(ਉਸ ਦੀ ਮਿਹਰ ਨਾਲ ਜੀਵ-ਇਸਤ੍ਰੀ ਜਦੋਂ) ਗੁਰੂ ਦੇ ਸ਼ਬਦ ਨੂੰ ਵਿਚਾਰਦੀ ਹੈ (ਭਾਵ, ਚਿੱਤ ਵਿਚ ਵਸਾਉਂਦੀ ਹੈ) ਤਾਂ ਉਹ ਖਸਮ ਵਾਲੀ ਸਮਝੀ ਜਾਂਦੀ ਹੈ ।੩।
Then she is known as the happy soul-bride, if she contemplates the Word of the Guru's Shabad. ||3||
ਇਹ ਨਮਾਣੀ ਕੀਹ ਕਰ ਸਕਦੀ ਹੈ? (ਇੱਥੇ ਤਾਂ) ਸਾਰੀ ਲੁਕਾਈ ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਦੀ ਬੱਝੀ ਹੋਈ ਭਟਕ ਰਹੀ ਹੈ
Bound by the actions she has committed, she wanders around - see this and understand.
(ਪਰ, ਹੇ ਭਾਈ!) ਜੇ ਵਿਚਾਰ ਕੇ ਵੇਖੋ, ਤਾਂ ਇਸ ਜੀਵ-ਇਸਤ੍ਰੀ ਨੂੰ ਕੀਹ ਦੋਸ਼? ।੪।
What can we say to her? What can the poor soul-bride do? ||4||
ਆਸਾਂ ਸਿਰੇ ਨਹੀਂ ਚੜ੍ਹਦੀਆਂ, ਮਨ ਧੀਰਜ ਨਹੀਂ ਫੜਦਾ ਤੇ (ਜੀਵ-ਇਸਤ੍ਰੀ ਇੱਥੋਂ) ਉੱਠ ਤੁਰਦੀ ਹੈ ।
Disappointed and hopeless, she gets up and departs. There is no support or encouragement in her consciousness.
ਹੇ ਕਬੀਰ! (ਇਸ ਨਿਰਾਸਤਾ ਤੋਂ ਬਚਣ ਲਈ) ਤੂੰ ਪ੍ਰਭੂ ਦੀ ਚਰਨੀਂ ਲੱਗਾ ਰਹੁ, ਪ੍ਰਭੂ ਦਾ ਆਸਰਾ ਲਈ ਰੱਖ ।੫।੬।੫੦।
So remain attached to the Lord's Lotus Feet, and hurry to His Sanctuary, Kabeer! ||5||6||50||
Gauree :
ਜੋਗੀ ਆਖਦੇ ਹਨ—ਹੇ ਭਾਈ! ਜੋਗ (ਦਾ ਮਾਰਗ ਹੀ) ਚੰਗਾ ਤੇ ਮਿੱਠਾ ਹੈ, (ਇਸ ਵਰਗਾ) ਹੋਰ ਕੋਈ (ਸਾਧਨ) ਨਹੀਂ ਹੈ ।
The Yogi says that Yoga is good and sweet, and nothing else is, O Siblings of Destiny.
ਸਰੇਵੜੇ ਸੰਨਿਆਸੀ ਅਵਧੂਤ, ਇਹ ਸਾਰੇ ਆਖਦੇ ਹਨ—ਅਸਾਂ ਹੀ ਸਿੱਧੀ ਲੱਭੀ ਹੈ ।੧।
Those who shave their heads, and those who amputate their limbs, and those who utter only a single word, all say that they have attained the spiritual perfection of the Siddhas. ||1||
ਅੰਨ੍ਹੇ ਲੋਕ ਪਰਮਾਤਮਾ ਨੂੰ ਵਿਸਾਰ ਕੇ (ਪ੍ਰਭੂ ਦਾ ਸਿਮਰਨ ਛੱਡ ਕੇ) ਭੁਲੇਖੇ ਵਿਚ ਪਏ ਹੋਏ ਹਨ;
Without the Lord, the blind ones are deluded by doubt.
