Shalok:
ਮਾਇਆ-ਗ੍ਰਸੇ ਮੂਰਖ ਬੇਸਮਝ ਮਨੁੱਖਾਂ ਦੀ ਉਮਰ ਇਸੇ ਵਹਣ ਵਿਚ ਬੀਤ ਜਾਂਦੀ ਹੈ ਕਿ ਮੈਂ ਹੀ ਵੱਡਾ ਹੋਵਾਂ, ਮੈਂ ਹੀ ਹੋਵਾਂ ।
Acting in egotism, selfishness and conceit, the foolish, ignorant, faithless cynic wastes his life.
ਹੇ ਨਾਨਕ! ਹਉਮੈ ਦੇ ਆਸਰੇ ਕੀਤੇ ਕੰਮਾਂ (ਦੇ ਸੰਸਕਾਰਾਂ) ਦੇ ਕਾਰਨ, ਹਉਮੈ ਦਾ ਕੰਡਾ ਚੁਭ ਚੁਭ ਕੇ ਹੀ ਉਹਨਾਂ ਦੀ ਆਤਮਕ ਮੌਤ ਹੋ ਜਾਂਦੀ ਹੈ, ਜਿਵੇਂ ਕੋਈ ਤ੍ਰਿਹਾਇਆ (ਪਾਣੀ ਖੁਣੋਂ ਮਰਦਾ ਹੈ, ਉਹ ਆਤਮਕ ਸੁਖ ਬਾਝੋਂ ਤੜਫਦੇ ਹਨ) ।੧।
He dies in agony, like one dying of thirst; O Nanak, this is because of the deeds he has done. ||1||
Pauree:
(ਮਨੁੱਖ ਦੇ ਅੰਦਰੋਂ ਹਉਮੈ ਦੇ ਕੰਡੇ ਦੀ) ਚੋਭ ਗੁਰੂ ਦੀ ਸੰਗਤਿ ਵਿਚ ਹੀ ਮਿਟਦੀ ਹੈ
RARRA: Conflict is eliminated in the Saadh Sangat, the Company of the Holy;
(ਕਿਉਂਕਿ ਸੰਗਤਿ ਵਿਚ ਪ੍ਰਭੂ ਦਾ ਨਾਮ ਮਿਲਦਾ ਹੈ ਤੇ) ਹਰੀ-ਨਾਮ ਦਾ ਸਿਮਰਨ ਸਾਰੇ ਧਾਰਮਿਕ ਕਰਮਾਂ ਦਾ ਨਿਚੋੜ ਹੈ ।
meditate in adoration on the Naam, the Name of the Lord, the essence of karma and Dharma.
ਜਿਸ ਮਨੁੱਖ ਦੇ ਹਿਰਦੇ ਵਿਚ ਸੋਹਣਾ ਪ੍ਰਭੂ ਆ ਵੱਸੇ,
When the Beautiful Lord abides within the heart,
ਉਸ ਦੇ ਅੰਦਰੋਂ ਹਉਮੈ ਦੇ ਕੰਡੇ ਦੀ ਚੋਭ ਜ਼ਰੂਰ ਨਾਸ ਹੋ ਜਾਂਦੀ ਹੈ, ਮਿਟ ਜਾਂਦੀ ਹੈ ।
conflict is erased and ended.
ਇਹ ਹਉਮੈ ਵਾਲੀ ਰੜਕ (ਆਪਣੇ ਅੰਦਰ) ਉਹੀ ਮੂਰਖ ਮਾਇਆ-ਗ੍ਰਸੇ ਬੰਦੇ ਕਾਇਮ ਰੱਖਦੇ ਹਨ,
The foolish, faithless cynic picks arguments
ਜਿਨ੍ਹਾਂ ਦੇ ਹਿਰਦੇ ਵਿਚ ਹਉਮੈ ਵਾਲੀ ਬੱੁਧੀ ਤੋਂ ਉਪਜੇ ਭੈੜ ਟਿਕੇ ਰਹਿੰਦੇ ਹਨ ।
- His heart is filled with corruption and egotistical intellect.
