Gauree, Kabeer Jee:
 
ਹੇ ਸੱਜਣ! ਜਿਸ ਮਨੁੱਖ ਦੇ ਹਿਰਦੇ-ਰੂਪ ਘਰ ਵਿਚ ਪ੍ਰਭੂ ਮਾਲਕ ਆਪ (ਮੌਜੂਦ) ਹੈ,
One who has the Lord as his Master, O Siblings of Destiny
 
ਮੁਕਤੀ ਉਸ ਅੱਗੇ ਆਪਣਾ ਆਪ ਅਨੇਕਾਂ ਵਾਰੀ ਭੇਟ ਕਰਦੀ ਹੈ ।੧।
- countless liberations knock at his door. ||1||
 
(ਹੇ ਕਬੀਰ! ਪ੍ਰਭੂ ਦੀ ਹਜ਼ੂਰੀ ਵਿਚ) ਹੁਣ ਆਖ—ਹੇ ਪ੍ਰਭੂ! ਜਿਸ ਮਨੁੱਖ ਨੂੰ ਇਕ ਤੇਰਾ ਆਸਰਾ ਹੈ
If I say now that my trust is in You alone, Lord,
 
ਉਸ ਨੂੰ ਹੁਣ ਕਿਸੇ ਦੀ ਖ਼ੁਸ਼ਾਮਦ (ਕਰਨ ਦੀ ਲੋੜ) ਨਹੀਂ ਹੈ ।੧।ਰਹਾਉ।
then what obligation do I have to anyone else? ||1||Pause||
 
ਜਿਸ ਪ੍ਰਭੂ ਦੇ ਆਸਰੇ ਤੈ੍ਰਵੇ ਲੋਕ ਹਨ,
He bears the burden of the three worlds;
 
ਉਹ (ਤੇਰੀ) ਪਾਲਣਾ ਕਿਉਂ ਨ ਕਰੇਗਾ? ।੨।
why should He not cherish you also? ||2||
 
ਹੇ ਕਬੀਰ! ਆਖ—ਅਸਾਂ ਇਕ ਸੋਚ ਸੋਚੀ ਹੈ (ਉਹ ਇਹ ਹੈ ਕਿ)
Says Kabeer, through contemplation, I have obtained this one understanding.
 
ਜੇ ਮਾਂ ਹੀ ਜ਼ਹਿਰ ਦੇਣ ਲੱਗੇ ਤਾਂ (ਪੁੱਤਰ ਦਾ) ਕੋਈ ਜ਼ੋਰ ਨਹੀਂ ਚੱਲ ਸਕਦਾ ।੩।੨੨।
If the mother poisons her own child, what can anyone do? ||3||22||
 
Gauree, Kabeer Jee:
 
ਭਲਾ ਸਤਿ-ਧਰਮ ਤੋਂ ਬਿਨਾ ਕੋਈ ਇਸਤ੍ਰੀ ਸਤੀ ਕਿਵੇਂ ਬਣ ਸਕਦੀ ਹੈ?
Without Truth, how can the woman be a true satee - a widow who burns herself on her husband's funeral pyre?
 
ਹੇ ਪੰਡਿਤ! ਮਨ ਵਿਚ ਵਿਚਾਰ ਕੇ ਵੇਖ
O Pandit, O religious scholar, see this and contemplate it within your heart. ||1||
 
(ਇਸੇ ਤਰ੍ਹਾਂ ਹਿਰਦੇ ਵਿਚ) ਪ੍ਰੀਤ ਤੋਂ ਬਿਨਾ (ਪ੍ਰਭੂ-ਪਤੀ ਨਾਲ) ਪਿਆਰ ਕਿਵੇਂ ਬਣ ਸਕਦਾ ਹੈ?
Without love, how can one's affection increase?
 