(ਇਹੀ ਕਾਰਨ ਹੈ ਕਿ) ਮੈਂ ਜਿਸ ਜਿਸ ਕੋਲ ਹਉਮੈ ਤੋਂ ਛੁਟਕਾਰਾ ਕਰਾਣ ਜਾਂਦਾ ਹਾਂ, ਉਹ ਸਾਰੇ ਆਪ ਹੀ ਹਉਮੈ ਦੀਆਂ ਕਈ ਫਾਹੀਆਂ ਵਿਚ ਬੱਝੇ ਹੋਏ ਹਨ ।੧।ਰਹਾਉ।
And those, to whom I go to find release - they themselves are bound by all sorts of chains. ||1||Pause||
ਜਿਸ (ਪ੍ਰਭੂ-ਵਿਛੋੜੇ) ਤੋਂ ਇਹ ਹਉਮੈ ਉਪਜਦੀ ਹੈ ਉਸ (ਪ੍ਰਭੂ ਵਿਛੋੜੇ) ਵਿਚ ਹੀ (ਸਾਰੀ ਲੋਕਾਈ) ਟਿਕੀ ਪਈ ਹੈ (ਭਾਵ, ਪ੍ਰਭੂ ਦੀ ਯਾਦ ਭੁਲਾਇਆਂ ਮਨੁੱਖ ਦੇ ਅੰਦਰ ਹਉਮੈ ਪੈਦਾ ਹੁੰਦੀ ਹੈ ਤੇ ਸਾਰੀ ਲੋਕਾਈ ਪ੍ਰਭੂ ਨੂੰ ਹੀ ਭੁਲਾਈ ਬੈਠੀ ਹੈ),
The soul is re-absorbed into that from which it originated, when one leaves this path of errors.
ਇਸੇ ਕਰਕੇ ਤਾਹੀਏਂ ਦੁਨੀਆ ਭੁਲੇਖੇ ਵਿਚ ਹੈ (ਭਾਵ, ਹਰੇਕ ਭੇਖ ਵਾਲਾ ਆਪਣੇ ਹੀ ਬਾਹਰਲੇ ਚਿੰਨ੍ਹ ਆਦਿਕਾਂ ਨੂੰ ਜੀਵਨ ਦਾ ਸਹੀ ਰਸਤਾ ਕਹਿ ਰਿਹਾ ਹੈ) ।ਪੰਡਿਤ, ਗੁਣੀ, ਸੂਰਮੇ, ਦਾਤੇ; ਇਹ ਸਾਰੇ (ਨਾਮ ਤੋਂ ਵਿੱਛੜ ਕੇ) ਇਹੀ ਆਖਦੇ ਹਨ ਕਿ ਅਸੀ ਸਭ ਤੋਂ ਵੱਡੇ ਹਾਂ ।੨।
The scholarly Pandits, the virtuous, the brave and the generous, all assert that they alone are great. ||2||
ਜਿਸ ਮਨੁੱਖ ਨੂੰ ਪ੍ਰਭੂ ਆਪ ਮੱਤ ਦੇਂਦਾ ਹੈ ਉਹੀ (ਅਸਲ ਗੱਲ) ਸਮਝਦਾ ਹੈ ਤੇ (ਉਸ ਅਸਲ ਗੱਲ ਦੇ) ਸਮਝਣ ਤੋਂ ਬਿਨਾ ਜੀਵਨ ਹੀ ਵਿਅਰਥ ਹੈ ।
He alone understands, whom the Lord inspires to understand. Without understanding, what can anyone do?