(ਪਰ) ਹੇ ਨਾਨਕ! ਜਿਨ੍ਹਾਂ ਨੇ ਗੁਰੂ ਦੀ ਸਰਨ ਪੈ ਕੇ ਹਉਮੈ ਵਾਲੀ ਚੋਭ ਦੂਰ ਕਰ ਲਈ, ਉਹਨਾਂ ਨੂੰ ਗੁਰੂ ਅੱਖ ਦੇ ਇਕ ਫੋਰ ਵਿਚ ਹੀ ਆਤਮਕ ਆਨੰਦ ਦੀ ਝਲਕ ਵਿਖਾ ਦੇਂਦਾ ਹੈ ।੪੭।
RARRA: For the Gurmukh, conflict is eliminated in an instant, O Nanak, through the Teachings. ||47||
Shalok:
ਹੇ ਮਨ! (ਜੇ ਹਉਮੈ ਦੀ ਚੋਭ ਤੋਂ ਬਚਣਾ ਹੈ, ਤਾਂ) ਗੁਰੂ ਦਾ ਆਸਰਾ ਲੈ, ਆਪਣੀਆਂ ਦਲੀਲ-ਬਾਜ਼ੀਆਂ ਤੇ ਸਿਆਣਪਾਂ ਛੱਡ ।
O mind, grasp the Support of the Holy Saint; give up your clever arguments.
ਹੇ ਨਾਨਕ! ਜਿਸ ਮਨੁੱਖ ਦੇ ਮਨ ਵਿਚ ਗੁਰੂ ਦੀ ਸਿੱਖਿਆ ਵੱਸ ਪੈਂਦੀ ਹੈ, ਉਸ ਦੇ ਮੱਥੇ ਉਤੇ ਚੰਗਾ ਲੇਖ (ਉਘੜਿਆ ਸਮਝੋ) ।੧।
One who has the Guru's Teachings within his mind, O Nanak, has good destiny inscribed upon his forehead. ||1||
Pauree:
ਹੇ ਧਰਤੀ ਦੇ ਸਾਈਂ! (ਹਉਮੈ ਦੀ ਚੋਭ ਤੋਂ ਬਚਣ ਲਈ ਅਨੇਕਾਂ ਚਤੁਰਾਈਆਂ ਸਿਆਣਪਾਂ ਕੀਤੀਆਂ, ਪਰ ਕੁਝ ਨ ਬਣਿਆ, ਹੁਣ) ਹਾਰ ਕੇ ਤੇਰੀ ਸਰਨ ਪਏ ਹਾਂ । (ਪੰਡਿਤ ਲੋਕ) ਸਿਮ੍ਰਤੀਆਂ ਸ਼ਾਸਤ੍ਰ ਵੇਦ (ਆਦਿਕ ਧਰਮ-ਪੁਸਤਕ) ਉੱਚੀ ਉੱਚੀ ਪੜ੍ਹਦੇ ਹਨ ।
SASSA: I have now entered Your Sanctuary, Lord; I am so tired of reciting the Shaastras, the Simritees and the Vedas.
ਪਰ ਬਹੁਤ ਵਿਚਾਰ ਵਿਚਾਰ ਕੇ ਇਸੇ ਨਤੀਜੇ ਤੇ ਅਪੜੀਦਾ ਹੈ ਕਿ
I searched and searched and searched, and now I have come to realize,
ਹਰੀ-ਨਾਮ ਦੇ ਸਿਮਰਨ ਤੋਂ ਬਿਨਾ (ਹਉਮੈ ਦੀ ਚੋਭ ਤੋਂ) ਖ਼ਲਾਸੀ ਨਹੀਂ ਹੋ ਸਕਦੀ ।
that without meditating on the Lord, there is no emancipation.
ਹੇ ਗੁਪਾਲ! ਅਸੀ ਜੀਵ ਸੁਆਸ ਸੁਆਸ ਭੁੱਲਾਂ ਕਰਦੇ ਹਾਂ ।
With each and every breath, I make mistakes.
ਤੂੰ ਸਾਡੀਆਂ ਭੁੱਲਾਂ ਨੂੰ ਬਖ਼ਸ਼ਣ-ਜੋਗ ਹੈਂ, ਤੇਰੇ ਗੁਣ ਗਿਣੇ ਨਹੀਂ ਜਾ ਸਕਦੇ, ਤੇਰੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ ।
You are All-powerful, endless and infinite.
