(ਇਸ ਮਿਹਨਤ ਦਾ) ਐਸਾ ਫਲ ਮਿਲੇਗਾ ਜੋ ਕਦੇ ਨਹੀਂ ਮੁੱਕੇਗਾ, ਐਸਾ ਸੁੰਦਰ ਜੀਵਨ ਜੀਵੋਗੇ ਜੋ ਸਦਾ ਕਾਇਮ ਰਹੇਗਾ ।੧੦।
you shall live throughout the ages, eating the fruit of immortality. ||10||
 
(ਇਸ ਉੱਦਮ ਨਾਲ) ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ;
On the tenth day of the lunar cycle, there is ecstasy in all directions.
 
ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ; ਉਹ ਪਰਮਾਤਮਾ ਮਿਲ ਪੈਂਦਾ ਹੈ,
Doubt is dispelled, and the Lord of the Universe is met.
 
ਜੋ ਨਿਰਾ ਨੂਰ ਹੀ ਨੂਰ ਹੈ, ਜੋ ਸਾਰੇ ਜਗਤ ਦਾ ਅਸਲਾ ਹੈ, ਜਿਸ ਵਰਗਾ ਹੋਰ ਕੋਈ ਨਹੀਂ ਹੈ,
He is the Embodiment of light, the incomparable essence.
 
ਜਿਸ ਵਿਚ ਵਿਕਾਰਾਂ ਦੀ ਕੋਈ ਭੀ ਮੈਲ ਨਹੀਂ ਹੈ, ਨਾਹ ਉਸ ਵਿਚ ਅਗਿਆਨਤਾ ਦਾ ਹਨੇਰਾ ਹੈ ਅਤੇ ਨਾਹ ਹੀ ਤ੍ਰਿਸ਼ਨਾ ਆਦਿਕ ਵਿਕਾਰਾਂ ਦੀ ਅੱਗ ਹੈ ।
He is stainless, without stain, beyond both sunshine and shade. ||11||
 
(ਜਦੋਂ ਮਨੁੱਖ ਦਾ ਮਨ ਵਿਕਾਰਾਂ ਵਲੋਂ ਹਟ ਕੇ) ਇੱਕ ਪਰਮਾਤਮਾ (ਦੀ ਯਾਦ) ਵਲ ਜਾਂਦਾ ਹੈ,
On the eleventh day of the lunar cycle, if you run in the direction of the One,
 
ਤਦੋਂ ਉਹ ਮੁੜ ਜਨਮ-ਮਰਨ ਦੇ ਕਸ਼ਟਾਂ ਵਿਚ ਨਹੀਂ ਆਉਂਦਾ ।
you will not have to suffer the pains of reincarnation again.
 
ਉਸ ਦੇ ਅੰਦਰ ਠੰਢ ਪੈ ਜਾਂਦੀ ਹੈ ਅਤੇ ਉਸ ਦਾ ਆਪਾ ਪਵਿੱਤਰ ਹੋ ਜਾਂਦਾ ਹੈ
Your body will become cool, immaculate and pure.
 
ਜੋ ਪਰਮਾਤਮਾ ਕਿਤੇ ਦੂਰ ਦੱਸਿਆ ਜਾਂਦਾ ਸੀ ਉਹ ਉਸ ਨੂੰ ਨੇੜੇ (ਆਪਣੇ ਅੰਦਰ ਹੀ) ਲੱਭ ਪੈਂਦਾ ਹੈ,
The Lord was said to be far away, but He is found near at hand. ||12||
 
(ਜਿਸ ਮਨੁੱਖ ਦਾ ਮਨ ਸਿਰਫ਼ “ਏਕ ਦਿਸ ਧਾਵੈ”, ਜੋ ਮਨੁੱਖ ਸਿਰਫ਼ ਇੱਕ ਪ੍ਰਭੂ ਦੀ ਯਾਦ ਵਿਚ ਜੁੜਦਾ ਹੈ, ਉਸ ਦੇ ਅੰਦਰ, ਮਾਨੋ) ਬਾਰ੍ਹਾਂ ਸੂਰਜ ਚੜ੍ਹ ਪੈਂਦੇ ਹਨ (ਭਾਵ, ਉਸ ਦੇ ਅੰਦਰ ਪੂਰਨ ਗਿਆਨ ਦਾ ਪ੍ਰਕਾਸ਼ ਹੋ ਜਾਂਦਾ ਹੈ)
On the twelfth day of the lunar cycle, twelve suns rise.
 
