ਜਿਸ ਮਨੁੱਖ ਨੇ (ਚਰਚਾ ਆਦਿਕ ਵਿਚ ਪੈ ਕੇ ਨਿਕੰਮੀਆਂ) ਉਲਝਣਾਂ ਵਿਚ ਫਸਣਾ ਹੀ ਸਿੱਖਿਆ, ਉਲਝਣਾਂ ਵਿਚੋਂ ਨਿਕਲਣ ਦੀ ਜਾਚ ਨਾਹ ਸਿੱਖੀ,
JHAJHA: You are entangled in the world, and you do not know how to get untangled.
 
ਉਹ (ਸਾਰੀ ਉਮਰ) ਸਹੰਸਿਆਂ ਵਿਚ ਹੀ ਪਿਆ ਰਿਹਾ, (ਉਸ ਦਾ ਜੀਵਨ) ਕਬੂਲ ਨਾਹ ਹੋ ਸਕਿਆ ।
You hold back in fear, and are not approved by the Lord.
 
ਬਹਿਸਾਂ ਕਰ ਕਰ ਕੇ ਹੋਰਨਾਂ ਨੂੰ ਮੱਤਾਂ ਦੇਣ ਦਾ ਕੀਹ ਲਾਭ?
Why do you talk such nonsense, trying to convince others?
 
ਚਰਚਾ ਕਰਦਿਆਂ ਆਪ ਨੂੰ ਤਾਂ ਨਿਰੀ ਚਰਚਾ ਕਰਨ ਦੀ ਹੀ ਵਾਦੀ ਪੈ ਗਈ ।੧੫।
Stirring up arguments, you shall only obtain more arguments. ||15||
 
(ਹੇ ਭਾਈ!) ਜੋ ਪ੍ਰਭੂ ਨੇੜੇ ਵੱਸ ਰਿਹਾ ਹੈ, ਜੋ ਹਿਰਦੇ ਵਿਚ ਵੱਸ ਰਿਹਾ ਹੈ, ਉਸ ਨੂੰ ਛੱਡ ਕੇ ਤੂੰ ਦੂਰ ਕਿੱਥੇ ਜਾਂਦਾ ਹੈਂ?
NYANYA: He dwells near you, deep within your heart; why do you leave Him and go far away?
 
(ਜਿਸ ਪ੍ਰਭ ਨੂੰ ਮਿਲਣ ਦੀ ਖ਼ਾਤਰ (ਅਸਾਂ ਸਾਰਾ) ਜਗਤ ਢੂੰਡਿਆ ਸੀ, ਉਸ ਨੂੰ ਨੇੜੇ ਹੀ (ਆਪਣੇ ਅੰਦਰ ਹੀ) ਲੱਭ ਲਿਆ ਹੈ ।੧੬।
I searched the whole world for Him, but I found Him near myself. ||16||
 
ਪ੍ਰਭੂ ਦੇ ਮਹਿਲ ਵਿਚ ਅਪੜਾਣ ਵਾਲਾ) ਔਖਾ ਪੱਤਣ ਹੈ (ਪਰ ਉਹ ਪੱਤਣ) ਹਿਰਦੇ ਵਿਚ ਹੀ ਹੈ ।
TATTA: It is such a difficult path, to find Him within your own heart.
 
(ਹੇ ਭਾਈ! ਮਾਇਆ ਦੇ ਮੋਹ ਵਾਲੇ) ਕਵਾੜ ਖੋਲ੍ਹ ਕੇ ਤੂੰ ਪ੍ਰਭੂ ਦੀ ਹਜ਼ੂਰੀ ਵਿਚ ਕਿਉਂ ਨਹੀਂ ਅੱਪੜਦਾ?
Open the doors within, and enter the Mansion of His Presence.
 