ਜਦ ਤਾਈਂ (ਮਨ ਵਿਚ) ਮਾਇਆ ਦਾ ਚਸਕਾ ਹੈ, ਤਦ ਤਾਈਂ (ਪਤੀ ਪਰਮਾਤਮਾ ਨਾਲ) ਪਿਆਰ ਨਹੀਂ ਹੋ ਸਕਦਾ ।੧।ਰਹਾਉ।
As long as there is attachment to pleasure, there can be no spiritual love. ||1||Pause||
 
ਜੋ ਮਨੁੱਖ ਮਾਇਆ ਨੂੰ ਹੀ ਆਪਣੇ ਹਿਰਦੇ ਵਿਚ ਸੱਤ ਸਮਝਦਾ ਹੈ
One who, in his own soul, believes the Queen Maya to be true,
 
ਉਹ ਪ੍ਰਭੂ ਨੂੰ ਸੁਪਨੇ ਵਿਚ ਭੀ (ਭਾਵ, ਕਦੇ ਭੀ) ਨਹੀਂ ਮਿਲ ਸਕਦਾ ।੨।
does not meet the Lord, even in dreams. ||2||
 
ਜੋ ਆਪਣਾ ਤਨ, ਮਨ, ਧਨ, ਘਰ ਤੇ ਸਰੀਰ (ਆਪਣੇ ਪਤੀ ਦੇ) ਹਵਾਲੇ ਕਰ ਦੇਂਦੀ ਹੈ
One who surrenders her body, mind, wealth, home and self
 
ਕਬੀਰ ਜੀ ਆਖਦੇ ਹਨ—ਉਹੋ (ਜੀਵ-) ਇਸਤ੍ਰੀ ਭਾਗਾਂ ਵਾਲੀ ਹੈ ।੩।੨੩।
- she is the true soul-bride, says Kabeer. ||3||23||
 
Gauree, Kabeer Jee:
 
ਸਾਰਾ ਜਹਾਨ ਹੀ ਮਾਇਆ (ਦੇ ਪ੍ਰਭਾਵ) ਨਾਲ ਨੱਪਿਆ ਹੋਇਆ ਹੈ;
The whole world is engrossed in corruption.
 
ਮਾਇਆ ਸਾਰੇ ਹੀ ਕਟੰੁਬ ਨੂੰ (ਸਾਰੇ ਹੀ ਜੀਵਾਂ ਨੂੰ) ਡੋਬੀ ਬੈਠੀ ਹੈ ।੧।
This corruption has drowned entire families. ||1||
 
ਹੇ ਮਨੁੱਖ! ਤੂੰ (ਆਪਣੀ ਜ਼ਿੰਦਗੀ ਦੀ) ਬੇੜੀ ਕਿਉਂ ਰੜੇ ਥਾਂ ਤੇ ਹੀ ਡੋਬ ਲਈ ਹੈ?
O man, why have you wrecked your boat and sunk it?
 
ਤੂੰ ਪ੍ਰਭੂ ਨਾਲੋਂ ਪ੍ਰੀਤ ਤੋੜ ਕੇ ਮਾਇਆ ਨਾਲ ਗੰਢੀ ਬੈਠਾ ਹੈਂ ।੧।ਰਹਾਉ।
You have broken with the Lord, and joined hands with corruption. ||1||Pause||
 
(ਸਾਰੇ ਜਗਤ ਵਿਚ ਮਾਇਆ ਦੀ ਤ੍ਰਿਸ਼ਨਾ ਦੀ) ਅੱਗ ਲੱਗੀ ਹੋਈ ਹੈ (ਜਿਸ ਵਿਚ) ਦੇਵਤੇ ਤੇ ਮਨੁੱਖ ਸੜ ਰਹੇ ਹਨ ।
Angels and human beings alike are burning in the raging fire.
 
(ਇਸ ਅੱਗ ਨੂੰ ਸ਼ਾਂਤ ਕਰਨ ਲਈ ਨਾਮ-ਰੂਪ) ਪਾਣੀ ਭੀ ਨੇੜੇ ਹੀ ਹੈ, ਪਰ (ਇਹ) ਪਸ਼ੂ (ਜੀਵ) ਉੱਦਮ ਕਰ ਕੇ ਪੀਂਦਾ ਨਹੀਂ ਹੈ ।੨।
The water is near at hand, but the beast does not drink it in. ||2||
 
(ਉਹ ਨਾਮ-ਰੂਪ) ਪਾਣੀ ਸਿਮਰਨ ਕਰਦਿਆਂ ਕਰਦਿਆਂ ਹੀ (ਮਨੁੱਖ ਦੇ ਹਿਰਦੇ ਵਿਚ) ਪਰਗਟ ਹੁੰਦਾ ਹੈ,
By constant contemplation and awareness, the water is brought forth.
 
