(ਇਸ ਹਾਲਤ ਵਿਚ) ਜੇ ਸੌ ਸਾਲ ਮਨੁੱਖ ਜੀਊ ਲਏ, ਤੇ ਸੌਖਾ ਖਾਣ-ਪੀਣ ਬਣਿਆ ਰਹੇ (ਤਾਂ ਭੀ ਇਹ ਉਮਰ ਵਿਅਰਥ ਹੀ ਸਮਝੋ) ।
If one were to live and eat for hundreds of years,
 
(ਜ਼ਿੰਦਗੀ ਦਾ ਸਿਰਫ਼) ਉਹੀ ਦਿਨ ਭਾਗਾਂ ਵਾਲਾ ਹੈ ਜਦੋਂ ਮਨੁੱਖ ਆਪਣੇ ਮਾਲਕ-ਪ੍ਰਭੂ ਨਾਲ ਸਾਂਝ ਪਾਂਦਾ ਹੈ ।੨।
that day alone would be auspicious, when he recognizes his Lord and Master. ||2||
 
ਮਨੁੱਖ ਇਕ ਦੂਜੇ ਨੂੰ ਵੇਖ ਕੇ (ਆਪਣਾ ਭਰਾ ਜਾਣ ਕੇ ਆਪੋ ਵਿਚ) ਪਿਆਰ ਦਾ ਜਜ਼ਬਾ ਨਹੀਂ ਵਰਤ ਰਹੇ (ਕਿਉਂਕਿ ਸੰਬੰਧ ਹੀ ਮਾਇਆ ਦਾ ਬਣ ਰਿਹਾ ਹੈ),
Beholding the sight of the petitioner, compassion is not aroused.
 
ਰਿਸ਼ਵਤ ਲੈਣ ਦੇਣ ਤੋਂ ਬਿਨਾ ਨਹੀਂ ਰਹਿੰਦਾ ।
No one lives without give and take.
 
(ਇਥੋਂ ਤਕ ਕਿ) ਰਾਜਾ ਭੀ (ਹਾਕਮ ਭੀ) ਤਦੋਂ ਹੀ ਇਨਸਾਫ਼ ਕਰਦਾ ਹੈ ਜੇ ਉਸ ਨੂੰ ਦੇਣ ਲਈ (ਸਵਾਲੀ ਦੇ) ਹੱਥ ਪੱਲੇ ਮਾਇਆ ਹੋਵੇ ।
The king administers justice only if his palm is greased.
 
ਜੇ ਕੋਈ ਨਿਰਾ ਰੱਬ ਦਾ ਵਾਸਤਾ ਪਾਏ ਤਾਂ ਉਸ ਦੀ ਪੁਕਾਰ ਕੋਈ ਨਹੀਂ ਸੁਣਦਾ ।੩।
No one is moved by the Name of God. ||3||
 
ਨਾਨਕ (ਆਖਦੇ ਹਨ—ਵੇਖਣ ਨੂੰ ਹੀ) ਮਨੁੱਖ ਦੀ ਸ਼ਕਲ ਹੈ, ਨਾਮ-ਮਾਤ੍ਰ ਹੀ ਮਨੁੱਖ ਹੈ,
O Nanak, they are human beings in form and name only;
 
ਪਰ ਆਚਰਨ ਵਿਚ ਮਨੁੱਖ (ਉਹ) ਕੁੱਤਾ ਹੈ ਜੋ (ਮਾਲਕ ਦੇ) ਦਰ ਤੇ (ਰੋਟੀ ਦੀ ਖ਼ਾਤਰ) ਹੁਕਮ (ਮੰਨ ਰਿਹਾ ਹੈ) ।
by their deeds they are dogs - this is the Command of the Lord's Court.
 
ਜੇ ਗੁਰੂ ਦੀ ਮਿਹਰ ਨਾਲ (ਸੰਸਾਰ ਵਿਚ ਆਪਣੇ ਆਪ ਨੂੰ) ਪਰਾਹੁਣਾ ਸਮਝੇ (ਤੇ ਮਾਇਆ ਨਾਲ ਇਤਨੀ ਪਕੜ ਨਾਹ ਰੱਖੇ
By Guru's Grace, if one sees himself as a guest in this world,
 
ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਤਦੋਂ ਹੀ ਕੁਝ ਇੱਜ਼ਤ-ਮਾਣ ਲੈ ਸਕਦਾ ਹੇ ।੪।੪।
then he gains honor in the Court of the Lord. ||4||4||
 
