Pauree:
ਹੇ ਮੇਰੇ ਮਨ! ਪ੍ਰਭੂ ਤੋਂ ਬਿਨਾ ਹੋਰ ਜਿਥੇ ਜਿਥੇ ਪ੍ਰੇਮ ਪਾਏਂਗਾ, ਉਥੇ ਉਥੇ ਮਾਇਆ ਦੇ ਬੰਧਨ ਪੈਣਗੇ ।
O mind: without the Lord, whatever you are involved in shall bind you in chains.
ਹਰੀ ਤੋਂ ਵਿੱਛੁੜੇ ਬੰਦੇ ਉਹੀ ਕੰਮ ਕਰਦੇ ਹਨ ਕਿ ਉਸ ਤਰੀਕੇ ਨਾਲ ਕਿਤੇ ਭੀ ਇਹਨਾਂ ਬੰਧਨਾਂ ਤੋਂ ਖ਼ਲਾਸੀ ਨਾਹ ਹੋ ਸਕੇ ।
The faithless cynic does those deeds which will never allow him to be emancipated.
(ਤੀਰਥ, ਦਾਨ ਆਦਿਕ) ਕਰਮਾਂ ਦੇ ਪੇ੍ਰਮੀ (ਇਹ ਕਰਮ ਕਰ ਕੇ, ਇਹਨਾਂ ਦੇ ਕੀਤੇ ਦਾ) ਮਾਣ ਕਰਦੇ ਫਿਰਦੇ ਹਨ, ਇਸ ਹਉਮੈ ਦਾ ਭਾਰ ਭੀ ਅਸਹਿ ਹੁੰਦਾ ਹੈ,
Acting in egotism, selfishness and conceit, the lovers of rituals carry the unbearable load.
ਜੇ ਪ੍ਰਭੂ ਦੇ ਨਾਮ ਨਾਲ ਪਿਆਰ ਨਹੀਂ ਬਣਿਆ, ਤਾਂ ਇਹ ਕਰਮ ਵਿਕਾਰ-ਰੂਪ ਹੋ ਜਾਂਦੇ ਹਨ ।
When there is no love for the Naam, then these rituals are corrupt.
ਮਿੱਠੀ ਮਾਇਆ ਦੇ ਕੌਤਕਾਂ ਵਿਚ (ਫਸ ਕੇ ਜੀਵ) ਜਮ ਦੀ ਫਾਹੀ ਵਿਚ ਬੱਝ ਜਾਂਦੇ ਹਨ ।
The rope of death binds those who are in love with the sweet taste of Maya.
ਭਟਕਣਾ ਵਿਚ ਫਸੇ ਹੋਇਆਂ ਨੂੰ ਇਹ ਸਮਝ ਨਹੀਂ ਆਉਂਦੀ ਕਿ ਪ੍ਰਭੂ ਸਦਾ ਸਾਡੇ ਨਾਲ ਹੈ ।
Deluded by doubt, they do not understand that God is always with them.
(ਅਸੀ ਜੀਵ ਇਤਨੇ ਮਾਇਆ-ਗ੍ਰਸੇ ਹਾਂ ਕਿ ਸਾਡੇ ਕੀਤੇ ਕੁਕਰਮਾਂ ਦਾ) ਲੇਖਾ ਕੀਤਿਆਂ ਸਾਡੀ ਬਰੀਅਤ ਨਹੀਂ ਹੋ ਸਕਦੀ, (ਪਾਣੀ ਨਾਲ ਧੋਤਿਆਂ) ਗਾਰੇ ਦੀ ਕੰਧ ਦੀ ਸਫ਼ਾਈ ਨਹੀਂ ਹੋ ਸਕਦੀ (ਹੋਰ ਹੋਰ ਗਾਰਾ ਬਣਦਾ ਜਾਇਗਾ) ।
When their accounts are called for, they shall not be released; their wall of mud cannot be washed clean.