(ਜਿਸ ਮਨੁੱਖ ਨੇ ਹਿਰਦੇ ਵਿਚ ਹੀ) ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਦੀਦਾਰ ਕਰ ਲਿਆ ਹੈ, ਉਹ ਡੋਲ ਕੇ ਕਿਸੇ ਹੋਰ ਪਾਸੇ ਨਹੀਂ ਜਾਂਦਾ,
Beholding the Immovable Lord, you shall not slip and go anywhere else.
 
ਉਹ (ਪ੍ਰਭੂ-ਚਰਨਾਂ ਨਾਲ) ਸਾਂਝ ਪਾ ਲੈਂਦਾ ਹੈ ।੧੭।
You shall remain firmly attached to the Lord, and your heart will be happy. ||17||
 
ਇਹ ਮਾਇਆ ਇਉਂ ਹੈ ਜਿਵੇਂ ਦੂਰੋਂ ਵੇਖਿਆਂ ਉਹ ਰੇਤਾ ਜੋ ਪਾਣੀ ਜਾਪਦਾ ਹੈ ।
T'HAT'HA: Keep yourself far away from this mirage.
 
ਸੋ ਮੈਂ ਗਹੁ ਨਾਲ (ਇਸ ਮਾਇਆ ਦੀ ਅਸਲੀਅਤ) ਤੱਕ ਕੇ ਮਨ ਨੂੰ ਧੀਰਜਵਾਨ ਬਣਾ ਲਿਆ ਹੈ (ਭਾਵ, ਮਨ ਨੂੰ ਇਸ ਦੇ ਪਿਛੇ ਦੌੜਨੋਂ ਬਚਾ ਲਿਆ ਹੈ) ।
With great difficulty, I have calmed my mind.
 
ਜਿਸ (ਮਾਇਕ ਮੋਹ ਰੂਪ) ਠੱਗ ਕੇ ਸਾਰੇ ਜਗਤ ਨੂੰ ਭੁਲੇਖੇ ਵਿਚ ਪਾ ਦਿੱਤਾ ਹੈ, ਸਾਰੇ ਜਗਤ ਨੂੰ ਆਪਣੇ ਵੱਸ ਵਿਚ ਕਰ ਲਿਆ ਹੈ,
That cheater, who cheated and devoured the whole world
 
ਉਸ (ਮੋਹ-) ਠੱਗ ਨੂੰ ਕਾਬੂ ਕੀਤਿਆਂ ਮੇਰਾ ਮਨ ਇਕ ਟਿਕਾਣੇ ਤੇ ਆ ਗਿਆ ਹੈ ।੧੮।
- I have cheated that cheater, and my mind is now at peace. ||18||
 
ਜੋ ਪਰਮਾਤਮਾ ਦਾ ਡਰ (ਭਾਵ, ਅਦਬ-ਸਤਕਾਰ) ਮਨੁੱਖ ਦੇ ਹਿਰਦੇ ਵਿਚ ਪੈਦਾ ਹੋ ਜਾਏ ਤਾਂ (ਦੁਨੀਆ ਵਾਲਾ) ਡਰ (ਦਿਲੋਂ) ਦੂਰ ਹੋ ਜਾਂਦਾ ਹੈ
DADDA: When the Fear of God wells up, other fears depart.
 
ਉਸ ਡਰ ਵਿਚ ਦੁਨੀਆ ਵਾਲਾ ਡਰ ਮੁੱਕ ਜਾਂਦਾ ਹੈ;
Other fears are absorbed into that Fear.
 
ਪਰ ਜੇ ਮਨੁੱਖ ਪ੍ਰਭੂ ਦਾ ਡਰ ਮਨ ਵਿਚ ਨਾਹ ਵਸਾਏ ਤਾਂ (ਦੁਨੀਆ ਵਾਲਾ) ਡਰ ਮੁੜ ਆ ਚੰਬੜਦਾ ਹੈ ।
When one rejects the Fear of God, then other fears cling to him.
 
