ਉਹ (ਪ੍ਰਭੂ ਦੇ ਦਰ ਦਾ) ਢਾਡੀ ਬਣ ਕੇ (ਮਾਇਆ ਦੇ ਮੋਹ ਦੇ) ਜ਼ੰਜੀਰਾਂ ਦਾ ਭੇਤ ਪਾ ਲੈਂਦਾ ਹੈ (ਤੇ ਇਹਨਾਂ ਦੇ ਧੋਖੇ ਵਿਚ ਨਹੀਂ ਆਉਂਦਾ) ।੨੯।
If you turn your thoughts to the Lord, the Lord will take care of you like a relative. ||29||
 
ਜੋ ਮਨੁੱਖ (ਪ੍ਰਭੂ ਨਾਲੋਂ ਪਈ) ਵਿੱਥ ਨੂੰ ਮੁਕਾ ਕੇ (ਆਪਣੇ ਮਨ ਨੂੰ ਪ੍ਰਭੂ ਦੀ ਯਾਦ ਵਿਚ) ਜੋੜਦਾ ਹੈ,
BHABHA: When doubt is pierced, union is achieved.
 
ਉਸ ਯਾਦ ਦੀ ਬਰਕਤਿ ਨਾਲ (ਸੰਸਾਰਕ) ਡਰ ਦੂਰ ਕੀਤਿਆਂ ਉਸ ਨੂੰ ਪ੍ਰਭੂ ਤੇ ਸ਼ਰਧਾ ਬਣ ਜਾਂਦੀ ਹੈ ।
I have shattered my fear, and now I have come to have faith.
 
ਜੋ ਪਰਮਾਤਮਾ ਸਾਰੇ ਜਗਤ ਵਿਚ ਵਿਆਪਕ ਹੈ, ਉਸ ਨੂੰ ਉਹ ਆਪਣੇ ਅੰਦਰ ਵੱਸਦਾ ਜਾਣ ਲੈਂਦਾ ਹੈ,
I thought that He was outside of me, but now I know that He is within me.
 
(ਤੇ ਜਿਉਂ ਜਿਉਂ) ਇਹ ਰਾਜ਼ ਉਸ ਨੂੰ ਖੁਲ੍ਹਦਾ ਹੈ (ਕਿ ਅੰਦਰ ਬਾਹਰ ਹਰ ਥਾਂ ਪ੍ਰਭੂ ਵੱਸ ਰਿਹਾ ਹੈ) ਉਹ ਸ੍ਰਿਸ਼ਟੀ ਦੇ ਮਾਲਕ-ਪ੍ਰਭੂ ਨਾਲ (ਯਾਦ ਦੀ) ਸਾਂਝ ਪਾ ਲੈਂਦਾ ਹੈ ।੩੦।
When I came to understand this mystery, then I recognized the Lord. ||30||
 
ਜੇ ਜਗਤ ਦੇ ਮੂਲ-ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲਈਏ, ਤਾਂ ਮਨ ਭਟਕਣੋਂ ਹਟ ਜਾਂਦਾ ਹੈ ।
MAMMA: Clinging to the source, the mind is satisfied.
 
ਜੋ ਜੀਵ ਇਹ ਭੇਤ ਪਾ ਲੈਂਦਾ ਹੈ (ਕਿ ਪ੍ਰਭੂ-ਚਰਨਾਂ ਵਿਚ ਜੁੜਿਆਂ ਮਨ ਟਿਕ ਜਾਂਦਾ ਹੈ) ਉਹ ਜੀਵ ਮਨ (ਦੀ ਦੌੜ-ਭੱਜ) ਨੂੰ ਸਮਝ ਲੈਂਦਾ ਹੈ ।
One who knows this mystery understands his own mind.
 
(ਸੋ,) ਜੇ ਮਨ (ਪ੍ਰਭੂ-ਚਰਨਾਂ ਵਿਚ) ਜੁੜਨ ਲੱਗੇ ਤਾਂ ਮਤਾਂ ਕੋਈ (ਇਸ ਕੰਮ ਵਿਚ) ਢਿੱਲ ਕਰੇ;
Let no one delay in uniting his mind.
 
