(ਆਪਣੇ ਵਲੋਂ ਪਰਮਾਤਮਾ ਦੀ ਵਡਿਆਈ ਬਿਆਨ ਕਰਨ ਲਈ ਕਹਿੰਦੇ ਹਨ ਕਿ ਪਰਮਾਤਮਾ ਨੇ ਮੋਹਣੀ ਅਵਤਾਰ ਧਾਰ ਕੇ ਉਹ ਰਤਨ) ਇਕ ਇਕ ਕਰ ਕੇ ਵੰਡ ਦਿੱਤੇ, (ਪਰ) ਨਾਨਕ ਆਖਦਾ ਹੈ (ਕਿ ਨਿਰੇ ਇਹ ਰਤਨ ਵੰਡਣ ਨਾਲ ਪਰਮਾਤਮਾ ਦੀ ਕੇਹੜੀ ਵਡਿਆਈ ਬਣ ਗਈ, ਉਸ ਦੀਆਂ ਵਡਿਆਈਆਂ ਤਾਂ ਉਸ ਦੀ ਰਚੀ ਕੁਦਰਤਿ ਵਿਚੋਂ ਥਾਂ ਥਾਂ ਦਿੱਸ ਰਹੀਆਂ ਹਨ) ਉਹ ਭਾਵੇਂ ਆਪਣੀ ਕੁਦਰਤਿ ਵਿਚ ਲੁਕਿਆ ਹੋਇਆ ਹੈ, ਪਰ ਲੁਕਿਆ ਰਹਿ ਨਹੀਂ ਸਕਦਾ (ਪ੍ਰਤੱਖ ਉਸ ਦੀ ਬੇਅੰਤ ਕੁਦਰਤਿ ਦੱਸ ਰਹੀ ਹੈ ਕਿ ਉਹ ਬਹੁਤ ਤਾਕਤਾਂ ਦਾ ਮਾਲਕ ਹੈ) ।੪।੭।
Says Nanak, by hiding, how can the Lord be hidden? He has given each their share, one by one. ||4||7||
 
Aasaa, First Mehl:
 
(ਸਿਮਰਨ ਦੀ ਬਰਕਤਿ ਨਾਲ) ਉਸ ਮਨੁੱਖ ਦਾ ਉੱਚਾ ਆਚਰਨ ਬਣਦਾ ਹੈ (ਇਹ, ਮਾਨੋ, ਉੱਚੀ ਮਨੁੱਖਤਾ ਦੀ ਫੁੱਟੀ ਹੋਈ) ਖਿਲਰੀ ਹੋਈ ਵੇਲ ਹੈ, (ਇਸ ਵੇਲ ਨੂੰ) ਪਰਮਾਤਮਾ ਦਾ ਨਾਮ-ਫਲ ਲੱਗਦਾ ਹੈ (ਉਸ ਦੀ ਸੁਰਤਿ ਨਾਮ ਵਿਚ ਜੁੜੀ ਰਹਿੰਦੀ ਹੈ)
The vine of good actions and character has spread out, and it bears the fruit of the Lord's Name.
 
ਮਾਇਆ-ਰਹਿਤ ਪ੍ਰਭੂ ਨੇ ਉਸ ਦੇ ਅੰਦਰ ਸਿਫ਼ਤਿ-ਸਾਲਾਹ ਦਾ ਇਕ ਪ੍ਰਵਾਹ ਚਲਾ ਦਿੱਤਾ ਹੰੁਦਾ ਹੈ (ਉਹ ਪ੍ਰਵਾਹ, ਮਾਨੋ, ਇਕ ਸੰਗੀਤ ਹੈ) ਜੋ ਇਕ-ਰਸ ਪ੍ਰਭਾਵ ਪਾਈ ਰੱਖਦਾ ਹੈ, ਪਰ ਉਸ ਦਾ ਕੋਈ ਰੂਪ-ਰੇਖ ਬਿਆਨ ਨਹੀਂ ਹੋ ਸਕਦਾ ।੧।
The Name has no form or outline; it vibrates with the unstruck Sound Current; through the Word of the Shabad, the Immaculate Lord is revealed. ||1||
 