ਤੇ ਪ੍ਰਭੂ ਦਾ ਡਰ ਹਿਰਦੇ ਵਿਚ ਵਸਾ ਕੇ ਜੋ ਮਨੁੱਖ) ਨਿਰਭਉ ਹੋ ਗਿਆ, ਉਸ ਦੇ ਮਨ ਦਾ ਜੋ ਭੀ ਸਹਿਮ ਹੈ, ਸਭ ਨੱਸ ਜਾਂਦਾ ਹੈ ।੧੯।
But if he becomes fearless, the fears of his heart run away. ||19||
 
(ਹੇ ਭਾਈ! ਪਰਮਾਤਮਾ ਤਾਂ ਤੇਰੇ) ਨੇੜੇ ਹੀ ਹੈ, ਤੂੰ (ਉਸ ਨੂੰ ਬਾਹਰ) ਹੋਰ ਕਿਥੇ ਢੂੰਡਦਾ ਹੈਂ?
DHADHA: Why do you search in other directions?
 
(ਬਾਹਰ) ਢੂੰਡਦਿਆਂ ਢੂੰਡਦਿਆਂ ਤੇਰੇ ਪ੍ਰਾਣ ਭੀ ਥੱਕ ਗਏ ਹਨ ।
Searching for Him like this, the breath of life runs out.
 
ਸੁਮੇਰ ਪਰਬਤ ਉਤੇ (ਭੀ) ਚੜ੍ਹ ਕੇ ਤੇ (ਪਰਮਾਤਮਾ ਨੂੰ ਉਥੇ) ਢੂੰਡ ਢੂੰਡ ਕੇ ਜਦੋਂ ਮਨੁੱਖ (ਆਪਣੇ ਸਰੀਰ ਵਿਚ) ਆਉਂਦਾ ਹੈ (ਭਾਵ, ਆਪਣੇ ਅੰਦਰ ਹੀ ਝਾਤੀ ਮਾਰਦਾ ਹੈ),
When I returned after climbing the mountain,
 
ਤਾਂ ਉਹ ਪ੍ਰਭੂ ਇਸ (ਸਰੀਰ ਰੂਪ) ਕਿਲ੍ਹੇ ਵਿਚ ਹੀ ਮਿਲ ਪੈਂਦਾ ਹੈ ਜਿਸ ਨੇ ਇਹ ਸਰੀਰ-ਕਿਲ੍ਹਾ ਬਣਾਇਆ ਹੈ ।੨੦।
I found Him in the fortress - the fortress which He Himself made. ||20||
 
(ਜਗਤ ਰੂਪ ਇਸ) ਰਣਭੂਮੀ ਵਿਚ (ਵਿਕਾਰਾਂ ਨਾਲ ਜੰਗ ਵਿਚ) ਰੁੱਝਾ ਹੋਇਆ ਜੋ ਮਨੁੱਖ ਵਿਕਾਰਾਂ ਨੂੰ ਵੱਸ ਵਿਚ ਕਰਨ ਦੀ ਸਮਰੱਥਾ ਪ੍ਰਾਪਤ ਕਰ ਲੈਂਦਾ ਹੈ
NANNA: The warrior who fights on the battle-field should keep up and press on.
 
ਜੋ (ਵਿਕਾਰਾਂ ਅਗੇ) ਨਾਹ ਨੀਊਂਦਾ ਹੈ, ਨਾਹ ਹੀ (ਉਹਨਾਂ ਨਾਲ) ਮੇਲ ਕਰਦਾ ਹੈ
He should not yield, and he should not retreat.
 
