Siree Raag, Third Mehl, First House:
(ਜਿਸ ਦੇਸ ਵਿਚ) ਜਿਸ (ਬਾਦਸ਼ਾਹ) ਦੀ ਹਕੂਮਤ ਹੋਵੇ (ਉਸ ਦੇਸ ਦਾ) ਹਰੇਕ ਜੀਵ ਉਸੇ (ਬਾਦਸ਼ਾਹ) ਦਾ ਹੋ ਕੇ ਰਹਿੰਦਾ ਹ
Everyone belongs to the One who rules the Universe.
(ਇਸੇ ਤਰ੍ਹਾਂ ਜੇ) ਗੁਰੂ ਦੇ ਸਨਮੁਖ ਹੋ ਕੇ ਕਾਰ ਕੀਤੀ ਜਾਏ ਤਾਂ ਸਦਾ-ਥਿਰ ਰਹਿਣ ਵਾਲਾ ਪ੍ਰਭੂ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ
The Gurmukh practices good deeds, and the truth is revealed in the heart.
ਤੇ ਗੁਰੂ ਦੇ ਸਨਮੁਖ ਹੋ ਕੇ) ਜਿਸ ਮਨੁੱਖ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਪਰਗਟ ਹੋ ਜਾਏ ਉਹ ਸਦਾ-ਥਿਰ ਪ੍ਰਭੂ ਦਾ ਰੂਪ ਹੋ ਜਾਂਦਾ ਹੈ, ਤੇ ਉਹ ਸਦਾ-ਥਿਰ ਸੋਭਾ ਪਾਂਦਾ ਹੈ
True is the reputation of the true, within whom truth abides.
ਜੇਹੜੇ ਬੰਦੇ ਸਦਾ-ਥਿਰ ਪ੍ਰਭੂ ਵਿਚ ਜੁੜੇ ਰਹਿੰਦੇ ਹਨ, ਉਹ ਉਸ ਤੋਂ ਮੁੜ ਕਦੇ ਵਿੱਛੁੜਦੇ ਨਹੀਂ, ਉਹਨਾਂ ਦਾ ਨਿਵਾਸ ਸਦਾ ਆਪਣੇ ਅੰਤਰ ਆਤਮੇ ਵਿਚ ਰਹਿੰਦਾ ਹੈ ।੧।
Those who meet the True Lord are not separated again; they come to dwell in the home of the self deep within. ||1||
ਹੇ ਮੇਰੇ ਰਾਮ ! ਪ੍ਰਭੂ ਤੋਂ ਬਿਨਾ ਮੇਰਾ ਹੋਰ ਕੋਈ ਆਸਰਾ ਨਹੀਂ ਹੈ
O my Lord! Without the Lord, I have no other at all.
(ਹੇ ਭਾਈ !) ਉਸ ਪ੍ਰਭੂ ਦੇ ਨਾਲ ਮਿਲਾਪ ਉਸ ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਹੋ ਸਕਦਾ ਹੈ ਜੋ ਪਵਿਤ੍ਰ ਸਰੂਪ ਹੈ ਤੇ ਜੋ ਸਦਾ-ਥਿਰ ਪ੍ਰਭੂ ਦਾ ਰੂਪ ਹੈ ।੧।ਰਹਾਉ।
The True Guru leads us to meet the Immaculate True God through the Word of His Shabad. ||1||Pause||
ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ, ਉਹ ਪ੍ਰਭੂ-ਚਰਨਾਂ ਵਿਚ ਜੁੜਿਆ ਰਹਿੰਦਾ ਹੈ (ਪਰ ਉਹੀ ਮਨੁੱਖ ਮਿਲਦਾ ਹੈ) ਜਿਸ ਨੂੰ ਪਰਮਾਤਮਾ ਆਪ ਹੀ (ਆਪਣੇ ਚਰਨਾਂ ਵਿਚ) ਮਿਲਾਂਦਾ ਹੈ
One whom the Lord merges into Himself is merged in the Shabad, and remains so merged.
