(ਇਹ ਨਾਮ ਦੀ ਦਾਤਿ ਪ੍ਰਭੂ ਦੇ ਹੱਥ ਹੈ), ਜਿਨ੍ਹਾਂ ਗੁਰਮੁਖਾਂ ਤੇ ਉਹ ਕਿਰਪਾ ਕਰਦਾ ਹੈ, ਉਹਨਾਂ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ, (ਉਹਨਾਂ ਨੂੰ ਮਨੁੱਖਾ ਜਨਮ ਦੇ ਅਸਲ ਵਣਜ ਵਿਚ ਘਾਟਾ ਨਹੀਂ ਪੈਂਦਾ),
All the Gurmukh's affairs are brought to perfect completion; the Lord has showered him with His Mercy.
 
(ਪਰ) ਹੇ ਨਾਨਕ! ਪ੍ਰਭੂ ਨੂੰ ਉਹੀ ਮਿਲੇ ਹਨ; ਜੋ ਦਰਗਾਹ ਤੋਂ ਮਿਲੇ ਹਨ, ਤੇ ਜਿਨ੍ਹਾਂ ਨੂੰ ਸਿਰਜਣਹਾਰ ਹਰੀ ਨੇ ਆਪ ਮੇਲਿਆ ਹੈ ।੨।
O Nanak, one who meets the Primal Lord remains blended with the Lord, the Creator Lord. ||2||
 
Pauree:
 
ਹੇ ਪ੍ਰਭੂ! ਤੂੰ ਸਦਾ-ਥਿਰ ਰਹਿਣ ਵਾਲਾ ਮਾਲਕ ਹੈਂ ਤੇ ਪ੍ਰਿਥਵੀ ਦਾ ਸੱਚਾ ਸਾਈਂ ਹੈਂ
You are True, O True Lord and Master. You are the Truest of the True, O Lord of the World.
 
ਸਾਰੀ ਸ੍ਰਿਸ਼ਟੀ ਤੇਰਾ ਧਿਆਨ ਹੈ ਤੇ ਸਭ ਜੀਅ-ਜੰਤ ਤੇਰੇ ਅਗੇ ਸਿਰ ਨਿਵਾਉਂਦੇ ਹਨ
Everyone meditates on You; everyone falls at Your Feet.
 
ਤੇਰੀ ਸਿਫ਼ਤਿ-ਸਾਲਾਹ ਕਰਨੀ ਇਕ ਸੋਹਣੀ ਸੁੰਦਰ ਕਾਰ ਹੈ । ਜਿਸ ਨੇ ਕੀਤੀ ਹੈ, ਉਸ ਨੂੰ (ਸੰਸਾਰ-ਸਾਗਰ ਤੋਂ) ਪਾਰ ਉਤਾਰਦੀ ਹੈ
Your Praises are graceful and beautiful; You save those who speak them.
 
ਹੇ ਪ੍ਰਭੂ! ਜੋ ਜੀਵ ਸਤਿਗੁਰੂ ਦੇ ਸਨਮੁਖ ਰਹਿੰਦੇ ਹਨ; ਤੂੰ ਉਹਨਾਂ ਦੀ ਘਾਲ (ਸਿਫ਼ਤਿ-ਸਾਲਾਹ ਕਰਨ ਦੀ ਘਾਲ) ਸਫਲ ਕਰਦਾ ਹੈਂ, ਤੇਰੇ ਸੱਚੇ ਨਾਮ ਵਿਚ ਉਹ ਲੀਨ ਹੋ ਜਾਂਦੇ ਹਨ
You reward the Gurmukhs, who are absorbed in the True Name.
 