ਜਗਤ ਉਸੇ ਮਨੁੱਖ ਦੇ ਜੀਵਨ ਨੂੰ ਭਾਗਾਂ ਵਾਲਾ ਗਿਣਦਾ ਹੈ,
Blessed is the coming of one
 
ਕਿਉਂਕਿ ਉਹ ਮਨੁੱਖ (ਆਪਣੇ) ਇੱਕ ਮਨ ਨੂੰ ਮਾਰਦਾ ਹੈ ਤੇ ਇਹਨਾਂ ਬਹੁਤਿਆਂ (ਭਾਵ, ਵਿਕਾਰਾਂ) ਨੂੰ ਛੱਡ ਦੇਂਦਾ ਹੈ ।੨੧।
who conquers the one and renounces the many. ||21||
 
ਇਹ ਜਗਤ ਇਕ ਐਸਾ ਸਮੁੰਦਰ ਹੈ ਜਿਸ ਨੂੰ ਤਰਨਾ ਔਖਾ ਹੈ,
TATTA: The impassable world-ocean cannot be crossed over;
 
ਜਿਸ ਵਿਚੋਂ ਪਾਰ ਲੰਘਿਆ ਨਹੀਂ ਜਾ ਸਕਦਾ (ਤਦ ਤਕ ਜਦ ਤਕ) ਅੱਖਾਂ ਕੰਨ ਨੱਕ ਆਦਿ ਗਿਆਨ-ਇੰਦਰੇ ਦੁਨੀਆ (ਦੇ ਰਸਾਂ) ਵਿਚ ਡੁੱਬੇ ਰਹਿੰਦੇ ਹਨ;
the body remains embroiled in the three worlds.
 
ਪਰ ਜਦੋਂ ਸੰਸਾਰ (ਦੇ ਰਸ) ਸਰੀਰ ਦੇ ਅੰਦਰ ਹੀ ਮਿਟ ਜਾਂਦੇ ਹਨ (ਭਾਵ ਮਨੁੱਖ ਦੇ ਇੰਦ੍ਰਿਆਂ ਨੂੰ ਖਿੱਚ ਨਹੀਂ ਪਾ ਸਕਦੇ),
But when the Lord of the three worlds enters into the body,
 
ਤਦੋਂ (ਜੀਵ ਦੀ) ਆਤਮਾ (ਪ੍ਰਭੂ ਦੀ) ਜੋਤ ਵਿਚ ਮਿਲ ਜਾਂਦੀ ਹੈ, ਤਦੋਂ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਲੱਭ ਪੈਂਦਾ ਹੈ ।੨੨।
then one's essence merges with the essence of reality, and the True Lord is attained. ||22||
 
(ਮਨੁੱਖ ਦਾ ਮਨ) ਅਥਾਹ ਪਰਮਾਤਮਾ ਦੀ ਥਾਹ ਨਹੀਂ ਪਾ ਸਕਦਾ
T'HAT'HA: He is Unfathomable; His depths cannot be fathomed.
 
(ਕਿਉਂਕਿ ਇਕ ਪਾਸੇ ਤਾਂ) ਉਹ ਪ੍ਰਭੂ ਬੇਅੰਤ ਡੂੰਘਾ ਹੈ, (ਤੇ, ਦੂਜੇ ਪਾਸੇ, ਮਨੁੱਖ ਦਾ) ਇਹ ਮਨ ਕਦੇ ਟਿਕ ਕੇ ਨਹੀਂ ਰਹਿੰਦਾ (ਭਾਵ, ਕਦੇ ਪ੍ਰਭੂ-ਚਰਨਾਂ ਵਿਚ ਜੁੜਨ ਦਾ ਉੱਦਮ ਹੀ ਨਹੀਂ ਕਰਦਾ) ।
He is Unfathomable; this body is impermanent, and unstable.
 
ਇਹ ਮਨ ਥੋੜੀ ਜਿਤਨੀ (ਮਿਲੀ) ਭੁਇਂ ਵਿਚ (ਕਈ) ਨਗਰ (ਬਣਾਉਣੇ) ਸ਼ੁਰੂ ਕਰ ਦੇਂਦਾ ਹੈ (ਭਾਵ, ਥੋੜੀ ਜਿਤਨੀ ਮਿਲੀ ਉਮਰ ਵਿਚ ਕਈ ਪਸਾਰੇ ਪਸਾਰ ਬੈਠਦਾ ਹੈ;
The mortal builds his dwelling upon this tiny space;
 
