ਅੰਗ. ੩੪ 
 
ਜੇ ਗੁਰੂ ਦੇ ਸ਼ਬਦ ਵਿਚ ਸਰਧਾ ਬਣ ਜਾਏ ਤਾਂ ਗੁਰੂ ਮਿਲ ਪੈਂਦਾ ਹੈ (ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਸਰਧਾ ਬਣਾਂਦਾ ਹੈ ਉਹ ਆਪਣੇ) ਅੰਦਰੋਂ ਹਉਮੈ ਦੂਰ ਕਰ ਲੈਂਦਾ ਹੈ
With faith in the Shabad, the Guru is found, and selfishness is eradicated from within.
 
ਉਹ ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਸੁਰਤਿ ਜੋੜ ਕੇ ਸਦਾ ਉਸ ਦੀ ਭਗਤੀ ਕਰਦਾ ਹੈ
Night and day, worship the True Lord with devotion and love forever.
 
ਹੇ ਨਾਨਕ ! ਉਸ ਦੇ ਮਨ ਵਿਚ ਪਰਮਾਤਮਾ ਦਾ ਅਮੋਲਕ ਨਾਮ ਆ ਵੱਸਦਾ ਹੈ । ਉਹ ਆਤਮਕ ਅਡੋਲਤਾ ਵਿਚ (ਭੀ) ਟਿਕਿਆ ਰਹਿੰਦਾ ਹੈ ।੪।੧੯।੫੨।
The Treasure of the Naam abides in the mind; O Nanak, in the poise of perfect balance, merge into the Lord. ||4||19||52||
 
Siree Raag, Third Mehl:
 
ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਦੱਸੀ ਸੇਵਾ ਨਹੀਂ ਕੀਤੀ, ਉਹ ਚੌਹਾਂ ਜੁਗਾਂ ਵਿਚ ਦੁਖੀ ਰਹਿੰਦੇ ਹਨ (ਭਾਵ, ਜੁਗ ਕੋਈ ਭੀ ਹੋਵੇ ਗੁਰੂ ਦੀ ਸਰਨ ਤੋਂ ਬਿਨਾ ਦੁੱਖ ਹੈ)
Those who do not serve the True Guru shall be miserable throughout the four ages.
 
ਉਹ ਮਨੁੱਖ ਹਿਰਦੇ-ਘਰ ਵਿਚ ਵੱਸਦੇ ਪਰਮਾਤਮਾ ਨੂੰ ਨਹੀਂ ਪਛਾਣ ਸਕਦੇ, ਉਹ ਅਹੰਕਾਰ ਵਿਚ ਅਭਿਮਾਨ ਵਿਚ (ਫਸੇ ਰਹਿ ਕੇ ਆਤਮਕ ਜੀਵਨ ਦੀ ਰਾਸ-ਪੂੰਜੀ ) ਲੁਟਾ ਬੈਠਦੇ ਹਨ
The Primal Being is within their own home, but they do not recognize Him. They are plundered by their egotistical pride and arrogance.
 
ਗੁਰੂ ਵਲੋਂ ਬੇ-ਮੁੱਖ ਮਨੁੱਖ ਜਗਤ ਵਿਚ ਮੰਗਦੇ ਫਿਰਦੇ ਹਨ (ਭਾਵ, ਮਾਇਆ ਦੀ ਖ਼ਾਤਰ ਭਟਕਦੇ ਫਿਰਦੇ ਹਨ)
Cursed by the True Guru, they wander around the world begging, until they are exhausted.
 
ਉਹ ਬੰਦੇ ਉਸ ਅਟੱਲ ਗੁਰ-ਸ਼ਬਦ ਨੂੰ ਨਹੀਂ ਸਿਮਰਦੇ ਜੋ ਸਾਰੇ ਕੰਮ ਸਵਾਰਣ ਦੇ ਸਮਰੱਥ ਹੈ ।੧।
They do not serve the True Word of the Shabad, which is the solution to all of their problems. ||1||
 
ਹੇ ਮੇਰੇ ਮਨ ! ਪਰਮਾਤਮਾ ਨੂੰ ਸਦਾ (ਆਪਣੇ) ਅੰਗ-ਸੰਗ ਵੇਖ
O my mind, see the Lord ever close at hand.
 