ਹੇ ਨਾਨਕ! (ਆਖ—) ਪ੍ਰਭੂ ਆਪ ਜਿਸ ਮਨੁੱਖ ਨੂੰ ਸੂਝ ਬਖ਼ਸ਼ਦਾ ਹੈ, ਗੁਰੂ ਦੀ ਸਰਨ ਪੈ ਕੇ ਉਸ ਦੀ ਬੁੱਧੀ ਪਵਿਤ੍ਰ ਹੋ ਜਾਂਦੀ ਹੈ ।੯।
One who is made to understand - O Nanak, that Gurmukh obtains immaculate understanding. ||9||
Shalok:
ਜਿਸ ਮਨੁੱਖ ਦੇ ਮਾਇਆ ਦੇ ਬੰਧਨ ਟੁੱਟਣ ਤੇ ਆਉਂਦੇ ਹਨ, ਉਸ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ ।
One whose bonds are cut away joins the Saadh Sangat, the Company of the Holy.
ਹੇ ਨਾਨਕ! (ਗੁਰੂ ਦੀ ਸੰਗਤਿ ਵਿਚ ਰਹਿ ਕੇ) ਜੋ ਇਕ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਰੰਗ ਐਸਾ ਗੂੜ੍ਹਾ ਹੁੰਦਾ ਹੈ (ਕਿ ਮਜੀਠ ਦੇ ਰੰਗ ਵਾਂਗ ਕਦੇ ਉਤਰਦਾ ਹੀ ਨਹੀਂ) ।੧।
Those who are imbued with the Love of the One Lord, O Nanak, take on the deep and lasting color of His Love. ||1||
Pauree:
(ਹੇ ਭਾਈ!) ਜੀਭ ਨਾਲ ਸਦਾ ਹਰੀ-ਨਾਮ ਦਾ ਜਾਪ ਜਪੋ,
RARRA: Dye this heart of yours in the color of the Lord's Love.
(ਇਸ ਤਰ੍ਹਾਂ) ਆਪਣੇ ਇਸ ਮਨ ਨੂੰ (ਪ੍ਰਭੂ-ਨਾਮ ਦੇ ਰੰਗ ਵਿਚ) ਰੰਗੋ!
Meditate on the Name of the Lord, Har, Har - chant it with your tongue.
ਪ੍ਰਭੂ ਦੀ ਹਜ਼ੂਰੀ ਵਿਚ ਤੁਹਾਨੂੰ ਕੋਈ ਅਨਾਦਰੀ ਦੇ ਬੋਲ ਨਹੀਂ ਬੋਲੇਗਾ,
In the Court of the Lord, no one shall speak harshly to you.
(ਸਗੋਂ) ਚੰਗਾ ਆਦਰ ਮਿਲੇਗਾ (ਕਹਿਣਗੇ)—ਆਓ ਬੈਠੋ!
Everyone shall welcome you, saying, "Come, and sit down."
(ਹੇ ਭਾਈ!) ਜੇ ਤੂੰ ਨਾਮ ਵਿਚ ਮਨ ਰੰਗ ਲਏ ਤਾਂ ਤੈਨੂੰੂ ਪ੍ਰਭੂ ਦੀ ਹਜ਼ੂਰੀ ਵਿਚ ਟਿਕਾਣਾ ਮਿਲ ਜਾਏਗਾ,
In that Mansion of the Lord's Presence, you shall find a home.
ਨਾਹ ਜਨਮ ਮਰਨ ਦਾ ਗੇੜ ਰਹਿ ਜਾਏਗਾ, ਤੇ ਨਾਹ ਹੀ ਕਦੇ ਆਤਮਕ ਮੌਤ ਹੋਵੇਗੀ ।
There is no birth or death, or destruction there.
ਪਰ ਹੇ ਨਾਨਕ! ਧੁਰੋਂ ਹੀ ਜਿਸ ਮਨੁੱਖ ਦੇ ਮੱਥੇ ਉਤੇ ਪ੍ਰਭੂ ਦੀ ਮਿਹਰ ਦਾ ਲੇਖ ਲਿਖਿਆ (ਉੱਘੜਦਾ) ਹੈ,
One who has such karma written on his forehead,
ਉਸ ਦੇ ਹੀ ਹਿਰਦੇ-ਘਰ ਵਿਚ ਇਹ ਨਾਮ-ਧਨ ਇਕੱਠਾ ਹੁੰਦਾ ਹੈ ।੧੦।
O Nanak, has the wealth of the Lord in his home. ||10||
Shalok:
ਹੇ ਨਾਨਕ! ਜੋ ਮਨੁੱਖ ਮਾਇਆ ਦੇ ਮੋਹ ਦੇ ਬੰਧਨਾਂ ਵਿਚ ਫਸ ਜਾਂਦੇ ਹਨ,
Greed, falsehood, corruption and emotional attachment entangle the blind and the foolish.