ਜੇ ਕੋਈ ਮਨੁੱਖ (ਸਿਮਰਨ ਦੀ ਰਾਹੀਂ) ਪਰਮਾਤਮਾ ਨਾਲ ਜਾਣ-ਪਛਾਣ ਪਾ ਲਏ ਤੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਰਹੇ ਤਾਂ
One can speak on this only when he knows it.
 
ਉਹ ਨਾਮ-ਅੰਮ੍ਰਿਤ ਪੀਂਦਾ ਹੈ (ਸਿਮਰਨ ਤੋਂ ਪੈਦਾ ਹੋਣ ਵਾਲਾ ਆਤਮਕ ਆਨੰਦ ਮਾਣਦਾ ਹੈ) ।੧।ਰਹਾਉ।
He alone drinks in the Ambrosial Nectar. ||1||Pause||
 
ਜਿਨ੍ਹਾਂ ਜਿਨ੍ਹਾਂ ਜੀਵਾਂ ਨੇ ਉਹ ਨਾਮ-ਰਸ ਪੀਤਾ, ਉਹ ਮਸਤ ਹੋ ਗਏ । (ਉਹਨਾਂ) ਦੇ (ਮਾਇਆ ਵਾਲੇ) ਬੰਧਨ ਤੇ ਫਾਹੇ ਟੁੱਟ ਗਏ,
Those who drink it in are enraptured; their bonds and shackles are cut away.
 
ਉਹਨਾਂ ਦੇ ਅੰਦਰ ਪਰਮਾਤਮਾ ਦੀ ਜੋਤਿ ਟਿਕ ਗਈ, ਉਹਨਾਂ ਨੇ ਮਾਇਆ ਦੀ ਖ਼ਾਤਰ (ਦਿਨ ਰਾਤ ਦੀ) ਦੌੜ-ਭੱਜ ਛੱਡ ਦਿੱਤੀ (ਭਾਵ, ਉਹ ਮਾਇਆ ਦੇ ਮੋਹ-ਜਾਲ ਵਿਚੋਂ ਬਚ ਗਏ) ।੨।
When one's light blends into the Divine Light, then the desire for Maya is ended. ||2||
 
(ਜਿਸ ਮਨੁੱਖ ਨੇ ਸਿਮਰਨ ਦੀ ਬਰਕਤਿ ਨਾਲ ਨਾਮ-ਰਸ ਪੀਤਾ, ਉਸ ਨੇ, ਹੇ ਪ੍ਰਭੂ!) ਸਾਰੇ ਜੀਵਾਂ ਵਿਚ ਤੇਰਾ ਹੀ ਦੀਦਾਰ ਕੀਤਾ, ਉਸ ਨੇ ਸਾਰੇ ਭਵਨਾਂ ਵਿਚ ਤੇਰੀ ਪੈਦਾ ਕੀਤੀ ਮਾਇਆ ਪ੍ਰਭਾਵ ਪਾਂਦੀ ਵੇਖੀ ।
Among all lights, I behold Your Form; all the worlds are Your Maya.
 
(ਉਹ ਮਨੁੱਖ ਵੇਖਦਾ ਹੈ ਕਿ) ਪਰਮਾਤਮਾ ਝਗੜੇ-ਰੂਪ ਸੰਸਾਰ ਵਿਚੋਂ ਨਿਰਾਲਾ ਬੈਠਾ ਹੋਇਆ ਹੈ, ਤੇ ਵਿਚੇ ਹੀ ਪ੍ਰਤਿਬਿੰਬ ਵਾਂਗ ਵਿਆਪਕ ਹੋ ਕੇ ਵੇਖ ਭੀ ਰਿਹਾ ਹੈ ।੩।
Among the tumults and forms, He sits in serene detachment; He bestows His Glance of Grace upon those who are engrossed in the illusion. ||3||
 