ਹੇ ਦਿਆਲ! ਸਰਨ ਪਿਆਂ ਦੀ ਲਾਜ ਰੱਖ (ਤੇ ਸਾਨੂੰ ਹਉਮੈ ਦੇ ਕੰਡੇ ਦੀ ਚੋਭ ਤੋਂ ਬਚਾਈ ਰੱਖ)
I seek Your Sanctuary - please save me, Merciful Lord!
ਹੇ ਨਾਨਕ! (ਪ੍ਰਭੂ ਅੱਗੇ ਅਰਦਾਸ ਕਰ, ਤੇ ਆਖ—) ਹੇ ਗੋਪਾਲ! ਅਸੀ ਤੇਰੇ ਬੱਚੇ ਹਾਂ।੪੮।
Nanak is Your child, O Lord of the World. ||48||
Shalok:
ਜਦੋਂ ਮਨੁੱਖ ਦੀ ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਇਸ ਨੂੰ ਆਤਮਕ ਆਨੰਦ ਮਿਲਦਾ ਹੈ (ਜਿਸ ਦੀ ਬਰਕਤਿ ਨਾਲ) ਇਸ ਦਾ ਮਨ ਤੇ ਤਨ ਨਰੋਏ ਹੋ ਜਾਂਦੇ ਹਨ ।
When selfishness and conceit are erased, peace comes, and the mind and body are healed.
ਹੇ ਨਾਨਕ! (ਹਉਮੈ ਮਿਟਿਆਂ ਹੀ) ਮਨੁੱਖ ਨੂੰ ਉਹ ਪਰਮਾਤਮਾ (ਹਰ ਥਾਂ) ਦਿੱਸ ਪੈਂਦਾ ਹੈ ਜੋ ਸਚ-ਮੁਚ ਸਿਫ਼ਤਿ-ਸਾਲਾਹ ਦਾ ਹੱਕਦਾਰ ਹੈ ।੧।
O Nanak, then He comes to be seen - the One who is worthy of praise. ||1||
Pauree:
ਮੈਂ ਉਸ ਪ੍ਰਭੂ ਦੀ ਸਿਫ਼ਤਿ-ਸਾਲਾਹ ਮਨ ਲਾ ਕੇ ਕਰਦਾ ਹਾਂ,
KHAKHA: Praise and extol Him on High,
ਜੋ ਇਕ ਖਿਣ ਵਿਚ ਉਹਨਾਂ (ਹਿਰਦਿਆਂ) ਨੂੰ (ਭਲੇ ਗੁਣਾਂ ਨਾਲ) ਨਕਾ-ਨਕ ਭਰ ਦੇਂਦਾ ਹੈ ਜੋ ਪਹਿਲਾਂ (ਗੁਣਾਂ ਤੋਂ) ਸੱਖਣੇ ਸਨ ।
who fills the empty to over-flowing in an instant.
(ਖ਼ੁਦੀ ਮਿਟਾ ਕੇ ਜਦੋਂ) ਮਨੁੱਖ ਚੰਗੀ ਤਰ੍ਹਾਂ ਨਿਰ-ਅਹੰਕਾਰ ਹੋ ਜਾਂਦਾ ਹੈ
When the mortal being becomes totally humble,
(ਖ਼ੁਦੀ ਮਿਟਾ ਕੇ ਜਦੋਂ) ਮਨੁੱਖ ਚੰਗੀ ਤਰ੍ਹਾਂ ਨਿਰ-ਅਹੰਕਾਰ ਹੋ ਜਾਂਦਾ ਹੈ
then he meditates night and day on God, the Detached Lord of Nirvaanaa.
(ਇਸ ਤਰ੍ਹਾਂ) ਮਨੁੱਖ ਖਸਮ-ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ, ਪ੍ਰਭੂ ਉਸ ਨੂੰ ਆਤਮਕ ਸੁਖ ਬਖ਼ਸ਼ਦਾ ਹੈ ।
If it pleases the Will of our Lord and Master, then He blesses us with peace.
ਪਾਰਬ੍ਰਹਮ ਬੜਾ ਬੇਅੰਤ ਹੈ (ਬੇ-ਪਰਵਾਹ ਹੈ),
Such is the Infinite, Supreme Lord God.
