(ਉਸ ਮਨੁੱਖ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ) ਪਰਮਾਤਮਾ ਤੋਂ ਉਰੇ ਹੋਰ ਕੋਈ ਕੁਝ ਕਰਨ-ਜੋਗਾ ਨਹੀਂ ਹੈ
In this world, no one accomplishes anything by himself.
ਹੇ ਨਾਨਕ! ਇਹ ਸਾਰਾ ਜਗਤ-ਆਕਾਰ ਪਰਮਾਤਮਾ ਤੋਂ ਹੀ ਪਰਗਟ ਹੋਇਆ ਹੈ ।੫੧।
O Nanak, everything is done by God. ||51||
Shalok:
ਹੇ ਨਾਨਕ! (ਆਖ—) ਅਸੀ ਜੀਵ ਖਿਨ ਖਿਨ ਪਿੱਛੋਂ ਭੁੱਲਾਂ ਕਰਨ ਵਾਲੇ ਹਾਂ, ਜੇ ਸਾਡੀਆਂ ਭੁੱਲਾਂ ਦਾ ਲੇਖਾ ਹੋਵੇ ਤਾਂ ਅਸੀ ਕਿਸੇ ਤਰ੍ਹਾਂ ਭੀ ਇਸ ਭਾਰ ਤੋਂ ਸੁਰਖ਼ਰੂ ਨਹੀਂ ਹੋ ਸਕਦੇ ।
Because of the balance due on his account, he can never be released; he makes mistakes each and every moment.
ਹੇ ਬਖ਼ਸ਼ਿੰਦ ਪ੍ਰਭੂ! ਤੂੰ ਆਪ ਹੀ ਸਾਡੀਆਂ ਭੁੱਲਾਂ ਬਖ਼ਸ਼, ਤੇ ਸਾਨੂੰ (ਵਿਕਾਰਾਂ ਦੇ ਸਮੁੰਦਰ ਵਿਚ ਡੁਬਦਿਆਂ ਨੂੰ) ਪਾਰ ਲੰਘਾ ।੧।
O Forgiving Lord, please forgive me, and carry Nanak across. ||1||
Pauree:
ਮਨੁੱਖ ਨਾ-ਸ਼ੁਕਰਾ ਹੈ, ਗੁਨਹਗਾਰ ਹੈ, ਹੋਛੀ ਮਤ ਵਾਲਾ ਹੈ ਪਰਮਾਤਮਾ ਨਾਲੋਂ ਓਪਰਾ ਹੀ ਰਹਿੰਦਾ ਹੈ,
The sinner is unfaithful to himself; he is ignorant, with shallow understanding.
ਜਿਸ ਪ੍ਰਭੂ ਨੇ ਇਹ ਜਿੰਦ ਤੇ ਸਰੀਰ ਦਿੱਤੇ ਹਨ, ਉਸ ਅਸਲੇ ਨੂੰ ਪਛਾਣਦਾ ਹੀ ਨਹੀਂ ।
He does not know the essence of all, the One who gave him body, soul and peace.
ਮਾਇਆ ਖੱਟਣ ਦੀ ਖ਼ਾਤਰ ਦਸੀਂ ਪਾਸੀਂ ਭਾਲ ਕਰਨ ਤੁਰਿਆ ਫਿਰਦਾ ਹੈ,
For the sake of personal profit and Maya, he goes out, searching in the ten directions.
ਪਰ ਜੇਹੜਾ ਪ੍ਰਭੂ ਦਾਤਾਰ ਸਭ ਕੁਝ ਦੇਣ ਜੋਗਾ ਹੈ, ਉਸ ਨੂੰ ਅੱਖ ਦੇ ਫੋਰ ਜਿਤਨੇ ਸਮੇ ਲਈ ਭੀ ਆਪਣੇ ਮਨ ਵਿਚ ਨਹੀਂ ਵਸਾਂਦਾ ।
He does not enshrine the Generous Lord God, the Great Giver, in his mind, even for an instant.
ਲਾਲਚ, ਝੂਠ, ਵਿਕਾਰ ਤੇ ਮਾਇਆ ਦਾ ਮੋਹ—ਬੱਸ! ਇਹੀ ਧਨ ਮਨੁੱਖ ਆਪਣੇ ਮਨ ਵਿਚ ਸਾਂਭੀ ਬੈਠਾ ਹੈ ।
Greed, falsehood, corruption and emotional attachment - these are what he collects within his mind.