ਪਰਮਾਤਮਾ (ਜੀਵਾਂ ਦਾ) ਜਨਮ ਮਰਨ ਦਾ ਦੁੱਖ ਦੂਰ ਕਰ ਦੇਂਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਭਰਪੂਰ ਵੱਸ ਰਿਹਾ ਹੈ (ਇਸ ਵਾਸਤੇ, ਹੇ ਮਨ ! ਗੁਰੂ ਦਾ ਸ਼ਬਦ ਆਪਣੇ ਅੰਦਰ ਧਾਰਨ ਕਰ) ।੧।ਰਹਾਉ।
He shall remove the pains of death and rebirth; the Word of the Shabad shall fill you to overflowing. ||1||Pause||
 
ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ ਉਹ ਉਸ ਸਦਾ-ਥਿਰ ਦਾ ਰੂਪ ਹੋ ਜਾਂਦੇ ਹਨ, ਪਰਮਾਤਮਾ ਦਾ ਸਦਾ-ਥਿਰ ਨਾਮ ਉਹਨਾਂ (ਦੀ ਜ਼ਿੰਦਗੀ) ਦਾ ਆਸਰਾ ਬਣ ਜਾਂਦਾ ਹ
Those who praise the True One are true; the True Name is their Support.
 
ਜਿਨ੍ਹਾਂ ਨੇ ਸਿਮਰਨ ਦੀ ਇਹ ਸਦਾ- ਥਿਰ ਰਹਿਣ ਵਾਲੀ ਕਾਰ ਕੀਤੀ ਹੈ, ਉਹਨਾਂ ਦਾ ਪਿਆਰ ਸਦਾ-ਥਿਰ ਪ੍ਰਭੂ ਨਾਲ ਬਣ ਜਾਂਦਾ ਹੈ
They act truthfully, in love with the True Lord.
 
(ਪਰਮਾਤਮਾ ਹੀ) ਸਦਾ-ਥਿਰ ਰਹਿਣ ਵਾਲਾ ਸ਼ਾਹ ਹੈ (ਜਿਸ ਦਾ ਹੁਕਮ ਜਗਤ ਵਿਚ) ਚੱਲ ਰਿਹਾ ਹੈ, ਕੋਈ ਜੀਵ ਉਸ ਦਾ ਹੁਕਮ ਉਲੰਘ ਨਹੀਂ ਸਕਦਾ
The True King has written His Order, which no one can erase.
 
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਪਰਮਾਤਮਾ ਦਾ ਦਰ-ਘਰ ਨਹੀਂ ਲੱਭ ਸਕਦੇ, ਉਹ ਨਾਸਵੰਤ ਜਗਤ ਦੇ ਵਪਾਰੀ ਝੂਠੇ ਮੋਹ ਵਿਚ ਹੀ (ਆਤਮਕ ਜੀਵਨ ਦੀ ਰਾਸ-ਪੂੰਜੀ) ਠਗਾ ਬੈਠਦੇ ਹਨ ।੨।
The self-willed manmukhs do not obtain the Mansion of the Lord's Presence. The false are plundered by falsehood. ||2||
 
ਜਗਤ ‘ਮੈਂ ਮੈਂ’ ਕਰਦਾ ਹੀ (ਭਾਵ, ‘ਮੈਂ ਵੱਡਾ ਹਾਂ ਮੈਂ ਵੱਡਾ ਹਾਂ’—ਇਸ ਅਹੰਕਾਰ ਵਿਚ) ਆਤਮਕ ਮੌਤ ਸਹੇੜ ਲੈਂਦਾ ਹੈ, ਗੁਰੂ ਦੀ ਸਰਨ ਤੋਂ ਵਾਂਜੇ ਰਹਿ ਕੇ (ਇਸ ਦੇ ਵਾਸਤੇ) ਘੁੱਪ ਹਨੇਰਾ (ਬਣਿਆ ਰਹਿੰਦਾ) ਹੈ
Engrossed in egotism, the world perishes. Without the Guru, there is utter darkness.
 
ਮਾਇਆ ਦੇ ਮੋਹ ਵਿਚ ਫਸ ਕੇ (ਇਸ ਨੇ) ਸੁਖ ਦੇਣ ਵਾਲਾ ਤੇ ਸਭ ਦਾਤਾਂ ਦੇਣ ਵਾਲਾ ਪਰਮਾਤਮਾ ਭੁਲਾ ਦਿੱਤਾ ਹੈ ।
In emotional attachment to Maya, they have forgotten the Great Giver, the Giver of Peace.
 