ਉਹੀ (ਮਨੁੱਖ ਹੈ ਅਸਲ) ਜੋਗੀ ਅਪਾਰ ਪਰਮਾਤਮਾ ਦੇ ਦ੍ਰਿੱਸ਼ ਵਿਚ (ਮਸਤ ਹੋ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ-ਰੂਪ ਬੀਣਾ ਵਜਾਂਦਾ ਰਹਿੰਦਾ ਹੈ ।
The Yogi who plays on the instrument of the Shabad gains the Blessed Vision of the Infinitely Beautiful Lord.
 
ਨਾਨਕ (ਆਪਣਾ ਇਹ) ਖ਼ਿਆਲ ਦੱਸਦਾ ਹੈ ਕਿ ਇਕ-ਰਸ ਸਿਫ਼ਤਿ-ਸਾਲਾਹ ਵਿਚ ਜੁੜੇ ਰਹਿਣ ਦੇ ਕਾਰਨ ਉਹ ਮਨੁੱਖ ਖਸਮ-ਪ੍ਰਭੂ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ ।੪।੮।
He, the Lord, is immersed in the Unstruck Shabad of the Word, says Nanak, the humble and meek. ||4||8||
 
Aasaa, First Mehl:
 
ਹੇ ਸਿਰਜਣਹਾਰ! ਮੇਰੇ ਵਿਚ ਤਾਂ ਸਿਰਫ਼ ਇਹੀ ਗੁਣ ਹਨ (ਮੈਂ ਤਾਂ ਨਿਰੀ ਇਹੀ ਖੱਟੀ ਖੱਟੀ ਹੈ) ਕਿ ਮੈਂ ਆਪਣੇ ਸਿਰ ਉਤੇ (ਨਿਰੀਆਂ) ਗੱਲਾਂ ਦੇ ਭਾਰ ਬੱਧੇ ਹੋਏ ਹਨ ।
My virtue is that I carry the load of my words upon my head.
 
ਗੱਲਾਂ ਵਿਚੋਂ ਸਿਰਫ਼ ਉਹ ਗੱਲਾਂ ਹੀ ਚੰਗੀਆਂ ਹਨ ਜੋ, ਹੇ ਸਿਰਜਣਹਾਰ! ਤੇਰੀਆਂ ਗੱਲਾਂ ਹਨ (ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਹਨ)
The real words are the Words of the Creator Lord.
 
ਤਦ ਤਕ ਮੇਰਾ ਖਾਣਾ ਪੀਣਾ ਮੇਰਾ ਹੱਸ ਹੱਸ ਕੇ ਸਮਾਂ ਗੁਜ਼ਾਰਨਾ—ਇਹ ਸਭ ਵਿਅਰਥ ਹੈ
How useless are eating, drinking and laughing,
 
ਜਦ ਤਕ, ਹੇ ਸਿਰਜਣਹਾਰ! ਤੂੰ ਮੇਰੇ ਹਿਰਦੇ ਵਿਚ ਚੇਤੇ ਨਾਹ ਆਵੇਂ ।੧।
if the Lord is not cherished in the heart! ||1||
 
ਕੋਈ ਪਰਵਾਹ ਨਹੀਂ ਰਹਿ ਜਾਂਦੀ, ਕਿਸੇ ਦੀ ਮੁਥਾਜੀ ਨਹੀਂ ਰਹਿੰਦੀ
Why should someone care for anything else,
 
ਮਨੁੱਖਾ ਜਨਮ ਵਿਚ ਆ ਕੇ ਜੇ ਖੱਟਣ-ਜੋਗ ਪਦਾਰਥ ਇਕੱਠਾ ਕਰੀਏ, ਤਾਂ ।੧।ਰਹਾਉ।
if throughout his life, he gathers in that which is truly worth gathering? ||1||Pause||
 
