(ਕਿਉਂਕਿ ਚਤੁਰਾਈ ਦੇ) ਅਨੇਕਾਂ ਜਤਨ ਕੀਤਿਆਂ (ਮਾਇਆ ਦੀ) ਤ੍ਰਿਹ ਨਹੀਂ ਮੁੱਕਦੀ ।
You try all sorts of things, but your thirst is still not satisfied.
 
ਅਨੇਕਾਂ (ਧਾਰਮਿਕ) ਭੇਖ ਕੀਤਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ,
Wearing various religious robes, the fire is not extinguished.
 
(ਇਹੋ ਜਿਹੇ) ਕੋ੍ਰੜਾਂ ਤਰੀਕੇ (ਵਰਤਿਆਂ ਭੀ ਪ੍ਰਭੂ ਦੀ) ਦਰਗਾਹ ਵਿਚ ਸੁਰਖ਼ਰੂ ਨਹੀਂ ਹੋਈਦਾ ।
Even making millions of efforts, you shall not be accepted in the Court of the Lord.
 
ਇਹਨਾਂ ਜਤਨਾਂ ਨਾਲ) ਜੀਵ ਚਾਹੇ ਅਕਾਸ਼ ਤੇ ਚੜ੍ਹ ਜਾਏ, ਚਾਹੇ ਪਤਾਲ ਵਿਚ ਲੁਕ ਜਾਏ (ਮਾਇਆ ਤੋਂ) ਬਚ ਨਹੀਂ ਸਕਦਾ,
You cannot escape to the heavens, or to the nether regions,
 
(ਸਗੋਂ) ਜੀਵ ਮਾਇਆ ਦੇ ਜਾਲ ਵਿਚ ਤੇ ਮੋਹ ਵਿਚ ਫਸਦੇ ਹਨ ।
if you are entangled in emotional attachment and the net of Maya.
 
(ਨਾਮ ਤੋਂ ਬਿਨਾ) ਹੋਰ ਸਾਰੀਆਂ ਕਰਤੂਤਾਂ ਨੂੰ ਜਮਰਾਜ ਡੰਨ ਲਾਂਦਾ ਹੈ,
All other efforts are punished by the Messenger of Death,
 
ਪ੍ਰਭੂ ਦੇ ਭਜਨ ਤੋਂ ਬਿਨਾਂ ਰਤਾ ਭੀ ਨਹੀਂ ਪਤੀਜਦਾ ।
which accepts nothing at all, except meditation on the Lord of the Universe.
 
ਉਸ ਦਾ ਦੁੱਖ ਪ੍ਰਭੂ ਦਾ ਨਾਮ ਜਪਦਿਆਂ ਦੂਰ ਹੋ ਜਾਂਦਾ ਹੈ ।
Chanting the Name of the Lord, sorrow is dispelled.
 
ਹੇ ਨਾਨਕ! (ਜੋ ਮਨੁੱਖ) ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰੇਮ ਨਾਲ (ਹਰਿ-ਨਾਮ) ਉਚਾਰਦਾ ਹੈ।੪।
O Nanak, chant it with intuitive ease. ||4||
 
ਜੇ ਕੋਈ ਮਨੁੱਖ (ਧਰਮ, ਅਰਥ, ਕਾਮ, ਮੋਖ) ਚਾਰ ਪਦਾਰਥਾਂ ਦਾ ਲੋੜਵੰਦ ਹੋਵੇ,
One who prays for the four cardinal blessings
 
(ਤਾਂ ਉਸ ਨੂੰ ਚਾਹੀਦਾ ਹੈ ਕਿ) ਗੁਰਮੁਖਾਂ ਦੀ ਸੇਵਾ ਵਿਚ ਲੱਗੇ ।
should commit himself to the service of the Saints.
 
ਜੇ ਕੋਈ ਮਨੁੱਖ ਆਪਣਾ ਦੁੱਖ ਮਿਟਾਣਾ ਚਾਹੇ।
If you wish to erase your sorrows,
 
ਪ੍ਰਭੂ ਦਾ ਨਾਮ ਸਦਾ ਹਿਰਦੇ ਵਿਚ ਸਿਮਰੇ ।
sing the Name of the Lord, Har, Har, within your heart.
 