(ਕਿਉਂਕਿ ਪ੍ਰਭੂ-ਚਰਨਾਂ ਵਿਚ ਜੁੜਨ ਦੀ ਬਰਕਤ ਨਾਲ) ਮਨ (ਪ੍ਰਭੂ ਵਿਚ) ਲੀਨ ਹੋ ਜਾਂਦਾ ਹੈ, ਅਤੇ ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਪ੍ਰਾਪਤ ਕਰ ਲੈਂਦਾ ਹੈ ।੩੧।
Those who obtain the True Lord are immersed in delight. ||31||
 
(ਹਰੇਕ ਜੀਵ ਦਾ ਜਗਤ ਵਿਚ ਆਉਣ ਦਾ ਅਸਲ) ਕੰਮ ਮਨ ਨਾਲ ਹੈ (ਉਹ ਕੰਮ ਇਹ ਹੈ ਕਿ ਜੀਵ ਆਪਣੇ ਮਨ ਨੂੰ ਕਾਬੂ ਵਿਚ ਰੱਖੇ) । ਮਨ ਨੂੰ ਵੱਸ ਵਿਚ ਕੀਤਿਆਂ ਹੀ (ਜੀਵ ਨੂੰ ਅਸਲ ਮਨੋਰਥ ਦੀ) ਕਾਮਯਾਬੀ ਹੁੰਦੀ ਹੈ ।
MAMMA: The mortal's business is with his own mind; one who disciplines his mind attains perfection.
 
ਕਬੀਰ ਜੀ ਆਖਦੇ ਹਨ (ਕਿ ਜੀਵ ਦਾ ਅਸਲ ਕੰਮ) ਨਿਰੋਲ ਮਨ ਨਾਲ ਹੀ ਹੈ, ਮਨ ਵਰਗਾ (ਜੀਵ ਨੂੰ) ਹੋਰ ਕੋਈ ਨਹੀਂ ਮਿਲਿਆ (ਜਿਸ ਨਾਲ ਇਸ ਦਾ ਅਸਲ ਵਾਹ ਪੈਂਦਾ ਹੋਵੇ) ।੩੨।
Only the mind can deal with the mind; says Kabeer, I have not met anything like the mind. ||32||
 
(ਮਾਇਆ ਨਾਲ ਮਿਲ ਕੇ) ਇਹ ਮਨ ਮਾਇਆ (ਦਾ ਰੂਪ) ਹੋ ਜਾਂਦਾ ਹੈ । (ਅਨੰਦ-ਸਰੂਪ ਹਰੀ ਨਾਲ ਮਿਲ ਕੇ) ਇਹ ਮਨ ਅਨੰਦ-ਸਰੂਪ ਹਰੀ ਬਣ ਜਾਂਦਾ ਹੈ ।
This mind is Shakti; this mind is Shiva.
 
(ਸਰੀਰ ਨਾਲ ਜੁੜ ਕੇ) ਇਹ ਮਨ ਸਰੀਰ-ਰੂਪ ਹੀ ਹੋ ਜਾਂਦਾ ਹੈ (ਭਾਵ, ਆਪਣੇ ਆਪ ਨੂੰ ਸਰੀਰ ਨਾਲੋਂ ਵੱਖਰਾ ਨਹੀਂ ਸਮਝਦਾ, ਆਪਣੇ ਕਰਤੱਬ ਖਾਣਾ-ਪੀਣਾ ਹੀ ਸਮਝਦਾ ਹੈ) ।
This mind is the life of the five elements.
 
ਪਰ ਜਦੋਂ ਮਨੁੱਖ ਇਸ ਮਨ ਨੂੰ ਵੱਸ ਵਿਚ ਕਰ ਕੇ ਪੂਰਨ ਖਿੜਾਉ ਵਿਚ ਟਿਕਦਾ ਹੈ,
When this mind is channeled, and guided to enlightenment,
 
ਤਦੋਂ ਉਹ ਸਾਰੇ ਜਗਤ ਵਿਚ ਵਿਆਪਕ ਪ੍ਰਭੂ ਦੀਆਂ ਹੀ ਗੱਲਾਂ ਕਰਦਾ ਹੈ ।੩੩।
it can describe the secrets of the three worlds. ||33||
 
