ਅੱਖਾਂ ਵਿਅਰਥ ਹਨ (ਜੋ ਇਹ) ਪਰਾਈ ਜ਼ਨਾਨੀ ਦਾ ਰੂਪ ਤੱਕਦੀਆਂ ਹਨ,
False are the eyes which gaze upon the beauty of another's wife.
ਜੀਭ ਵਿਅਰਥ ਹੈ (ਜੇ ਇਹ) ਖਾਣੇ ਤੇ ਹੋਰ ਸੁਆਦਾਂ ਵਿਚ (ਲੱਗੀ ਹੋਈ ਹੈ);
False is the tongue which enjoys delicacies and external tastes.
ਪੈਰ ਵਿਅਰਥ ਹਨ (ਜੇ ਇਹ) ਪਰਾਏ ਨੁਕਸਾਨ ਵਾਸਤੇ ਦੌੜ-ਭੱਜ ਰਹੇ ਹਨ ।
False are the feet which run to do evil to others.
ਹੇ ਮਨ! ਤੂੰ ਭੀ ਵਿਅਰਥ ਹੈਂ (ਜੇ ਤੂੰ) ਪਰਾਏ ਧਨ ਦਾ ਲੋਭ ਕਰ ਰਿਹਾ ਹੈਂ ।
False is the mind which covets the wealth of others.
(ਉਹ) ਸਰੀਰ ਵਿਅਰਥ ਹਨ ਜੋ ਦੂਜਿਆਂ ਨਾਲ ਭਲਾਈ ਨਹੀਂ ਕਰਦੇ,
False is the body which does not do good to others.
(ਨੱਕ) ਵਿਅਰਥ ਹੈ (ਜੋ) ਵਿਕਾਰਾਂ ਦੀ ਵਾਸ਼ਨਾ ਲੈ ਰਿਹਾ ਹੈ ।
False is the nose which inhales corruption.
(ਆਪੋ ਆਪਣੀ ਹੋਂਦ ਦਾ ਮਨੋਰਥ) ਸਮਝਣ ਤੋਂ ਬਿਨਾ (ਇਹ) ਸਾਰੇ (ਅੰਗ) ਵਿਅਰਥ ਹਨ ।
Without understanding, everything is false.
ਹੇ ਨਾਨਕ! ਉਹ ਸਰੀਰ ਸਫਲ ਹੈ ਜੋ ਪ੍ਰਭੂ ਦਾ ਨਾਮ ਜਪਦਾ ਹੈ ।੫।
Fruitful is the body, O Nanak, which takes to the Lord's Name. ||5||
(ਰੱਬ ਨਾਲੋਂ) ਟੁੱਟੇ ਹੋਏ ਮਨੁੱਖ ਦੀ ਉਮਰ ਵਿਅਰਥ ਜਾਂਦੀ ਹੈ,
The life of the faithless cynic is totally useless.
(ਕਿਉਂਕਿ) ਸੱਚੇ ਪ੍ਰਭੂ (ਦੇ ਨਾਮ) ਤੋਂ ਬਿਨਾ ਉਹ ਕਿਵੇਂ ਸੁੱਚਾ ਹੋ ਸਕਦਾ ਹੈ?
Without the Truth, how can anyone be pure?
ਨਾਮ ਤੋਂ ਬਿਨਾ ਅੰਨ੍ਹੇ (ਸਾਕਤ) ਦਾ ਸਰੀਰ (ਹੀ) ਕਿਸੇ ਕੰਮ ਨਹੀਂ,
Useless is the body of the spiritually blind, without the Name of the Lord.
(ਕਿਉਂਕਿ) ਉਸ ਦੇ ਮੂੰਹ ਵਿਚੋਂ (ਨਿੰਦਾ ਆਦਿਕ) ਬਦ-ਬੂ ਆਉਂਦੀ ਹੈ ।
From his mouth, a foul smell issues forth.
(ਤਿਵੇਂ) ਸਿਮਰਨ ਤੋਂ ਬਿਨਾ (ਸਾਕਤ ਦੇ) ਦਿਨ ਰਾਤ ਅੱਫਲ ਚਲੇ ਜਾਂਦੇ ਹਨ ।
Without the remembrance of the Lord, day and night pass in vain,
ਜਿਵੇਂ ਵਰਖਾ ਤੋਂ ਬਿਨਾ ਪੈਲੀ ਨਿਸਫਲ ਜਾਂਦੀ ਹੈ,
like the crop which withers without rain.
