Pauree:
ਹੇ ਸਿਰਜਣਹਾਰ! ਜੋ ਕੁਝ ਜੀਵਾਂ ਦੇ ਮਨਾਂ ਵਿਚ ਵਰਤਦਾ ਹੈ (ਭਾਵ, ਜੋ ਫੁਰਨੇ ਫੁਰਦੇ ਹਨ), ਤੂੰ ਉਹ ਸਾਰਾ ਜਾਣਦਾ ਹੈਂ,
You, O Creator, know everything which occurs within our beings.
ਸਾਰਾ ਸੰਸਾਰ ਹੀ ਇਸ ਗਣਤ (ਲਾਹੇ ਤੋਟੇ ਦੀ ਵਿਚਾਰ, ਚਿੰਤਾ ਦੇ ਫੁਰਨੇ) ਵਿਚ ਹੈ, ਹੇ ਸਿਰਜਣਹਾਰ! ਇਕ ਤੂੰ ਇਸ ਤੋਂ ਪਰੇ ਹੈਂ,
You Yourself, O Creator, are incalculable, while the entire world is within the realm of calculation.
(ਕਿਉਂਕਿ) ਜੋ ਕੁਝ ਹੋ ਰਿਹਾ ਹੈ ਸਭ ਤੇਰਾ ਕੀਤਾ ਹੋ ਰਿਹਾ ਹੈ, ਸਾਰੀ (ਸ੍ਰਿਸ਼ਟੀ ਦੀ) ਬਨਾਵਟ ਹੀ ਤੇਰੀ ਬਣਾਈ ਹੋਈ ਹੈ ।
Everything happens according to Your Will; You created all.
ਹੇ ਹਰੀ! ਤੂੰ ਹਰੇਕ ਘਟ ਵਿਚ ਵਿਆਪਕ ਹੈਂ, ਤੇਰੇ ਕੌਤਕ (ਅਸਚਰਜ) ਹਨ ।
You are the One, pervading in each and every heart; O True Lord and Master, this is Your play.
(ਸਭ ਥਾਈਂ ਵਿਆਪਕ ਹੁੰਦੇ ਹੋਏ ਹਰੀ ਨੂੰ ਭੀ ਆਪਣੇ ਆਪ ਕੋਈ ਨਹੀਂ ਲੱਭ ਸਕਿਆ) ਜੋ ਮਨੁੱਖ ਸਤਿਗੁਰੂ ਨੂੰ ਮਿਲਿਆ ਹੈ, ਉਸੇ ਨੇ ਹੀ ਹਰੀ ਨੂੰ ਲੱਭਾ ਹੈ, (ਮਾਇਆ) ਦੇ ਕਿਸੇ (ਅਡੰਬਰ) ਨੇ ਉਹਨਾਂ ਨੂੰ ਹਰੀ ਵਲੋਂ ਪਰਤਾਇਆ ਨਹੀਂ ।੨੪।
One who meets the True Guru meets the Lord; no one can turn him away. ||24||
Shalok, Fourth Mehl:
(ਜੇ) ਸਤਿਗੁਰੂ ਦੇ ਸਨਮੁਖ ਹੋ ਕੇ ਮਨ (ਪ੍ਰਭੂ ਦੀ ਯਾਦ ਵਿਚ) ਜੋੜੀਏ (ਤੇ) ਇਸ ਮਨ ਨੂੰ ਪੱਕਾ ਕਰ ਕੇ ਰੱਖੀਏ (ਜਿਵੇਂ ਇਹ ਮਾਇਆ ਵਲ ਨਾ ਦੌੜੇ),
Hold this mind steady and stable; become Gurmukh and focus your consciousness.
(ਤੇ ਜੇ) ਬਹਿੰਦਿਆਂ ਉਠਦਿਆਂ (ਭਾਵ, ਕਾਰ ਕਿਰਤ ਕਰਦਿਆਂ) ਕਦੇ ਇਕ ਦਮ ਭੀ (ਨਾਮ) ਨਾ ਵਿਸਾਰੀਏ,
How could you ever forget Him, with each breath and morsel of food, sitting down or standing up?