(ਅਸਾਂ ਖੱਟਣ-ਜੋਗ ਪਦਾਰਥ ਨਹੀਂ ਖੱਟਿਆ, ਇਸੇ ਕਰ ਕੇ) ਸਾਡੀ ਮਨ ਦੀ ਮਤਿ ਇਹ ਹੈ ਕਿ ਮਨ ਮਸਤ ਹਾਥੀ ਬਣਿਆ ਪਿਆ ਹੈ
The intellect of the mind is like a drunken elephant.
 
(ਇਸ ਅਹੰਕਾਰੀ ਮਨ ਦੀ ਅਗਵਾਈ ਵਿਚ) ਜੋ ਕੁਝ ਬੋਲਦੇ ਹਾਂ ਸਭ ਭੈੜ ਹੀ ਭੈੜ ਹੈ ।
Whatever one utters is totally false, the most false of the false.
 
(ਹੇ ਪ੍ਰਭੂ! ਤੇਰੇ ਦਰ ਤੇ) ਅਰਦਾਸ ਵੀ ਕਿਸ ਮੂੰਹ ਨਾਲ ਕਰੀਏ? (ਆਪਣੇ ਢੀਠਪੁਣੇ ਵਿਚ ਅਰਦਾਸ ਕਰਦਿਆਂ ਭੀ ਸ਼ਰਮ ਆਉਂਦੀ ਹੈ)
So what face should we put on to offer our prayer,
 
ਕਿਉਂਕਿ ਸਾਡਾ ਭਲਾ ਤੇ ਸਾਡਾ ਬੁਰਾ (ਚੰਗਿਆਈਆਂ ਦਾ ਸੰਗ੍ਹ ਤੇ ਭੈੜੇ ਕੰਮਾਂ ਦਾ ਸੰਗ੍ਹ) ਇਹ ਦੋਵੇਂ ਸਾਡੀਆਂ ਕਰਤੂਤਾਂ ਦੇ ਗਵਾਹ ਮੌਜੂਦ ਹਨ ।੨।
when both virtue and vice are close at hand as witnesses? ||2||
 
(ਪਰ ਸਾਡੇ ਕੁਝ ਵਸ ਨਹੀਂ ਹੈ, ਹੇ ਪ੍ਰਭੂ!) ਤੂੰ ਆਪ ਹੀ ਜੀਵ ਨੂੰ ਜਿਹੋ ਜਿਹਾ ਬਣਾਂਦਾ ਹੈਂ ਉਹੋ ਜਿਹਾ ਉਹ ਬਣ ਜਾਂਦਾ ਹੈ ।
As You make us, so we become.
 
ਤੈਥੋਂ ਬਿਨਾ ਹੋਰ ਕੋਈ ਨਹੀਂ (ਜੋ ਸਾਨੂੰ ਅਕਲ ਦੇ ਸਕੇ) ।
Without You, there is no other at all.
 
ਤੂੰ ਹੀ ਜਿਹੋ ਜਿਹੀ ਅਕਲ ਬਖ਼ਸ਼ਦਾ ਹੈਂ, ਉਹੀ ਅਕਲ ਜੀਵ ਗ੍ਰਹਣ ਕਰ ਲੈਂਦਾ ਹੈ ।
As is the understanding which You bestow, so do we receive.
 