ਉਹ ਜੀਵਾਂ ਦੇ ਅਣਗਿਣਤ ਹੀ ਪਾਪ ਖਿਣ ਵਿਚ ਬਖ਼ਸ਼ ਦੇਂਦਾ ਹੈ ।
He forgives countless sins in an instant.
ਹੇ ਨਾਨਕ! ਮਾਲਕ-ਪ੍ਰਭੂ ਸਦਾ ਹੀ ਦਇਆ ਕਰਨ ਵਾਲਾ ਹੈ ।੪੯।
O Nanak, our Lord and Master is merciful forever. ||49||
Shalok:
ਹੇ ਮੇਰੇ ਮਨ! ਮੈਂ ਤੈਨੂੰ ਸੱਚੀ ਗੱਲ ਦੱਸਦਾ ਹਾਂ, (ਇਸ ਨੂੰ) ਸੁਣ । ਪਰਮਾਤਮਾ ਦੀ ਸਰਨ ਪਉ ।
I speak the Truth - listen, O my mind: take to the Sanctuary of the Sovereign Lord King.
ਹੇ ਨਾਨਕ! ਸਾਰੀਆਂ ਦਲੀਲ-ਬਾਜ਼ੀਆਂ ਤੇ ਸਿਆਣਪਾਂ ਛੱਡ ਦੇ, (ਸਰਲ ਸੁਭਾਵ ਹੋ ਕੇ ਆਸਰਾ ਲਏਂਗਾ, ਤਾਂ) ਪ੍ਰਭੂ ਤੈਨੂੰ ਆਪਣੇ ਚਰਨਾਂ ਵਿਚ ਜੋੜ ਲਏਗਾ ।੧।
Give up all your clever tricks, O Nanak, and He shall absorb you into Himself. ||1||
Pauree:
ਹੇ ਮੇਰੇ ਅੰੰਞਾਣ ਮਨ! ਚਲਾਕੀਆਂ ਛੱਡ ।
SASSA: Give up your clever tricks, you ignorant fool!
ਪਰਮਾਤਮਾ ਚਲਾਕੀਆਂ ਨਾਲ ਤੇ ਹੁਕਮ ਕੀਤਿਆਂ (ਭਾਵ, ਆਕੜ ਵਿਖਾਇਆਂ) ਖ਼ੁਸ਼ ਨਹੀਂ ਹੁੰਦਾ ।
God is not pleased with clever tricks and commands.
ਜੇ ਤੂੰ ਹਜ਼ਾਰਾਂ ਕਿਸਮਾਂ ਦੀਆਂ ਚਲਾਕੀਆਂ ਭੀ ਕਰੇਂਗਾ
You may practice a thousand forms of cleverness,
ਇੱਕ ਚਲਾਕੀ ਭੀ ਤੇਰੀ ਮਦਦ ਨਹੀਂ ਕਰ ਸਕੇਗੀ (ਪ੍ਰਭੂ ਦੀ ਹਜ਼ੂਰੀ ਵਿਚ ਤੇਰੇ ਨਾਲ ਨਹੀਂ ਜਾਇਗੀ, ਮੰਨੀ ਨਹੀਂ ਜਾ ਸਕੇਗੀ) ।
but not even one will go along with you in the end.
ਹੇ ਮੇਰੀ ਜਿੰਦੇ! ਬੱਸ! ਉਸ ਪ੍ਰਭੂ ਨੂੰ ਹੀ ਦਿਨ ਰਾਤ ਯਾਦ ਕਰਦੀ ਰਹੁ,
Meditate on that Lord, that Lord, day and night.
ਪ੍ਰਭੂ ਦੀ ਯਾਦ ਨੇ ਹੀ ਤੇਰੇ ਨਾਲ ਜਾਣਾ ਹੈ ।
O soul, He alone shall go along with you.