ਹੇ ਮੇਰੇ ਮਾਲਿਕ (ਪ੍ਰਭੂ! ਜਿਹਾ) ਤੂੰ ਆਪ ਹੈਂ (ਤਿਹੀ) ਤੇਰੀ ਵਡਿਆਈ (ਭੀ) ਵੱਡੀ (ਭਾਵ, ਵੱਡੇ ਗੁਣ ਪੈਦਾ ਕਰਨ ਵਾਲੀ) ਹੈ ।੧।
O my Great Lord and Master, great is Your glorious greatness. ||1||
 
Shalok, Fourth Mehl:
 
ਹਰੀ ਦੇ ਨਾਮ ਤੋਂ ਬਿਨਾ ਕਿਸੇ ਹੋਰ ਦੀ ਵਡਿਆਈ ਕਰਨੀ—ਇਹ ਬੋਲਣ ਦਾ ਸਾਰਾ (ਉੱਦਮ) ਬੇ-ਸੁਆਦਾ ਕੰਮ ਹੈ (ਭਾਵ, ਇਸ ਵਿਚ ਅਸਲੀ ਅਨੰਦ ਨਹੀਂ ਹੈ)
Without the Name, all other praise and speech is insipid and tasteless.
 
ਮਨਮੁਖ ਜੀਵ ਅਹੰਕਾਰ ਹਉਮੈ ਤੇ ਅਪਣੱਤ ਦੀਆਂ ਗੱਲਾਂ ਨੂੰ ਪਸੰਦ ਕਰਦੇ ਹਨ, ਭਾਵ, ਇਹਨਾਂ ਦੇ ਅਧਾਰ ਤੇ ਕਿਸੇ ਮਨੁੱਖ ਦੀ ਨਿੰਦਾ ਕਰਦੇ ਹਨ
The self-willed manmukhs praise their own egos; their attachment to egotism is useless.
 
ਇਹਨਾਂ ਦਾ ਸਾਰਾ ਝਗੜਾ (ਭਾਵ, ਉਸਤਤਿ ਨਿੰਦਾ ਦੀਆਂ ਗੱਲਾਂ ਦਾ ਸਿਲਸਿਲਾ) ਵਿਅਰਥ ਜਾਂਦਾ ਹੈ
Those whom they praise, die; they all waste away in conflict.
 
ਹੇ ਨਾਨਕ! ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੱੁਖ ਪੂਰਨ ਅਨੰਦ ਸਰੂਪ ਪ੍ਰਭੂ ਦਾ ਸਿਮਰਨ ਕਰ ਕੇ (ਦੂਜੇ ਮਨੁੱਖਾਂ ਦੀ ਉਸਤਤਿ ਨਿੰਦਾ ਦੇ ਚਸਕੇ ਤੋਂ) ਬਚ ਨਿਕਲਦੇ ਹਨ ।੧।
O servant Nanak, the Gurmukhs are saved, chanting the Name of the Lord, Har, Har, the Embodiment of Supreme Bliss. ||1||
 
Fourth Mehl:
 
ਹੇ ਸਤਿਗੁਰੂ! ਮੈਨੂੰ ਪ੍ਰਭੂ ਦੀਆਂ ਗੱਲਾਂ ਸੁਣਾ (ਜਿਸ ਕਰਕੇ) ਮੈਂ ਹਿਰਦੇ ਵਿਚ ਪ੍ਰਭੂ ਦਾ ਨਾਮ ਸਿਮਰ ਸਕਾਂ
O True Guru, tell me of my Lord God, that I may meditate on the Naam within my mind.
 
ਹੇ ਨਾਨਕ! ਪ੍ਰਭੂ ਦਾ ਨਾਮ ਪਵਿੱਤ੍ਰ ਹੈ (ਇਸ ਕਰਕੇ ਮਨ ਲੋਚਦਾ ਹੈ ਕਿ ਮੈਂ ਭੀ) ਮੂੰਹੋਂ ਉਚਾਰਨ ਕਰ ਕੇ (ਆਪਣੇ) ਸਾਰੇ ਦੁੱਖ ਦੂਰ ਕਰ ਲਵਾਂ ।੨।
O Nanak, the Lord's Name is sacred and pure; chanting it, all my pain has been taken away. ||2||
 
Pauree:
 
ਹੇ ਚਾਨਣਾ ਬਖ਼ਸ਼ਣ ਵਾਲੇ ਮਾਇਆ ਤੋਂ ਰਹਿਤ ਪ੍ਰਭੂ! ਤੂੰ ਆਪ ਹੀ ਆਪ ਨਿਰੰਕਾਰ ਹੈਂ
You Yourself are the Formless Lord, the Immaculate Lord, our Sovereign King.
 