ਕਬੀਰ ਜੀ ਆਖਦੇ ਹਨ— ਉਹ (ਅੰਮ੍ਰਿਤ-) ਜਲ ਪਵਿੱਤਰ ਹੁੰਦਾ ਹੈ, (ਤ੍ਰਿਸ਼ਨਾ ਦੀ ਅੱਗ ਉਸੇ ਜਲ ਨਾਲ ਬੁਝ ਸਕਦੀ ਹੈ) ।੩।੨੪।
That water is immaculate and pure, says Kabeer. ||3||24||
 
Gauree, Kabeer Jee:
 
ਜਿਸ ਕੁਲ ਵਿਚ ਗਿਆਨ ਦੀ ਵਿਚਾਰ ਕਰਨ ਵਾਲਾ (ਕੋਈ) ਪੁੱਤਰ ਨਹੀਂ (ਜੰਮਿਆ)
That family, whose son has no spiritual wisdom or contemplation
 
ਉਸ ਦੀ ਮਾਂ ਰੰਡੀ ਕਿਉਂ ਨ ਹੋ ਗਈ? ।੧।
- why didn't his mother just become a widow? ||1||
 
ਜੋ ਮਨੁੱਖ ਪਰਮਾਤਮਾ ਦੀ ਬੰਦਗੀ ਨਹੀਂ ਕਰਦਾ
That man who has not practiced devotional worship of the Lord
 
ਜੰਮਦਾ ਹੀ ਇਹ ਪਾਪੀ ਕਿਉਂ ਨਾ ਮਰ ਗਿਆ? ।੧।ਰਹਾਉ।
- why didn't such a sinful man die at birth? ||1||Pause||
 
(ਸੰਸਾਰ ਵਿਚ) ਕਈ ਗਰਭ ਛਣ ਗਏ ਹਨ, ਇਹ (ਬੰਦਗੀ-ਹੀਣ ਚੰਦਰਾ) ਕਿਉਂ ਬਚ ਰਿਹਾ?
So many pregnancies end in miscarriage - why was this one spared?
 
(ਬੰਦਗੀ ਤੋਂ ਸੱਖਣਾ ਇਹ) ਜਗਤ ਵਿਚ ਇਕ ਕੋੜ੍ਹੀ ਜੀਊ ਰਿਹਾ ਹੈ ।੨।
He lives his life in this world like a deformed amputee. ||2||
 
ਹੇ ਕਬੀਰ! (ਬੇਸ਼ੱਕ) ਆਖ—ਜੋ ਮਨੁੱਖ ਨਾਮ ਤੋਂ ਸੱਖਣੇ ਹਨ, ਉਹ (ਭਾਵੇਂ ਵੇਖਣ ਨੂੰ) ਸੋਹਣੇ ਰੂਪ ਵਾਲੇ ਹਨ (ਪਰ ਅਸਲ ਵਿਚ) ਕੁੱਬੇ ਤੇ ਬਦ-ਸ਼ਕਲ ਹਨ ।੩।੨੫।
Says Kabeer, without the Naam, the Name of the Lord, beautiful and handsome people are just ugly hunch-backs. ||3||25||
 
Gauree, Kabeer Jee:
 
ਜੋ ਮਨੁੱਖ ਮਾਲਕ ਪ੍ਰਭੂ ਦਾ ਨਾਮ ਜਪਦੇ ਹਨ, ਮੈਂ ਸਦਾ ਉਹਨਾਂ ਤੋਂ ਸਦਕੇ ਜਾਂਦਾ ਹਾਂ ।੧।
I am forever a sacrifice to those humble beings who take the Name of their Lord and Master. ||1||
 
ਜੋ ਵੀਰ ਪ੍ਰਭੂ ਦੇ ਸੁਹਣੇ (ਨਿਰਮਲ) ਗੁਣ ਗਾਂਦਾ ਹੈ, ਉਹ ਪਵਿੱਤਰ ਹੈ
Those who sing the Glorious Praises of the Pure Lord are pure.
 