(ਉਹ ਅਸਲ ਇਹ ਹੈ ਕਿ ਜਦੋਂ ਮਨੁੱਖ ਨੂੰ) ਸਤਿਗੁਰੂ ਮਿਲਦਾ ਹੈ (ਤਾਂ ਇਸ ਦੇ ਮਨ ਵਿਚੋਂ ਹਉਮੈ ਦਾ) ਹਨੇਰਾ ਦੂਰ ਹੋ ਜਾਂਦਾ ਹੈ ਤੇ ਇਸ ਤਰ੍ਹਾਂ (ਇਸ ਨੂੰ ਅੰਦਰੋਂ ਹੀ ਨਾਮ-ਰੂਪ) ਲਾਲ ਲੱਭ ਪੈਂਦਾ ਹੈ ।੩।
Meeting the True Guru, the darkness is dispelled, and in this way, the jewel is obtained. ||3||
ਲਾਂਭ ਦੇ ਵਿਕਾਰਾਂ ਦੇ ਫੁਰਨੇ ਛੱਡ ਕੇ ਪ੍ਰਭੂ ਦੀ ਯਾਦ ਦਾ (ਸਾਹਮਣੇ ਵਾਲਾ) ਨਿਸ਼ਾਨਾ ਪੱਕਾ ਕਰ ਰੱਖਣਾ ਚਾਹੀਦਾ ਹੈ ।
Give up the evil actions of your left and right hands, and grasp hold of the Feet of the Lord.
ਸੋ, ਹੇ ਕਬੀਰ । ਆਖ—(ਤੇ ਜਿਵੇਂ) ਗੁੰਗੇ ਮਨੁੱਖ ਨੇ ਗੁੜ ਖਾਧਾ ਹੋਵੇ (ਤਾਂ) ਪੁੱਛਿਆਂ (ਉਸ ਦਾ ਸੁਆਦ) ਨਹੀਂ ਦੱਸ ਸਕਦਾ (ਤਿਵੇਂ ਪ੍ਰਭੂ ਦੇ ਚਰਨਾਂ ਵਿਚ ਜੁੜਨ ਦਾ ਅਨੰਦ ਬਿਆਨ ਨਹੀਂ ਕੀਤਾ ਜਾ ਸਕਦਾ) ।੪।੭।੫੧।
Says Kabeer, the mute has tasted the molasses, but what can he say about it if he is asked? ||4||7||51||
Raag Gauree Poorbee, Kabeer Jee:
One Universal Creator God. By The Grace Of The True Guru:
(ਹੇ ਕਬੀਰ! ਮੇਰੀ ਲਿਵ ਪ੍ਰਭੂ-ਚਰਨਾਂ ਵਿਚ ਲੱਗ ਰਹੀ ਹੈ) ਜਿਸ (ਮੇਰੇ) ਮਨ ਵਿਚ (ਪਹਿਲਾਂ) ਮਮਤਾ ਸੀ, ਹੁਣ (ਲਿਵ ਦੀ ਬਰਕਤ ਨਾਲ) ਉਸ ਵਿਚੋਂ ਮਮਤਾ ਮੁੱਕ ਗਈ ਹੈ, ਆਪਣੇ ਸਰੀਰ ਦਾ ਮੋਹ ਭੀ ਨਹੀਂ ਰਹਿ ਗਿਆ ।
Where something existed, now there is nothing. The five elements are no longer there.
