Pauree:
 
ਉਸ (ਗੁਰੂ) ਨੂੰ, ਹੇ ਬੰਦਿਓ! ਸੇਵਹੁ ਜਿਸ ਦੇ ਪੱਲੇ ਪ੍ਰਭੂ ਦਾ ਨਾਮ ਹੈ (ਭਾਵ, ਜਿਸ ਤੋਂ ਨਾਮ ਮਿਲ ਸਕਦਾ ਹੈ) ।
Serve Him, O mortals, who has the Lord's Name in His lap.
 
(ਇਸ ਤਰ੍ਹਾਂ) ਇਥੇ ਸੁਖੀ ਰਹੋਗੇ ਤੇ ਪਰਲੋਕ ਵਿਚ (ਇਹ ਨਾਮ) ਤੁਹਾਡੇ ਨਾਲ ਜਾਏਗਾ ।
You shall dwell in peace and ease in this world; in the world hereafter, it shall go with you.
 
(ਇਹ ਨਾਮ ਰੂਪ) ਪੱਕਾ ਥੰਮ੍ਹ ਗੱਡ ਕੇ ਸਦਾ ਕਾਇਮ ਰਹਿਣ ਵਾਲੇ ਧਰਮ ਦਾ ਮੰਦਰ (ਸਤਿਸੰਗ) ਬਣਾਓ,
So build your home of true righteousness, with the unshakable pillars of Dharma.
 
ਅਕਾਲ ਪੁਰਖ ਦੀ ਟੇਕ ਰੱਖੇ ਜੋ ਦੀਨ ਤੇ ਦੁਨੀਆ ਨੂੰ ਆਸਰਾ ਦੇਣ ਵਾਲਾ ਹੈ ।
Take the Support of the Lord, who gives support in the spiritual and material worlds.
 
ਹੇ ਨਾਨਕ! ਜਿਸ ਮਨੁੱਖ ਨੇ ਪ੍ਰਭੂ ਦੇ ਪੈਰ ਫੜੇ ਹਨ ਉਹ ਪ੍ਰਭੂ ਦੀ ਦਰਗਾਹ ਮੱਲੀ ਰੱਖਦਾ ਹੈ ।੮।
Nanak grasps the Lotus Feet of the Lord; he humbly bows in His Court. ||8||
 
Shalok, Fifth Mehl:
 
(ਹੇ ਪ੍ਰਭੂ!) ਮੈਂ ਮੰਗਤਾ (ਤੇਰੇ ‘ਅਪਾਰ ਸ਼ਬਦ’ ਦਾ) ਖ਼ੈਰ ਮੰਗਦਾ ਹਾਂ, ਮੈਨੂੰ ਖ਼ੈਰ ਪਾ ।
The beggar begs for charity: give to me, O my Beloved!
 
ਤੂੰ ਦਾਤਾਂ ਦੇਣ ਵਾਲਾ ਹੈਂ, ਤੂੰ ਦਾਤਾਂ ਦੇਣ-ਜੋਗ ਹੈਂ, ਮੈਂ ਤੈਨੂੰ ਸਦਾ ਚੇਤੇ ਕਰਦਾ ਹਾਂ ।
O Great Giver, O Giving Lord, my consciousness is continually centered on You.
 
ਤੇਰਾ ਖ਼ਜ਼ਾਨਾ ਬੇਅੰਤ ਹੈ (ਜੇ ਵਿਚੋਂ ਮੈਨੂੰ ਖ਼ੈਰ ਪਾ ਦੇਵੇਂ ਤਾਂ) ਮੁੱਕਦਾ ਨਹੀਂ ।
The immeasurable warehouses of the Lord can never be emptied out.
 
ਹੇ ਨਾਨਕ! (ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ) ਬਾਣੀ ਅਪਾਰ ਹੈ, ਇਸ ਬਾਣੀ ਨੇ ਮੇਰਾ ਹਰੇਕ ਕਾਰਜ ਸੰਵਾਰ ਦਿੱਤਾ ਹੈ ।੧।
O Nanak, the Word of the Shabad is infinite; it has arranged everything perfectly. ||1||
 
Fifth Mehl:
 
ਹੇ ਪਿਆਰੇ ਸੱਜਣੋ! (ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ) ਗੁਰਬਾਣੀ ਚੇਤੇ ਰੱਖਣ ਦੀ ਆਦਤ ਬਣਾਓ, ਇਹ ਸਾਰੀ ਉਮਰ ਦਾ ਆਸਰਾ (ਬਣਦੀ) ਹੈ
O Sikhs, love the Word of the Shabad; in life and death, it is our only support.
 