ਹੇ ਸੱਚੇ (ਸਾਈਂ)! ਜਿਨ੍ਹਾਂ ਨੇ ਇਕਾਗਰ ਹੋ ਕੇ ਤੇਰਾ ਸਿਮਰਨ ਕੀਤਾ ਹੈ, ਉਹਨਾਂ ਦਾ ਤੂੰ ਸਭ ਦੱੁਖ ਦੂਰ ਕਰ ਦਿੱਤਾ ਹੈ
Those who meditate on You, O True Lord with one-pointed mind, are rid of all their pain.
 
(ਸੰਸਾਰ ਵਿਚ) ਤੇਰਾ ਸ਼ਰੀਕ ਕੋਈ ਨਹੀਂ ਜਿਸ ਨੂੰ ਬਰਾਬਰੀ ਦੇ ਕੇ (ਤੇਰੇ ਵਰਗਾ) ਆਖੀਏ
You have no equal, next to whom I might sit and speak of You.
 
ਹੇ ਮਾਇਆ ਤੋਂ ਰਹਿਤ ਸੱਚੇ ਹਰੀ! ਤੇਰੇ ਜੇਡਾ ਤੂੰ ਆਪ ਹੀ ਦਾਤਾ ਹੈਂ, ਤੂੰ ਹੀ ਮੇਰੇ ਮਨ ਵਿਚ ਪਿਆਰਾ ਲੱਗਦਾ ਹੈਂ
You are the only Giver as great as Yourself. You are Immaculate; O True Lord, you are pleasing to my mind.
 
ਹੇ ਮੇਰੇ ਸੱਚੇ ਸਾਹਿਬ! ਤੇਰੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ ।੨।
O my True Lord and Master, Your Name is the Truest of the True. ||2||
 
Shalok, Fourth Mehl:
 
ਜਿਨ੍ਹਾਂ ਦੇ ਮਨ ਵਿਚ ਹਉਮੈ ਦਾ ਰੋਗ ਹੈ, ਉਹ ਮਨ-ਦੇ-ਮੁਰੀਦ ਵਿਕਾਰੀ ਬੰਦੇ ਭਰਮ ਵਿਚ ਭੁੱਲੇ ਹੋਏ ਹਨ
Deep within the mind is the disease of ego; the self-willed manmukhs, the evil beings, are deluded by doubt.
 
ਹੇ ਨਾਨਕ! ਇਹ ਹਉਮੈ ਦਾ ਰੋਗ ਸਤਿਗੁਰੂ ਨੂੰ ਮਿਲ ਕੇ ਤੇ ਸਤਸੰਗ ਵਿਚ ਰਹਿ ਕੇ ਦੂਰ ਕਰ ।੧।
O Nanak, this disease is eradicated, only when one meets the True Guru, our Holy Friend. ||1||
 
Fourth Mehl:
 
ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਮਨ ਤੇ ਸਰੀਰ ਗੁਣ-ਨਿਧਾਨ ਹਰੀ ਦੇ ਪ੍ਰੇਮ ਨਾਲ ਰੰਗਿਆ ਰਹਿੰਦਾ ਹੈ
The mind and body of the Gurmukh are imbued with the Love of the Lord, the Treasure of Virtue.
 
