ਜੇਹੜੇ ਹਿਰਦੇ ਸਭ ਗੁਣਾਂ ਦੇ ਖ਼ਜ਼ਾਨੇ ਹਰੀ-ਨਾਮ ਅੰਮ੍ਰਿਤ ਨਾਲ ਭਰੇ ਰਹਿੰਦੇ ਹਨ,
They are filled and fulfilled with the Ambrosial Nectar of the Lord, the Treasure of sublime wealth;
ਹੇ ਨਾਨਕ! ਉਹਨਾਂ ਦੇ ਅੰਦਰ ਇਕ ਐਸਾ ਆਨੰਦ ਬਣਿਆ ਰਹਿੰਦਾ ਹੈ ਜਿਵੇਂ ਇਕ-ਰਸ ਸਭ ਕਿਸਮਾਂ ਦੇ ਵਾਜੇ ਮਿਲਵੀਂ ਸੁਰ ਵਿਚ ਵੱਜ ਰਹੇ ਹੋਣ ।੩੬।
O Nanak, the unstruck celestial melody vibrates for them. ||36||
Shalok:
ਜਿਸ ਮਨੁੱਖ ਦੀ ਇੱਜ਼ਤ ਗੁਰੂ ਪਾਰਬ੍ਰਹਮ ਨੇ ਰੱਖ ਲਈ, ਉਸ ਨੇ ਠੱਗੀ ਮੋਹ ਵਿਕਾਰ (ਆਦਿਕ) ਤਿਆਗ ਦਿੱਤੇ ।
The Guru, the Supreme Lord God, preserved my honor, when I renounced hypocrisy, emotional attachment and corruption.
ਹੇ ਨਾਨਕ! (ਇਸ ਵਾਸਤੇ) ਉਸ ਪਾਰਬ੍ਰਹਮ ਨੂੰ ਸਦਾ ਅਰਾਧਣਾ ਚਾਹੀਦਾ ਹੈ ਜਿਸ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਜਿਸ ਦੀ ਹਸਤੀ ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ ।੧।
O Nanak, worship and adore the One, who has no end or limitation. ||1||
Pauree:
ਉਸ ਦੀ ਹਸਤੀ ਦਾ ਅੰਦਾਜ਼ਾ ਨਹੀਂ ਲੱਗ ਸਕਦਾ, ਅੰਤ ਨਹੀਂ ਪੈ ਸਕਦਾ
PAPPA: He is beyond estimation; His limits cannot be found.
ਹਰੀ ਪ੍ਰਭੂ ਅਪਹੁੰਚ ਹੈ, ਵਿਕਾਰਾਂ ਵਿਚ ਡਿੱਗੇ ਬੰਦਿਆਂ ਨੂੰ ਪਵਿਤ੍ਰ ਕਰਨ ਵਾਲਾ ਹੈ
The Sovereign Lord King is inaccessible;
ਕੋ੍ਰੜਾਂ ਹੀ ਉਹ ਅਪਰਾਧੀ ਪਵਿਤ੍ਰ ਹੋ ਜਾਂਦੇ ਹਨ ਜੇਹੜੇ ਗੁਰੂ ਨੂੰ ਮਿਲ ਕੇ
He is the Purifier of sinners. Millions of sinners are purified;
ਗੁਰੂ ਨੂੰ ਮਿਲ ਕੇ ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਜਪਦੇ ਹਨ ।
they meet the Holy, and chant the Ambrosial Naam, the Name of the Lord.
ਤੇਰੀ ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਉਸ ਦੇ ਅੰਦਰੋਂ ਠੱਗੀ ਫ਼ਰੇਬ ਮੋਹ ਆਦਿਕ ਵਿਕਾਰ ਮਿਟ ਜਾਂਦੇ ਹਨ ।
Deception, fraud and emotional attachment are eliminated,
ਹੇ ਸ੍ਰਿਸ਼ਟੀ ਦੇ ਮਾਲਕ! ਜਿਸ ਮਨੁੱਖ ਦੀ ਤੂੰ ਆਪ ਰੱਖਿਆ ਕਰਦਾ ਹੈਂ,
by those who are protected by the Lord of the World.