ਜਿਵੇਂ ਤੈਨੂੰ ਚੰਗਾ ਲਗਦਾ ਹੈ, ਤੂੰ ਉਸੇ ਤਰ੍ਹਾਂ ਜਗਤ ਦੀ ਕਾਰ ਚਲਾ ਰਿਹਾ ਹੈਂ ।੩।
As it pleases Your Will, so do You lead us. ||3||
 
ਸ੍ਰੇਸ਼ਟ ਵਧੀਆ ਰਾਗ ਤੇ ਉਹਨਾਂ ਦੀਆਂ ਰਾਗਣੀਆਂ ਆਦਿਕ ਦਾ ਇਹ ਸਾਰਾ ਪਰਵਾਰ
The divine crystalline harmonies, their consorts, and their celestial families
 
ਜੇ ਇਸ ਰਾਗ-ਪਰਵਾਰ ਵਿਚ ਸੇ੍ਰਸ਼ਟ ਨਾਮ-ਰਸ ਭੀ ਜੰਮ ਪਏ (ਤਾਂ ਇਸ ਮੇਲ ਵਿਚੋਂ ਅਸਚਰਜ ਆਤਮਕ ਆਨੰਦ ਪੈਦਾ ਹੁੰਦਾ ਹੈ)
- from them, the Essence of Ambrosial Nectar is produced.
 
ਹੇ ਨਾਨਕ! ਜੇ ਕਿਸੇ ਸੁਭਾਗੇ ਮਨੁੱਖ ਨੂੰ ਇਹ ਸਮਝ ਪੈ ਜਾਏ (ਤਾਂ ਉਹ ਇਸ ਆਤਮਕ ਆਨੰਦ ਨੂੰ ਮਾਣੇ, ਇਹ ਆਤਮਕ ਆਨੰਦ ਹੀ) ਕਰਤਾਰ ਤਕ ਅਪੜਾਣ ਵਾਲਾ ਧਨ-ਮਾਲ ਹੈ ।੪।੯।
O Nanak, this is the wealth and property of the Creator Lord.
 
ਜੇ ਕਿਸੇ ਸੁਭਾਗੇ ਮਨੁੱਖ ਨੂੰ ਇਹ ਸਮਝ ਪੈ ਜਾਏ ਤਾਂ।
If only this essential reality were understood! ||4||9||
 
Aasaa, First Mehl:
 
ਜਦੋਂ ਮੇਰਾ ਖਸਮ-ਪ੍ਰਭੂ (ਮੈਨੂੰ ਜੀਵ-ਇਸਤ੍ਰੀ ਨੂੰ ਅਪਣਾ ਕੇ ਮੇਰੇ ਹਿਰਦੇ ਨੂੰ ਆਪਣੇ ਰਹਿਣ ਦਾ ਘਰ ਬਣਾ ਕੇ) ਆਪਣੇ ਘਰ ਵਿਚ ਆ ਟਿਕਿਆ, ਤਾਂ ਮੇਰੀਆਂ ਸਹੇਲੀਆਂ ਨੇ ਮਿਲ ਕੇ (ਜੀਭ, ਅੱਖਾਂ, ਕੰਨਾਂ ਆਦਿਕ ਨੇ ਰਲ ਕੇ) ਪ੍ਰਭੂ-ਪਤੀ ਨਾਲ ਮੇਲ ਦੇ ਗੀਤ ਗਾਣੇ-ਸੁਣਨੇ ਸ਼ੁਰੂ ਕਰ ਦਿੱਤੇ ।
When by His Grace He came to my home, then my companions met together to celebrate my marriage.
 
ਮੇਰਾ ਖਸਮ-ਪ੍ਰਭੂ ਮੈਨੂੰ ਵੀਆਹਣ ਆਇਆ ਹੈ (ਮੈਨੂੰ ਆਪਣੇ ਚਰਨਾਂ ਵਿਚ ਜੋੜਨ ਆਇਆ ਹੈ)—ਪ੍ਰਭੂ-ਮਿਲਾਪ ਲਈ ਇਹ ਉੱਦਮ ਵੇਖ ਕੇ ਮੇਰੇ ਮਨ ਵਿਚ ਆਨੰਦ ਪੈਦਾ ਹੋ ਗਿਆ ਹੈ ।੧।
Beholding this play, my mind became blissful; my Husband Lord has come to marry me. ||1||
 