ਹੇ ਨਾਨਕ! ਜਿਸ ਜਨ ਨੂੰ ਸਤਿਗੁਰੂ ਦੀ ਥਾਪਣਾ ਮਿਲਦੀ ਹੈ, ਪ੍ਰਭੂ ਦੀ ਸ਼ਰਣੀ ਪਏ ਉਸ ਮਨੁੱਖ ਨੂੰ ਪ੍ਰਭੂ (ਆਪਣੇ ਨਾਲ) ਮੇਲ ਲੈਂਦਾ ਹੈ ।੨।
Servant Nanak has taken to the Sanctuary of the Lord. Hail to the Guru, who has united me with the Lord. ||2||
 
Pauree:
 
ਹੇ ਪ੍ਰਭੂ! ਤੂੰ (ਸਾਰੀ ਸ੍ਰਿਸ਼ਟੀ ਦਾ) ਰਚਨ ਵਾਲਾ ਹੈਂ, (ਸ੍ਰਿਸ਼ਟੀ ਵਿਚ) ਵਿਆਪਕ ਹੈਂ (ਤੇ ਫੇਰ ਭੀ) ਪਹੁੰਚ ਤੋਂ ਪਰੇ ਹੈਂ । ਕਿਸੇ ਦੇ ਨਾਲ ਤੈਨੂੰ ਤੁਲਨਾ ਨਹੀਂ ਦੇ ਸਕੀਦੀ
You are the Personification of Creativity, the Inaccessible Lord. With whom should I compare You?
 
ਕਿਸ ਦਾ ਨਾਮ ਲਈਏ? ਤੇਰੇ ਜੇਡਾ ਹੋਰ ਕੋਈ ਨਹੀਂ, ਤੈਨੂੰ ਹੀ ਤੇਰੇ ਜਿਹਾ ਆਖ ਸਕਦੇ ਹਾਂ
If there was anyone else as great as You, I would name him; You alone are like Yourself.
 
ਹੇ ਹਰੀ!) ਤੂੰ ਹਰ ਇਕ ਸਰੀਰ ਵਿਚ ਵਿਆਪਕ ਹੈਂ, (ਪਰ ਇਹ ਗੱਲ) ਉਹਨਾਂ ਤੇ ਪਰਗਟ (ਹੁੰਦੀ ਹੈ) ਜੋ ਸਤਿਗੁਰੂ ਦੇ ਸਨਮੁਖ (ਹੁੰਦੇ ਹਨ)
You are the One, permeating each and every heart; You are revealed to the Gurmukh.
 
(ਹੇ ਪ੍ਰਭੂ!) ਤੂੰ ਸਦਾ-ਥਿਰ ਰਹਿਣ ਵਾਲਾ ਸਭ ਦਾ ਮਾਲਕ ਹੈਂ ਤੇ ਸਭ ਤੋਂ ਸੁੰਦਰ (ਸ੍ਰੇਸ਼ਟ) ਹੈਂ
You are the True Lord and Master of all; You are the Highest of all.
 
ਹੇ ਸੱਚੇ (ਹਰੀ!) (ਜੇ ਸਾਨੂੰ ਇਹ ਨਿਸ਼ਚਾ ਹੋ ਜਾਏ ਕਿ) ਜੋ ਤੂੰ ਕਰਦਾ ਹੈਂ ਸੋਈ ਹੁੰਦਾ ਹੈ, ਤਾਂ ਅਸੀ ਕਿਉਂ ਝੂਰੀਏ? ।੩।
Whatever You do, O True Lord - that is what happens, so why should we grieve? ||3||
 
Shalok, Fourth Mehl:
 
(ਮਨ ਲੋਚਦਾ ਹੈ ਕਿ) ਅੱਠੇ ਪਹਿਰ ਲੱਗ ਜਾਣ (ਭਾਵ, ਗੁਜ਼ਰ ਜਾਣ) (ਪਰ) ਮੇਰੇ ਹਿਰਦੇ ਤੇ ਸਰੀਰ ਵਿਚ ਪਿਆਰੇ ਦਾ ਪਿਆਰ (ਲੱਗਾ ਰਹੇ, ਭਾਵ, ਨਾ ਮੁੱਕੇ)
My mind and body are imbued with the Love of my Beloved, twenty-four hours a day.
 