ਤੇ ਇਸ ਦੇ ਇਹ ਸਾਰੇ ਪਸਾਰੇ ਪਸਾਰਨੇ ਵਿਅਰਥ ਹੀ ਕੰਮ ਹੈ, ਇਹ (ਮਾਨੋ) ਥੰਮ੍ਹਾਂ (ਕੰਧਾਂ) ਤੋਂ ਬਿਨਾ ਹੀ ਘਰ ਉਸਾਰ ਰਿਹਾ ਹੈ ।੨੩।
without any pillars, he wishes to support a mansion. ||23||
 
ਜੋ ਇਹ ਸੰਸਾਰ (ਇਹਨਾਂ ਅੱਖਾਂ ਨਾਲ) ਦਿੱਸ ਰਿਹਾ ਹੈ, ਇਹ ਸਾਰਾ ਨਾਸਵੰਤ ਹੈ,
DADDA: Whatever is seen shall perish.
 
(ਹੇ ਭਾਈ!) ਤੂੰ ਸਦਾ ਪ੍ਰਭੂ ਵਿਚ ਸੁਰਤ ਜੋੜ, ਜੋ (ਇਹਨਾਂ ਅੱਖਾਂ ਨਾਲ) ਦਿੱਸਦਾ ਨਹੀਂ ਹੈ (ਭਾਵ, ਜੋ ਦਿੱਸਦੇ ਤ੍ਰਿਗੁਣੀ ਸੰਸਾਰ ਨਾਲੋਂ ਵੱਖਰਾ ਭੀ ਹੈ) ।
Contemplate the One who is unseen.
 
ਜਦੋਂ (ਗੁਰਬਾਣੀ-ਰੂਪ) ਕੁੰਜੀ ਦਸਵੇਂ ਦੁਆਰ ਵਿਚ ਲਾਈਏ, (ਭਾਵ, ਜਦੋਂ ਮਨ ਨੂੰ ਸਤਿਗੁਰੂ ਦੀ ਬਾਣੀ ਨਾਲ ਜੋੜੀਏ)
When the key is inserted in the Tenth Gate,
 
ਉਸ ਦਿਆਲ ਪ੍ਰਭੂ ਦਾ ਦੀਦਾਰ ਤਦੋਂ ਹੀ ਕੀਤਾ ਜਾ ਸਕਦਾ ਹੈ, ।੨੪।
then the Blessed Vision of the Merciful Lord's Darshan is seen. ||24||
 
ਜਦੋਂ ਜੀਵਾਤਮਾ ਦਾ ਨਿਵਾਸ ਪਰਮਾਤਮਾ ਵਿਚ ਹੁੰਦਾ ਹੈ (ਭਾਵ, ਜਦੋਂ ਜੀਵ ਪ੍ਰਭੂ-ਚਰਨਾਂ ਵਿਚ ਜੁੜਦਾ ਹੈ), ਤਾਂ ਪ੍ਰਭੂ ਨਾਲ (ਇੱਕ-ਰੂਪ ਹੋਇਆਂ ਹੀ ਜੀਵ (ਦੇ ਜਨਮ ਮਰਨ) ਦਾ ਖ਼ਾਤਮਾ ਹੁੰਦਾ ਹੈ
DHADHA: When one ascends from the lower realms of the earth to the higher realms of the heavens, then everything is resolved.
 
(ਜੀਵਾਤਮਾ ਤੇ ਪਰਮਾਤਮਾ ਦੀ ਵਿੱਥ ਮੁੱਕ ਜਾਂਦੀ ਹੈ)
The Lord dwells in both the lower and higher worlds.
 