Aasaa, First Mehl:
 
(ਹੇ ਪ੍ਰਭੂ!) (ਜਗਤ ਵਿਚ) ਇਹ ਜਿਤਨਾ ਬੋਲਣਾ ਤੇ ਸੁਣਨਾ ਹੈ (ਜਿਤਨੀ ਇਹ ਬੋਲਣ ਤੇ ਸੁਣਨ ਦੀ ਕ੍ਰਿਆ ਹੈ), ਇਹ ਸਾਰੀ ਤੇਰੀ ਹੀ ਜੀਵਨ-ਰੌ (ਦਾ ਸਦਕਾ) ਹੈ, ਇਹ ਜਿਤਨਾ ਦਿੱਸਦਾ ਆਕਾਰ ਹੈ, ਇਹ ਸਾਰਾ ਤੇਰਾ ਹੀ ਸਰੀਰ ਹੈ (ਤੇਰੇ ਆਪੇ ਦਾ ਵਿਸਥਾਰ ਹੈ)
As much as the Shabad is in the mind, so much is Your melody; as much as the form of the universe is, so much is Your body, Lord.
 
(ਸਾਰੇ ਜੀਵਾਂ ਵਿਚ ਵਿਆਪਕ ਹੋ ਕੇ) ਤੂੰ ਆਪ ਹੀ ਰਸ ਲੈਣ ਵਾਲਾ ਹੈਂ, ਤੂੰ ਆਪ ਹੀ (ਜੀਵਾਂ ਦੀ) ਜ਼ਿੰਦਗੀ ਹੈਂ । ਹੇ ਮਾਂ! ਪਰਮਾਤਮਾ ਤੋਂ ਬਿਨਾ ਕੋਈ ਹੋਰ ਦੂਜੀ ਹਸਤੀ ਨਹੀਂ ਹੈ ਜਿਸ ਦੀ ਬਾਬਤ ਮੈਂ ਆਖ ਸਕਾਂ (ਕਿ ਇਹ ਹਸਤੀ ਪਰਮਾਤਮਾ ਦੇ ਬਰਾਬਰ ਦੀ ਹੈ) ।੧।
You Yourself are the tongue, and You Yourself are the nose. Do not speak of any other, O my mother. ||1||
 
ਹੇ ਭਾਈ! ਪਰਮਾਤਮਾ ਹੀ ਸਾਡਾ ਇਕੋ ਇਕ ਖਸਮ-ਮਾਲਕ ਹੈ,
My Lord and Master is One;
 
ਬੱਸ! ਉਹ ਹੀ ਇਕੋ ਮਾਲਕ ਹੈ, ਉਸ ਵਰਗਾ, ਹੋਰ ਕੋਈ ਨਹੀਂ ਹੈ ।੧।ਰਹਾਉ।
He is the One and Only; O Siblings of Destiny, He is the One alone. ||1||Pause||
 
ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਮਾਰਦਾ ਹੈ ਆਪ ਹੀ ਰੱਖਦਾ ਹੈ ਆਪ ਹੀ (ਜਿੰਦ) ਲੈ ਲੈਂਦਾ ਹੈ ਆਪ ਹੀ (ਜਿੰਦ) ਦੇਂਦਾ ਹੈ ।
He Himself kills, and He Himself emancipates; He Himself gives and takes.
 
ਪ੍ਰਭੂ ਆਪ ਹੀ (ਸਭ ਦੀ) ਸੰਭਾਲ ਕਰਦਾ ਹੈ, ਆਪ ਹੀ (ਸੰਭਾਲ ਕਰ ਕੇ) ਖ਼ੁਸ਼ ਹੰੁਦਾ ਹੈ, ਆਪ ਹੀ (ਸਭ ਉਤੇ) ਮਿਹਰ ਦੀ ਨਜ਼ਰ ਕਰਦਾ ਹੈ ।੨।
He Himself beholds, and He Himself rejoices; He Himself bestows His Glance of Grace. ||2||
 
(ਜਗਤ ਵਿਚ) ਜੋ ਕੁਝ ਵਰਤ ਰਿਹਾ ਹੈ ਪ੍ਰਭੂ ਆਪ ਹੀ ਕਰ ਰਿਹਾ ਹੈ (ਪ੍ਰਭੂ ਤੋਂ ਆਕੀ ਹੋ ਕੇ ਕਿਸੇ ਹੋਰ ਜੀਵ ਪਾਸੋਂ) ਕੁਝ ਕੀਤਾ ਨਹੀਂ ਜਾ ਸਕਦਾ ।
Whatever He is to do, that is what He is doing. No one else can do anything.
 