(ਪ੍ਰਭੂ ਨੂੰ ਵਿਸਾਰ ਕੇ) ਕਿਸੇ ਹੋਰ (ਮਾਇਆ ਆਦਿਕ) ਦੇ ਪਿਆਰ ਵਿਚ ਰਿਹਾਂ ਕੋਈ ਮਨੁੱਖ ਪਰਮਾਤਮਾ ਨੂੰ ਨਹੀਂ ਮਿਲ ਸਕਦਾ, ਉਹ ਤਾਂ ਮੁੜ ਮੁੜ ਜੰਮਦਾ ਮਰਦਾ ਰਹਿੰਦਾ ਹ
No one merges with Him through the love of duality; over and over again, they come and go in reincarnation.
(ਭਾਵੇਂ) ਸਭ ਜੀਵਾਂ ਵਿਚ ਪਰਮਾਤਮਾ ਹੀ ਵੱਸਦਾ ਹੈ, ਤੇ ਹਰ ਥਾਂ ਪਰਮਾਤਮਾ ਹੀ ਮੌਜੂਦ ਹੈ
The One Lord permeates all. The One Lord is pervading everywhere.
ਫਿਰ ਭੀ ਉਹੀ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਉਸ ਦੇ ਨਾਮ ਵਿਚ ਲੀਨ ਹੁੰਦਾ ਹੈ ਜਿਸ ਉੱਤੇ ਪ੍ਰਭੂ ਆਪ ਦਇਆਵਾਨ ਹੋਵੇ ।੨।
That Gurmukh, unto whom the Lord shows His Kindness, is absorbed in the Naam, the Name of the Lord. ||2||
ਪੰਡਿਤ ਤੇ ਜੋਤਸ਼ੀ ਲੋਕ (ਸ਼ਾਸਤਰ) ਪੜ੍ਹ ਪੜ੍ਹ ਕੇ (ਨਿਰੀਆਂ) ਬਹਸਾਂ ਦਾ ਹੀ ਵਿਚਾਰ ਕਰਦੇ ਹਨ
After all their reading, the Pandits, the religious scholars, and the astrologers argue and debate.
(ਇਸ ਤਰ੍ਹਾਂ) ਉਹਨਾਂ ਦੀ ਮਤਿ ਉਹਨਾਂ ਦੀ ਅਕਲ ਕੁਰਾਹੇ ਪੈ ਜਾਂਦੀ ਹੈ, ਉਹ (ਜੀਵਨ ਦੇ ਸਹੀ ਰਸਤੇ ਨੂੰ) ਨਹੀਂ ਸਮਝਦੇ ਉਹਨਾਂ ਦੇ ਅੰਦਰ ਲੋਭ ਦਾ ਵਿਕਾਰ (ਪ੍ਰਬਲ ਹੁੰਦਾ) ਹ
Their intellect and understanding are perverted; they just don't understand. They are filled with greed and corruption.
ਉਹ (ਮਾਇਆ ਪਿੱਛੇ) ਭਟਕ ਭਟਕ ਕੇ (ਲੋਭ-ਲਹਰ ਵਿਚ) ਖ਼ੁਆਰ ਹੋ ਹੋ ਕੇ ਚੌਰਾਸੀ ਲੱਖ ਜੂਨਾਂ ਦੇ ਗੇੜ ਵਿਚ ਭਟਕਦੇ ਰਹਿੰਦੇ ਹਨ
Through 8.4 million incarnations they wander lost and confused; through all their wandering and roaming, they are ruined.
ਪਰ ਉਹਨਾਂ ਦੇ ਭੀ ਕੀਹ ਵੱਸ ? ਪੂਰਬਲੇ ਜੀਵਨ ਵਿਚ ਕੀਤੇ ਕਰਮਾਂ ਦੇ ਉਕਰੇ ਸੰਸਕਾਰਾਂ ਅਨੁਸਾਰ ਹੀ ਕਮਾਈ ਕਰੀਦੀ ਹੈ, ਕੋਈ (ਆਪਣੇ ਉੱਦਮ ਨਾਲ ਉਹਨਾਂ ਸੰਸਕਾਰਾਂ ਨੂੰ) ਮਿਟਾ ਨਹੀਂ ਸਕਦਾ ।੩।
They act according to their pre-ordained destiny, which no one can erase. ||3||
(ਇਹ ਸੰਸਕਾਰ ਮਿਟਦੇ ਹਨ ਗੁਰੂ ਦੀ ਸਰਨ ਪਿਆਂ, ਪਰ) ਗੁਰੂ ਦੀ ਦੱਸੀ ਸੇਵਾ ਬੜੀ ਔਖੀ ਹੈ, ਆਪਾ-ਭਾਵ ਗਵਾ ਕੇ ਸਿਰ ਦੇਣਾ ਪੈਂਦਾ ਹੈ
It is very difficult to serve the True Guru. Surrender your head; give up your selfishness.