ਜੋ ਵਿਸ਼ਈ ਹਨ, ਚੋਰ ਹਨ, ਮਹਾ ਨਿੰਦਕ ਹਨ, ਉਹਨਾਂ ਦੇ ਸਾਥ ਵਿਚ ਇਸ ਦੀ ਉਮਰ ਬੀਤਦੀ ਹੈ ।
The worst perverts, thieves and slanderers - he passes his time with them.
(ਪਰ, ਹੇ ਪ੍ਰਭੂ!) ਜੇ ਤੈਨੂੰ ਚੰਗਾ ਲੱਗੇ ਤਾਂ ਤੂੰ ਆਪ ਹੀ ਖੋਟਿਆਂ ਨੂੰ ਖਰਿਆਂ ਦੀ ਸੰਗਤਿ ਵਿਚ ਰੱਖ ਕੇ ਬਖ਼ਸ਼ ਲੈਂਦਾ ਹੈਂ ।
But if it pleases You, Lord, then You forgive the counterfeit along with the genuine.
ਹੇ ਨਾਨਕ! ਜੇ ਪਰਮਾਤਮਾ ਨੂੰ ਚੰਗਾ ਲੱਗੇ ਤਾਂ ਉਹ (ਵਿਚਾਰਾਂ ਵਿਚ) ਪੱਥਰ-ਦਿਲ ਹੋ ਚੁੱਕੇ ਬੰਦਿਆਂ ਨੂੰ ਨਾਮ-ਅੰਮ੍ਰਿਤ ਦੀ ਦਾਤਿ ਦੇ ਕੇ (ਵਿਕਾਰਾਂ ਦੀਆਂ ਲਹਿਰਾਂ ਵਿਚ ਡੁਬਣੋਂ) ਬਚਾ ਲੈਂਦਾ ਹੈ ।੫੨।
O Nanak, if it pleases the Supreme Lord God, then even a stone will float on water. ||52||
Shalok:
ਹੇ ਨਾਨਕ! (ਆਖ—) ਹੇ ਪ੍ਰਭੂ! ਅਸੀ ਜੀਵ ਮਾਇਕ ਪਦਾਰਥ ਹੀ ਖਾਂਦੇ ਪੀਂਦੇ, ਤੇ ਮਾਇਆ ਦੇ ਰੰਗ ਤਮਾਸ਼ਿਆਂ ਵਿਚ ਹੀ ਹੱਸਦੇ ਖੇਡਦੇ ਅਨੇਕਾਂ ਜੂਨਾਂ ਵਿਚ ਭਟਕਦੇ ਆ ਰਹੇ ਹਾਂ,
Eating, drinking, playing and laughing, I have wandered through countless incarnations.
ਹਾਂ, ਸਾਨੂੰ ਤੂੰ ਆਪ ਹੀ ਸੰਸਾਰ-ਸਮੁੰਦਰ ਵਿਚੋਂ ਕੱਢ, ਸਾਨੂੰ ਤੇਰਾ ਹੀ ਆਸਰਾ ਹੈ ।੧।
Please, God, lift me up and out of the terrifying world-ocean. Nanak seeks Your Support. ||1||
Pauree:
ਮਨੁੱਖ ਮਾਇਕ ਰੰਗਾਂ ਵਿਚ ਮਨ ਪਰਚਾਂਦਾ ਪਰਚਾਂਦਾ ਅਨੇਕਾਂ ਜੂਨਾਂ ਵਿਚੋਂ ਲੰਘਦਾ ਦੁੱਖ ਪਾਂਦਾ ਆਉਂਦਾ ਹੈ
Playing, playing, I have been reincarnated countless times, but this has only brought pain.
ਜੇ ਗੁਰੂ ਮਿਲ ਪਏ, ਜੇ ਗੁਰੂ ਦੇ ਬਚਨਾਂ ਵਿਚ ਚਿੱਤ ਜੁੜ ਜਾਏ, ਤਾਂ ਸਾਰੇ ਦੁੱਖ-ਕਲੇਸ਼ ਮਿਟ ਜਾਂਦੇ ਹਨ ।
Troubles are removed, when one meets with the Holy; immerse yourself in the Word of the True Guru.
ਖਿਮਾ ਦਾ ਸੁਭਾਉ ਗ੍ਰਹਣ ਕਰ ਲਿਆ, ਨਾਮ-ਧਨ ਇਕੱਠਾ ਕੀਤਾ,
Adopting an attitude of tolerance, and gathering truth, partake of the Ambrosial Nectar of the Name.