ਜਿਹੋ ਜਿਹੀ ਕਾਰ ਪ੍ਰਭੂ ਕਰਦਾ ਹੈ, ਉਹੋ ਜਿਹਾ ਉਸ ਦਾ ਨਾਮ ਪੈ ਜਾਂਦਾ ਹੈ ।(ਹੇ ਪ੍ਰਭੂ!) ਇਹ ਜੋ ਕੁਝ ਦਿੱਸ ਰਿਹਾ ਹੈ ਤੇਰੀ ਹੀ ਬਜ਼ੁਰਗੀ (ਦਾ ਪ੍ਰਕਾਸ਼) ਹੈ ।੩।
As He projects Himself, so do we describe Him; this is all Your Glorious Greatness, Lord. ||3||
 
ਜਿਵੇਂ ਇਕ ਸ਼ਰਾਬ ਵੇਚਣ ਵਾਲੀ ਹੈ ਉਸ ਦੇ ਪਾਸ ਸ਼ਰਾਬ ਹੈ; ਸ਼ਰਾਬੀ ਆ ਕੇ ਨਿੱਤ ਪੀਂਦਾ ਰਹਿੰਦਾ ਹੈ ਤਿਵੇਂ ਜਗਤ ਵਿਚ ਕਲਿਜੁਗੀ ਸੁਭਾਉ ਹੈ (ਉਸ ਦੇ ਅਸਰ ਹੇਠ) ਮਾਇਆ ਮਿੱਠੀ ਲੱਗ ਰਹੀ ਹੈ, ਤੇ ਜੀਵਾਂ ਦਾ ਮਨ (ਮਾਇਆ ਵਿਚ) ਮਸਤ ਹੋ ਰਿਹਾ ਹੈ—
The Dark Age of Kali Yuga is the bottle of wine; Maya is the sweet wine, and the intoxicated mind continues to drink it in.
 
ਇਹ ਭਾਂਤ ਭਾਂਤ ਦੇ ਰੂਪ ਭੀ ਪ੍ਰਭੂ ਆਪ ਹੀ ਬਣਾ ਰਿਹਾ ਹੈ (ਭਾਵੇਂ ਇਹ ਗੱਲ ਅਲੌਕਿਕ ਹੀ ਜਾਪਦੀ ਹੈ; ਪਰ ਉਸ ਪ੍ਰਭੂ ਨੂੰ ਹਰ ਚੰਗੇ ਮੰਦੇ ਵਿਚ ਵਿਆਪਕ ਵੇਖ ਕੇ) ਵਿਚਾਰਾ ਨਾਨਕ ਇਹੀ ਆਖ ਸਕਦਾ ਹੈ ।੪।੫।
He Himself assumes all sorts of forms; thus poor Nanak speaks. ||4||5||
 
Aasaa, First Mehl:
 
ਜਿਸ ਮਨੁੱਖ ਨੇ ਸ੍ਰੇਸ਼ਟ ਬੁੱਧਿ ਨੂੰ ਵਾਜਾ ਬਣਾਇਆ ਹੈ, ਪ੍ਰਭੂ-ਪਿਆਰ ਨੂੰ ਜੋੜੀ ਬਣਾਇਆ ਹੈ
Make your intellect your instrument, and love your tambourine;
 
(ਇਹਨਾਂ ਸਾਜਾਂ ਦੇ ਵੱਜਣ ਨਾਲ, ਸ੍ਰੇਸ਼ਟ ਬੁੱਧਿ ਤੇ ਪ੍ਰਭੂ-ਪਿਆਰ ਦੀ ਬਰਕਤਿ ਨਾਲ) ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਉਸ ਦੇ ਮਨ ਵਿਚ ਉਤਸ਼ਾਹ ਰਹਿੰਦਾ ਹੈ ।
thus bliss and lasting pleasure shall be produced in your mind.
 
ਅਸਲ ਭਗਤੀ ਇਹੀ ਹੈ, ਤੇ ਇਹੀ ਹੈ ਮਹਾਨ ਤਪ ।
This is devotional worship, and this is the practice of penance.
 