ਉਸ ਦੇ ਅੰਦਰ (ਮਾਨੋ) ਦਿਨ ਰਾਤ ਇੱਕ-ਰਸ ਵਾਜੇ ਵੱਜਦੇ ਹਨ,
Day and night, the celestial bugles vibrate the unstruck melody.
 
ਉਸ ਨੂੰ ਤਿੰਨਾਂ ਭਵਨਾਂ ਦੇ ਮਾਲਕ-ਪ੍ਰਭੂ ਦਾ ਦੀਦਾਰ ਹੋ ਜਾਂਦਾ ਹੈ;
Then, one beholds the Father of the three worlds.
 
ਇਕ ਅਚਰਜ ਖੇਡ ਬਣ ਜਾਂਦੀ ਹੈ ਕਿ ਉਹ ਮਨੁੱਖ ਸਧਾਰਨ ਬੰਦੇ ਤੋਂ ਕਲਿਆਣ-ਸਰੂਪ ਪਰਮਾਤਮਾ ਦਾ ਰੂਪ ਹੋ ਜਾਂਦਾ ਹੈ ।੧੩।
This is wonderful! The human being has become God! ||13||
 
(ਜਿਸ ਮਨੁੱਖ ਦਾ ਮਨ ਕੇਵਲ “ਏਕ ਦਿਸ ਧਾਵੈ”) ਉਹ ਅਗੰਮ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ,
On the thirteenth day of the lunar cycle, the thirteen holy books proclaim
 
(ਇਸ ਸਿਫ਼ਤਿ-ਸਾਲਾਹ ਦੀ ਬਰਕਤ ਨਾਲ) ਉਹ ਸਾਰੇ ਸੰਸਾਰ ਵਿਚ ਉਸ ਪ੍ਰਭੂ ਨੂੰ ਇਕ-ਸਮਾਨ ਪਛਾਣਦਾ ਹੈ (ਵੇਖਦਾ ਹੈ) ।
that you must recognize the Lord in the nether regions of the underworld as well as the heavens.
 
ਨਾਹ ਉਸ ਨੂੰ ਕੋਈ ਨੀਵਾਂ ਦਿੱਸਦਾ ਹੈ, ਨਾਹ ਉੱਚਾ; ਕਿਸੇ ਵਲੋਂ ਆਦਰ ਹੋਵੇ ਜਾਂ ਨਿਰਾਦਰੀ, ਉਸ ਲਈ ਇੱਕੋ ਜਿਹੇ ਹਨ,
There is no high or low, no honor or dishonor.
 
ਕਿਉਂਕਿ ਉਸ ਨੂੰ ਸਾਰੇ ਜੀਵਾਂ ਵਿਚ ਪਰਮਾਤਮਾ ਹੀ ਵਿਆਪਕ ਦਿੱਸਦਾ ਹੈ ।੧੪
The Lord is pervading and permeating all. ||14||
 
(ਹੇ ਭਾਈ!) ਪ੍ਰਭੂ ਜੀ ਸਾਰੀ ਸ੍ਰਿਸ਼ਟੀ ਵਿਚ ਸ੍ਰਿਸ਼ਟੀ ਦੇ ਜ਼ੱਰੇ ਜ਼ੱਰੇ ਵਿਚ ਵੱਸ ਰਹੇ ਹਨ ।
On the fourteenth day of the lunar cycle, in the fourteen worlds
 
ਪ੍ਰਭੂ ਜੀ ਸਾਰੀ ਸ੍ਰਿਸ਼ਟੀ ਵਿਚ ਸ੍ਰਿਸ਼ਟੀ ਦੇ ਜ਼ੱਰੇ ਜ਼ੱਰੇ ਵਿਚ ਵੱਸ ਰਹੇ ਹਨ ।
and on each and every hair, the Lord abides.
 