ਉਹਨਾਂ ਗਿਆਨ-ਹੀਣ ਮੂਰਖਾਂ ਉਤੇ ਲਾਲਚ ਝੂਠ ਵਿਕਾਰ ਮੋਹ ਆਦਿਕ ਜ਼ੋਰ ਪਾ ਲੈਂਦੇ ਹਨ, ਤੇ ਉਹ ਮੰਦੇ ਕੰਮਾਂ ਵਿਚ ਲੱਗੇ ਰਹਿੰਦੇ ਹਨ ।੧।
Bound down by Maya, O Nanak, a foul odor clings to them. ||1||
Pauree:
ਜੇਹੜੇ ਮਨੁੱਖ ਮਾਇਆ ਦੇ ਨਸ਼ੇ ਵਿਚ ਮਸਤ ਰਹਿੰਦੇ ਹਨ,
LALLA: People are entangled in the love of corrupt pleasures;
ਜਿਨ੍ਹਾਂ ਦੀ ਬੁਧਿ ਉਤੇ ਹਉਮੈ ਦਾ ਪਰਦਾ ਪੈ ਜਾਂਦਾ ਹੈ,
they are drunk with the wine of egotistical intellect and Maya.
ਉਹ ਮਨੁੱਖ ਵਿਸ਼ਿਆਂ ਦੇ ਸੁਆਦਾਂ ਨਾਲ ਚੰਬੜੇ ਰਹਿੰਦੇ ਹਨ, ਤੇ ਇਸ ਮਾਇਆ ਵਿਚ ਫਸ ਕੇ ਜਨਮ ਮਰਨ (ਦੇ ਗੇੜ ਵਿਚ ਪੈ ਜਾਂਦੇ ਹਨ),
In this Maya, they are born and die.
(ਪਰ ਜੀਵ ਦੇ ਕੀਹ ਵੱਸ ?) ਜਿਵੇਂ ਜਿਵੇਂ ਪ੍ਰਭੂ ਦੀ ਰਜ਼ਾ ਹੰੁਦੀ ਹੈ, ਤਿਵੇਂ ਤਿਵੇਂ ਹੀ ਜੀਵ ਕਰਮ ਕਰਦੇ ਹਨ ।
People act according to the Hukam of the Lord's Command.
ਆਪਣੀ ਚਤੁਰਾਈ ਨਾਲ) ਨਾਹ ਕੋਈ ਜੀਵ ਪੂਰਨ ਬਣ ਸਕਦਾ ਹੈ, ਨਾਹ ਕੋਈ ਕਮਜ਼ੋਰ ਰਹਿ ਜਾਂਦਾ ਹੈ,
No one is perfect, and no one is imperfect.
ਨਾਹ ਕੋਈ (ਆਪਣੇ ਬਲ ਆਸਰੇ) ਸਿਆਣਾ ਹੋ ਗਿਆ ਹੈ, ਨਾਹ ਕੋਈ ਮੂਰਖ ਰਹਿ ਗਿਆ ਹੈ ।
No one is wise, and no one is foolish.
ਹੇ ਪ੍ਰਭੂ! ਜਿਸ ਜਿਸ ਪਾਸੇ ਤੂੰ ਜੀਵਾਂ ਨੂੰ ਪ੍ਰੇਰਦਾ ਹੈਂ, ਉਧਰ ਉਧਰ ਹੀ ਇਹ ਲੱਗ ਪੈਂਦੇ ਹਨ ।
Wherever the Lord engages someone, there he is engaged.