ਇਸ ਆਤਮਕ ਆਨੰਦ ਵਿਚ ਟਿਕੇ ਰਹਿ ਕੇ ਸਦਾ ਜੀਵਨ-ਰਸਤੇ ਉਤੇ ਤੁਰੋ । ਬੱਸ! ਇਹ ਨਾਚ ਨੱਚੋ (ਰਾਸਾਂ ਵਿਚ ਨਾਚ ਨੱਚ ਕੇ ਉਸ ਨੂੰ ਕ੍ਰਿਸ਼ਨ-ਭਗਤੀ ਸਮਝਣਾ ਭੁਲੇਖਾ ਹੈ) ।੧।
So dance in this love, and keep the beat with your feet. ||1||
 
ਜੋ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਜਾਣਦਾ ਹੈ ਉਹ (ਜੀਵਨ-ਨਾਚ ਵਿਚ) ਤਾਲ-ਸਿਰ ਨੱਚਦਾ ਹੈ (ਜੀਵਨ ਦੀਆਂ ਸਹੀ ਲੀਹਾਂ ਤੇ ਤੁਰਦਾ ਹੈ)
Know that the perfect beat is the Praise of the Lord;
 
(ਰਾਸ ਆਦਿਕਾਂ ਵਿਚ ਕ੍ਰਿਸ਼ਨ-ਮੂਰਤੀ ਅੱਗੇ ਇਹ) ਹੋਰ ਹੋਰ ਨਾਚ ਇਹ ਨਿਰੀਆਂ ਮਨ ਦੀਆਂ ਖ਼ੁਸ਼ੀਆਂ ਹਨ, ਮਨ ਦੇ ਚਾਉ ਹਨ (ਇਹ ਭਗਤੀ ਨਹੀਂ, ਇਹ ਤਾਂ ਮਨ ਦੇ ਨਚਾਏ ਨੱਚਣਾ ਹੈ) ।੧।ਰਹਾਉ।
other dances produce only temporary pleasure in the mind. ||1||Pause||
 
(ਖ਼ਲਕਤ ਦੀ) ਸੇਵਾ, ਸੰਤੋਖ (ਵਾਲਾ ਜੀਵਨ)—ਇਹ ਦੋਵੇਂ ਛੈਣੇ ਵੱਜਣ,
Play the two cymbals of truth and contentment.
 
ਸਦਾ ਖਿੜੇ-ਮਿੱਥੇ ਰਹਿਣਾ—ਇਹ ਪੈਰੀਂ ਘੁੰਘਰੂ (ਵੱਜਣ);
Let your ankle bells be the lasting Vision of the Lord.
 
(ਪ੍ਰਭੂ-ਪਿਆਰ ਤੋਂ ਬਿਨਾ) ਕੋਈ ਹੋਰ ਲਗਨ ਨ ਹੋਵੇ
Let your harmony and music be the elimination of duality.
 
ਇਹ (ਹਰ ਵੇਲੇ ਅੰਦਰ) ਰਾਗ ਤੇ ਅਲਾਪ (ਹੁੰਦਾ ਰਹੇ) । (ਹੇ ਭਾਈ!) ਇਸ ਆਤਮਕ ਆਨੰਦ ਵਿਚ ਟਿਕੋ, ਇਸ ਜੀਵਨ-ਰਸਤੇ ਤੁਰੋ । ਬੱਸ! ਇਹ ਨਾਚ ਨੱਚੋ (ਭਾਵ, ਇਸ ਤਰ੍ਹਾਂ ਦੇ ਜੀਵਨ ਦਾ ਆਤਮਕ ਹੁਲਾਰਾ ਮਾਣੋ) ।੨।
So dance in this love, and keep the beat with your feet. ||2||
 
ਪ੍ਰਭੂ ਦਾ ਡਰ ਅਦਬ ਮਨ-ਚਿਤ ਵਿਚ ਟਿਕਿਆ ਰਹੇ—ਨਾਚ ਦੀ ਇਹ ਭੁਆਟਣੀ ਹੋਵੇ;
Let the fear of God within your heart and mind be your spinning dance,
 
ਉਠਦਿਆਂ ਬੈਠਦਿਆਂ ਸਦਾ ਹਰ ਵੇਲੇ
and keep up, whether sitting or standing.
 
ਆਪਣੇ ਸਰੀਰ ਨੂੰ ਮਨੁਖ ਨਾਸਵੰਤ ਸਮਝੇ—ਇਹ ਲੇਟ ਕੇ ਨਿਰਤਕਾਰੀ ਹੋਵੇ ।
To roll around in the dust is to know that the body is only ashes.
 