ਪ੍ਰਭੂ ਸ਼ਾਹਾਂ ਦਾ ਸ਼ਾਹ ਹੈ, ਉਹੀ ਅਸਲ ਛੱਤਰ-ਧਾਰੀ ਹੈ,
He is the Supreme King, with the royal canopy above His Head.
ਹੇ ਨਾਨਕ! ਕੋਈ ਹੋਰ ਦੂਜਾ ਉਸ ਦੀ ਬਰਾਬਰੀ ਕਰਨ ਜੋਗਾ ਨਹੀਂ ਹੈ ।੩੭।
O Nanak, there is no other at all. ||37||
Shalok:
ਹੇ ਨਾਨਕ! ਜੇ ਆਪਣੇ ਮਨ ਨੂੰ ਜਿੱਤ ਲਈਏ, (ਵੱਸ ਵਿਚ ਕਰ ਲਈਏ) ਤਾਂ (ਵਿਕਾਰਾਂ ਉਤੇ) ਜਿੱਤ ਪ੍ਰਾਪਤ ਹੋ ਜਾਂਦੀ ਹੈ, ਮਾਇਆ ਦੇ ਮੋਹ ਦੇ ਬੰਧਨ ਕੱਟੇ ਜਾਂਦੇ ਹਨ, ਤੇ (ਮਾਇਆ ਪਿਛੇ) ਭਟਕਣਾ ਮੁੱਕ ਜਾਂਦੀ ਹੈ ।
The noose of Death is cut, and one's wanderings cease; victory is obtained, when one conquers his own mind.
ਜਿਸ ਮਨੁੱਖ ਨੂੰ ਗੁਰੂ ਪਾਸੋਂ ਮਨ ਦੀ ਅਡੋਲਤਾ ਮਿਲ ਜਾਂਦੀ ਹੈ, ਉਸ ਦੇ ਜਨਮ ਮਰਨ ਦੇ ਗੇੜ ਸਦਾ ਲਈ ਮੁੱਕ ਜਾਂਦੇ ਹਨ ।੧।
O Nanak, eternal stability is obtained from the Guru, and one's day-to-day wanderings cease. ||1||
Pauree:
(ਹੇ ਭਾਈ!) ਤੂੰ ਅਨੇਕਾਂ ਜੂਨਾਂ ਵਿਚ ਭਟਕਦਾ ਆਇਆ ਹੈਂ,
FAFFA: After wandering and wandering for so long, you have come;
ਹੁਣ ਤੈਨੂੰ ਸੰਸਾਰ ਵਿਚ ਇਹ ਮਨੁੱਖਾ ਜਨਮ ਮਿਲਿਆ ਹੈ ਜੋ ਬੜੀ ਮੁਸ਼ਕਲ ਨਾਲ ਹੀ ਮਿਲਿਆ ਕਰਦਾ ਹੈ ।
in this Dark Age of Kali Yuga, you have obtained this human body, so very difficult to obtain.
(ਜੇ ਤੂੰ ਹੁਣ ਭੀ ਵਿਕਾਰਾਂ ਦੇ ਬੰਧਨਾਂ ਵਿਚ ਹੀ ਫਸਿਆ ਰਿਹਾ, ਤਾਂ) ਅਜੇਹਾ (ਸੋਹਣਾ) ਮੌਕਾ ਫਿਰ ਨਹੀਂ ਮਿਲੇਗਾ ।
This opportunity shall not come into your hands again.