ਹੇ ਇਸਤ੍ਰੀਓ! (ਹੇ ਮੇਰੇ ਗਿਆਨ-ਇੰਦ੍ਰਿਓ! ਚੰਗੇ ਮੰਦੇ ਦੀ) ਪਰਖ ਦੀ ਵਿਚਾਰ (ਪੈਦਾ ਕਰਨ ਵਾਲਾ ਗੀਤ) ਮੁੜ ਮੁੜ ਗਾਵੋ (ਹੇ ਮੇਰੀ ਜੀਭ! ਸਿਫ਼ਤਿ-ਸਾਲਾਹ ਵਿਚ ਜੁੜ; ਤਾਕਿ ਤੈਨੂੰ ਨਿੰਦਾ ਕਰਨ ਵਲੋਂ ਹਟਣ ਦੀ ਸੂਝ ਆ ਜਾਏ । ਹੇ ਮੇਰੇ ਕੰਨੋ! ਸਿਫ਼ਤਿ-ਸਾਲਾਹ ਦੇ ਗੀਤ ਸੁਣਦੇ ਰਹੋ, ਤਾਂ ਜੁ ਨਿੰਦਾ ਸੁਣਨ ਦੀ ਬਾਣ ਹਟੇ) ।
So sing - yes, sing the songs of wisdom and reflection, O brides.
 
ਸਾਡੇ ਘਰ ਵਿਚ (ਮੇਰੇ ਹਿਰਦੇ-ਘਰ ਵਿਚ) ਉਹ ਖਸਮ-ਪ੍ਰਭੂ ਆ ਵੱਸਿਆ ਹੈ ਜੋ ਸਾਰੇ ਜਗਤ ਦੀ ਜ਼ਿੰਦਗੀ (ਦਾ ਆਸਰਾ) ਹੈ ।੧।ਰਹਾਉ।
My spouse, the Life of the world, has come into my home. ||1||Pause||
 
ਗੁਰੂ ਦੀ ਸਰਨ ਪਿਆਂ ਸਾਡਾ ਇਹ ਵਿਆਹ ਹੋਇਆ (ਗੁਰੂ ਨੇ ਮੈਨੂੰ ਪ੍ਰਭੂ-ਪਤੀ ਨਾਲ ਜੋੜਿਆ), ਜਦੋਂ ਮੈਨੂੰ ਖਸਮ-ਪ੍ਰਭੂ ਮਿਲ ਪਿਆ, ਤਦੋਂ ਮੈਨੂੰ ਸਮਝ ਪੈ ਗਈ
When I was married within the Gurdwara, the Guru's Gate, I met my Husband Lord, and I came to know Him.
 
ਕਿ ਉਹ ਪ੍ਰਭੂ ਜੀਵਨ-ਰੌ ਬਣ ਕੇ ਸਾਰੇ ਜਗਤ ਵਿਚ ਵਿਆਪਕ ਹੋ ਰਿਹਾ ਹੈ । ਮੇਰੇ ਅੰਦਰੋਂ ਆਪਾ-ਭਾਵ ਦੂਰ ਹੋ ਗਿਆ, ਮੇਰਾ ਮਨ ਉਸ ਪ੍ਰਭੂ-ਪਤੀ ਦੀ ਯਾਦ ਵਿਚ ਗਿੱਝ ਗਿਆ ।੨।
The Word of His Shabad is pervading the three worlds; when my ego was quieted, my mind became happy. ||2||
 
ਪ੍ਰਭੂ-ਪਤੀ ਜੀਵ-ਇਸਤ੍ਰੀ ਨੂੰ ਆਪਣੇ ਨਾਲ ਮਿਲਾਣ ਦਾ ਇਹ ਕੰਮ ਆਪਣਾ ਸਮਝਦਾ ਹੈ, ਤੇ ਆਪ ਹੀ ਇਸ ਕਾਰਜ ਨੂੰ ਸਿਰੇ ਚਾੜ੍ਹਦਾ ਹੈ, ਕਿਸੇ ਹੋਰ ਪਾਸੋਂ ਇਹ ਕੰਮ ਸਿਰੇ ਨਹੀਂ ਚਾੜ੍ਹਿਆ ਜਾ ਸਕਦਾ ।
He Himself arranges His own affairs; His affairs cannot be arranged by anyone else.
 