(ਹੇ ਭਾਈ!) ਇਸ ਆਨੰਦ ਵਿਚ ਟਿਕੇ ਰਹੋ; ਇਹ ਜੀਵਨ ਜੀਵੋ । ਬੱਸ! ਇਹ ਨਾਚ ਨੱਚੋ (ਇਹ ਆਤਮਕ ਹੁਲਾਰਾ ਮਾਣੋ) ।੩।
So dance in this love, and keep the beat with your feet. ||3||
 
ਸਤਸੰਗ ਵਿਚ ਰਹਿ ਕੇ ਗੁਰੂ ਦੇ ਉਪਦੇਸ਼ ਦਾ ਪਿਆਰ (ਆਪਣੇ ਅੰਦਰ ਪੈਦਾ ਕਰਨਾ);
Keep the company of the disciples, the students who love the teachings.
 
ਗੁਰੂ ਦੇ ਸਨਮੁਖ ਰਹਿ ਕੇ ਪਰਮਾਤਮਾ ਦਾ ਅਟੱਲ ਨਾਮ ਸੁਣਦੇ ਰਹਿਣਾ;
As Gurmukh, listen to the True Name.
 
ਪਰਮਾਤਮਾ ਦਾ ਨਾਮ ਮੁੜ ਮੁੜ ਜਪਣਾ
O Nanak, chant it, over and over again.
 
ਇਸ ਰੰਗ ਵਿਚ, ਹੇ ਨਾਨਕ! ਟਿਕੋ, ਇਸ ਜੀਵਨ-ਰਸਤੇ ਵਿਚ ਪੈਰ ਧਰੋ । ਬੱਸ! ਇਹ ਨਾਚ ਨੱਚੋ (ਇਹ ਜੀਵਨ-ਆਨੰਦ ਮਾਣੋ) ।੪।੬।
So dance in this love, and keep the beat with your feet. ||4||6||
 
Aasaa, First Mehl:
 
ਪਰਮਾਤਮਾ ਨੇ ਹਵਾ ਬਣਾਈ, ਸਾਰੀ ਧਰਤੀ ਸਾਜੀ, ਪਾਣੀ ਅੱਗ ਦਾ ਮੇਲ ਕੀਤਾ (ਭਾਵ, ਇਹ ਸਾਰੇ ਵਿਰੋਧੀ ਤੱਤ ਇਕੱਠੇ ਕਰ ਕੇ ਜਗਤ-ਰਚਨਾ ਕੀਤੀ ।
He created the air, and He supports the whole world; he bound water and fire together.
 
ਰਚਨਹਾਰ ਪ੍ਰਭੂ ਦੀ ਇਹ ਇਕ ਅਸਚਰਜ ਲੀਲਾ ਹੈ, ਜਿਸ ਤੋਂ ਦਿੱਸਦਾ ਹੈ ਕਿ ਉਹ ਬੇਅੰਤ ਵੱਡੀਆਂ ਤਾਕਤਾਂ ਵਾਲਾ ਹੈ, ਪਰ ਉਸ ਦੀ ਇਹ ਵਡਿਆਈ ਭੁੱਲ ਕੇ ਨਿਰਾ ਰਾਵਣ ਦੇ ਮਾਰਨ ਵਿਚ ਹੀ ਉਸ ਦੀ ਵਡਿਆਈ ਸਮਝਣੀ ਭੁੱਲ ਹੈ) । ਅਕਲ ਦੇ ਅੰਨ੍ਹੇ ਰਾਵਣ ਨੇ ਆਪਣੀ ਮੌਤ (ਮੂਰਖਪਣ ਵਿਚ) ਸਹੇੜੀ, ਪਰਮਾਤਮਾ (ਨਿਰਾ ਉਸ ਮੂਰਖ) ਰਾਵਣ ਨੂੰ ਮਾਰ ਕੇ ਹੀ ਵੱਡਾ ਨਹੀਂ ਹੋ ਗਿਆ ।੧।
The blind, ten-headed Raavan had his heads cut off, but what greatness was obtained by killing him? ||1||
 
(ਹੇ ਪ੍ਰਭੂ!) ਤੇਰੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ
What Glories of Yours can be chanted?
 