ਹੇ ਭਾਈ! ਇੜਾ-ਪਿੰਗਲਾ-ਸੁਖਮਨਾ ਵਾਲੇ (ਪ੍ਰਾਣ ਚਾੜ੍ਹਨ ਤੇ ਰੋਕਣ ਆਦਿਕ ਦੇ ਕੋਝੇ ਕੰਮ ਤਾਂ ਪਤਾ ਹੀ ਨਹੀਂ ਕਿੱਥੇ ਚਲੇ ਜਾਂਦੇ ਹਨ (ਭਾਵ, ਜਿਸ ਮਨੁੱਖ ਦੀ ਸੁਰਤ ਪ੍ਰਭੂ-ਚਰਨਾਂ ਵਿਚ ਜੁੜ ਗਈ ਹੈ, ਉਸ ਨੂੰ ਪ੍ਰਾਣਾਯਾਮ ਆਦਿਕ ਸਾਧਨ ਤਾਂ ਜਪਦੇ ਹੀ ਬੇਲੋੜਵੇਂ ਕੋਝੇ ਕੰਮ ਹਨ) ।੧।
The Ida, the Pingala and the Sushmanaa - O human being, how can the breaths through these be counted now? ||1||
(ਪ੍ਰਭੂ-ਚਰਨਾਂ ਵਿਚ ਲਿਵ ਦੀ ਬਰਕਤ ਨਾਲ ਮੇਰਾ ਮੋਹ ਦਾ) ਧਾਗਾ ਟੁੱਟ ਗਿਆ ਹੈ, ਮੇਰੇ ਅੰਦਰੋਂ ਮੋਹ ਦਾ ਪਸਾਰਾ ਮੁੱਕ ਗਿਆ ਹੈ, ਵਿਤਕਰੇ ਕਰਨ ਵਾਲੇ ਸੁਭਾਵ ਦਾ ਨਾਮ-ਨਿਸ਼ਾਨ ਹੀ ਮਿਟ ਗਿਆ ਹੈ ।
The string has been broken, and the Sky of the Tenth Gate has been destroyed. Where has your speech gone?
(ਇਸ ਤਬਦੀਲੀ ਦੀ) ਹੈਰਾਨੀ ਮੈਨੂੰ ਹਰ ਰੋਜ਼ ਆਉਂਦੀ ਹੈ (ਕਿ ਇਹ ਕਿਵੇਂ ਹੋ ਗਿਆ, ਪਰ) ਕੋਈ ਮਨੁੱਖ ਇਹ ਸਮਝਾ ਨਹੀਂ ਸਕਦਾ, (ਕਿਉਂਕਿ ਇਹ ਅਵਸਥਾ ਸਮਝਾਈ ਨਹੀਂ ਜਾ ਸਕਦੀ, ਅਨੁਭਵ ਹੀ ਕੀਤੀ ਜਾ ਸਕਦੀ ਹੈ) ।੧।ਰਹਾਉ।
This cynicism afflicts me, night and day; who can explain this to me and help me understand? ||1||Pause||
ਜਿਸ ਮਨ ਵਿਚ (ਪਹਿਲਾਂ) ਸਾਰੀ ਦੁਨੀਆ (ਦੇ ਧਨ ਦਾ ਮੋਹ) ਸੀ, (ਲਿਵ ਦੀ ਬਰਕਤ ਨਾਲ) ਉਸ ਵਿਚ ਹੁਣ ਆਪਣੇ ਸਰੀਰ ਦਾ ਮੋਹ ਭੀ ਨਹੀਂ ਰਿਹਾ, ਮੋਹ ਦੇ ਤਾਣੇ ਤਣਨ ਵਾਲਾ ਉਹ ਮਨ ਹੀ ਨਹੀਂ ਰਿਹਾ;
Where the world is - the body is not there; the mind is not there either.
ਹੁਣ ਤਾਂ ਮਾਇਆ ਦੇ ਮੋਹ ਤੋਂ ਨਿਰਲੇਪ ਜੋੜਨਹਾਰ ਪ੍ਰਭੂ ਆਪ ਹੀ (ਮਨ ਵਿਚ) ਵੱਸ ਰਿਹਾ ਹੈ । ਪਰ, ਇਹ ਅਵਸਥਾ ਕਿਸੇ ਪਾਸ ਬਿਆਨ ਨਹੀਂ ਕੀਤੀ ਜਾ ਸਕਦੀ ।੨।
The Joiner is forever unattached; now, within whom is the soul said to be contained? ||2||
ਜਦ ਤਕ (ਮਨੱੁਖ ਦਾ ਮਨ) ਨਾਸਵੰਤ (ਸਰੀਰ ਨਾਲ ਇੱਕ-ਰੂਪ) ਰਹਿੰਦਾ ਹੈ, ਤਦ ਤਕ ਇਸ ਦੀ ਪ੍ਰੀਤ ਨਾਹ (ਪ੍ਰਭੂ ਨਾਲ) ਜੋੜਿਆਂ ਜੁੜ ਸਕਦੀ ਹੈ, ਨਾਹ (ਮਾਇਆ ਨਾਲੋਂ) ਤੋੜਿਆਂ ਟੁੱਟ ਸਕਦੀ ਹੈ ।
By joining the elements, people cannot join them, and by breaking, they cannot be broken, until the body perishes.