ਇਸ ਮੇਲ ਦੀ ਬਰਕਤਿ ਨਾਲ (ਜੀਵ-ਇਸਤ੍ਰੀ ਦੇ ਅੰਦਰ) ਸੇਵਾ ਸੰਤੋਖ ਦਇਆ ਧਰਮ ਆਦਿਕ ਗੁਣ ਪੈਦਾ ਹੁੰਦੇ ਹਨ । ਇਸ ਭੇਤ ਨੂੰ ਉਹੀ ਮਨੁੱਖ ਸਮਝਦਾ ਹੈ ਜੋ ਗੁਰੂ ਦੇ ਸਨਮੁਖ ਹੁੰਦਾ ਹੈ ।੩।
By the affair of this marriage, truth, contentment, mercy and faith are produced; but how rare is that Gurmukh who understands it! ||3||
 
ਨਾਨਕ ਆਖਦੇ ਹਨ—(ਭਾਵੇਂ ਜੀਕਰ) ਪਰਮਾਤਮਾ ਹੀ ਸਭ ਜੀਵ-ਇਸਤ੍ਰੀਆਂ ਦਾ ਪਤੀ ਹੈ,
Says Nanak, that Lord alone is the Husband of all.
 
(ਫਿਰ ਭੀ) ਜਿਸ ਉਤੇ ਮੇਹਰ ਦੀ ਨਿਗਾਹ ਕਰਦਾ ਹੈ (ਜਿਸ ਦੇ ਹਿਰਦੇ ਵਿਚ ਆ ਕੇ ਪਰਗਟ ਹੁੰਦਾ ਹੈ) ਉਹੀ ਭਾਗਾਂ ਵਾਲੀ ਹੁੰਦੀ ਹੈ ।੪।੧੦।
She, upon whom He casts His Glance of Grace, becomes the happy soul-bride. ||4||10||
 
Aasaa, First Mehl:
 
(ਜਿਸ ਨੇ ਮਨ ਨੂੰ ਵੱਸ ਵਿਚ ਕਰ ਲਿਆ, ਉਸ ਮਨੁੱਖ ਨੂੰ) ਘਰ ਤੇ ਜੰਗਲ ਇੱਕ ਸਮਾਨ ਹੈ, ਕਿਉਂਕਿ ਉਹ ਅਡੋਲ ਅਵਸਥਾ ਵਿਚ ਰਹਿੰਦਾ ਹੈ, ਪ੍ਰਭੂ ਦੇ ਪਿਆਰ ਵਿਚ (ਮਸਤ ਰਹਿੰਦਾ) ਹੈ;
Home and forest are the same, for one who dwells in the balance of intuitive peace and poise.
 
ਉਸ ਮਨੁੱਖ ਦੀ ਭੈੜੀ ਮਤਿ ਦੂਰ ਹੋ ਜਾਂਦੀ ਹੈ ਉਸ ਦੇ ਥਾਂ ਉਸ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵੱਸਦੀ ਹੈ ।
His evil-mindedness departs, and the Praises of God take its place.
 
ਪ੍ਰਭੂ ਦਾ ਸਦਾ-ਥਿਰ ਰਹਿਣ ਵਾਲਾ ਨਾਮ ਉਸ ਦੇ ਮੂੰਹ ਵਿਚ ਹੁੰਦਾ ਹੈ, (ਸਿਮਰਨ ਦੀ ਇਸ) ਸੱਚੀ ਪੌੜੀ ਦੀ ਰਾਹੀਂ
To chant the True Name with one's mouth is the true ladder.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by