ਸਾਰੇ ਜੀਵਾਂ ਵਿਚ ਕੇਵਲ ਆਪ ਹੀ ਹੈ,
He Himself is All-in-Himself.
ਅਨੇਕਾਂ ਤਰੀਕਿਆਂ ਨਾਲ (ਜਗਤ ਨੂੰ) ਬਣਾ ਬਣਾ ਕੇ ਨਾਸ ਭੀ ਕਰ ਦੇਂਦਾ ਹੈ ।
In His many ways, He establishes and disestablishes.
ਪ੍ਰਭੂ ਆਪ ਅਬਿਨਾਸ਼ੀ ਹੈ; ਉਸ ਦਾ ਕੁਝ ਨਾਸ ਨਹੀਂ ਹੁੰਦਾ,
He is Imperishable; nothing can be broken.
ਸਾਰੇ ਬ੍ਰਹਮੰਡ ਦੀ ਰਚਨਾ ਭੀ ਆਪ ਹੀ ਰਚ ਰਿਹਾ ਹੈ ।
He lends His Support to maintain the Universe.
ਉਸ ਵਿਆਪਕ ਪ੍ਰਭੂ ਦੇ ਪ੍ਰਤਾਪ ਦਾ ਭੇਤ ਨਹੀਂ ਪਾਇਆ ਜਾ ਸਕਦਾ, ਬਿਆਨ ਨਹੀਂ ਹੋ ਸਕਦਾ;
Unfathomable and Inscrutable is the Glory of the Lord.
ਹੇ ਨਾਨਕ! ਜੇ ਉਹ ਆਪ ਆਪਣਾ ਜਾਪ ਕਰਾਏ ਤਾਂ ਹੀ ਜੀਵ ਜਾਪ ਕਰਦੇ ਹਨ ।੬।
As He inspires us to meditate, O Nanak, so do we meditate. ||6||
ਜਿਨ੍ਹਾਂ ਬੰਦਿਆਂ ਨੇ ਪ੍ਰਭੂ ਨੂੰ ਪਛਾਣ ਲਿਆ, ਉਹ ਸੋਭਾ ਵਾਲੇ ਹੋ ਗਏ;
Those who know God are glorious.
ਸਾਰਾ ਜਗਤ ਉਹਨਾਂ ਦੇ ਉਪਦੇਸ਼ਾਂ ਨਾਲ (ਵਿਕਾਰਾਂ ਤੋਂ) ਬਚਦਾ ਹੈ ।
The whole world is redeemed by their teachings.
ਹਰੀ ਦੇ ਭਗਤ ਸਭ (ਜੀਵਾਂ) ਨੂੰ ਬਚਾਉਣ ਜੋਗੇ ਹਨ,
God's servants redeem all.
(ਸਭ ਦੇ) ਦੁੱਖ ਦੂਰ ਕਰਨ ਦੇ ਸਮਰੱਥ ਹੁੰਦੇ ਹਨ ।
God's servants cause sorrows to be forgotten.
(ਸੇਵਕਾਂ ਨੂੰ) ਕਿਰਪਾਲ ਪ੍ਰਭੂ ਆਪ (ਆਪਣੇ ਨਾਲ) ਮਿਲਾ ਲੈਂਦਾ ਹੈ,
The Merciful Lord unites them with Himself.
ਸਤਿਗੁਰੂ ਦਾ ਸ਼ਬਦ ਜਪ ਕੇ ਉਹ (ਫੁੱਲ ਵਾਂਗ) ਖਿੜ ਆਉਂਦੇ ਹਨ ।
Chanting the Word of the Guru's Shabad, they become ecstatic.
ਉਹੀ ਮਨੁੱਖ ਉਹਨਾਂ (ਸੇਵਕਾਂ) ਦੀ ਸੇਵਾ ਵਿਚ ਰੁੱਝਦਾ ਹੈ,
He alone is committed to serve them,
ਜਿਸ ਭਾਗਾਂ ਵਾਲੇ ਉਤੇ, (ਹੇ ਪ੍ਰਭੂ!) ਤੂੰ ਆਪ ਮੇਹਰ ਕਰਦਾ ਹੈਂ ।
upon whom God bestows His Mercy, by great good fortune.
(ਉਹ ਸੇਵਕ) ਨਾਮ ਜਪ ਕੇ ਅਡੋਲ ਅਵਸਥਾ ਹਾਸਲ ਕਰਦੇ ਹਨ;
Those who chant the Naam find their place of rest.