ਪ੍ਰਭੂ ਦੇ ਭਜਨ ਤੋਂ ਸੱਖਣਾ ਰਹਿਣ ਕਰਕੇ (ਮਨੁੱਖ ਦੇ) ਸਾਰੇ ਹੀ ਕੰਮ ਕਿਸੇ ਅਰਥ ਨਹੀਂ,
Without meditation on the Lord of the Universe, all works are in vain,
(ਕਿਉਂਕਿ ਇਹ ਕੰਮ ਇਸ ਦਾ ਆਪਣਾ ਕੁਝ ਨਹੀਂ ਸਵਾਰਦੇ) ਜਿਵੇਂ ਕੰਜੂਸ ਦਾ ਧਨ ਉਸ ਦੇ ਆਪਣੇ ਕਿਸੇ ਕੰਮ ਨਹੀਂ ।
like the wealth of a miser, which lies useless.
ਉਹ ਮਨੁੱਖ ਮੁਬਾਰਿਕ ਹਨ, ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਵੱਸਦਾ ਹੈ,
Blessed, blessed are those, whose hearts are filled with the Name of the Lord.
ਹੇ ਨਾਨਕ! (ਆਖ ਕਿ) ਮੈਂ ਉਹਨਾਂ (ਗੁਰਮੁਖਾਂ) ਤੋਂ ਸਦਕੇ ਜਾਂਦਾ ਹਾਂ ।੬।
Nanak is a sacrifice, a sacrifice to them. ||6||
ਧਰਮ ਦੇ ਬਾਹਰਲੇ ਧਾਰੇ ਹੋਏ ਚਿੰਨ੍ਹ ਹੋਰ ਹਨ ਤੇ ਅਮਲੀ ਜ਼ਿੰਦਗੀ ਕੁਝ ਹੋਰ ਹੈ;
He says one thing, and does something else.
ਮਨ ਵਿਚ (ਤਾਂ) ਪ੍ਰਭੂ ਨਾਲ ਪਿਆਰ ਨਹੀਂ, ਮੂੰਹ ਦੀਆਂ ਗੱਲਾਂ ਨਾਲ ਘਰ ਪੂਰਾ ਕਰਦਾ ਹੈ ।
There is no love in his heart, and yet with his mouth he talks tall.
(ਪਰ ਦਿਲ ਦੀਆਂ) ਜਾਣਨ ਵਾਲਾ ਪ੍ਰਭੂ ਸਿਆਣਾ ਹੈ,
The Omniscient Lord God is the Knower of all.
(ਉਹ ਕਦੇ) ਕਿਸੇ ਦੇ ਬਾਹਰਲੇ ਭੇਖ ਨਾਲ ਪ੍ਰਸੰਨ ਨਹੀਂ ਹੋਇਆ ।
He is not impressed by outward display.
(ਜੋ ਮਨੁੱਖ) ਹੋਰਨਾਂ ਨੂੰ ਮੱਤਾਂ ਦੇਂਦਾ ਹੈ (ਪਰ) ਆਪ ਨਹੀਂ ਕਮਾਉਂਦਾ,
One who does not practice what he preaches to others,
ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ।
shall come and go in reincarnation, through birth and death.
ਜਿਸ ਮਨੁੱਖ ਦੇ ਹਿਰਦੇ ਵਿਚ ਨਿਰੰਕਾਰ ਵੱਸਦਾ ਹੈ,
One whose inner being is filled with the Formless Lord
ਉਸ ਦੀ ਸਿੱਖਿਆ ਨਾਲ ਜਗਤ (ਵਿਕਾਰਾਂ ਤੋਂ) ਬਚਦਾ ਹੈ ।
- by His teachings, the world is saved.
(ਹੇ ਪ੍ਰਭੂ!) ਜੋ (ਭਗਤ) ਤੈਨੂੰ ਪਿਆਰੇ ਲੱਗਦੇ ਹਨ ਉਹਨਾਂ ਨੇ ਤੈਨੂੰ ਪਛਾਣਿਆ ਹੈ ।
Those who are pleasing to You, God, know You.