(ਕਿਉਂਕਿ) ਹੇ ਨਾਨਕ! (ਜਿਨ੍ਹਾਂ) ਮਨੁੱਖਾਂ ਤੇ ਹਰੀ (ਇਹੋ ਜਿਹੀ) ਕਿਰਪਾ ਕਰਦਾ ਹੈ ਉਹ ਸਤਿਗੁਰੂ ਦੇ (ਬਖ਼ਸ਼ੇ ਹੋਏ) ਸੁਖ ਵਿਚ (ਸਦਾ) ਵੱਸਦੇ ਹਨ ।੧।
Shower Your Mercy upon servant Nanak, O God, that he may dwell in peace with the True Guru. ||1||
 
Fourth Mehl:
 
ਜਿਨ੍ਹਾਂ ਦੇ ਹਿਰਦੇ ਵਿਚ ਪ੍ਰਭੂ ਦਾ ਪਿਆਰ ਹੈ, ਉਹ ਜਿਵੇਂ ਬੋਲਦੇ ਹਨ, ਤਿਵੇਂ ਹੀ ਸੋਭਦੇ ਹਨ (ਭਾਵ, ਉਹਨਾਂ ਦਾ ਬੋਲਿਆ ਮਿੱਠਾ ਲੱਗਦਾ ਹੈ) (ਇਹ ਇਕ ਅਚਰਜ ਕੌਤਕ ਹੈ)
Those whose inner beings are filled with the Love of their Beloved, look beautiful as they speak.
 
ਹੇ ਨਾਨਕ! (ਇਸ ਭੇਤ ਦੀ ਜੀਵ ਨੂੰ ਸਾਰ ਨਹੀਂ ਆ ਸਕਦੀ) ਜਿਸ ਪਿਰ (ਪ੍ਰਭੂ) ਨੇ ਇਹ ਪਿਆਰ ਲਾਇਆ ਹੈ, ਉਹ ਆਪੇ ਹੀ ਜਾਣਦਾ ਹੈ ।੨।
O Nanak, the Lord Himself knows all; the Beloved Lord has infused His Love. ||2||
 
Pauree:
 
ਹੇ (ਸ੍ਰਿਸ਼ਟੀ ਦੇ) ਰਚਨਹਾਰ! ਤੂੰ ਆਪ ਅਭੱੁਲ ਹੈਂ, ਭੁੱਲਣ ਵਿਚ ਨਹੀਂ ਆਉਂਦਾ
O Creator Lord, You Yourself are infallible; You never make mistakes.
 
ਹੇ ਸੱਚੇ! ਸਤਿਗੁਰੂ ਦੇ ਸ਼ਬਦ ਰਾਹੀਂ ਤੂੰ ਇਹ ਸਮਝਾਉਂਦਾ ਹੈਂ ਕਿ ਜੋ ਤੂੰ ਕਰਦਾ ਹੈਂ ਸੋ ਚੰਗਾ ਕਰਦਾ ਹੈਂ
Whatever You do is good, O True Lord; this understanding is obtained through the Word of the Guru's Shabad.
 
ਹੇ ਹਰੀ! ਤੇਰਾ ਕੋਈ ਸ਼ਰੀਕ ਨਹੀਂ ਤੇ ਸ੍ਰਿਸ਼ਟੀ ਦੇ ਇਸ ਸਾਰੇ ਪਰਪੰਚ ਦਾ ਮੂਲ ਤੂੰ ਆਪੇ ਹੀ ਹੈਂ ਤੇ ਸਮਰੱਥਾ ਵਾਲਾ ਹੈਂ
You are the Cause of causes, the All-powerful Lord; there is no other at all.
 
ਤੂੰ ਦਇਆ ਕਰਨ ਵਾਲਾ ਮਾਲਕ ਹੈਂ (ਪਰ) ਤੇਰੇ ਤਾਈਂ ਪਹੁੰਚ ਨਹੀਂ ਹੋ ਸਕਦੀ; ਸਭ ਜੀਵ ਜੰਤ ਤੈਨੂੰ ਸਿਮਰਦੇ ਹਨ
O Lord and Master, You are inaccessible and merciful. Everyone meditates on You.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by