ਜੇ ਕੋਈ ਮਨੁੱਖ ਆਪਣੀ ਸੋਭਾ ਚਾਹੁੰਦਾ ਹੋਵੇ ,
If you long for honor for yourself,
 
ਤਾਂ ਸਤਸੰਗ ਵਿਚ (ਰਹਿ ਕੇ) ਇਸ ਹਉਮੈ ਦਾ ਤਿਆਗ ਕਰੇ ।
then renounce your ego in the Saadh Sangat, the Company of the Holy.
 
ਜੇ ਕੋਈ ਮਨੁੱਖ ਜਨਮ ਮਰਨ (ਦੇ ਗੇੜ) ਤੋਂ ਡਰਦਾ ਹੋਵੇ,
If you fear the cycle of birth and death,
 
ਤਾਂ ਉਹ ਸੰਤਾਂ ਦੀ ਚਰਨੀਂ ਲੱਗੇ ।
then seek the Sanctuary of the Holy.
 
ਜਿਸ ਮਨੁੱਖ ਨੂੰ ਪ੍ਰਭੂ ਦੇ ਦੀਦਾਰ ਦੀ ਤਾਂਘ ਹੈ,
Those who thirst for the Blessed Vision of God's Darshan
 
ਹੇ ਨਾਨਕ! ਮੈਂ ਉਸ ਤੋਂ ਸਦਾ ਸਦਕੇ ਜਾਵਾਂ ।੫।
- Nanak is a sacrifice, a sacrifice to them. ||5||
 
(ਉਹ) ਮਨੁੱਖ ਸਾਰੇ ਮਨੁੱਖਾਂ ਵਿਚੋਂ ਵੱਡਾ ਹੈ ।
Among all persons, the supreme person is the one
 
ਸੰਗਤ ਵਿਚ (ਰਹਿ ਕੇ) ਜਿਸ ਮਨੁੱਖ ਦਾ ਅਹੰਕਾਰ ਮਿਟ ਜਾਂਦਾ ਹੈ,
who gives up his egotistical pride in the Company of the Holy.
 
ਜੋ ਮਨੁੱਖ ਆਪਣੇ ਆਪ ਨੂੰ (ਸਾਰਿਆਂ ਨਾਲੋਂ) ਮੰਦ-ਕਰਮੀ ਖ਼ਿਆਲ ਕਰਦਾ ਹੈ,
One who sees himself as lowly,
 
ਉਸ ਨੂੰ ਸਾਰਿਆਂ ਨਾਲੋਂ ਚੰਗਾ ਸਮਝਣਾ ਚਾਹੀਦਾ ਹੈ ।
shall be accounted as the highest of all.
 
ਜਿਸ ਮਨੁੱਖ ਦਾ ਮਨ ਸਭਨਾਂ ਦੇ ਚਰਨਾਂ ਦੀ ਧੂੜ ਹੁੰਦਾ ਹੈ ।
One whose mind is the dust of all,
 
ਉਸ ਮਨੁੱਖ ਨੇ ਹਰੇਕ ਸਰੀਰ ਵਿਚ ਪ੍ਰਭੂ ਦੀ ਸੱਤਾ ਪਛਾਣ ਲਈ ਹੈ ।
recognizes the Name of the Lord, Har, Har, in each and every heart.
 
ਜਿਸ ਨੇ ਆਪਣੇ ਮਨ ਵਿਚੋਂ ਬੁਰਾਈ ਮਿਟਾ ਦਿੱਤੀ ਹੈ,
One who eradicates cruelty from within his own mind,
 
ਉਹ ਸਾਰੀ ਸ੍ਰਿਸ਼ਟੀ (ਦੇ ਜੀਵਾਂ ਨੂੰ ਆਪਣਾ) ਮਿਤ੍ਰ ਵੇਖਦਾ ਹੈ ।
looks upon all the world as his friend.
 
(ਇਹੋ ਜਿਹੇ) ਮਨੁੱਖ ਸੁਖਾਂ ਤੇ ਦੁਖਾਂ ਨੂੰ ਇਕੋ ਜਿਹਾ ਸਮਝਦੇ ਹਨ,
One who looks upon pleasure and pain as one and the same,
 
ਹੇ ਨਾਨਕ! (ਤਾਹੀਏਂ) ਪਾਪ ਤੇ ਪੁੰਨ ਦਾ ਉਹਨਾਂ ਉਤੇ ਅਸਰ ਨਹੀਂ ਹੁੰਦਾ ॥੬॥
O Nanak, is not affected by sin or virtue. ||6||
 
ਹੇ ਪ੍ਰਭੂ) ਕੰਗਾਲ ਵਾਸਤੇ ਤੇਰਾ ਨਾਮ ਹੀ ਧਨ ਹੈ,
To the poor, Your Name is wealth.
 