(ਇਸ ਦਸ਼ਾ ਵਿਚ ਗ੍ਰਸੇ ਹੋਏ) ਮਨ ਦਾ ਨਾਹ ਹੀ ਪ੍ਰਭੂ (ਸਹੀ ਭਾਵ ਵਿਚ) ਖਸਮ ਹੈ, ਨਾਹ ਇਹ ਮਨ ਪ੍ਰਭੂ ਦਾ ਸੇਵਕ ਬਣ ਸਕਦਾ ਹੈ । ਫਿਰ ਕਿਸ ਨੇ ਕਿਸ ਦੇ ਪਾਸ ਜਾਣਾ ਹੈ? (ਭਾਵ, ਇਹ ਦੇਹ-ਅੱਧਿਆਸੀ ਮਨ ਸਰੀਰ ਦੇ ਮੋਹ ਵਿਚੋਂ ਉੱਚਾ ਉੱਠ ਕੇ ਪ੍ਰਭੂ ਦੇ ਚਰਨਾਂ ਵਿਚ ਜਾਂਦਾ ਹੀ ਨਹੀਂ) ।੩।
Of whom is the soul the master, and of whom is it the servant? Where, and to whom does it go? ||3||
ਹੇ ਕਬੀਰ! ਆਖ—ਮੇਰੀ ਸੁਰਤ (ਪ੍ਰਭੂ-ਚਰਨਾਂ ਵਿਚ) ਲੱਗੀ ਰਹਿੰਦੀ ਹੈ ਅਤੇ ਦਿਨ ਰਾਤ ਉੱਥੇ ਹੀ ਟਿਕੀ ਰਹਿੰਦੀ ਹੈ
Says Kabeer, I have lovingly focused my attention on that place where the Lord dwells, day and night.
(ਪਰ ਇਸ ਤਰ੍ਹਾਂ ਮੈਂ ਉਸ ਦਾ ਭੇਤ ਨਹੀਂ ਪਾ ਸਕਦਾ) । ਉਸ ਦਾ ਭੇਤ ਉਹ ਆਪ ਹੀ ਜਾਣਦਾ ਹੈ, ਅਤੇ ਉਹ ਹੈ ਸਦਾ ਹੀ ਕਾਇਮ ਰਹਿਣ ਵਾਲਾ ।੪।੧।੫੨।
Only He Himself truly knows the secrets of His mystery; He is eternal and indestructible. ||4||1||52||
Gauree:
ਪ੍ਰਭੂ ਦੇ ਚਰਨਾਂ ਵਿਚ ਸੁਰਤ ਜੋੜਨੀ ਤੇ ਪ੍ਰਭੂ ਦਾ ਨਾਮ ਸਿਮਰਨਾ—ਇਹ ਮਾਨੋ, ਮੈਂ ਦੋਹਾਂ ਕੰਨਾਂ ਵਿਚ ਮੁੰਦਰਾਂ ਪਾਈਆਂ ਹੋਈਆਂ ਹਨ । ਪ੍ਰਭੂ ਦਾ ਯਥਾਰਥ ਗਿਆਨ—ਇਹ ਮੈਂ ਆਪਣੇ ਤੇ ਗੋਦੜੀ ਲਈ ਹੋਈ ਹੈ ।
Let contemplation and intuitive meditation be your two ear-rings, and true wisdom your patched overcoat.