ਹੇ ਨਾਨਕ! (ਕੈਸੀ ਅਚਰਜ ਖੇਡ ਹੈ! ਸਭ ਜੀਵਾਂ ਵਿਚ ਬੈਠ ਕੇ ਪਾਲਣਹਾਰ ਪ੍ਰਭੂ ਪ੍ਰੇਰਨਾ ਕਰ ਰਿਹਾ ਹੈ, ਫਿਰ ਭੀ) ਪ੍ਰਭੂ ਆਪ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ।੧੧।
O Nanak, our Lord and Master is forever detached. ||11||
Shalok:
ਪਰਮਾਤਮਾ ਸਭ ਦਾ ਪਿਆਰਾ ਹੈ, ਸ੍ਰਿਸ਼ਟੀ ਦਾ ਰੱਖਿਅਕ ਹੈ, ਸਭ ਦੀ ਜਾਣਨ ਵਾਲਾ ਹੈ ਉਸ ਦਾ ਭੇਤ ਨਹੀਂ ਪੈ ਸਕਦਾ, ਵੱਡੇ ਜਿਗਰੇ ਵਾਲਾ ਹੈ, ਉਹ ਇਕ ਐਸਾ ਸਮੁੰਦਰ ਸਮਝੋ, ਜਿਸ ਦੀ ਹਾਥ ਨਹੀਂ ਪੈਂਦੀ,
My Beloved God, the Sustainer of the World, the Lord of the Universe, is deep, profound and unfathomable.
ਕੋਈ ਚਿੰਤਾ-ਫ਼ਿਕਰ ਉਸ ਦੇ ਨੇੜੇ ਨਹੀਂ ਢੁਕਦੇ । ਹੇ ਨਾਨਕ! ਉਸ ਵਰਗਾ ਕੋਈ ਹੋਰ ਦੂਜਾ ਨਹੀਂ ।੧।
There is no other like Him; O Nanak, He is not worried. ||1||
Pauree:
ਉਸ ਪਰਮਾਤਮਾ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ,
LALLA: There is no one equal to Him.
(ਆਪਣੇ ਵਰਗਾ) ਉਹ ਆਪ ਹੀ ਆਪ ਹੈ (ਉਸ ਵਰਗਾ) ਹੋਰ ਕੋਈ ਨਹੀਂ ।
He Himself is the One; there shall never be any other.
ਸਦਾ ਤੋਂ ਹੀ ਉਹ ਪ੍ਰਭੂ ਹੋਂਦ ਵਾਲਾ ਚਲਿਆ ਆ ਰਿਹਾ ਹੈ,
He is now, He has been, and He shall always be.
ਕਿਸੇ ਨੇ ਉਸ (ਦੀ) ਹਸਤੀ ਦਾ ਅਖ਼ੀਰਲਾ ਬੰਨਾ ਨਹੀਂ ਲੱਭਾ ।
No one has ever found His limit.
ਕੀੜੀ ਤੋਂ ਲੈ ਕੇ ਹਾਥੀ ਤਕ ਸਭ ਵਿਚ ਪੂਰਨ ਤੌਰ ਤੇ ਪ੍ਰਭੂ ਵਿਆਪਕ ਹੈ,
In the ant and in the elephant, He is totally pervading.
ਉਹ ਸਰਬ-ਵਿਆਪਕ ਪਰਮਾਤਮਾ ਹਰ ਥਾਂ ਪ੍ਰਤੱਖ ਜਾਪ ਰਿਹਾ ਹੈ ।
The Lord, the Primal Being, is known by everyone everywhere.
ਹੇ ਨਾਨਕ! ਜਿਸ ਬੰਦੇ ਨੂੰ ਪ੍ਰਭੂ ਨੇ ਆਪਣੇ ਨਾਮ ਦਾ ਸੁਆਦ ਬਖ਼ਸ਼ਿਆ ਹੈ,
That one, unto whom the Lord has given His Love
ਉਹ ਬੰਦਾ ਗੁਰੂ ਦੀ ਸਰਨ ਪੈ ਕੇ ਸਦਾ ਉਸ ਨੂੰ ਜਪਦਾ ਹੈ ।੧੨।
- O Nanak, that Gurmukh chants the Name of the Lord, Har, Har. ||12||
Shalok:
ਹੇ ਨਾਨਕ! ਜੇਹੜੇ ਬੰਦੇ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ ਦੀ ਯਾਦ ਦਾ ਸੁਆਦ ਮਾਣਦੇ ਹਨ, ਜਿਨ੍ਹਾਂ ਨੇ ਇਸ ਆਤਮਕ ਆਨੰਦ ਨਾਲ ਸਾਂਝ ਪਾਈ ਹੈ,
One who knows the taste of the Lord's sublime essence, intuitively enjoys the Lord's Love.