(ਹੇ ਭਾਈ!) ਜੇ ਤੂੰ ਪ੍ਰਭੂ ਦਾ ਨਾਮ ਜਪੇਂਗਾ, ਤਾਂ ਮਾਇਆ ਵਾਲੇ ਸਾਰੇ ਬੰਧਨ ਕੱਟੇ ਜਾਣਗੇ ।
So chant the Naam, the Name of the Lord, and the noose of Death shall be cut away.
ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਰਹਿ ਜਾਇਗਾ ।
You shall not have to come and go in reincarnation over and over again,
ਕੇਵਲ ਇਕ ਪਰਮਾਤਮਾ ਦਾ ਜਾਪ ਕਰਿਆ ਕਰ,
if you chant and meditate on the One and Only Lord.
ਹੇ ਸਿਰਜਣਹਾਰ ਪ੍ਰਭੂ! (ਮਾਇਆ-ਗ੍ਰਸੇ ਜੀਵ ਦੇ ਵੱਸ ਦੀ ਗੱਲ ਨਹੀਂ), ਤੂੰ ਆਪ ਕਿਰਪਾ ਕਰ,
Shower Your Mercy, O God, Creator Lord,
(ਪਰ) ਹੇ ਨਾਨਕ! (ਪ੍ਰਭੂ ਅੱਗੇ ਅਰਦਾਸ ਕਰ ਤੇ ਆਖ—) ਇਸ ਵਿਚਾਰੇ ਨੂੰ ਆਪਣੇ ਚਰਨਾਂ ਵਿਚ ਜੋੜ ਲੈ ।੩੮।
and unite poor Nanak with Yourself. ||38||
Shalok:
ਹੇ ਨਾਨਕ! (ਅਰਦਾਸ ਕਰ ਤੇ ਆਖ—) ਹੇ ਪਾਰਬ੍ਰਹਮ! ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਧਰਤੀ ਦੇ ਪਾਲਣਹਾਰ! ਮੇਰੀ ਬੇਨਤੀ ਸੁਣ ।
Hear my prayer, O Supreme Lord God, Merciful to the meek, Lord of the World.
(ਮੈਨੂੰ ਸੁਮਤਿ ਦੇਹ ਕਿ) ਗੁਰਮੁਖਾਂ ਦੀ ਚਰਨ-ਧੂੜ ਹੀ ਮੈਨੂੰ ਅਨੇਕਾਂ ਸੁਖਾਂ ਧਨ-ਪਦਾਰਥ ਤੇ ਅਨੇਕਾਂ ਰਸਾਂ ਦੇ ਭੋਗ ਦੇ ਬਰਾਬਰ ਜਾਪੇ ।੧।
The dust of the feet of the Holy is peace, wealth, great enjoyment and pleasure for Nanak. ||1||
Pauree:
ਅਸਲ ਬ੍ਰਾਹਮਣ ਉਹ ਹਨ ਜੋ ਬ੍ਰਹਮ (ਪਰਮਾਤਮਾ) ਨਾਲ ਸਾਂਝ ਪਾਂਦੇ ਹਨ,
BABBA: One who knows God is a Brahmin.
ਅਸਲ ਵੈਸ਼ਨੋ ਉਹ ਹਨ ਜੋ ਗੁਰੂ ਦੀ ਸ਼ਰਨ ਪੈ ਕੇ ਆਤਮਕ ਪਵਿਤ੍ਰਤਾ ਦੇ ਫ਼ਰਜ਼ ਨੂੰ ਪਾਲਦੇ ਹਨ ।
A Vaishnaav is one who, as Gurmukh, lives the righteous life of Dharma.