ਜਦੋਂ ਜੀਵ ਨੀਵੀਂ ਅਵਸਥਾ ਨੂੰ (ਭਾਵ, ਮਾਇਆ ਦੇ ਮੋਹ ਨੂੰ) ਛੱਡ ਕੇ ਉੱਚੀ ਅਵਸਥਾ ਤੇ ਅੱਪੜਦਾ ਹੈ
Leaving the earth, the soul ascends to the heavens;
 
ਤਦੋਂ ਜੀਵ ਨੂੰ ਪਰਮਾਤਮਾ ਮਿਲ ਪੈਂਦਾ ਹੈ, ਤੇ ਇਸ ਨੂੰ (ਅਸਲ) ਸੁਖ ਪ੍ਰਾਪਤ ਹੋ ਜਾਂਦਾ ਹੈ ।੨੫।
then, the lower and higher join together, and peace is obtained. ||25||
 
(ਜਿਸ ਜੀਵ ਦਾ) ਦਿਨ ਰਾਤ (ਭਾਵ, ਸਾਰਾ ਸਮਾ) (ਪ੍ਰਭੂ ਦੇ ਦੀਦਾਰ ਦੀ) ਉਡੀਕ ਕਰਦਿਆਂ ਗੁਜ਼ਰਦਾ ਹੈ,
NANNA: The days and nights go by; I am looking for the Lord.
 
ਤੱਕਦਿਆਂ (ਭਾਵ, ਦੀਦਾਰ ਦੀ ਲਗਨ ਵਿਚ ਹੀ) ਉਸ ਦੇ ਨੇਤਰ (ਪ੍ਰਭੂ-ਦੀਦਾਰ ਲਈ) ਮਤਵਾਲੇ ਹੋ ਜਾਂਦੇ ਹਨ ।
Looking for Him, my eyes have become blood-shot.
 
ਦੀਦਾਰ ਦੀ ਤਾਂਘ ਕਰਦਿਆਂ ਕਰਦਿਆਂ ਜਦੋਂ ਆਖ਼ਰ ਦੀਦਾਰ ਹੁੰਦਾ ਹੈ ਤਾਂ
After looking and looking,when He is finally found,
 
ਤਾਂ ਉਹ ਇਸ਼ਟ-ਪ੍ਰਭੂ ਦਰਸ਼ਨ ਦੀ ਤਾਂਘ ਰੱਖਣ ਵਾਲੇ (ਆਪਣੇ ਪ੍ਰੇਮੀ) ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ।੨੬।
then the one who was looking merges into the One who was looked for. ||26||
 
ਪਰਮਾਤਮਾ ਸਭ ਤੋਂ ਵੱਡਾ ਹੈ, ਉਸ ਦਾ ਕਿਸੇ ਨੇ ਅੰਤ ਨਹੀਂ ਲੱਭਾ
PAPPA: He is limitless; His limits cannot be found.
 
ਜਿਸ ਜੀਵ ਨੇ ਚਾਨਣ-ਦੇ-ਸੋਮੇ ਪ੍ਰਭੂ ਨਾਲ ਪਿਆਰ ਜੋੜਿਆ ਹੈ,
I have attuned myself to the Supreme Light.
 
ਉਹ ਆਪਣੇ ਪੰਜੇ ਹੀ ਗਿਆਨ-ਇੰਦਰਿਆਂ ਨੂੰ (ਇਉਂ) ਵੱਸ ਕਰ ਲੈਂਦਾ ਹੈ
One who controls his five senses
 
ਕਿ ਉਹ ਜੀਵ ਪਾਪ ਤੇ ਪੁੰਨ ਦੋਹਾਂ ਨੂੰ ਦੂਰ ਕਰ ਦੇਂਦਾ ਹੈ (ਭਾਵ, ਪੰਜੇ ਗਿਆਨ-ਇੰਦਰਿਆਂ ਨੂੰ ਉਹ ਇਸ ਤਰ੍ਹਾਂ ਪੂਰਨ ਤੌਰ ਤੇ ਕਾਬੂ ਕਰਦਾ ਹੈ ਕਿ ਉਸ ਨੂੰ ਆਪਣੇ ਕੰਮਾਂ ਬਾਰੇ ਇਹ ਸੋਚਣ ਦੀ ਲੋੜ ਹੀ ਨਹੀਂ ਰਹਿੰਦੀ ਜੁ ਮੈਂ ਜਿਹੜਾ ਕੰਮ ਕਰਦਾ ਹਾਂ ਇਹ ਪਾਪ ਹੈ ਜਾਂ ਪੰੁਨ; ਸੁਤੇ ਹੀ ਉਸ ਦਾ ਹਰੇਕ ਕੰਮ ਕਾਮਾਦਿਕ ਵਿਕਾਰਾਂ ਤੋਂ ਬਰੀ ਹੁੰਦਾ ਹੈ) ।੨੭।
rises above both sin and virtue. ||27||
 