(ਹੇ ਭਾਈ!) ਜੇ ਤੂੰ (ਜੀਵਨ ਦਾ ਸਹੀ ਰਸਤਾ) ਜਾਨਣਾ ਚਾਹੁੰਦਾ ਹੈਂ, ਤਾਂ (ਆਪਣੀ) ਭੈੜੀ ਮੱਤ ਨੂੰ ਮੁਕਾ ਦੇਹ, ਇਸ ਸਰੀਰ (-ਰੂਪ) ਪਿੰਡ ਨੂੰ (ਆਪਣੇ) ਵੱਸ ਵਿਚ ਲਿਆ (ਭਾਵ, ਅੱਖ ਕੰਨ ਆਦਿਕ ਗਿਆਨ-ਇੰਦਰਿਆਂ ਨੂੰ ਵਿਕਾਰਾਂ ਵਲ ਨਾਹ ਜਾਣ ਦੇ) ।
YAYYA: If you know anything, then destroy your evil-mindedness, and subjugate the body-village.
 
(ਇਸ ਸਰੀਰ ਨੂੰ ਵੱਸ ਵਿਚ ਲਿਆਉਣਾ, ਮਾਨੋ, ਇਕ ਜੁੱਧ ਹੈ) ਜੇ ਤੂੰ ਇਸ ਜੁੱਧ ਵਿਚ ਰੁੱਝ ਕੇ ਭਾਂਜ ਨਾਹ ਖਾ ਜਾਏਂ ਤਾਂ ਹੀ ਤੇਰਾ ਨਾਮ ਸੂਰਮਾ (ਹੋ ਸਕਦਾ) ਹੈ ।੩੪।
When you are engaged in the battle, don't run away; then, you shall be known as a spiritual hero. ||34||
 
ਜਿਸ ਮਨੁੱਖ ਨੇ ਮਾਇਆ ਦੇ ਸੁਆਦ ਨੂੰ ਫਿੱਕਾ ਜਿਹਾ ਸਮਝ ਲਿਆ ਹੈ,
RARRA: I have found tastes to be tasteless.
 
ਉਸ ਨੇ ਮਾਇਕ ਚਸਕਿਆਂ ਤੋਂ ਬਚੇ ਰਹਿ ਕੇ ਉਹ ਆਤਮਕ ਆਨੰਦ ਮਾਣ ਲਿਆ ਹੈ ।
Becoming tasteless, I have realized that taste.
 
ਜਿਸ ਨੇ ਇਹ (ਦੁਨੀਆ ਵਾਲੇ) ਚਸਕੇ ਛੱਡ ਦਿੱਤੇ ਹਨ, ਉਸ ਨੂੰ ਉਹ (ਪ੍ਰਭੂ ਦੇ ਨਾਮ ਦਾ) ਅਨੰਦ ਪ੍ਰਾਪਤ ਹੋ ਗਿਆ ਹੈ;
Abandoning these tastes, I have found that taste.
 
ਕਿਉਂਕਿ) ਜਿਸ ਨੇ ਉਹ (ਨਾਮ-) ਰਸ ਪੀਤਾ ਹੈ ਉਸ ਨੂੰ ਇਹ (ਮਾਇਆ ਵਾਲਾ) ਸੁਆਦ ਚੰਗਾ ਨਹੀਂ ਲੱਗਦਾ ।੩੫।
Drinking in that taste, this taste is no longer pleasing. ||35||
 
ਜੇ (ਕਿਸੇ ਮਨੁੱਖ ਦਾ) ਮਨ ਅਜਿਹੀ ਇਕਾਗ੍ਰਤਾ ਨਾਲ (ਪ੍ਰਭੂ ਦੀ ਯਾਦ ਵਿਚ) ਬਿਰਤੀ ਜੋੜ ਲਏ ਕਿ
LALLA: Embrace such love for the Lord in your mind,
 
ਕਿਸੇ ਹੋਰ ਪਾਸੇ ਵਲ ਨਾਹ ਭਟਕੇ ਤਾਂ ਉਸ ਨੂੰ ਸਭ ਤੋਂ ਉੱਚਾ ਤੇ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ;
that you shall not have to go to any other; you shall attain the supreme truth.
 