ਜਦੋਂ ਕੋਈ ਜੀਵ ਗੁਰੂ ਦੇ ਸ਼ਬਦ ਵਿਚ ਜੁੜਦੇ ਹਨ, ਤਾਂ ਉਹਨਾਂ ਨੂੰ ਪਰਮਾਤਮਾ ਮਿਲ ਪੈਂਦਾ ਹੈ, ਉਹਨਾਂ ਦੀ ਸੇਵਾ ਕਬੂਲ ਹੋ ਜਾਂਦੀ ਹੈ
Realizing the Shabad, one meets with the Lord, and all one's service is accepted.
(ਗੁਰੂ-) ਪਾਰਸ ਨੂੰ ਮਿਲਿਆਂ ਪਾਰਸ ਹੀ ਹੋ ਜਾਈਦਾ ਹੈ । (ਗੁਰੂ ਦੀ ਸਹੈਤਾ ਨਾਲ) ਪਰਮਾਤਮਾ ਦੀ ਜੋਤਿ ਵਿਚ ਮਨੁੱਖ ਦੀ ਜੋਤਿ ਮਿਲ ਜਾਂਦੀ ਹ
By personally experiencing the Personality of the Guru, one's own personality is uplifted, and one's light merges into the Light.
ਪਰ ਗੁਰੂ ਭੀ ਉਹਨਾਂ ਨੂੰ ਹੀ ਮਿਲਦਾ ਹੈ, ਜਿਹਨਾਂ ਦੇ ਭਾਗਾਂ ਵਿਚ ਧੁਰੋਂ (ਬਖ਼ਸ਼ਸ਼ ਦਾ ਲੇਖ) ਲਿਖਿਆ ਹੋਇਆ ਹੋਵੇ ।੪।
Those who have such pre-ordained destiny come to meet the True Guru. ||4||
ਹੇ (ਮੇਰੇ) ਮਨ ! ਹਰ ਵੇਲੇ ਤ੍ਰਿਸ਼ਨਾ ਦੇ ਅਧੀਨ ਨਾਹ ਟਿਕਿਆ ਰਹੁ, ਤੇ ਗਿਲੇ-ਗੁਜ਼ਾਰੀ ਨਾਹ ਕਰਦਾ ਰਹੁ
O mind, don't cry out that you are hungry, always hungry; stop complaining.
ਜਿਸ ਪਰਮਾਤਮਾ ਨੇ ਚੌਰਾਸੀ ਲੱਖ ਜੂਨ ਪੈਦਾ ਕੀਤੀ ਹੈ, ਉਹ ਹਰੇਕ ਜੀਵ ਨੂੰ (ਰੋਜ਼ੀ ਦਾ) ਆਸਰਾ (ਭੀ) ਦੇਂਦਾ ਹੈ
The One who created the 8.4 million species of beings gives sustenance to all.
ਉਹ ਪ੍ਰਭੂ ਜਿਸ ਨੂੰ ਕਿਸੇ ਦਾ ਡਰ ਨਹੀਂ ਤੇ ਜੋ ਦਇਆ ਦਾ ਸੋਮਾ ਹੈ ਸਭ ਜੀਵਾਂ ਦੀ ਸੰਭਾਲ ਕਰਦਾ ਹੈ ।
The Fearless Lord is forever Merciful; He takes care of all.