ਜੇ ਜੀਵ ਆਪਣੇ ਆਪ ਉੱਤੇ ਮਾਣ ਕਰਨਾ ਛੱਡ ਦੇਵੇ, ਤਾਂ ਇਸ ਨੂੰ (ਨਾਮ-ਪਦਾਰਥ ਰੂਪ ਉਹ) ਫਲ ਮਿਲ ਜਾਂਦਾ ਹੈ (ਜਿਸ ਦੀ ਖ਼ਾਤਰ ਮਨੁੱਖਾ-ਜਨਮ ਮਿਲਿਆ ਹੈ) ।
FAFFA: Even without the flower, the fruit is produced.
 
ਤੇ, ਜੇ ਕੋਈ ਉਸ ਰੱਬੀ ਸੂਝ ਦਾ ਰਤਾ ਕੁ ਭੀ ਝਲਕਾਰਾ ਸਮਝ ਲਏ,
One who looks at a slice of that fruit
 
ਜੇ ਉਸ ਝਲਕਾਰੇ ਨੂੰ ਵਿਚਾਰੇ ਤਾਂ ਉਹ ਜਨਮ ਮਰਨ ਦੀ ਖੱਡ ਵਿਚ ਨਹੀਂ ਪੈਂਦਾ,
and reflects on it, will not be consigned to reincarnation.
 
(ਕਿਉਂਕਿ) ਰੱਬੀ ਸੂਝ ਦਾ ਉਹ ਨਿੱਕਾ ਜਿਹਾ ਭੀ ਝਲਕਾਰਾ ਉਸ ਦੇ ਦੇਹ-ਅੱਧਿਆਸ (ਆਪੇ ਦੇ ਮਾਣ) ਨੂੰ ਪੂਰਨ ਤੌਰ ਤੇ ਮੁਕਾ ਦੇਂਦਾ ਹੈ ।੨੮।
A slice of that fruit slices all bodies. ||28||
 
(ਜਿਵੇਂ ਪਾਣੀ ਦੀ) ਬੂੰਦ ਵਿਚ (ਪਾਣੀ ਦੀ) ਬੂੰਦ ਮਿਲ ਜਾਂਦੀ ਹੈ,
BABBA: When one drop blends with another drop,
 
(ਤੇ, ਫਿਰ ਵੱਖ ਨਹੀਂ ਹੋ ਸਕਦੀ, ਤਿਵੇਂ ਪ੍ਰਭੂ ਨਾਲ) ਨਿਮਖ-ਮਾਤ੍ਰ ਭੀ ਸਾਂਝ ਪਾ ਕੇ (ਜੀਵ ਪ੍ਰਭੂ ਤੋਂ) ਵਿੱਛੁੜ ਨਹੀਂ ਸਕਦਾ
then these drops cannot be separated again.
 
(ਕਿਉਂਕਿ ਜੋ ਮਨੁੱਖ ਪ੍ਰਭੂ ਦਾ) ਸੇਵਕ ਬਣ ਕੇ ਪ੍ਰੇਮ ਨਾਲ (ਪ੍ਰਭੂ ਦੀ) ਭਗਤੀ ਕਰਦਾ ਹੈ,
Become the Lord's slave, and hold tight to His meditation.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by