ਹੇ ਨਾਨਕ! (ਇਸ ਬਾਣੀ ਦੀ ਰਾਹੀਂ) ਇਕ ਪ੍ਰਭੂ ਨੂੰ ਸਿਮਰਿਆਂ ਸਦਾ ਸੁਖੀ ਰਹੀਦਾ ਹੈ ਤੇ ਮੱਥਾ ਖਿੜਿਆ ਰਹਿੰਦਾ ਹੈ ।੨।
Your face shall be radiant, and you shall find a lasting peace, O Nanak, remembering the One Lord in meditation. ||2||
 
Pauree:
 
ਸਭ ਜੀਵਾਂ ਨੂੰ ਸੁਖੀ ਕਰਨ ਵਾਲਾ ਹਰੀ-ਨਾਮ ਅੰਮ੍ਰਿਤ ਉਸ ਸਤਸੰਗ ਵਿਚ ਵੰਡੀਦਾ ਹੈ ।
There, the Ambrosial Nectar is distributed; the Lord is the Bringer of peace.
 
(ਜੋ ਮਨੁੱਖ ਉਹ ਅੰਮ੍ਰਿਤ ਪ੍ਰਾਪਤ ਕਰਦੇ ਹਨ ਉਹ) ਜਮ ਦੇ ਰਾਹ ਤੇ ਨਹੀਂ ਪਾਏ ਜਾਂਦੇ, ਉਹਨਾਂ ਨੂੰ ਮੁੜ ਮੌਤ (ਦਾ ਡਰ ਵਿਆਪਦਾ) ਨਹੀਂ ।
They are not placed upon the path of Death, and they shall not have to die again.
 
ਜਿਸ ਮਨੁੱਖ ਨੂੰ ਹਰਿ-ਨਾਮ ਦੇ ਪਿਆਰ ਦਾ ਸੁਆਦ ਆਉਂਦਾ ਹੈ, ਉਹ ਇਸ ਸੁਆਦ ਨੂੰ ਆਪਣੇ ਅੰਦਰ ਟਿਕਾਂਦਾ ਹੈ ।
One who comes to savor the Lord's Love experiences it.
 
(ਸਤਸੰਗ ਵਿਚ) ਗੁਰਮੁਖ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦੇ ਹਨ ਓਥੇ ਅੰਮ੍ਰਿਤ ਦੇ, ਮਾਨੋ, ਫੁਹਾਰੇ ਚੱਲ ਪੈਂਦੇ ਹਨ ।
The Holy beings chant the Bani of the Word, like nectar flowing from a spring.
 
ਨਾਨਕ (ਭੀ ਉਸ ਸਤਸੰਗ ਦਾ) ਦਰਸ਼ਨ ਕਰ ਕੇ ਜੀਊ ਰਿਹਾ ਹੈ ਤੇ ਮਨ ਵਿਚ ਹਰਿ-ਨਾਮ ਨੂੰ ਧਾਰਨ ਕਰ ਰਿਹਾ ਹੈ ।੯।
Nanak lives by beholding the Blessed Vision of the Darshan of those who have implanted the Lord's Name within their minds. ||9||
 
Shalok, Fifth Mehl:
 
ਹੇ ਨਾਨਕ! ਜੇ ਪੂਰੇ ਗੁਰੂ ਦੇ ਦੱਸੇ ਰਾਹ ਤੇ ਤੁਰੀਏ ਤਾਂ ਦੁੱਖਾਂ ਦਾ ਨਾਸ ਹੋ ਜਾਂਦਾ ਹੈ
Serving the Perfect True Guru, suffering ends.
 
ਤੇ ਜੇ ਨਾਮ ਸਿਮਰੀਏ ਤਾਂ ਜੀਵਨ ਦਾ ਮਨੋਰਥ ਸਫਲ ਹੋ ਜਾਂਦਾ ਹੈ ।੧।
O Nanak, worshipping the Naam in adoration, one's affairs come to be resolved. ||1||
 
Fifth Mehl:
 
ਹੇ ਨਾਨਕ! ਜਿਸ ਪਰਮਾਤਮਾ ਨੂੰ ਸਿਮਰਿਆਂ ਸਾਰੇ ਦੁੱਖ ਦੂਰ ਹੋ ਜਾਂਦੇ ਹਨ ਤੇ (ਹਿਰਦੇ ਵਿਚ) ਅਨੰਦ ਖ਼ੁਸ਼ੀਆਂ ਦਾ ਨਿਵਾਸ ਹੁੰਦਾ ਹ
Remembering Him in meditation, misfortune departs, and one comes to abide in peace and bliss.
 