(ਪਰ ਇਹ ਸਿਮਰਨ ਉਹੀ ਕਰ ਸਕਦਾ ਹੈ ਜਿਸ ਨੂੰ ਪ੍ਰਭੂ ਆਪ ਗੁਰੂ ਦੇ ਦਰ ਤੇ ਲਿਆਵੇ) ਹੇ ਜਿਸ ਮਨੁੱਖ ਨੂੰ ਪ੍ਰਭੂ ਆਪ ਗੁਰੂ ਦੀ ਸੇਵਾ ਵਿਚ ਜੋੜਦਾ ਹੈ
Those whom the Lord Himself commits to the service of the Holy,
ਹੇ ਨਾਨਕ! ਉਸ ਉਤੇ ਕੋਈ ਦੁੱਖ-ਕਲੇਸ਼ ਜ਼ੋਰ ਨਹੀਂ ਪਾ ਸਕਦਾ ।੫੦।
O Nanak, are not afflicted by suffering. ||50||
Shalok:
ਉਸ ਹਰੀ ਦਾ ਜਾਪ ਮੂੰਹ ਨਾਲ ਕੀਤਿਆਂ ਜਦੋਂ ਉਹ ਮਨ ਵਿਚ ਆ ਵੱਸਦਾ ਹੈ, ਤਾਂ ਆਤਮਕ ਆਨੰਦ ਪੈਦਾ ਹੁੰਦਾ ਹੈ ।
Chanting the Name of the Lord, Har, Har, and keeping it in your mind, you shall find peace.
ਹੇ ਨਾਨਕ! ਉਹ ਪ੍ਰਭੂ ਸਭ ਜੀਵਾਂ ਵਿਚ ਵਿਆਪਕ ਹੈ, ਹਰੇਕ ਥਾਂ ਦੇ ਅੰਦਰ ਮੌਜੂਦ ਹੈ ।੧।
O Nanak, the Lord is pervading everywhere; He is contained in all spaces and interspaces. ||1||
Pauree:
ਮੈਂ ਸਭ ਜੀਵਾਂ ਦੇ ਸਰੀਰ ਵਿਚ ਵੇਖਦਾ ਹਾਂ ਕਿ ਪਰਮਾਤਮਾ ਹੀ ਆਪ ਮੌਜੂਦ ਹੈ ।
Behold! The Lord God is totally pervading each and every heart.
ਪਰਮਾਤਮਾ ਸਦਾ ਤੋਂ ਹੀ ਹੋਂਦ ਵਾਲਾ ਚਲਿਆ ਆ ਰਿਹਾ ਹੈ, ਉਹ ਜੀਵਾਂ ਦੇ ਦੁੱਖ ਭੀ ਨਾਸ ਕਰਨ ਵਾਲਾ ਹੈ—ਇਹ ਸੂਝ ਗੁਰੂ ਦਾ ਗਿਆਨ ਦੇਂਦਾ ਹੈ (ਗੁਰੂ ਦੇ ਉਪਦੇਸ਼ ਤੋਂ ਇਹ ਸਮਝ ਪੈਂਦੀ ਹੈ) ।
Forever and ever, the Guru's wisdom has been the Destroyer of pain.
ਮਨੁੱਖ ਦੀ ਹਉਮੈ ਮੁੱਕ ਜਾਂਦੀ ਹੈ, ਮਨ ਵਿਚ ਆਨੰਦ ਪੈਦਾ ਹੋ ਜਾਂਦਾ ਹੈ, ਮਨ ਵਿਚੋਂ ਹਉਮੈ ਦਾ ਅਭਾਵ ਹੋ ਜਾਂਦਾ ਹੈ, ਉਥੇ ਪ੍ਰਭੂ ਆਪ ਆ ਵੱਸਦਾ ਹੈ ।
Quieting the ego, ecstasy is obtained. Where the ego does not exist, God Himself is there.
ਸੰਤਾਂ ਦੀ ਸੰਗਤਿ ਦੀ ਬਰਕਤਿ ਨਾਲ ਮਨੁੱਖ ਦੇ ਜਨਮ ਮਰਨ ਦੇ ਦੁੱਖ ਨਾਸ ਹੋ ਜਾਂਦੇ ਹਨ
The pain of birth and death is removed, by the power of the Society of the Saints.
ਜੇਹੜਾ ਮਨੁੱਖ ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ ਪ੍ਰੇਮ ਨਾਲ ਦਿਆਲ ਪ੍ਰਭੂ ਦਾ ਨਾਮ ਆਪਣੇ ਹਿਰਦੇ ਵਿਚ ਟਿਕਾਂਦਾ ਹੈ, ਪ੍ਰਭੂ ਉਸ ਉਤੇ ਕਿਰਪਾ ਕਰਦਾ ਹੈ ।
He becomes kind to those who lovingly enshrine the Name of the Merciful Lord within their hearts, in the Society of the Saints.