(ਤਾਂ) ਇਹ ਜੀਵ ਹਰੀ ਦੇ ਵੱਸ ਵਿਚ (ਆ ਜਾਂਦਾ ਹੈ । ਭਾਵ, ਆਪਣਾ ਆਪਾ ਉਸ ਦੇ ਹਵਾਲੇ ਕਰ ਦੇਂਦਾ ਹੈ, ਤੇ) ਇਸ ਦੀ ਸਾਰੀ ਚਿੰਤਾ ਮਿਟ ਜਾਂਦੀ ਹੈ ।
My anxiety about birth and death has ended; this soul is under the control of the Lord God.
(ਹੇ ਹਰੀ!) ਜਿਵੇਂ ਤੈਨੂੰ ਚੰਗਾ ਲੱਗੇ ਤਿਵੇਂ (ਮੈਨੂੰ) ਦਾਸ ਨਾਨਕ ਨੂੰ ਨਾਮ ਦੀ ਦਾਤਿ ਬਖ਼ਸ਼ (ਕਿਉਂਕਿ ਨਾਮ ਹੀ ਹੈ ਜੋ ਮਨ ਦੀ ਚਿੰਤਾ ਝੋਰੇ ਨੂੰ ਮਿਟਾ ਸਕਦਾ ਹੈ) ।੧।
If it pleases You, then save servant Nanak, and bless him with Your Name. ||1||
Third Mehl:
ਅਹੰਕਾਰ ਵਿਚ ਮੱਤਾ ਹੋਇਆ ਮਨਮੁਖ (ਸਤਿਗੁਰੂ ਦੇ) ਨਿਵਾਸ-ਅਸਥਾਨ (ਭਾਵ, ਸਤਸੰਗ) ਨੂੰ ਨਹੀਂ ਪਛਾਣਦਾ ਹਰ ਵੇਲੇ ਜਕੋ-ਤੱਕਿਆਂ ਵਿਚ ਰਹਿੰਦਾ ਹੈ (ਭਾਵ, ਘੜੀ ਤੋਲਾ ਘੜੀ ਮਾਸਾ) ।
The egotistical, self-willed manmukh does not know the Mansion of the Lord's Presence; one moment he is here, and the next moment he is there.
ਸਦਾ ਸੱਦਦੇ ਰਹੀਏ ਤਾਂ ਭੀ ਉਹ ਸਤਸੰਗ ਵਿਚ ਨਹੀਂ ਆਉਂਦਾ (ਇਸ ਵਾਸਤੇ) ਉਹ ਹਰੀ ਦੀ ਦਰਗਾਹ ਵਿਚ ਭੀ ਕਿਵੇਂ ਸੁਰਖ਼ਰੂ ਹੋਵੇ? (ਭਾਵ, ਨਹੀਂ ਹੋ ਸਕਦਾ)!
He is always invited, but he does not go to the Mansion of the Lord's Presence. How shall he be accepted in the Court of the Lord?
ਸਤਿਗੁਰੂ ਦੇ ਟਿਕਾਣੇ ਦੀ (ਭਾਵ, ਸਤਸੰਗ ਦੀ) ਕਿਸੇ ਉਸ ਵਿਰਲੇ ਨੂੰ ਸਾਰ ਆਉਂਦੀ ਹੈ ਜੋ ਸਦਾ ਹੱਥ ਜੋੜੀ ਰੱਖੇ (ਭਾਵ, ਮਨ ਨੀਵਾਂ ਰੱਖ ਕੇ ਯਾਦ ਵਿਚ ਜੁੜਿਆ ਰਹੇ) ।
How rare are those who know the Mansion of the True Guru; they stand with their palms pressed together.
ਹੇ ਨਾਨਕ! ਜਿਸ ਤੇ ਪਿਆਰਾ ਪ੍ਰਭੂ ਆਪਣੀ ਮਿਹਰ ਕਰੇ, ਉਸ ਨੂੰ (ਮਨਮੁਖਤਾ ਵਲੋਂ) ਮੋੜ ਲੈਂਦਾ ਹੈ ।੨।
If my Lord grants His Grace, O Nanak, He restores them to Himself. ||2||
Pauree:
ਜਿਸ ਸੇਵਾ ਨਾਲ ਸਤਿਗੁਰੂ ਦਾ ਮਨ (ਸਿੱਖ ਤੇ) ਪਤੀਜ ਜਾਏ, ਉਹੋ ਸੇਵਾ ਕੀਤੀ ਹੋਈ ਲਾਹੇਵੰਦੀ ਹੈ,
Fruitful and rewarding is that service, which is pleasing to the Guru's Mind.