ਉਹ ਮਨੁੱਖ ਸੂਰਮਾ ਜਾਣੋ ਜੇਹੜਾ (ਮਿਥੇ ਹੋਏ ਵੈਰੀਆਂ ਦਾ ਖੁਰਾ-ਖੋਜ ਮਿਟਾਣ ਦੇ ਥਾਂ) ਆਪਣੇ ਅੰਦਰੋਂ ਦੂਜਿਆਂ ਦਾ ਬੁਰਾ ਮੰਗਣ ਦੇ ਸੁਭਾਵ ਦਾ ਨਿਸ਼ਾਨ ਮਿਟਾ ਦੇਵੇ ।
One who eradicates his own evil is a brave warrior;
(ਜਿਸ ਨੇ ਇਹ ਕਰ ਲਿਆ) ਦੂਜਿਆਂ ਵਲੋਂ ਚਿਤਵੀ ਬੁਰਾਈ ਉਸ ਦੇ ਨੇੜੇ ਨਹੀਂ ਢੁਕਦੀ ।
no evil even approaches him.
(ਪਰ ਮਨੁੱਖ) ਆਪ ਹੀ ਆਪਣੀ ਹਉਮੈ ਦੇ ਬੰਧਨਾਂ ਵਿਚ ਬੱਝਾ ਰਹਿੰਦਾ ਹੈ
Man is bound by the chains of his own egotism, selfishness and conceit.
(ਤੇ ਦੂਜਿਆਂ ਨਾਲ ਖਹਿੰਦਾ ਹੈ, ਆਪਣੀ ਕੀਤੀ ਵਧੀਕੀ ਦਾ ਖ਼ਿਆਲ ਤਕ ਨਹੀਂ ਆਉਂਦਾ, ਕਿਸੇ ਵਿਗਾੜ ਦਾ) ਦੋਸ ਇਹ ਅੰਨ੍ਹਾ ਮਨੁੱਖ ਹੋਰਨਾਂ ਤੇ ਲਾਂਦਾ ਹੈ ।
The spiritually blind place the blame on others.
(ਪਰ) ਹੇ ਨਾਨਕ! (ਅਜੇਹਾ ਸੁਭਾਵ ਬਨਾਣ ਲਈ) ਨਿਰੀਆਂ ਗਿਆਨ ਦੀਆਂ ਗੱਲਾਂ ਤੇ ਸਿਆਣਪਾਂ ਦੀ ਪੇਸ਼ ਨਹੀਂ ਜਾ ਸਕਦੀ ।
But all debates and clever tricks are of no use at all.
(ਪ੍ਰਭੂ ਅਗੇ ਅਰਦਾਸ ਕਰ, ਤੇ ਆਖ—) ਹੇ ਪ੍ਰਭੂ! ਜਿਸ ਨੂੰ ਤੂੰ ਇਸ ਸੁਚੱਜੇ ਜੀਵਨ ਦੀ ਸੂਝ ਬਖ਼ਸ਼ਦਾ ਹੈਂ ਉਹੀ ਸਮਝਦਾ ਹੈ ।੩੯।
O Nanak, he alone comes to know, whom the Lord inspires to know. ||39||
Shalok:
(ਹੇ ਭਾਈ! ਸਭ ਪਾਪਾਂ ਦੇ) ਹਰਨ ਵਾਲੇ ਨੂੰ ਆਪਣੇ ਮਨ ਵਿਚ ਯਾਦ ਰੱਖ । ਉਹੀ ਸਾਰੇ ਡਰਾਂ ਦਾ ਦੂਰ ਕਰਨ ਵਾਲਾ ਹੈ, ਉਹੀ ਸਾਰੇ ਪਾਪਾਂ ਦੁੱਖਾਂ ਦਾ ਨਾਸ ਕਰਨ ਵਾਲਾ ਹੈ ।
The Destroyer of fear, the Eradicator of sin and sorrow - enshrine that Lord in your mind.