ਨਾਮ-ਅੰਮ੍ਰਿਤ ਨੂੰ ਆਪਣੀ ਆਤਮਕ ਖ਼ੁਰਾਕ ਬਣਾਇਆ ਉਸ ਉਤੇ ਪਰਮਾਤਮਾ ਦੀ ਬੜੀ ਮਿਹਰ ਹੁੰਦੀ ਹੈ, ਉਹ ਆਤਮਕ ਆਨੰਦ-ਸੁਖ ਵਿਚ ਟਿਕਿਆ ਰਹਿੰਦਾ ਹੈ ।
When my Lord and Master showed His Great Mercy, I found peace, happiness and bliss.
ਜਿਸ ਮਨੁੱਖ ਨੇ (ਗੁਰੂ ਤੋਂ ਜਾਚ ਸਿੱਖ ਕੇ ਸਿਫ਼ਤਿ-ਸਾਲਾਹ ਦਾ) ਵਣਜ-ਵਪਾਰ (ਸਾਰੀ ਉਮਰ) ਤੋੜ ਨਿਬਾਹਿਆ, ਉਸ ਨੇ ਲਾਭ ਖੱਟਿਆ, ਉਹ (ਭਟਕਣਾ ਤੋਂ ਬਚ ਕੇ) ਅਡੋਲ-ਮਨ ਹੋ ਜਾਂਦਾ ਹੈ ਤੇ ਆਦਰ ਖੱਟਦਾ ਹੈ ।
My merchandise has arrived safely, and I have made a great profit; I have returned home with honor.
ਗੁਰੂ ਨੇ ਉਸ ਨੂੰ ਹੋਰ ਚੰਗੀ ਦਿਲੀ ਢਾਰਸ ਦਿੱਤੀ, ਤੇ ਉਹ ਭਗਵਾਨ ਦੇ ਚਰਨਾਂ ਵਿਚ ਜੁੜਿਆ । (ਪਰ ਇਹ ਸਭ ਪ੍ਰਭੂ ਦੀ ਮਿਹਰ ਹੈ) ।
The Guru has given me great consolation, and the Lord God has come to meet me.
ਹੇ ਪ੍ਰਭੂ! ਇਹ ਸਾਰਾ ਖੇਲ ਤੂੰ ਹੀ ਕੀਤਾ ਹੈ, ਹੁਣ ਭੀ ਤੂੰ ਹੀ ਸਭ ਕੁਝ ਕਰ ਰਿਹਾ ਹੈਂ । ਲੋਕ ਪਰਲੋਕ ਵਿਚ ਜੀਆਂ ਦਾ ਰਾਖਾ ਤੂੰ ਆਪ ਹੀ ਹੈਂ ।
He Himself has acted, and He Himself acts. He was in the past, and He shall be in the future.
ਹੇ ਨਾਨਕ! ਜੋ ਪ੍ਰਭੂ ਹਰੇਕ ਸਰੀਰ ਵਿਚ ਮੌਜੂਦ ਹੈ, ਸਦਾ ਉਸੇ ਦੀ ਹੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ।੫੩।
O Nanak, praise the One, who is contained in each and every heart. ||53||
Shalok:
ਹੇ ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ! ਹੇ ਦਿਆਲ! ਅਸੀ ਤੇਰੀ ਸਰਨ ਆਏ ਹਾਂ ।
O God, I have come to Your Sanctuary, O Merciful Lord, Ocean of compassion.
ਹੇ ਨਾਨਕ! (ਆਖ) ਜਿਨ੍ਹਾਂ ਦੇ ਮਨ ਵਿਚ ਇਕ ਅਵਿਨਾਸ਼ੀ ਪ੍ਰਭੂ ਵੱਸਦਾ ਰਹਿੰਦਾ ਹੈ, ਉਹਨਾਂ ਦਾ ਮਨ ਸਦਾ ਖਿੜਿਆ ਰਹਿੰਦਾ ਹੈ ।੧।
One whose mind is filled with the One Word of the Lord, O Nanak, becomes totally blissful. ||1||
Pauree:
ਇਹ ਤਿੰਨੇ ਭਵਨ (ਸਾਰਾ ਹੀ ਜਗਤ) ਪ੍ਰਭੂ ਨੇ ਆਪਣਾ ਹੁਕਮ ਵਿਚ ਹੀ ਰਚੇ ਹਨ ।
In the Word, God established the three worlds.