ਹੇ ਨਾਨਕ! ਉਹਨਾਂ ਮਨੁੱਖਾਂ ਨੂੰ ਬੜੇ ਉੱਚੇ ਬੰਦੇ ਸਮਝੋ ।੭।
O Nanak, respect those persons as the most noble. ||7||
ਜੋ ਕੁਝ ਕਰਦਾ ਹੈ, ਪ੍ਰਭੂ ਦੀ ਰਜ਼ਾ ਵਿਚ (ਰਹਿ ਕੇ) ਕਰਦਾ ਹੈ ।
Whatever you do, do it for the Love of God.
ਪ੍ਰਭੂ ਦਾ ਸੇਵਕ) ਸਦਾ ਹੀ ਪ੍ਰਭੂ ਦੀ ਹਜ਼ੂਰੀ ਵਿਚ ਵੱਸਦਾ ਹੈ ।
Forever and ever, abide with the Lord.
ਸੁਤੇ ਹੀ ਜੋ ਕੁਝ ਹੁੰਦਾ ਹੈ ਉਸ ਨੂੰ ਪ੍ਰਭੂ ਦਾ ਭਾਣਾ ਜਾਣਦਾ ਹੈ,
By its own natural course, whatever will be will be.
ਸਭ ਕੁਝ ਕਰਨ ਵਾਲਾ ਪ੍ਰਭੂ ਨੂੰ ਹੀ ਸਮਝਦਾ ਹੈ ।
Acknowledge that Creator Lord;
(ਪ੍ਰਭੂ ਦੇ) ਸੇਵਕਾਂ ਨੂੰ ਪ੍ਰਭੂ ਦਾ ਕੀਤਾ ਹੋਇਆ ਮਿੱਠਾ ਲੱਗਦਾ ਹੈ,
God's doings are sweet to His humble servant.
ਪ੍ਰਭੂ ਜਿਹੋ ਜਿਹਾ (ਸਰਬ-ਵਿਆਪਕ) ਹੈ ਉਹੋ ਜਿਹਾ ਉਹਨਾਂ ਨੂੰ ਨਜ਼ਰੀਂ ਆਉਂਦਾ ਹੈ ।
As He is, so does He appear.
ਜਿਸ ਪ੍ਰਭੂ ਤੋਂ ਉਹ ਸੇਵਕ ਪੈਦਾ ਹੋਏ ਹਨ, ਉਸੇ ਵਿਚ ਲੀਨ ਰਹਿੰਦੇ ਹਨ,
From Him we came, and into Him we shall merge again.
ਉਹ ਸੁਖਾਂ ਦਾ ਖ਼ਜ਼ਾਨਾ ਹੋ ਜਾਂਦੇ ਹਨ ਤੇ ਇਹ ਦਰਜਾ ਫੱਬਦਾ ਭੀ ਉਹਨਾਂ ਨੂੰ ਹੀ ਹੈ ।
He is the treasure of peace, and so does His servant become.
ਪ੍ਰਭੂ ਆਪਣੇ ਆਪ ਨੂੰ ਆਪ ਮਾਣ ਦੇਂਦਾ ਹੈ (ਕਿਉਂਕਿ ਸੇਵਕ ਦਾ ਮਾਣ ਪ੍ਰਭੂ ਦਾ ਹੀ ਮਾਣ ਹੈ) ।
Unto His own, He has given His honor.
ਹੇ ਨਾਨਕ! ਪ੍ਰਭੂ ਤੇ ਪ੍ਰਭੂ ਦੇ ਸੇਵਕ ਨੂੰ ਇਕ ਰੂਪ ਸਮਝੋ॥੮॥੧੪॥
O Nanak, know that God and His humble servant are one and the same. ||8||14||
Shalok:
ਪ੍ਰਭੂ ਸਾਰੀਆਂ ਸ਼ਕਤੀਆਂ ਨਾਲ ਪੂਰਨ ਹੈ, (ਸਭ ਜੀਵਾਂ ਦੇ) ਦੁੱਖ-ਦਰਦ ਜਾਣਦਾ ਹੈ ।
God is totally imbued with all powers; He is the Knower of our troubles.