ਹੇ ਨਾਨਕ! ਸਤਸੰਗ ਵਿਚ ਰਹਿ ਕੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਉਹ ਹਰੀ ਆ ਟਿਕਦਾ ਹੈ, ਉਹ ਪਾਪਾਂ ਵਿਕਾਰਾਂ ਦੀ ਭਟਕਣਾ ਵਿਚ ਨਹੀਂ ਪੈਂਦੇ ।੧।
One whose heart abides in the Society of the Saints, O Nanak, does not wander around in doubt. ||1||
Pauree:
ਤਿਵੇਂ ਹੀ ਇਸ ਸਾਰੇ ਸੰਸਾਰ ਦਾ ਸਾਥ ਹੈ, ਇਸ ਦੇ ਪਿਛੇ ਭਟਕਣ ਦੀ ਬਾਣ ਮਿਟਾ ਦਿਓ ।
BHABHA: Cast out your doubt and delusion
ਹੇ ਭਾਈ!) ਜਿਵੇਂ ਸੁਪਨਾ ਹੈ (ਜਿਵੇਂ ਸੁਪਨੇ ਵਿਚ ਕਈ ਪਦਾਰਥਾਂ ਨਾਲ ਵਾਹ ਪੈਂਦਾ ਹੈ, ਪਰ ਜਾਗਦਿਆਂ ਹੀ ਉਹ ਸਾਥ ਮੁੱਕ ਜਾਂਦਾ ਹੈ),
- this world is just a dream.
(ਇਸ ਮਾਇਆ ਦੇ ਚੋਜ-ਤਮਾਸ਼ਿਆਂ ਦੀ ਖ਼ਾਤਰ) ਸੁਰਗੀ ਜੀਵ, ਮਨੁੱਖ, ਦੇਵੀ ਦੇਵਤੇ ਖ਼ੁਆਰ ਹੰੁਦੇ (ਸੁਣੀਦੇ ਰਹੇ)
The angelic beings, goddesses and gods are deluded by doubt.
ਸਾਧਨ ਕਰਨ ਵਾਲੇ ਜੋਗੀ, ਬ੍ਰਹਮਾ ਵਰਗੇ ਭੀ (ਇਹਨਾਂ ਪਿਛੇ) ਭਟਕਦੇ (ਸੁਣੀਦੇ) ਰਹੇ,
The Siddhas and seekers, and even Brahma are deluded by doubt.
(ਧਰਤੀ ਦੇ) ਬੰਦੇ (ਮਾਇਕ ਪਦਾਰਥਾਂ ਦੀ ਖ਼ਾਤਰ) ਭਟਕ ਭਟਕ ਕੇ ਧੋਖੇ ਵਿਚ ਆਉਂਦੇ ਚਲੇ ਆ ਰਹੇ ਹਨ
Wandering around, deluded by doubt, people are ruined.
ਇਹ ਮਾਇਆ ਇਕ ਐਸਾ ਮਹਾਨ ਔਖਾ (ਸਮੁੰਦਰ) ਹੈ (ਜਿਸ ਵਿਚੋਂ) ਤਰਨਾ ਬਹੁਤ ਹੀ ਕਠਨ ਹੈ ।
It is so very difficult and treacherous to cross over this ocean of Maya.
ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ (ਮਾਇਆ ਪਿਛੇ) ਭਟਕਣਾ, ਸਹਮ ਤੇ ਮੋਹ (ਆਪਣੇ ਅੰਦਰੋਂ) ਮਿਟਾ ਲਏ,
That Gurmukh who has eradicated doubt, fear and attachment,
ਹੇ ਨਾਨਕ! ਉਹਨਾਂ ਨੇ ਸਭ ਤੋਂ ਸ੍ਰੇਸ਼ਟ ਆਤਮਕ ਆਨੰਦ ਹਾਸਲ ਕਰ ਲਿਆ ਹੈ ।੪੦।
O Nanak, obtains supreme peace. ||40||
Shalok:
ਮਨੁੱਖ ਦਾ ਮਨ ਕਈ ਤਰੀਕਿਆਂ ਨਾਲ ਮਾਇਆ ਦੀ ਖ਼ਾਤਰ ਹੀ ਡੋਲਦਾ ਰਹਿੰਦਾ ਹੈ, ਮਾਇਆ ਦੇ ਨਾਲ ਹੀ ਚੰਬੜਿਆ ਰਹਿੰਦਾ ਹੈ ।
Maya clings to the mind, and causes it to waver in so many ways.