(ਕਿਉਂਕਿ ਜਦੋਂ) ਸਤਿਗੁਰੂ ਦਾ ਮਨ ਪਤੀਜੇ, ਤਦੋਂ ਹੀ ਵਿਕਾਰ ਪਾਪ ਭੀ ਦੂਰ ਹੋ ਜਾਂਦੇ ਹਨ ।
When the Mind of the True Guru is pleased, then sins and misdeeds run away.
(ਪਤੀਜ ਕੇ) ਸਤਿਗੁਰੂ ਜੋ ਉਪਦੇਸ਼ ਸਿੱਖਾਂ ਨੂੰ ਦੇਂਦਾ ਹੈ ਉਹ ਗਹੁ ਨਾਲ ਉਸ ਨੂੰ ਸੁਣਦੇ ਹਨ,
The Sikhs listen to the Teachings imparted by the True Guru.
(ਫੇਰ) ਜੋ ਸਿੱਖ ਸਤਿਗੁਰੂ ਦੇ ਭਾਣੇ ਤੇ ਸਿਦਕ ਲਿਆਉਂਦੇ ਹਨ, ਉਹਨਾਂ ਨੂੰ (ਅੱਗੇ ਨਾਲੋਂ) ਚੌਣੀ ਰੰਗਣ ਚੜ੍ਹ ਜਾਂਦੀ ਹੈ ।
Those who surrender to the True Guru's Will are imbued with the four-fold Love of the Lord.
ਸਤਿਗੁਰੂ ਦੀ ਹੀ ਸਿੱਖਿਆ ਸੁਣ ਕੇ ਮਨ (ਹਰੀ ਦੇ ਪਿਆਰ ਵਿਚ) ਭਿੱਜਦਾ ਹੈ'—ਸਤਿਗੁਰੂ ਦੇ ਸਨਮੁਖ ਰਹਿਣ ਵਾਲਾ ਇਹ ਰਸਤਾ (ਸੰਸਾਰ ਦੇ ਹੋਰ ਮਤਾਂ ਨਾਲੋਂ) ਨਿਰਾਲਾ ਹੈ ।੨੫।
This is the unique and distinct life-style of the Gurmukhs: listening to the Guru's Teachings, their minds blossom forth. ||25||
Shalok, Third Mehl:
ਜਿਸ ਮਨੁੱਖ ਨੇ ਆਪਣੇ ਸਤਿਗੁਰੂ ਦੀ ਨਿੰਦਾ ਕੀਤੀ ਹੈ, ਉਸ ਨੂੰ ਨਾ ਥਾਂ ਨਾਹ ਖਿੱਤਾ ।
Those who do not affirm their Guru shall have no home or place of rest.
ਉਸ ਦਾ ਇਹ ਲੋਕ ਤੇ ਪਰਲੋਕ ਦੋਵੇਂ ਗਵਾਚ ਜਾਂਦੇ ਹਨ, ਹਰੀ ਦੀ ਦਰਗਾਹ ਵਿਚ (ਭੀ) ਥਾਂ ਨਹੀਂ ਸੂ ਮਿਲਦੀ ।
They lose both this world and the next; they have no place in the Court of the Lord.
(ਅਜਿਹੇ ਬੰਦਿਆਂ ਨੂੰ) ਫੇਰ ਉਹ ਮੌਕਾ ਨਹੀਂ ਮਿਲਦਾ ਕਿ ਸਤਿਗੁਰੂ ਦੀ ਚਰਨੀਂ ਲੱਗ ਸਕਣ,
This opportunity to bow at the Feet of the True Guru shall never come again.