ਉਸ ਨੂੰ ਸਦਾ ਸਿਮਰੀਏ, ਕਦੇ ਅੱਖ ਦੇ ਫੋਰ ਜਿਤਨੇ ਸਮੇ ਲਈ ਭੀ ਉਹ ਹਰਿ-ਨਾਮ ਅਸਾਨੂੰ ਨਾਹ ਭੁੱਲੇ ।੨।
O Nanak, meditate forever on the Lord - do not forget Him, even for an instant. ||2||
 
Pauree:
 
ਜਿਨ੍ਹਾਂ (ਗੁਰਮੁਖਾਂ) ਨੇ ਰੱਬ ਨੂੰ ਲੱਭ ਲਿਆ ਹੈ ਉਹਨਾਂ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ,
How can I estimate the glory of those, who have found the Lord, Har, Har?
 
ਜੋ ਮਨੁੱਖ ਉਹਨਾਂ ਗੁਰਮੁਖਾਂ ਦੀ ਸ਼ਰਨ ਆਉਂਦਾ ਹੈ ਉਹ ਮਾਇਆ ਦੇ ਬੰਧਨਾਂ ਵਿਚ ਬੱਝਾ ਹੋਇਆ ਮੁਕਤ ਹੋ ਜਾਂਦਾ ਹੈ (ਭਾਵ, ਉਸ ਦੇ ਮਾਇਕ ਬੰਧਨ ਟੁੱਟ ਜਾਂਦੇ ਹਨ),
One who seeks the Sanctuary of the Holy is released from bondage.
 
ਉਹ ਅਬਿਨਾਸੀ ਪ੍ਰਭੂ ਦੇ ਗੁਣ ਗਾਉਂਦਾ ਹੈ ਤੇ ਜੂਨਾਂ ਵਿਚ ਪੈ ਪੈ ਕੇ ਨਹੀਂ ਸੜਦਾ,
One who sings the Glorious Praises of the Imperishable Lord does not burn in the womb of reincarnation.
 
ਉਸ ਨੂੰ ਗੁਰੂ ਮਿਲ ਪੈਂਦਾ ਹੈ, ਉਹ ਪ੍ਰਭੂ ਦੀ ਸਿਫ਼ਤਿ-ਸਾਲਾਹ ਉਚਾਰ ਕੇ ਤੇ ਸਮਝ ਕੇ ਸ਼ਾਂਤੀ ਪ੍ਰਾਪਤ ਕਰਦਾ ਹੈ ।
One who meets the Guru and the Supreme Lord God, who reads and understands, enters the state of Samaadhi.
 
ਹੇ ਨਾਨਕ! ਉਸ ਮਨੁੱਖ ਨੇ ਅਥਾਹ ਤੇ ਅਪਹੁੰਚ ਮਾਲਕ ਹਰੀ ਨੂੰ ਪਾ ਲਿਆ ਹੈ ।੧੦।
Nanak has obtained that Lord Master, who is inaccessible and unfathomable. ||10||
 
Shalok, Fifth Mehl:
 
(ਹੇ ਜੀਵ!) ਤੂੰ ਆਪਣਾ (ਅਸਲ) ਕੰਮ ਨਹੀਂ ਕਰਦਾ ਤੇ ਜਗਤ ਵਿਚ ਆਪ-ਹੁਦਰਾ ਫਿਰ ਰਿਹਾ ਹੈਂ ।
People do not perform their duties, but instead, they wander around aimlessly.
 
ਹੇ ਨਾਨਕ! ਜੇ ਪ੍ਰਭੂ ਦਾ ਨਾਮ ਵਿਸਾਰ ਦਿੱਤਾ ਜਾਏ ਤਾਂ ਕੋਈ ਭੀ ਸੁਖ ਨਹੀਂ ਹੋ ਸਕਦਾ ।੧।
O Nanak, if they forget the Name, how can they ever find peace? ||1||
 
Fifth Mehl:
 
(ਮਾਇਆ) ਜ਼ਹਿਰ ਦੀ ਕੁੱੜਤਣ ਸਾਰੇ ਜੀਵਾਂ ਵਿਚ ਹੈ, ਜਗਤ ਵਿਚ ਸਭ ਨੂੰ ਚੰਬੜੀ ਹੋਈ ਹੈ ।
The bitter poison of corruption is everywhere; it clings to the substance of the world.
 