(ਇਹ ਯਕੀਨ ਲਿਆ ਕੇ ਕਿ ਉਹ ਪ੍ਰਭੂ ਤੁਹਾਡੇ ਅੰਦਰ ਵੱਸ ਰਿਹਾ ਹੈ ਤੇ ਸਭ ਜੀਵਾਂ ਵਿਚ ਵੱਸ ਰਿਹਾ ਹੈ) ਦੂਜਿਆਂ ਦੀ ਸੇਵਾ ਦੀ ਅਤੇ ਜੋ ਕੁਝ ਪ੍ਰਭੂ ਨੇ ਤੁਹਾਨੂੰ ਦਿੱਤਾ ਹੈ, ਉਸ ਵਿਚ ਰਾਜ਼ੀ ਰਹਿਣ ਦੀ ਸੁਰਤ ਪਕਾਉ
Center yourself and meditate on truth and contentment.
 
ਉਸ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰੋ, ਤਾ ਕਿ ਉਸ ਦੇ ਇਸ ਸਹੀ ਸਰੂਪ ਦੀ ਸੂਝ ਬਣੀ ਰਹੇ ।
Speak the speech of God's spiritual wisdom. ||15||
 
ਜਿਵੇਂ ਪੂਰਨਮਾਸ਼ੀ ਨੂੰ ਅਕਾਸ਼ ਵਿਚ ਪੂਰਾ ਚੰਦ ਚੜ੍ਹਦਾ ਹੈ ਤੇ ਚੰਦ ਦੀਆਂ ਸਾਰੀਆਂ ਹੀ ਕਲਾਂ ਪਰਗਟ ਹੁੰਦੀਆਂ ਹਨ
On the day of the full moon, the full moon fills the heavens.
 
ਤਿਵੇਂ ਤੇਰੇ ਅੰਦਰ ਭੀ ਸਹਿਜ ਅਵਸਥਾ ਦਾ ਪਰਕਾਸ਼ ਹੋਵੇਗਾ
Its power is diffused through its gentle light.
 
ਜੋ ਪਰਮਾਤਮਾ ਸ੍ਰਿਸ਼ਟੀ ਦੇ ਸ਼ੁਰੂ ਤੋਂ ਅਖ਼ੀਰ ਤਕ ਤੇ ਵਿਚਕਾਰਲੇ ਸਮੇ ਵਿਚ (ਭਾਵ, ਸਦਾ ਹੀ) ਮੌਜੂਦ ਹੈ
In the beginning, in the end, and in the middle, God remains firm and steady.
 
ਉਸ ਸੁਖਾਂ ਦੇ ਸਮੁੰਦਰ-ਪ੍ਰਭੂ ਵਿਚ, ਹੇ ਕਬੀਰ! ਜੇ ਤੂੰ ਚੁੱਭੀ ਲਾ ਕੇ ਉਸ ਦਾ ਸਿਮਰਨ ਕਰ।
Kabeer is immersed in the ocean of peace. ||16||
 
One Universal Creator God. By The Grace Of The True Guru:
 
Raag Gauree, The Seven Days Of The Week Of Kabeer Jee:
 
ਮੈਂ ਹਰ ਵੇਲੇ ਪਰਮਾਤਮਾ ਦੇ ਗੁਣ ਗਾਉਂਦਾ ਹਾਂ
Sing the Glorious Praises of the Lord each and every day.
 
ਗੁਰੂ ਦੇ ਚਰਨਾਂ ਵਿਚ ਅੱਪੜ ਕੇ ਮੈਂ ਉਹ ਭੇਤ ਲੱਭ ਲਿਆ ਹੈ ਜਿਸ ਨਾਲ ਪਰਮਾਤਮਾ ਨੂੰ ਮਿਲ ਸਕੀਦਾ ਹੈ (ਭਾਵ, ਪ੍ਰਭੂ ਦੀ ਸਿਫ਼ਤਿ-ਸਾਲਾਹ ਪ੍ਰਭੂ ਨੂੰ ਮਿਲਣ ਦਾ ਸਹੀ ਤਰੀਕਾ ਹੈ) ।੧।ਰਹਾਉ।
Meeting with the Guru, you shall come to know the mystery of the Lord. ||1||Pause||
 
(‘ਬਾਰ ਬਾਰ ਹਰਿ ਕੇ ਗੁਨ’ ਗਾ ਕੇ, ਜੋ ਮਨੁੱਖ) ਪਰਮਾਤਮਾ ਦੀ ਭਗਤੀ ਸ਼ੁਰੂ ਕਰਦਾ ਹੈ,
On Sunday, begin the devotional worship of the Lord,
 
