨੂੰ ਮਨ ਤੋਂ ਭੁਲਾ ਦੇਂਦੇ ਹਨ ।
They forget the Great Giver from their minds.
ਹੇ ਨਾਨਕ! (ਆਖ—) ਹੇ ਮਾਲਕ ਪ੍ਰਭੂ! ਜਿਸ ਮਨੁੱਖ ਉਤੇ ਤੂੰ ਕਿਰਪਾ ਕਰਦਾ ਹੈਂ, ਉਸ ਦੇ ਮਨੋਂ ਤੂੰ ਲੋਕ ਪਰਲੋਕ ਵਿਚ ਕਦੇ ਨਹੀਂ ਵਿਸਰਦਾ ।੬।
O Nanak, those upon whom the Lord showers His Mercy, do not forget Him, here or hereafter. ||6||
Shalok:
ਜੀਵ ਪ੍ਰਭੂ ਦੇ ਹੁਕਮ ਵਿਚ ਜੰਮਦਾ ਹੈ, ਹੁਕਮ ਵਿਚ ਹੀ ਮਰਦਾ ਹੈ । ਕੋਈ ਜੀਵ ਪ੍ਰਭੂ ਦੇ ਹੁਕਮ ਤੋਂ ਆਕੀ ਨਹੀਂ ਹੋ ਸਕਦਾ ।
By His Command, we come, and by His Command, we go; no one is beyond His Command.
ਹੇ ਨਾਨਕ! (ਸਿਰਫ਼) ਉਸ ਜੀਵ ਦਾ ਜਨਮ ਮਰਨ (ਦਾ ਗੇੜ) ਮੁੱਕਦਾ ਹੈ ਜਿਸ ਦੇ ਮਨ ਵਿਚ ਉਹ (ਹੁਕਮ ਦਾ ਮਾਲਕ ਪ੍ਰਭੂ) ਵੱਸਦਾ ਹੈ ।੧।
Coming and going in reincarnation is ended, O Nanak, for those whose minds are filled with the Lord. ||1||
Pauree:
ਇਹ ਜੀਵ ਅਨੇਕਾਂ ਜੂਨਾਂ ਵਿਚ ਵਾਸ ਲੈਂਦੇ ਹਨ,
This soul has lived in many wombs.
ਮਿੱਠੇ ਮੋਹ ਵਿਚ ਮਸਤ ਹੋ ਕੇ ਜੂਨਾਂ ਦੇ ਗੇੜ ਵਿਚ ਫਸ ਜਾਂਦੇ ਹਨ ।
Enticed by sweet attachment, it has been trapped in reincarnation.
ਇਸ ਮਾਇਆ ਨੇ (ਜੀਵਾਂ ਨੂੰ ਆਪਣੇ) ਤਿੰਨ ਗੁਣਾਂ ਦੇ ਵੱਸ ਵਿਚ ਕਰ ਰੱਖਿਆ ਹੈ,
This Maya has subjugated beings through the three qualities.
ਹਰੇਕ ਜੀਵ ਦੇ ਹਿਰਦੇ ਵਿਚ ਇਸ ਨੇ ਆਪਣਾ ਮੋਹ ਟਿਕਾ ਦਿੱਤਾ ਹੈ ।
Maya has infused attachment to itself in each and every heart.
ਹੇ ਸੱਜਣ! ਕੋਈ ਐਸਾ ਇਲਾਜ ਦੱਸ,
O friend, tell me some way,
ਜਿਸ ਨਾਲ ਮੈਂ ਇਸ ਔਖੀ ਮਾਇਆ (ਦੇ ਮੋਹ-ਰੂਪ ਸਮੁੰਦਰ) ਵਿਚੋਂ ਪਾਰ ਲੰਘ ਸਕਾਂ ।
by which I may swim across this treacherous ocean of Maya.
ਹੇ ਨਾਨਕ! (ਆਖ—) ਪ੍ਰਭੂ ਆਪਣੀ ਮਿਹਰ ਕਰ ਕੇ ਜਿਸ ਜੀਵ ਨੂੰ ਸਤਸੰਗ ਵਿਚ ਮਿਲਾਂਦਾ ਹੈ,
The Lord showers His Mercy, and leads us to join the Sat Sangat, the True Congregation.
ਮਾਇਆ ਉਸ ਦੇ ਨੇੜੇ ਨਹੀਂ (ਢੁਕ ਸਕਦੀ) ।੭।
O Nanak, Maya does not even come near. ||7||
Shalok:
(ਹਰੇਕ ਜੀਵ ਵਿਚ ਬੈਠ ਕੇ) ਸਭ ਚੰਗੇ ਮੰਦੇ ਕੰਮ ਉਹ ਪ੍ਰਭੂ ਆਪ ਕਰ ਰਿਹਾ ਹੈ (ਪ੍ਰਭੂ ਨੇ ਆਪ ਕੀਤੇ ਹਨ) ।
God Himself causes one to perform good and bad actions.