ਨਿਆਸਰੇ ਨੂੰ ਤੇਰਾ ਆਸਰਾ ਹੈ ।
To the homeless, Your Name is home.
 
ਨਿਮਾਣੇ ਵਾਸਤੇ ਤੇਰਾ (ਨਾਮ), ਹੇ ਪ੍ਰਭੂ! ਆਦਰ ਮਾਣ ਹੈ,
To the dishonored, You, O God, are honor.
 
ਤੂੰ ਸਾਰੇ ਜੀਵਾਂ ਨੂੰ ਦਾਤਾਂ ਦੇਂਦਾ ਹੈਂ ।
To all, You are the Giver of gifts.
 
ਤੂੰ ਆਪ ਹੀ ਸਭ ਕੁਝ ਕਰਦਾ ਹੈਂ, ਤੇ, ਆਪ ਹੀ ਕਰਾਉਂਦਾ ਹੈਂ ।
O Creator Lord, Cause of causes, O Lord and Master,
 
ਹੇ ਸੁਆਮੀ! ਹੇ ਸਾਰੇ ਪ੍ਰਾਣੀਆਂ ਦੇ ਦਿਲ ਦੀ ਜਾਣਨ ਵਾਲੇ!
Inner-knower, Searcher of all hearts:
 
ਹੇ ਪ੍ਰਭੂ! ਤੂੰ ਆਪਣੀ ਹਾਲਤ ਤੇ ਆਪਣੀ (ਵਡਿਆਈ ਦੀ) ਮਰਯਾਦਾ ਆਪ ਹੀ ਜਾਣਦਾ ਹੈਂ;
You alone know Your own condition and state.
 
ਤੂੰ ਆਪਣੇ ਆਪ ਵਿਚ ਆਪ ਹੀ ਮਗਨ ਹੈਂ ।
You Yourself, God, are imbued with Yourself.
 
(ਆਖ, ਕਿ, ਹੇ ਪ੍ਰਭੂ!) ਤੇਰੀ ਵਡਿਆਈ ਤੈਥੋਂ ਹੀ (ਬਿਆਨ) ਹੋ ਸਕਦੀ ਹੈ,
You alone can celebrate Your Praises.
 
ਹੇ ਨਾਨਕ! ਕੋਈ ਹੋਰ ਤੇਰੀ ਵਡਿਆਈ ਨਹੀਂ ਜਾਣਦਾ ।੭।
O Nanak, no one else knows. ||7||
 
ਇਹ ਧਰਮ ਸਾਰੇ ਧਰਮਾਂ ਨਾਲੋਂ ਚੰਗਾ ਹੈ ।
Of all religions, the best religion
 
(ਹੇ ਮਨ!) ਪ੍ਰਭੂ ਦਾ ਨਾਮ ਜਪ (ਤੇ) ਪਵਿਤ੍ਰ ਆਚਰਣ (ਬਣਾ)
is to chant the Name of the Lord and maintain pure conduct.
 
ਇਹ ਕੰਮ ਹੋਰ ਸਾਰੀਆਂ ਧਾਰਮਿਕ ਰਸਮਾਂ ਨਾਲੋਂ ਉੱਤਮ ਹੈ ।
Of all religious rituals, the most sublime ritual
 
ਸਤਸੰਗ ਵਿਚ (ਰਹਿ ਕੇ) ਭੈੜੀ ਮਤਿ (ਰੂਪ) ਮੈਲ ਦੂਰ ਕੀਤੀ ਜਾਏ,
is to erase the filth of the dirty mind in the Company of the Holy.
 
ਇਹ ਉੱਦਮ (ਹੋਰ) ਸਾਰੇ ਉੱਦਮਾਂ ਨਾਲੋਂ ਭਲਾ ਹੈ ।
Of all efforts, the best effort
 
ਹੇ ਮਨ! ਸਦਾ ਪ੍ਰਭੂ ਦਾ ਨਾਮ ਜਪ।
is to chant the Name of the Lord in the heart, forever.
 