ਹੇ ਨਾਨਕ! (ਆਖ)—ਮੈਂ ਉਹਨਾਂ (ਭਗਤਾਂ) ਦੇ ਚਰਨਾਂ ਤੇ ਪੈਂਦਾ ਹਾਂ ।੭।
Nanak falls at their feet. ||7||
(ਜੋ ਜੋ) ਬੇਨਤੀ ਮੈਂ ਕਰਦਾ ਹਾਂ, ਪ੍ਰਭੂ ਸਭ ਜਾਣਦਾ ਹੈ,
Offer your prayers to the Supreme Lord God, who knows everything.
ਆਪਣੇ ਪੈਦਾ ਕੀਤੇ ਜੀਵ ਨੂੰ ਉਹ ਆਪ ਹੀ ਮਾਣ ਬਖ਼ਸ਼ਦਾ ਹੈ ।
He Himself values His own creatures.
(ਜੀਵਾਂ ਦੇ ਕੀਤੇ ਕਰਮਾਂ ਅਨੁਸਾਰ) ਪ੍ਰਭੂ ਆਪ ਹੀ ਨਿਖੇੜਾ ਕਰਦਾ ਹੈ,
He Himself, by Himself, makes the decisions.
ਕਿਸੇ ਨੂੰ ਇਹ ਬੁਧਿ ਬਖ਼ਸ਼ਦਾ ਹੈ ਕਿ ਪ੍ਰਭੂ ਸਾਡੇ ਨੇੜੇ ਹੈ ਤੇ ਕਿਸੇ ਨੂੰ ਜਣਾਉਂਦਾ ਹੈ ਕਿ ਪ੍ਰਭੂ ਕਿਤੇ ਦੂਰ ਹੈ ।
To some, He appears far away, while others perceive Him near at hand.
ਸਭ ਹੀਲਿਆਂ ਤੇ ਚਤੁਰਾਈਆਂ ਤੋਂ (ਪ੍ਰਭੂ) ਪਰੇ ਹੈ (ਭਾਵ, ਕਿਸੇ ਹੀਲੇ ਚਤੁਰਾਈ ਨਾਲ ਪ੍ਰਸੰਨ ਨਹੀਂ ਹੁੰਦਾ)
He is beyond all efforts and clever tricks.
(ਕਿਉਂਕਿ ਉਹ ਜੀਵ ਦੀ) ਆਤਮਕ ਰਹਿਣੀ ਦੀ ਹਰੇਕ ਗੱਲ ਜਾਣਦਾ ਹੈ ।
He knows all the ways and means of the soul.
ਜੋ (ਜੀਵ) ਉਸ ਨੂੰ ਭਾਉਂਦਾ ਹੈ ਉਸ ਨੂੰ ਆਪਣੇ ਲੜ ਲਾਉਂਦਾ ਹੈ,
Those with whom He is pleased are attached to the hem of His robe.
ਪ੍ਰਭੂ ਹਰ ਥਾਂ ਮੌਜੂਦ ਹੈ ।
He is pervading all places and interspaces.
ਉਹੀ ਮਨੁੱਖ (ਅਸਲੀ) ਸੇਵਕ ਬਣਦਾ ਹੈ ਜਿਸ ਉਤੇ ਪ੍ਰਭੂ ਮੇਹਰ ਕਰਦਾ ਹੈ ।
Those upon whom He bestows His favor, become His servants.
ਹੇ ਨਾਨਕ! (ਐਸੇ) ਪ੍ਰਭੂ ਨੂੰ ਦਮ-ਬ-ਦਮ ਯਾਦ ਕਰ ।੮।੫।
Each and every moment, O Nanak, meditate on the Lord. ||8||5||
Shalok:
(ਮੇਰਾ) ਕਾਮ, ਕੋ੍ਰਧ, ਲੋਭ, ਮੋਹ ਅਤੇ ਅਹੰਕਾਰ ਦੂਰ ਹੋ ਜਾਏ ।
Sexual desire, anger, greed and emotional attachment - may these be gone, and egotism as well.