ਇਹ ਭਗਤੀ ਉਸ ਦੇ ਸਰੀਰ-ਘਰ ਨੂੰ ਥੰਮ੍ਹੀ ਦਾ ਕੰਮ ਦੇਂਦੀ ਹੈ, ਉਸ ਦੇ ਮਨ ਦੇ ਫੁਰਨਿਆਂ ਨੂੰ ਸਹਾਰਾ ਦੇਂਦੀ ਹੈ (ਭਾਵ, ਉਸ ਦੇ ਗਿਆਨ-ਇੰਦ੍ਰੇ ਅਤੇ ਮਨ ਦੇ ਫੁਰਨੇ ਭਟਕਣੋਂ ਹਟ ਜਾਂਦੇ ਹਨ)
and restrain the desires within the temple of the body.
 
ਭਗਤੀ ਨਾਲ ਸੁਗੰਧਤ ਹੋਈ ਉਸ ਦੀ ਸੁਰਤ ਦਿਨ ਰਾਤ ਲਗਾਤਾਰ (ਪ੍ਰਭੂ-ਚਰਨਾਂ ਵਿਚ) ਜੁੜੀ ਰਹਿੰਦੀ ਹੈ,
When your attention is focused day and night upon that imperishable place,
 
ਤਦੋਂ ਅਡੋਲਤਾ ਵਿਚ ਟਿਕਣ ਕਰਕੇ ਮਨ ਦੇ ਅੰਦਰ (ਮਾਨੋ) ਇੱਕ-ਰਸ ਬੰਸਰੀ ਵੱਜਦੀ ਹੈ ।੧।
then the celestial flutes play the unstruck melody in tranquil peace and poise. ||1||
 
(‘ਬਾਰ ਬਾਰ ਹਰਿ ਕੇ ਗੁਨ’ ਗਾਵਣ ਨਾਲ ਮਨੁੱਖ ਦੇ ਮਨ ਵਿਚ) ਸ਼ਾਂਤੀ ਠੰਢ ਦਾ ਅੰਮ੍ਰਿਤ ਵਰ੍ਹਦਾ ਹੈ,
On Monday, the Ambrosial Nectar trickles down from the moon.
 
(ਇਹ ਅੰਮ੍ਰਿਤ) ਚੱਖਣ ਨਾਲ ਮਨ ਤੁਰਤ ਸਾਰੇ ਵਿਕਾਰ ਦੂਰ ਕਰ ਦੇਂਦਾ ਹੈ,
Tasting it, all poisons are removed in an instant.
 
ਸਤਿਗੁਰੂ ਦੀ ਬਾਣੀ ਦੀ ਬਰਕਤ ਨਾਲ (ਮਨੁੱਖ ਦਾ ਵਿਕਾਰਾਂ ਵਲੋਂ) ਰੋਕਿਆ ਹੋਇਆ ਮਨ ਪ੍ਰਭੂ ਦੇ ਦਰ ਤੇ ਟਿਕਿਆ ਰਹਿੰਦਾ ਹੈ
Restrained by Gurbani, the mind remains indoors;
 
ਅਤੇ ਮਸਤ ਹੋਇਆ ਮਨ ਉਸ ਅੰਮ੍ਰਿਤ ਨੂੰ ਪੀਂਦਾ ਰਹਿੰਦਾ ਹੈ ।੨।
drinking in this Nectar, it is intoxicated. ||2||
 
(‘ਬਾਰ ਬਾਰ ਹਰਿ ਕੇ ਗੁਨ’ ਗਾ ਕੇ) ਮਨੁੱਖ ਆਪਣੇ ਮਨ ਦੇ ਦੁਆਲੇ ਸਿਫ਼ਤਿ-ਸਾਲਾਹ ਦਾ, ਮਾਨੋ, ਕਿਲ੍ਹਾ ਬਣਾ ਲੈਂਦਾ ਹੈ,
On Tuesday, understand reality;
 
ਕਾਮਾਦਿਕ ਪੰਜ ਚੋਰਾਂ ਦਾ (ਹੱਲਾ ਕਰਨ ਦਾ) ਢੰਗ ਸਮਝ ਲੈਂਦਾ ਹੈ (ਇਸ ਤਰ੍ਹਾਂ ਉਹਨਾਂ ਦਾ ਵਾਰ ਹੋਣ ਨਹੀਂ ਦੇਂਦਾ)
you must know the way the five thieves work.
 