ਹੇ ਨਾਨਕ! ਜਿਸ (ਐਸੇ ਪ੍ਰਭੂ) ਦੇ ਸਿਮਰਨ ਨਾਲ (ਵਿਕਾਰਾਂ ਤੋਂ) ਬਚ ਸਕੀਦਾ ਹੈ, ਉਸ ਤੋਂ (ਸਦਾ) ਸਦਕੇ ਜਾਈਏ ।੧।
Meditating in remembrance on Him, we are saved; Nanak is a sacrifice to Him. ||1||
Ashtapadee:
(ਜੀਵਾਂ ਦੀ ਦਿਲ ਦੀ) ਟੁੱਟੀ ਹੋਈ (ਤਾਰ) ਨੂੰ (ਆਪਣੇ ਨਾਲ) ਗੰਢਣ ਵਾਲਾ (ਭੀ ਆਪ) ਹੈ ।
The Lord of the World is the Mender of the broken.
ਸਾਰੇ ਜੀਵਾਂ ਦੀ ਪਾਲਣਾ ਕਰਨ ਵਾਲਾ ਗੋਪਾਲ ਪ੍ਰਭੂ ਆਪ ਹੈ,
He Himself cherishes all beings.
ਜਿਸ ਪ੍ਰਭੂ ਨੂੰ ਆਪਣੇ ਮਨ ਵਿਚ ਸਾਰਿਆਂ (ਦੀ ਰੋਜ਼ੀ) ਦਾ ਫ਼ਿਕਰ ਹੈ,
The cares of all are on His Mind;
ਉਸ (ਦੇ ਦਰ) ਤੋਂ ਕੋਈ ਜੀਵ ਨਾ-ਉਮੈਦ ਨਹੀਂ (ਆਉਂਦਾ) ।
no one is turned away from Him.
ਹੇ ਮੇਰੇ ਮਨ! ਸਦਾ ਪ੍ਰਭੂ ਨੂੰ ਜਪ,
O my mind, meditate forever on the Lord.
ਉਹ ਨਾਸ-ਰਹਿਤ ਹੈ ਤੇ ਆਪਣੇ ਜਿਹਾ ਆਪ ਹੀ ਹੈ ।
The Imperishable Lord God is Himself All-in-all.
ਪ੍ਰਾਣੀ ਦਾ ਆਪਣੇ ਜਤਨ ਨਾਲ ਕੀਤਾ ਹੋਇਆ ਕੋਈ ਕੰਮ ਸਿਰੇ ਨਹੀਂ ਚੜ੍ਹਦਾ ।
By one's own actions, nothing is accomplished,
ਜੇ ਕੋਈ ਪ੍ਰਾਣੀ ਸੌ ਵਾਰੀ ਤਾਂਘ ਕਰੇ ।
even though the mortal may wish it so, hundreds of times.
ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਚੀਜ਼ ਤੇਰੇ (ਅਸਲੀ) ਕੰਮ ਦੀ ਨਹੀਂ ਹੈ ।
Without Him, nothing is of any use to you.
ਹੇ ਨਾਨਕ! ਇਕ ਪ੍ਰਭੂ ਦਾ ਨਾਮ ਜਪ ਤਾਂ ਗਤਿ ਹੋਵੇਗੀ।੧।
Salvation, O Nanak, is attained by chanting the Name of the One Lord. ||1||
ਰੂਪ ਵਾਲਾ ਹੋ ਕੇ ਕੋਈ ਪ੍ਰਾਣੀ (ਰੂਪ ਦਾ) ਮਾਣ ਨਾਹ ਕਰੇ,
One who is good-looking should not be vain;
ਸਾਰੇ ਸਰੀਰਾਂ ਵਿਚ ਪ੍ਰਭੂ ਦੀ ਹੀ ਜੋਤਿ ਸੋਭਦੀ ਹੈ ।
the Light of God is in all hearts.
ਧਨ ਵਾਲਾ ਹੋ ਕੇ ਕੀਹ ਕੋਈ ਮਨੁੱਖ ਅਹੰਕਾਰ ਕਰੇ,
Why should anyone be proud of being rich?
ਜਦੋਂ ਸਾਰਾ ਧਨ ਉਸ ਪ੍ਰਭੂ ਦਾ ਹੀ ਬਖ਼ਸ਼ਿਆ ਹੋਇਆ ਹੈ?
All riches are His gifts.
ਜੇ ਕੋਈ ਮਨੁੱਖ (ਆਪਣੇ ਆਪ ਨੂੰ) ਬੜਾ ਸੂਰਮਾ ਅਖਵਾਏ ।
One may call himself a great hero,
ਪ੍ਰਭੂ ਦੀ (ਦਿੱਤੀ ਹੋਈ) ਤਾਕਤ ਤੋਂ ਬਿਨਾ ਕਿਥੇ ਦੌੜ ਸਕਦਾ ਹੈ ।
but without God's Power, what can anyone do?