ਤੇ ਉਹ ਮੇਰੇ ਮਨ ਵਿਚ ਪਿਆਰਾ ਲੱਗਦਾ ਹੈ ।੧।ਰਹਾਉ।
They are my Siblings of Destiny, so dear to my heart. ||1||Pause||
 
ਜਿਨ੍ਹਾਂ ਮਨੁੱਖਾਂ ਦੇ ਹਿਰਦਿਆਂ ਵਿਚ ਪ੍ਰਭੂ ਪਰਗਟ ਹੋ ਗਿਆ ਹੈ, ਉਹਨਾਂ ਦੇ ਕੌਲ ਫੁੱਲ ਵਰਗੇ (ਸੁਹਣੇ) ਚਰਨਾਂ ਦੀ ਅਸੀ ਧੂੜ ਹਾਂ (ਭਾਵ, ਚਰਨਾਂ ਤੋਂ ਸਦਕੇ ਹਾਂ) ।੨।
I am the dust of the lotus feet of those whose hearts are filled with the All-pervading Lord. ||2||
 
ਕਬੀਰ ਭਾਵੇਂ ਜਾਤ ਦਾ ਜੁਲਾਹ ਹੈ, ਪਰ ਮੱਤ ਦਾ ਧੀਰਜ ਵਾਲਾ ਹੈ
I am a weaver by birth, and patient of mind.
 
(ਕਿਉਂਕਿ) ਅਡੋਲਤਾ ਵਿਚ ਰਹਿ ਕੇ (ਪ੍ਰਭੂ ਦੇ) ਗੁਣ ਗਾਂਦਾ ਹੈ ।੩।੨੬।
Slowly, steadily, Kabeer chants the Glories of God. ||3||26||
 
Gauree, Kabeer Jee:
 
ਮੇਰੀ ਗਗਨ-ਰੂਪ ਭੱਠੀ ਵਿਚੋਂ ਸੁਆਦਲਾ ਅੰਮ੍ਰਿਤ ਚੋ ਰਿਹਾ ਹੈ (ਭਾਵ, ਜਿਉਂ ਜਿਉਂ ਮੇਰਾ ਮਨ ਪ੍ਰਭੂ ਦੀ ਯਾਦ ਵਿਚ ਜੁੜਦਾ ਹੈ, ਉਸ ਯਾਦ ਵਿਚ ਜੁੜੇ ਰਹਿਣ ਦੀ ਇਕ-ਤਾਰ ਲਗਨ, ਮਾਨੋ, ਅੰਮ੍ਰਿਤ ਦੀ ਧਾਰ ਨਿਕਲਣੀ ਸ਼ੁਰੂ ਹੋ ਜਾਂਦੀ ਹੈ),
From the Sky of the Tenth Gate, the nectar trickles down, distilled from my furnace.
 
ਇਸ ਉੱਚੇ ਨਾਮ-ਰਸ ਨੂੰ ਇਕੱਠਾ ਕਰਨ ਕਰਕੇ ਸਰੀਰ (ਦੀ ਮਮਤਾ) ਲੱਕੜੀਆਂ ਦਾ ਕੰਮ ਦੇ ਰਹੀ ਹੈ (ਭਾਵ, ਸਰੀਰ ਦੀ ਮਮਤਾ ਸੜ ਗਈ ਹੈ) ।੧।
I have gathered in this most sublime essence, making my body into firewood. ||1||
 
ਉਸ ਨੂੰ ਕੁਦਰਤੀ ਤੌਰ ਤੇ (ਭਾਵ, ਸੁਭਾਵਿਕ ਹੀ) ਮਸਤ ਹੋਇਆ ਹੋਇਆ ਆਖੀਦਾ ਹੈ
He alone is called intoxicated with intuitive peace and poise,
 