ਜਦੋਂ ਜੀਵ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਤਦੋਂ (ਮਾਇਆ ਦੇ ਮੋਹ ਦੇ ਘੁੱਪ ਹਨੇਰੇ ਤੋਂ) ਬਚ ਜਾਂਦੇ ਹਨ, ਤੇ ਸਦਾ-ਥਿਰ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ
Those who serve the True Guru are saved; they keep the True One enshrined in their hearts.
 
ਪ੍ਰਭੂ ਆਪਣੀ ਮਿਹਰ ਨਾਲ ਹੀ ਮਿਲਦਾ ਹੈ (ਮਿਹਰ ਨਾਲ ਹੀ) ਸਦਾ-ਥਿਰ ਗੁਰ-ਸ਼ਬਦ ਦੀ ਰਾਹੀਂ (ਉਸ ਦੇ ਗੁਣਾਂ ਦੀ) ਵਿਚਾਰ ਕੀਤੀ ਜਾ ਸਕਦੀ ਹੈ ।੩।
By His Grace, we find the Lord, and reflect on the True Word of the Shabad. ||3||
 
ਗੁਰੂ ਦੀ ਦੱਸੀ ਸੇਵਾ ਕਰ ਕੇ ਹਉਮੈ ਤੋਂ ਪੈਦਾ ਹੋਣ ਵਾਲੇ ਵਿਕਾਰ ਛੱਡ ਕੇ (ਮਨੁੱਖ ਦਾ) ਮਨ ਪਵਿਤ੍ਰ ਹੋ ਜਾਂਦਾ ਹੈ
Serving the True Guru, the mind becomes immaculate and pure; egotism and corruption are discarded.
 
ਗੁਰੂ ਦੇ ਸ਼ਬਦ ਦੀ ਰਾਹੀਂ (ਪ੍ਰਭੂ ਦੇ ਗੁਣਾਂ ਦੀ) ਵਿਚਾਰ (ਹਿਰਦੇ ਵਿਚ ਟਿਕਾ ਕੇ), ਤੇ ਆਪਾ-ਭਾਵ ਦੂਰ ਕਰ ਕੇ ਮਨੁੱਖ ਦੁਨੀਆ ਦੀ ਕਿਰਤ ਕਾਰ ਕਰਦਾ ਹੀ ਵਿਕਾਰਾਂ ਵੱਲੋਂ ਮਰ ਜਾਂਦਾ ਹ
So abandon your selfishness, and remain dead while yet alive. Contemplate the Word of the Guru's Shabad.
 
ਜਿਨ੍ਹਾਂ ਮਨੁੱਖਾਂ ਦਾ ਸਦਾ-ਥਿਰ ਪ੍ਰਭੂ (ਦੇ ਚਰਨਾਂ) ਵਿਚ ਪਿਆਰ ਬਣ ਜਾਂਦਾ ਹੈ, ਉਹ ਮੋਹ ਦੇ ਝਮੇਲਿਆਂ ਦੀ ਭਟਕਣਾ ਤੋਂ ਬਚ ਜਾਂਦੇ ਹਨ
The pursuit of worldly affairs comes to an end, when you embrace love for the True One.
 
ਸਦਾ-ਥਿਰ ਪ੍ਰਭੂ ਦੇ ਰੰਗ ਵਿਚ ਰੰਗੇ ਹੋਏ ਬੰਦੇ ਸਦਾ-ਥਿਰ ਪ੍ਰਭੂ ਦੇ ਦਰਬਾਰ ਵਿਚ ਸੁਰਖ਼ਰੂ ਹੋ ਜਾਂਦੇ ਹਨ ।੪।
Those who are attuned to Truth-their faces are radiant in the Court of the True Lord. ||4||
 
ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਨੂੰ (ਆਪਣਾ ਜੀਵਨ-ਰਾਹਬਰ) ਨਹੀਂ ਮੰਨਿਆ, ਜਿਨ੍ਹਾਂ ਦਾ ਗੁਰੂ ਦੇ ਸ਼ਬਦ ਵਿਚ ਪਿਆਰ ਨਹੀਂ ਬਣਿਆ
Those who do not have faith in the Primal Being, the True Guru, and who do not enshrine love for the Shabad
 
ਉਹ ਜਿਤਨਾ ਭੀ (ਤੀਰਥ-) ਇਸ਼ਨਾਨ ਕਰਦੇ ਹਨ ਜਿਤਨਾ ਭੀ ਦਾਨ ਪੁੰਨ ਕਰਦੇ ਹਨ ਮਾਇਆ ਦੇ ਪਿਆਰ ਦੇ ਕਾਰਨ ਉਹ ਸਾਰਾ ਉਹਨਾਂ ਨੂੰ ਖ਼ੁਆਰ ਹੀ ਕਰਦਾ ਹੈ
-they take their cleansing baths, and give to charity again and again, but they are ultimately consumed by their love of duality.
 