ਹੇ ਨਾਨਕ! (ਸਿਰਫ਼ ਪ੍ਰਭੂ ਦੇ) ਸੇਵਕ ਨੇ ਇਹ ਵਿਚਾਰ ਕੀਤੀ ਹੈ ਕਿ ਪਰਮਾਤਮਾ ਦਾ ਨਾਮ ਹੀ ਮਿੱਠਾ ਹੈ ।੨।
O Nanak, the humble being has realized that the Name of the Lord alone is sweet. ||2||
 
Pauree:
 
ਸਾਧੂ ਦੀ ਇਹ ਨਿਸ਼ਾਨੀ ਹੈ ਕਿ ਉਸ ਨੂੰ ਮਿਲਿਆਂ (ਸੰਸਾਰ) ਸਮੁੰਦਰ ਤੋਂ ਤਰ ਜਾਈਦਾ ਹੈ,
This is the distinguishing sign of the Holy Saint, that by meeting with him, one is saved.
 
ਜਮ ਦਾ ਸੇਵਕ (ਭਾਵ, ਜਮਦੂਤ) ਨੇੜੇ ਨਹੀਂ ਢੁਕਦਾ ਤੇ ਮੁੜ ਮੁੜ ਨਹੀਂ ਮਰੀਦਾ;
The Messenger of Death does not come near him; he never has to die again.
 
ਜੋ ਜ਼ਹਿਰ ਰੂਪ ਸੰਸਾਰ-ਸਮੁੰਦਰ ਹੈ ਇਸ ਤੋਂ ਪਾਰ ਲੰਘ ਜਾਈਦਾ ਹੈ ।
He crosses over the terrifying, poisonous world-ocean.
 
ਹੇ ਭਾਈ! (ਸਾਧੂ ਗੁਰਮੁਖ ਨੇ ਮਿਲ ਕੇ) ਮਨ ਵਿਚ ਪਰਮਾਤਮਾ ਦੇ ਗੁਣਾਂ ਦੀ ਮਾਲਾ ਗੁੰਦੋ, ਮਨ ਦੀ ਸਾਰੀ ਮੈਲ ਦੂਰ ਹੋ ਜਾਂਦੀ ਹੈ ।
So weave the garland of the Lord's Glorious Praises into your mind, and all your filth shall be washed away.
 
ਹੇ ਨਾਨਕ! (ਜਿਨ੍ਹਾਂ ਨੇ ਇਹ ਮਾਲਾ ਗੰੁਦੀ ਹੈ) ਉਹ ਪਾਰਬ੍ਰਹਮ ਪਰਮਾਤਮਾ ਨੂੰ ਮਿਲੇ ਰਹਿੰਦੇ ਹਨ ।੧੧।
Nanak remains blended with his Beloved, the Supreme Lord God. ||11||
 
Shalok, Fifth Mehl:
 
ਹੇ ਨਾਨਕ! ਜਿਨ੍ਹਾਂ ਮਨੁੱਖਾਂ ਦੇ ਚਿੱਤ ਵਿਚ ਪਰਮਾਤਮਾ ਆ ਵੱਸਿਆ ਹੈ ਉਹਨਾਂ ਦਾ ਆਉਣਾ ਸਫਲ ਹੈ ।
O Nanak, approved is the birth of those, within whose consciousness the Lord abides.
 
ਹੇ ਮਿੱਤਰ! ਫੋਕੀਆਂ ਗੱਲਾਂ ਕਿਸੇ ਕੰਮ ਨਹੀਂ ਆਉਂਦੀਆਂ (ਨਾਮ ਤੋਂ ਵਾਂਜੇ ਰਹਿ ਕੇ ਫੋਕੀਆਂ ਗੱਲਾਂ ਦਾ ਕੋਈ ਲਾਭ ਨਹੀਂ ਹੁੰਦਾ) ।੧।
Useless talk and babbling is useless, my friend. ||1||
 
Fifth Mehl:
 
ਉਸ ਨੂੰ ਅਪਹੰੁਚ ਤੇ ਅਚਰਜ-ਰੂਪ ਪ੍ਰਭੂ ਹਰ ਥਾਂ ਮੌਜੂਦ ਦਿੱਸ ਪਿਆ ਹੈ
I have come to see the Supreme Lord God, the Perfect, Inaccessible, Wonderful Lord.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by