ਪਰ ਹੇ ਨਾਨਕ! ਮੂਰਖ ਮਨੁੱਖ ਮਾਣ ਕਰਦਾ ਹੈ ਕਿ ਮੈਂ ਕਰਦਾ ਹਾਂ । ਪ੍ਰਭੂ ਦੀ ਪ੍ਰੇਰਨਾ ਤੋਂ ਬਿਨਾ ਜੀਵ ਕੁਝ ਨਹੀਂ ਕਰ ਸਕਦਾ ।੧।
The beast indulges in egotism, selfishness and conceit; O Nanak, without the Lord, what can anyone do? ||1||
Pauree:
(ਜੀਵਾਂ ਪਾਸੋਂ ਚੰਗੇ ਮੰਦੇ ਕੰਮ) ਕਰਾਵਣ ਵਾਲਾ ਪ੍ਰਭੂ ਸਿਰਫ਼ ਆਪ ਹੀ ਹੈ,
The One Lord Himself is the Cause of all actions.
ਉਸ ਨੇ ਆਪ ਹੀ ਚੰਗੇ ਮੰਦੇ ਕੰਮਾਂ ਦਾ ਖਿਲਾਰਾ ਖਿਲਾਰਿਆ ਹੋਇਆ ਹੈ ।
He Himself distributes sins and noble acts.
ਇਸ ਮਨੁੱਖਾ ਜਨਮ ਵਿਚ (ਭਾਵ, ਜਨਮ ਦੇ ਕੇ) ਜਿਸ ਜਿਸ ਪਾਸੇ ਪ੍ਰਭੂ ਆਪ ਲਾਂਦਾ ਹੈ (ਉਧਰ ਹੀ ਜੀਵ ਲੱਗਦੇ ਹਨ),
In this age, people are attached as the Lord attaches them.
ਜੇਹੜੀ (ਮਤਿ) ਪ੍ਰਭੂ ਆਪ ਜੀਵਾਂ ਨੂੰ ਦੇਂਦਾ ਹੈ, ਉਹੀ ਉਹ ਗ੍ਰਹਣ ਕਰਦੇ ਹਨ ।
They receive that which the Lord Himself gives.
ਉਸ ਪ੍ਰਭੂ ਦੇ ਗੁਣਾਂ ਦਾ ਕੋਈ ਜੀਵ ਅੰਤ ਨਹੀਂ ਜਾਣ ਸਕਦਾ,
No one knows His limits.
(ਜਗਤ ਵਿਚ) ਉਹੀ ਕੁਝ ਹੋ ਰਿਹਾ ਹੈ ਜੋ ਪ੍ਰਭੂ ਆਪ ਕਰਦਾ ਹੈ ।
Whatever He does, comes to pass.
ਹੇ ਨਾਨਕ! ਇਹ ਸਾਰਾ ਜਗਤ-ਖਿਲਾਰਾ ਪ੍ਰਭੂ ਤੋਂ ਹੀ ਖਿਲਰਿਆ ਹੈ,
From the One, the entire expanse of the Universe emanated.
ਉਹ ਆਪ ਹੀ ਜੀਵਾਂ ਨੂੰ ਸਿੱਧੇ ਰਾਹੇ ਪਾਣ ਵਾਲਾ ਹੈ ।੮।
O Nanak, He Himself is our Saving Grace. ||8||
Shalok:
(ਅਸੀ ਜੀਵ) ਇਸਤ੍ਰੀ ਆਦਿਕ ਦੇ ਰੰਗ-ਤਮਾਸ਼ਿਆਂ ਵਿਚ ਮਸਤ ਹੋ ਰਹੇ ਹਾਂ, ਪਰ ਇਹ ਮਾਇਆ ਦੀ ਫੂੰ-ਫਾਂ ਕਸੁੰਭੇ ਦੇ ਰੰਗ (ਵਾਂਗ ਖਿਨ-ਭੰਗਰ ਹੀ ਹੈ) ।
Man remains engrossed in women and playful pleasures; the tumult of his passion is like the dye of the safflower, which fades away all too soon.
ਹੇ ਨਾਨਕ! (ਆਖ—) ਮੈਂ ਤਾਂ ਉਸ ਪ੍ਰਭੂ ਦੀ ਸਰਨ ਪੈਂਦਾ ਹਾਂ (ਜਿਸ ਦੀ ਮਿਹਰ ਨਾਲ) ਹਉਮੈ ਤੇ ਮਮਤਾ ਦੂਰ ਹੋ ਜਾਂਦੀ ਹੈ ।੧।
O Nanak, seek God's Sanctuary, and your selfishness and conceit shall be taken away. ||1||