ਜੇ ਕੋਈ ਬੰਦਾ (ਧਨਾਢ ਹੋ ਕੇ) ਦਾਤਾ ਬਣ ਬੈਠੇ,
One who brags about giving to charities
ਉਹ ਮੂਰਖ ਉਸ ਪ੍ਰਭੂ ਨੂੰ ਪਛਾਣੇ ਜੋ (ਸਭ ਜੀਵਾਂ ਨੂੰ) ਦੇਣ ਜੋਗਾ ਹੈ ।
- the great Giver shall Judge Him to be a fool.
ਜਿਸ ਦਾ ਅਹੰਕਾਰ ਰੂਪੀ ਰੋਗ ਗੁਰੂ ਦੀ ਕਿਰਪਾ ਨਾਲ ਦੂਰ ਹੁੰਦਾ ਹੈ ।
One who, by Guru's Grace, is cured of the disease of ego
ਹੇ ਨਾਨਕ! ਉਹ ਮਨੁੱਖ ਸਦਾ ਨਿਰੋਆ ਹੈ ।੨।
- O Nanak, that person is forever healthy. ||2||
ਜਿਵੇਂ ਘਰ (ਦੇ ਛੱਤ) ਨੂੰ ਥੰਮ੍ਹ ਸਹਾਰਾ ਦੇਂਦਾ ਹੈ,
As a palace is supported by its pillars,
ਤਿਵੇਂ ਗੁਰੂ ਦਾ ਸ਼ਬਦ ਮਨ ਦਾ ਸਹਾਰਾ ਹੈ ।
so does the Guru's Word support the mind.
ਜਿਵੇਂ ਪੱਥਰ ਬੇੜੀ ਵਿਚ ਚੜ੍ਹ ਕੇ (ਨਦੀ ਆਦਿਕ ਤੋਂ) ਪਾਰ ਲੰਘ ਜਾਂਦਾ ਹੈ,
As a stone placed in a boat can cross over the river,
ਤਿਵੇਂ ਗੁਰੂ ਦੀ ਚਰਨੀਂ ਲੱਗਾ ਹੋਇਆ ਬੰਦਾ (ਸੰਸਾਰ-ਸਮੁੰਦਰ ਤੋਂ) ਤਰ ਜਾਂਦਾ ਹੈ ।
so is the mortal saved, grasping hold of the Guru's Feet.
ਜਿਵੇਂ ਦੀਵਾ ਹਨੇਰਾ (ਦੂਰ ਕਰ ਕੇ) ਚਾਨਣ ਕਰ ਦੇਂਦਾ ਹੈ,
As the darkness is illuminated by the lamp,
ਤਿਵੇਂ ਗੁਰੂ ਦਾ ਦੀਦਾਰ ਕਰ ਕੇ ਮਨ ਵਿਚ ਖਿੜਾਉ (ਪੈਦਾ) ਹੋ ਜਾਂਦਾ ਹੈ ।
so does the mind blossom forth, beholding the Blessed Vision of the Guru's Darshan.
ਜਿਵੇਂ (ਕਿਸੇ) ਵੱਡੇ ਜੰਗਲ ਵਿਚ (ਖੰੁਝੇ ਹੋਏ ਨੂੰ) ਰਾਹ ਲੱਭ ਪਏ, ਤਿਵੇਂ ਸਾਧੂ ਦੀ ਸੰਗਤ ਵਿਚ ਬੈਠਿਆਂ (ਅਕਾਲ ਪੁਰਖ ਦੀ) ਜੋਤਿ (ਮਨੱੁਖ ਦੇ ਅੰਦਰ) ਪ੍ਰਗਟਦੀ ਹੈ ।
The path is found through the great wilderness by joining the Saadh Sangat, the Company of the Holy, and one's light shines forth.
ਮੈਂ ਉਹਨਾਂ ਸੰਤਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ ।
I seek the dust of the feet of those Saints;
ਹੇ ਪ੍ਰਭੂ! ਨਾਨਕ ਦੀ ਇਹ ਖ਼ਾਹਸ਼ ਪੂਰੀ ਕਰ ।੩।
O Lord, fulfill Nanak's longing! ||3||
ਹੇ ਮੂਰਖ ਮਨ! (ਦੁੱਖ ਮਿਲਣ ਤੇ) ਕਿਉਂ ਵਿਲਕਦਾ ਹੈਂ?
O foolish mind, why do you cry and bewail?