ਹੇ ਨਾਨਕ! (ਪ੍ਰਭੂ ਅਗੇ ਅਰਦਾਸ ਕਰ ਤੇ ਆਖ—) ਹੇ ਪ੍ਰਭੂ! ਜਿਸ ਮਨੁੱਖ ਨੂੰ ਤੂੰ ਨਿਰੀ ਮਾਇਆ ਹੀ ਮੰਗਣ ਤੋਂ ਵਰਜ ਲੈਂਦਾ ਹੈਂ ਉਹ ਤੇਰੇ ਨਾਮ ਵਿਚ ਪਿਆਰ ਪਾ ਲੈਂਦਾ ਹੈ ।੧।
When You, O Lord, restrain someone from asking for wealth, then, O Nanak, he comes to love the Name. ||1||
Pauree:
ਬੇ-ਸਮਝ ਜੀਵ ਹਰ ਵੇਲੇ (ਮਾਇਆ ਹੀ ਮਾਇਆ) ਮੰਗਦਾ ਰਹਿੰਦਾ ਹੈ
MAMMA: The beggar is so ignorant
(ਇਹ ਨਹੀਂ ਸਮਝਦਾ ਕਿ) ਸਭ ਦੇ ਦਿਲਾਂ ਦੀ ਜਾਣਨ ਵਾਲਾ ਦਾਤਾਰ (ਸਭ ਪਦਾਰਥ) ਦੇਈ ਜਾ ਰਿਹਾ ਹੈ ।
- the great Giver continues to give. He is all-knowing.
ਉਸ ਦੀਆਂ ਦਿੱਤੀਆਂ ਦਾਤਾਂ ਤਾਂ ਕਦੇ ਮੁੱਕਣ ਵਾਲੀਆਂ ਹੀ ਨਹੀਂ ਹਨ ।
Whatever He gives, He gives once and for all.
ਹੇ ਮੂਰਖ ਮਨ! ਤੂੰ ਕਿਉਂ ਸਦਾ ਮਾਇਆ ਵਾਸਤੇ ਹੀ ਤਰਲੇ ਲੈ ਰਿਹਾ ਹੈਂ?
O foolish mind, why do you complain, and cry out so loud?
(ਹੇ ਮੂਰਖ!) ਤੂੰ ਜਦੋਂ ਭੀ ਮੰਗਦਾ ਹੈਂ (ਨਾਮ ਤੋਂ ਬਿਨਾ) ਹੋਰ ਹੋਰ ਚੀਜ਼ਾਂ ਹੀ ਮੰਗਦਾ ਰਹਿੰਦਾ ਹੈਂ,
Whenever you ask for something, you ask for worldly things;
ਜਿਨ੍ਹਾਂ ਤੋਂ ਕਦੇ ਕਿਸੇ ਨੂੰ ਭੀ ਆਤਮਕ ਸੁਖ ਨਹੀਂ ਮਿਲਿਆ ।
no one has obtained happiness from these.
(ਆਖ—ਹੇ ਮੂਰਖ ਮਨ!) ਜੇ ਤੂੰ ਮੰਗ ਮੰਗਣੀ ਹੀ ਹੈ ਤਾਂ ਪ੍ਰਭੂ ਦਾ ਨਾਮ ਹੀ ਮੰਗ,
If you must ask for a gift, then ask for the One Lord.
ਹੇ ਨਾਨਕ! ਜਿਸ ਦੀ ਬਰਕਤਿ ਨਾਲ ਤੂੰ ਮਾਇਕ ਪਦਾਰਥਾਂ ਦੀ ਮੰਗ ਤੋਂ ਪਰਲੇ ਪਾਰ ਲੰਘ ਜਾਏਂ ।੪੧।
O Nanak, by Him, you shall be saved. ||41||