ਆਤਮਕ ਜੀਵਨ ਦੇਣ ਵਾਲੀ ਬਾਣੀ ਹੋਰ ਸਭ ਬਾਣੀਆਂ ਨਾਲੋਂ ਸੁੰਦਰ ਹੈ ।
Of all speech, the most ambrosial speech
 
ਪ੍ਰਭੂ ਦਾ ਜਸ (ਕੰਨਾਂ ਨਾਲ) ਸੁਣ (ਤੇ) ਜੀਭ ਨਾਲ ਬੋਲ,
is to hear the Lord's Praise and chant it with the tongue.
 
ਉਹ (ਹਿਰਦਾ-ਰੂਪ) ਥਾਂ ਹੋਰ ਸਾਰੇ (ਤੀਰਥ) ਅਸਥਾਨਾਂ ਤੋਂ ਪਵਿਤ੍ਰ ਹੈ ।
Of all places, the most sublime place,
 
ਹੇ ਨਾਨਕ! ਜਿਸ ਹਿਰਦੇ ਵਿਚ ਪ੍ਰਭੂ ਦਾ ਨਾਮ ਵੱਸਦਾ ਹੈ ।੮।੩।
O Nanak, is that heart in which the Name of the Lord abides. ||8||3||
 
Shalok:
 
ਹੇ ਅੰਞਾਣ! ਹੇ ਗੁਣ-ਹੀਨ (ਮਨੁੱਖ)! ਉਸ ਮਾਲਕ ਨੂੰ ਸਦਾ ਯਾਦ ਕਰ ।
You worthless, ignorant fool - dwell upon God forever.
 
ਹੇ ਨਾਨਕ! ਜਿਸ ਨੇ ਤੈਨੂੰ ਪੈਦਾ ਕੀਤਾ ਹੈ, ਉਸ ਨੂੰ ਚਿੱਤ ਵਿਚ (ਪੋ੍ਰ) ਰੱਖ, ਉਹੀ (ਤੇਰੇ) ਨਾਲ ਸਾਥ ਨਿਬਾਹੇਗਾ ।੧।
Cherish in your consciousness the One who created you; O Nanak, He alone shall go along with you. ||1||
 
Ashtapadee:
 
ਹੇ ਜੀਵ! ਸੋਹਣੇ ਰਾਮ ਦੇ ਗੁਣ ਯਾਦ ਕਰ,
Think of the Glory of the All-pervading Lord, O mortal;
 
(ਵੇਖ) ਕਿਸ ਮੁੱਢ ਤੋਂ (ਤੈਨੂੰ) ਕੇਹਾ (ਸੋਹਣਾ ਬਣਾ ਕੇ ਉਸ ਨੇ) ਵਿਖਾਇਆ ਹੈ ।
what is your origin, and what is your appearance?
 
ਜਿਸ ਪ੍ਰਭੂ ਨੇ ਤੈਨੂੰ ਬਣਾ ਸਵਾਰ ਕੇ ਸੋਹਣਾ ਕੀਤਾ ਹੈ,
He who fashioned, adorned and decorated you
 
ਜਿਸ ਨੇ ਤੈਨੂੰ ਪੇਟ ਦੀ ਅੱਗ ਵਿਚ (ਭੀ) ਬਚਾਇਆ;
- in the fire of the womb, He preserved you.
 
ਜੋ ਬਾਲ ਉਮਰ ਵਿਚ ਤੈਨੂੰ ਦੁੱਧ ਪਿਆਲਦਾ ਹੈ,
In your infancy, He gave you milk to drink.
 
ਭਰ-ਜੁਆਨੀ ਵਿਚ ਭੋਜਨ ਤੇ ਸੁਖਾਂ ਦੀ ਸੂਝ (ਦੇਂਦਾ ਹੈ);
In the flower of your youth, He gave you food, pleasure and understanding.
 
(ਜਦੋਂ ਤੂੰ) ਬੁੱਢਾ ਹੋ ਜਾਂਦਾ ਹੈਂ (ਤਾਂ) ਸੇਵਾ ਕਰਨ ਨੂੰ ਸਾਕ-ਸੱਜਣ (ਤਿਆਰ ਕਰ ਦੇਂਦਾ ਹੈਂ) ।ਜੋ ਬੈਠੇ ਹੋਏ ਨੂੰ ਮੂੰਹ ਵਿਚ ਚੰਗੇ ਭੋਜਨ ਦੇਂਦੇ ਹਨ, (ਉਸ ਪ੍ਰਭੂ ਨੂੰ ਚੇਤੇ ਕਰ) ।
As you grow old, family and friends are there to feed you as you rest.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by