ਹੇ ਭਾਈ!) ਤੂੰ ਭੀ (ਐਸੇ) ਕਿਲੇ੍ਹ ਨੂੰ ਛੱਡ ਕੇ ਬਾਹਰ ਨਾਹ ਜਾਈਂ (ਭਾਵ, ਆਪਣੇ ਮਨ ਨੂੰ ਬਾਹਰ ਭਟਕਣ ਨ ਦੇਈਂ),
Those who leave their own home to go out wandering
 
ਨਹੀਂ ਤਾਂ ਇਹ ਮਨ (ਵਿਕਾਰਾਂ ਵਿਚ ਪੈ ਕੇ) ਬੜਾ ਦੁਖੀ ਹੋਵੇਗਾ ।੩।
shall feel the terrible wrath of the Lord, their King. ||3||
 
(‘ਬਾਰ ਬਾਰ ਹਰਿ ਕੇ ਗੁਨ’ ਗਾ ਕੇ, ਮਨੁੱਖ ਆਪਣੀ) ਸੂਝ ਵਿਚ ਪ੍ਰਭੂ ਦੇ ਨਾਮ ਦਾ ਚਾਨਣ ਪੈਦਾ ਕਰ ਲੈਂਦਾ ਹੈ,
On Wednesday, one's understanding is enlightened.
 
ਹਿਰਦੇ-ਕਮਲ ਵਿਚ ਪਰਮਾਤਮਾ ਦਾ ਨਿਵਾਸ ਬਣਾ ਲੈਂਦਾ ਹੈ;
The Lord comes to dwell in the lotus of the heart.
 
ਸਤਿਗੁਰੂ ਨੂੰ ਮਿਲ ਕੇ ਆਤਮਾ ਤੇ ਪਰਮਾਤਮਾ ਦੀ ਸਾਂਝ ਬਣਾ ਦੇਂਦਾ ਹੈ,
Meeting the Guru, one comes to look alike upon pleasure and pain,
 
(ਪਹਿਲਾਂ ਮਾਇਆ ਵਲ) ਪਰਤੇ ਮਨ ਨੂੰ ਵੱਸ ਵਿਚ ਕਰ ਕੇ ਪ੍ਰਭੂ ਦੇ ਸਨਮੁਖ ਕਰ ਦੇਂਦਾ ਹੈ ।੪।
and the inverted lotus is turned upright. ||4||
 
(‘ਬਾਰ ਬਾਰ ਹਰਿ ਕੇ ਗੁਨ’ ਗਾ ਕੇ, ਮਨੁੱਖ) ਮਾਇਆ (ਦੇ ਪ੍ਰਭਾਵ) ਨੂੰ (ਸਿਫ਼ਤਿ-ਸਾਲਾਹ ਦੇ ਪ੍ਰਵਾਹ ਵਿਚ) ਰੋੜ੍ਹ ਦੇਂਦਾ ਹੈ,
On Thursday, wash off your corruption.
 
ਮਾਇਆ ਦੇ ਤਿੰਨੇ ਹੀ (ਬਲੀ) ਗੁਣਾਂ ਨੂੰ ਇੱਕ ਪ੍ਰਭੂ (ਦੀ ਯਾਦ) ਵਿਚ ਲੀਨ ਕਰ ਦੇਂਦਾ ਹੈ ।
Forsake the trinity, and attach yourself to the One God.
 
(ਜੋ ਲੋਕ ਸਿਫ਼ਤਿ-ਸਾਲਾਹ ਛੱਡ ਕੇ ਮਾਇਆ ਦੀ) ਖਿੱਝ ਵਿਚ ਰਹਿੰਦੇ ਹਨ, ਉਹ ਮਾਇਆ ਦੀਆਂ ਤ੍ਰਿ-ਗੁਣੀ ਨਦੀਆਂ ਵਿਚ ਹੀ (ਗੋਤੇ ਖਾਂਦੇ) ਹਨ,
At the confluence of the three rivers of knowledge, right action and devotion, there,
 