(ਕਿਉਂਕਿ) ਸਤਿਗੁਰੂ ਦੀ ਨਿੰਦਾ ਕਰਨ ਵਿਚ (ਇਕ ਵਾਰੀ ਜੇ) ਖੁੰਝ ਜਾਈਏ ਤਾਂ ਨਿਰੋਲ ਦੁੱਖਾਂ ਵਿਚ ਹੀ ਉਮਰ ਬੀਤਦੀ ਹੈ ।
If they miss out on being counted by the True Guru, they shall pass their lives in pain and misery.
(ਪਰ) ਮਰਦ (ਭਾਵ, ਸੂਰਮਾ) ਸਤਿਗੁਰੂ (ਅਜਿਹਾ) ਨਿਰਵੈਰ ਹੈ ਕਿ ਉਸ (ਨਿੰਦਕ) ਨੂੰ ਭੀ ਆਪੇ (ਭਾਵ, ਆਪਣੇ ਆਪ ਮਿਹਰ ਕਰ ਕੇ ਚਰਨੀਂ) ਲਾ ਲੈਂਦਾ ਹੈ,
The True Guru, the Primal Being, has no hatred or vengeance; He unites with Himself those with whom He is pleased.
ਤੇ ਹੈ ਨਾਨਕ! ਜਿਨ੍ਹਾਂ ਨੂੰ ਹਰੀ, ਗੁਰੂ ਦਾ ਦਰਸ਼ਨ ਕਰਾਉਂਦਾ ਹੈ, ਉਹਨਾਂ ਨੂੰ ਦਰਗਾਹ ਵਿਚ ਛੁਡਾ ਲੈਂਦਾ ਹੈ ।੧।
O Nanak, those who behold the Blessed Vision of His Darshan, are emancipated in the Court of the Lord. ||1||
Third Mehl:
ਮਨਮੁਖ ਵਿਚਾਰ-ਹੀਣ, ਖੋਟੀ ਬੁਧਿ ਵਾਲਾ ਤੇ ਅਹੰਕਾਰੀ ਹੁੰਦਾ ਹੈ
The self-willed manmukh is ignorant, evil-minded and egotistical.
ਉਸ ਦੇ ਮਨ ਵਿਚ ਕ੍ਰੋਧ ਹੈ ਤੇ ਉਹ (ਵਿਸ਼ਿਆਂ ਦੇ) ਜੂਏ ਵਿਚ ਅਕਲ ਗਵਾ ਲੈਂਦਾ ਹੈ ।
He is filled with anger within, and he loses his mind in the gamble.
ਉਹ (ਸਦਾ) ਝੂਠ, ਫ਼ਰੇਬ ਤੇ ਪਾਪ ਦੇ ਕੰਮ ਕਰਦਾ ਹੈ
He commits the sins of fraud and unrighteousness.
(ਇਸ ਵਾਸਤੇ) ਉਹ ਸੁਣੇ ਕੀਹ ਤੇ (ਕਿਸੇ ਨੂੰ) ਆਖ ਕੇ ਸੁਣਾਵੇ ਕੀਹ? (ਭਾਵ, ਕੂੜ-ਕੁਸੱਤ ਦੇ ਕੰਮ ਕਰਨ ਨਾਲ ਉਸ ਦਾ ਮਨ ਤਾਂ ਪਾਪੀ ਹੋਇਆ ਪਿਆ ਹੈ, ਨਾਹ ਉਹ ਪ੍ਰਭੂ ਦੀ ਬੰਦਗੀ ਦੀ ਗੱਲ ਸੁਣਦਾ ਹੈ ਤੇ ਨਾ ਕਿਸੇ ਨੂੰ ਸੁਣਾਂਦਾ ਹੈ) ।
What can he hear, and what can he tell others?
(ਸਤਿਗੁਰੂ ਦੇ ਦਰਸ਼ਨ ਵਲੋਂ) ਅੰਨ੍ਹਾ (ਤੇ ਉਪਦੇਸ਼ ਵਲੋਂ) ਬੋਲਾ ਖੁੰਝ ਕੇ ਅੰਨ੍ਹਾ ਮਨਮੁਖ ਕੁਰਾਹੇ ਪਿਆ ਹੋਇਆ ਹੈ
He is blind and deaf; he loses his way, and wanders lost in the wilderness.