ਅਤੇ ਜੇ ਉਸ ਲਿਵ ਦੀ ਹਾਲਤ ਵਿਚ ਪੇ੍ਰਮ ਦੀ ਤਾਰ ਲਾ ਦੇਵੇ (ਭਾਵ, ਇਕ-ਤਾਰ ਮਗਨ ਰਹੇ)
And if you embrace love and affection for Him there,
 
ਤਾਂ ਉਸ ਅਲੱਗ ਪ੍ਰਭੂ ਨੂੰ ਉਹ ਲੱਭ ਲੈਂਦਾ ਹੈ ਤੇ ਲੱਭ ਕੇ ਸਦਾ ਲਈ ਉਸ ਦੇ ਚਰਨਾਂ ਵਿਚ ਟਿਕਿਆ ਰਹਿੰਦਾ ਹੈ ।੩੬।
then you shall obtain the Lord; obtaining Him, you shall be absorbed in His Feet. ||36||
 
(ਹੇ ਭਾਈ!) ਸਦਾ ਪ੍ਰਭੂ ਨੂੰ (ਆਪਣੇ ਹਿਰਦੇ ਵਿਚ) ਯਾਦ ਰੱਖ
WAWA: Time and time again, dwell upon the Lord.
 
ਸਦਾ ਪ੍ਰਭੂ ਨੂੰ (ਆਪਣੇ ਹਿਰਦੇ ਵਿਚ) ਯਾਦ ਰੱਖ ਕੇ (ਜੀਵ ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਨਹੀਂ ਆਉਂਦਾ
Dwelling upon the Lord, defeat shall not come to you.
 
ਮੈਂ ਉਸ ਭਗਤ ਜਨ ਤੋਂ ਸਦਕੇ ਹਾਂ ਜੋ ਪ੍ਰਭੂ ਦੇ ਗੁਣ ਗਾਂਦਾ ਹੈ ।
I am a sacrifice, a sacrifice to those, who sing the praises of the Saints, the sons of the Lord.
 
ਪ੍ਰਭੂ ਨੂੰ ਮਿਲ ਕੇ ਉਹ ਹਰ ਥਾਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਹੀ ਵੇਖਦਾ ਹੈ ।੩੭।
Meeting the Lord, total Truth is obtained. ||37||
 
(ਹੇ ਭਾਈ!) ਉਸ ਪ੍ਰਭੂ ਨਾਲ ਹੀ ਜਾਣ-ਪਛਾਣ ਕਰਨੀ ਚਾਹੀਦੀ ਹੈ । ਉਸ ਪ੍ਰਭੂ ਨਾਲ ਸਾਂਝ ਪਾਇਆਂ ਇਹ ਜੀਵ (ਉਸ ਪ੍ਰਭੂ ਦਾ ਰੂਪ ਹੀ) ਹੋ ਜਾਂਦਾ ਹੈ ।
WAWA: Know Him. By knowing Him, this mortal becomes Him.
 
ਜਦੋਂ ਇਹ ਜੀਵ ਤੇ ਉਹ ਪ੍ਰਭੂ ਇਕ-ਰੂਪ ਹੋ ਜਾਂਦੇ ਹਨ, ਤਾਂ ਇਹਨਾਂ ਮਿਲਿਆਂ ਨੂੰ ਕੋਈ ਹੋਰ ਨਹੀਂ ਸਮਝ ਸਕਦਾ (ਭਾਵ, ਫਿਰ ਕੋਈ ਹੋਰ ਇਹਨਾਂ ਮਿਲਿਆਂ ਵਿਚ ਵਿੱਥ ਨਹੀਂ ਲੱਭ ਸਕਦਾ) ।੩੮।
When this soul and that Lord are blended, then, having been blended, they cannot be known separately. ||38||
 
ਚੰਗੀ ਤਰ੍ਹਾਂ ਉਸ ਪਰਮਾਤਮਾ ਦੀ ਸੰਭਾਲ ਕਰੋ ।
SASSA: Discipline your mind with sublime perfection.
 
ਆਪਣੇ ਮਨ ਨੂੰ ਉਹਨਾਂ ਬਚਨਾਂ ਵਿਚ ਲਿਆ ਕੇ ਜੋੜੋ, ਜਿਨ੍ਹਾਂ ਕਰਕੇ ਇਹ ਮਨ ਪਰਮਾਤਮਾ ਵਿਚ ਪਰਚ ਜਾਏ ।
Refrain from that talk which attracts the heart.
 
ਪ੍ਰਭੂ ਵਿਚ ਮਨ ਪਰਚਿਆਂ ਜਦੋਂ (ਅੰਦਰ) ਪ੍ਰੇਮ ਪੈਦਾ ਹੁੰਦਾ ਹੈ
The heart is attracted, when love wells up.
 