ਜਦੋਂ ਪਰਮਾਤਮਾ ਆਪ ਆਪਣੀ ਮਿਹਰ ਕਰੇ, ਤਦੋਂ ਹੀ ਜੀਵ ਦਾ ਉਸ ਦੇ ਨਾਮ ਨਾਲ ਪਿਆਰ ਬਣਦਾ ਹੈ
When the Dear Lord Himself grants His Grace, they are inspired to love the Naam.
 
ਹੇ ਨਾਨਕ ! ਗੁਰੂ ਦੇ ਅਤੁੱਟ ਪ੍ਰੇਮ ਦੀ ਬਰਕਤਿ ਨਾਲ ਤੂੰ ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ ।੫।੨੦।੫੩।
O Nanak, immerse yourself in the Naam, through the Infinite Love of the Guru. ||5||20||53||
 
Siree Raag, Third Mehl:
 
ਜਦੋਂ ਮੈਂ ਆਪਣੇ ਗੁਰੂ ਪਾਸੋਂ ਪੱੁਛਦਾ ਹਾਂ ਕਿ (ਵਿਕਾਰਾਂ ਤੋਂ ਬਚਣ ਵਾਸਤੇ) ਮੈਂ ਕਿਸ ਦੀ ਸੇਵਾ ਕਰਾਂ ਤੇ ਕੇਹੜਾ ਜਪ ਕਰਾਂ
Whom shall I serve? What shall I chant? I will go and ask the Guru.
 
(ਤਾਂ ਗੁਰੂ ਪਾਸੋਂ ਉਪਦੇਸ਼ ਮਿਲਦਾ ਹੈ ਕਿ) ਮੈਂ ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਗੁਰੂ ਦਾ ਹੁਕਮ ਮੰਨਾਂ
I will accept the Will of the True Guru, and eradicate selfishness from within.
 
(ਗੁਰੂ ਦਾ ਹੁਕਮ ਮੰਨਣਾ ਹੀ ਇਕ) ਐਸੀ ਸੇਵਾ ਹੈ ਐਸੀ ਚਾਕਰੀ ਹੈ (ਜਿਸ ਦੀ ਬਰਕਤਿ ਨਾਲ ਪਰਮਾਤਮਾ ਦਾ) ਨਾਮ ਮਨ ਵਿਚ ਆ ਵੱਸਦਾ ਹੈ
By this work and service, the Naam shall come to dwell within my mind.
 
ਪਰਮਾਤਮਾ ਦੇ ਨਾਮ ਦੀ ਰਾਹੀਂ ਹੀ ਆਤਮਕ ਆਨੰਦ ਮਿਲਦਾ ਹੈ, ਤੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਰਾਹੀਂ ਆਤਮਕ ਜੀਵਨ ਸੋਹਣਾ ਬਣ ਜਾਂਦਾ ਹੈ ।੧।
Through the Naam, peace is obtained; I am adorned and embellished by the True Word of the Shabad. ||1||
 
ਹੇ ਮੇਰੇ ਮਨ ! ਹਰ ਵੇਲੇ (ਵਿਕਾਰਾਂ ਦੇ ਹੱਲਿਆਂ ਵੱਲੋਂ) ਸੁਚੇਤ ਰਹੁ, ਤੇ ਪਰਮਾਤਮਾ (ਦਾ ਨਾਮ) ਸਿਮਰ
O my mind, remain awake and aware night and day, and think of the Lord.
 
ਇਸ ਤਰ੍ਹਾਂ ਆਪਣੇ ਆਤਮਕ ਜੀਵਨ ਦੀ ਫ਼ਸਲ (ਇਹਨਾਂ ਵਿਕਾਰਾਂ ਤੋਂ) ਬਚਾ ਲੈ । ਅੰਤ ਨੂੰ ਤੇਰੇ ਉਮਰ ਦੇ ਖੇਤ ਵਿਚ ਕੂੰਜ ਆ ਪਏਗੀ (ਭਾਵ, ਬਿਰਧ ਅਵਸਥਾ ਆ ਪਹੁੰਚੇਗੀ) ।੧।ਰਹਾਉ।
Protect your crops, or else the birds shall descend on your farm. ||1||Pause||
 