ਤੂੰ ਸਭ ਜੀਵਾਂ ਵਿਚ ਵਿਆਪਕ ਹੈਂ, ਮੌਜੂਦ ਹੈਂ ।੧।ਰਹਾਉ।
You are totally pervading everywhere; You love and cherish all. ||1||Pause||
 
(ਹੇ ਅਕਾਲ ਪੁਰਖ!) ਸ੍ਰਿਸ਼ਟੀ ਦੇ ਸਾਰੇ ਜੀਵ ਪੈਦਾ ਕਰ ਕੇ ਸਭਨਾਂ ਦੀ ਜੀਵਨ-ਜੁਗਤ ਤੂੰ ਆਪਣੇ ਹੱਥ ਵਿਚ ਰੱਖੀ ਹੋਈ ਹੈ, (ਸਭ ਨੂੰ ਨੱਥਿਆ ਹੋਇਆ ਹੈ) ਨਿਰਾ ਕਾਲੀ-ਨਾਗ ਨੂੰ ਨੱਥ ਕੇ ਤੂੰ ਵੱਡਾ ਨਹੀਂ ਹੋ ਗਿਆ ।
You created all beings, and You hold the world in Your Hands; what greatness is it to put a ring in the nose of the black cobra, as Krishna did?
 
ਨਾਹ ਤੂੰ ਕਿਸੇ ਖ਼ਾਸ ਇਸਤ੍ਰੀ ਦਾ ਖਸਮ ਹੈਂ, ਨਾਹ ਕੋਈ ਇਸਤ੍ਰੀ ਤੇਰੀ ਵਹੁਟੀ ਹੈ, ਤੂੰ ਸਭ ਜੀਵਾਂ ਦੇ ਅੰਦਰ ਇੱਕ-ਰਸ ਮੌਜੂਦ ਹੈਂ ।੨।
Whose Husband are You? Who is Your wife? You are subtly diffused and pervading in all. ||2||
 
(ਕਹਿੰਦੇ ਹਨ ਕਿ ਜੇਹੜਾ) ਬ੍ਰਹਮਾ ਕੌਲ ਦੀ ਨਾਲ ਵਿਚੋਂ ਜੰਮਿਆ ਸੀ, ਵਿਸ਼ਨੂੰ ਉਸ ਦਾ ਹਮਾਇਤੀ ਸੀ, ਉਹ ਬ੍ਰਹਮਾ ਪਰਮਾਤਮਾ ਦੀ ਕੁਦਰਤ ਦਾ ਅੰਤ ਲੱਭਣ ਵਾਸਤੇ ਗਿਆ,
Brahma, the bestower of blessings, entered the stem of the lotus, with his relatives, to find the extent of the universe.
 
(ਉਸ ਨਾਲ ਦੇ ਵਿਚ ਹੀ ਭਟਕਦਾ ਰਿਹਾ) ਪਰ ਅੰਤ ਨ ਲੱਭ ਸਕਿਆ । (ਅਕਾਲ ਪੁਰਖ ਬੇਅੰਤ ਕੁਦਰਤ ਦਾ ਮਾਲਕ ਹੈ) ਨਿਰਾ ਕੰਸ ਨੂੰ ਮਾਰ ਕੇ ਉਹ ਕਿਤਨਾ ਕੁ ਵੱਡਾ ਬਣ ਗਿਆ? (ਇਹ ਤਾਂ ਉਸ ਦੇ ਅੱਗੇ ਸਾਧਾਰਨ ਜਿਹੀ ਗੱਲ ਹੈ) ।੩।
Proceeding on, he could not find its limits; what glory was obtained by killing Kansa, the king? ||3||
 
(ਕਹਿੰਦੇ ਹਨ ਕਿ ਦੇਵਤਿਆਂ ਤੇ ਦੈਂਤਾਂ ਨੇ ਰਲ ਕੇ) ਸਮੁੰਦਰ ਰਿੜਕਿਆ ਤੇ (ਉਸ ਵਿਚੋਂ) ਚੌਦਾਂ ਰਤਨ ਕੱਢੇ, (ਵੰਡਣ ਵੇਲੇ ਉਹ ਦੋਵੇਂ ਧੜੇ) ਗੁੱਸੇ ਵਿਚ ਆ ਆ ਕੇ ਆਖਣ ਲੱਗੇ ਕਿ ਇਹ ਰਤਨ ਅਸਾਂ ਕੱਢੇ ਹਨ ਅਸਾਂ ਕੱਢੇ ਹਨ
The jewels were produced and brought forth by churning the ocean of milk. The other gods proclaimed "We are the ones who did this!"
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by