ਤਾਂ ਉਸ ਅਵਸਥਾ ਵਿਚ ਤਿੰਨਾਂ ਭਵਨਾਂ ਦਾ ਮਾਲਕ-ਪਰਮਾਤਮਾ ਹੀ (ਹਰ ਥਾਂ) ਵਿਆਪਕ ਦਿੱਸਦਾ ਹੈ ।੩੯।
The King of the three worlds is perfectly pervading and permeating there. ||39||
 
ਜੇ ਕੋਈ ਮਨੁੱਖ ਪਰਮਾਤਮਾ ਦੀ ਭਾਲ ਵਿਚ ਰੱੁਝ ਜਾਏ, (ਇਸ ਤਰ੍ਹਾਂ) ਜੋ ਭੀ ਮਨੁੱਖ ਪ੍ਰਭੂ ਨੂੰ ਲੱਭ ਲੈਂਦਾ ਹੈ ਉਹ ਮੁੜ ਜੰਮਦਾ ਮਰਦਾ ਨਹੀਂ ।
KHAKHA: Anyone who seeks Him, and by seeking Him, finds Him, shall not be born again.
 
ਜੋ ਕੋਈ ਜੀਵ ਪ੍ਰਭੂ ਦੇ ਗੁਣਾਂ ਨੂੰ ਸਮਝ ਕੇ ਉਹਨਾਂ ਨੂੰ ਮੁੜ ਮੁੜ ਚੇਤੇ ਕਰਦਾ ਹੈ,
When someone seeks Him, and comes to understand and contemplate Him,
 
ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘਦਿਆਂ ਚਿਰ ਨਹੀਂ ਲਾਂਦਾ ।੪੦।
then he crosses over the terrifying world-ocean in an instant. ||40||
 
ਜਿਹੜੀ ਜੀਵ-ਇਸਤ੍ਰੀ (ਆਪਣੀ ਹਿਰਦਾ-ਰੂਪ) ਖਸਮ-ਪ੍ਰਭੂ ਦੀ ਸੇਜ ਸਵਾਰਦੀ ਹੈ ।
SASSA: The bed of the soul-bride is adorned by her Husband Lord;
 
ਉਹੀ (ਜੀਵ-) ਸਖੀ (ਆਪਣੇ ਮਨ ਦੇ) ਸੰਸੇ ਦੂਰ ਕਰਦੀ ਹੈ ।
her skepticism is dispelled.
 
(ਜੀਵ-ਇਸਤ੍ਰੀ ਦੁਨੀਆ ਵਾਲੇ) ਹੋਛੇ ਸੁਖ ਛੱਡ ਕੇ (ਪ੍ਰਭੂ ਦੇ ਪਿਆਰ ਦਾ) ਸਭ ਤੋਂ ਉੱਚਾ ਸੁਖ ਹਾਸਲ ਕਰਦੀ ਹੈ
Renouncing the shallow pleasures of the world, she obtains the supreme delight.
 
(ਇਸ ਅਵਸਥਾ ਦੇ ਬਣਿਆਂ ਹੀ ਅਸਲੀ ਭਾਵ ਵਿਚ) ਤਦੋਂ ਇਹ (ਜੀਵ ਪ੍ਰਭੂ ਦੀ) ਇਸਤ੍ਰੀ, ਤੇ ਉਹ (ਪ੍ਰਭੂ ਜੀਵ-ਇਸਤ੍ਰੀ ਦਾ) ਖਸਮ ਅਖਵਾਉਂਦਾ ਹੈ ।੪੧।
Then, she is the soul-bride; He is called her Husband Lord. ||41||
 
ਜੀਵ ਨੇ ਮਨੁੱਖਾ-ਜਨਮ ਹਾਸਲ ਕਰ ਕੇ ਉਸ ਪ੍ਰਭੂ ਨੂੰ ਨਹੀਂ ਪਛਾਤਾ, ਜੋ ਸੱਚ-ਮੁੱਚ ਹਸਤੀ ਵਾਲਾ ਹੈ ।
HAHA: He exists, but He is not known to exist.
 
ਜਦੋਂ ਜੀਵ ਨੂੰ ਪ੍ਰਭੂ ਦੀ ਹਸਤੀ ਦਾ ਨਿਸ਼ਚਾ ਹੋ ਜਾਂਦਾ ਹੈ, ਤਦੋਂ ਹੀ ਇਸ ਦਾ ਮਨ (ਪ੍ਰਭੂ ਵਿਚ) ਪਤੀਜ ਜਾਂਦਾ ਹੈ ।
When He is known to exist, then the mind is pleased and appeased.
 