ਹੇ ਨਾਨਕ ! ਗੁਰੂ ਦੀ ਸਰਨ ਪਿਆਂ ਇਹ ਸਮਝ ਆਉਂਦੀ ਹੈ, ਤੇ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਦਾ ਰਾਹ ਲੱਭਦਾ ਹੈ ।੫।੩।੩੬।
O Nanak, the Gurmukh understands, and finds the Door of Liberation. ||5||3||36||
Siree Raag, Third Mehl:
ਜਿਨ੍ਹਾਂ ਮਨੁੱਖਾਂ ਨੇ (ਪਰਮਾਤਮਾ ਦਾ ਨਾਮ) ਸੁਣ ਕੇ ਮੰਨ ਲਿਆ ਹੈ (ਭਾਵ, ਆਪਣੇ ਮਨ ਨੂੰ ਉਸ ਨਾਮ-ਸਿਮਰਨ ਵਿਚ ਗਿਝਾ ਲਿਆ ਹੈ) ਉਹਨਾਂ ਦਾ ਆਪਣੇ ਅੰਤਰ-ਆਤਮੇ ਨਿਵਾਸ ਬਣਿਆ ਰਹਿੰਦਾ ਹੈ (ਭਾਵ, ਉਹਨਾਂ ਦਾ ਮਨ ਬਾਹਰ ਭਟਕਣੋਂ ਹਟ ਜਾਂਦਾ ਹੈ)
Those who hear and believe, find the home of the self deep within.
ਗੁਰੂ ਦੀ ਸਿੱਖਿਆ ਅਨੁਸਾਰ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰ ਕੇ ਉਹ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨੂੰ ਲੱਭ ਲੈਂਦੇ ਹਨ
Through the Guru's Teachings, they praise the True Lord; they find the Lord, the Treasure of Excellence.
ਜੇਹੜੇ ਬੰਦੇ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹ ਪਵਿਤ੍ਰ (ਆਚਰਨ ਵਾਲੇ) ਹੋ ਜਾਂਦੇ ਹਨ, ਮੈਂ ਉਹਨਾਂ ਤੋਂ ਸਦਾ ਸਦਕੇ ਜਾਂਦਾ ਹਾਂ
Attuned to the Word of the Shabad, they are immaculate and pure. I am forever a sacrifice to them.
ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਆ ਵੱਸਦਾ ਹੈ, (ਉਹਨਾਂ ਦੇ) ਉਸ ਹਿਰਦੇ ਵਿਚ ਚਾਨਣ ਹੋ ਜਾਂਦਾ ਹੈ (ਭਾਵ, ਸਹੀ ਜੀਵਨ ਜੀਊਣ ਦੀ ਉਹਨਾਂ ਨੂੰ ਸੂਝ ਆ ਜਾਂਦੀ ਹੈ ।੧।
Those people, within whose hearts the Lord abides, are radiant and enlightened. ||1||
ਹੇ ਮੇਰੇ ਮਨ ! ਪਵਿਤ੍ਰ ਹਰਿ-ਨਾਮ ਸਿਮਰ
O my mind, meditate on the Immaculate Lord, Har, Har.
ਧੁਰੋਂ (ਪਰਮਾਤਮਾ ਦੀ ਹਜ਼ੂਰੀ ਵਿਚੋਂ) ਜਿਨ੍ਹਾਂ ਬੰਦਿਆਂ ਨੂੰ ਆਪਣੇ ਮੱਥੇ ਉੱਤੇ (ਸਿਮਰਨ ਦਾ ਲੇਖ) ਲਿਖਿਆ (ਮਿਲ ਜਾਂਦਾ) ਹੈ, ਉਹ ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦੇ ਹਨ ।੧।ਰਹਾੳੇੁ।
Those whose have such pre-ordained destiny written on their foreheads-those Gurmukhs remain absorbed in the Lord's Love. ||1||Pause||
ਹੇ ਪ੍ਰਭੂ ਦੇ ਸੰਤ ਜਨੋ ! ਧਿਆਨ ਨਾਲ ਵੇਖੋ, ਪਰਮਾਤਮਾ ਹਰ ਥਾਂ ਵਿਆਪਕ ਹਰੇਕ ਦੇ ਨੇੜੇ ਵੱਸਦਾ ਹੈ
O Saints, see clearly that the Lord is near at hand; He is pervading everywhere.
ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਮਤਿ ਲੈ ਕੇ ਉਸ ਨੂੰ (ਭਰਪੂਰਿ ਵੱਸਦਾ) ਪਛਾਣ ਲਿਆ ਹੈ, ਉਹ ਉਸ ਨੂੰ ਸਦਾ ਆਪਣੇ ਅੰਗ-ਸੰਗ ਵੇਖਦੇ ਹਨ
Those who follow the Guru's Teachings realize Him, and see Him Ever-present.
ਜਿਨ੍ਹਾਂ ਮਨੁੱਖਾਂ ਨੇ ਗੁਣ ਗ੍ਰਹਿਣ ਕਰ ਲਏ ਹਨ, ਪਰਮਾਤਮਾ ਉਹਨਾਂ ਦੇ ਮਨ ਵਿਚ ਸਦਾ ਵੱਸਦਾ ਹੈ, ਪਰ ਜਿਨ੍ਹਾਂ ਨੇ ਔਗਣ ਵਿਹਾਝੇ ਹੋਏ ਹਨ, ਉਹਨਾਂ ਨੂੰ ਕਿਤੇ ਦੂਰ ਵੱਸਦਾ ਜਾਪਦਾ ਹੈ
He dwells forever in the minds of the virtuous. He is far removed from those worthless people who lack virtue.
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਗੁਣਾਂ ਤੋਂ ਸੱਖਣੇ ਰਹਿੰਦੇ ਹਨ, ਉਹ ਪ੍ਰਭੂ ਦੇ ਨਾਮ ਤੋਂ ਬਿਨਾ (ਮਾਇਆ ਦੇ ਝੋਰਿਆਂ ਵਿਚ) ਝੁਰ ਝੁਰ ਕੇ ਆਤਮਕ ਮੌਤ ਸਹੇੜ ਲੈਂਦੇ ਹਨ ।੨।
The self-willed manmukhs are totally without virtue. Without the Name, they die in frustration. ||2||
ਜਿਨ੍ਹਾਂ ਮਨੱੁਖਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦਾ ਨਾਮ ਸੁਣ ਕੇ ਮੰਨ ਲਿਆ ਹੈ (ਨਾਮ ਵਿਚ ਆਪਣਾ ਆਪ ਗਿਝਾ ਲਿਆ ਹੈ), ਉਹਨਾਂ ਨੇ ਆਪਣੇ ਮਨ ਵਿਚ ਉਸ ਹਰੀ ਨੂੰ (ਹਰ ਵੇਲੇ) ਸਿਮਰਿਆ ਹੈ
Those who hear and believe in the Word of the Guru's Shabad, meditate on the Lord in their minds.
ਹਰ ਵੇਲੇ ਪ੍ਰਭੂ-ਭਗਤੀ ਵਿਚ ਰੰਗੇ ਹੋਏ ਬੰਦਿਆਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਸਰੀਰ (ਭੀ) ਪਵਿਤ੍ਰ ਹੋ ਜਾਂਦਾ ਹੈ ।
Night and day, they are steeped in devotion; their minds and bodies become pure.
ਕਸੁੰਭੇ ਦਾ ਰੰਗ ਛੇਤੀ ਨਾਸ ਹੋ ਜਾਣ ਵਾਲਾ ਹੈ ਉਹ ਨਾਸ ਹੋ ਜਾਂਦਾ ਹੈ, (ਇਸੇ ਤਰ੍ਹਾਂ ਮਾਇਆ ਦਾ ਸਾਥ ਭੀ ਚਾਰ ਦਿਨਾਂ ਦਾ ਹੈ, ਉਹ ਸਾਥ ਟੱੁਟ ਜਾਂਦਾ ਹੈ, ਤੇ ਉਸ ਦੇ ਮੋਹ ਵਿਚ ਫਸਿਆ ਮਨੁੱਖ ਵਿਛੋੜੇ ਦਾ) ਦੁੱਖ ਦੁਖੀ ਹੋ ਹੋ ਕੇ ਫਰੋਲਦਾ ਹੈ ।
The color of the world is false and weak; when it washes away, people cry out in pain.
ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ (-ਰੂਪ) ਚਾਨਣ ਹੈ ਉਹ ਸਦਾ ਅਡੋਲ-ਚਿੱਤ ਰਹਿੰਦਾ ਹੈ ।੩।
Those who have the Radiant Light of the Naam within, become steady and stable, forever and ever. ||3||