ਜੇਹੜੇ ਬੰਦੇ ਪਰਮਾਤਮਾ ਦੇ ਅਦਬ ਵਿਚ ਤੇ ਪ੍ਰੇਮ ਵਿਚ ਰਹਿ ਕੇ ਉਸਦੀ ਭਗਤੀ ਦਿਨ ਰਾਤ ਕਰਦੇ ਹਨ, ਉਹਨਾਂ ਦੇ ਮਨ ਦੀਆਂ ਭਾਵਨੀਆਂ ਪੂਰੀਆਂ ਹੋ ਜਾਂਦੀਆਂ ਹਨ (ਭਾਵ, ਉਹਨਾਂ ਦਾ ਮਨ ਕਾਮਨਾ-ਰਹਿਤ ਹੋ ਜਾਂਦਾ ਹੈ)
The desires of the mind are fulfilled, when one is filled to overflowing with the Shabad.
 
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਨੂੰ ਪਰਮਾਤਮਾ ਹਰ ਥਾਂ ਵਿਆਪਕ ਦਿੱਸਦਾ ਹੈ (ਉਹਨਾਂ ਨੂੰ ਯਕੀਨ ਬਣ ਜਾਂਦਾ ਹੈ ਕਿ) ਪਰਮਾਤਮਾ ਸਦਾ ਹਾਜ਼ਰ-ਨਾਜ਼ਰ (ਹੋ ਕੇ ਸਭ ਜੀਵਾਂ ਦੀ) ਸੰਭਾਲ ਕਰਦਾ ਹ
One who fears, loves, and is devoted to the Dear Lord day and night, sees Him always close at hand.
 
ਉਹਨਾਂ ਦਾ ਮਨ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਰੰਗਿਆ ਰਹਿੰਦਾ ਹੈ, ਭਟਕਣਾ ਉਨ੍ਹਾਂ ਦੇ ਸਰੀਰ ਵਿਚੋਂ ਉੱਕਾ ਹੀ ਮਿੱਟ ਜਾਂਦੀ ਹ
Doubt runs far away from the bodies of those, whose minds remain forever attuned to the True Word of the Shabad.
 
ਉਹ ਸਦਾ-ਥਿਰ ਰਹਿਣ ਵਾਲੇ ਗੁਣਾਂ ਦੇ ਖ਼ਜ਼ਾਨੇ ਪਵਿੱਤਰ ਸਰੂਪ ਮਾਲਕ-ਪ੍ਰਭੂ ਨੂੰ ਮਿਲ ਪੈਂਦੇ ਹਨ ।੨।
The Immaculate Lord and Master is found. He is True; He is the Ocean of Excellence. ||2||
 
ਜੇਹੜੇ ਬੰਦੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੇ ਹਨ, ਉਹ (ਵਿਕਾਰਾਂ ਤੋਂ) ਬਚ ਜਾਂਦੇ ਹਨ । ਜੇਹੜੇ (ਮਾਇਆ ਦੇ ਮੋਹ ਦੀ) ਨੀਂਦ ਵਿਚ ਸੌਂ ਜਾਂਦੇ ਹਨ, ਉਹ ਆਤਮਕ ਜੀਵਨ ਦੀ ਰਾਸ-ਪੂੰਜੀ ਲੁਟਾ ਜਾਂਦੇ ਹਨ
Those who remain awake and aware are saved, while those who sleep are plundered.
 
ਉਹ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਦੀ ਸਾਰ ਨਹੀਂ ਜਾਣਦੇ, ਉਹਨਾਂ ਦੀ ਜ਼ਿੰਦਗੀ ਸੁਪਨੇ ਵਾਂਗ (ਵਿਅਰਥ) ਬੀਤ ਜਾਂਦੀ ਹੈ
They do not recognize the True Word of the Shabad, and like a dream, their lives fade away.
 
ਉਹ ਜਗਤ ਤੋਂ ਤਿਵੇਂ ਹੀ ਖ਼ਾਲੀ-ਹੱਥ ਚਲੇ ਜਾਂਦੇ ਹਨ) ਜਿਵੇਂ ਕਿਸੇਂ ਸੁੰਞੇ ਘਰ ਵਿਚ ਕੋਈ ਪ੍ਰਾਹੁਣਾ ਆ ਕੇ ਚਲਾ ਜਾਂਦਾ ਹੈ ।
Like guests in a deserted house, they leave just exactly as they have come.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by