ਦਿਨ ਰਾਤ ਮੰਦ-ਕਰਮ (ਕਰਦੇ ਹਨ, ਸਿਫ਼ਤਿ-ਸਾਲਾਹ ਤੋਂ ਵਾਂਜੇ ਰਹਿਣ ਕਰਕੇ ਉਹਨਾਂ ਨੂੰ) ਧੋਂਦੇ ਨਹੀਂ ਹਨ ।੫।
why not wash away your sinful mistakes? ||5||
 
(‘ਬਾਰ ਬਾਰ ਹਰਿ ਕੇ ਗੁਨ’ ਗਾ ਕੇ, ਮਨੁੱਖ ਇਸ ਸਿਫ਼ਤਿ-ਸਾਲਾਹ ਦੀ) ਨੇਕ ਕਮਾਈ ਨੂੰ (ਆਪਣੇ ਜੀਵਨ ਦਾ) ਸਹਾਰਾ ਬਣਾ ਲੈਂਦਾ ਹੈ, ਅਤੇ ਇਸ ਔਖੀ ਘਾਟੀ ਉੱਤੇ ਚੜ੍ਹਦਾ ਹੈ
On Friday, keep up and complete your fast;
 
ਹਰ ਵੇਲੇ ਆਪਣੇ ਆਪ ਨਾਲ ਲੜਾਈ ਕਰਦਾ ਹੈ (ਭਾਵ, ਆਪਣੇ ਮਨ ਨੂੰ ਮੁੜ ਮੁੜ ਵਿਕਾਰਾਂ ਵਲੋਂ ਰੋਕਦਾ ਹੈ)
day and night, you must fight against your own self.
 
ਪੰਜਾਂ ਹੀ ਗਿਆਨ-ਇੰਦ੍ਰਿਆਂ ਨੂੰ ਵੱਸ ਵਿਚ ਰੱਖਦਾ ਹੈ,
If you restrain your five senses,
 
ਤਦੋਂ (ਕਿਸੇ ਉੱਤੇ ਭੀ) ਕਦੇ ਉਸ ਦੀ ਮੇਰ-ਤੇਰ ਦੀ ਨਿਗਾਹ ਨਹੀਂ ਪੈਂਦੀ ।੬।
then you shall not cast your glance on another. ||6||
 
ਰੱਬੀ ਨੂਰ ਦੀ ਜੋ ਸੁਹਣੀ ਜਿਹੀ ਨਿੱਕੀ ਜਿਹੀ ਜੋਤ ਹਰੇਕ ਹਿਰਦੇ ਵਿਚ ਹੁੰਦੀ ਹੈ (‘ਬਾਰ ਬਾਰ ਹਰਿ ਕੇ ਗੁਨ’ ਗਾ ਕੇ, ਮਨੁੱਖ) ਉਸ ਜੋਤ ਨੂੰ ਆਪਣੇ ਅੰਦਰ ਸਾਂਭ ਕੇ ਰੱਖਦਾ ਹੈ,
On Saturday, keep the candle of God's Light steady within your heart;
 
(ਉਸ ਦੀ ਬਰਕਤ ਨਾਲ ਉਸ ਦੇ) ਅੰਦਰ-ਬਾਹਰ ਜੋਤ ਦਾ ਹੀ ਪ੍ਰਕਾਸ਼ ਹੋ ਜਾਂਦਾ ਹੈ (ਭਾਵ, ਉਸ ਨੂੰ ਆਪਣੇ ਅੰਦਰ ਤੇ ਸਾਰੀ ਸ੍ਰਿਸ਼ਟੀ ਵਿਚ ਭੀ ਇਕੋ ਪਰਮਾਤਮਾ ਦੀ ਹੀ ਜੋਤ ਦਿੱਸਦੀ ਹੈ) ।
you will be enlightened, inwardly and outwardly.
 
ਇਸ ਅਵਸਥਾ ਵਿਚ ਅੱਪੜ ਕੇ ਉਸ ਦੇ ਪਿਛਲੇ ਕੀਤੇ ਸਾਰੇ ਕਰਮਾਂ (ਦੇ ਸੰਸਕਾਰਾਂ) ਦਾ ਨਾਸ ਹੋ ਜਾਂਦਾ ਹੈ ।੭।
All your karma will be erased. ||7||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by