ਅਫੁਰ ਅਵਸਥਾ-ਰੂਪ ਗੁਫ਼ਾ ਵਿਚ ਮੈਂ ਆਸਣ ਲਾਈ ਬੈਠਾ ਹਾਂ (ਭਾਵ, ਮੇਰਾ ਮਨ ਹੀ ਮੇਰੀ ਗੁਫ਼ਾ ਹੈ; ਜਿਥੇ ਮੈਂ ਦੁਨੀਆ ਧੰਧਿਆਂ ਵਾਲੇ ਕੋਈ ਫੁਰਨੇ ਨਹੀਂ ਉਠਣ ਦੇਂਦਾ ਤੇ ਇਸ ਤਰ੍ਹਾਂ ਆਪਣੇ ਅੰਦਰ, ਮਾਨੋ, ਇਕ ਏਕਾਂਤ ਵਿਚ ਬੈਠਾ ਹੋਇਆ ਹਾਂ) । ਦੁਨੀਆ ਦੀਆਂ ਕਲਪਣਾ ਤਿਆਗ ਦੇਣੀਆਂ—ਇਹ ਹੈ ਮੇਰਾ (ਜੋਗ-) ਪੰਥ ।੧।
In the cave of silence, dwell in your Yogic posture; let the subjugation of desire be your spiritual path. ||1||
ਹੇ ਮੇਰੇ ਪਾਤਸ਼ਾਹ (ਪ੍ਰਭੂ!) ਮੈਂ (ਤੇਰੀ ਯਾਦ ਦੀ) ਲਗਨ ਵਾਲਾ ਜੋਗੀ ਹਾਂ,
O my King, I am a Yogi, a hermit, a renunciate.
(ਇਸ ਵਾਸਤੇ) ਮੌਤ (ਦਾ ਡਰ) ਚਿੰਤਾ ਤੇ ਵਿਛੋੜਾ ਮੈਨੂੰ ਪੋਂਹਦੇ ਨਹੀਂ ਹਨ ।੧।ਰਹਾਉ।
I do not die or suffer pain or separation. ||1||Pause||
ਸਾਰੇ ਖੰਡਾਂ ਬ੍ਰਹਿਮੰਡਾਂ ਵਿਚ (ਪ੍ਰਭੂ ਦੀ ਵਿਆਪਕਤਾ ਦਾ ਸਭ ਨੂੰ ਸੁਨੇਹਾ ਦੇਣਾ)—ਇਹ, ਮਾਨੋ, ਮੈਂ ਸਿੰਙੀ ਵਜਾ ਰਿਹਾ ਹਾਂ । ਸਾਰੇ ਜਗਤ ਨੂੰ ਨਾਸਵੰਤ ਸਮਝਣਾ—ਇਹ ਹੈ ਮੇਰਾ ਸੁਆਹ ਪਾਣ ਵਾਲਾ ਥੈਲਾ ।
The solar systems and galaxies are my horn; the whole world is the bag to carry my ashes.
ਤ੍ਰੈਗੁਣੀ ਮਾਇਆ ਦੇ ਪ੍ਰਭਾਵ ਨੂੰ ਮੈਂ ਪਰਤਾਅ ਦਿੱਤਾ ਹੈ—ਇਹ ਮਾਨੋ, ਮੈਂ ਤਾੜੀ ਲਾਈ ਹੋਈ ਹੈ । ਇਸ ਤਰ੍ਹਾਂ ਮੈਂ ਗ੍ਰਿਹਸਤੀ ਹੁੰਦਾ ਹੋਇਆ ਭੀ ਮੁਕਤ ਹਾਂ ।੨।
Eliminating the three qualities and finding release from this world is my deep meditation. ||2||
(ਮੇਰੇ ਅੰਦਰ) ਇਕ-ਰਸ ਕਿੰਗੁਰੀ (ਵੀਣਾ) ਵੱਜ ਰਹੀ ਹੈ । ਮੇਰਾ ਮਨ ਅਤੇ ਸੁਆਸ (ਉਸ ਕਿੰਗੁਰੀ ਦੇ) ਦੋਵੇਂ ਤੂੰਬੇ ਹਨ ।
My mind and breath are the two gourds of my fiddle, and the Lord of all the ages is its frame.