ਮਨਮੁਖ ਕੁਰਾਹੇ ਪਿਆ ਹੋਇਆ ਹੈ ਤੇ ਨਿੱਤ ਜੰਮਦਾ ਮਰਦਾ ਹੈ ।
The blind, self-willed manmukh comes and goes in reincarnation;
ਸਤਿਗੁਰੂ ਨੂੰ ਮਿਲਣ ਤੋਂ ਬਿਨਾ (ਦਰਗਾਹ ਵਿਚ) ਕਬੂਲ ਨਹੀਂ ਪੈਂਦਾ,
without meeting the True Guru, he finds no place of rest.
(ਕਿਉਂਕਿ) ਹੇ ਨਾਨਕ! ਮੁਢ ਤੋਂ (ਕੀਤੇ ਮੰਦੇ ਕਰਮਾਂ ਦੇ ਅਨੁਸਾਰ ਜੋ ਸੰਸਕਾਰ ਉਸ ਦੇ ਮਨ ਵਿਚ) ਲਿਖੇ ਗਏ ਹਨ (ਉਹਨਾਂ ਦੇ ਅਨੁਸਾਰ ਹੁਣ ਭੀ ਮੰਦੇ ਕੰਮ ਹੀ) ਕਰੀ ਜਾਂਦਾ ਹੈ ।੨।
O Nanak, he acts according to his pre-ordained destiny. ||2||
Pauree:
ਜਿਨ੍ਹਾਂ ਮਨੁੱਖਾਂ ਦੇ ਮਨ ਕਰੜੇ (ਭਾਵ, ਨਿਰਦਈ) ਹੁੰਦੇ ਹਨ, ਉਹ ਸਤਿਗੁਰੂ ਦੇ ਕੋਲ ਨਹੀਂ ਬਹਿ ਸਕਦੇ ।
Those who have hearts as hard as stone, do not sit near the True Guru.
ਓਥੇ (ਸਤਿਗੁਰੂ ਦੀ ਸੰਗਤ ਵਿਚ ਤਾਂ) ਸੱਚ ਦੀਆਂ ਗੱਲਾਂ ਹੁੰਦੀਆਂ ਹਨ, ਕੂੜ ਦੇ ਵਪਾਰੀਆਂ ਦੇ ਮਨ ਨੂੰ ਉਦਾਸੀ ਲੱਗੀ ਰਹਿੰਦੀ ਹੈ ।
Truth prevails there; the false ones do not attune their consciousness to it.
(ਸਤਿਗੁਰੂ ਦੀ ਸੰਗਤ ਵਿਚ) ਓਹ ਵਲ-ਫ਼ਰੇਬ ਕਰ ਕੇ ਸਮਾਂ ਲੰਘਾਉਂਦੇ ਹਨ, (ਉਥੋਂ ਉਠ ਕੇ) ਫੇਰ ਝੂਠਿਆਂ ਪਾਸ ਹੀ ਜਾ ਬਹਿੰਦੇ ਹਨ ।
By hook or by crook, they pass their time, and then they go back to sit with the false ones again.
ਕੋਈ ਧਿਰ ਮਨ ਵਿਚ ਨਿਰਨਾ ਕਰ ਕੇ ਵੇਖ ਲਵੋ, ਸੱਚੇ (ਮਨੁੱਖ ਦੇ ਹਿਰਦੇ ਵਿਚ) ਝੂਠ ਨਹੀਂ ਰਲ ਸਕਦਾ (ਭਾਵ, ਆਪਣਾ ਡੂੰਘਾ ਪ੍ਰਭਾਵ ਨਹੀਂ ਪਾ ਸਕਦਾ) ।
Falsehood does not mix with the Truth; O people, check it out and see.
ਝੂਠੇ ਝੂਠਿਆਂ ਵਿਚ ਹੀ ਜਾ ਰਲਦੇ ਹਨ ਤੇ ਸੱਚੇ ਸਿੱਖ ਸਤਿਗੁਰੂ ਕੋਲ ਹੀ ਜਾ ਬੈਠਦੇ ਹਨ ।੨੬।
The false go and mingle with the false, while the truthful Sikhs sit by the side of the True Guru. ||26||