(ਪਰਮਾਤਮਾ) ਹੈ ਤਾਂ ਜ਼ਰੂਰ (ਪਰ ਇਸ ਵਿਸ਼ਵਾਸ ਦਾ ਲਾਭ ਤਦੋਂ ਹੀ ਹੁੰਦਾ ਹੈ) ਜਦੋਂ ਕੋਈ ਜੀਵ (ਇਸ ਗੱਲ ਨੂੰ) ਸਮਝ ਲਏ ।
Of course the Lord exists, if one could only understand Him.
 
ਤਦੋਂ ਇਹ ਜੀਵ ਉਸ ਪ੍ਰਭੂ ਦਾ ਰੂਪ ਹੀ ਹੋ ਜਾਂਦਾ ਹੈ, ਇਹ (ਵੱਖਰੀ ਹਸਤੀ ਵਾਲਾ) ਨਹੀਂ ਰਹਿ ਜਾਂਦਾ ।੪੨।
Then, He alone exists, and not this mortal being. ||42||
 
ਸਾਰਾ ਜਗਤ ਇਹੀ ਆਖਦਾ ਫਿਰਦਾ ਹੈ (ਭਾਵ, ਇਸੇ ਲਾਲਸਾ ਵਿਚ ਭਟਕਦਾ ਫਿਰਦਾ ਹੈ) ਕਿ ਮੈਂ (ਮਾਇਆ) ਸਾਂਭ ਲਵਾਂ, ਮੈਂ (ਮਾਇਆ) ਇਕੱਠੀ ਕਰ ਲਵਾਂ ।
Everyone goes around saying, "I'll take this, and I'll take that."
 
ਇਸ ਮਾਇਆ ਦੀ ਖ਼ਾਤਰ ਹੀ (ਫਿਰ ਜੀਵ ਨੂੰ) ਬੜਾ ਫ਼ਿਕਰ ਆ ਵਾਪਰਦਾ ਹੈ ।
Because of that, they suffer in terrible pain.
 
ਪਰ ਜਦੋਂ ਜੀਵ ਮਾਇਆ ਦੇ ਪਤੀ ਪਰਮਾਤਮਾ ਨਾਲ ਪ੍ਰੀਤ ਜੋੜਦਾ ਹ
When someone comes to love the Lord of Lakhshmi,
 
ਤਦੋਂ (ਇਸ ਦਾ) ਫ਼ਿਕਰ ਮੁੱਕ ਜਾਂਦਾ ਹੈ, ਤੇ ਇਹ ਸਾਰੇ ਸੁਖ ਹਾਸਲ ਕਰ ਲੈਂਦਾ ਹੈ ।੪੩।
his sorrow departs, and he obtains total peace. ||43||
 
ਮਰਦਿਆਂ ਖਪਦਿਆਂ ਜੀਵ ਦੇ ਕਈ ਜਨਮ ਲੰਘ ਗਏ ਹਨ;
KHAKHA: Many have wasted their lives, and then perished.
 
ਪਰ, ਗੇੜ ਵਿਚ ਪਿਆ ਅਜੇ ਤਕ ਇਹ (ਪ੍ਰਭੂ ਨੂੰ) ਯਾਦ ਨਹੀਂ ਕਰਦਾ ।
Wasting away, they do not remember the Lord, even now.
 
ਹੁਣ (ਐਸ ਜਨਮ ਵਿਚ ਹੀ) ਜੇ ਜਗਤ ਦੀ ਅਸਲੀਅਤ ਨੂੰ ਸਮਝ ਕੇ (ਇਸ ਦਾ) ਮਨ (ਪ੍ਰਭੂ ਵਿਚ) ਟਿਕ ਜਾਏ ਤਾਂ
But if someone, even now, comes to know the transitory nature of the world and restrain his mind,
 
ਤਾਂ ਜਿਸ ਪ੍ਰਭੂ ਤੋਂ ਇਹ ਵਿਛੜਿਆ ਹੋਇਆ ਹੈ, ਉਸ ਵਿਚ ਇਸ ਨੂੰ ਟਿਕਾਣਾ ਮਿਲ ਸਕਦਾ ਹੈ ।੪੪।
he shall find his permanent home, from which he was separated. ||44||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by