ਉਹ ਭਾਗਾਂ ਵਾਲੇ ਹਨ, ਉਹਨਾਂ ਦਾ ਹੀ ਜਗਤ ਵਿਚ ਜੰਮਣਾ ਸਫਲ ਹੈ ।੧।
O Nanak, blessed, blessed, blessed are the Lord's humble servants; how fortunate is their coming into the world! ||1||
Pauree:
(ਜਗਤ ਵਿਚ) ਉਸੇ ਮਨੁੱਖ ਦਾ ਆਉਣਾ ਨੇਪਰੇ ਚੜ੍ਹਿਆ ਜਾਣੋ,
How fruitful is the coming into the world, of those
ਜਿਸ ਦੀ ਜੀਭ ਸਦਾ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੀ ਹੈ ।
whose tongues celebrate the Praises of the Name of the Lord, Har, Har.
(ਜੇਹੜੇ ਬੰਦੇ) ਗੁਰੂ ਦੀ ਹਜ਼ੂਰੀ ਵਿਚ ਆ ਟਿਕਦੇ ਹਨ,
They come and dwell with the Saadh Sangat, the Company of the Holy;
ਉਹ ਹਰ ਵੇਲੇ ਪਿਆਰ ਨਾਲ ਪ੍ਰਭੂ ਦਾ ਨਾਮ ਸਿਮਰਦੇ ਹਨ ।
night and day, they lovingly meditate on the Naam.
ਜਿਸ ਮਨੁੱਖ ਉਤੇ ਸਿਰਜਣਹਾਰ ਦੀ ਮਿਹਰ ਹੋਈ ਕਿਰਪਾ ਹੋਈ,
Blessed is the birth of those humble beings who are attuned to the Naam;
ਉਹ ਸਦਾ ਪਰਮਾਤਮਾ ਦੇ ਨਾਮ ਵਿਚ ਮਸਤ ਰਹਿੰਦਾ ਹੈ, (ਜਗਤ ਵਿਚ ਉਹੀ) ਆਇਆ ਸਮਝੋ ।
the Lord, the Architect of Destiny, bestows His Kind Mercy upon them.
(ਜਗਤ ਵਿਚ) ਉਸ ਦਾ ਜਨਮ ਇਕੋ ਵਾਰੀ ਹੁੰਦਾ ਹੈ, ਉਹ ਮੁੜ ਮੁੜ ਜੂਨਾਂ ਵਿਚ ਨਹੀਂ ਆਉਂਦਾ ।
They are born only once - they shall not be reincarnated again.
ਹੇ ਨਾਨਕ! ਜੋ ਮਨੁੱਖ ਪਰਮਾਤਮਾ ਦੇ ਦੀਦਾਰ ਵਿਚ ਲੀਨ ਰਹਿੰਦਾ ਹੈ।੧੩।
O Nanak, they are absorbed into the Blessed Vision of the Lord's Darshan. ||13||
Shalok:
ਹੇ ਨਾਨਕ! ਜਿਸ ਪ੍ਰਭੂ ਦਾ ਨਾਮ ਜਪਦਿਆਂ ਮਨ ਵਿਚ ਆਨੰਦ ਪੈਦਾ ਹੁੰਦਾ ਹੈ, (ਪ੍ਰਭੂ ਤੋਂ ਲਾਂਭੇ) ਕਿਸੇ ਹੋਰ ਦਾ ਮੋਹ ਦੂਰ ਹੋ ਸਕਦਾ ਹੈ, ਮਾਇਆ ਦਾ ਲਾਲਚ (ਤੇ ਲਾਲਚ ਤੋਂ ਪੈਦਾ ਹੋਇਆ) ਦੁਖ ਕਲੇਸ਼ ਮਿਟ ਜਾਂਦਾ ਹੈ, ਉਸ ਦੇ ਨਾਮ ਵਿਚ ਟਿਕੇ ਰਹੋ ।੧।
Chanting it, the mind is filled with bliss; love of duality is eliminated, and pain, distress and desires are quenched. O Nanak, immerse yourself in the Naam, the Name of the Lord. ||1||