ਪ੍ਰਭੂ ਦੇ ਹੁਕਮ ਅਨੁਸਾਰ ਹੀ ਵੇਦ ਰਚੇ ਗਏ, ਤੇ ਵਿਚਾਰੇ ਗਏ ।
Created from the Word, the Vedas are contemplated.
ਸਾਰੇ ਸ਼ਾਸਤ੍ਰ ਸਿਮ੍ਰਿਤੀਆਂ ਤੇ ਪੁਰਾਣ ਪ੍ਰਭੂ ਦੇ ਹੁਕਮ ਦਾ ਪ੍ਰਗਟਾਵ ਹਨ ।
From the Word, came the Shaastras, Simritees and Puraanas.
ਇਹਨਾਂ ਪੁਰਾਣਾਂ ਸ਼ਾਸਤ੍ਰਾਂ ਤੇ ਸਿਮ੍ਰਿਤੀਆਂ ਦੇ ਕੀਰਤਨ ਕਥਾ ਤੇ ਵਿਆਖਿਆ ਭੀ ਪ੍ਰਭੂ ਦੇ ਹੁਕਮ ਦਾ ਹੀ ਜ਼ਹੂਰ ਹਨ ।
From the Word, came the sound current of the Naad, speeches and explanations.
ਦੁਨੀਆ ਦੇ ਡਰਾਂ ਭਰਮਾਂ ਤੋਂ ਖ਼ਲਾਸੀ ਲੱਭਣੀ ਭੀ ਪ੍ਰਭੂ ਦੇ ਹੁਕਮ ਦਾ ਪ੍ਰਕਾਸ਼ ਹੈ ।
From the Word, comes the way of liberation from fear and doubt.
(ਮਨੁੱਖਾ ਜਨਮ ਵਿਚ) ਕਰਨਯੋਗ ਕਰਮਾਂ ਦੀ ਪਛਾਣ ਕਰਨੀ ਆਤਮਕ ਪਵਿਤ੍ਰਤਾ ਦੇ ਨਿਯਮਾਂ ਦੀ ਭਾਲ—ਇਹ ਭੀ ਪ੍ਰਭੂ ਦੇ ਹੁਕਮ ਦਾ ਹੀ ਦ੍ਰਿੱਸ਼ ਹੈ ।
From the Word, come religious rituals, karma, sacredness and Dharma.
ਹੇ ਨਾਨਕ! ਜਿਤਨਾ ਭੀ ਇਹ ਦਿੱਸ ਰਿਹਾ ਸੰਸਾਰ ਹੈ,
In the visible universe, the Word is seen.
ਇਹ ਸਾਰਾ ਹੀ ਪ੍ਰਭੂ ਦੇ ਹੁਕਮ ਦਾ ਸਰਗੁਣ ਰੂਪ ਹੈ, ਪਰ (ਹੁਕਮ ਦਾ ਮਾਲਕ) ਪ੍ਰਭੂ ਆਪ (ਇਸ ਸਾਰੇ ਪਸਾਰੇ ਦੇ) ਪ੍ਰਭਾਵ ਤੋਂ ਪਰੇ ਹੈ ।੫੪।
O Nanak, the Supreme Lord God remains unattached and untouched. ||54||
Shalok:
ਅਪਹੁੰਚ ਹਰੀ ਦੇ ਹੱਥ ਵਿਚ (ਹੁਕਮ ਰੂਪ) ਕਲਮ (ਫੜੀ ਹੋਈ) ਹੈ, (ਸਭ ਜੀਵਾਂ ਦੇ) ਮੱਥੇ ਉਤੇ (ਆਪਣੇ ਹੁਕਮ ਰੂਪ ਕਲਮ ਨਾਲ ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਲੇਖ) ਲਿਖੀ ਜਾ ਰਿਹਾ ਹੈ ।
With pen in hand, the Inaccessible Lord writes man's destiny on his forehead.
ਉਹ ਸੋਹਣੇ ਰੂਪ ਵਾਲਾ ਪ੍ਰਭੂ ਸਭ ਜੀਵਾਂ ਦੇ ਨਾਲ (ਤਾਣੇ ਪੇਟੇ ਵਾਂਗ) ਮਿਲਿਆ ਹੋਇਆ ਹੈ (ਇਸ ਵਾਸਤੇ ਕੋਈ ਲੇਖ ਗ਼ਲਤ ਨਹੀਂ ਲਿਖਿਆ ਜਾਂਦਾ) ।
The Lord of Incomparable Beauty is involved with all.