ਹੇ ਨਾਨਕ! (ਬੇਨਤੀ ਕਰ ਤੇ ਆਖ)—ਹੇ ਗੁਰਦੇਵ! ਹੇ ਪ੍ਰਭੂ! ਮੈਂ ਸਰਣ ਆਇਆ ਹਾਂ, (ਮੇਰੇ ਉਤੇ) ਮੇਹਰ ਕਰ।
Nanak seeks the Sanctuary of God; please bless me with Your Grace, O Divine Guru. ||1||
Ashtapadee:
ਹੇ ਭਾਈ!) ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਤੂੰ ਕਈ ਕਿਸਮਾਂ ਦੇ ਸੁਆਦਲੇ ਖਾਣੇ ਖਾਂਦਾ ਹੈਂ,
By His Grace, you partake of the thirty-six delicacies;
ਉਸ ਨੂੰ ਮਨ ਵਿਚ (ਚੇਤੇ) ਰੱਖ ।
enshrine that Lord and Master within your mind.
ਜਿਸ ਦੀ ਮਿਹਰ ਨਾਲ ਆਪਣੇ ਸਰੀਰ ਉਤੇ ਤੂੰ ਸੁਗੰਧੀਆਂ ਲਾਉਂਦਾ ਹੈਂ,
By His Grace, you apply scented oils to your body;
ਉਸ ਨੂੰ ਯਾਦ ਕੀਤਿਆਂ ਤੂੰ ਉੱਚਾ ਦਰਜਾ ਹਾਸਲ ਕਰ ਲਏਂਗਾ ।
remembering Him, the supreme status is obtained.
ਜਿਸ ਦੀ ਦਇਆ ਨਾਲ ਤੂੰ ਸੁਖ-ਮਹਲਾਂ ਵਿਚ ਵੱਸਦਾ ਹੈਂ,
By His Grace, you dwell in the palace of peace;
ਉਸ ਨੂੰ ਸਦਾ ਮਨ ਵਿਚ ਸਿਮਰ ।
meditate forever on Him within your mind.
ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਤੂੰ ਘਰ ਮੌਜਾਂ ਨਾਲ ਵੱਸ ਰਿਹਾ ਹੈਂ,
By His Grace, you abide with your family in peace;
ਉਸ ਨੂੰ ਜੀਭ ਨਾਲ ਅੱਠੇ ਪਹਰ ਯਾਦ ਕਰ ।
keep His remembrance upon your tongue, twenty-four hours a day.
ਜਿਸ (ਪ੍ਰਭੂ) ਦੀ ਬਖ਼ਸ਼ਸ਼ ਕਰਕੇ ਚੋਜ-ਤਮਾਸ਼ੇ, ਸੁਆਦਲੇ ਖਾਣੇ ਤੇ ਪਦਾਰਥ (ਨਸੀਬ ਹੁੰਦੇ ਹਨ)
By His Grace, you enjoy tastes and pleasures;
ਹੇ ਨਾਨਕ! ਉਸ ਧਿਆਉਣ-ਜੋਗ ਨੂੰ ਸਦਾ ਹੀ ਧਿਆਉਣਾ ਚਾਹੀਦਾ ਹੈ ।੧।
O Nanak, meditate forever on the One, who is worthy of meditation. ||1||
(ਹੇ ਮਨ!) ਜਿਸ (ਪ੍ਰਭੂ) ਦੀ ਕ੍ਰਿਪਾ ਨਾਲ ਤੂੰ ਰੇਸ਼ਮੀ ਕੱਪੜੇ ਹੰਢਾਉਂਦਾ ਹੈਂ,
By His Grace, you wear silks and satins;
ਉਸ ਨੂੰ ਵਿਸਾਰ ਕੇ ਹੋਰ ਕਿੱਥੇ ਲੋਭ ਕਰ ਰਿਹਾ ਹੈਂ?
why abandon Him, to attach yourself to another?
ਜਿਸ ਦੀ ਮਿਹਰ ਨਾਲ ਸੇਜ ਉੱਤੇ ਸੁਖੀ ਸਵੀਂਦਾ ਹੈ,
By His Grace, you sleep in a cozy bed;
ਹੇ ਮਨ! ਉਸ ਪ੍ਰਭੂ ਦਾ ਜਸ ਅੱਠੇ ਪਹਰ ਗਾਉਣਾ ਚਾਹੀਦਾ ਹੈ ।
O my mind, sing His Praises, twenty-four hours a day.
ਜਿਸ ਦੀ ਮੇਹਰ ਨਾਲ ਹਰੇਕ ਮਨੁੱਖ ਤੇਰਾ ਆਦਰ ਕਰਦਾ ਹੈ,
By His Grace, you are honored by everyone;