ਜਿਸ ਮਨੁੱਖ ਨੇ ਗਿਆਨ ਦੇ ਵਿਚਾਰ ਦੀ ਰਾਹੀਂ (ਭਾਵ, ਸੁਰਤ ਮਾਇਆ ਤੋਂ ਉੱਚੀ ਕਰ ਕੇ) ਰਾਮ-ਰਸ ਪੀਤਾ ਹੈ।੧।ਰਹਾਉ।
who drinks in the juice of the Lord's essence, contemplating spiritual wisdom. ||1||Pause||
 
ਜਦੋਂ ਸਹਿਜ ਅਵਸਥਾ-ਰੂਪ ਸ਼ਰਾਬ ਪਿਲਾਉਣ ਵਾਲੀ ਆ ਮਿਲਦੀ ਹੈ
Intuitive poise is the bar-maid who comes to serve it.
 
ਤਦੋਂ ਅਨੰਦ ਵਿਚ ਮਸਤ ਹੋ ਕੇ (ਉਮਰ ਦਾ) ਹਰੇਕ ਦਿਨ ਬੀਤਦਾ ਹੈ (ਭਾਵ, ਨਾਮ ਸਿਮਰਦਿਆਂ ਮਨ ਵਿਚ ਇਕ ਐਸੀ ਹਾਲਤ ਪੈਦਾ ਹੁੰਦੀ ਹੈ ਜਿੱਥੇ ਮਨ ਮਾਇਆ ਦੇ ਝਕੋਲਿਆਂ ਵਿਚ ਡੋਲਦਾ ਨਹੀਂ । ਇਸ ਹਾਲਤ ਨੂੰ ਸਹਿਜ ਅਵਸਥਾ ਕਹੀਦਾ ਹੈ; ਇਹ ਸਹਿਜ ਅਵਸਥਾ, ਮਾਨੋ, ਇਕ ਕਲਾਲਣ ਹੈ, ਜੋ ਨਾਮ ਦਾ ਨਸ਼ਾ ਦੇਈ ਜਾਂਦੀ ਹੈ; ਇਸ ਨਸ਼ੇ ਤੋਂ ਵਿਛੜਨ ਨੂੰ ਚਿੱਤ ਨਹੀਂ ਕਰਦਾ, ਤੇ ਮੁੜ ਮੁੜ ਨਾਮ ਦੀ ਲਿਵ ਵਿਚ ਹੀ ਟਿਕੇ ਰਹੀਦਾ ਹੈ) ।੨।
I pass my nights and days in ecstasy. ||2||
 
ਹੇ ਕਬੀਰ! ਆਖ—(ਇਸ ਤਰ੍ਹਾਂ) ਆਨੰਦ ਮਾਣ ਮਾਣ ਕੇ ਜਦੋਂ ਮੈਂ ਆਪਣਾ ਮਨ ਨਿਰੰਕਾਰ ਨਾਲ ਜੋੜਿਆ
Through conscious meditation, I linked my consciousness with the Immaculate Lord.
 
ਤਾਂ ਮੈਨੂੰ ਅੰਦਰਲਾ ਚਾਨਣ ਲੱਭ ਪਿਆ ।੩।੨੭।
Says Kabeer, then I obtained the Fearless Lord. ||3||27||
 
Gauree, Kabeer Jee:
 
(ਹਰੇਕ ਮਨੁੱਖ ਦੇ) ਮਨ ਦੀ ਅੰਦਰਲੀ ਲਗਨ (ਜੋ ਭੀ ਹੋਵੇ ਉਹ ਉਸ ਮਨੁੱਖ ਦੇ) ਸਾਰੇ ਮਨ (ਭਾਵ, ਮਨ ਦੀ ਸਾਰੀ ਦੌੜ-ਭੱਜ, ਸਾਰੇ ਮਨੁੱਖੀ ਜੀਵਨ) ਉਤੇ ਪ੍ਰਭਾਵ ਪਾ ਰੱਖਦੀ ਹੈ,
The natural tendency of the mind is to chase the mind.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by