ਹੇ ਨਾਨਕ! (ਆਖ—) ਹੇ ਪ੍ਰਭੂ! ਮੈਥੋਂ ਆਪਣੇ ਮੂੰਹ ਨਾਲ ਤੇਰੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ ।
I cannot describe Your Praises with my mouth, O Lord.
ਤੇਰਾ ਦਰਸਨ ਕਰ ਕੇ ਮੇਰੀ ਜਿੰਦ ਮਸਤ ਹੋ ਰਹੀ ਹੈ, ਸਦਕੇ ਸਦਕੇ ਹੋ ਰਹੀ ਹੈ ।੧।
Nanak is fascinated, gazing upon the Blessed Vision of Your Darshan; he is a sacrifice to You. ||1||
Pauree:
ਹੇ ਨਾਨਕ! (ਅਰਦਾਸ ਕਰ ਤੇ ਆਖ—) ਹੇ ਕਦੇ ਨ ਡੋਲਣ ਵਾਲੇ ਪਰਮਾਤਮਾ! ਹੇ ਨਾਸ-ਰਹਿਤ ਪ੍ਰਭੂ! ਹੇ ਜੀਵਾਂ ਦੇ ਪਾਪ ਨਾਸ ਕਰਨ ਵਾਲੇ!
O Immovable Lord, O Supreme Lord God, Imperishable, Destroyer of sins:
ਹੇ ਸਾਰੇ ਜੀਵਾਂ ਵਿਚ ਵਿਆਪਕ ਪੂਰਨ ਪ੍ਰਭੂ! ਹੇ ਜੀਵਾਂ ਦੇ ਦੁੱਖ ਦੂਰ ਕਰਨ ਵਾਲੇ! ਹੇ ਗੁਣਾਂ ਦੇ ਖ਼ਜ਼ਾਨੇ!
O Perfect, All-pervading Lord, Destroyer of pain, Treasure of virtue:
ਹੇ ਸਭ ਦੇ ਸਾਥੀ! (ਤੇ ਫਿਰ ਭੀ) ਆਕਾਰ-ਰਹਿਤ ਪ੍ਰਭੂ! ਹੇ ਮਾਇਆ ਦੇ ਪ੍ਰਭਾਵ ਤੋਂ ਵੱਖਰੇ ਰਹਿਣ ਵਾਲੇ! ਹੇ ਸਭ ਜੀਵਾਂ ਦੇ ਆਸਰੇ!
O Companion, Formless, Absolute Lord, Support of all:
ਹੇ ਸ੍ਰਿਸ਼ਟੀ ਦੀ ਸਾਰ ਲੈਣ ਵਾਲੇ! ਹੇ ਗੁਣਾਂ ਦੇ ਖ਼ਜ਼ਾਨੇ! ਜਿਸ ਦੇ ਅੰਦਰ ਪਰਖ ਕਰਨ ਦੀ ਤਾਕਤ ਸਦਾ ਕਾਇਮ ਹੈ!
O Lord of the Universe, Treasure of excellence, with clear eternal understanding:
ਹੇ ਪਰੇ ਤੋਂ ਪਰੇ ਪ੍ਰਭੂ! ਤੂੰ ਹੁਣ ਭੀ ਮੌਜੂਦ ਹੈਂ, ਤੂੰ ਸਦਾ ਲਈ ਕਾਇਮ ਰਹਿਣ ਵਾਲਾ ਹੈਂ ।
Most Remote of the Remote, Lord God: You are, You were, and You shall always be.
ਹੇ ਸੰਤਾਂ ਦੇ ਸਦਾ ਸਹਾਈ! ਹੇ ਨਿਆਸਰਿਆਂ ਦੇ ਆਸਰੇ!
O Constant Companion of the Saints, You are the Support of the unsupported.
ਹੇ ਸ੍ਰਿਸ਼ਟੀ ਦੇ ਪਾਲਕ! ਮੈਂ ਤੇਰਾ ਨਿੱਕਾ ਜਿਹਾ ਦਾਸ ਹਾਂ, ਮੈਂ ਗੁਣ-ਹੀਨ ਹਾਂ, ਮੇਰੇ ਵਿਚ ਕੋਈ ਗੁਣ ਨਹੀਂ ਹੈ ।
O my Lord and Master, I am Your slave. I am worthless, I have no worth at all.